bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Luke 12
Luke 12
Punjabi 2002 ERV (ਪਵਿੱਤਰ ਬਾਈਬਲ)
← Chapter 11
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 13 →
1
ਇਸੇ ਵਿੱਚਕਾਰ ਕਈ ਹਜ਼ਾਰ ਲੋਕ ਇਕੱਠੇ ਹੋ ਗਏ ਅਤੇ ਇੱਕ ਦੂਜੇ ਉੱਤੇ ਡਿੱਗਣ ਲੱਗੇ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਫ਼ਰੀਸੀਆਂ ਦੇ ਖਮੀਰ ਤੋਂ ਹੁਸ਼ਿਆਰ ਰਹਿਣਾ ਜੋ ਉਨ੍ਹਾਂ ਦਾ ਕਪਟ ਹੈ।
2
ਅਜਿਹੀ ਕੋਈ ਚੀਜ਼ ਛੁਪੀ ਹੋਈ ਨਹੀਂ ਹੈ ਜੋ ਜਾਹਿਰ ਨਹੀਂ ਕੀਤੀ ਜਾਵੇਗੀ। ਅਜਿਹਾ ਕੁਝ ਵੀ ਗੁਪਤ ਨਹੀਂ ਹੈ ਜੋ ਦੱਸਿਆ ਨਹੀਂ ਜਾਵੇਗਾ।
3
ਜੋ ਕੁਝ ਤੁਸੀਂ ਹਨੇਰੇ ਵਿੱਚ ਆਖਿਆ ਉਹ ਚਾਨਣ ਵਿੱਚ ਸੁਣਿਆ ਜਾਵੇਗ਼ਾ। ਅਤੇ ਜੋ ਕੁਝ ਗੱਲਾਂ ਤੁਸੀਂ ਬੰਦ ਕਮਰਿਆਂ ਵਿੱਚ ਖੁਸਰ-ਫੁਸਰ ਕਰਦੇ ਹੋ, ਘਰ ਦੇ ਕੋਠਿਆਂ ਉੱਪਰੋਂ ਪੁਕਾਰ ਕੇ ਸੁਣਾਈਆਂ ਜਾਣਗੀਆਂ।”
4
ਤਾਂ ਯਿਸੂ ਨੇ ਲੋਕਾਂ ਨੂੰ ਕਿਹਾ, “ਮੇਰੇ ਮਿੱਤਰੋ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਤੋਂ ਨਾ ਡਰੋ ਜੋ ਸਰੀਰ ਨੂੰ ਮਾਰ ਸੱਕਦੇ ਹਨ, ਪਰ ਇਸਤੋਂ ਵੱਧ ਉਹ ਕੁਝ ਨਹੀਂ ਕਰ ਸੱਕਦੇ।
5
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਹਾਨੂੰ ਕਿਸ ਕੋਲੋਂ ਡਰਨਾ ਚਾਹੀਦਾ ਹੈ? ਤੁਹਾਨੂੰ ਉਸ ਕੋਲੋਂ ਡਰਨਾ ਚਾਹੀਦਾ ਹੈ ਜੋ ਤੁਹਾਨੂੰ ਮਾਰਨ ਤੋਂ ਬਾਦ ਨਰਕਾਂ ਵਿੱਚ ਸੁੱਟਣ ਦਾ ਇਖਤਿਆਰ ਰੱਖਦਾ ਹੈ। ਹਾਂ, ਉਹੀ ਹੈ ਜਿਸ ਕੋਲੋਂ ਤੁਹਾਨੂੰ ਡਰਨਾ ਚਾਹੀਦਾ ਹੈ।
6
“ਕੀ ਪੰਜ ਚਿੱੜੀਆਂ ਦੋ ਪੈਸਿਆਂ ਲਈ ਨਹੀਂ ਵਿੱਕਦੀਆਂ? ਪਰ ਪਰਮੇਸ਼ੁਰ ਉਨ੍ਹਾਂ ਵਿੱਚੋਂ ਕਿਸੇ ਇੱਕ ਨੂੰ ਵੀ ਨਹੀਂ ਭੁੱਲਦਾ।
7
ਹਾਂ ਪਰਮੇਸ਼ੁਰ ਜਾਣਦਾ ਹੈ ਕਿ ਤੁਹਾਡੇ ਸਿਰ ਉੱਪਰ ਕਿੰਨੇ ਵਾਲ ਹਨ। ਡਰੋ ਨਹੀਂ, ਤੁਸੀਂ ਬਹੁਤ ਸਾਰੇ ਪੰਛੀਆਂ ਨਾਲੋਂ ਕਿਤੇ ਉੱਤਮ ਹੋ।
8
“ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਲੋਕਾਂ ਅੱਗੇ ਇਹ ਇਕਰਾਰ ਕਰੇ ਕਿ ਉਹ ਮੇਰੇ ਨਾਲ ਸੰਬੰਧਿਤ ਹੈ ਤਾਂ ਮਨੁੱਖ ਦਾ ਪੁੱਤਰ ਵੀ ਉਸਦਾ ਇਕਰਾਰ ਪਰਮੇਸ਼ੁਰ ਦੇ ਦੂਤਾਂ ਅੱਗੇ ਕਰੇਗਾ ਕਿ ਉਹ ਵਿਅਕਤੀ ਉਸ ਨਾਲ ਸੰਬੰਧਿਤ ਹੈ।
9
ਪਰ ਜੇਕਰ ਕੋਈ ਲੋਕਾਂ ਅੱਗੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਅੱਗੇ ਉਸਦਾ ਵੀ ਇਨਕਾਰ ਕੀਤਾ ਜਾਵੇਗਾ।
10
“ਜੇਕਰ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਕੁਝ ਕਹਿੰਦਾ ਹੈ ਤਾਂ ਮਾਫ਼ ਕੀਤਾ ਜਾ ਸੱਕਦਾ ਹੈ ਪਰ ਜੇ ਕੋਈ ਪਵਿੱਤਰ ਆਤਮਾ ਦੇ ਖਿਲਾਫ਼ ਮੰਦੀਆਂ ਗੱਲਾਂ ਕਹਿੰਦਾ ਹੈ ਤਾਂ ਉਸ ਨੂੰ ਮਾਫ਼ ਨਹੀਂ ਕੀਤਾ ਜਾਵੇਗਾ।
11
“ਇਸ ਲਈ ਜੇਕਰ ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾ ਅੱਗੇ, ਹਾਕਮਾਂ ਅਤੇ ਅਧਿਕਾਰੀਆਂ ਅੱਗੇ ਲਿਆਉਂਦੇ ਹਨ ਤਾਂ ਇਹ ਚਿੰਤਾ ਨਾ ਕਰੋ ਕਿ ਤੁਸੀਂ ਆਪਣੇ ਆਪ ਨੂੰ ਕਿਵੇਂ ਬਚਾਵੋਂਗੇ ਜਾਂ ਤੁਹਾਨੂੰ ਕੀ ਆਖਣਾ ਚਾਹੀਦਾ ਹੈ।
12
ਘਬਰਾਓ ਨਹੀਂ ਕਿਉਂਕਿ ਉਸ ਸਮੇਂ ਪਵਿੱਤਰ ਆਤਮਾ ਤੁਹਾਨੂੰ ਸੂਝ ਦੇਵੇਗਾ ਕਿ ਤੁਹਾਨੂੰ ਕੀ ਆਖਣਾ ਚਾਹੀਦਾ ਹੈ।”
13
ਭੀੜ ਵਿੱਚੋਂ ਇੱਕ ਮਨੁੱਖ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਮੇਰੇ ਭਰਾ ਨੂੰ ਸਾਡੇ ਪਿਤਾ ਦੀ ਸੰਪਤੀ ਮੇਰੇ ਨਾਲ ਵੰਡਣ ਲਈ ਕਹੋ।”
14
ਪਰ ਯਿਸੂ ਨੇ ਉਸ ਨੂੰ ਕਿਹਾ, “ਹੇ ਆਦਮੀ, ਮੈਨੂੰ ਤੁਹਾਡਾ ਮੁਨਸਫ਼ ਜਾਂ ਫ਼ੈਸਲਾ ਕਰਨ ਵਾਲਾ ਕਿਸਨੇ ਬਣਾਇਆ ਹੈ?”
15
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸਾਵੱਧਾਨ ਰਹੋ! ਅਤੇ ਹਰ ਲੋਭ-ਲਾਲਚ ਤੋਂ ਆਪਣੇ ਆਪ ਨੂੰ ਦੂਰ ਰੱਖੋ ਕਿਉਂਕਿ ਕੋਈ ਬੰਦਾ ਆਪਣੀ ਵੱਡੀ ਦੌਲਤ ਤੋਂ ਜੀਵਨ ਪ੍ਰਾਪਤ ਨਹੀਂ ਕਰ ਸੱਕਦਾ।”
16
ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, “ਕਿਸੇ ਆਦਮੀ ਦੀ ਜ਼ਮੀਨ ਤੇ ਬਹੁਤ ਅਧਿਕ ਅਨਾਜ ਹੁੰਦਾ ਸੀ।
17
ਤਾਂ ਉਸ ਨੇ ਆਪਣੇ ਮਨ ਵਿੱਚ ਸੋਚਿਆ, ‘ਮੈਂ ਕੀ ਕਰਾਂ? ਮੇਰੇ ਕੋਲ ਫ਼ਸਲ ਸਾਂਭਣ ਲਈ ਕੋਈ ਥਾਂ ਨਹੀਂ।’
18
“ਤਦ ਅਮੀਰ ਆਦਮੀ ਨੇ ਕਿਹਾ, ‘ਮੈਂ ਜਾਣਦਾ ਹਾਂ ਮੈਂ ਕੀ ਕਰਾਂਗਾ? ਮੈਂ ਆਪਣੇ ਗੁਦਾਮਾਂ ਨੂੰ ਢਾਹ ਕੇ ਵੱਡੇ ਗੁਦਾਮ ਬਣਾਵਾਂਗਾ ਅਤੇ ਮੈਂ ਆਪਣੀ ਕਣਕ ਤੇ ਹੋਰ ਚੰਗੀਆਂ ਵਸਤਾਂ ਨੂੰ ਉਨ੍ਹਾਂ ਵਿੱਚ ਰੱਖਾਂਗਾ।
19
ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵੱਧੀਆਂ ਚੀਜ਼ਾਂ ਹਨ ਜਿਹੜੀਆਂ ਬਹੁਤ ਸਾਲਾਂ ਲਈ ਕਾਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!’
20
“ਪਰ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੂੰ ਮਰ ਜਾਵੇਂਗਾ! ਫ਼ਿਰ ਜਿਹੜੀਆਂ ਵਸਤਾਂ ਤੂੰ ਤਿਆਰ ਕੀਤੀਆਂ ਹਨ ਕਿਸ ਦੀਆਂ ਹੋਣਗੀਆਂ?’
21
“ਹਰ ਉਸ ਬੰਦੇ ਨਾਲ ਵੀ ਇਵੇਂ ਹੀ ਹੋਵੇਗਾ ਜੋ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਮੀਰ ਨਹੀਂ ਹੈ ਅਤੇ ਆਪਣੇ ਲਈ ਅਮੀਰੀ ਜਮ੍ਹਾਂ ਕਰਦਾ ਹੈ।”
22
ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਆਖਦਾ ਹਾਂ ਕਿ ਤੁਹਾਨੂੰ ਜਿਉਂਣ ਲਈ ਜੋ ਖਾਣ ਦੀ ਲੋੜ ਹੈ ਤੁਸੀਂ ਉਸਦੀ ਚਿੰਤਾ ਨਾ ਕਰੋ ਅਤੇ ਨਾ ਹੀ ਸਰੀਰ ਢੱਕਣ ਲਈ ਕੱਪੜਿਆਂ ਦੀ ਫ਼ਿਕਰ ਕਰੋ।
23
ਕਿਉਂਕਿ ਜ਼ਿੰਦਗੀ ਖਾਣ ਤੋਂ ਕਿਤੇ ਵੱਧ ਮਹੱਤਵਯੋਗ ਹੈ ਅਤੇ ਸਰੀਰ ਕੱਪੜਿਆਂ ਨਾਲੋਂ।
24
ਪੰਛੀਆਂ ਵੱਲ ਵੇਖੋ ਉਹ ਬੀਜਦੇ ਜਾਂ ਵਢਦੇ ਨਹੀਂ ਨਾ ਹੀ ਉਹ ਘਰਾਂ ਜਾਂ ਕੋਠਿਆਂ ਵਿੱਚ ਅਨਾਜ ਜਮ੍ਹਾਂ ਕਰਦੇ ਹਨ, ਪਰ ਫ਼ੇਰ ਵੀ ਪਰਮੇਸ਼ੁਰ ਉਨ੍ਹਾਂ ਨੂੰ ਭੋਜਨ ਦਿੰਦਾ ਹੈ। ਤੁਸੀਂ ਪੰਛੀਆਂ ਨਾਲੋਂ ਵੀ ਬਹੁਤ ਵੱਧ ਮੁੱਲਵਾਨ ਹੋ।
25
ਤੁਹਾਡੇ ਵਿੱਚੋਂ ਕੌਣ ਹੈ ਜਿਹੜਾ ਚਿੰਤਾ ਕਰਕੇ ਆਪਣੀ ਜ਼ਿੰਦਗੀ ਦਾ ਇੱਕ ਵੀ ਪਲ ਵੱਧਾ ਸੱਕਦਾ ਹੈ।
26
ਇਸ ਲਈ ਜੇਕਰ ਤੁਸੀਂ ਇੰਨੀ ਛੋਟੀ ਗੱਲ ਵੀ ਨਹੀਂ ਕਰ ਸੱਕਦੇ ਤਾਂ ਫ਼ਿਰ ਤੁਸੀਂ ਬਾਕੀ ਗੱਲਾਂ ਬਾਰੇ ਚਿੰਤਾ ਕਿਉਂ ਕਰਦੇ ਹੋ?
27
“ਜੰਗਲੀ ਫ਼ੁੱਲਾਂ ਵੱਲ ਵੇਖੋ! ਦੇਖੋ ਉਹ ਕਿਵੇਂ ਵੱਧਦੇ ਹਨ! ਉਹ ਨਾ ਹੀ ਸਖਤ ਮਿਹਨਤ ਕਰਦੇ ਹਨ ਅਤੇ ਨਾ ਹੀ ਕੱਤਦੇ ਹਨ, ਤਾਂ ਵੀ ਉਹ ਇੰਨੇ ਵੱਧੀਆ ਦਿਸਦੇ ਹਨ ਕਿ ਸੁਲੇਮਾਨ ਵੀ ਆਪਣੇ ਪੂਰੇ ਤੇਜ ਵਿੱਚ ਇੰਨ੍ਹਾਂ ਵਿੱਚੋਂ ਇੱਕ ਜਿੰਨਾ ਵੀ ਸਜਿਆ ਨਹੀਂ ਹੋਇਆ ਸੀ।
28
ਪਰਮੇਸ਼ੁਰ ਤਾਂ ਖੇਤ ਵਿੱਚਲੇ ਘਾਹ ਨੂੰ ਵੀ ਇਉਂ ਪਹਿਰਾਵਾ ਦਿੰਦਾ ਹੈ, ਉਹ ਘਾਹ ਜਿਹੜਾ ਅੱਜ ਜਿਉਂਦਾ ਹੈ ਅਤੇ ਕੱਲ ਭਠੀ ਵਿੱਚ ਮੱਚ ਜਾਣਾ ਹੈ। ਤਾਂ ਹੇ ਥੋੜੀ ਪਰਤੀਤ ਵਾਲੇ ਲੋਕੋ, ਕੀ ਉਹ ਤੁਹਾਨੂੰ ਉਨ੍ਹਾਂ ਨਾਲੋਂ ਵੱਧੇਰੇ ਨਹੀਂ ਸਜਾਵੇਗਾ।
29
“ਇਸ ਬਾਰੇ ਨਾ ਸੋਚਦੇ ਰਹੋ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ? ਚਿੰਤਾ ਨਾ ਕਰੋ।
30
ਕਿਉਂਕਿ ਇਸ ਦੁਨੀਆਂ ਦੀਆਂ ਸਾਰੀਂ ਕੌਮਾਂ ਇਨ੍ਹਾਂ ਚੀਜ਼ਾਂ ਭਾਲਦੀਆਂ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਕਿਨ੍ਹਾਂ ਚੀਜ਼ਾਂ ਦੀ ਲੋੜ ਹੈ।
31
ਪਰ ਪਹਿਲਾਂ ਤੁਸੀਂ ਪਰਮੇਸ਼ੁਰ ਦੇ ਰਾਜ ਲਈ ਚਾਹਨਾ ਕਰੋ। ਤਾਂ ਫ਼ੇਰ ਇਹ ਬਾਕੀ ਦੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।
32
“ਛੋਟੇ ਇੱਜੜ, ਡਰ ਨਾ! ਕਿਉਂਕਿ ਤੇਰਾ ਪਿਤਾ ਤਾਂ ਤੈਨੂੰ ਰਾਜ ਦੇਣਾ ਚਾਹੁੰਦਾ ਹੈ।
33
ਇਸ ਲਈ ਆਪਣੀ ਸਾਰੀ ਸੰਪੰਤੀ ਵੇਚ ਦੇ ਅਤੇ ਧਨ ਗਰੀਬਾਂ ਵਿੱਚ ਵੰਡ ਦੇ। ਇਸ ਸੰਸਾਰ ਦੀ ਅਮੀਰੀ ਬਹੁਤੇ ਲੰਬੇ ਸਮੇਂ ਤੱਕ ਨਹੀਂ ਰਹਿੰਦੀ। ਇਸ ਲਈ ਆਪਣੇ ਖਜਾਨੇ ਸੁਰਗ ਵਿੱਚ ਰੱਖੋ। ਇਹ ਹਮੇਸ਼ਾ ਲਈ ਰਹਿੰਦਾ ਹੈ ਕਿਉਂਕਿ ਸੁਰਗ ਵਿੱਚ ਨਾ ਤਾਂ ਇਸ ਨੂੰ ਚੋਰ ਚੁਰਾ ਸੱਕਦਾ ਹੈ ਅਤੇ ਨਾ ਹੀ ਇਸ ਨੂੰ ਕੀੜੇ ਨਸ਼ਟ ਕਰ ਸੱਕਦੇ ਹਨ।
34
ਕਿਉਂਕਿ ਜਿੱਥੇ ਤੁਹਾਡਾ ਖਜਾਨਾ ਹੋਵੇਗਾ ਤੁਹਾਡਾ ਦਿਲ ਵੀ ਉੱਥੇ ਹੀ ਹੋਵੇਗਾ।
35
“ਹਮੇਸ਼ਾ ਸੇਵਾ ਕਰਨ ਲਈ ਤਿਆਰ ਰਹੋ ਅਤੇ ਆਪਣੀ ਰੋਸ਼ਨੀ ਚਮਕਦੀ ਰੱਖੋ।
36
ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਹੋਵੋ ਜਿਹੜੇ ਆਪਣੇ ਮਾਲਕ ਦੀ ਕਿਸੇ ਵਿਆਹ ਦੀ ਦਾਅਵਤ ਤੋਂ ਵਾਪਸ ਆਉਣ ਦੀ ਉਡੀਕ ਵਿੱਚ ਹੁੰਦੇ ਹਨ। ਜਦੋਂ ਮਾਲਕ ਆਉਂਦਾ ਹੈ ਤਾਂ ਬੂਹਾ ਖੜਕਾਉਂਦਾ ਹੈ ਅਤੇ ਨੌਕਰ ਝੱਟ ਆਪਣੇ ਮਾਲਕ ਨੂੰ ਬੂਹਾ ਖੋਲ ਦਿੰਦਾ ਹੈ।
37
ਧੰਨ ਹਨ ਅਜਿਹੇ ਨੌਕਰ ਜਿਨ੍ਹਾਂ ਨੂੰ ਜਦੋਂ ਉਨ੍ਹਾਂ ਦਾ ਮਾਲਕ ਆਉਂਦਾ ਤਿਆਰ ਅਤੇ ਉਸਦਾ ਇੰਤਜਾਰ ਕਰਦੇ ਹੋਏ ਪਾਉਂਦਾ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਾਲਕ ਖੁਦ ਲੱਕ ਬੰਨ੍ਹਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਖੁਦ ਉਨ੍ਹਾਂ ਦੀ ਟਹਿਲ ਕਰੇਗਾ।
38
ਇਨ੍ਹਾਂ ਨੌਕਰਾਂ ਨੂੰ ਭਾਵੇਂ ਅੱਧੀ ਰਾਤ ਤੱਕ ਜਾਂ ਉਸਤੋਂ ਦੇਰ ਤੱਕ ਵੀ ਆਪਣੇ ਮਾਲਕ ਦੇ ਆਉਣ ਦੀ ਉਡੀਕ ਕਰਨੀ ਪਵੇ। ਪਰ ਉਹ ਬੜੇ ਖੁਸ਼ ਹੋਣਗੇ ਜੇਕਰ ਉਨ੍ਹਾਂ ਦਾ ਮਾਲਕ ਆਉਂਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਉਡੀਕ ਵਿੱਚ ਪਾਉਂਦਾ ਹੈ।
39
“ਹਮੇਸ਼ਾ ਇਹ ਗੱਲ ਯਾਦ ਰੱਖਣਾ: ਜੇਕਰ ਘਰ ਦਾ ਮਾਲਕ ਜਾਣਦਾ ਹੁੰਦਾ ਕਿ ਕਿਸ ਵਕਤ ਚੋਰ ਨੇ ਘਰ ਵਿੱਚ ਆਉਣਾ ਹੈ, ਤਾਂ ਉਹ ਉਸ ਚੋਰ ਨੂੰ ਆਪਣੇ ਘਰ ਅੰਦਰ ਵੜਨ ਹੀ ਨਾ ਦਿੰਦਾ।
40
ਇਸੇ ਲਈ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਮਨੁੱਖ ਦਾ ਪੁੱਤਰ ਉਸ ਵੇਲੇ ਆ ਜਾਵੇਗਾ ਜਿਸ ਵਕਤ ਤੁਹਾਨੂੰ ਉਸ ਦੇ ਆਉਣ ਦੀ ਕੋਈ ਆਸ ਵੀ ਨਹੀਂ ਹੋਵੇਗੀ।”
41
ਪਤਰਸ ਨੇ ਕਿਹਾ, “ਪ੍ਰਭੂ! ਕੀ ਇਹ ਸਿਰਫ਼ ਸਾਡੇ ਲਈ ਆਖ ਰਿਹਾ ਹੈਂ ਜਾਂ ਸਭਨਾ ਲਈ।”
42
ਤਾਂ ਪ੍ਰਭੂ ਨੇ ਆਖਿਆ, “ਉਹ ਕਿਹੜਾ ਸਿਆਣਾ ਅਤੇ ਵਿਸ਼ਵਾਸਯੋਗ ਨੌਕਰ ਹੈ ਜਿਸ ਨੂੰ ਮਾਲਕ ਦੂਜੇ ਨੌਕਰਾਂ ਉੱਤੇ ਉਨ੍ਹਾਂ ਨੂੰ ਠੀਕ ਸਮੇਂ ਤੇ ਭੋਜਨ ਸਮਗਰੀ ਦੀ ਪੂਰਤੀ ਲਈ ਨਿਯੁਕਤ ਕਰੇਗ਼ਾ?
43
ਧੰਨ ਹੈ ਉਹ ਨੌਕਰ ਜਿਸ ਨੂੰ ਜਦੋਂ ਉਸਦਾ ਮਾਲਕ ਆਵੇ ਤਾਂ ਦਿੱਤਾ ਹੋਇਆ ਕੰਮ ਕਰਦਾ ਪਾਵੇ।
44
ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਉਹ ਉਸ ਨੂੰ ਆਪਣੀ ਸਾਰੀ ਸੰਪਤੀ ਦਾ ਨਿਗਰਾਨ ਨਿਯੁਕਤ ਕਰੇਗ਼ਾ।
45
“ਪਰ ਉਸ ਨੌਕਰ ਦਾ ਕੀ ਹੋਵੇਗ਼ਾ ਜਿਹੜਾ ਇਹ ਸੋਚਦਾ ਹੈ ਕਿ ਨਿਕਟ ਭੱਵਿਖ ਵਿੱਚ ਉਸਦਾ ਮਾਲਕ ਨਹੀਂ ਪਰਤੇਗਾ। ਅਤੇ ਦੂਸਰੇ ਨੌਕਰ ਨੌਕਰਾਣੀਆਂ ਨੂੰ ਕੁੱਟਣਾ ਸ਼ੁਰੂ ਕਰ ਦੇਵੇ ਅਤੇ ਖਾਣ ਪੀਣ ਵਿੱਚ ਮਦਮਸਤ ਹੋ ਜਾਵੇ?
46
ਅਤੇ ਫ਼ੇਰ ਉਸਦਾ ਮਾਲਕ ਉਦੋਂ ਵਾਪਸ ਆਵੇਗਾ ਜਦੋਂ ਉਸ ਨੂੰ ਉਸਦੀ ਉਡੀਕ ਵੀ ਨਹੀਂ ਹੋਵੇਗੀ ਅਤੇ ਵਕਤ ਤੋਂ ਅਵੇਸਲਾ ਹੋਵੇਗਾ। ਫ਼ਿਰ ਮਾਲਕ ਉਸ ਨੌਕਰ ਨੂੰ ਸਖਤ ਸਜ਼ਾ ਦੇਵੇਗਾ ਅਤੇ ਉਸ ਨੂੰ ਦੂਜੇ ਵਿਸ਼ਵਾਸ ਘਾਤੀ ਨੌਕਰਾਂ ਨਾਲ ਰਹਿਣ ਲਈ ਭੇਜ ਦੇਵੇਗਾ।
47
“ਜਿਹੜਾ ਨੌਕਰ ਇਹ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ੇਰ ਵੀ ਉਹ ਆਪਣੇ-ਆਪ ਨੂੰ ਤਿਆਰ ਨਹੀਂ ਕਰਦਾ ਅਤੇ ਜੋ, ਉਸਦਾ ਮਾਲਕ ਚਾਹੁੰਦਾ ਸੀ ਉਹ ਨਹੀਂ ਕਰਦਾ, ਤਾਂ ਉਸ ਨੌਕਰ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।
48
ਪਰ ਜਿਹੜਾ ਨੌਕਰ ਇਹ ਨਹੀਂ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ਿਰ ਵੀ ਉਸ ਨੇ ਕੁਝ ਅਜਿਹਾ ਕੀਤਾ ਜੋ ਸਜ਼ਾ ਦੇ ਯੋਗ ਹੈ ਤਾਂ ਉਸ ਨੂੰ ਘੱਟ ਸਜ਼ਾ ਮਿਲੇਗੀ। ਇਸ ਲਈ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਨੂੰ ਬਹੁਤੇ ਦਾ ਲੇਖਾ ਦੇਣਾ ਪਵੇਗਾ। ਅਤੇ ਜਿਸ ਨੂੰ ਵੱਧੇਰੇ ਸੌਂਪਿਆ ਗਿਆ ਹੈ ਉਸਤੋਂ ਹੋਰ ਵੀ ਵੱਧੇਰੇ ਮੰਗਿਆ ਜਾਵੇਗਾ।”
49
ਯਿਸੂ ਲਗਾਤਾਰ ਕਹਿੰਦਾ ਰਿਹਾ, “ਮੈਂ ਇਸ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਹੁਣ ਤੱਕ ਇਹ ਜਲ ਰਹੀ ਹੁੰਦੀ।
50
ਮੈਨੂੰ ਇੱਕ ਅਜਿਹਾ ਬਪਤਿਸਮਾ ਲੈਣਾ ਪਵੇਗਾ, ਜੋ ਵੱਖਰੀ ਤਰ੍ਹਾਂ ਦਾ ਹੈ ਅਤੇ ਜਦੋਂ ਤੱਕ ਇਹ ਪੂਰਨ ਨਹੀਂ ਹੁੰਦਾ ਮੈਨੂੰ ਕਸ਼ਟ ਹੋਵੇਗਾ।
51
ਤੁਸੀਂ ਕੀ ਸੋਚਦੇ ਹੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਦੇਣ ਆਇਆ ਹਾਂ? ਨਹੀਂ! ਮੈਂ ਦੁਨੀਆਂ ਨੂੰ ਵੰਡਣ ਆਇਆ ਹਾਂ।
52
ਹੁਣ ਤੋਂ ਬਾਦ ਪੰਜਾਂ ਜਾਣਿਆਂ ਦੇ ਘਰ ਨੂੰ ਇੱਕ-ਦੂਸਰੇ ਦੇ ਵਿਰੁੱਧ ਵੰਡਿਆ ਜਾਵੇਗਾ। ਤਿੰਨ ਦੋਹਾਂ ਦੇ ਵਿਰੁੱਧ ਹੋਣਗੇ ਅਤੇ ਦੋ ਤਿੰਨਾ ਦੇ ਵਿਰੁੱਧ।
53
ਪਿਤਾ ਅਤੇ ਪੁੱਤਰ ਵਿੱਚ ਵੰਡ ਪੈ ਜਾਵੇਗੀ ਪੁੱਤਰ ਪਿਉ ਦੇ ਵਿਰੁੱਧ ਹੋ ਜਾਵੇਗਾ ਅਤੇ ਪਿਉ ਪੁੱਤਰ ਦੇ। ਮਾਂ ਅਤੇ ਧੀ ਵਿੱਚ ਵੀ ਵੰਡ ਪੈ ਜਾਵੇਗੀ ਮਾਂ ਧੀ ਦੇ ਅਤੇ ਧੀ ਮਾਂ ਦੇ ਵਿਰੁੱਧ ਹੋ ਜਾਵੇਗੀ। ਸੱਸ ਅਤੇ ਨੂੰਹ ਵਿੱਚ ਵੀ ਵੰਡ ਪੈ ਜਾਵੇਗੀ। ਸੱਸ ਆਪਣੀ ਨੂੰਹ ਦੇ ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ ਹੋ ਜਾਵੇਗੀ।”
54
ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਜਦੋਂ ਤੁਸੀਂ ਲਹਿੰਦੇ ਪਾਸਿਓ ਬੱਦਲ ਉੱਠਦਾ ਵੇਖਦੇ ਹੋ ਤਾਂ ਆਖਦੇ ਹੋ, ‘ਮੀਂਹ ਪੈਣ ਵਾਲਾ ਹੈ’ ਅਤੇ ਨਿਸ਼ਚਿਤ ਹੀ ਮੀਂਹ ਪੈਂਦਾ ਹੈ।
55
ਜਦੋਂ ਤੁਸੀਂ ਦੱਖਣ ਵੱਲੋਂ ਹਵਾ ਵਗਦੀ ਮਹਿਸੂਸ ਕਰਦੇ ਹੋ ਤਾਂ ਆਖਦੇ ਹੋ, ‘ਅੱਜ ਗਰਮੀ ਹੋਵੇਗੀ’, ਅਤੇ ਹਾਂ, ਤੁਸੀਂ ਠੀਕ ਆਖਦੇ ਹੋ।
56
ਕਪਟੀਓ! ਜੇਕਰ ਤੁਸੀਂ ਮੌਸਮ ਦੇ ਸੰਕੇਤ ਸਮਝ ਸੱਕਦੇ ਹੋ ਤਾਂ ਤੁਸੀਂ ਉਸ ਨੂੰ ਕਿਉਂ ਨਹੀਂ ਸਮਝ ਸੱਕਦੇ ਜੋ ਹੁਣ ਵਾਪਰ ਰਿਹਾ ਹੈ?
57
“ਤੁਸੀਂ ਆਪਣੇ-ਆਪ ਲਈ ਜੋ ਠੀਕ ਹੈ ਉਸਦਾ ਫ਼ੈਸਲਾ ਕਿਉਂ ਨਹੀਂ ਕਰਦੇ?
58
ਮੰਨ ਲਵੋ ਕਿ ਇੱਕ ਆਦਮੀ ਤੁਹਾਨੂੰ ਕਚਿਹਰੀ ਲੈ ਜਾ ਰਿਹਾ ਹੈ ਤਾਂ ਰਸਤੇ ਵਿੱਚ ਹੀ ਉਸ ਨਾਲ ਝਗੜ੍ਹੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰੋ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਉਹ ਤੁਹਾਨੂੰ ਮੁਨਸਫ਼ ਦੇ ਕੋਲ ਲੈ ਜਾਵੇਗਾ ਅਤੇ ਮੁਨਸਫ਼ ਤੁਹਾਨੂੰ ਕੈਦ ਵਿੱਚ ਪਾ ਸੱਕਦਾ ਹੈ।
59
ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਸੀਂ ਉੱਥੋਂ ਉਦੋਂ ਤੱਕ ਬਾਹਰ ਨਹੀਂ ਜਾਵੋਂਗੇ ਜਦੋਂ ਤੱਕ ਕਿ ਤੁਸੀਂ ਉਹ ਆਖਰੀ ਪੈਸਾ ਵੀ ਨਹੀਂ ਦੇ ਦਿੰਦੇ ਜਿਸਦੇ ਤੁਸੀਂ ਦੇਣਦਾਰ ਹੋ।”
← Chapter 11
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 13 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24