bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Luke 8
Luke 8
Punjabi 2002 ERV (ਪਵਿੱਤਰ ਬਾਈਬਲ)
← Chapter 7
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 9 →
1
ਇਸਤੋਂ ਬਾਦ ਯਿਸੂ ਸ਼ਹਿਰ-ਸ਼ਹਿਰ ਅਤੇ ਨਗਰ-ਨਗਰ ਵਿੱਚ ਪਰਮੇਸ਼ੁਰ ਦੇ ਰਾਜ ਬਾਰੇ ਖੁਸ਼ਖਬਰੀ ਫ਼ੈਲਾਉਂਦਾ ਹੋਇਆ ਯਾਤਰਾ ਕਰਦਾ ਰਿਹਾ ਅਤੇ ਬਾਰ੍ਹਾਂ ਰਸੂਲ ਵੀ ਉਸ ਦੇ ਨਾਲ ਸਨ।
2
ਕੁਝ ਔਰਤਾਂ ਵੀ ਉਸ ਦੇ ਨਾਲ ਸਨ ਜਿਨ੍ਹਾਂ ਨੂੰ ਉਸ ਨੇ ਉਨ੍ਹਾਂ ਦੇ ਰੋਗਾਂ ਅਤੇ ਭਰਿਸ਼ਟ ਆਤਮਿਆਂ ਤੋਂ ਮੁਕਤ ਕੀਤਾ ਸੀ। ਉੱਥੇ ਉਨ੍ਹਾਂ ਵਿੱਚਕਾਰ ਮਰਿਯਮ ਮਗਦਲੀਨੀ ਨਾਂ ਦੀ ਔਰਤ ਵੀ ਸੀ। ਉਸ ਨੂੰ ਸੱਤ ਭੂਤ ਚਿੰਬੜੇ ਹੋਏ ਸਨ। ਯਿਸੂ ਨੇ ਉਨ੍ਹਾਂ ਭੂਤਾਂ ਨੂੰ ਉਸ ਵਿੱਚੋਂ ਕੱਢਿਆ ਸੀ।
3
ਇਹ ਔਰਤਾਂ ਵੀ ਨਾਲ ਸਨ: ਹੇਰੋਦੇਸ ਦੇ ਉੱਚ ਅਧਿਕਾਰੀ ਖੂਜ਼ਾਹ, ਦੀ ਪਤਨੀ ਯੋਆਨਾ ਵੀ ਉਨ੍ਹਾਂ ਵਿੱਚੋਂ ਹੀ ਸੀ। ਸੁਸ਼ੰਨਾ ਅਤੇ ਕਈ ਹੋਰ ਔਰਤਾਂ ਉਸ ਦੇ ਨਾਲ ਸਨ। ਇਹ ਔਰਤਾਂ ਆਪਣੇ ਧਨ ਨਾਲ ਯਿਸੂ ਅਤੇ ਉਸ ਦੇ ਰਸੂਲਾਂ ਦੀ ਸੇਵਾ ਕਰ ਰਹੀਆਂ ਸਨ।
4
ਸਾਰਿਆਂ ਸ਼ਹਿਰਾਂ ਤੋਂ ਲੋਕ ਇਕੱਠੇ ਹੋਕੇ ਵੱਡੀ ਭੀੜ ਵਾਂਗ ਆਏ। ਅਤੇ ਉਸ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ:
5
“ਇੱਕ ਕਿਸਾਨ ਬੀਜ ਬੀਜਣ ਲਈ ਨਿਕਲਿਆ, ਜਦੋਂ ਉਹ ਬੀਜ ਬੋਅ ਰਿਹਾ ਸੀ ਤਾਂ ਕੁਝ ਬੀਜ ਸੜਕ ਦੇ ਨਾਲ ਡਿੱਗ ਪਏ, ਉਸ ਉੱਪਰੋਂ ਦੀ ਲੋਕ ਲੰਘਦੇ ਰਹੇ, ਅਤੇ ਡਿੱਗੇ ਹੋਏ ਬੀਜ ਪੰਛੀ ਚੁਗ ਗਏ।
6
ਕੁਝ ਬੀਜ ਪੱਥਰੀਲੀ ਜਮੀਨ ਤੇ ਡਿੱਗੇ ਅਤੇ ਉਹ ਉੱਗਣੇ ਸ਼ੁਰੂ ਹੋ ਗਏ ਪਰ ਉੱਥੇ ਨਮੀ ਨਾ ਹੋਣ ਦੇ ਕਾਰਣ ਉਹ ਸੁੱਕ ਗਏ।
7
ਕੁਝ ਬੀਜ ਕੰਡਿਆਲੀਆਂ ਝਾੜੀਆਂ ਵਿੱਚ ਡਿੱਗ ਪਏ। ਉਹ ਕੰਡਿਆਂ ਵਿੱਚਕਾਰ ਉੱਗੇ ਪਰ ਥੋਹਰਾਂ ਨੇ ਉਨ੍ਹਾਂ ਨੂੰ ਪੁੰਗਰਨ ਨਾ ਦਿੱਤਾ ਤੇ ਇਹ ਉਨ੍ਹਾਂ ਹੇਠ ਦੱਬ ਗਏ।
8
ਕੁਝ ਬੀਜ ਉਪਜਾਊ ਜ਼ਮੀਨ ਤੇ ਡਿੱਗੇ ਅਤੇ ਇਥੋ ਵਾਲੇ ਬੀਜਾਂ ਦੀ ਫ਼ਸਲ ਸੌ ਗੁਣਾ ਵੱਧ ਪੈਦਾ ਹੋਈ।” ਯਿਸੂ ਨੇ ਇਹ ਦ੍ਰਿਸ਼ਟਾਂਤ ਜਦੋਂ ਖਤਮ ਕੀਤਾ ਤਾਂ ਆਖਿਆ, “ਤੁਸੀਂ ਲੋਕ ਜੋ ਮੈਨੂੰ ਸੁਨਣ ਆਏ ਹੋ, ਸੁਣੋ।”
9
ਯਿਸੂ ਦੇ ਚੇਲਿਆਂ ਨੇ ਉਸਤੋਂ ਪੁੱਛਿਆ, “ਇਸ ਦ੍ਰਿਸ਼ਟਾਂਤ ਦਾ ਕੀ ਅਰਥ ਹੈ?”
10
ਯਿਸੂ ਨੇ ਆਖਿਆ, “ਤੁਹਾਨੂੰ ਪਰਮੇਸ਼ੁਰ ਦੇ ਰਾਜ ਦੇ ਗੁਪਤਾਂ ਨੂੰ ਜਾਨਣ ਦੀ ਸਮਝ ਦਿੱਤੀ ਹੈ, ਪਰ ਹੋਰਾਂ ਲਈ ਮੈਂ ਦ੍ਰਿਸ਼ਟਾਂਤਾਂ ਰਾਹੀਂ ਬੋਲਦਾ ਹਾਂ ਤਾਂ ਜੋ: ‘ਉਹ ਵੇਖਦੇ ਹੋਏ ਵੀ ਨਾ ਵੇਖਣ ਅਤੇ ਸੁਣਦਿਆਂ ਹੋਇਆਂ ਵੀ ਨਾ ਸਮਝਣ।’
11
“ਇਸ ਉੱਪਰਲੇ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ: ਬੀਜ ਪਰਮੇਸ਼ੁਰ ਦੇ ਬਚਨ ਹਨ।
12
ਜਿਹੜੇ ਬੀਜ ਸੜਕ ਦੇ ਕਿਨਾਰੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ। ਅਤੇ ਫ਼ੇਰ ਸ਼ੈਤਾਨ ਆਉਂਦਾ ਹੈ ਅਤੇ ਉਨ੍ਹਾਂ ਦੇ ਦਿਲਾਂ ਵਿੱਚੋਂ ਉਪਦੇਸ਼ ਨੂੰ ਕੱਢ ਦਿੰਦਾ ਹੈ। ਇਸ ਲਈ ਉਹ ਵਿਸ਼ਵਾਸ ਨਹੀਂ ਕਰ ਸੱਕਦੇ ਅਤੇ ਬਚਾਏ ਨਹੀਂ ਜਾ ਸੱਕਦੇ।
13
ਜਿਹੜੇ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ ਅਤੇ ਅਨੰਦ ਨਾਲ ਉਨ੍ਹਾਂ ਨੂੰ ਕਬੂਲ ਕਰ ਲੈਦੇ ਹਨ। ਪਰ ਇਹ ਉਨ੍ਹਾਂ ਦੇ ਵਿੱਚ ਡੂੰਘੀਆਂ ਜੜ੍ਹਾਂ ਨਹੀਂ ਫ਼ੜਦੇ। ਉਹ ਕੁਝ ਸਮੇਂ ਲਈ ਵਿਸ਼ਵਾਸ ਕਰਦੇ ਹਨ ਪਰ ਜਦੋਂ ਪਰੱਖ ਦਾ ਸਮਾਂ ਆਉਂਦਾ ਹੈ ਤਾਂ ਉਹ ਵਿਸ਼ਵਾਸ ਕਰਨਾ ਬੰਦ ਕਰ ਦਿੰਦੇ ਹਨ।
14
“ਅਤੇ ਜਿਹੜੇ ਬੀਜ ਕੰਡਿਆਂ ਵਿੱਚਕਾਰ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਨੂੰ ਸੁਣਦੇ ਹਨ, ਪਰ ਜਦੋਂ ਉਸ ਦੇ ਅਨੁਸਾਰ ਰਹਿਣਾ ਸ਼ੁਰੂ ਕਰਦੇ ਹਨ, ਫ਼ੇਰ ਚਿੰਤਾਵਾਂ, ਧਨ ਅਤੇ ਜ਼ਿੰਦਗੀ ਦੇ ਸੁੱਖ ਚੈਨ ਉਨ੍ਹਾਂ ਨੂੰ ਵੱਧਣ ਤੋਂ ਦਬਾ ਲੈਂਦੇ ਹਨ ਇਸੇ ਲਈ ਉਹ ਕਦੇ ਵੀ ਫ਼ਲ ਨਹੀਂ ਦਿੰਦੇ।
15
ਅਤੇ ਉਹ ਬੀਜ ਜਿਹੜੇ ਉਪਜਾਊ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਚੰਗੇ ਅਤੇ ਨਿਸ਼ਕਪਟ ਦਿਲਾਂ ਨਾਲ ਉਪਦੇਸ਼ ਨੂੰ ਸੁਣਦੇ ਹਨ ਅਤੇ ਉਪਦੇਸ਼ ਅਨੁਸਾਰ ਜਿਉਂਦੇ ਹਨ ਫ਼ਿਰ ਉਹ ਧੀਰਜ ਨਾਲ ਚੰਗੇ ਫ਼ਲ ਦਿੰਦੇ ਹਨ।
16
“ਕੋਈ ਵੀ ਮਨੁੱਖ ਦੀਵਾ ਬਾਲਕੇ ਉਸ ਨੂੰ ਭਾਂਡੇ ਨਾਲ ਢੱਕ ਕੇ ਲੁਕਾਉਂਦਾ ਨਹੀਂ, ਨਾ ਹੀ ਮੰਜੇ ਹੇਠਾਂ ਰੱਖਦਾ ਹੈ, ਸਗੋਂ ਉਹ ਮਨੁੱਖ ਦੀਵੇ ਨੂੰ ਸ਼ਮਾਦਾਨ ਉੱਤੇ ਰੱਖਦਾ ਹੈ ਤਾਂ ਜੋ ਆਉਣ ਵਾਲੇ ਹਨੇਰੇ ਵਿੱਚੋਂ ਚਾਨਣ ਨੂੰ ਵੇਖ ਸੱਕਣ।
17
ਕਿਉਂਕਿ ਅਜਿਹਾ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜੋ ਜਾਹਿਰ ਨਹੀਂ ਕੀਤਾ ਜਾਵੇਗਾ, ਅਤੇ ਇੱਥੇ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜਿਹੜਾ ਦੱਸਿਆ ਨਹੀਂ ਜਾਵੇਗਾ ਅਤੇ ਚਾਨਣ ਵਿੱਚ ਨਹੀਂ ਲਿਆਂਦਾ ਜਾਵੇਗਾ।
18
ਇਸ ਲਈ ਹੋਸ਼ਿਆਰ ਰਹੋ ਕਿ ਤੁਸੀਂ ਕਿਵੇਂ ਸੁਣਦੇ ਹੋਂ ਕਿਉਂਕਿ ਜਿਸ ਕਿਸੇ ਕੋਲ ਹੈ ਉਹ ਜ਼ਿਆਦਾ ਹਾਸਿਲ ਕਰੇਗਾ ਅਤੇ ਜਿਸ ਕਿਸੇ ਕੋਲ ਨਹੀਂ ਹੈ ਉਹ ਉਸ ਨੂੰ ਵੀ ਗੁਆ ਲਵੇਗਾ, ਜੋ ਉਹ ਸੋਚਦਾ ਹੈ ਕਿ, ਉਸ ਕੋਲ ਹੈ।”
19
ਯਿਸੂ ਦੇ ਮਾਤਾ ਅਤੇ ਭਰਾ ਉਸ ਨੂੰ ਮਿਲਣ ਲਈ ਆਏ, ਪਰ ਯਿਸੂ ਦੇ ਆਲੇ-ਦੁਆਲੇ ਇੰਨੀ ਭੀੜ ਇੱਕਤਰ ਸੀ ਕਿ ਉਹ ਉਸ ਦੇ ਨੇੜੇ ਨਾ ਜਾ ਸੱਕੇ।
20
ਤਾਂ ਕਿਸੇ ਨੇ ਉਸ ਨੂੰ ਕਿਹਾ, “ਤੇਰੇ ਮਾਤਾ ਅਤੇ ਭਰਾ ਬਾਹਰ ਖੜ੍ਹੇ ਹਨ, ਉਹ ਤੈਨੂੰ ਵੇਖਣਾ ਚਾਹੁੰਦੇ ਹਨ।”
21
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰੀ ਮਾਂ ਅਤੇ ਭਰਾ ਉਹ ਲੋਕ ਹਨ ਜੋ ਪਰਮੇਸ਼ੁਰ ਦੇ ਬਚਨ ਨੂੰ ਸੁਣਦੇ ਹਨ ਅਤੇ ਉਸਤੇ ਅਮਲ ਕਰਦੇ ਹਨ।”
22
ਇੱਕ ਦਿਨ ਯਿਸੂ ਅਤੇ ਉਸ ਦੇ ਚੇਲੇ ਬੇੜੀ ਉੱਤੇ ਚੜ੍ਹ੍ਹੇ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਇਸ ਝੀਲ ਦੇ ਪਾਰ ਚੱਲੀਏ।” ਤਾਂ ਉਹ ਇੱਕ ਬੇੜੀ ਵਿੱਚ ਬੈਠੇ ਅਤੇ ਚੱਲ ਪਏ।
23
ਜਦੋ ਉਹ ਬੇੜੀ ਚੱਲਾ ਰਹੇ ਸਨ ਯਿਸੂ ਸੌਂ ਗਿਆ। ਉੱਥੇ ਬੜਾ ਤੇਜ ਤੂਫ਼ਾਨ ਆਇਆ ਅਤੇ ਪਾਣੀ ਬੇੜੀ ਵਿੱਚ ਭਰਨਾ ਸ਼ੁਰੂ ਹੋ ਗਿਆ। ਉਹ ਖਤਰੇ ਵਿੱਚ ਸਨ।
24
ਚੇਲੇ ਯਿਸੂ ਕੋਲ ਗਏ ਅਤੇ ਜਾਕੇ ਉਸ ਨੂੰ ਜਗਾਇਆ। ਉਨ੍ਹਾਂ ਆਖਿਆ, “ਪ੍ਰਭੂ! ਪ੍ਰਭੂ! ਅਸੀਂ ਤਾਂ ਡੁੱਬ ਚੱਲੇ ਹਾਂ।” ਯਿਸੂ ਉੱਠਿਆ ਅਤੇ ਉਸ ਨੇ ਹਵਾ ਅਤੇ ਲਹਿਰਾਂ ਨੂੰ ਝਿੜਕਿਆ ਅਤੇ ਰੁਕ ਜਾਣ ਲਈ ਕਿਹਾ ਤਾਂ ਇੱਕਦਮ ਹਵਾ ਤੇ ਝੀਲ ਸ਼ਾਂਤ ਹੋ ਗਈ।
25
ਫ਼ੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕਿੱਥੇ ਹੈ ਤੁਹਾਡਾ ਵਿਸ਼ਵਾਸ?” ਚੇਲੇ ਡਰ ਗਏ ਅਤੇ ਹੈਰਾਨ ਸਨ ਉਨ੍ਹਾਂ ਇੱਕ ਦੂਸਰੇ ਨੂੰ ਆਖਿਆ, “ਇਹ ਕੌਣ ਮਨੁੱਖ ਹੈ? ਜੋ ਹਵਾਵਾਂ ਅਤੇ ਪਾਣੀਆਂ ਨੂੰ ਵੀ ਹੁਕਮ ਦਿੰਦਾ ਹੈ ਤੇ ਉਹ ਉਸ ਨੂੰ ਮੰਨਦੇ ਹਨ?”
26
ਫ਼ਿਰ ਯਿਸੂ ਅਤੇ ਉਸ ਦੇ ਚੇਲੇ ਝੀਲ ਦੇ ਪਰਲੇ ਪਾਰ ਗਿਰਸੇਨੀਆ ਦੇ ਦੇਸ਼ ਵਿੱਚ ਪਹੁੰਚੇ ਜੋ ਗਲੀਲ ਦੇ ਸਾਹਮਣੇ ਹੈ।
27
ਜਦੋਂ ਯਿਸੂ ਬੇੜੀ ਵਿੱਚੋਂ ਉਤਰਿਆ, ਤਾਂ ਉਸ ਸ਼ਹਿਰ ਵਿੱਚੋਂ ਇੱਕ ਮਨੁੱਖ ਯਿਸੂ ਕੋਲ ਆਇਆ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ। ਬੜੇ ਲੰਬੇ ਸਮੇਂ ਤੋਂ ਉਸ ਨੇ ਕੋਈ ਕੱਪੜੇ ਨਹੀਂ ਪਹਿਨੇ ਸਨ ਨਾ ਹੀ ਘਰ ਵਿੱਚ ਰਿਹਾ ਸੀ, ਸਗੋਂ ਉਹ ਕਬਰਸਤਾਨ ਵਿੱਚ ਰਹਿੰਦਾ ਸੀ।
28
ਜਦੋਂ ਉਸ ਨੇ ਯਿਸੂ ਨੂੰ ਵੇਖਿਆ ਤਾਂ ਉਸ ਨੇ ਉੱਚੀ-ਉੱਚੀ ਚੀਕਾਂ ਮਾਰੀਆਂ ਅਤੇ ਉਸ ਦੇ ਪੈਰਾਂ ਤੇ ਡਿੱਗ ਪਿਆ ਅਤੇ ਉਸ ਨੇ ਉੱਚੀ ਅਵਾਜ਼ ਵਿੱਚ ਆਖਿਆ, “ਹੇ ਯਿਸੂ! ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੈਨੂੰ ਮੈਥੋਂ ਕੀ ਚਾਹੀਦਾ ਹੈ? ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿਰਪਾ ਕਰਕੇ ਮੈਨੂੰ ਦੁੱਖ ਨਾ ਦੇ!” ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਯਿਸੂ ਨੇ ਉਸ ਭਰਿਸ਼ਟ ਆਤਮਾ ਨੂੰ ਉਸ ਬੰਦੇ ਦਾ ਸਰੀਰ ਛੱਡਣ ਲਈ ਹੁਕਮ ਦਿੱਤਾ। ਭੂਤ ਕਈ ਵਾਰੀ ਉਸ ਬੰਦੇ ਨੂੰ ਚਿੰਬੜਿਆ ਸੀ। ਅਜਿਹੇ ਅਵਸਰਾਂ ਤੇ, ਹਾਲਾਂ ਕਿ ਉਸ ਦੇ ਪੈਰਾਂ ਅਤੇ ਹੱਥਾਂ ਵਿੱਚ ਜੰਜੀਰਾਂ ਪਾਈਆਂ ਹੋਈਆਂ ਸਨ ਅਤੇ ਜੇਲ੍ਹ ਵਿੱਚ ਰੱਖਿਆ ਗਿਆ ਸੀ, ਉਹ ਜੰਜੀਰਾਂ ਨੂੰ ਤੋੜ ਸੁੱਟਦਾ ਅਤੇ ਭੂਤ ਉਸ ਨੂੰ ਸੁੰਨਸਾਨ ਥਾਵਾਂ ਉੱਤੇ ਜਾਣ ਲਈ ਮਜਬੂਰ ਕਰਦਾ।
30
ਯਿਸੂ ਨੇ ਉਸ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ?” ਮਨੁੱਖ ਨੇ ਜਵਾਬ ਦਿੱਤਾ, “ਲਸ਼ਕਰ।” ਕਿਉਂਕਿ ਉਸ ਵਿੱਚ ਬਹੁਤ ਸਾਰੇ ਭੂਤਾਂ ਦਾ ਵਾਸਾ ਸੀ।
31
ਭੂਤਾਂ ਨੇ ਯਿਸੂ ਅੱਗੇ ਅਰਜੋਈ ਕੀਤੀ ਕਿ ਉਹ ਉਨ੍ਹਾਂ ਨੂੰ ਅਥਾਹ ਹਨੇਰੇ ਵਿੱਚ ਨਾ ਭੇਜੇ।
32
ਉਸ ਪਹਾੜੀ ਤੇ ਸੂਰਾਂ ਦਾ ਇੱਕ ਵੱਡਾ ਇੱਜੜ ਚਰ ਰਿਹਾ ਸੀ ਤਾਂ ਭੂਤਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਸੂਰਾਂ ਵਿੱਚ ਪ੍ਰਵੇਸ਼ ਕਰਨ ਦੇਵੇ। ਤਾਂ ਯਿਸੂ ਨੇ ਉਨ੍ਹਾਂ ਨੂੰ ਆਗਿਆ ਦੇ ਦਿੱਤੀ।
33
ਉਹ ਭੂਤ ਉਸ ਆਦਮੀ ਵਿੱਚੋਂ ਬਾਹਰ ਨਿਕਲੇ ਅਤੇ ਉਨ੍ਹਾਂ ਸੂਰਾਂ ਵਿੱਚ ਜਾ ਵੜੇ। ਫ਼ਿਰ ਸੂਰਾਂ ਦਾ ਪੂਰਾ ਇੱਜੜ ਪਹਾੜੀ ਦੇ ਸਿਰੇ ਤੋਂ ਢਲਵੀ ਥਾਂ ਨੂੰ ਭਜਿਆ ਅਤੇ ਝੀਲ ਵਿੱਚ ਡਿੱਗ ਪਿਆ। ਸਾਰੇ ਸੂਰ ਡੁੱਬ ਗਏ।
34
ਜਦੋਂ ਸੂਰ ਚਰਾਉਣ ਵਾਲਿਆਂ ਨੇ ਇਹ ਸਭ ਵੇਖਿਆ ਤਾਂ ਉਹ ਉੱਥੋਂ ਭੱਜ ਗਏ ਅਤੇ ਉਨ੍ਹਾਂ ਨੇ ਇਸ ਖਬਰ ਦਾ ਵਰਨਣ ਸਾਰੇ ਲੋਕਾਂ ਨੂੰ ਕੀਤਾ ਜੋ ਖੇਤਾਂ ਤੇ ਸ਼ਹਿਰਾਂ ਵਿੱਚ ਸਨ।
35
ਅਤੇ ਲੋਕ ਇਹ ਸਭ ਵੇਖਣ ਲਈ ਬਾਹਰ ਨਿਕਲੇ ਤਾਂ ਲੋਕ ਯਿਸੂ ਕੋਲ ਆਏ ਅਤੇ ਉਸ ਆਦਮੀ ਨੂੰ ਯਿਸੂ ਦੇ ਚਰਣਾ ਵਿੱਚ ਬੈਠਾ ਪਾਇਆ। ਹੁਣ ਉਹ ਬੰਦਾ ਸਜਿਆ ਹੋਇਆ ਸੀ ਅਤੇ ਉਸਦਾ ਦਿਮਾਗ ਵੀ ਸਹੀ ਸੀ ਕਿਉਂਕਿ ਭੂਤਾਂ ਨੇ ਉਸ ਨੂੰ ਛੱਡ ਦਿੱਤਾ ਸੀ।
36
ਇਹ ਸਭ ਵੇਖ ਲੋਕੀ ਭੈਭੀਤ ਹੋ ਗਏ। ਜਿਨ੍ਹਾਂ ਲੋਕਾਂ ਨੇ ਵੇਖਿਆ ਸੀ ਕਿ ਕਿਵੇਂ ਯਿਸੂ ਨੇ ਉਸ ਨੂੰ ਰਾਜੀ ਕੀਤਾ ਸੀ ਉਨ੍ਹਾਂ ਨੇ ਇਸਦੀ ਵਿਆਖਿਆ ਬਾਕੀ ਲੋਕਾਂ ਨੂੰ ਵੀ ਕੀਤੀ ਕਿ ਯਿਸੂ ਨੇ ਕਿਵੇਂ ਉਸ ਵਿਅਕਤੀ ਨੂੰ ਚੰਗਾ ਕੀਤਾ ਸੀ।
37
ਤਾਂ ਗਿਰਸੇਨੀਆ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਉੱਥੋਂ ਦੂਰ ਚੱਲਾ ਜਾਵੇ ਕਿਉਂਕਿ ਉਹ ਸਭ ਬਹੁਤ ਡਰ ਗਏ ਸਨ। ਤਾਂ ਯਿਸੂ ਬੇੜੀ ਤੇ ਚੜ੍ਹ੍ਹ ਕੇ ਮੁੜ ਗਲੀਲ ਵੱਲ ਨੂੰ ਮੁੜਿਆ।
38
ਜਿਸ ਮਨੁੱਖ ਨੂੰ ਉਸ ਨੇ ਠੀਕ ਕੀਤਾ ਸੀ ਉਸ ਨੇ ਯਿਸੂ ਦੇ ਨਾਲ ਜਾਣ ਦੀ ਬੇਨਤੀ ਕੀਤੀ।
39
ਪਰ ਯਿਸੂ ਨੇ ਇਹ ਕਹਿ ਕਿ ਉਸ ਆਦਮੀ ਨੂੰ ਭੇਜ ਦਿੱਤਾ ਕਿ, “ਉਹ ਆਪਣੇ ਘਰ ਵਾਪਸ ਜਾਕੇ ਲੋਕਾਂ ਨੂੰ ਦੱਸੇ ਕਿ ਪਰਮੇਸ਼ੁਰ ਨੇ ਤੇਰੇ ਲਈ ਕੀ ਕੀਤਾ ਹੈ?” ਤਾਂ ਉਸ ਆਦਮੀ ਨੇ ਸਾਰੇ ਸ਼ਹਿਰ ਵਿੱਚ ਜਾਕੇ ਦੱਸਿਆ ਕਿ ਯਿਸੂ ਨੇ ਉਸ ਲਈ ਕੀ ਕੀਤਾ ਸੀ।
40
ਜਦੋਂ ਯਿਸੂ ਗਲੀਲ ਵਾਪਸ ਮੁੜਿਆ ਤਾਂ ਲੋਕਾਂ ਨੇ ਗਲੀਲ ਵਿੱਚ ਉਸਦਾ ਸੁਆਗਤ ਕੀਤਾ। ਸਭ ਲੋਕ ਉਸਦੀ ਉਡੀਕ ਕਰ ਰਹੇ ਸਨ।
41
ਜੈਰੂਸ ਨਾਮ ਦਾ ਇੱਕ ਮਨੁੱਖ ਯਿਸੂ ਕੋਲ ਆਇਆ ਜੋ ਕਿ ਪ੍ਰਾਰਥਨਾ ਸਥਾਨ ਦਾ ਆਗੂ ਸੀ। ਜੈਰੂਸ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਅਰਜੋਈ ਕੀਤੀ ਕਿ ਉਹ ਉਸ ਦੇ ਘਰ ਚੱਲੇ।
42
ਜੈਰੂਸ ਦੀ ਇੱਕਲੀ ਧੀ, ਜੋ ਕਿ ਬਾਰ੍ਹਾਂ ਸਾਲਾਂ ਦੀ ਸੀ, ਮਰਨ ਕਿਨਾਰੇ ਸੀ। ਜਦੋਂ ਯਿਸੂ ਜੈਰੂਸ ਦੇ ਘਰ ਜਾ ਰਿਹਾ ਸੀ ਤਾਂ ਸਾਰੇ ਪਾਸਿਉਂ ਲੋਕ ਉਸ ਨੂੰ ਧੱਕੇ ਦੇ ਰਹੇ ਸਨ।
43
ਉੱਥੇ ਇੱਕ ਔਰਤ ਆਈ ਜਿਸ ਨੂੰ ਬਾਰ੍ਹਾਂ ਸਾਲਾਂ ਤੋਂ ਖੂਨ ਆ ਰਿਹਾ ਸੀ। ਉਹ ਆਪਣਾ ਸਾਰਾ ਧਨ ਆਪਣੇ ਇਲਾਜ ਲਈ ਵੈਦਾਂ ਉੱਪਰ ਖਰਚ ਚੁੱਕੀ ਸੀ, ਪਰ ਕੋਈ ਵੀ ਵੈਦ ਉਸ ਨੂੰ ਰਾਜੀ ਨਾ ਕਰ ਸੱਕਿਆ।
44
ਤਾਂ ਔਰਤ ਪਿੱਛੋਂ ਦੀ ਯਿਸੂ ਦੇ ਨੇੜੇ ਆਈ ਅਤੇ ਉਸ ਦੇ ਚੋਗੇ ਦੇ ਕਿਨਾਰੇ ਨੂੰ ਛੂਹਿਆ। ਉਸੇ ਪਲ ਉਸਦਾ ਖੂਨ ਵਗਣਾ ਬੰਦ ਹੋ ਗਿਆ।
45
ਤਦ ਯਿਸੂ ਨੇ ਆਖਿਆ, “ਕਿਸਨੇ ਮੈਨੂੰ ਛੂਹਿਆ ਹੈ?” ਸਭ ਲੋਕਾਂ ਆਖਿਆ ਕਿ ਉਨ੍ਹਾਂ ਨੇ ਉਸ ਨੂੰ ਨਹੀਂ ਛੋਹਿਆ। ਪਤਰਸ ਨੇ ਕਿਹਾ, “ਸੁਆਮੀ, ਤੇਰੇ ਆਲੇ-ਦੁਆਲੇ ਇੰਨੇ ਲੋਕ ਹਨ ਕਿ ਉਹ ਤੇਰੇ ਉੱਤੇ ਡਿੱਗ ਰਹੇ ਹਨ।”
46
ਪਰ ਯਿਸੂ ਨੇ ਕਿਹਾ, “ਨਹੀਂ! ਕਿਸੇ ਨੇ ਮੈਨੂੰ ਛੋਹਿਆ ਹੈ ਅਤੇ ਮੈਂ ਆਪਣੇ ਵਿੱਚੋਂ ਸ਼ਕਤੀ ਬਾਹਰ ਜਾਂਦੀ ਮਹਿਸੂਸ ਕੀਤੀ ਹੈ।”
47
ਜਦੋਂ ਉਸ ਔਰਤ ਨੇ ਮਹਿਸੂਸ ਕੀਤਾ ਕਿ ਮੈਂ ਲੁਕ ਨਹੀਂ ਸੱਕਦੀ। ਤਾਂ ਉਹ ਕੰਬਦੀ ਹੋਈ ਬਾਹਰ ਆਈ ਅਤੇ ਯਿਸੂ ਅੱਗੇ ਆਕੇ ਝੁਕ ਗਈ। ਜਦੋਂ ਸਾਰੇ ਲੋਕੀ ਸੁਣ ਰਹੇ ਸਨ ਤਾਂ ਉਸ ਨੇ ਦੱਸਿਆ ਕਿ ਕਿਉਂ ਉਸ ਨੇ ਯਿਸੂ ਨੂੰ ਛੋਹਿਆ ਸੀ। ਤਦ ਉਸ ਨੇ ਦੱਸਿਆ ਕਿ ਉਸੇ ਵਕਤ ਉਸ ਨੂੰ ਅਰਾਮ ਆ ਗਿਆ ਸੀ ਜਦੋਂ ਹੀ ਉਸ ਨੇ ਯਿਸੂ ਨੂੰ ਛੂਹਿਆ ਸੀ।
48
ਯਿਸੂ ਨੇ ਉਸ ਨੂੰ ਕਿਹਾ, “ਮੇਰੀ ਬੱਚੀ, ਤੂੰ ਇਸ ਲਈ ਰਾਜੀ ਹੋ ਗਈ ਹੈਂ ਕਿਉਂਕਿ ਤੈਨੂੰ ਵਿਸ਼ਵਾਸ ਹੈ, ਸ਼ਾਂਤ ਹੋਕੇ ਜਾਹ।”
49
ਜਦੋਂ ਯਿਸੂ ਅਜੇ ਬੋਲ ਹੀ ਰਿਹਾ ਸੀ ਤਾਂ ਪ੍ਰਾਰਥਨਾ ਸਥਾਨ ਤੋਂ ਜੈਰੁਸ ਦੇ ਘਰੋਂ ਇੱਕ ਆਦਮੀ ਆਇਆ ਅਤੇ ਉਸ ਨੇ ਆਕੇ ਜੈਰੁਸ ਨੂੰ ਆਖਿਆ, “ਤੇਰੀ ਪੁੱਤਰੀ ਮਰ ਗਈ ਹੈ, ਇਸ ਲਈ ਤੂੰ ਸੁਆਮੀ ਨੂੰ ਹੋਰ ਪਰੇਸ਼ਾਨ ਨਾ ਕਰ।”
50
ਯਿਸੂ ਨੇ ਇਹ ਸਭ ਸੁਣਿਆ ਤਾਂ ਜੈਰੁਸ ਨੂੰ ਆਖਿਆ, “ਡਰ ਨਾ। ਸਿਰਫ਼ ਵਿਸ਼ਵਾਸ ਕਰ, ਤੇਰੀ ਕੁੜੀ ਬਿਲਕੁਲ ਰਾਜੀ ਹੋ ਜਾਵੇਗੀ।”
51
ਯਿਸੂ ਜੈਰੁਸ ਦੇ ਘਰ ਪਹੁੰਚਿਆ ਅਤੇ ਉਸ ਨੇ ਆਪਣੇ ਨਾਲ ਸਿਰਫ਼ ਪਤਰਸ, ਯੂਹੰਨਾ ਅਤੇ ਯਾਕੂਬ ਅਤੇ ਕੁੜੀ ਦੇ ਮਾਂ-ਬਾਪ ਨੂੰ ਹੀ ਘਰ ਅੰਦਰ ਆਉਣ ਦਿੱਤਾ।
52
ਉਸ ਨੇ ਹੋਰ ਕਿਸੇ ਨੂੰ ਵੀ ਅੰਦਰ ਆਉਣ ਤੋਂ ਰੋਕ ਦਿੱਤਾ। ਸਭ ਰੋ ਰਹੇ ਸਨ ਅਤੇ ਮਾਤਮ ਮਨਾ ਰਹੇ ਸਨ ਕਿਉਂਕਿ ਉਹ ਜਾਣਦੇ ਸਨ ਕਿ ਕੁੜੀ ਮਰ ਚੁੱਕੀ ਸੀ। ਪਰ ਯਿਸੂ ਨੇ ਕਿਹਾ, “ਰੋਵੋ ਨਹੀਂ। ਉਹ ਮਰੀ ਨਹੀਂ ਉਹ ਸਿਰਫ਼ ਸੁੱਤੀ ਹੋਈ ਹੈ।”
53
ਸਾਰੇ ਲੋਕ ਯਿਸੂ ਉੱਪਰ ਹੱਸੇ ਕਿਉਂਕਿ ਉਹ ਜਾਣਦੇ ਸਨ ਕਿ ਕੁੜੀ ਮਰ ਚੁੱਕੀ ਸੀ।
54
ਪਰ ਯਿਸੂ ਨੇ ਉਸਦਾ ਹੱਥ ਆਪਣੇ ਹੱਥ ਵਿੱਚ ਲਿਆ ਅਤੇ ਉਸ ਨੂੰ ਪੁਕਾਰਿਆ, “ਛੋਟੀ ਬੱਚੀ! ਖੜ੍ਹੀ ਹੋ ਜਾਹ!”
55
ਉਸਦਾ ਆਤਮਾ ਉਸ ਦੇ ਸਰੀਰ ਵਿੱਚ ਵਾਪਸ ਪਰਤ ਆਇਆ ਤੇ ਉਹ ਝੱਟ ਉੱਠ ਖਲੋਤੀ। ਯਿਸੂ ਨੇ ਕਿਹਾ, “ਉਸ ਨੂੰ ਕੁਝ ਖਾਣ ਲਈ ਦੇਵੋ।”
56
ਕੁੜੀ ਦੇ ਮਾਪੇ ਇਹ ਸਭ ਵੇਖਕੇ ਹੈਰਾਨ ਰਹਿ ਗਏ। ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਇਹ ਕਿਸੇ ਨੂੰ ਨਾ ਦੱਸਣਾ।
← Chapter 7
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 9 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24