bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Leviticus 9
Leviticus 9
Punjabi 2002 ERV (ਪਵਿੱਤਰ ਬਾਈਬਲ)
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 10 →
1
ਅੱਠਵੇਂ ਦਿਨ, ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਸੱਦਿਆ। ਉਸ ਨੇ ਇਸਰਾਏਲ ਦੇ ਬਜ਼ੁਰਗਾਂ ਨੂੰ ਵੀ ਸੱਦਿਆ।
2
ਮੂਸਾ ਨੇ ਹਾਰੂਨ ਨੂੰ ਆਖਿਆ, “ਇੱਕ ਬਲਦ ਅਤੇ ਇੱਕ ਭੇਡੂ ਲਵੋ। ਇਨ੍ਹਾਂ ਜਾਨਵਰਾਂ ਵਿੱਚ ਕੋਈ ਨੁਕਸ ਨਹੀਂ ਹੋਣਾ ਚਾਹੀਦਾ। ਬਲਦ ਪਾਪ ਦੀ ਭੇਟ ਹੋਵੇਗਾ ਅਤੇ ਭੇਡੂ ਹੋਮ ਦੀ ਭੇਟ ਹੋਵੇਗਾ। ਇਹ ਜਾਨਵਰ ਯਹੋਵਾਹ ਨੂੰ ਭੇਟ ਕਰੋ।
3
ਇਸਰਾਏਲ ਦੇ ਲੋਕਾਂ ਨੂੰ ਆਖੋ, ‘ਪਾਪ ਦੀ ਭੇਟ ਲਈ ਇੱਕ ਬੱਕਰਾ ਲਵੋ ਅਤੇ ਹੋਮ ਦੀ ਭੇਟ ਲਈ ਇੱਕ ਵੱਛਾ ਅਤੇ ਲੇਲਾ ਲਵੋ। ਵੱਛਾ ਅਤੇ ਲੇਲਾ ਇੱਕ-ਇੱਕ ਸਾਲ ਦੇ ਹੋਣੇ ਚਾਹੀਦੇ ਹਨ। ਇਨ੍ਹਾਂ ਜਾਨਵਰਾਂ ਵਿੱਚ ਕੋਈ ਨੁਕਸ ਨਹੀਂ ਹੋਣਾ ਚਾਹੀਦਾ।
4
ਸੁੱਖ-ਸਾਂਦ ਦੀ ਭੇਟ ਲਈ ਇੱਕ ਬਲਦ ਤੇ ਭੇਡੂ ਲਵੋ। ਉਨ੍ਹਾਂ ਜਾਨਵਰਾਂ ਨੂੰ ਅਤੇ ਤੇਲ ਨਾਲ ਗੁਨ੍ਹੇ ਹੋਏ ਅਨਾਜ ਦੀ ਭੇਟ ਨੂੰ ਲਵੋ ਅਤੇ ਇਹ ਚੀਜ਼ਾਂ ਯਹੋਵਾਹ ਨੂੰ ਭੇਟ ਕਰੋ। ਕਿਉਂਕਿ ਅੱਜ ਯਹੋਵਾਹ ਤੁਹਾਡੇ ਸਾਹਮਣੇ ਆਵੇਗਾ।’”
5
ਇਸ ਲਈ ਸਾਰੇ ਲੋਕ ਮੰਡਲੀ ਵਾਲੇ ਤੰਬੂ ਕੋਲ ਆ ਗਏ। ਉਨ੍ਹਾਂ ਸਾਰਿਆਂ ਨੇ ਉਹ ਚੀਜ਼ਾਂ ਲਿਆਂਦੀਆਂ ਜਿਨ੍ਹਾਂ ਦਾ ਮੂਸਾ ਨੇ ਆਦੇਸ਼ ਦਿੱਤਾ ਸੀ। ਸਾਰੇ ਲੋਕ ਯਹੋਵਾਹ ਦੇ ਸਾਹਮਣੇ ਖੜ੍ਹੇ ਹੋ ਗਏ।
6
ਮੂਸਾ ਨੇ ਆਖਿਆ, “ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ। ਤਾਂ ਯਹੋਵਾਹ ਦਾ ਪਰਤਾਪ ਤੁਹਾਨੂੰ ਦਿਖਾਈ ਦੇਵੇਗਾ।”
7
ਤਾਂ ਮੂਸਾ ਨੇ ਹਾਰੂਨ ਨੂੰ ਇਹ ਗੱਲਾਂ ਆਖੀਆਂ, “ਜਾ, ਉਹ ਗੱਲਾਂ ਕਰ ਜਿਨ੍ਹਾਂ ਦਾ ਯਹੋਵਾਹ ਨੇ ਆਦੇਸ਼ ਦਿੱਤਾ ਸੀ। ਜਗਵੇਦੀ ਕੋਲ ਜਾ ਅਤੇ ਆਪਣੀ ਪਾਪ ਦੀ ਭੇਟ ਅਤੇ ਆਪਣੀ ਹੋਮ ਦੀ ਭੇਟ ਚੜ੍ਹਾ। ਆਪਣੇ ਅਤੇ ਆਪਣੇ ਲੋਕਾਂ ਦੇ ਪਾਪਾਂ ਲਈ ਪਰਾਸਚਿਤ ਕਰ। ਲੋਕਾਂ ਦੀਆਂ ਬਲੀਆਂ ਲੈ ਅਤੇ ਉਨ੍ਹਾਂ ਲਈ ਪਰਾਸਚਿਤ ਕਰ।”
8
ਇਸ ਲਈ ਹਾਰੂਨ ਜਗਵੇਦੀ ਕੋਲ ਗਿਆ। ਉਸ ਨੇ ਬਲਦ ਨੂੰ ਪਾਪ ਦੀ ਭੇਟ ਵਜੋਂ ਜ਼ਿਬਹ ਕੀਤਾ। ਇਹ ਪਾਪ ਦੀ ਭੇਟ ਉਸ ਦੇ ਆਪਣੇ ਲਈ ਸੀ।
9
ਫ਼ੇਰ ਹਾਰੂਨ ਦੇ ਪੁੱਤਰਾਂ ਨੇ ਖੂਨ ਹਾਰੂਨ ਕੋਲ ਲਿਆਂਦਾ। ਹਾਰੂਨ ਨੇ ਖੂਨ ਵਿੱਚ ਆਪਣੀ ਉਂਗਲੀ ਡੁਬੋਈ ਅਤੇ ਇਸ ਨੂੰ ਜਗਵੇਦੀ ਦੇ ਕਿਨਾਰਿਆਂ ਉੱਤੇ ਲਾਇਆ। ਫ਼ੇਰ ਹਾਰੂਨ ਨੇ ਜਗਵੇਦੀ ਦੇ ਥੜੇ ਉੱਤੇ ਖੂਨ ਡੋਲ੍ਹ ਦਿੱਤਾ।
10
ਉਸ ਨੇ ਪਾਪ ਦੀ ਭੇਟ ਤੋਂ ਚਰਬੀ, ਗੁਰਦੇ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲੈ ਕੇ ਇਨ੍ਹਾਂ ਨੂੰ ਜਗਵੇਦੀ ਉੱਤੇ ਉਸੇ ਤਰ੍ਹਾਂ ਸਾੜ ਦਿੱਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
11
ਫ਼ੇਰ ਹਾਰੂਨ ਨੇ ਮਾਸ ਅਤੇ ਚਮੜੀ ਨੂੰ ਡੇਰੇ ਤੋਂ ਬਾਹਰ ਅੱਗ ਉੱਤੇ ਸਾੜ ਦਿੱਤਾ।
12
ਇਸਤੋਂ ਮਗਰੋਂ, ਉਸ ਨੇ ਹੋਮ ਦੀ ਭੇਟ ਲਈ ਜਾਨਵਰਾਂ ਨੂੰ ਮਾਰਿਆ। ਹਾਰੂਨ ਦੇ ਪੁੱਤਰ ਹਾਰੂਨ ਕੋਲ ਖੂਨ ਲਿਆਏ ਅਤੇ ਉਸ ਨੇ ਖੂਨ ਨੂੰ ਜਗਵੇਦੀ ਉੱਤੇ ਅਤੇ ਉਸ ਦੇ ਆਲੇ-ਦੁਆਲੇ ਡੋਲ੍ਹ ਦਿੱਤਾ।
13
ਹਾਰੂਨ ਦੇ ਪੁੱਤਰਾਂ ਨੇ ਹੋਮ ਦੀ ਭੇਟ ਦੀ ਸਿਰੀ ਅਤੇ ਟੁਕੜੇ ਹਾਰੂਨ ਨੂੰ ਦੇ ਦਿੱਤੇ। ਫ਼ੇਰ ਹਾਰੂਨ ਨੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜ ਦਿੱਤਾ।
14
ਹਾਰੂਨ ਨੇ ਹੋਮ ਦੀ ਭੇਟ ਦੇ ਅੰਦਰਲੇ ਅੰਗਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ। ਅਤੇ ਉਸ ਨੇ ਇਨ੍ਹਾਂ ਨੂੰ ਜਗਵੇਦੀ ਉੱਪਰ ਸਾੜ ਦਿੱਤਾ।
15
ਫ਼ੇਰ ਹਾਰੂਨ ਨੇ ਲੋਕਾਂ ਨੂੰ ਚੜ੍ਹਾਵਾ ਲਿਆਂਦਾ। ਉਸ ਨੇ ਪਾਪ ਦੀ ਭੇਟ ਦਾ ਬੱਕਰਾ ਮਾਰਿਆ ਜਿਹੜਾ ਲੋਕਾਂ ਲਈ ਸੀ। ਉਸ ਨੇ ਪਹਿਲਾਂ ਵਾਂਗ ਪਾਪ ਲਈ ਬੱਕਰਾ ਭੇਟ ਕੀਤਾ।
16
ਉਸ ਨੇ ਹੋਮ ਦੀ ਭੇਟ ਲਿਆਂਦੀ ਅਤੇ ਇਸ ਨੂੰ ਉਸੇ ਤਰ੍ਹਾਂ ਭੇਟ ਕੀਤਾ ਜਿਵੇਂ ਯਹੋਵਾਹ ਨੇ ਆਦੇਸ਼ ਦਿੱਤਾ ਸੀ।
17
ਉਸ ਨੇ ਅਨਾਜ ਦੀ ਭੇਟ ਜਗਵੇਦੀ ਤੇ ਲਿਆਂਦੀ। ਉਸ ਨੇ ਅਨਾਜ ਦੀ ਇੱਕ ਮੁੱਠ ਭਰੀ ਅਤੇ ਇਸ ਨੂੰ ਜਗਵੇਦੀ ਉੱਤੇ ਸਵੇਰ ਵੇਲੇ ਦੀ ਰੋਜ਼ਾਨਾ ਹੋਮ ਦੀ ਭੇਟ ਨਾਲ ਸਾੜ ਦਿੱਤਾ।
18
ਹਾਰੂਨ ਨੇ ਲੋਕਾਂ ਲਈ ਸੁੱਖ-ਸਾਂਦ ਦੀ ਭੇਟ ਵਜੋਂ ਇੱਕ ਬਲਦ ਅਤੇ ਇੱਕ ਭੇਡੂ ਵੀ ਮਾਰਿਆ। ਉਸ ਦੇ ਪੁੱਤਰ ਉਸ ਕੋਲ ਖੂਨ ਲਿਆਏ ਅਤੇ ਉਸ ਨੇ ਖੂਨ ਨੂੰ ਜਗਵੇਦੀ ਉੱਤੇ ਅਤੇ ਉਸ ਦੇ ਆਲੇ-ਦੁਆਲੇ ਡੋਲ੍ਹ ਦਿੱਤਾ।
19
ਹਾਰੂਨ ਦੇ ਪੁੱਤਰ, ਉਸ ਕੋਲ ਬਲਦ ਅਤੇ ਭੇਡੂ ਦੀ ਚਰਬੀ ਵੀ ਲਿਆਏ। ਉਹ ਮੋਟੀ ਪੂਛ, ਅੰਦਰਲੇ ਅੰਗਾਂ ਤੇ ਚੜ੍ਹੀ ਹੋਈ ਚਰਬੀ, ਗੁਰਦੇ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲਿਆਏ।
20
ਉਸ ਦੇ ਪੁੱਤਰਾਂ ਨੇ ਚਰਬੀ ਵਾਲੇ ਇਨ੍ਹਾਂ ਹਿੱਸਿਆਂ ਨੂੰ ਬਲਦ ਅਤੇ ਭੇਡੂ ਦੇ ਸੀਨਿਆਂ ਉੱਤੇ ਪਾ ਦਿੱਤਾ ਅਤੇ ਉਸ ਨੇ ਚਰਬੀ ਵਾਲੇ ਹਿਸਿਆਂ ਨੂੰ ਜਗਵੇਦੀ ਉੱਤੇ ਸਾੜਿਆ।
21
ਉਸ ਨੇ ਸੀਨਿਆਂ ਅਤੇ ਸੱਜੇ ਪੱਟਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਟ ਵਜੋਂ ਮੂਸਾ ਦੇ ਆਦੇਸ਼ ਅਨੁਸਾਰ ਹਿਲਾਇਆ।
22
ਫ਼ੇਰ ਹਾਰੂਨ ਨੇ ਲੋਕਾਂ ਵੱਲ ਆਪਣੇ ਹੱਥ ਉੱਠਾਏ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ। ਜਦੋਂ ਹਾਰੂਨ ਪਾਪ ਦੀ ਭੇਟ, ਹੋਮ ਦੀ ਭੇਟ ਅਤੇ ਸੁੱਖ-ਸਾਂਦ ਦੀਆਂ ਭੇਟਾਂ ਨੂੰ ਚੜ੍ਹਾ ਹਟਿਆ ਤਾਂ ਉਹ ਜਗਵੇਦੀ ਤੋਂ ਹੇਠਾਂ ਉਤਰ ਆਇਆ।
23
ਮੂਸਾ ਅਤੇ ਹਾਰੂਨ ਮੰਡਲੀ ਵਾਲੇ ਤੰਬੂ ਵਿੱਚ ਗਏ। ਉਹ ਬਾਹਰ ਨਿਕਲੇ ਅਤੇ ਲੋਕਾਂ ਨੂੰ ਅਸੀਸ ਦਿੱਤੀ। ਫ਼ੇਰ ਯਹੋਵਾਹ ਦਾ ਪਰਤਾਪ ਸਾਰੇ ਲੋਕਾਂ ਸਾਹਮਣੇ ਪ੍ਰਗਟ ਹੋਇਆ।
24
ਯਹੋਵਾਹ ਵੱਲੋਂ ਅੱਗ ਬਾਹਰ ਆਈ ਅਤੇ ਜਗਵੇਦੀ ਉੱਪਰ ਹੋਮ ਦੀ ਭੇਟ ਅਤੇ ਚਰਬੀ ਨੂੰ ਸਾੜ ਦਿੱਤਾ। ਜਦੋਂ ਸਮੂਹ ਲੋਕਾਂ ਨੇ ਇਹ ਦੇਖਿਆ, ਉਨ੍ਹਾਂ ਨੇ ਨਾਅਰੇ ਲਾਏ ਅਤੇ ਧਰਤੀ ਉੱਤੇ ਝੁਕ ਕੇ ਮੱਥਾ ਟੇਕਿਆ।
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 10 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27