bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Luke 6
Luke 6
Punjabi 2002 ERV (ਪਵਿੱਤਰ ਬਾਈਬਲ)
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 7 →
1
ਸਬਤ ਦੇ ਦਿਨ ਯਿਸੂ ਕਣਕ ਦੇ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ। ਉਸ ਦੇ ਕੁਝ ਚੇਲੇ ਕਣਕ ਦੇ ਸਿੱਟੇ ਤੋੜਕੇ ਆਪਣੇ ਹੱਥਾਂ ਤੇ ਮਲਕੇ ਖਾ ਰਹੇ ਸਨ।
2
ਕੁਝ ਫ਼ਰੀਸੀਆਂ ਨੇ ਕਿਹਾ, “ਤੁਸੀਂ ਇਹ ਕਿਉਂ ਕਰ ਰਹੇ ਹੋ? ਸਬਤ ਦੇ ਦਿਨ ਨੇਮ ਦੇ ਮੁਤਾਬਿਕ ਇੰਝ ਕਰਨ ਦੀ ਇਜਾਜ਼ਤ ਨਹੀਂ ਹੈ।”
3
ਯਿਸੂ ਨੇ ਆਖਿਆ, “ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਸੀ, ਜਦੋਂ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ।
4
ਕੀ ਤੁਸੀਂ ਨਹੀਂ ਪੜ੍ਹਿਆ ਕਿ ਉਹ ਪਰਮੇਸ਼ੁਰ ਦੇ ਘਰ ਵੜਿਆ, ਤੇ ਉਸ ਨੇ ਉਹ ਰੋਟੀ ਚੁੱਕੀ ਜੋ ਕਿ ਪਰਮੇਸ਼ੁਰ ਨੂੰ ਭੇਂਟ ਕੀਤੀ ਗਈ ਸੀ ਕੁਝ ਖੁਦ ਖਾਧੀ ਅਤੇ ਕੁਝ ਉਨ੍ਹਾਂ ਲੋਕਾਂ ਨੂੰ ਦਿੱਤੀ, ਜੋ ਉਸ ਦੇ ਨਾਲ ਸਨ। ਇਹ ਨੇਮ ਦੇ ਵਿਰੁੱਧ ਸੀ ਜਦ ਕਿ ਨੇਮ ਤਾਂ ਇਹੀ ਆਖਦਾ ਹੈ ਕਿ ਕੇਵਲ ਜਾਜਕ ਹੀ ਉਸ ਰੋਟੀ ਦਾ ਸੇਵਨ ਕਰ ਸੱਕਦਾ ਹੈ।”
5
ਤਦ ਯਿਸੂ ਨੇ ਫ਼ਰੀਸੀਆਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਪ੍ਰਭੂ ਹੈ।”
6
ਇੱਕ ਹੋਰ ਸਬਤ ਦੇ ਦਿਨ ਉਹ ਯਹੂਦੀ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣ ਲਈ ਗਿਆ। ਉੱਥੇ ਇੱਕ ਆਦਮੀ ਸੀ ਜਿਸਦੇ ਸੱਜੇ ਹੱਥ ਨੂੰ ਅਧਰੰਗ ਸੀ।
7
ਨੇਮ ਦੇ ਉਪਦੇਸ਼ਕ ਅਤੇ ਫ਼ਰੀਸੀ ਇਸ ਉਡੀਕ ਵਿੱਚ ਸਨ ਕਿ ਵੇਖੀਏ ਯਿਸੂ ਇਸ ਨੂੰ ਸਬਤ ਦੇ ਦਿਨ ਰਾਜੀ ਕਰੇਗਾ ਕਿ ਨਹੀਂ। ਉਹ ਚਾਹੁੰਦੇ ਸਨ ਕਿ ਯਿਸੂ ਕੋਈ ਗਲਤ ਕੰਮ ਕਰੇ ਤੇ ਉਹ ਉਸ ਨੂੰ ਦੋਸ਼ੀ ਠਹਿਰਾ ਸੱਕਣ।
8
ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ। ਅਤੇ ਉਸ ਨੇ ਉਸ ਮਨੁੱਖ ਨੂੰ ਆਖਿਆ ਜਿਸਦੇ ਹੱਥ ਨੂੰ ਅਧਰੰਗ ਹੋਇਆ ਸੀ, “ਉੱਠ ਅਤੇ ਵਿੱਚਾਲੇ ਆਕੇ ਖੜ੍ਹਾ ਹੋ ਜਾ।” ਤਾਂ ਉਸ ਨੇ ਇੰਝ ਹੀ ਕੀਤਾ।
9
ਤਦ ਯਿਸੂ ਨੇ ਲੋਕਾਂ ਨੂੰ ਪੁੱਛਿਆ, “ਮੈਂ ਤੁਹਾਨੂੰ ਪੁੱਛਦਾ ਹਾਂ ਕਿ ਸਬਤ ਦੇ ਦਿਨ ਕੀ ਕਰਨ ਦੀ ਇਜਾਜ਼ਤ ਹੈ? ਚੰਗਿਆਈ ਕਰਨ ਦੀ ਜਾਂ ਬਦੀ? ਕਿਸੇ ਦੇ ਪ੍ਰਾਣ ਨਸ਼ਟ ਕਰਨ ਦੀ ਜਾਂ ਕਿਸੇ ਦੇ ਪ੍ਰਾਣਾਂ ਨੂੰ ਬਚਾਉਣ ਦੀ?”
10
ਯਿਸੂ ਦੇ ਆਲੇ-ਦੁਆਲੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੇਖਿਆ ਅਤੇ ਬਿਮਾਰ ਆਦਮੀ ਨੂੰ ਆਖਿਆ, “ਮੈਨੂੰ ਆਪਣਾ ਹੱਥ ਵਿਖਾ।” ਜਦ ਉਸ ਅਧਰੰਗੀ ਮਨੁੱਖ ਨੇ ਆਪਣਾ ਹੱਥ ਵਿਖਾਉਣ ਲਈ ਬਾਹਰ ਕੱਢਿਆ ਤਾਂ ਉਹ ਬਿਲਕੁਲ ਠੀਕ ਸੀ।
11
ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਇਹ ਵੇਖਕੇ ਬੜੇ ਕਰੋਧ ਵਿੱਚ ਆਏ ਅਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਆਪਾਂ ਯਿਸੂ ਨਾਲ ਕੀ ਕਰੀਏ?”
12
ਉਨ੍ਹੀ ਦਿਨੀ ਯਿਸੂ ਇੱਕ ਪਹਾੜ ਤੇ ਗਿਆ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਿਆਂ ਸਾਰੀ ਰਾਤ ਬਿਤਾ ਦਿੱਤੀ।
13
ਅਗਲੀ ਸਵੇਰ ਉਸ ਨੇ ਆਪਣੇ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ “ਰਸੂਲ” ਆਖਿਆ। ਉਨ੍ਹਾਂ ਬਾਰ੍ਹਾਂ ਰਸੂਲਾਂ ਦੇ ਨਾਂ ਸਨ:
14
ਸ਼ਮਊਨ (ਜਿਸ ਨੂੰ ਯਿਸੂ ਨੇ ਪਤਰਸ ਨਾਂ ਦਿੱਤਾ) ਅਤੇ ਉਸਦਾ ਭਰਾ ਅੰਦ੍ਰਿਯਾਸ, ਯਾਕੂਬ ਅਤੇ ਯੂਹੰਨਾ, ਫ਼ਿਲਿਪੁੱਸ ਅਤੇ ਬਰਥੁਲਮਈ,
15
ਮੱਤੀ, ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹੜਾ ਜ਼ੇਲੇਤੇਸ ਕਹਾਉਂਦਾ ਸੀ।
16
ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸੱਕਰਿਯੋਤੀ (ਇਹ ਉਹੀ ਯਾਕੂਬ ਦਾ ਪੁੱਤਰ ਯਹੂਦਾ ਹੈ ਜੋ ਬਾਦ ਵਿੱਚ ਯਿਸੂ ਨੂੰ ਉਸ ਦੇ ਦੁਸ਼ਮਣਾਂ ਦੇ ਹੱਥ ਫ਼ੜਵਾਉਂਦਾ ਹੈ)।
17
ਯਿਸੂ ਅਤੇ ਰਸੂਲ ਪਹਾੜ ਤੋਂ ਉਤਰ ਕੇ ਇੱਕ ਪਧਰੀ ਜਗ੍ਹਾ ਤੇ ਆਕੇ ਖਲੋਤੇ। ਲੋਕਾਂ ਦਾ ਇੱਕ ਬਹੁਤ ਵੱਡਾ ਸਮੂਹ ਉੱਥੇ ਇਕੱਠਾ ਹੋਇਆ ਸੀ ਜੋ ਕਿ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਕੰਢੇ ਦੇ ਸ਼ਹਿਰਾਂ ਤੋਂ ਆਏ ਸਨ।
18
ਉਹ ਸਾਰੇ ਯਿਸੂ ਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾਂ ਤੋਂ ਚੰਗੇ ਹੋਣ ਲਈ ਉਸ ਕੋਲ ਆਏ ਸਨ। ਜਿਹੜੇ ਲੋਕ ਭਰਿਸ਼ਟ ਆਤਮਿਆਂ ਤੋਂ ਪੀੜਿਤ ਸਨ ਉਹ ਵੀ ਰਾਜੀ ਕੀਤੇ ਗਏ।
19
ਸਾਰੇ ਲੋਕ ਯਿਸੂ ਨੂੰ ਛੂਹਣਾ ਚਾਹੁੰਦੇ ਸਨ ਕਿਉਂਕਿ ਉਸ ਵਿੱਚੋਂ ਸ਼ਕਤੀ ਨਿਕਲ ਕੇ ਲੋਕਾਂ ਨੂੰ ਰਾਜੀ ਕਰਦੀ ਸੀ।
20
ਯਿਸੂ ਨੇ ਆਪਣੇ ਚੇਲਿਆਂ ਵੱਲ ਵੇਖਿਆ ਤੇ ਆਖਿਆ, “ਗਰੀਬ ਲੋਕੋ! ਤੁਸੀਂ ਧੰਨ ਹੋ, ਕਿਉਂਕਿ ਪਰਮੇਸ਼ੁਰ ਦਾ ਰਾਜ ਤੁਹਾਡਾ ਹੈ।
21
ਤੁਸੀਂ ਜੋ ਹੁਣ ਭੁੱਖੇ ਹੋ, ਧੰਨ ਹੋ ਕਿਉਂਕਿ ਤੁਹਾਨੂੰ ਸੰਤੁਸ਼ਟ ਕੀਤਾ ਜਾਵੇਗਾ। ਤੁਸੀਂ ਜੋ ਹੁਣ ਰੋ ਰਹੇ ਹੋ ਧੰਨ ਹੋ ਕਿਉਂਕਿ ਮਗਰੋਂ ਤੁਸੀਂ ਹੱਸੋਂਗੇ।
22
“ਤੁਸੀਂ ਧੰਨ ਹੋ ਜਦੋਂ ਲੋਕ ਮਨੁੱਖ ਦੇ ਪੁੱਤਰ ਕਾਰਣ ਤੁਹਾਨੂੰ ਨਫ਼ਰਤ ਕਰਨ, ਤਿਆਗਣ, ਬੇਇੱਜਤੀ ਕਰਨ ਅਤੇ ਤੁਹਾਨੂੰ ਦੁਸ਼ਟ ਕਹਿਕੇ ਬੁਲਾਉਣ।
23
ਜਦੋਂ ਇਹ ਵਾਪਰੇ ਤਾਂ ਆਨੰਦ ਨਾਲ ਉਛਲੋ ਕਿਉਂਕਿ ਸੁਰਗ ਵਿੱਚ ਤੁਹਾਡਾ ਫ਼ਲ ਮਹਾਨ ਹੋਵੇਗਾ। ਉਨ੍ਹਾਂ ਦੇ ਪਿਉ-ਦਾਦਿਆਂ ਨੇ ਵੀ ਨਬੀਆਂ ਨਾਲ ਇਵੇਂ ਹੀ ਕੀਤਾ ਸੀ ਜਿਵੇਂ ਉਹ ਤੁਹਾਡੇ ਨਾਲ ਕਰਨਗੇ।
24
“ਤੁਹਾਡੇ ਤੇ ਲਾਹਨਤ, ਅਮੀਰ ਲੋਕੋ, ਕਿਉਂਕਿ ਤੁਹਾਡੇ ਕੋਲ ਸਭ ਸੁੱਖ ਹਨ।
25
ਤੁਹਾਡੇ ਤੇ ਲਾਹਨਤ, ਜਿਹੜੇ ਹੁਣ ਰੱਜੇ ਹੋਏ ਹੋ ਮਗਰੋਂ ਤੁਸੀਂ ਭੁੱਖੇ ਰਹੋਂਗੇ। ਤੁਹਾਡਾ ਬੁਰਾ ਹੋਵੇਗਾ ਜੋ ਹੁਣ ਹੱਸ ਰਹੇ ਹੋ, ਮਗਰੋਂ ਤੁਸੀਂ ਕੁਰਲਾਉਂਗੇ ਅਤੇ ਅਫ਼ਸੋਸ ਕਰੋਂਗੇ।
26
“ਤੁਹਾਡੇ ਤੇ ਲਾਹਨਤ, ਜਦੋਂ ਸਾਰੇ ਲੋਕਾਂ ਦੁਆਰਾ ਤੁਹਾਡੀ ਉਸਤਤਿ ਹੁੰਦੀ ਹੈ। ਕਿਉਂਕਿ ਉਨ੍ਹਾਂ ਦੇ ਪੁਰਖਿਆਂ ਨੇ ਵੀ ਝੂਠੇ ਨਬੀਆਂ ਨਾਲ ਇਵੇਂ ਹੀ ਕੀਤਾ ਸੀ।
27
“ਪਰ ਤੁਸੀਂ, ਜੋ ਮੈਨੂੰ ਸੁਣ ਰਹੇ ਹੋ। ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਵੈਰੀਆਂ ਨੂੰ ਵੀ ਪਿਆਰ ਕਰੋ। ਜਿਹੜੇ ਲੋਕ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਅਤੇ ਤੁਹਾਡਾ ਬੁਰਾ ਕਰਦੇ ਹਨ, ਉਨ੍ਹਾਂ ਦਾ ਵੀ ਭਲਾ ਕਰੋ।
28
ਜੋ ਤੁਹਾਨੂੰ ਸ਼ਰਾਪ ਦਿੰਦੇ ਹਨ ਉਨ੍ਹਾਂ ਨੂੰ ਅਸੀਸਾਂ ਦਿਉ, ਜੋ ਤੁਹਾਡੇ ਨਾਲ ਚੰਗਾ ਵਿਹਾਰ ਨਹੀਂ ਕਰਦੇ ਉਨ੍ਹਾਂ ਲਈ ਵੀ ਪ੍ਰਾਰਥਨਾ ਕਰੋ।
29
ਜੇਕਰ ਕੋਈ ਤੁਹਾਡੀ ਇੱਕ ਗਲ ਤੇ ਚਪੇੜ ਮਾਰਦਾ ਹੈ ਤਾਂ ਤੁਸੀਂ ਦੂਜੀ ਗਲ ਵੀ ਭੁਆ ਦਿਓ। ਜੇਕਰ ਕੋਈ ਤੁਹਾਡਾ ਚੋਗ਼ਾ ਖੋਂਹਦਾ ਹੈ ਤਾਂ ਉਸ ਨੂੰ ਆਪਣੀ ਕਮੀਜ ਖੋਹਣ ਤੋਂ ਵੀ ਨਾ ਰੋਕੋ।
30
ਜੋ ਕੋਈ ਵੀ ਤੁਹਾਡੇ ਕੋਲੋ ਮੰਗੇ ਉਸ ਨੂੰ ਦੇ ਦੇਵੋ। ਜੇਕਰ ਕੋਈ ਤੁਹਾਡੀ ਕੋਈ ਵੀ ਵਸਤੂ ਲੈਂਦਾ ਹੈ ਤਾਂ ਉਸ ਨੂੰ ਵਾਪਸ ਨਾ ਮੰਗੋ।
31
ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਕਿ ਕੋਈ ਤੁਹਾਡੇ ਨਾਲ ਕਰੇ ਤੁਸੀਂ ਆਪ ਵੀ ਦੂਜਿਆਂ ਨਾਲ ਉਹੋ ਜਿਹਾ ਵਰਤਾਵਾ ਕਰੋ।
32
“ਜੇਕਰ ਤੁਸੀਂ ਕੇਵਲ ਉਨ੍ਹਾਂ ਨੂੰ ਹੀ ਪਿਆਰ ਕਰੋਂਗੇ, ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖ ਸੱਕਦੇ ਹੋ? ਕਿਉਂਕਿ ਇੰਝ ਤਾਂ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ।
33
ਜੇਕਰ ਤੁਸੀਂ ਸਿਰਫ਼ ਉਨ੍ਹਾਂ ਦਾ ਹੀ ਚੰਗਾ ਕਰੋ ਜੋ ਤੁਹਾਡੇ ਲਈ ਚੰਗਾ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖਦੇ ਹੋ। ਪਾਪੀ ਵੀ ਤਾਂ ਇਹੀ ਕਰਦੇ ਹਨ।
34
ਜੇਕਰ ਤੁਸੀਂ ਸਿਰਫ਼ ਉਨ੍ਹਾਂ ਨੂੰ ਹੀ ਉਧਾਰ ਦਿਉ, ਜਿਨ੍ਹਾਂ ਕੋਲੋਂ ਵਾਪਸ ਆਉਣ ਦੀ ਆਸ ਹੋਵੇ ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖ ਸੱਕਦੇ ਹੋ? ਇੰਝ ਤਾਂ ਪਾਪੀ ਲੋਕ ਵੀ ਦੂਜੇ ਪਾਪੀ ਲੋਕਾਂ ਨੂੰ ਉਧਾਰ ਦਿੰਦੇ ਹਨ ਤਾਂ ਜੋ ਉਹ ਆਪਣਾ ਪੂਰਾ ਪੈਸਾ ਵਾਪਸ ਲੈ ਸੱਕਣ।
35
“ਇਸ ਲਈ ਆਪਣੇ ਵੈਰੀਆਂ ਨਾਲ ਪਿਆਰ ਕਰੋ, ਮੁੜ ਵਾਪਸ ਲੈਣ ਦੀ ਆਸ ਤੋਂ ਬਿਨਾ, ਉਹੀ ਕਰੋ ਜੋ ਚੰਗਾ ਹੈ। ਫ਼ਿਰ ਤੁਹਾਡਾ ਫ਼ਲ ਮਹਾਨ ਹੋਵੇਗਾ। ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਬੱਚੇ ਹੋਵੋਂਗੇ ਕਿਉਂਕਿ ਪਰਮੇਸ਼ੁਰ ਪਾਪੀ ਲੋਕਾਂ ਅਤੇ ਨਾਸ਼ੁਕਰੇ ਲੋਕਾਂ ਤੇ ਵੀ ਦਯਾਵਾਨ ਹੈ।
36
ਦਿਆਲੂ ਹੋਵੋ ਜਿਵੇਂ ਕਿ ਤੁਹਾਡਾ ਪਿਤਾ ਵੀ ਦਿਆਲੂ ਹੈ।
37
“ਦੂਜਿਆਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਵੀ ਨਿਰਨਾ ਨਹੀਂ ਕੀਤਾ ਜਾਵੇਗਾ। ਦੂਜਿਆਂ ਦੀ ਨਿੰਦਿਆ ਨਾ ਕਰੋ ਤਾਂ ਤੁਸੀਂ ਵੀ ਨਹੀਂ ਨਿੰਦੇ ਜਾਵੋਂਗੇ, ਜੇਕਰ ਤੁਸੀਂ ਦੂਜਿਆਂ ਨੂੰ ਮਾਫ਼ ਕਰੋਂਗੇ ਤਾਂ ਤੁਸੀਂ ਵੀ ਮਾਫ਼ ਕੀਤੇ ਜਾਵੋਂਗੇ।
38
ਦੇਵੋ, ਤੁਹਾਨੂੰ ਵੀ ਦਿੱਤਾ ਜਾਵੇਗਾ। ਤੁਹਾਨੂੰ ਬਹੁਤ ਵੱਧੇਰੇ ਦਿੱਤਾ ਆਵੇਗਾ। ਇਹ ਤੁਹਾਡੇ ਹੱਥਾਂ ਵਿੱਚੋਂ ਵਗਾਇਆ ਜਾਵੇਗਾ ਅਤੇ ਤੁਸੀਂ ਇਸ ਨੂੰ ਫ਼ੜਨ ਯੋਗ ਨਹੀਂ ਹੋਵੋਂਗੇ। ਅਤੇ ਇਹ ਬਾਹਰ ਤੁਹਾਡੀ ਗੋਦੀ ਵਿੱਚ ਵਗੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਾਪਦੇ ਹੋਂ ਉਸੇ ਮਾਪ ਨਾਲ ਤੁਹਾਨੂੰ ਵੀ ਮਾਪਿਆ ਜਾਵੇਗਾ।”
39
ਉਸ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਵੀ ਦਿੱਤੀ, “ਕੀ ਭਲਾ ਇੱਕ ਅੰਨ੍ਹਾਂ ਦੂਜੇ ਅੰਨ੍ਹੇ ਦਾ ਆਗੂ ਹੋ ਸੱਕਦਾ ਹੈ? ਨਹੀਂ! ਦੋਵੇਂ ਹੀ ਟੋਏ ਵਿੱਚ ਜਾ ਡਿੱਗਣਗੇ।
40
ਕੋਈ ਵੀ ਚੇਲਾ ਆਪਣੇ ਗੁਰੂ ਤੋਂ ਵੱਡਾ ਨਹੀਂ ਹੈ। ਪਰ ਜਦੋਂ ਚੇਲਾ ਪੂਰੀ ਤਰ੍ਹਾਂ ਸਿੱਖ ਗਿਆ ਹੋਵੇ ਉਹ ਆਪਣੇ ਗੁਰੂ ਵਰਗਾ ਹੋਵੇਗਾ।
41
“ਤੁਸੀਂ ਉਸ ਕੱਖ ਦੇ ਕਣ ਨੂੰ ਕਿਉਂ ਵੇਖਦੇ ਹੋ ਜਿਹੜਾ ਤੁਹਾਡੇ ਭਰਾ ਦੀ ਅੱਖ ਵਿੱਚ ਹੈ। ਜਦੋਂ ਕਿ ਤੁਸੀਂ ਉਸ ਸ਼ਤੀਰ ਨੂੰ ਨਹੀਂ ਵੇਖਦੇ ਜਿਹੜਾ ਤੁਹਾਡੀ ਆਪਣੀ ਅੱਖ ਵਿੱਚ ਹੈ?
42
ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸੱਕਦੇ ਹੋਂ, ‘ਵੀਰ, ਮੈਨੂੰ ਤੇਰੀ ਅੱਖ ਚੋਂ ਕੱਖ ਦਾ ਕਣ ਕੱਢ ਲੈਣਦੇ’ ਜਦੋਂ ਕਿ ਤੁਸੀਂ ਉਹ ਸ਼ਤੀਰ ਨਹੀਂ ਵੇਖਦੇ ਜੋ ਤੁਹਾਡੀ ਆਪਣੀ ਅੱਖ ਵਿੱਚ ਹੈ। ਹੇ ਕਪਟੀਓ, ਪਹਿਲਾਂ ਆਪਣੀ ਅੱਖ ਵਿੱਚੋਂ ਸ਼ਤੀਰ ਨੂੰ ਕੱਢੋ ਤਾਂ ਹੀ ਤੁਸੀਂ ਆਪਣੇ ਭਰਾ ਦੀ ਅੱਖ ਵਿੱਚ ਉਸ ਕੱਖ ਦੇ ਕਣ ਨੂੰ ਕੱਢਣ ਲਈ ਠੀਕ ਤਰ੍ਹਾਂ ਵੇਖ ਸੱਕਦੇ ਹੋ।
43
“ਇੱਕ ਚੰਗਾ ਰੁੱਖ ਮਾੜਾ ਫ਼ਲ ਨਹੀਂ ਦਿੰਦਾ ਅਤੇ ਨਾ ਹੀ ਮਾੜਾ ਰੁੱਖ ਵੱਧੀਆ ਫ਼ਲ ਦਿੰਦਾ ਹੈ।
44
ਹਰ ਰੁੱਖ ਆਪਣੇ ਫ਼ਲ ਤੋਂ ਜਾਣਿਆ ਜਾਂਦਾ ਹੈ। ਲੋਕ ਕੰਡਿਆਲੀਆਂ ਥੋਰਾਂ ਤੋਂ ਅੰਜੀਰ ਨਹੀਂ ਤੋੜਦੇ ਅਤੇ ਨਾ ਹੀ ਝਾੜੀਆਂ ਤੋਂ ਉਨ੍ਹਾਂ ਨੂੰ ਅੰਗੂਰ ਮਿਲ ਸੱਕਦੇ ਹਨ।
45
ਚੰਗਾ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਚੰਗਿਆਈਆਂ ਵਿੱਚੋਂ ਚੰਗੀਆਂ ਗੱਲਾਂ ਕੱਢਦਾ ਹੈ, ਅਤੇ ਇੱਕ ਦੁਸ਼ਟ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਬੁਰੀਆਂ ਗੱਲਾਂ ਵਿੱਚੋਂ ਬੁਰੀਆਂ ਗੱਲਾਂ ਬਾਹਰ ਲਿਆਉਂਦਾ ਹੈ। ਕਿਉਂਕਿ ਵਿਅਕਤੀ ਆਪਣੇ ਮੂੰਹ ਨਾਲ ਉਹੀ ਗੱਲਾਂ ਆਖਦਾ ਹੈ ਜੋ ਉਸ ਦੇ ਦਿਲ ਵਿੱਚ ਇੱਕਤ੍ਰਿਤ ਹਨ।
46
“ਤੁਸੀਂ ਮੈਨੂੰ ‘ਪ੍ਰਭੂ, ਪ੍ਰਭੂ’, ਕਿਉਂ ਬੁਲਾਉਂਦੇ ਹੋ ਜਦੋਂ ਕਿ ਜੋ ਮੈਂ ਆਖਦਾ ਹਾਂ ਤੁਸੀਂ ਉਹ ਨਹੀਂ ਕਰਦੇ?
47
ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਤਰ੍ਹਾਂ ਦਾ ਵਿਅਕਤੀ ਹੈ: ਹਰ ਉਹ ਮਨੁੱਖ ਜੋ ਮੇਰੇ ਕੋਲ ਆਕੇ ਮੇਰੇ ਉਪਦੇਸ਼ਾਂ ਨੂੰ ਸੁਣਦਾ ਹੈ ਅਤੇ ਉਨ੍ਹਾਂ ਤੇ ਅਮਲ ਕਰਦਾ ਹੈ।
48
ਉਸ ਆਦਮੀ ਵਰਗਾ ਹੈ ਜੋ ਕਿ ਘਰ ਬਣਾ ਰਿਹਾ ਹੈ। ਉਹ ਡੂੰਘੀ ਖੁਦਾਈ ਕਰਕੇ ਚੱਟਾਨ ਉੱਤੇ ਨੀਂਹ ਧਰਦਾ ਹੈ। ਹੜ੍ਹ ਆਉਂਦਾ ਹੈ ਅਤੇ ਹੜ੍ਹ ਦਾ ਪਾਣੀ ਉਸ ਦੇ ਘਰ ਨੂੰ ਵਹਾਕੇ ਲੈ ਜਾਣ ਦੀ ਕੋਸ਼ਿਸ਼ ਕਰਦਾ ਹੈ, ਪਰ ਉਹ ਹੜ੍ਹ ਉਸ ਘਰ ਨੂੰ ਹਿਲਾ ਨਹੀਂ ਸੱਕਦਾ, ਕਿਉਂਕਿ ਉਸ ਘਰ ਦੀ ਨੀਂਹ ਮਜਬੂਤ ਹੈ।
49
“ਪਰ ਉਹ ਜਿਹੜਾ ਮੇਰੇ ਬਚਨਾਂ ਨੂੰ ਸੁਣਦਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਸਨੇ ਆਪਣੇ ਘਰ ਦੀ ਖੁਦਾਈ ਮਜਬੂਤੀ ਨਾਲ ਡੂੰਘੀ ਨਹੀਂ ਪੁੱਟੀ ਅਤੇ ਜਦੋਂ ਹੜ੍ਹ ਆਇਆ ਤਾਂ ਬੜੇ ਅਰਾਮ ਨਾਲ ਹੀ ਉਸਦਾ ਘਰ ਬਹਾਕੇ ਨਾਲ ਲੈ ਗਿਆ ਅਤੇ ਉਹ ਘਰ ਪੂਰੀ ਤਰ੍ਹਾਂ ਬਰਬਾਦ ਹੋ ਗਿਆ।”
← Chapter 5
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 7 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24