bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Leviticus 7
Leviticus 7
Punjabi 2002 ERV (ਪਵਿੱਤਰ ਬਾਈਬਲ)
← Chapter 6
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 8 →
1
“ਦੋਸ਼ ਦੀ ਭੇਟ ਦੀਆਂ ਬਿਧੀਆਂ ਇਹ ਹਨ। ਇਹ ਬਹੁਤ ਪਵਿੱਤਰ ਹੈ।
2
ਉਨ੍ਹਾਂ ਨੂੰ ਦੋਸ਼ ਦੀ ਭੇਟ ਨੂੰ ਉਸੇ ਥਾਂ ਮਾਰਨਾ ਚਾਹੀਦਾ ਹੈ ਜਿੱਥੇ ਹੋਮ ਦੀਆਂ ਭੇਟਾਂ ਨੂੰ ਮਾਰਿਆ ਜਾਂਦਾ। ਫ਼ੇਰ ਜਾਜਕ ਨੂੰ ਦੋਸ਼ ਦੀ ਭੇਟ ਦੇ ਖੂਨ ਨੂੰ ਜਗਵੇਦੀ ਦੇ ਸਾਰੀਂ ਪਾਸੀਂ ਡੋਲ੍ਹਣਾ ਚਾਹੀਦਾ ਹੈ।
3
“ਜਾਜਕ ਨੂੰ ਦੋਸ਼ ਦੀ ਭੇਟ ਦੀ ਸਾਰੀ ਚਰਬੀ ਭੇਟ ਕਰਨੀ ਚਾਹੀਦੀ ਹੈ। ਉਸ ਨੂੰ ਚਰਬੀ ਵਾਲੀ ਪੂਛ ਅਤੇ ਉਹ ਚਰਬੀ ਜਿਹੜੀ ਉਸ ਦੇ ਅੰਦਰਲੇ ਅੰਗਾਂ ਵਿੱਚ ਹੈ, ਭੇਟ ਕਰਨੀ ਚਾਹੀਦੀ ਹੈ।
4
ਉਸ ਨੂੰ ਦੋਵੇਂ ਗੁਰਦੇ ਅਤੇ ਉਨ੍ਹਾਂ ਨੂੰ ਕੱਜਣ ਵਾਲੀ ਪੁਠ ਦੇ ਹੇਠਲੇ ਪਾਸੇ ਦੀ ਚਰਬੀ ਅਤੇ ਕਲੇਜੀ ਦੇ ਚਰਬੀ ਵਾਲੇ ਹਿੱਸੇ ਨੂੰ ਵੀ ਭੇਟ ਕਰਨਾ ਚਾਹੀਦਾ ਹੈ ਜਿਸ ਨੂੰ ਉਹ ਗੁਰਦਿਆਂ ਦੇ ਨਾਲ ਲਾਹ ਲੈਂਦਾ ਹੈ।
5
ਜਾਜਕ ਨੂੰ ਇਹ ਸਾਰੀਆਂ ਚੀਜ਼ਾਂ ਜਗਵੇਦੀ ਉੱਤੇ ਸਾੜਨੀਆਂ ਚਾਹੀਦੀਆਂ ਹਨ। ਇਹ ਯਹੋਵਾਹ ਨੂੰ ਅਗਨੀ ਰਾਹੀਂ ਭੇਟ ਕੀਤਾ ਚੜ੍ਹਾਵਾ ਹੋਵੇਗਾ। ਇਹ ਦੋਸ਼ ਦੀ ਭੇਟ ਹੈ।
6
“ਜਾਜਕ ਦੇ ਪਰਿਵਾਰ ਦਾ ਕੋਈ ਵੀ ਨਰ ਬੰਦਾ ਦੋਸ਼ ਦੀ ਭੇਟ ਖਾ ਸੱਕਦਾ। ਇਹ ਬਹੁਤ ਪਵਿੱਤਰ ਹੈ, ਇਸ ਲਈ ਇਸ ਨੂੰ ਪਵਿੱਤਰ ਸਥਾਨ ਉੱਤੇ ਖਾਣਾ ਚਾਹੀਦਾ ਹੈ।
7
ਦੋਸ਼ ਦੀ ਭੇਟ ਪਾਪ ਦੀ ਭੇਟ ਵਰਗੀ ਹੀ ਹੈ। ਦੋਹਾਂ ਭੇਟਾਂ ਦੇ ਅਸੂਲ ਇੱਕੋ ਜਿਹੇ ਹਨ। ਜਿਹੜਾ ਜਾਜਕ ਬਲੀ ਚੜ੍ਹਾਉਂਦਾ ਹੈ ਉਹੀ ਭੋਜਨ ਲਈ ਮਾਸ ਪ੍ਰਾਪਤ ਕਰੇਗਾ।
8
ਹੁਣ ਪੂਰੀ ਹੋਮ ਦੀ ਭੇਟ ਬਾਰੇ; ਜਿਹੜਾ ਜਾਜਕ ਪੂਰੀਆਂ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਹੈ, ਉਸ ਨੂੰ ਜਾਨਵਰ ਦੀ ਖੱਲ ਵੀ ਪ੍ਰਾਪਤ ਹੋਣੀ ਚਾਹੀਦੀ ਹੈ।
9
ਹਰ ਅਨਾਜ ਦੀ ਭੇਟ ਜਿਹੜੀ ਜਾਜਕ ਚੜ੍ਹਾਉਂਦਾ ਹੈ, ਉਸ ਇੱਕਲੇ ਦੀ ਹੋਵੇਗੀ। ਜਾਜਕ ਉਨ੍ਹਾਂ ਅਨਾਜ ਦੀਆਂ ਭੇਟਾਂ ਨੂੰ ਪ੍ਰਾਪਤ ਕਰੇਗਾ ਜਿਹੜੀਆਂ ਤੰਦੂਰ ਵਿੱਚ ਜਾਂ ਪਤੀਲੇ ਵਿੱਚ ਜਾਂ ਤਵੇ ਉੱਤੇ ਪਕਾਈਆਂ ਗਈਆਂ ਸਨ।
10
ਪਰ ਹਰ ਅਨਾਜ ਦੀ ਭੇਟ ਜੋ ਸੁੱਕੀ ਹੈ ਜਾਂ ਤੇਲ ਨਾਲ ਮਿਲੀ ਹੋਈ ਹਾਰੂਨ ਦੇ ਸਾਰੇ ਪੁੱਤਰਾਂ ਦੀ ਹੋਵੇਗੀ। ਉਹ ਇਸ ਭੋਜਨ ਨੂੰ ਸਾਂਝਾ ਕਰਨਗੇ।
11
“ਸੁੱਖ-ਸਾਂਦ ਦੀਆਂ ਭੇਟਾਂ ਲਈ ਇਹ ਬਿਧੀ ਹੈ ਜੋ ਕੋ ਵੀ ਵਿਅਕਤੀ ਯਹੋਵਾਹ ਲਈ ਲਿਆ ਸੱਕਦਾ ਹੈ;
12
ਜੇਕਰ ਉਹ ਧੰਨਵਾਦ ਲਈ ਸੁੱਖ-ਸਾਂਦ ਦੀ ਭੇਟ ਲਿਆਉਂਦਾ, ਉਸ ਨੂੰ ਤੇਲ ਨਾਲ ਮਿਲੀ ਬੇਖਮੀਰੀ ਰੋਟੀ, ਬੇਖਮੀਰੀਆਂ ਮਠੀਆਂ ਉੱਤੇ ਤੇਲ ਪਾਕੇ ਅਤੇ ਤੇਲ ਨਾਲ ਮਿਲੇ ਹੋਏ ਮੈਦੇ ਦੇ ਕੇਕ ਵੀ ਲਿਆਉਣੇ ਚਾਹੀਦੇ ਹਨ।
13
ਧੰਨਵਾਦ ਦੇ ਸੁੱਖ-ਸਾਂਦ ਦੀ ਭੇਟ ਦੇ ਨਾਲ, ਉਸ ਵਿਅਕਤੀ ਨੂੰ ਪਤੀਰੀ ਰੋਟੀ ਦੇ ਕੇਕ ਲਿਆਉਣੇ ਚਾਹੀਦੇ ਹਨ।
14
ਯਹੋਵਾਹ ਨੂੰ ਦਿੱਤੀਆਂ ਇਨ੍ਹਾਂ ਸੁਗਾਤਾਂ ਵਿੱਚੋਂ, ਹਰ ਤਰ੍ਹਾਂ ਦਾ ਇੱਕ ਟੁਕੜਾ ਉਸ ਜਾਜਕ ਦਾ ਹੋਵੇਗਾ ਜਿਹੜਾ ਸੁੱਖ-ਸਾਂਦ ਦੀ ਭੇਟ ਦਾ ਖੂਨ ਡੋਲ੍ਹਦਾ ਹੈ।
15
ਸੁੱਖ-ਸਾਂਦ ਦੀ ਭੇਟ ਦਾ ਮਾਸ ਜਿਹੜਾ ਧੰਨਵਾਦ ਜਾਹਰ ਕਰਨ ਲਈ ਦਿੱਤਾ ਗਿਆ ਹੋਵੇ, ਉਸੇ ਦਿਨ ਖਾ ਲਿਆ ਜਾਣਾ ਚਾਹੀਦਾ ਹੈ ਜਿਸ ਦਿਨ ਇਹ ਚੜ੍ਹਾਇਆ ਜਾਂਦਾ ਹੈ। ਮਾਸ ਦਾ ਕੋਈ ਵੀ ਹਿੱਸਾ ਅਗਲੀ ਸਵੇਰ ਲਈ ਨਹੀਂ ਬਚਣਾ ਚਾਹੀਦਾ।
16
“ਜੇਕਰ ਉਸਦੀ ਭੇਟ ਕਿਸੇ ਖਾਸ ਸੌਂਹ ਜਾਂ ਸਵੈਇੱਛਿਤ ਚੜ੍ਹਾਵੇ ਕਾਰਣ ਹੈ, ਤਾਂ ਬਲੀ ਉਸੇ ਦਿਨ ਖਾਧੀ ਜਾਣੀ ਚਾਹੀਦੀ ਹੈ ਜਿਸ ਦਿਨ ਉਹ ਇਸ ਨੂੰ ਭੇਟ ਕਰਦਾ ਹੈ। ਜੇ ਇਸ ਵਿੱਚੋਂ ਕੁਝ ਬਚ ਜਾਵੇ ਤਾਂ ਇਸ ਨੂੰ ਅਗਲੇ ਦਿਨ ਖਾ ਲਿਆ ਜਾਵੇ।
17
ਪਰ ਜੇ ਇਸ ਬਲੀ ਦਾ ਮਾਸ ਤੀਸਰੇ ਦਿਨ ਵੀ ਬਚ ਜਾਵੇ ਤਾਂ ਇਸ ਨੂੰ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ।
18
ਜੇ ਕੋਈ ਬੰਦਾ ਆਪਣੀ ਸੁੱਖ-ਸਾਂਦ ਦੀ ਭੇਟ ਦਾ ਬੱਚਿਆਂ ਹੋਇਆ ਮਾਸ ਤੀਸਰੇ ਦਿਨ ਖਾਂਦਾ ਹੈ, ਉਸਦੀ ਬਲੀ ਮੰਜੂਰਸ਼ੁਦਾ ਨਹੀਂ ਸਮਝੀ ਜਾਵੇਗੀ। ਇਹ ਇੱਕ ਘਿਨਾਉਣੀ ਗੱਲ ਹੈ। ਉਹ ਆਪਣੇ ਕੀਤੇ ਲਈ ਜਿੰਮੇਵਾਰ ਹੋਵੇਗਾ।
19
“ਇਹ ਵੀ ਗੱਲ ਹੈ ਕਿ ਲੋਕਾਂ ਨੂੰ ਉਹ ਮਾਸ ਨਹੀਂ ਖਾਣਾ ਚਾਹੀਦਾ ਜਿਸ ਨੂੰ ਕੋਈ ਨਾਪਾਕ ਸ਼ੈਅ ਛੂਹ ਲੈਂਦੀ ਹੈ। ਉਨ੍ਹਾਂ ਨੂੰ ਇਸ ਮਾਸ ਨੂੰ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ। ਹਰ ਉਹ ਬੰਦਾ ਜਿਹੜਾ ਪਾਕ ਹੈ ਉਹ ਸੁੱਖ-ਸਾਂਦ ਦੀ ਭੇਟ ਦਾ ਮਾਸ ਖਾ ਸੱਕਦਾ ਹੈ।
20
ਪਰ ਜੇ ਕੋਈ ਬੰਦਾ ਨਾਪਾਕ ਹੈ ਅਤੇ ਸੁੱਖ-ਸਾਂਦ ਦੀ ਭੇਟ ਦਾ ਉਹ ਮਾਸ ਖਾ ਲੈਂਦਾ ਹੈ ਜੋ ਯਹੋਵਾਹ ਦਾ ਹੈ, ਤਾਂ ਉਸ ਬੰਦੇ ਨੂੰ ਆਪਣੇ ਲੋਕਾਂ ਤੋਂ ਛੇਕ ਦੇਣਾ ਚਾਹੀਦਾ ਹੈ।
21
“ਜੇਕਰ ਕੋਈ ਬੰਦਾ ਨਾਪਾਕ ਹੈ, ਕਿਉਂਕਿ ਉਸ ਨੇ ਕਿਸੇ ਮਨੁੱਖੀ ਨਾਪਾਕਤਾ ਜਾਂ ਜਾਨਵਰ ਦੀ ਨਾਪਾਕਤਾ ਜਾਂ ਕਿਸੇ ਘਿਰਣਾਯੋਗ ਪ੍ਰਾਣੀ ਦੀ ਨਾਪਾਕਤਾ ਨੂੰ ਛੂਹ ਲਿਆ, ਅਤੇ ਜੇਕਰ ਉਹ ਯਹੋਵਾਹ ਨੂੰ ਚੜ੍ਹਾਈ ਸੁੱਖ-ਸਾਂਦ ਦੀ ਭੇਟ ਦਾ ਮਾਸ ਖਾ ਲੈਂਦਾ ਹੈ, ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਣਾ ਚਾਹੀਦਾ ਹੈ।”
22
ਯਹੋਵਾਹ ਨੇ ਮੂਸਾ ਨੂੰ ਆਖਿਆ,
23
“ਇਸਰਾਏਲ ਦੇ ਲੋਕਾਂ ਨੂੰ ਆਖ; ਤੁਹਾਨੂੰ ਗਾਵਾਂ, ਭੇਡਾਂ ਜਾਂ ਬੱਕਰੀਆਂ ਦੀ ਚਰਬੀ ਨਹੀਂ ਖਾਣੀ ਚਾਹੀਦੀ।
24
ਤੁਸੀਂ ਕਿਸੇ ਅਜਿਹੇ ਜਾਨਵਰ ਦੀ ਚਰਬੀ ਵਰਤ ਸੱਕਦੇ ਹੋ ਜਿਹੜਾ ਆਪਣੇ-ਆਪ ਮਰ ਗਿਆ ਹੋਵੇ ਜਾਂ ਜਿਸ ਨੂੰ ਹੋਰਨਾਂ ਜਾਨਵਰਾਂ ਨੇ ਮਾਰ ਸੁੱਟਿਆ ਹੋਵੇ। ਪਰ ਤੁਹਾਨੂੰ ਇਸ ਨੂੰ ਕਦੇ ਵੀ ਖਾਣਾ ਨਹੀਂ ਚਾਹੀਦਾ।
25
ਜੇ ਕੋਈ ਬੰਦਾ ਯਹੋਵਾਹ ਨੂੰ ਅੱਗ ਦੁਆਰਾ ਦਿੱਤੀ ਗਈ ਭੇਟ ਦੇ ਜਾਨਵਰ ਦੀ ਚਰਬੀ ਖਾਂਦਾ ਹੈ, ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਣਾ ਚਾਹੀਦਾ ਹੈ।
26
“ਤੁਸੀਂ ਜਿੱਥੇ ਕਿਤੇ ਵੀ ਰਹਿੰਦੇ ਹੋਵੋਂ, ਤੁਹਾਨੂੰ ਕਿਸੇ ਵੀ ਪੰਛੀ ਜਾਂ ਜਾਨਵਰ ਦਾ ਖੂਨ ਨਹੀਂ ਖਾਣਾ ਚਾਹੀਦਾ।
27
ਜੇ ਕੋਈ ਬੰਦਾ ਖੂਨ ਖਾਂਦਾ ਹੈ ਤਾਂ ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਣਾ ਚਾਹੀਦਾ ਹੈ।”
28
ਯਹੋਵਾਹ ਨੇ ਮੂਸਾ ਨੂੰ ਆਖਿਆ,
29
“ਇਸਰਾਏਲ ਦੇ ਲੋਕਾਂ ਨੂੰ ਆਖ; ਜੇ ਕੋਈ ਬੰਦਾ ਯਹੋਵਾਹ ਲਈ ਸੁੱਖ-ਸਾਂਦ ਦੀ ਭੇਟ ਲੈ ਕੇ ਆਵੇ, ਤਾਂ ਉਹ ਬੰਦਾ ਉਸ ਸੁਗਾਤ ਦਾ ਇੱਕ ਹਿੱਸਾ ਯਹੋਵਾਹ ਨੂੰ ਦੇਵੇ।
30
ਸੁਗਾਤ ਦਾ ਉਹ ਹਿੱਸਾ ਅੱਗ ਵਿੱਚ ਸਾੜਿਆ ਜਾਵੇਗਾ। ਉਸ ਨੂੰ ਸੁਗਾਤ ਦਾ ਉਹ ਹਿੱਸਾ ਆਪਣੇ ਹੱਥਾਂ ਵਿੱਚ ਫ਼ੜਕੇ ਲਿਆਉਣਾ ਚਾਹੀਦਾ ਹੈ। ਉਸ ਨੂੰ ਜਾਨਵਰ ਦਾ ਸੀਨਾ ਅਤੇ ਚਰਬੀ ਜਾਜਕ ਕੋਲ ਲਿਆਉਣੀ ਚਾਹੀਦੀ ਹੈ। ਸੀਨੇ ਨੂੰ ਯਹੋਵਾਹ ਦੇ ਸਾਹਮਣੇ ਉੱਪਰ ਉੱਠਾਇਆ ਜਾਵੇਗਾ। ਇਹ ਹਿਲਾਉਣ ਦੀ ਭੇਟ ਹੋਵੇਗੀ।
31
ਫ਼ੇਰ ਜਾਜਕ ਨੂੰ ਚਰਬੀ ਜਗਵੇਦੀ ਉੱਤੇ ਸਾੜਨੀ ਚਾਹੀਦੀ ਹੈ। ਪਰ ਜਾਨਵਰ ਦਾ ਸੀਨਾ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵਗਾ।
32
ਤੁਹਾਨੂੰ ਸੁੱਖ-ਸਾਂਦ ਦੀ ਭੇਟ ਦੀ ਸੱਜੀ ਲੱਤ ਵੀ ਜਾਜਕ ਨੂੰ ਦੇਣੀ ਚਾਹੀਦੀ ਹੈ।
33
ਸੁੱਖ-ਸਾਂਦ ਦੀ ਭੇਟ ਦੀ ਸੱਜੀ ਲੱਤ ਉਸ ਜਾਜਕ ਦੀ ਹੋਵੇਗੀ ਜਿਹੜਾ ਸੁੱਖ-ਸਾਂਦ ਦੀ ਭੇਟ ਦਾ ਖੂਨ ਅਤੇ ਚਰਬੀ ਭੇਟ ਕਰਦਾ ਹੈ।
34
ਮੈਂ (ਯਹੋਵਾਹ) ਇਸਰਾਏਲ ਦੇ ਲੋਕਾਂ ਤੋਂ ਹਿਲਾਉਣ ਦੀ ਭੇਟ ਦਾ ਸੀਨਾ ਲੈ ਰਿਹਾ ਹਾਂ ਅਤੇ ਸੁੱਖ-ਸਾਂਦ ਦੀ ਭੇਟ ਦੀ ਸੱਜੀ ਲੱਤ ਲੈ ਰਿਹਾ ਹਾਂ। ਅਤੇ ਮੈਂ ਇਹ ਚੀਜ਼ਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਰਿਹਾ ਹਾਂ। ਇਸਰਾਏਲ ਦੇ ਲੋਕਾਂ ਨੂੰ ਇਹ ਨੇਮ ਹਮੇਸ਼ਾ ਮੰਨਣਾ ਚਾਹੀਦਾ ਹੈ।”
35
ਇਹ ਯਹੋਵਾਹ ਨੂੰ ਅੱਗ ਦੁਆਰਾ ਦਿੱਤੀਆਂ ਗਈਆਂ ਭੇਟਾਂ ਦੇ ਉਹ ਅੰਗ ਹਨ ਜੋ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦਿੱਤੇ ਗਏ। ਜਦੋਂ ਵੀ ਹਾਰੂਨ ਅਤੇ ਉਸ ਦੇ ਪੁੱਤਰ ਯਹੋਵਾਹ ਦੀ ਜਾਜਕਾਂ ਵਜੋਂ ਸੇਵਾ ਕਰਦੇ ਹਨ, ਉਹ ਬਲੀਆਂ ਦਾ ਹਿੱਸਾ ਪ੍ਰਾਪਤ ਕਰਦੇ ਹਨ।
36
ਉਸ ਸਮੇਂ ਜਦੋਂ ਯਹੋਵਾਹ ਨੇ ਜਾਜਕ ਦੀ ਚੋਣ ਕੀਤੀ ਉਸ ਨੇ ਇਸਰਾਏਲ ਦੇ ਲੋਕਾਂ ਨੂੰ ਉਹ ਅੰਗ ਜਾਜਕਾਂ ਨੂੰ ਦੇਣ ਦਾ ਹੁਕਮ ਕੀਤਾ ਸੀ। ਲੋਕਾਂ ਨੂੰ ਉਹ ਅੰਗ ਹਮੇਸ਼ਾ ਹੀ ਜਾਜਕਾਂ ਨੂੰ ਦੇਣੇ ਚਾਹੀਦੇ ਹਨ।
37
ਇਹ ਬਿਧੀਆਂ ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ, ਪਾਪ ਦੀਆਂ ਭੇਟਾ, ਦੋਸ਼ ਦੀਆਂ ਭੇਟਾ, ਸੁੱਖ-ਸਾਂਦ ਦੀਆਂ ਭੇਟਾਂ ਅਤੇ ਜਾਜਕਾਂ ਨੂੰ ਦੀਖਿਆ ਚੜ੍ਹਾਵਿਆਂ ਬਾਰੇ ਹਨ।
38
ਯਹੋਵਾਹ ਨੇ ਇਹ ਬਿਧੀਆਂ ਮੂਸਾ ਨੂੰ ਸੀਨਾਈ ਪਰਬਤ ਉੱਤੇ ਦਿੱਤੀਆਂ। ਯਹੋਵਾਹ ਨੇ ਇਹ ਬਿਧੀਆਂ ਉਸ ਦਿਨ ਦਿੱਤੀਆਂ ਜਦੋਂ ਉਸ ਨੇ ਇਸਰਾਏਲ ਦੇ ਲੋਕਾਂ ਨੂੰ ਸੀਨਾਈ ਮਾਰੂਥਲ ਵਿੱਚ ਆਪਣੀਆਂ ਭੇਟਾਂ ਯਹੋਵਾਹ ਲਈ ਲੈਣ ਦਾ ਹੁਕਮ ਦਿੱਤਾ ਸੀ।
← Chapter 6
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 8 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27