bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Luke 20
Luke 20
Punjabi 2002 ERV (ਪਵਿੱਤਰ ਬਾਈਬਲ)
← Chapter 19
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 21 →
1
ਇੱਕ ਦਿਨ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ। ਉਹ ਲੋਕਾਂ ਸਾਹਮਣੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਬੋਲਿਆ। ਪ੍ਰਧਾਨ ਜਾਜਕ, ਨੇਮ ਦੇ ਉਪਦੇਸ਼ਕ ਅਤੇ ਬਜ਼ੁਰਗ ਯਹੂਦੀ ਆਗੂ ਯਿਸੂ ਨਾਲ ਗੱਲ ਬਾਤ ਕਰਨ ਲਈ ਆਏ।
2
ਉਨ੍ਹਾਂ ਨੇ ਉਸ ਨੂੰ ਪੁੱਛਿਆ, “ਸਾਨੂੰ ਦੱਸ? ਤੂੰ ਇਹ ਸਭ ਗੱਲਾਂ ਕਿਸ ਅਧਿਕਾਰ ਨਾਲ ਕਰ ਰਿਹਾ ਹੈ? ਤੈਨੂੰ ਇਹ ਅਧਿਕਾਰ ਕਿਸਨੇ ਦਿੱਤਾ ਹੈ?”
3
ਯਿਸੂ ਨੇ ਆਖਿਆ, “ਮੈਂ ਵੀ ਤੁਹਾਨੂੰ ਇੱਕ ਸਵਾਲ ਕਰਦਾ ਹਾਂ।
4
ਤੁਸੀਂ ਮੈਨੂੰ ਦੱਸੋ; ਯੂਹੰਨਾ ਦੁਆਰਾ ਦਿੱਤਾ ਗਿਆ ਬਪਤਿਸਮਾ ਕੀ ਸੁਰਗ ਵੱਲੋਂ ਸੀ ਜਾਂ ਲੋਕਾਂ ਵੱਲੋਂ?”
5
ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਯਹੂਦੀ ਆਗੂਆਂ, ਸਭ ਨੇ ਇਸ ਬਾਰੇ ਚਰਚਾ ਕੀਤੀ ਅਤੇ ਇੱਕ ਦੂਜੇ ਨੂੰ ਕਿਹਾ, “ਜੇਕਰ ਅਸੀਂ ਕਿਹਾ ਕਿ ‘ਯੂਹੰਨਾ ਦਾ ਬਪਤਿਸਮਾ, ਪਰਮੇਸ਼ੁਰ ਵੱਲੋਂ ਸੀ ਤਾਂ ਉਹ ਆਖੇਗਾ ਕਿ ਫਿਰ ਤੁਸੀਂ ਯੂਹੰਨਾ ਤੇ ਵਿਸ਼ਵਾਸ ਕਿਉਂ ਨਹੀਂ ਕੀਤਾ?’
6
ਪਰ ਜੇਕਰ ਅਸੀਂ ਆਖਦੇ ਹਾਂ ਕਿ, ਯੂਹੰਨਾ ਦਾ ਬਪਤਿਸਮਾ ਲੋਕਾਂ ਵੱਲੋਂ ਸੀ।’ ਤਾਂ ਸਾਰੇ ਲੋਕ ਸਾਨੂੰ ਇਹ ਸੁਣਕੇ ਪੱਥਰਾਂ ਨਾਲ ਮਾਰ ਸੁੱਟਣਗੇ ਕਿਉਂਕਿ ਉਹ ਇਹੀ ਵਿਸ਼ਵਾਸ ਰੱਖਦੇ ਹਨ ਕਿ ਯੂਹੰਨਾ ਇੱਕ ਨਬੀ ਸੀ।”
7
ਇਸ ਲਈ ਉਨ੍ਹਾਂ ਨੇ ਆਖਿਆ, “ਅਸੀਂ ਇਸ ਗੱਲ ਦਾ ਉੱਤਰ ਨਹੀਂ ਜਾਣਦੇ।”
8
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਇਹ ਸਭ ਕਰਨ ਲਈ ਮੈਂ ਕਿਹੜਾ ਅਧਿਕਾਰ ਇਸਤੇਮਾਲ ਕਰਦਾ ਹਾਂ?”
9
ਫਿਰ ਯਿਸੂ ਨੇ ਲੋਕਾਂ ਨੂੰ ਇਹ ਉਦਾਹਰਣ ਦਿੱਤੀ: “ਇੱਕ ਆਦਮੀ ਨੇ ਅੰਗੂਰਾਂ ਦਾ ਬਾਗ ਲਾਇਆ ਅਤੇ ਕੁਝ ਕਿਸਾਨਾਂ ਨੂੰ ਠੇਕੇ ਤੇ ਦੇ ਦਿੱਤਾ, ਅਤੇ ਲੰਬੇ ਸਮੇਂ ਲਈ ਕਿਸੇ ਦੂਰ ਦੇਸ਼ ਨੂੰ ਚੱਲਿਆ ਗਿਆ।
10
ਸਮਾਂ ਆਉਣ ਤੇ ਰੁੱਤ ਸਿਰ ਉਸ ਨੇ ਇੱਕ ਨੌਕਰ ਨੂੰ ਕਿਸਾਨਾਂ ਕੋਲ ਭੇਜਿਆ ਕਿ ਉਹ ਉਸ ਨੂੰ ਅੰਗੂਰਾਂ ਵਿੱਚੋਂ ਉਸਦਾ ਬਣਦਾ ਹਿੱਸਾ ਦੇਣ। ਪਰ ਕਿਸਾਨਾਂ ਨੇ ਨੌਕਰ ਨੂੰ ਕੁੱਟਿਆ ਅਤੇ ਉਸ ਨੂੰ ਖਾਲੀ ਹੱਥੀਂ ਵਾਪਸ ਭੇਜ ਦਿੱਤਾ।
11
ਤਾਂ ਫ਼ਿਰ ਉਸ ਮਨੁੱਖ ਨੇ ਉਨ੍ਹਾਂ ਕੋਲ ਆਪਣਾ ਦੂਜਾ ਨੌਕਰ ਭੇਜਿਆ। ਉਨ੍ਹਾਂ ਨੇ ਇਸ ਨੂੰ ਵੀ ਕੁਟਿਆ ਅਤੇ ਬੇਇੱਜ਼ਤ ਕਰਕੇ ਉਸ ਨੂੰ ਖਾਲੀ ਹੱਥੀ ਭੇਜ ਦਿੱਤਾ।
12
ਫ਼ੇਰ ਉਸ ਆਦਮੀ ਨੇ ਕਿਸਾਨਾਂ ਕੋਲ ਇੱਕ ਤੀਜਾ ਨੌਕਰ ਭੇਜਿਆ। ਉਨ੍ਹਾਂ ਨੇ ਉਸ ਨੂੰ ਕੁਟਿਆ ਅਤੇ ਜ਼ਖਮੀ ਕਰਕੇ ਉਸ ਨੂੰ ਬਾਹਰ ਸੁੱਟ ਦਿੱਤਾ।
13
“ਉਸ ਖੇਤ ਦੇ ਮਾਲਕ ਨੇ ਸੋਚਿਆ, ‘ਮੈਂ ਹੁਣ ਕੀ ਕਰਾਂ? ਮੈਂ ਹੁਣ ਆਪਣੇ ਪਿਆਰੇ ਪੁੱਤਰ ਨੂੰ ਭੇਜਾਂਗਾ। ਇਹ ਕਿਸਾਨ ਮੇਰੇ ਪੁੱਤਰ ਨੂੰ ਇੱਜ਼ਤ ਦੇਣਗੇ!’
14
ਜਦੋਂ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਆਉਂਦਾ ਵੇਖਿਆ ਤਾਂ ਉਹ ਇੱਕ-ਦੂਜੇ ਨੂੰ ਆਖਣ ਲੱਗੇ, ‘ਇਹ ਮਾਲਕ ਦਾ ਪੁੱਤਰ ਹੈ ਜੋ ਕਿ ਇਸ ਅੰਗੂਰਾਂ ਦੇ ਬਾਗ ਦਾ ਵਾਰਸ ਹੈ, ਆਓ ਇਸ ਨੂੰ ਮਾਰ ਦੇਈਏ ਤਾਂ ਜੋ ਇਹ ਅੰਗੂਰਾਂ ਦਾ ਬਾਗ ਸਾਡਾ ਹੋ ਜਾਵੇਗਾ।’
15
ਇਸ ਲਈ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਬਾਹਰ ਲਿਆਂਦਾ ਅਤੇ ਮਾਰ ਦਿੱਤਾ। “ਤਾਂ ਹੁਣ ਅੰਗੂਰਾਂ ਦੇ ਬਾਗ ਦਾ ਮਾਲਕ ਕੀ ਕਰੇਗਾ?
16
ਉਹ ਆਵੇਗਾ ਅਤੇ ਉਨ੍ਹਾਂ ਕਿਸਾਨਾਂ ਨੂੰ ਮਾਰ ਦੇਵੇਗਾ। ਅਤੇ ਅੰਗੂਰਾਂ ਦੇ ਬਾਗ ਨੂੰ ਦੂਸਰੇ ਕਿਸਾਨਾਂ ਨੂੰ ਠੇਕੇ ਤੇ ਦੇ ਦੇਵੇਗਾ।” ਜਦੋਂ ਲੋਕਾਂ ਨੇ ਇਹ ਦ੍ਰਿਸ਼ਟਾਂਤ ਸੁਣਿਆ ਤਾਂ ਉਹ ਆਖਣ ਲੱਗੇ, “ਰੱਬ ਨਾ ਕਰੇ ਕਿ ਅਜਿਹਾ ਹੋਵੇ।”
17
ਪਰ ਯਿਸੂ ਨੇ ਉਨ੍ਹਾਂ ਦੀਆਂ ਅੱਖਾਂ ਵਿੱਚ ਝਾਕਿਆ ਅਤੇ ਆਖਿਆ, “ਤਾਂ ਫ਼ੇਰ ਇਸ ਲਿਖਤ ਦਾ ਕੀ ਅਰਥ: ‘ਜਿਸ ਪੱਥਰ ਨੂੰ ਰਾਜਾਂ ਨੇ ਰੱਦ ਕੀਤਾ ਉਹ ਖੂੰਜੇ ਦਾ ਪੱਥਰ ਬਣ ਗਿਆ।’
18
ਹਰ ਕੋਈ ਜੋ ਉਸ ਪੱਥਰ ਤੇ ਡਿੱਗੇਗਾ ਟੁਕੜੇ-ਟੁਕੜੇ ਹੋ ਜਾਵੇਗਾ। ਅਤੇ ਜਿਸ ਉੱਤੇ ਉਹ ਪੱਥਰ ਡਿੱਗੇਗਾ ਉਹ ਕੁਚੱਲਿਆ ਜਾਵੇਗਾ।”
19
ਯਹੂਦੀ ਆਗੂਆਂ ਨੇ ਇਹ ਦ੍ਰਿਸ਼ਟਾਂਤ ਸੁਣਿਆ ਅਤੇ ਮਹਿਸੂਸ ਕੀਤਾ ਕਿ ਇਹ ਦ੍ਰਿਸ਼ਟਾਂਤ ਉਨ੍ਹਾਂ ਬਾਰੇ ਕਿਹਾ ਗਿਆ ਸੀ। ਇਸ ਲਈ ਉਹ ਉਸ ਨੂੰ ਉਸ ਵੇਲੇ ਫੜਨਾ ਚਾਹੁੰਦੇ ਸਨ ਪਰ ਉਹ ਲੋਕਾਂ ਕੋਲੋਂ ਡਰਦੇ ਸਨ ਉਹ ਖਬਰੇ ਕੀ ਕਰਨਗੇ?
20
ਇਸ ਲਈ ਨੇਮ ਦੇ ਉਪਦੇਸ਼ਕ ਅਤੇ ਜਾਜਕ ਯਿਸੂ ਨੂੰ ਫ਼ੜਨ ਦੀ ਸਹੀ ਤਾਕ ਵਿੱਚ ਰਹੇ ਅਤੇ ਉਨ੍ਹਾਂ ਨੇ ਉਸ ਕੋਲ ਕੁਝ ਜਸੂਸ ਭੇਜੇ ਜਿਨ੍ਹਾਂ ਨੇ ਚੰਗੇ ਮਨੁੱਖ ਹੋਣ ਦਾ ਨਾਟਕ ਕੀਤਾ। ਉਹ ਯਿਸੂ ਦੀਆਂ ਗੱਲਾਂ ਵਿੱਚੋਂ ਕੋਈ ਗਲਤੀ ਲੱਭਣਾ ਚਾਹੁੰਦੇ ਸਨ ਤਾਂ ਜੋ ਉਹ ਯਿਸੂ ਨੂੰ ਰਾਜਪਾਲ ਦੇ ਹੱਥੀ ਸੌਂਪ ਸੱਕਣ, ਜਿਸ ਕੋਲ ਯਿਸੂ ਉੱਤੇ ਸ਼ਕਤੀ ਅਤੇ ਅਧਿਕਾਰ ਸੀ।
21
ਤਾਂ ਇਨ੍ਹਾਂ ਆਦਮੀਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਜੋ ਤੁਸੀਂ ਆਖਦੇ ਹੋ ਅਤੇ ਉਪਦੇਸ਼ ਦਿੰਦੇ ਹੋ ਉਹ ਸਹੀ ਹੈ ਤੁਸੀਂ ਕਿਸੇ ਦੀ ਵੀ ਤਰਫ਼ਦਾਰੀ ਨਹੀਂ ਕਰਦੇ ਸਗੋਂ ਪਰਮੇਸ਼ੁਰ ਦੇ ਮਾਰਗ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ।
22
ਤੁਸੀਂ ਸਾਨੂੰ ਇਹ ਦੱਸੋ ਕਿ ਕੀ ਕੈਸਰ ਨੂੰ ਮਸੂਲ ਦੇਣਾ ਠੀਕ ਹੈ ਕਿ ਗਲਤ?”
23
ਪਰ ਯਿਸੂ ਜਾਣਦਾ ਸੀ ਕਿ ਇਹ ਆਦਮੀ ਉਸ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ,
24
“ਮੈਨੂੰ ਇੱਕ ਸਿੱਕਾ ਦਿਖਾਵੋ? ਅਤੇ ਇਹ ਦੱਸੋ ਕਿ ਇਸ ਉੱਪਰ ਕਿਸਦਾ ਨਾਮ ਅਤੇ ਤਸਵੀਰ ਹੈ?” ਉਨ੍ਹਾਂ ਕਿਹਾ, “ਇਹ ਕੈਸਰ ਦੀ ਹੈ।”
25
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤਾਂ ਫ਼ੇਰ ਜੋ ਕੈਸਰ ਦਾ ਹੈ ਉਹ ਕੈਸਰ ਨੂੰ ਦੇਵੋ ਅਤੇ ਜੋ ਪਰਮੇਸ਼ੁਰ ਦਾ ਹੈ ਉਹ ਪਰਮੇਸ਼ੁਰ ਨੂੰ ਦੇਵੋ।”
26
ਲੋਕ ਉਸ ਦੇ ਇੰਨੇ ਬੁੱਧੀਮਾਨ ਜਵਾਬ ਤੇ ਹੈਰਾਨ ਰਹਿ ਗਏ ਅਤੇ ਕੁਝ ਨਾ ਆਖ ਸੱਕੇ। ਉਹ ਭੀੜ ਅੱਗੇ ਯਿਸੂ ਦੀਆਂ ਗੱਲਾਂ ਵਿੱਚੋਂ ਕੋਈ ਗਲਤੀ ਲੱਭਣ ਵਿੱਚ ਅਸਮਰਥ ਸਨ।
27
ਕੁਝ ਸਦੂਕੀ ਯਿਸੂ ਕੋਲ ਆਏ। ਉਹ ਇਹ ਵਿਸ਼ਵਾਸ ਨਹੀਂ ਕਰਦੇ ਕਿ ਪੁਨਰ ਉੱਥਾਨ ਹੈ।
28
ਉਨ੍ਹਾਂ ਉਸ ਨੂੰ ਪੁੱਛਿਆ, “ਮੂਸਾ ਨੇ ਲਿਖਿਆ ਹੈ ਕਿ ਜੇਕਰ ਕੋਈ ਵਿਆਹਿਆ ਮਰਦ ਬਿਨ ਔਲਾਦ ਮਰ ਜਾਵੇ, ਤਾਂ ਉਸ ਦੇ ਭਰਾ ਨੂੰ ਉਸਦੀ ਔਰਤ ਨਾਲ ਵਿਆਹ ਕਰਾ ਲੈਣਾ ਚਾਹੀਦਾ ਹੈ। ਤਾਂ ਜੋ ਉਹ ਮਰੇ ਹੋਏ ਭਰਾ ਵਾਸਤੇ ਸੰਤਾਨ ਪੈਦਾ ਕਰ ਸੱਕੇ।
29
ਇੱਕ ਵਾਰ ਸੱਤ ਭਰਾ ਸਨ। ਪਹਿਲੇ ਭਰਾ ਨੇ ਜੋ ਸਭ ਤੋਂ ਵੱਡਾ ਸੀ, ਇੱਕ ਔਰਤ ਨਾਲ ਵਿਆਹ ਕਰਵਾਇਆ ਪਰ ਉਹ ਮਰ ਗਿਆ, ਉਸ ਦੇ ਕੋਈ ਉਲਾਦ ਨਾ ਹੋਈ।
30
ਫਿਰ ਦੂਜੇ ਭਰਾ ਨੇ ਉਸ ਔਰਤ ਨਾਲ ਵਿਆਹ ਕੀਤਾ ਪਰ ਉਹ ਵੀ ਮਰ ਗਿਆ।
31
ਉਸ ਦੇ ਤੀਜੇ ਭਰਾ ਨੇ ਉਸ ਔਰਤ ਨਾਲ ਵਿਆਹ ਕਰਵਾ ਲਿਆ ਪਰ ਉਹ ਵੀ ਮਰ ਗਿਆ। ਇੰਝ ਹੀ ਸੱਤਾਂ ਭਰਾਵਾਂ ਨਾਲ ਵਾਪਰਿਆ। ਵਾਰੀ-ਵਾਰੀ ਉਨ੍ਹਾਂ ਸਭਨਾਂ ਨੇ ਉਸ ਨਾਲ ਵਿਆਹ ਕਰਵਾਇਆ ਅਤੇ ਉਹ ਸਾਰੇ ਦੇ ਸਾਰੇ ਹੀ ਬਿਨ ਔਲਾਦ ਹੀ ਮਰ ਗਏ।
32
ਅੰਤ ਵਿੱਚ, ਔਰਤ ਵੀ ਮਰ ਗਈ। ਪਰ ਉਨ੍ਹਾਂ ਸੱਤਾਂ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ,
33
ਹੁਣ, ਪੁਨਰ ਉੱਥਾਨ ਦੇ ਦਿਨ, ਉਹ ਕਿਸ ਦੀ ਵਹੁਟੀ ਹੋਵੇਗੀ, ਕਿਉਂਕਿ ਸੱਤਾਂ ਹੀ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ?”
34
ਯਿਸੂ ਨੇ ਸਦੂਕੀਆਂ ਨੂੰ ਕਿਹਾ, “ਧਰਤੀ ਤੇ ਲੋਕਾਂ ਦਾ ਵਿਆਹ ਇੱਕ ਦੂਜੇ ਨਾਲ ਹੁੰਦਾ ਹੈ।
35
ਪਰ ਉਹ ਲੋਕ ਜਿਹੜੇ ਮੁਰਦਿਆਂ ਵਿੱਚੋਂ ਜੀਅ ਉੱਠਦੇ ਹਨ ਅਤੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਵਿੱਚ ਜਿਉਣਗੇ, ਉਹ ਵਿਆਹ ਨਹੀਂ ਕਰਨਗੇ।
36
ਅਤੇ ਉਹ ਹੋਰ ਨਹੀਂ ਮਰ ਸੱਕਦੇ, ਕਿਉਂਕਿ ਮੌਤ ਤੋਂ ਉਨ੍ਹਾਂ ਦਾ ਪੁਨਰ ਉੱਥਾਨ ਕੀਤਾ ਗਿਆ ਹੈ ਉਹ ਦੂਤਾਂ ਵਰਗੇ ਹਨ ਅਤੇ ਪਰਮੇਸ਼ੁਰ ਦੇ ਬੱਚੇ ਹਨ।
37
ਮੂਸਾ ਨੇ ਵੀ ਇਹ ਦਰਸਾਇਆ ਹੈ ਕਿ ਮੁਰਦਾ ਲੋਕ ਜੀਅ ਉੱਠਣਗੇ। ਉਸ ਨੇ ਅਜਿਹਾ ਮਚਦੀ ਹੋਈ ਝਾੜੀ ਵਾਲੀ ਘਟਨਾ ਵੇਲੇ ਦਰਸਾਇਆ ਜਦੋਂ ਉਸ ਨੇ ਪ੍ਰਭੂ ਨੂੰ ‘ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ’ ਬੁਲਾਇਆ ਸੀ।
38
ਉਹ ਮਰੇ ਹੋਏ ਲੋਕਾਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ। ਉਸ ਲਈ ਸਭ ਲੋਕ ਜੀਵਿਤ ਹਨ।”
39
ਕੁਝ ਨੇਮ ਦੇ ਉਪਦੇਸ਼ਕਾਂ ਨੇ ਕਿਹਾ, “ਗੁਰੂ ਜੀ, ਤੁਸੀਂ ਸਹੀ ਆਖਿਆ ਹੈ।”
40
ਉਸ ਵੇਲੇ ਤੋਂ, ਕੋਈ ਵੀ ਇੰਨਾ ਨਿੱਡਰ ਨਹੀਂ ਸੀ ਕਿ ਉਸ ਨੂੰ ਕੋਈ ਹੋਰ ਸਵਾਲ ਕਰ ਸੱਕੇ।
41
ਤਦ ਯਿਸੂ ਨੇ ਆਖਿਆ, “ਲੋਕ ਇਹ ਕਿਉਂ ਆਖਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?
42
ਜ਼ਬੂਰਾਂ ਦੀ ਪੁਸਤਕ ਵਿੱਚ ਦਾਊਦ ਖੁਦ ਕਹਿੰਦਾ ਹੈ: ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ’
43
ਜਦੋਂ ਤੱਕ ਕਿ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦੇਵਾਂ।’
44
ਇਸ ਲਈ ਜਦੋਂ ਦਾਊਦ ਮਸੀਹ ਨੂੰ ‘ਪ੍ਰਭੂ’ ਬੁਲਾਉਦਾ ਹੈ। ਫ਼ੇਰ ਯਿਸੂ ਦਾਊਦ ਦਾ ਪੁੱਤਰ ਕਿਵੇਂ ਹੋ ਸੱਕਦਾ ਹੈ?”
45
ਸਾਰੇ ਲੋਕ ਯਿਸੂ ਨੂੰ ਸੁਣ ਰਹੇ ਸਨ। ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,
46
“ਨੇਮ ਦੇ ਉਪਦੇਸ਼ਕਾਂ ਕੋਲੋਂ ਖਬਰਦਾਰ ਰਹੋ ਜਿਹੜੇ ਲੰਬੇ ਚੋਗੇ ਪਾਕੇ ਫਿਰਨਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਲਾਮ ਲੈਣਾ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਅਵਤਾਂ ਵਿੱਚ ਬਹੁਤ ਮਹੱਤਵਪੂਰਨ ਥਾਵਾਂ ਚਾਹੁੰਦੇ ਹਨ।
47
ਉਹ ਵਿਧਵਾਵਾਂ ਦੇ ਘਰ ਲੁੱਟ ਲੈਂਦੇ ਹਨ ਅਤੇ ਬਾਦ ਵਿੱਚ ਲੰਬੀਆਂ-ਲੰਬੀਆਂ ਪ੍ਰਾਰਥਨਾ ਕਰਕੇ ਚੰਗੇ ਬਨਣ ਦਾ ਢੋਂਗ ਕਰਦੇ ਹਨ। ਉਨ੍ਹਾਂ ਨੂੰ ਵੱਧੇਰੇ ਸਜਾ ਮਿਲੇਗੀ।”
← Chapter 19
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 21 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24