bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Luke 23
Luke 23
Punjabi 2002 ERV (ਪਵਿੱਤਰ ਬਾਈਬਲ)
← Chapter 22
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 24 →
1
ਤਦ ਉਹ ਸਾਰੀ ਟੋਲੀ ਖੜ੍ਹੀ ਹੋਈ ਅਤੇ ਯਿਸੂ ਨੂੰ ਪਿਲਾਤੁਸ ਕੋਲ ਲੈ ਗਈ।
2
ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਅਤੇ ਪਿਲਾਤੁਸ ਨੂੰ ਆਖਿਆ, “ਅਸੀਂ ਇਸ ਆਦਮੀ ਨੂੰ ਉਦੋਂ ਗਿਰਫ਼ਤਾਰ ਕੀਤਾ ਜਦੋਂ ਇਹ ਸਾਡੇ ਲੋਕਾਂ ਦੀਆਂ ਸੋਚਾਂ ਬਦਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਉਪਦੇਸ਼ ਦਿੰਦਾ ਹੈ ਕਿ ਸਾਨੂੰ ਕੈਸਰ ਨੂੰ ਮਸੂਲ ਅਦਾ ਨਹੀਂ ਕਰਨਾ ਚਾਹੀਦਾ। ਉਹ ਆਪਣੇ ਆਪ ਨੂੰ ਮਸੀਹ ‘ਪਾਤਸ਼ਾਹ’ ਹੋਣ ਦਾ ਦਾਵਾ ਕਰਦਾ ਹੈ।”
3
ਪਿਲਾਤੁਸ ਨੇ ਯਿਸੂ ਨੂੰ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈ?” ਯਿਸੂ ਨੇ ਜਵਾਬ ਦਿੱਤਾ, “ਹਾ, ਇਹ ਸਹੀ ਹੈ।”
4
ਪਿਲਾਤੁਸ ਨੇ ਪ੍ਰਧਾਨ ਜਾਜਕਾਂ ਅਤੇ ਲੋਕਾਂ ਨੂੰ ਕਿਹਾ, “ਮੈਨੂੰ ਇਸ ਮਨੁੱਖ ਵਿੱਚ ਕੋਈ ਮਾੜੀ ਗੱਲ ਨਜ਼ਰ ਨਹੀਂ ਆਈ।”
5
ਪਰ ਉਨ੍ਹਾਂ ਬਾਰ-ਬਾਰ ਇਹੀ ਕਿਹਾ, “ਇਹ ਆਪਣੇ ਉਪਦੇਸ਼ਾਂ ਨਾਲ ਸਾਰੇ ਯਹੂਦਿਯਾ ਵਿੱਚ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਸ ਨੇ ਇਹ ਕਰਨਾ ਗਲੀਲ ਵਿੱਚ ਸ਼ੁਰੂ ਕੀਤਾ ਅਤੇ ਹੁਣ ਇਹ ਇੱਥੇ ਵੀ ਆ ਗਿਆ ਹੈ।”
6
ਪਿਲਾਤੁਸ ਨੇ ਇਹ ਸੁਣਿਆ ਅਤੇ ਪੁੱਛਿਆ ਕੀ ਯਿਸੂ ਗਲੀਲ ਤੋਂ ਹੈ।
7
ਜਦੋਂ ਉਸ ਨੂੰ ਪਤਾ ਲੱਗਾ ਕਿ ਉਹ ਹੇਰੋਦੇਸ ਦੇ ਪ੍ਰਦੇਸ਼ ਤੋਂ ਹੈ, ਉਸ ਨੇ ਉਸ ਨੂੰ ਹੇਰੋਦੇਸ ਕੋਲ ਭੇਜ ਦਿੱਤਾ। ਉਸ ਸਮੇਂ ਹੇਰੋਦੇਸ ਯਰੂਸ਼ਲਮ ਵਿੱਚ ਸੀ।
8
ਜਦੋਂ ਹੇਰੋਦੇਸ ਨੇ ਯਿਸੂ ਨੂੰ ਵੇਖਿਆ, ਤਾਂ ਉਹ ਬੜਾ ਖੁਸ਼ ਹੋਇਆ, ਕਿਉਂਕਿ ਉਹ ਯਿਸੂ ਬਾਰੇ ਬੜਾ ਕੁਝ ਸੁਣ ਚੁੱਕਾ ਸੀ, ਇਸ ਲਈ ਉਸ ਨੂੰ ਮਿਲਣ ਦੀ ਇੱਛਾ ਉਸਦੀ ਬੜੇ ਚਿਰ ਤੋਂ ਸੀ। ਹੁਣ ਹੇਰੋਦੇਸ ਨੇ ਆਸ ਕੀਤੀ ਕਿ ਉਹ ਯਿਸੂ ਨੰ ਇੱਕ ਕਰਿਸ਼ਮਾ ਕਰਦਿਆਂ ਵੇਖ ਸੱਕੇਗਾ।
9
ਹੇਰੋਦੇਸ ਨੇ ਯਿਸੂ ਨੂੰ ਬਹੁਤ ਸਾਰੇ ਸਵਾਲ ਪੁੱਛੇ, ਪਰ ਯਿਸੂ ਨੇ ਉਸ ਨੂੰ ਕੋਈ ਵੀ ਜਵਾਬ ਨਾ ਦਿੱਤਾ।
10
ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਉੱਥੇ ਖੜ੍ਹੇ ਸਨ ਅਤੇ ਉਹ ਜ਼ੋਰ ਨਾਲ ਯਿਸੂ ਤੇ ਦੋਸ਼ ਲਾ ਰਹੇ ਸਨ।
11
ਫ਼ੇਰ ਹੇਰੋਦੇਸ ਅਤੇ ਉਸ ਦੇ ਸਿਪਾਹੀਆਂ ਨੇ ਯਿਸੂ ਦਾ ਮਜ਼ਾਕ ਉਡਾਇਆ ਅਤੇ ਉਸਦੀ ਬੇਇੱਜ਼ਤੀ ਕੀਤੀ। ਉਨ੍ਹਾਂ ਨੇ ਯਿਸੂ ਨੂੰ ਬਾਦਸ਼ਾਹ ਵਾਲੇ ਵਸਤਰ ਪੁਆਏ ਅਤੇ ਉਸਦਾ ਮਖੌਲ ਉਡਾਉਣ ਲੱਗੇ। ਹੇਰੋਦੇਸ ਨੇ ਉਸ ਨੂੰ ਪਿਲਾਤੁਸ ਕੋਲ ਵਾਪਸ ਭੇਜ ਦਿੱਤਾ।
12
ਅਤੀਤ ਵਿੱਚ ਪਿਲਾਤੁਸ ਅਤੇ ਹੇਰੋਦੇਸ, ਇੱਕ ਦੂਜੇ ਦੇ ਵੈਰੀ ਸਨ, ਪਰ ਉਸ ਦਿਨ, ਉਹ ਦੋਵੇ ਫ਼ਿਰ ਮਿੱਤਰ ਬਣ ਗਏ।
13
ਪਿਲਾਤੁਸ ਨੇ ਪ੍ਰਧਾਨ ਜਾਜਕਾਂ ਤੇ, ਯਹੂਦੀ ਆਗੂਆਂ ਅਤੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਫ਼ਿਰ ਉਨ੍ਹਾਂ ਨੂੰ ਕਿਹਾ,
14
“ਤੁਸੀਂ ਇਸ ਮਨੁੱਖ ਨੂੰ ਮੇਰੇ ਕੋਲ ਲਿਆਏ ਹੋ। ਪਰ ਮੈਂ ਤੁਹਾਡੇ ਸਭਨਾਂ ਦੇ ਅੱਗੇ ਉਸ ਨੂੰ ਸਵਾਲ ਕੀਤੇ ਅਤੇ ਇਸਦੇ ਖਿਲਾਫ਼ ਤੁਹਾਡੇ ਦੋਸ਼ਾਂ ਦੀ ਕੋਈ ਬੁਨਿਆਦ ਨਹੀਂ ਲੱਭੀ। ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।
15
ਹੇਰੋਦੇਸ ਨੂੰ ਵੀ ਇਸ ਵਿੱਚ ਕੋਈ ਦੋਸ਼ ਨਹੀਂ ਦਿਸਿਆ, ਇਸ ਲਈ ਹੇਰੋਦੇਸ ਨੇ ਇਸ ਨੂੰ ਸਾਡੇ ਕੋਲ ਵਾਪਸ ਭੇਜਿਆ ਹੈ। ਵੇਖੋ। ਯਿਸੂ ਨੇ ਕੋਈ ਗਲਤੀ ਨਹੀਂ ਕੀਤੀ, ਜਿਸ ਵਾਸਤੇ ਉਹ ਮੌਤ ਦੀ ਸਜ਼ਾ ਦਾ ਅਧਿਕਾਰੀ ਹੋਵੇ।
16
ਇਸ ਲਈ ਮੈਂ ਉਸ ਨੂੰ ਥੋੜੀ ਜਿੰਨੀ ਸਜ਼ਾ ਦੇਕੇ ਛੱਡ ਦਿੰਦਾ ਹਾਂ।”
18
ਪਰ ਸਾਰੀ ਭੀੜ ਜੋਰ ਦੀ ਚੀਖੀ, “ਉਸ ਨੂੰ ਮਾਰ ਦਿਉ। ਸਾਡੇ ਲਈ ਬਰ੍ਰਬਾਸ ਨੂੰ ਮੁਕਤ ਕਰ ਦਿਉ।”
19
(ਬਰਬਾਸ ਕੈਦ ਵਿੱਚ ਸੀ ਕਿਉਂਕਿ ਉਸ ਨੇ ਸ਼ਹਿਰ ਵਿੱਚ ਫ਼ਸਾਦ ਸ਼ੁਰੂ ਕੀਤਾ ਸੀ, ਅਤੇ ਕਤਲ ਕੀਤਾ ਸੀ।)
20
ਪਿਲਾਤੁਸ ਯਿਸੂ ਨੂੰ ਮੁਕਤ ਕਰਨਾ ਚਾਹੁੰਦਾ ਸੀ, ਇਸ ਲਈ ਲੋਕਾਂ ਉਸ ਨੇ ਲੋਕਾਂ ਨੂੰ ਯਿਸੂ ਦੀ ਰਿਹਾਈ ਵਾਸਤੇ ਇੱਕ ਵਾਰ ਫ਼ੇਰ ਬੇਨਤੀ ਕੀਤੀ।
21
ਪਰ ਉਨ੍ਹਾਂ ਨੇ ਦੂਸਰੀ ਵਾਰ ਰੌਲਾ ਪਾਇਆ, “ਇਸ ਨੂੰ ਸਲੀਬ ਦਿਉ, ਇਸ ਨੂੰ ਸਲੀਬ ਦਿਉ।”
22
ਤੀਜੀ ਵਾਰ ਫ਼ੇਰ ਪਿਲਾਤੁਸ ਨੇ ਭੀੜ ਨੂੰ ਕਿਹਾ, “ਤੁਸੀਂ ਇਸ ਨੂੰ ਕਿਉਂ ਮਾਰਨਾ ਚਾਹੁੰਦੇ ਹੋ? ਇਸਨੇ ਕੀ ਗਲਤ ਕੀਤਾ ਹੈ? ਇਹ ਕਸੂਰਵਾਰ ਨਹੀਂ ਹੈ। ਮੈਨੂੰ ਇਸ ਨੂੰ ਮਾਰਨ ਦਾ ਕੋਈ ਕਾਰਣ ਨਹੀਂ ਲੱਭਿਆ। ਇਸ ਲਈ ਮੈਂ ਇਸ ਨੂੰ ਥੋੜੀ ਸਜ਼ਾ ਦੇਕੇ ਅਜ਼ਾਦ ਕਰ ਦਿੰਦਾ ਹਾਂ।”
23
ਪਰ ਭੀੜ ਲਗਾਤਾਰ ਚੀਖਦੀ ਰਹੀ ਅਤੇ ਯਿਸੂ ਨੂੰ ਸਲੀਬ ਦੇਣ ਦੀ ਮੰਗ ਕਰਦੀ ਰਹੀ।
24
ਉਨ੍ਹਾਂ ਨੇ ਬਹੁਤ ਉੱਚੀ ਰੌਲਾ ਪਾਇਆ, ਇਸ ਲਈ ਪਿਲਾਤੁਸ ਨੇ ਉਨ੍ਹਾਂ ਦੀ ਮੰਗ ਪੂਰੀ ਕਰਨ ਦਾ ਫ਼ੈਸਲਾ ਕਰ ਲਿਆ।
25
ਲੋਕਾਂ ਨੇ ਬਰੱਬਾਸ ਦੀ ਰਿਹਾਈ ਦੀ ਮੰਗ ਕੀਤੀ, ਜੋ ਕਿ ਵਿਦ੍ਰੋਹ ਅਤੇ ਕਤਲ ਕਰਨ ਲਈ ਕੈਦ ਕੀਤਾ ਗਿਆ ਸੀ। ਤਾਂ ਲੋਕਾਂ ਦੀ ਮੰਗ ਤੇ, ਪਿਲਾਤੁਸ ਨੂੰ ਬਰੱਬਾਸ ਨੂੰ ਮੁਕਤ ਕਰਨਾ ਪਿਆ ਅਤੇ ਯਿਸੂ ਨੂੰ ਉਨ੍ਹਾਂ ਦੇ ਹੱਥਾਂ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਕਰ ਸੱਕਦੇ ਹਨ।
26
ਸਿਪਾਹੀ ਉਸ ਨੂੰ ਮਾਰਨ ਵਾਸਤੇ ਉੱਥੋਂ ਲੈ ਗਏ। ਉਸੇ ਵਕਤ, ਉਨ੍ਹਾਂ ਨੇ ਇੱਕ ਆਦਮੀ ਨੂੰ ਫ਼ੇਰ ਫ਼ੜ ਲਿਆ ਜੋ ਖੇਤ ਵੱਲੋਂ ਸ਼ਹਿਰ ਅੰਦਰ ਆ ਰਿਹਾ ਸੀ। ਉਸਦਾ ਨਾਉਂ ਸ਼ਮਊਨ ਸੀ, ਜੋ ਕਿ ਕੁਰੇਨੀ ਦੇ ਸ਼ਹਿਰ ਤੋਂ ਸੀ। ਸਿਪਾਹੀਆਂ ਨੇ ਉਸ ਨੂੰ ਯਿਸੂ ਦੀ ਸਲੀਬ ਮੋਢਿਆਂ ਉੱਤੇ ਚੁੱਕ ਕੇ ਉਸ ਦੇ ਮਗਰ ਆਉਣ ਦਾ ਹੁਕਮ ਦਿੱਤਾ।
27
ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਯਿਸੂ ਦਾ ਪਿੱਛਾ ਕੀਤਾ। ਉਨ੍ਹਾਂ ਵਿੱਚ ਕੁਝ ਔਰਤਾਂ ਸਨ ਜੋ ਰੋ ਅਤੇ ਪਿੱਟ ਰਹੀਆਂ ਸਨ।
28
ਪਰ ਯਿਸੂ ਉਨ੍ਹਾਂ ਵੱਲ ਮੁੜਿਆ ਅਤੇ ਆਖਣ ਲੱਗਾ, “ਯਰੂਸ਼ਲਮ ਦੀਉ ਧੀਉ। ਮੇਰੇ ਵਾਸਤੇ ਨਾ ਰੋਵੋ। ਇਸ ਦੀ ਜਗ਼੍ਹਾ, ਤੁਸੀਂ ਆਪਣੇ ਆਪ ਉੱਤੇ ਅਤੇ ਆਪਣੇ ਬੱਚਿਆਂ ਵਾਸਤੇ ਰੋਵੋ।
29
ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਆਖਣਗੇ, ‘ਧੰਨ ਹਨ ਜੋ ਬਾਂਝ ਹਨ ਅਤੇ ਜਿਨ੍ਹਾਂ ਕੋਲ ਕੋਈ ਬੱਚਾ ਨਹੀਂ ਹੈ। ਧੰਨ ਹਨ ਉਹ ਜਿਨ੍ਹਾਂ ਕੋਲ ਦੁੱਧ ਪੀਂਦੇ ਬੱਚੇ ਨਹੀਂ ਹਨ।’
30
ਫ਼ਿਰ ਲੋਕ ਪਰਬਤਾਂ ਨੂੰ ਆਖਣਗੇ, ‘ਸਾਡੇ ਉੱਤੇ ਡਿੱਗ ਪਵੋ।’ ਉਹ ਪਹਾੜੀਆਂ ਨੂੰ ਆਖ਼ਣਗੇ ‘ਸਾਨੂੰ ਢੱਕ ਲਵੋ।’
31
ਜੇਕਰ ਭਲੇ ਲੋਕਾਂ ਨਾਲ ਅਜਿਹਾ ਹੋਇਆ ਤਾਂ ਫਿਰ ਬੁਰੇ ਲੋਕਾਂ ਦਾ ਕੀ ਹਾਲ ਹੋਵੇਗਾ।”
32
ਉਹ ਯਿਸੂ ਦੇ ਨਾਲ ਸਲੀਬ ਦੇਣ ਲਈ ਦੋ ਹੋਰ ਅਪਰਾਧੀਆਂ ਨੂੰ ਲਿਆਏ।
33
ਯਿਸੂ ਅਤੇ ਉਨ੍ਹਾਂ ਦੋਵਾਂ ਨੂੰ ਉਸ ਥਾਂ ਤੇ ਲਿਜਾਇਆ ਗਿਆ ਜੋ “ਕਲਵਰੀ” ਕਹਾਉਂਦਾ ਹੈ। ਉੱਥੇ ਪਹੁੰਚਣ ਤੋਂ ਬਾਦ, ਉਨ੍ਹਾਂ ਨੇ ਯਿਸੂ ਨੂੰ ਸਲੀਬ ਤੇ ਠੋਕ ਦਿੱਤਾ। ਅਤੇ ਉਨ੍ਹਾਂ ਦੋਹਾਂ ਅਪਰਾਧੀਆਂ ਨਾਲ ਵੀ ਅਜਿਹਾ ਕੀਤਾ। ਉਨ੍ਹਾਂ ਨੇ ਇੱਕ ਅਪਰਾਧੀ ਨੂੰ ਯਿਸੂ ਦੀ ਸਲੀਬ ਦੇ ਸੱਜੇ ਪਾਸੇ ਤੇ ਦੂਜੇ ਨੂੰ ਉਸ ਦੇ ਖੱਬੇ ਪਾਸੇ ਚੜ੍ਹਾਇਆ।
34
ਯਿਸੂ ਨੇ ਆਖਿਆ, “ਹੇ ਪਿਤਾ! ਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦੇਵੋ ਕਿਉਂਕਿ ਇਹ ਨਹੀਂ ਜਾਣਦੇ ਕਿ ਇਹ ਕੀ ਕਰਦੇ ਨੇ।” ਪਰਚੀਆਂ ਪਾਕੇ, ਸਿਪਾਹੀਆਂ ਨੇ ਯਿਸੂ ਦੇ ਕੱਪੜਿਆਂ ਨੂੰ ਆਪਸ ਵਿੱਚ ਵੰਡ ਲਿਆ।
35
ਭੀੜ ਇਹ ਸਭ ਵੇਖਣ ਲਈ ਖੜ੍ਹੀ ਰਹੀ। ਯਹੂਦੀ ਆਗੂ ਯਿਸੂ ਤੇ ਖੂਬ ਹੱਸੇ ਅਤੇ ਕਹਿਣ ਲੱਗੇ, “ਜੇਕਰ ਇਹ ਪਰਮੇਸ਼ੁਰ ਦਾ ਚੁਣਿਆ ਮਸੀਹ ਹੈ, ਤਾਂ ਆਪਣੇ ਆਪ ਨੂੰ ਬਚਾ ਲਵੇ। ਕੀ ਇਸਨੇ ਦੂਸਰਿਆਂ ਨੂੰ ਨਹੀਂ ਬਚਾਇਆ?”
36
ਇਥੋ ਤੱਕ ਕਿ ਸਿਪਾਹੀ ਵੀ ਯਿਸੂ ਨੂੰ ਮਖੌਲ ਕਰ ਰਹੇ ਸਨ। ਉਹ ਯਿਸੂ ਕੋਲ ਆਏ ਅਤੇ ਉਸ ਨੂੰ ਸਿਰਕਾ ਦਿੱਤਾ ਅਤੇ ਆਖਿਆ,
37
“ਜੇਕਰ ਤੂੰ ਸੱਚਮੁੱਚ ਯਹੂਦੀਆਂ ਦਾ ਪਾਤਸ਼ਾਹ ਹੈ, ਤਾਂ ਆਪਣੇ-ਆਪ ਨੂੰ ਬਚਾ ਲੈ!”
38
ਉਸ ਦੇ ਉਤਾਹਾਂ ਸਲੀਬ ਉੱਤੇ ਇਹ ਸ਼ਬਦ ਲਿਖੇ ਗਏ ਸਨ, “ ਇਹ ਯਹੂਦੀਆਂ ਦਾ ਪਾਤਸ਼ਾਹ ਹੈ।”
39
ਦੋਨਾਂ ਅਪਰਾਧੀਆਂ ਵਿੱਚੋਂ ਇੱਕ ਯਿਸੂ ਦੀ ਬੇਇੱਜ਼ਤੀ ਕਰਦਾ ਹੋਇਆ ਬੋਲਿਆ, “ਕੀ ਤੂੰ ਮਸੀਹ ਨਹੀਂ ਹੈ? ਜੇ ਤੂੰ ਮਸੀਹ ਹੈ ਤਾਂ ਆਪਣੇ-ਆਪ ਨੂੰ ਵੀ ਬਚਾ ਅਤੇ ਸਾਨੂੰ ਵੀ ਬਚਾ!”
40
ਪਰ ਦੂਜੇ ਅਪਰਾਧੀ ਨੇ ਉਸ ਨੂੰ ਝਿੜਕਿਆ ਅਤੇ ਆਖਿਆ, “ਤੈਨੂੰ ਪਰਮੇਸ਼ੁਰ ਦਾ ਭੈਅ ਖਾਣਾ ਚਾਹੀਦਾ ਹੈ! ਜਲਦੀ ਹੀ ਅਸੀਂ ਸਭ ਨੇ ਮਰ ਜਾਣਾ ਹੈ।
41
ਤੂੰ ਤੇ ਮੈਂ ਅਪਰਾਧੀ ਹਾਂ! ਅਸੀਂ ਆਪਣੇ ਕੀਤਿਆਂ ਕੰਮਾਂ ਲਈ ਠੀਕ ਸਜ਼ਾ ਪ੍ਰਾਪਤ ਕਰ ਰਹੇ ਹਾਂ, ਪਰ ਇਸ ਆਦਮੀ ਨੇ ਕੁਝ ਵੀ ਗਲਤ ਨਹੀਂ ਕੀਤਾ ਸੀ।”
42
ਫਿਰ ਇਸ ਮੁਜਰਿਮ ਨੇ ਯਿਸੂ ਨੂੰ ਕਿਹਾ “ਯਿਸੂ, ਜਦੋਂ ਤੂੰ ਰਾਜੇ ਵਾਂਗ ਸ਼ਾਸਨ ਕਰਨਾ ਸ਼ੁਰੂ ਕਰੇ ਕਿਰਪਾ ਕਰਕੇ ਮੈਨੂੰ ਚੇਤੇ ਕਰੀ।”
43
ਤਦ ਯਿਸੂ ਨੇ ਉਸ ਨੂੰ ਕਿਹਾ, “ਸੁਣ! ਮੈਂ ਜੋ ਸੱਚ ਆਖਦਾ ਹਾਂ: ਕਿ ਅੱਜ ਤੂੰ ਮੇਰੇ ਨਾਲ ਸੁਰਗ ਵਿੱਚ ਹੋਵੇਂਗਾ।”
44
ਇਹ ਲੱਗਭੱਗ ਦੁਪਿਹਰ ਸੀ, ਪਰ ਦੁਪਿਹਰ ਦੇ ਤਿੰਨ ਕੁ ਵਜੇ ਤੱਕ ਪੂਰਾ ਇਲਾਕਾ ਹਨੇਰੇ ਨਾਲ ਢੱਕਿਆ ਗਿਆ ਸੀ।
45
ਸੂਰਜ ਨਾ ਚਮਕਿਆ ਅਤੇ ਮੰਦਰ ਦਾ ਪੜਦਾ ਦੋ ਹਿਸਿਆਂ ਵਿੱਚ ਪਾਟ ਗਿਆ ਸੀ।
46
ਯਿਸੂ ਨੇ ਜ਼ੋਰ ਦੀ ਪੁਕਾਰ ਕੀਤੀ, “ਹੇ ਪਿਤਾ! ਮੈਂ ਅਪਣਾ ਆਤਮਾ ਤੈਨੂੰ ਸੌਂਪਦਾ ਹਾਂ।” ਇਹ ਕਹਿਣ ਤੋਂ ਉਪਰੰਤ ਯਿਸੂ ਪ੍ਰਾਣ-ਹੀਣ ਹੋ ਗਿਆ।
47
ਜੋ ਕੁਝ ਵੀ ਵਾਪਰਿਆ ਸੈਨਾ ਅਧਿਕਾਰੀ ਨੇ ਸਭ ਕੁਝ ਵੇਖਿਆ ਅਤੇ ਉਸ ਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਆਖਿਆ, “ਮੈਂ ਜਾਣਦਾ ਹਾਂ ਕਿ ਨਿਸ਼ਚਿਤ ਹੀ ਇਹ ਇੱਕ ਧਰਮੀ ਪੁਰੱਖ ਸੀ।”
48
ਬਹੁਤ ਸਾਰੇ ਲੋਕ ਇਹ ਵੇਖਣ ਲਈ ਸ਼ਹਿਰ ਤੋਂ ਆਏ ਸਨ, ਅਤੇ ਜਦੋਂ ਉਨ੍ਹਾਂ ਨੇ ਇਹ ਵੇਖਿਆ, ਉਨ੍ਹਾਂ ਨੇ ਉਦਾਸੀ ਵਿੱਚ ਆਪਣੀਆਂ ਛਾਤੀਆਂ ਪਿੱਟੀਆਂ ਅਤੇ ਉੱਥੋਂ ਚੱਲੇ ਗਏ।
49
ਯਿਸੂ ਦੇ ਨਜ਼ਦੀਕ ਦੇ ਮਿੱਤਰ ਉੱਥੇ ਸਨ। ਕੁਝ ਔਰਤਾਂ ਜਿਨ੍ਹਾਂ ਨੇ ਗਲੀਲ ਤੋਂ ਯਿਸੂ ਦਾ ਸਾਥ ਦਿੱਤਾ ਸੀ ਉੱਥੇ ਹੀ ਸਨ। ਉਨ੍ਹਾਂ ਸਭਨਾਂ ਨੇ ਦੂਰ ਖੜ੍ਹੇ ਹੋਕੇ ਇਹ ਸਭ ਵਾਪਰਦਾ ਵੇਖਿਆ।
50
ਉੱਥੇ ਇੱਕ ਆਦਮੀ ਯਹੂਦੀਆਂ ਦੇ ਇੱਕ ਨਗਰ ਅਰਿਮਥੇਆ ਤੋਂ ਸੀ ਉਸਦਾ ਨਾਂ ਯੂਸੁਫ਼ ਸੀ। ਉਹ ਚੰਗਾ ਅਤੇ ਧਰਮੀ ਬੰਦਾ ਸੀ ਅਤੇ ਪਰਮੇਸ਼ੁਰ ਦੇ ਰਾਜ ਦੇ ਆਉਣ ਦਾ ਇੰਤਜ਼ਾਰ ਕਰ ਰਿਹਾ ਸੀ। ਹਾਲਾਂ ਕਿ ਯੂਸੁਫ਼ ਯਹੂਦੀਆਂ ਦੀ ਸਭਾ ਦਾ ਸਦੱਸ ਸੀ, ਪਰ ਉਸ ਨੇ ਬਾਕੀ ਯਹੂਦੀ ਆਗੂਆਂ ਨਾਲ ਯਿਸੂ ਬਾਰੇ ਇਨ੍ਹਾਂ ਯੋਜਨਾਵਾਂ ਅਤੇ ਕੰਮਾਂ ਨਾਲ ਸਹਿਮਤ ਨਾ ਹੋਇਆ।
52
ਉਹ ਪਿਲਾਤੁਸ ਕੋਲ ਗਿਆ ਅਤੇ ਯਿਸੂ ਦਾ ਸਰੀਰ ਮੰਗਿਆ।
53
ਉਸ ਨੇ ਯਿਸੂ ਦੇ ਸਰੀਰ ਨੂੰ ਸਲੀਬ ਤੋਂ ਹੇਠਾਂ ਲਾਹਿਆ ਅਤੇ ਯਿਸੂ ਦੇ ਸਰੀਰ ਨੂੰ ਇੱਕ ਕੱਪੜੇ ਵਿੱਚ ਲਪੇਟਿਆ ਅਤੇ ਇੱਕ ਕਬਰ ਵਿੱਚ ਪਾਇਆ, ਜਿਹੜੀ ਚੱਟਾਨ ਦੇ ਵਿੱਚ ਤਰਾਸ਼ੀ ਹੋਈ ਸੀ। ਇਸਤੋਂ ਪਹਿਲਾਂ ਉਸ ਕਬਰ ਵਿੱਚ ਕਦੇ ਵੀ ਕੋਈ ਨਹੀਂ ਪਾਇਆ ਗਿਆ ਸੀ।
54
ਇਹ ਲੱਗ ਭੱਗ ਤਿਆਰੀ ਦੇ ਦਿਨ ਦਾ ਅਖੀਰ ਸੀ ਅਤੇ ਸਬਤ ਦਾ ਦਿਨ ਆਉਣ ਵਾਲਾ ਸੀ।
55
ਉਹ ਔਰਤਾਂ ਜਿਹੜੀਆਂ ਗਲੀਲ ਤੋਂ ਯਿਸੂ ਦੇ ਨਾਲ ਆਈਆਂ ਸਨ, ਯੂਸਫ਼ ਦੇ ਮਗਰ ਗਈਆਂ ਅਤੇ ਉਨ੍ਹਾਂ ਨੇ ਉਹ ਕਬਰ ਦੇਖੀ ਅਤੇ ਇਹ ਵੀ ਦੇਖਿਆ ਕਿ ਯਿਸੂ ਦੇ ਸਰੀਰ ਨੂੰ ਕਬਰ ਵਿੱਚ ਕਿਵੇਂ ਰੱਖਿਆ ਗਿਆ ਸੀ।
56
ਫਿਰ ਉਹ ਘਰ ਮੁੜ ਆਈਆਂ ਅਤੇ ਯਿਸੂ ਦੇ ਸਰੀਰ ਤੇ ਮਲਣ ਲਈ ਅਤਰ ਤਿਆਰ ਕੀਤਾ। ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਸਬਤ ਦੇ ਦਿਨ ਉਨ੍ਹਾਂ ਸਭਨਾਂ ਨੇ ਅਰਾਮ ਕੀਤਾ।
← Chapter 22
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 24 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24