bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Leviticus 8
Leviticus 8
Punjabi 2002 ERV (ਪਵਿੱਤਰ ਬਾਈਬਲ)
← Chapter 7
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 9 →
1
ਯਹੋਵਾਹ ਨੇ ਮੂਸਾ ਨੂੰ ਆਖਿਆ,
2
“ਹਾਰੂਨ ਨੂੰ ਉਸ ਦੇ ਪੁੱਤਰਾਂ ਉਨ੍ਹਾਂ ਦੇ ਵਸਤਰਾਂ, ਮਸਹ ਵਾਲੇ ਤੇਲ, ਪਾਪ ਦੀ ਭੇਟ ਦੇ ਬਲਦ ਦੋ ਭੇਡੂਆਂ ਅਤੇ ਪਤੀਰੀ ਰੋਟੀ ਦੀ ਟੋਕਰੀ ਸਮੇਤ ਨਾਲ ਲੈ।
3
ਅਤੇ ਫ਼ੇਰ ਲੋਕਾਂ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਇਕੱਠਿਆਂ ਕਰ।”
4
ਮੂਸਾ ਨੇ ਉਹੀ ਕੀਤਾ ਜਿਸਦਾ ਯਹੋਵਾਹ ਨੇ ਆਦੇਸ਼ ਦਿੱਤਾ ਸੀ। ਲੋਕ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਕੋਲ ਇਕੱਠੇ ਹੋ ਗਏ।
5
ਫ਼ੇਰ ਮੂਸਾ ਨੇ ਲੋਕਾਂ ਨੂੰ ਆਖਿਆ, “ਇਹ ਚੀਜ਼ ਹੈ ਜੋ ਯਹੋਵਾਹ ਨੇ ਹੁਕਮ ਦਿੱਤਾ ਹੈ ਕਿ ਜ਼ਰੂਰ ਕੀਤੀ ਜਾਣੀ ਚਾਹੀਦੀ ਹੈ।”
6
ਫ਼ੇਰ ਮੂਸਾ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਲਿਆਇਆ। ਉਸ ਨੇ ਉਨ੍ਹਾਂ ਨੂੰ ਪਾਣੀ ਨਾਲ ਧੋਤਾ।
7
ਫ਼ੇਰ ਮੂਸਾ ਨੇ ਉਣੀ ਹੋਈ ਕਮੀਜ਼ ਹਾਰੂਨ ਨੂੰ ਪਹਿਨਾਈ ਅਤੇ ਉਸ ਦੇ ਲੱਕ ਦੁਆਲੇ ਪੇਟੀ ਬੰਨ੍ਹੀ। ਫ਼ੇਰ ਉਸ ਨੇ ਹਾਰੂਨ ਨੂੰ ਚੋਲਾ ਪਹਿਨਾਇਆ। ਇਸਤੋਂ ਮਗਰੋਂ, ਉਸ ਨੇ ਹਾਰੂਨ ਨੂੰ ਏਫ਼ੋਦ ਪਹਿਨਾਇਆ ਅਤੇ ਇਸ ਨੂੰ ਸੁੰਦਰ ਕਮਰਬੰਦ ਦੇ ਨਾਲ ਬੰਨ੍ਹ ਦਿੱਤਾ।
8
ਉਸ ਨੇ ਉਸ ਨੂੰ ਸੀਨੇ-ਬੰਦ ਪਹਿਨਾਇਆ ਅਤੇ ਸੀਨੇ-ਬੰਦ ਦੀ ਜੇਬ ਵਿੱਚ ਉਰੀਮ ਅਤੇ ਤੁੰਮੀਮ ਪਾਏ।
9
ਉਸ ਨੇ ਹਾਰੂਨ ਦੇ ਸਿਰ ਤੇ ਅਮਾਮਾ ਵੀ ਰੱਖਿਆ ਅਤੇ ਅਮਾਮੇ ਦੇ ਅਗਲੇ ਪਾਸੇ ਇੱਕ ਸੋਨੇ ਦੀ ਪੱਟੀ ਬੰਨ੍ਹੀ। ਇਹ ਪਵਿੱਤਰ ਤਾਜ ਹੈ। ਮੂਸਾ ਨੇ ਇਹ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਆਦੇਸ਼ ਦਿੱਤਾ ਸੀ।
10
ਫ਼ੇਰ ਮੂਸਾ ਨੇ ਮਸਹ ਕਰਨ ਵਲਾ ਤੇਲ ਲਿਆ ਅਤੇ ਇਸ ਨੂੰ ਪਵਿੱਤਰ ਤੰਬੂ ਅਤੇ ਇਸ ਵਿੱਚਲੀਆਂ ਸਾਰੀਆਂ ਚੀਜ਼ਾਂ ਉੱਤੇ ਛਿੜਕਿਆ। ਇਸ ਤਰ੍ਹਾਂ ਮੂਸਾ ਨੇ ਉਨ੍ਹਾਂ ਨੂੰ ਪਵਿੱਤਰ ਬਣਾ ਦਿੱਤਾ।
11
ਉਸ ਨੇ ਮਸਹ ਵਾਲਾ ਕੁਝ ਤੇਲ ਜਗਵੇਦੀ ਉੱਤੇ ਅਤੇ ਇਸਦੇ ਸਾਰੇ ਸੰਦਾਂ ਅਤੇ ਪਲੇਟਾਂ ਉੱਤੇ ਸੱਤ ਵਾਰੀ ਛਿੜਕਿਆ। ਉਸ ਨੇ ਇਹ ਤੇਲ ਪਾਣੀ ਦੇ ਵੱਡੇ ਹੌਂਦ ਅਤੇ ਉਸਦੀ ਚੌਂਕੀ ਉੱਤੇ ਵੀ ਛਿੜਕਿਆ ਅਤੇ ਇਸ ਤਰ੍ਹਾਂ, ਉਨ੍ਹਾਂ ਨੂੰ ਪਵਿੱਤਰ ਬਣਾ ਦਿੱਤਾ।
12
ਫ਼ੇਰ ਉਸ ਨੇ ਮਸਹ ਵਾਲਾ ਕੁਝ ਤੇਲ ਹਾਰੂਨ ਦੇ ਸਿਰ ਉੱਤੇ ਡੋਲ੍ਹਿਆ। ਇਸ ਤਰ੍ਹਾਂ ਉਸ ਨੇ ਹਾਰੂਨ ਨੂੰ ਮਸਹ ਕੀਤਾ ਅਤੇ ਉਸ ਨੂੰ ਪਵਿੱਤਰ ਬਣਾ ਦਿੱਤਾ।
13
ਫ਼ੇਰ ਉਹ ਹਾਰੂਨ ਦੇ ਪੁੱਤਰਾਂ ਨੂੰ ਲਿਆਇਆ ਅਤੇ ਉਨ੍ਹਾਂ ਨੂੰ ਉਣੀਆਂ ਹੋਈਆਂ ਕਮੀਜ਼ਾਂ ਪੁਆਈਆਂ। ਉਨ੍ਹਾਂ ਦੁਆਲੇ ਪੇਟੀਆਂ ਬੰਨ੍ਹੀਆਂ ਅਤੇ ਉਨ੍ਹਾਂ ਦੇ ਸਿਰਾਂ ਉੱਤੇ ਟੋਪੀਆਂ ਪਾਈਆਂ। ਮੂਸਾ ਨੇ ਇਹ ਗੱਲਾਂ ਉਸੇ ਤਰ੍ਹਾਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਕੀਤਾ ਸੀ।
14
ਫ਼ੇਰ ਮੂਸਾ ਨੇ ਪਾਪ ਦੀ ਭੇਟ ਦਾ ਬਲਦ ਲਿਆਂਦਾ। ਹਾਰੂਨ ਤੇ ਉਸ ਦੇ ਪੁੱਤਰਾਂ ਨੇ ਪਾਪ ਦੀ ਭੇਟ ਦੇ ਬਲਦ ਦੇ ਸਿਰ ਤੇ ਆਪਣੇ ਹੱਥ ਰੱਖੇ।
15
ਫ਼ੇਰ ਉਸ ਨੇ ਬਲਦ ਨੂੰ ਮਾਰਕੇ ਇਸਦਾ ਖੂਨ ਇਕੱਠਾ ਕਰ ਲਿਆ। ਉਸ ਨੇ ਆਪਣੀ ਉਂਗਲੀ ਦੀ ਵਰਤੋਂ ਕੀਤੀ ਅਤੇ ਕੁਝ ਖੂਨ ਜਗਵੇਦੀ ਦੇ ਸਾਰੇ ਕੋਨਿਆਂ ਤੇ ਲੇਪ ਦਿੱਤਾ। ਇਸ ਤਰ੍ਹਾਂ, ਉਸ ਨੇ ਜਗਵੇਦੀ ਨੂੰ ਸ਼ੁੱਧ ਕਰ ਦਿੱਤਾ। ਫ਼ੇਰ ਉਸ ਨੇ ਜਗਵੇਦੀ ਦੇ ਥੜੇ ਉੱਤੇ ਖੂਨ ਡੋਲ੍ਹ ਦਿੱਤਾ। ਇਸ ਤਰ੍ਹਾਂ, ਉਸ ਨੇ ਜਗਵੇਦੀ ਨੂੰ ਪਵਿੱਤਰ ਅਤੇ ਵਰਤੋਂ ਦੇ ਲਾਇੱਕ ਬਣਾ ਦਿੱਤਾ।
16
ਉਸ ਨੇ ਬਲਦ ਦੇ ਅੰਦਰਲੇ ਅੰਗਾਂ ਵਿੱਚੋਂ ਸਾਰੀ ਚਰਬੀ, ਕਲੇਜੀ ਦਾ ਚਰਬੀ ਵਾਲਾ ਹਿੱਸਾ ਦੋਹਾਂ ਗੁਰਦਿਆਂ ਸਮੇਤ ਅਤੇ ਉਸ ਉੱਪਰਲੀ ਚਰਬੀ ਲਈ। ਫ਼ੇਰ ਉਸ ਨੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ।
17
ਪਰ ਮੂਸਾ ਬਲਦ ਦੀ ਚਮੜੀ ਅਤੇ ਇਸ ਦਾ ਬੱਚਿਆਂ ਹੋਇਆ ਸ਼ਰੀਰ ਅਤੇ ਇਸਦੀ ਰਹਿੰਦ ਖੁੰਹਦ ਨੂੰ ਡੇਰੇ ਤੋਂ ਬਾਹਰ ਲੈ ਆਇਆ ਅਤੇ ਇਨ੍ਹਾਂ ਚੀਜ਼ਾਂ ਨੂੰ ਸਾੜ ਦਿੱਤਾ। ਉਸ ਨੇ ਇਹ ਗੱਲਾਂ ਉਵੇਂ ਹੀ ਕੀਤੀਆਂ ਜਿਵੇਂ ਯਹੋਵਾਹ ਨੇ ਆਦੇਸ਼ ਦਿੱਤਾ ਸੀ।
18
ਫ਼ੇਰ ਮੂਸਾ ਹੋਮ ਦੀ ਭੇਟ ਦੇ ਭੇਡੂ ਨੂੰ ਲੈ ਆਇਆ। ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖੇ।
19
ਫ਼ੇਰ ਉਸ ਨੇ ਭੇਡੂ ਨੂੰ ਜਿਬਹ ਕੀਤਾ ਅਤੇ ਉਸ ਨੇ ਖੂਨ ਨੂੰ ਜਗਵੇਦੀ ਦੇ ਸਾਰੀ ਪਾਸੀਂ ਛਿੜਕ ਦਿੱਤਾ।
20
ਮੂਸਾ ਨੇ ਭੇਡੂ ਦੇ ਟੋਟੇ ਕੀਤੇ। ਮੂਸਾ ਨੇ ਅੰਦਰਲੇ ਹਿਸਿਆਂ ਅਤੇ ਲੱਤਾਂ ਨੂੰ ਪਾਣੀ ਨਾਲ ਸਾਫ਼ ਕੀਤਾ। ਫ਼ੇਰ ਮੂਸਾ ਨੇ ਪੂਰੇ ਭੇਡੂ ਨੂੰ ਜਗਵੇਦੀ ਉੱਤੇ ਸਾੜ ਦਿੱਤਾ। ਮੂਸਾ ਨੇ ਸਿਰੀ, ਟੁਕੜਿਆਂ ਅਤੇ ਚਰਬੀ ਨੂੰ ਸਾੜਿਆ। ਇਹ ਅੱਗ ਨਾਲ ਭੇਟ ਕੀਤੀ ਹੋਮ ਦੀ ਭੇਟ ਸੀ। ਇਸਦੀ ਸੁਗੰਧ ਨੇ ਯਹੋਵਾਹ ਨੂੰ ਪ੍ਰਸੰਨ ਕੀਤਾ। ਮੂਸਾ ਨੇ ਇਹ ਗੱਲਾਂ ਉਵੇਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਕੀਤਾ ਸੀ।
22
ਫ਼ੇਰ ਮੂਸਾ ਦੂਸਰੇ ਭੇਡੂ ਨੂੰ ਲਿਆਇਆ। ਇਸ ਭੇਡੂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਜਾਜਕ ਬਨਾਉਣ ਵਾਸਤੇ ਮਸਹ ਕਰਨ ਲਈ ਵਰਤਿਆ ਗਿਆ। ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਭੇਡੂ ਦੇ ਸਿਰ ਉੱਤੇ ਆਪਣੇ ਹੱਥ ਰੱਖੇ।
23
ਫ਼ੇਰ ਉਸ ਨੇ ਭੇਡੂ ਨੂੰ ਮਾਰਕੇ ਇਸਦਾ ਕੁਝ ਖੂਨ ਹਾਰੂਨ ਦੇ ਸੱਜੇ ਕੰਨ ਦੀ ਪਿਪਲੀ ਉੱਤੇ, ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਸ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਲਾਇਆ।
24
ਫ਼ੇਰ ਉਹ ਹਾਰੂਨ ਦੇ ਪੁੱਤਰਾਂ ਨੂੰ ਲਿਆਇਆ ਅਤੇ ਕੁਝ ਖੂਨ ਉਨ੍ਹਾਂ ਦੇ ਸੱਜੇ ਕੰਨਾਂ ਦੀਆਂ ਪਿਪਲੀਆਂ ਉੱਤੇ, ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਅਤੇ ਉਨ੍ਹਾਂ ਦੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਲਾਇਆ। ਫ਼ੇਰ ਉਸ ਨੇ ਜਗਵੇਦੀ ਦੇ ਉੱਤੇ ਅਤੇ ਆਸੇ-ਪਾਸੇ ਖੂਨ ਡੋਲ੍ਹਿਆ।
25
ਮੂਸਾ ਨੇ ਚਰਬੀ ਲਈ, ਚਰਬੀ ਵਾਲੀ ਪੂਛ, ਅੰਦਰਲੇ ਅੰਗਾਂ ਦੀ ਸਾਰੀ ਚਰਬੀ, ਕਲੇਜੀ ਤੇ ਚੜ੍ਹੀ ਹੋਈ ਚਰਬੀ, ਦੋਵੇਂ ਗੁਰਦੇ ਅਤੇ ਉਨ੍ਹਾਂ ਦੀ ਚਰਬੀ ਅਤੇ ਸੱਜਾ ਪੱਟ ਲਿਆ।
26
ਪਤੀਰੀ ਰੋਟੀ ਦੀ ਇੱਕ ਟੋਕਰੀ ਹਰ ਰੋਜ਼ ਯਹੋਵਾਹ ਅੱਗੇ ਰੱਖੀ ਜਾਂਦੀ ਹੈ। ਮੂਸਾ ਨੇ ਉਨ੍ਹਾਂ ਰੋਟੀਆਂ ਵਿੱਚੋਂ ਇੱਕ ਰੋਟੀ ਲਈ, ਅਤੇ ਇੱਕ ਰੋਟੀ ਤੇਲ ਨਾਲ ਚੋਪੜੀ ਹੋਈ, ਅਤੇ ਇੱਕ ਪਤੀਰੀ ਮਠੀ ਲਈ। ਮੂਸਾ ਨੇ ਰੋਟੀਆਂ ਦੇ ਉਹ ਟੁਕੜੇ ਭੇਡੂ ਦੇ ਸੱਜੇ ਪੱਟ ਅਤੇ ਚਰਬੀ ਉੱਤੇ ਰੱਖ ਦਿੱਤੇ।
27
ਫ਼ੇਰ ਮੂਸਾ ਨੇ ਉਹ ਸਾਰੀਆਂ ਚੀਜ਼ਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੱਥਾਂ ਉੱਤੇ ਧਰ ਦਿੱਤੀਆਂ। ਮੂਸਾ ਨੇ ਇਨ੍ਹਾਂ ਟੁਕੜਿਆਂ ਨੂੰ ਯਹੋਵਾਹ ਦੇ ਅੱਗੇ ਹਿਲਾਉਣ ਦੀਆਂ ਭੇਟਾਂ ਵਜੋਂ ਹਿਲਾਇਆ।
28
ਫ਼ੇਰ ਉਸ ਨੇ ਇਹ ਚੀਜ਼ਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੱਥਾਂ ਵਿੱਚੋਂ ਵਾਪਸ ਲੈ ਲਈਆਂ ਅਤੇ ਇਨ੍ਹਾਂ ਨੂੰ ਜਗਵੇਦੀ ਉੱਤੇ ਹੋਮ ਦੀ ਭੇਟ ਦੇ ਨਾਲ ਸਾੜਿਆ। ਇਹ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਜਾਜਕਾਂ ਵਜੋਂ ਮਸਹ ਕਰਨ ਲਈ ਚੜ੍ਹਾਵਾ ਸੀ। ਇਹ ਅੱਗ ਦੁਆਰਾ ਦਿੱਤਾ ਗਿਆ ਚੜ੍ਹਾਵਾ ਸੀ ਅਤੇ ਇਸਦੀ ਸੁਗੰਧ ਨੇ ਯਹੋਵਾਹ ਨੂੰ ਪ੍ਰਸੰਨ ਕਰ ਦਿੱਤਾ।
29
ਮੂਸਾ ਨੇ ਸੀਨਾ ਲਿਆ ਅਤੇ ਇਸ ਨੂੰ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਵਜੋਂ ਹਿਲਾਇਆ। ਇਹ ਮੂਸਾ ਦਾ ਜਾਜਕਾਂ ਨੂੰ ਮਸਹ ਕਰਨ ਦੀ ਰਸਮ ਦਾ ਇੱਕ ਹਿੱਸਾ ਸੀ। ਇਹ ਉਸੇ ਤਰ੍ਹਾਂ ਸੀ ਜਿਵੇਂ ਮੂਸਾ ਨੂੰ ਯਹੋਵਾਹ ਨੇ ਹੁਕਮ ਕੀਤਾ ਸੀ।
30
ਮੂਸਾ ਨੇ ਕੁਝ ਕੁ ਮਸਹ ਕਰਨ ਵਾਲਾ ਤੇਲ ਲਿਆ ਅਤੇ ਜਗਵੇਦੀ ਉੱਪਰਲਾ ਕੁਝ ਖੂਨ ਲਿਆ। ਮੂਸਾ ਨੇ ਇਸ ਵਿੱਚੋਂ ਕੁਝ ਹਾਰੂਨ ਅਤੇ ਹਾਰੂਨ ਦੇ ਵਸਤਰਾਂ ਉੱਤੇ ਛਿੜਕਿਆ। ਮੂਸਾ ਨੇ ਇਸ ਵਿੱਚੋਂ ਕੁਝ ਹਾਰੂਨ ਦੇ ਪੁੱਤਰਾਂ ਅਤੇ ਉਨ੍ਹਾਂ ਦੇ ਵਸਤਰਾਂ ਉੱਤੇ ਛਿੜਕਿਆ। ਜਿਹੜੇ ਹਾਰੂਨ ਦੇ ਨਾਲ ਸਨ। ਇਸ ਤਰ੍ਹਾਂ ਮੂਸਾ ਨੇ ਹਾਰੂਨ, ਉਸ ਦੇ ਵਸਤਰਾਂ, ਉਸ ਦੇ ਪੁੱਤਰਾਂ ਅਤੇ ਉਸ ਦੇ ਪੁੱਤਰਾਂ ਦੇ ਵਸਤਰਾਂ ਨੂੰ ਪਵਿੱਤਰ ਬਣਾ ਦਿੱਤਾ।
31
ਫ਼ੇਰ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖਿਆ, “ਜਿਵੇਂ ਮੈਂ ਹੁਕਮ ਦਿੱਤਾ ਸੀ, ‘ਹਾਰੂਨ ਤੇ ਉਸ ਦੇ ਪੁੱਤਰਾਂ ਨੂੰ ਇਹ ਚੀਜ਼ਾਂ ਖਾਣੀਆਂ ਚਾਹੀਦੀਆਂ।’ ਇਸ ਲਈ ਰੋਟੀਆਂ ਵਾਲੀ ਟੋਕਰੀ ਅਤੇ ਜਾਜਕ ਚੁਨਣ ਦੀ ਰਸਮ ਦਾ ਮਾਸ ਲੈ ਲਵੋ। ਉਸ ਮਾਸ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਕੋਲ ਉਬਾਲੋ ਅਤੇ ਮਾਸ ਤੇ ਰੋਟੀ ਨੂੰ ਉਸ ਥਾਂ ਉੱਤੇ ਖਾਉ।
32
ਜੇ ਮਾਸ ਜਾਂ ਰੋਟੀ ਵਿੱਚੋਂ ਕੁਝ ਬਚ ਜਾਵੇ ਤਾਂ ਇਸ ਨੂੰ ਸਾੜ ਦਿਉ।
33
ਜਾਜਕਾਂ ਨੂੰ ਚੁਨਣ ਦੀ ਰਸਮ ਸੱਤ ਦਿਨਾਂ ਤੱਕ ਚੱਲੇਗੀ। ਜਦੋਂ ਤੱਕ ਇਹ ਸਮਾਂ ਖਤਮ ਨਹੀਂ ਹੋ ਜਾਂਦਾ ਤੁਹਾਨੂੰ ਮੰਡਲੀ ਵਾਲੇ ਤੰਬੂ ਦਾ ਪ੍ਰਵੇਸ਼ ਦੁਆਰ ਨਹੀਂ ਛੱਡਣਾ ਚਾਹੀਦਾ।
34
ਜਿਹੜੀਆਂ ਗੱਲਾਂ ਅੱਜ ਹੋਈਆਂ ਹਨ ਯਹੋਵਾਹ ਨੇ ਤੁਹਾਡੇ ਲਈ ਪਰਾਸਚਿਤ ਕਰਨ ਲਈ ਉਨ੍ਹਾਂ ਨੂੰ ਕਰਨ ਦਾ ਆਦੇਸ਼ ਦਿੱਤਾ ਹੈ।
35
ਤੁਹਾਨੂੰ ਸੱਤਾਂ ਦਿਨਾਂ ਤੱਕ ਦਿਨ ਰਾਤ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਰਹਿਣਾ ਪਵੇਗਾ। ਜੇ ਤੁਸੀਂ ਯਹੋਵਾਹ ਦੇ ਹੁਕਮਾਂ ਦੀ ਪਾਲਣਾ ਨਹੀਂ ਕਰੋਂਗੇ ਤਾਂ ਤੁਸੀਂ ਮਰ ਜਾਉਂਗੇ। ਯਹੋਵਾਹ ਨੇ ਮੈਨੂੰ ਇਹ ਹੁਕਮ ਦਿੱਤੇ ਸਨ।”
36
ਇਸ ਲਈ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
← Chapter 7
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 9 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27