bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Luke 22
Luke 22
Punjabi 2002 ERV (ਪਵਿੱਤਰ ਬਾਈਬਲ)
← Chapter 21
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 23 →
1
ਪਤੀਰੀ ਰੋਟੀ ਦੇ ਤਿਉਹਾਰ ਦਾ ਸਮਾਂ, ਜਿਸ ਨੂੰ ਪਸਾਹ ਕਹਿੰਦੇ ਹਨ ਨੇੜੇ ਆ ਪਹੁੰਚਿਆ।
2
ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਯਿਸੂ ਨੂੰ ਮਾਰਨ ਦਾ ਰਾਹ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਉਹ ਲੋਕਾਂ ਤੋਂ ਡਰਦੇ ਸਨ।
3
ਯਿਸੂ ਦੇ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਦਾ ਨਾਂ ਯਹੂਦਾ ਇਸੱਕਰਿਯੋਤੀ ਸੀ। ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ।
4
ਯਹੂਦਾ ਨੇ ਜਾਕੇ ਪ੍ਰਧਾਨ ਜਾਜਕਾਂ ਅਤੇ ਸਿਪਾਹੀਆਂ ਨਾਲ, ਜਿਹੜੇ ਮੰਦਰ ਦੀ ਨਿਗਰਾਨੀ ਕਰਦੇ ਸਨ, ਇਸ ਬਾਰੇ ਵਿੱਚਾਰ ਕੀਤਾ ਕਿ ਉਹ ਕਿਵੇਂ ਯਿਸੂ ਨੂੰ ਉਨ੍ਹਾਂ ਦੇ ਹੱਥ ਫ਼ੜਵਾ ਸੱਕੇਗਾ।
5
ਉਹ ਬਹੁਤ ਪ੍ਰਸੰਨ ਸਨ ਅਤੇ ਉਨ੍ਹਾਂ ਨੇ ਉਸ ਨਾਲ ਵਾਇਦਾ ਕੀਤਾ ਕਿ ਇਸ ਕਾਰਜ ਲਈ ਉਹ ਉਸ ਨੂੰ ਪੈਸੇ ਦੇਣਗੇ।
6
ਯਹੂਦਾ ਇਸ ਕੰਮ ਲਈ ਰਾਜੀ ਹੋ ਗਿਆ ਅਤੇ ਉਹ ਮੌਕੇ ਦੀ ਤਲਾਸ਼ ਵਿੱਚ ਰਹਿਣ ਲੱਗਾ। ਯਹੂਦਾ ਯਿਸੂ ਨੂੰ ਉਨ੍ਹਾਂ ਦੇ ਹਵਾਲੇ ਉਦੋਂ ਕਰਨਾ ਚਾਹੁੰਦਾ ਸੀ ਜਦੋਂ ਆਲੇ-ਦੁਆਲੇ ਭੀੜ ਨਾ ਹੋਵੇ।
7
ਪਤੀਰੀ ਰੋਟੀ ਦੇ ਦਿਨ ਦਾ ਤਿਉਹਾਰ ਆਇਆ। ਇਹ ਉਹ ਦਿਨ ਸੀ ਜਿਸ ਦਿਨ ਪਸਾਹ ਦੇ ਲਈ ਉਹ ਲੇਲੇ ਦਾ ਬਲੀਦਾਨ ਕਰਦੇ ਸਨ।
8
ਫਿਰ ਯਿਸੂ ਨੇ ਯੂਹੰਨਾ ਅਤੇ ਪਤਰਸ ਨੂੰ ਆਖਿਆ, “ਜਾਓ ਅਤੇ ਸਾਡੇ ਲਈ ਪਸਾਹ ਦਾ ਭੋਜਨ ਤਿਆਰ ਕਰੋ।”
9
ਪਤਰਸ ਅਤੇ ਯੂਹੰਨਾ ਨੇ ਯਿਸੂ ਨੂੰ ਕਿਹਾ, “ਤੂੰ ਕਿਹੜੀ ਥਾਂ ਚਾਹੁੰਦਾ ਹੈਂ ਜਿੱਥੇ ਅਸੀਂ ਭੋਜਨ ਤਿਆਰ ਕਰੀਏ?” ਉਸ ਨੇ ਉਨ੍ਹਾਂ ਨੂੰ ਆਖਿਆ,
10
“ਜਦੋਂ ਤੁਸੀਂ ਸ਼ਹਿਰ ਵਿੱਚ ਵੜੋਂਗੇ, ਤੁਸੀਂ ਇੱਕ ਆਦਮੀ ਨੂੰ ਪਾਣੀ ਦਾ ਘੜਾ ਚੁੱਕੀ ਜਾਂਦਿਆਂ ਵੇਖੋਂਗੇ। ਉਸ ਦੇ ਪਿੱਛੇ ਹੋ ਤੁਰਨਾ। ਉਹ ਇੱਕ ਘਰ ਵਿੱਚ ਵੜੇਗਾ, ਤਸੀਂ ਵੀ ਉਸ ਦੇ ਪਿੱਛੇ ਉੱਥੇ ਚੱਲੇ ਜਾਣਾ।
11
ਘਰ ਦੇ ਮਾਲਕ ਨੂੰ ਆਖਣਾ ਕਿ, ‘ਗੁਰੂ ਪੁੱਛਦਾ ਹੈ ਉਹ ਕਮਰਾ ਕਿੱਥੇ ਹੈ ਜਿੱਥੇ ਉਹ ਤੇ ਉਸ ਦੇ ਚੇਲੇ ਪਸਾਹ ਦਾ ਭੋਜਨ ਖਾਣਗੇ?’
12
ਫਿਰ ਮਾਲਕ ਤੁਹਾਨੂੰ ਘਰ ਦੇ ਚੁਬਾਰੇ ਤੇ ਇੱਕ ਵੱਡਾ ਕਮਰਾ ਵਿਖਾਵੇਗਾ। ਇਹ ਕਮਰਾ ਇਸਤੇਮਾਲ ਲਈ ਵੱਧੀਆ ਸੱਜਿਆ ਹੋਇਆ ਹੋਵੇਗਾ, ਤੁਸੀਂ ਉੱਥੇ ਪਸਾਹ ਦਾ ਭੋਜਨ ਤਿਆਰ ਕਰੋ।”
13
ਪਤਰਸ ਅਤੇ ਯੂਹੰਨਾ ਗਏ, ਅਤੇ ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਯਿਸੂ ਨੇ ਉਨ੍ਹਾਂ ਨੂੰ ਕਿਹਾ ਸੀ। ਤਾਂ ਉਨ੍ਹਾਂ ਨੇ ਪਸਾਹ ਦਾ ਭੋਜਨ ਤਿਆਰ ਕੀਤਾ।
14
ਪਸਾਹ ਦਾ ਭੋਜਨ ਖਾਣ ਦਾ ਸਮਾਂ ਆਇਆ। ਯਿਸੂ ਅਤੇ ਰਸੂਲ ਇਕੱਠੇ ਭੋਜਨ ਕਰਨ ਲਈ ਬੈਠ ਗਏ।
15
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਰਨ ਤੋਂ ਪਹਿਲਾਂ ਮੈਂ ਉਤਸੁਕਤਾ ਨਾਲ ਇਹ ਪਸਾਹ ਦਾ ਭੋਜਨ ਤੁਹਾਡੇ ਨਾਲ ਕਰਨਾ ਚਾਹੁੰਦਾ ਸਾਂ।
16
ਮੈਂ ਇਹ ਪਸਾਹ ਦਾ ਭੋਜਨ ਤਦ ਤੱਕ ਨਹੀਂ ਕਰਾਂਗਾ ਜਦੋਂ ਤੀਕ ਇਹ ਪਰਮੇਸ਼ੁਰ ਦੇ ਰਾਜ ਵਿੱਚ ਸਹੀ ਅਰੱਥਾਂ ਵਿੱਚ ਸੰਪੂਰਨ ਨਾ ਹੋਵੇ।”
17
ਉਸ ਤੋਂ ਬਾਦ, ਉਸ ਨੇ ਪਿਆਲਾ ਲਿਆ ਅਤੇ ਇਸ ਵਾਸਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਆਖਿਆ, “ਇਸ ਪਿਆਲੇ ਨੂੰ ਫੜੋ ਅਤੇ ਆਪਸ ਵਿੱਚ ਵੰਡ ਲਵੋ।
18
ਮੈਂ ਤੁਹਾਨੂੰ ਦੱਸਦਾ ਕਿ ਮੈਂ ਇਹ ਦਾਖਰਸ ਓਨਾ ਚਿਰ ਫਿਰ ਕਦੀ ਵੀ ਨਹੀਂ ਪੀਵਾਂਗਾ ਜਿੰਨਾ ਚਿਰ ਫਿਰ ਪਰਮੇਸ਼ੁਰ ਦਾ ਰਾਜ ਨਹੀਂ ਆਉਂਦਾ।”
19
ਫਿਰ ਯਿਸੂ ਨੇ ਰੋਟੀ ਲਈ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਤੋੜੀ ਅਤੇ ਇਹ ਕਹਿ ਕੇ ਰਸੂਲਾਂ ਨੂੰ ਦਿੱਤੀ, “ਇਹ ਰੋਟੀ ਮੇਰਾ ਸਰੀਰ ਹੈ ਜੋ ਮੈਂ ਤੁਹਾਡੇ ਲਈ ਦੇ ਰਿਹਾ ਹਾਂ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।”
20
ਇਸ ਢੰਗ ਨਾਲ ਹੀ, ਰਾਤ ਦੇ ਭੋਜਨ ਤੋਂ ਬਾਦ, ਯਿਸੂ ਨੇ ਦਾਖਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਪਿਆਲਾ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਵਿਖਾਉਂਦਾ ਹੈ। ਇਹ ਮੇਰੇ ਲਹੂ ਦਾ ਨਵਾਂ ਕਰਾਰ ਹੈ ਜੋ ਮੈਂ ਤੁਹਾਡੀ ਖਾਤਿਰ ਵਹਾਉਣਾ ਹੈ।”
21
ਯਿਸੂ ਨੇ ਆਖਿਆ, “ਪਰ ਤੁਹਾਡੇ ਵਿੱਚੋਂ ਇੱਕ ਜਣਾ ਮੈਨੂੰ ਧੋਖਾ ਦੇਵੇਗਾ। ਉਸਦਾ ਹੱਥ ਮੇਰੇ ਨਾਲ ਮੇਜ ਉੱਤੇ ਹੀ ਹੈ।
22
ਮਨੁੱਖ ਦਾ ਪੁੱਤਰ ਉਵੇਂ ਹੀ ਮਰੇਗਾ ਜਿਵੇਂ ਉਸ ਬਾਰੇ ਆਖਿਆ ਗਿਆ ਹੈ, ਪਰ ਇਹ ਉਸ ਵਿਅਕਤੀ ਲਈ ਭਿਆਨਕ ਹੋਵੇਗਾ ਜੋ ਉਸ ਨੂੰ ਧੋਖਾ ਦੇਵੇਗਾ।”
23
ਤਾਂ ਰਸੂਲ ਆਪਸ ਵਿੱਚ ਇਹ ਪੁੱਛਣ ਲੱਗੇ ਕਿ ਸਾਡੇ ਵਿੱਚੋਂ ਕਿਹੜਾ ਅਜਿਹਾ ਕਰੇਗਾ?
24
ਉਸਤੋਂ ਬਾਦ ਰਸੂਲਾਂ ਨੇ ਆਪਸ ਵਿੱਚ ਇਹ ਆਖਦਿਆਂ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਕਿ ਉਨ੍ਹਾਂ ਵਿੱਚੋਂ ਕੌਣ ਮਹਾਨ ਹੈ?
25
ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਦੁਨੀਆਂ ਦੇ ਰਾਜੇ ਪ੍ਰਭੂਆਂ ਵਾਂਗ ਆਪਣੇ ਲੋਕਾਂ ਤੇ ਸ਼ਾਸਨ ਕਰਦੇ ਹਨ। ਜਿਨ੍ਹਾਂ ਕੋਲ ਦੂਸਰਿਆਂ ਉੱਪਰ ਇਖਤਿਆਰ ਹੈ ਉਹ ‘ਆਪਣੇ-ਆਪ ਨੂੰ ਲੋਕਾਂ ਦੇ ਮਦਦਗਾਰ ਕਹਾਉਂਦੇ ਹਨ।’
26
ਪਰ ਤੁਹਾਨੂੰ ਇਸ ਤਰ੍ਹਾਂ ਦੇ ਨਹੀਂ ਹੋਣਾ ਚਾਹੀਦਾ। ਇਸਦੀ ਜਗ੍ਹਾ ਤੁਹਾਡੇ ਵਿੱਚੋਂ ਮਹਾਨ ਆਦਮੀ ਨੂੰ ਸਭ ਤੋਂ ਛੋਟੇ ਵਰਗਾ ਬਣ ਜਾਣਾ ਚਾਹੀਦਾ ਹੈ। ਆਗੂਆਂ ਨੂੰ ਸੇਵਕਾਂ ਵਾਂਗ ਹੋਣਾ ਚਾਹੀਦਾ ਹੈ।
27
ਤੁਹਾਡੀ ਰਾਇ ਵਿੱਚ ਕੌਣ ਵੱਧ ਮਹੱਤਵਯੋਗ ਹੈ: ਜੋ ਵਿਅਕਤੀ ਖਾਣੇ ਦੀ ਮੇਜ ਤੇ ਬੈਠਾ ਜਾਂ ਜਿਹੜਾ ਵਿਅਕਤੀ ਉਸਦੀ ਸੇਵਾ ਕਰ ਰਿਹਾ ਹੈ? ਤੁਹਾਡੇ ਖਿਆਲ ਵਿੱਚ ਜਿਹੜਾ ਮੇਜ ਤੇ ਬੈਠਾ ਹੈ ਮਹਾਨ ਹੈ ਮੈਂ ਤੁਹਾਡੇ ਵਿੱਚੋਂ ਸੇਵਕਾਂ ਵਰਗਾ ਹਾਂ।
28
“ਤੁਸੀਂ ਹੀ ਹੋ ਜੋ ਮੇਰੇ ਪਰਤਿਆਵਿਆਂ ਦੌਰਾਨ ਮੇਰੇ ਨਾਲ ਰਹੇ।
29
ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਇੱਕ ਰਾਜ ਦਿੱਤਾ ਹੈ, ਮੈਂ ਵੀ ਤੁਹਾਨੂੰ ਇੱਕ ਰਾਜ ਦੇਵਾਂਗਾ।
30
“ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੇ ਮੇਜ ਤੇ ਬੈਠੋਂਗੇ। ਅਤੇ ਤੁਸੀਂ ਸਿੰਘਾਸਨ ਤੇ ਬੈਠਕੇ ਇਸਰਾਏਲ ਦੀਆਂ ਬਾਰ੍ਹਾਂ ਗੋਤਾਂ ਦਾ ਨਿਆਂ ਕਰੋਂਗੇ।
31
“ਆਓ ਸ਼ਮਊਨ, ਸ਼ਮਊਨ ਸ਼ੈਤਾਨ ਨੇ ਤੈਨੂੰ ਕਣਕ ਵਾਂਗ ਛੱਟਣ ਲਈ ਮੰਗਿਆ ਹੈ।
32
ਮੈਂ ਪ੍ਰਾਰਥਨਾ ਤੇਰੇ ਲਈ ਕੀਤੀ ਹੈ ਤਾਂ ਜੋ ਤੇਰਾ ਵਿਸ਼ਵਾਸ ਕਾਇਮ ਰਹੇ। ਅਤੇ ਜਦੋਂ ਤੂੰ ਵਾਪਸ ਮੇਰੇ ਕੋਲ ਮੁੜੇਂ ਤਾ ਆਪਣੇ ਭਾਈਆਂ ਨੂੰ ਵੀ ਤਕੜਾ ਕਰੀਂ।”
33
ਪਰ ਪਤਰਸ ਨੇ ਉਸ ਨੂੰ ਕਿਹਾ, “ਪ੍ਰਭੂ! ਮੈਂ ਤੇਰੇ ਨਾਲ ਕੈਦ ਹੋਣ ਨੂੰ ਵੀ ਤਿਆਰ ਹਾਂ, ਅਤੇ ਤੇਰੇ ਨਾਲ ਮਰਨ ਨੂੰ ਵੀ।”
34
ਪਰ ਯਿਸੂ ਨੇ ਕਿਹਾ, “ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਕੁੱਕੜ ਬਾਂਗ ਨਹੀਂ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁੱਕਰ ਕੇ ਨਾ ਕਹੇ ਕਿ ਮੈਂ ਤੈਨੂੰ ਨਹੀਂ ਜਾਣਦਾ।”
35
ਤਦ ਯਿਸੂ ਨੇ ਰਸੂਲਾਂ ਨੂੰ ਆਖਿਆ, “ਮੈਂ ਤੁਹਾਨੂੰ ਲੋਕਾਂ ਨੂੰ ਪ੍ਰਚਾਰ ਦੇਣ ਲਈ ਭੇਜਿਆ। ਮੈਂ ਤੁਹਾਨੂੰ ਬਿਨਾ ਪੈਸੇ, ਥੈਲੇ ਅਤੇ ਜੁਤਿਆਂ ਦੇ ਭੇਜ ਦਿੱਤਾ। ਪਰ ਕੀ ਤੁਹਾਨੂੰ ਕਿਸੇ ਚੀਜ਼ ਦੀ ਜ਼ਰੂਰਤ ਆਈ?” ਰਸੂਲਾਂ ਨੇ ਆਖਿਆ, “ਨਹੀਂ।”
36
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਪਰ ਹੁਣ, ਜੇਕਰ ਤੁਹਾਡੇ ਕੋਲ ਪੈਸੇ ਤੇ ਇੱਕ ਝੋਲਾ ਹੈ, ਉਨ੍ਹਾਂ ਨੂੰ ਆਪਣੇ ਨਾਲ ਲਵੋ। ਜੇਕਰ ਤੁਹਾਡੇ ਕੋਲ ਇੱਕ ਤਲਵਾਰ ਨਹੀਂ ਹੈ, ਤਾਂ ਆਪਣਾ ਕੁੜਤਾ ਵੇਚਕੇ ਇੱਕ ਖਰੀਦ ਲਵੋ।”
37
ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਲੋਕਾਂ ਆਖਿਆ ਕਿ ਉਹ ਇੱਕ ਅਪਰਾਧੀ ਹੈ।’ ਇਹ ਗੱਲ ਜਿਹੜੀ ਮੇਰੇ ਬਾਰੇ ਲਿਖੀ ਗਈ ਸੀ ਵਾਪਰਨੀ ਚਾਹੀਦੀ ਹੈ। ਅਤੇ ਅਸਲ ਵਿੱਚ ਹੁਣ ਵਾਪਰ ਰਹੀ ਹੈ”
38
ਚੇਲਿਆਂ ਨੇ ਕਿਹਾ, “ਵੇਖੋ, ਪ੍ਰਭੂ, ਇੱਥੇ ਦੋ ਤਲਵਾਰਾਂ ਹਨ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਉਹ ਕਾਫ਼ੀ ਹਨ।”
39
ਯਿਸੂ ਯਰੂਸ਼ਲਮ ਸ਼ਹਿਰ ਛੱਡ ਕੇ ਜੈਤੂਨ ਦੇ ਪਹਾੜ ਨੂੰ ਗਿਆ। ਉਹ ਅਕਸਰ ਉੱਥੇ ਜਾਇਆ ਕਰਦਾ ਸੀ। ਉਸ ਦੇ ਚੇਲੇ ਉਸ ਦੇ ਨਾਲ ਗਏ। ਜਦੋਂ ਉਹ ਉਸ ਜਗ੍ਹਾ ਪਹੁੰਚੇ, ਉਸ ਨੇ ਚੇਲਿਆਂ ਨੂੰ ਆਖਿਆ, “ਪ੍ਰਾਰਥਨਾ ਕਰੋ ਕਿ ਤੁਹਾਨੂੰ ਪਰਤਾਇਆ ਨਾ ਜਾਵੇ।”
41
ਫਿਰ ਯਿਸੂ ਉਨ੍ਹਾਂ ਤੋਂ ਪੰਜਾਹ ਕੁ ਕਦਮ ਦੂਰ ਗਿਆ। ਉਹ ਗੋਡਿਆਂ ਭਾਰ ਝੁੱਕਿਆ ਅਤੇ ਪ੍ਰਾਰਥਨਾ ਕੀਤੀ,
42
“ਹੇ ਪਿਤਾ! ਜੇਕਰ ਤੂੰ ਚਾਹੇਂ, ਤਾਂ ਦੁੱਖਾਂ ਦਾ ਇਹ ਪਿਆਲਾ ਮੇਰੇ ਤੋਂ ਹਟਾ ਲੈ, ਪਰ ਤੁਹਾਡੀ ਇੱਛਾ ਹੀ ਹੋਵੇ, ਨਾ ਕਿ ਮੇਰੀ।”
43
ਫਿਰ ਸੁਰਗ ਤੋਂ ਇੱਕ ਦੂਤ ਪ੍ਰਗਟਿਆ ਅਤੇ ਉਸ ਨੂੰ ਸ਼ਕਤੀ ਦਿੱਤੀ।
44
ਯਿਸੂ ਵੱਡੀ ਮਾਨਸਿਕ ਪੀੜਾ ਵਿੱਚ ਸੀ, ਤਾਂ ਉਹ ਹੋਰ ਵੀ ਗੰਭੀਰਤਾ ਪੂਰਵਕ ਪ੍ਰਾਰਥਨਾ ਕਰਨ ਲੱਗਾ। ਉਸਦਾ ਮੁੜਕਾ ਲਹੂ ਦੀਆਂ ਬੂਦਾਂ ਵਾਂਗ ਧਰਤੀ ਉੱਤੇ ਡਿੱਗ ਰਿਹਾ ਸੀ।
45
ਉਹ ਪ੍ਰਾਰਥਨਾ ਕਰਨ ਤੋਂ ਬਾਦ, ਉੱਠਿਆ ਅਤੇ ਆਪਣੇ ਚੇਲਿਆਂ ਕੋਲ ਗਿਆ। ਉਸ ਨੇ ਉਨ੍ਹਾਂ ਨੂੰ ਸੁੱਤਿਆਂ ਹੋਇਆਂ ਵੇਖਿਆ। ਉਨ੍ਹਾਂ ਦੀ ਉਦਾਸੀ ਨੇ ਉਨ੍ਹਾਂ ਨੂੰ ਬੜਾ ਥਕਾ ਦਿੱਤਾ ਸੀ।
46
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸੁੱਤੇ ਕਿਉਂ ਪਏ ਹੋ? ਉੱਠੋ ਅਤੇ ਉੱਠ ਕੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਵੋਂ।”
47
ਜਦੋਂ ਯਿਸੂ ਬੋਲ ਰਿਹਾ ਸੀ ਤਾਂ ਲੋਕਾਂ ਦਾ ਇੱਕ ਸਮੂਹ ਉਸ ਕੋਲ ਆਇਆ, ਉਨ੍ਹਾਂ ਵਿੱਚੋਂ ਇੱਕ ਰਸੂਲ ਯਹੂਦਾ, ਉਨ੍ਹਾਂ ਦੀ ਅਗਵਾਈ ਕਰ ਰਿਹਾ ਸੀ। ਯਹੂਦਾ ਯਿਸੂ ਦੇ ਕੋਲ ਆਇਆ ਤਾਂ ਜੋ ਉਹ ਯਿਸੂ ਨੂੰ ਚੁੰਮ ਸੱਕੇ।
48
ਪਰ ਯਿਸੂ ਨੇ ਉਸ ਨੂੰ ਕਿਹਾ, “ਯਹੂਦਾ। ਕੀ ਤੂੰ ਇਹ ਮਿੱਤਰਤਾ ਦਾ ਚੁੰਮਣ ਮਨੁੱਖ ਦੇ ਪੁੱਤਰ ਨੂੰ ਵੈਰੀਆਂ ਦੇ ਹੱਥ ਫ਼ੜਾਉਣ ਲਈ ਦੇ ਰਿਹਾ ਹੈਂ?”
49
ਯਿਸੂ ਦੇ ਚੇਲੇ ਵੀ ਉਸ ਕੋਲ ਹੀ ਖੜ੍ਹੇ ਸਨ। ਉਨ੍ਹਾਂ ਨੇ ਮਹਿਸੂਸ ਕੀਤਾ ਕਿ ਕੀ ਵਾਪਰ ਸੱਕਦਾ ਹੈ ਅਤੇ ਯਿਸੂ ਨੂੰ ਪੁੱਛਿਆ, “ਪ੍ਰਭੂ, ਕੀ ਅਸੀਂ ਉਨ੍ਹਾਂ ਨੂੰ ਆਪਣੀਆਂ ਤਲਵਾਰਾਂ ਨਾਲ ਮਾਰ ਦੇਈਏ?”
50
ਫ਼ਿਰ ਉਨ੍ਹਾਂ ਵਿੱਚੋਂ ਇੱਕ ਨੇ ਆਪਣੀ ਤਲਵਾਰ ਸਰਦਾਰ ਜਾਜਕ ਦੇ ਨੌਕਰ ਦੇ ਕੰਨ ਤੇ ਚਲਾਈ ਅਤੇ ਕੰਨ ਨੂੰ ਵੱਢ ਦਿੱਤਾ।
51
ਯਿਸੂ ਨੇ ਕਿਹਾ, “ਰੁਕੋ।” ਤਾਂ ਉਸ ਨੇ ਉਸ ਨੌਕਰ ਦੇ ਕੰਨ ਨੂੰ ਛੂਹ ਕੇ ਉਸ ਨੂੰ ਵੀ ਰਾਜੀ ਕਰ ਦਿੱਤਾ।
52
ਉਹ ਸਮੂਹ ਜਿਹੜਾ ਯਿਸੂ ਨੂੰ ਗਿਰਫ਼ਤਾਰ ਕਰਨ ਲਈ ਆਇਆ ਸੀ ਉਸ ਵਿੱਚ ਪ੍ਰਧਾਨ ਜਾਜਕ, ਵੱਡੇ ਬਜ਼ੁਰਗ ਯਹੂਦੀ ਆਗੂ ਅਤੇ ਯਹੂਦੀ ਸਿਪਾਹੀ ਸਨ। ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੱਥੇ ਤਲਵਾਰਾਂ ਅਤੇ ਡਾਂਗਾ ਲੈ ਕੇ ਕਿਉਂ ਆਏ ਹੋ? ਤੁਸੀਂ ਕੀ ਸੋਚਦੇ ਹੋ ਕਿ ਮੈਂ ਅਪਰਾਧੀ ਹਾਂ?
53
ਮੈਂ ਤੁਹਾਡੇ ਨਾਲ ਹਰ ਰੋਜ਼ ਮੰਦਰ ਦੇ ਇਲਾਕੇ ਵਿੱਚ ਹੁੰਦਾ ਸਾਂ। ਤੁਸੀਂ ਮੈਨੂੰ ਉੱਥੇ ਗਿਰਫ਼ਤਾਰ ਕਿਉਂ ਨਹੀਂ ਕੀਤਾ? ਪਰ ਇਹ ਤੁਹਾਡਾ ਸਮਾਂ ਹੈ, ਹਨੇਰੇ ਦੇ ਸ਼ਾਸਨ ਦਾ ਸਮਾਂ।”
54
ਉਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕਰ ਲਿਆ ਅਤੇ ਅਗਾਂਹ ਲੈ ਗਏ ਅਤੇ ਉਸ ਨੂੰ ਸਰਦਾਰ ਜਾਜਕ ਦੇ ਘਰ ਅੰਦਰ ਲੈ ਆਏ। ਪਤਰਸ ਨੇ ਥੋੜੀ ਦੂਰੀ ਤੇ ਹੀ ਉਨ੍ਹਾਂ ਦਾ ਪਿੱਛਾ ਕੀਤਾ।
55
ਸਿਪਾਹੀਆਂ ਨੇ ਸਰਦਾਰ ਜਾਜਕ ਦੇ ਵਿਹੜੇ ਦੇ ਵਿੱਚਕਾਰ ਅੱਗ ਮਚਾਈ ਅਤੇ ਇਸ ਦੇ ਆਲੇ-ਦੁਆਲੇ ਬੈਠ ਗਏ, ਪਤਰਸ ਵੀ ਉਨ੍ਹਾਂ ਨਾਲ ਬੈਠ ਗਿਆ।
56
ਇੱਕ ਨੋਕਰਾਣੀ ਨੇ ਪਤਰਸ ਨੂੰ ਉੱਥੇ ਬੈਠਾ ਵੇਖਿਆ। ਉਹ ਅੱਗ ਦੀ ਰੌਸ਼ਨੀ ਵਿੱਚ ਉਸਦਾ ਚਿਹਰਾ ਪਛਾਣ ਗਈ। ਉਸ ਨੇ ਧਿਆਨ ਨਾਲ ਪਤਰਸ ਦਾ ਚਿਹਰਾ ਵੇਖਿਆ ਅਤੇ ਆਖਿਆ, “ਇਹ ਆਦਮੀ ਵੀ ਉਸ ਨਾਲ ਸੀ।”
57
ਪਰ ਪਤਰਸ ਨੇ ਕਿਹਾ, ਇਹ ਸੱਚ ਨਹੀਂ ਹੈ। ਉਸ ਨੇ ਕਿਹਾ, “ਹੇ ਔਰਤ। ਮੈਂ ਉਸ ਨੂੰ ਨਹੀਂ ਜਾਣਦਾ।”
58
ਕੁਝ ਦੇਰ ਬਾਦ ਇੱਕ ਹੋਰ ਆਦਮੀ ਨੇ ਪਤਰਸ ਵੱਲ ਵੇਖਿਆ ਅਤੇ ਕਿਹਾ, “ਤੂੰ ਵੀ ਉਨ੍ਹਾਂ ਵਿੱਚੋਂ ਇੱਕ ਹੈ।” ਪਰ ਪਤਰਸ ਨੇ ਆਖਿਆ, “ਹੇ ਮਨੁੱਖ। ਮੈਂ ਉਨ੍ਹਾਂ ਵਿੱਚੋਂ ਨਹੀਂ ਹਾਂ।”
59
ਤਕਰੀਬਨ ਘੰਟੇ ਕੁ ਬਾਦ ਇੱਕ ਹੋਰ ਆਦਮੀ ਨੇ ਜ਼ੋਰ ਦੇਕੇ ਕਿਹਾ, “ਇਹ ਸੱਚ ਹੈ। ਨਿਸ਼ਚਿਤ ਹੀ ਇਹ ਆਦਮੀ ਉਸ ਦੇ ਨਾਲ ਸੀ ਜੋ ਕਿ ਗਲੀਲ ਤੋਂ ਹੈ।”
60
ਪਰ ਪਤਰਸ ਨੇ ਆਖਿਆ, “ਮਨੁੱਖ। ਮੈਂ ਨਹੀਂ ਜਾਣਦਾ ਤੂੰ ਕਿਸ ਬਾਰੇ ਆਖ ਰਿਹਾ ਹੈਂ?” ਜਦੋਂ ਪਤਰਸ ਹਾਲੇ ਬੋਲ ਰਿਹਾ ਸੀ, ਇੱਕ ਕੁੱਕੜ ਨੇ ਬਾਂਗ ਦਿੱਤੀ।
61
ਤਦ ਪ੍ਰਭੂ ਮੁੜਿਆ ਅਤੇ ਪਤਰਸ ਦੀਆਂ ਅੱਖਾਂ ਵੱਲ ਝਾਕਿਆ। ਪਤਰਸ ਨੂੰ ਯਾਦ ਆਇਆ ਕਿ ਪ੍ਰਭੂ ਨੇ ਕੀ ਆਖਿਆ ਸੀ, “ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਤਿੰਨ ਵਾਰੀ ਇਹ ਆਖੇਂਗਾ ਕਿ ਤੂੰ ਮੈਨੂੰ ਨਹੀਂ ਜਾਣਦਾ।”
62
ਫ਼ਿਰ ਪਤਰਸ ਬਾਹਰ ਗਿਆ ਅਤੇ ਫ਼ੁੱਟ-ਫ਼ੁੱਟਕੇ ਰੋਣ ਲੱਗਾ।
63
ਜਿਹੜੇ ਆਦਮੀ ਜੋ ਯਿਸੂ ਦੀ ਪਹਿਰੇਦਾਰੀ ਕਰ ਰਹੇ ਸਨ ਉਨ੍ਹਾਂ ਨੇ ਉਸਦਾ ਮਜ਼ਾਕ ਉਡਾਉਣਾ ਅਤੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਉਸ ਦੀਆਂ ਅੱਖਾਂ ਤੇ ਪੱਟੀ ਬੰਨ੍ਹ ਦਿੱਤੀ ਤਾਂ ਜੋ ਉਹ ਉਨ੍ਹਾਂ ਨੂੰ ਵੇਖ ਨਾ ਸੱਕੇ। ਫ਼ਿਰ ਉਨ੍ਹਾਂ ਨੇ ਉਸ ਨੂੰ ਪੁੱਛਿਆ, “ਅਗੰਮ ਵਾਕ ਕਰ ਤੈਨੂੰ ਕਿਹਨੇ ਮਾਰਿਆ ਹੈ?”
65
ਉਨ੍ਹਾਂ ਲੋਕਾਂ ਨੇ ਉਸ ਨੂੰ ਬਹੁਤ ਕੁਝ ਮੰਦਾ ਆਖਿਆ।
66
ਅਗਲੀ ਸਵੇਰ, ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਦੀ ਇੱਕ ਸਭਾ ਹੋਈ। ਤੇ ਉਹ ਯਿਸੂ ਨੂੰ ਆਪਣੀ ਸਭ ਤੋਂ ਉੱਚੀ ਅਦਾਲਤ ਵਿੱਚ ਲੈ ਗਏ।
67
ਉਨ੍ਹਾਂ ਆਖਿਆ, “ਜੇਕਰ ਤੂੰ ਮਸੀਹ ਹੈ ਤਾਂ ਸਾਨੂੰ ਦੱਸ ਕਿ ਤੂੰ ਹੀ ਮਸੀਹ ਹੈ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਜੇਕਰ ਮੈਂ ਤੁਹਾਨੂੰ ਦੱਸ ਵੀ ਦੇਵਾਂ ਕਿ ਮੈਂ ਮਸੀਹ ਹਾਂ ਤਾਂ ਤੁਸੀਂ ਮੇਰੇ ਤੇ ਵਿਸ਼ਵਾਸ ਨਹੀਂ ਕਰੋਂਗੇ।
68
ਅਤੇ ਜੇਕਰ ਮੈਂ ਤੁਹਾਨੂੰ ਕੁਝ ਪੁੱਛਾਂਗਾ ਤਾਂ ਤੁਸੀਂ ਜਵਾਬ ਨਹੀਂ ਦੇਵੋਂਗੇ।
69
ਪਰ ਇਸਤੋਂ ਅੱਗੇ ਮਨੁੱਖ ਦਾ ਪੁੱਤਰ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਹੱਥ ਬਿਰਾਜਮਾਨ ਹੋਵੇਗਾ।”
70
ਉਨ੍ਹਾਂ ਸਭਨਾ ਨੇ ਆਖਿਆ, “ਤਾਂ ਕੀ ਤੂੰ ਪਰਮੇਸ਼ੁਰ ਦਾ ਪੁੱਤਰ ਹੈ?” ਉਸ ਨੇ ਜਵਾਬ ਦਿੱਤਾ, “ਹਾਂ, ਤੁਸੀਂ ਆਖਣ ਵਿੱਚ ਸਹੀ ਹੋ ਮੈਂ ਹਾਂ।”
71
ਤਦ ਉਨ੍ਹਾਂ ਸਭ ਨੇ ਆਖਿਆ, “ਹੁਣ ਸਾਨੂੰ ਗਵਾਹੀ ਕਿਉਂ ਲੋੜੀਦੀ ਹੈ? ਅਸੀਂ ਉਸ ਨੂੰ ਉਸ ਦੇ ਹੀ ਮੂੰਹੋਂ ਸੁਣਿਆ ਹੈ।”
← Chapter 21
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 23 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24