bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Mark 4
Mark 4
Punjabi 2002 ERV (ਪਵਿੱਤਰ ਬਾਈਬਲ)
← Chapter 3
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 5 →
1
ਇੱਕ ਹੋਰ ਸਮੇਂ ਯਿਸੂ ਨੇ ਝੀਲ ਦੇ ਕਿਨਾਰੇ ਉਪਦੇਸ਼ ਦੇਣਾ ਸ਼ੁਰੂ ਕੀਤਾ ਅਤੇ ਬੁਹਤ ਸਾਰੀ ਭੀੜ ਉਸ ਦੇ ਗਿਰਦ ਜੁੜ ਗਈ। ਤਾਂ ਉਹ ਇੱਕ ਬੇੜੀ ਵਿੱਚ ਚੜ੍ਹ੍ਹ ਗਿਆ ਜੋ ਕਿ ਝੀਲ ਦੇ ਵਿੱਚ ਸੀ ਤੇ ਬੈਠ ਗਿਆ। ਬਾਕੀ ਦੇ ਲੋਕ ਝੀਲ ਦੇ ਕੰਢੇ ਧਰਤੀ ਉੱਪਰ ਖੜ੍ਹੇ ਰਹੇ।
2
ਯਿਸੂ ਨੇ ਲੋਕਾਂ ਨੂੰ ਬੇੜੀ ਤੋਂ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਰਾਹੀਂ ਸਮਝਾਈਆਂ। ਉਸ ਨੇ ਕਿਹਾ,
3
“ਸੁਣੋ! ਇੱਕ ਕਿਸਾਨ ਬੀਜ ਬੀਜਣ ਲਈ ਨਿਕਲਿਆ।
4
ਜਦੋਂ ਉਹ ਬੀਜ ਬੋ ਰਿਹਾ ਸੀ, ਤਾਂ ਕੁਝ ਬੀਜ ਸੜਕ ਦੇ ਕਿਨਾਰੇ ਡਿੱਗ ਪਏ, ਪੰਛੀ ਆਏ ਤੇ ਉਨ੍ਹਾਂ ਬੀਜਾਂ ਨੂੰ ਚੁਗ ਗਏ।
5
ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਸ ਜ਼ਮੀਨ ਤੇ ਬਹੁਤੀ ਮਿੱਟੀ ਨਹੀਂ ਸੀ। ਉੱਥੇ ਬੀਜ ਬੜੀ ਜਲਦੀ ਫ਼ੁੱਟ ਪਏ ਕਿਉਂਕਿ ਮਿੱਟੀ ਜ਼ਿਆਦਾ ਡੂੰਘੀ ਨਹੀਂ ਸੀ।
6
ਪਰ ਜਦੋਂ ਹੀ ਸੂਰਜ ਚੜ੍ਹ੍ਹਿਆ ਤਾਂ ਪੌਦੇ ਕੁਮਲਾ ਗਏ ਅਤੇ ਸੜ ਗਏ। ਉਹ ਪੌਦੇ ਇਸ ਲਈ ਸੁੱਕ-ਸੜ ਗਏ ਕਿਉਂਕਿ ਉਨ੍ਹਾਂ ਦੀ ਜੜ੍ਹ ਬਹੁਤੀ ਡੂੰਘੀ ਨਹੀਂ ਸੀ।
7
ਕੁਝ ਹੋਰ ਬੀਜ ਕੰਡਿਆਲੀਆਂ ਝਾੜੀਆਂ ਦੇ ਵਿੱਚਕਾਰ ਡਿੱਗੇ, ਪਰ ਉੱਥੇ ਕੰਡਿਆਲੀਆਂ ਝਾੜੀਆਂ ਵੱਧੀਆਂ ਅਤੇ ਉਨ੍ਹਾਂ ਨੂੰ ਘੁੱਟ ਲਿਆ ਅਤੇ ਉਨ੍ਹਾਂ ਨੂੰ ਵੱਧਣ ਨਾ ਦਿੱਤਾ ਇਸ ਲਈ ਉਨ੍ਹਾਂ ਬੀਜਾਂ ਨੇ ਫ਼ਲ ਨਾ ਦਿੱਤੇ।
8
ਕੁਝ ਹੋਰ ਬੀਜ ਵੱਧੀਆ ਜਮੀਨ ਉੱਪਰ ਡਿੱਗੇ। ਅਤੇ ਜਦੋਂ ਉਸ ਵੱਧੀਆ ਜ਼ਮੀਨ ਤੇ ਬੀਜ ਡਿੱਗੇ ਤਾਂ ਉਹ ਪੁੰਗਰੇ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਨੇ ਤੀਹ ਗੁਣਾ ਕੁਝ ਨੇ ਸੱਠ ਗੁਣਾ ਅਤੇ ਕੁਝ ਨੇ ਸੌ ਗੁਣਾ ਵੱਧ ਝਾੜ ਦਿੱਤਾ।”
9
ਫ਼ਿਰ ਯਿਸੂ ਨੇ ਕਿਹਾ, “ਜੇਕਰ ਤੁਸੀਂ ਸੁਣ ਸੱਕਦੇ ਹੋ ਤਾਂ, ਮੇਰੇ ਵੱਲ ਧਿਆਨ ਦਿਉ।”
10
ਬਾਦ ਵਿੱਚ ਜਦੋਂ ਯਿਸੂ ਇੱਕਾਂਤ ਵਿੱਚ ਸੀ ਤਾਂ ਬਾਰ੍ਹਾਂ ਰਸੂਲਾਂ ਅਤੇ ਚੇਲਿਆਂ ਨੇ ਉਸ ਨੂੰ ਦ੍ਰਿਸ਼ਟਾਤਾਂ ਦਾ ਅਰਥ ਪੁੱਛਿਆ।
11
ਉਸ ਨੇ ਆਖਿਆ, “ਪਰਮੇਸ਼ੁਰ ਦੇ ਰਾਜ ਦੇ ਭੇਤ ਦਾ ਪਤਾ ਸਿਰਫ਼ ਤੁਹਾਨੂੰ ਹੀ ਦਿੱਤਾ ਗਿਆ ਹੈ। ਪਰ ਦੂਜੇ ਲੋਕਾਂ ਨੂੰ, ਮੈਂ ਦ੍ਰਿਸ਼ਟਾਤਾਂ ਵਿੱਚ ਦੱਸਦਾ ਹਾਂ।
12
ਮੈਂ ਇਉਂ ਕਰਦਾ ਹਾਂ ਤਾਂ ਜੋ: ‘ਉਹ ਤੱਕਦੇ ਰਹਿਣਗੇ ਪਰ ਕਦੇ ਵੀ ਨਹੀਂ ਵੇਖਣਗੇ। ਉਹ ਸੁਣਦੇ ਰਹਿਣਗੇ ਪਰ ਕਦੇ ਵੀ ਨਹੀਂ ਸਮਝਣਗੇ। ਜੇਕਰ ਉਨ੍ਹਾਂ ਨੇ ਵੇਖਿਆ ਅਤੇ ਸਮਝਿਆ ਹੁੰਦਾ ਤਾਂ ਸ਼ਾਇਦ ਉਹ ਪਰਮੇਸ਼ੁਰ ਵੱਲ ਮੁੜ ਪੈਂਦੇ ਅਤੇ ਪਾਪਾਂ ਦੀ ਮਾਫ਼ੀ ਪ੍ਰਾਪਤ ਕਰ ਸੱਕਦੇ।’”
13
ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਕੀ ਤੁਸੀਂ ਇਸ ਦ੍ਰਿਸ਼ਟਾਂਤ ਨੂੰ ਸਮਝੇ ਹੋ? ਜੇਕਰ ਤੁਸੀਂ ਇਹ ਨਹੀਂ ਸਮਝੇ ਤਾਂ ਬਾਕੀ ਦੇ ਦ੍ਰਿਸ਼ਟਾਂਤ ਕਿਵੇਂ ਸਮਝੋਂਗੇ?
14
ਬੀਜਣ ਵਾਲਾ ਉਸ ਮਨੁੱਖ ਵਾਂਗ ਹੈ ਜੋ ਲੋਕਾਂ ਵਿੱਚ ਪਰਮੇਸ਼ੁਰ ਦਾ ਬਚਨ ਬੀਜਦਾ ਹੈ।
15
ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹੜੇ ਰਸਤੇ ਦੇ ਕਿਨਾਰੇ ਵਾਲੀ ਜਗ੍ਹਾ ਡਿੱਗੇ। ਪਰਮੇਸ਼ੁਰ ਦਾ ਸੰਦੇਸ਼ ਉਨ੍ਹਾਂ ਵਿੱਚ ਬੋਇਆ ਗਿਆ ਹੈ। ਉਹ ਉਸ ਨੂੰ ਸੁਣਦੇ ਹਨ, ਪਰ ਸ਼ੈਤਾਨ ਆਉਂਦਾ ਹੈ ਤੇ ਜੋ ਉਪਦੇਸ਼ ਉਨ੍ਹਾਂ ਵਿੱਚ ਬੋਏ ਗਏ ਸਨ ਉਨ੍ਹਾਂ ਨੂੰ ਲੈ ਜਾਂਦਾ ਹੈ।
16
“ਬਾਕੀ ਲੋਕ ਉਨ੍ਹਾਂ ਬੀਜਾਂ ਵਾਂਗ ਹਨ ਜਿਹੜੇ ਪੱਥਰੀਲੀ ਜ਼ਮੀਨ ਉੱਤੇ ਡਿੱਗੇ। ਉਹ ਉਪਦੇਸ਼ ਸੁਣਦਿਆਂ ਸਾਰ ਉਨ੍ਹਾਂ ਨੂੰ ਖੁਸ਼ੀ ਨਾਲ ਕਬੂਲ ਲੈਂਦੇ ਹਨ।
17
ਪਰ ਇਹ ਲੋਕ ਉਪਦੇਸ਼ ਨੂੰ ਆਪਣੇ ਵਿੱਚ ਡੂੰਘਿਆਂ ਨਹੀਂ ਜਾਣ ਦਿੰਦੇ। ਉਹ ਸਿਰਫ਼ ਥੋੜੀ ਦੇਰ ਲਈ ਹੀ ਇਨ੍ਹਾਂ ਦਾ ਅਨੁਸਰਨ ਕਰਦੇ ਹਨ। ਜਦੋਂ ਉਪਦੇਸ਼ਾਂ ਕਾਰਣ ਸੰਕਟ ਜਾਂ ਦੰਡ ਮਿਲਦਾ ਹੈ ਤਾਂ ਉਹ ਝੱਟ ਹੀ ਇਨ੍ਹਾਂ ਨੂੰ ਤਿਆਗ ਦਿੰਦੇ ਹਨ।
18
“ਬਾਕੀ ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹੜੇ ਕੰਡਿਆਲੀਆਂ ਝਾੜੀਆਂ ਤੇ ਡਿੱਗੇ। ਇਹ ਲੋਕ ਉਪਦੇਸ਼ ਸੁਣਦੇ ਹਨ,
19
ਪਰ ਜਦੋਂ ਇਸ ਜ਼ਿੰਦਗੀ ਦੀਆਂ ਚਿੰਤਾਵਾਂ, ਧਨ ਦੀ ਚਮਕ-ਦਮਕ ਅਤੇ ਸਾਰੀਆਂ ਚੀਜ਼ਾਂ ਤੇ ਕਬਜ਼ਾ ਕਰਨ ਦਾ ਲਾਲਚ ਉਨ੍ਹਾਂ ਦੇ ਦਿਲਾਂ ਵਿੱਚ ਆਉਂਦਾ ਹੈ ਤਾਂ, ਇਹ ਗੱਲਾਂ ਉਪਦੇਸ਼ਾਂ ਨੂੰ ਘੁੱਟ ਦਿੰਦੀਆਂ ਹਨ ਅਤੇ ਉਹ ਫ਼ਲ ਨਹੀਂ ਦੇਣ ਦਿੰਦੀਆਂ। ਇਸ ਲਈ ਉਹ ਅਫ਼ਲ ਰਹਿ ਜਾਂਦੇ ਹਨ।
20
“ਬਾਕੀ ਲੋਕ ਵੱਧੀਆ ਜ਼ਮੀਨ ਤੇ ਬੀਜੇ ਗਏ ਬੀਜ ਵਾਂਗ ਹਨ। ਉਹ ਉਪਦੇਸ਼ਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਨੂੰ ਕਬੂਲ ਲੈਂਦੇ ਹਨ ਅਤੇ ਉਹ ਫ਼ਲ ਪੈਦਾ ਕਰਦੇ ਹਨ, ਕੋਈ ਤੀਹ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਸੌ ਗੁਣਾ।”
21
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਦੀਵਾ ਲਿਆਕੇ ਉਸ ਨੂੰ ਕਟੋਰੇ ਹੇਠ ਜਾਂ ਮੰਜੇ ਹੇਠ ਰੱਖ ਦਿੰਦੇ ਹੋ? ਨਹੀਂ। ਤੁਸੀਂ ਉਸ ਦੀਵੇ ਨੂੰ ਸ਼ਮਾਦਾਨ ਤੇ ਰੱਖਦੇ ਹੋ।
22
ਹਰ ਲੁਕੀ ਚੀਜ਼ ਦੱਸੀ ਜਾਵੇਗੀ ਅਤੇ ਹਰ ਗੁਪਤ ਗੱਲ ਪ੍ਰਗਟ ਕੀਤੀ ਜਾਵੇਗੀ।
23
ਤੁਸੀਂ ਲੋਕ ਜੋ ਸੁਣ ਸੱਕਦੇ ਹੋ, ਸੁਣੋ!
24
ਉਸ ਨੇ ਉਨ੍ਹਾਂ ਨੂੰ ਇਹ ਵੀ ਆਖਿਆ, ‘ਜੋ ਕੁਝ ਵੀ ਤੁਸੀਂ ਸੁਣੋ, ਉਸ ਬਾਰੇ ਧਿਆਨ ਨਾਲ ਸੋਚੋ। ਜਿਸ ਨਾਪ ਨਾਲ ਤੁਸੀਂ ਨਾਪਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਨਾਪਿਆ ਜਾਵੇਗਾ ਪਰ ਪਰਮੇਸ਼ੁਰ ਤੁਹਾਨੂੰ ਉਸਤੋਂ ਵੱਧੀਕ ਦੇਵੇਗਾ ਜਿੰਨਾ ਤੁਸੀਂ ਦਿੱਤਾ ਹੈ।
25
ਜਿਸ ਮਨੁੱਖ ਕੋਲ ਕੁਝ ਹੈ ਉਸ ਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਮਨੁੱਖ ਕੋਲ ਕੁਝ ਜ਼ਿਆਦਾ ਨਹੀਂ ਹੈ, ਤਾਂ ਜੋ ਕੁਝ ਵੀ ਉਸ ਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।’”
26
ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦਾ ਰਾਜ ਉਸ ਮਨੁੱਖ ਵਾਂਗ ਹੈ ਜੋ ਧਰਤੀ ਉੱਤੇ ਬੀਜ ਬੀਜਦਾ ਹੈ।
27
ਬੀਜ ਵੱਧਣ ਲੱਗਦਾ ਹੈ। ਉਹ ਦਿਨ-ਰਾਤ ਵੱਧਦਾ ਹੈ। ਇਹ ਜ਼ਰੂਰੀ ਨਹੀਂ ਕਿ ਮਨੁੱਖ ਸੁੱਤਾ ਹੈ ਜਾਂ ਜਾਗਦਾ ਹੈ ਬੀਜ਼ ਤਾਂ ਵੱਧਦਾ ਹੀ ਰਹੇਗਾ। ਮਨੁੱਖ ਨਹੀਂ ਜਾਣਦਾ ਕਿ ਉਹ ਬੀਜ਼ ਕਿਵੇਂ ਵੱਧ ਰਿਹਾ ਹੈ।
28
ਜ਼ਮੀਨ ਤਾਂ ਆਪਣੇ-ਆਪ ਦਾਣੇ ਪੈਦਾ ਕਰਦੀ ਹੈ। ਪਹਿਲਾਂ, ਟਹਿਣੀ ਵੱਧਦੀ ਹੈ, ਫ਼ੇਰ ਸਿਟਾ, ਫ਼ੇਰ ਉਸ ਸਿੱਟੇ ਵਿੱਚ ਪੂਰੇ ਦਾਣੇ ਬਣਦੇ ਹਨ।
29
ਜਦੋਂ ਤੀਕਰ ਦਾਣੇ ਪੱਕ ਜਾਂਦੇ ਹਨ ਤਾਂ ਫ਼ੇਰ ਮਨੁੱਖ ਉਸ ਨੂੰ ਵੱਢਦਾ ਹੈ ਕਿਉਂਕਿ ਫ਼ੇਰ ਵਾਢੀ ਦਾ ਸਮਾਂ ਆ ਜਾਂਦਾ ਹੈ।”
30
ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦੇ ਰਾਜ ਦਾ ਵਰਨਣ ਕਰਨ ਲਈ ਮੈਂ ਕਿਹੜਾ ਉਦਾਹਰਨ ਦੇਵਾਂ? ਇੰਝ ਵਿਸਤਾਰ ਪੂਰਵਕ ਦੱਸਣ ਲਈ ਮੈਂ ਕਿਹੜੀ ਕਹਾਣੀ ਵਰਤੋਂ ਚ ਲਿਆਵਾਂ
31
ਪਰਮੇਸ਼ੁਰ ਦਾ ਰਾਜ ਉਸ ਰਾਈ ਦੇ ਦਾਣੇ ਵਾਂਗ ਹੈ ਜਿਹੜਾ ਕਿ ਸਭ ਬੀਜਾਂ ਤੋਂ ਛੋਟਾ ਹੁੰਦਾ ਹੈ ਅਤੇ ਧਰਤੀ ਤੇ ਬੋਇਆ ਜਾਂਦਾ ਹੈ।
32
ਪਰ ਜਦੋਂ ਇਹ ਬੀਜਿਆ ਜਾਂਦਾ ਹੈ, ਇਹ ਵੱਧਦਾ ਹੈ ਅਤੇ ਇਹ ਤੁਹਾਡੇ ਬਾਗ ਦੇ ਸਾਰੇ ਪੌਦਿਆਂ ਵਿੱਚੋਂ ਸਭ ਤੋਂ ਵੱਧ ਵੱਡਾ ਬਣ ਜਾਂਦਾ ਹੈ। ਇਸ ਦੀਆਂ ਸ਼ਾਖਾਵਾਂ ਬੜੀਆਂ ਵੱਡੀਆਂ ਹੁੰਦੀਆਂ ਹਨ। ਇੱਥੇ ਜੰਗਲੀ ਪੰਛੀ ਆਕੇ ਆਪਣੇ ਆਲ੍ਹਣੇ ਪਾਕੇ ਆਪਣੇ-ਆਪ ਨੂੰ ਧੁੱਪ ਤੋਂ ਬਚਾਉਂਦੇ ਹਨ।”
33
ਯਿਸੂ ਨੇ ਅਜਿਹੇ ਕਈ ਦ੍ਰਿਸ਼ਟਾਂਤ ਉਨ੍ਹਾਂ ਨੂੰ ਪ੍ਰਚਾਰ ਕਰਦੇ ਸਮੇਂ ਦਿੱਤੇ। ਯਿਸੂ ਨੇ ਉਨ੍ਹਾਂ ਨੂੰ ਉਨੇ ਹੀ ਉਪਦੇਸ਼ ਦਿੱਤੇ ਜਿੰਨੇ ਵੱਧ ਤੋਂ ਵੱਧ ਉਹ ਸਮਝਣ ਯੋਗ ਸਨ।
34
ਯਿਸੂ ਹਮੇਸ਼ਾ ਲੋਕਾਂ ਵਿੱਚ ਪ੍ਰਚਾਰ ਕਰਨ ਲਈ ਕਹਾਣੀਆਂ ਦੀ ਵਰਤੋਂ ਕਰਦਾ। ਪਰ ਜਦੋਂ ਉਹ ਆਪਣੇ ਚੇਲਿਆਂ ਦੇ ਨਾਲ ਇੱਕਲਾ ਹੁੰਦਾ ਤਾਂ ਉਹ ਉਨ੍ਹਾਂ ਨੂੰ ਹਰ ਗੱਲ ਦਾ ਵਿਸਤਾਰ ਦਿੰਦਾ।
35
ਉਸ ਦਿਨ ਸ਼ਾਮ ਵੇਲੇ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ! ਝੀਲ ਦੇ ਉਸ ਪਾਰ ਚੱਲੀਏ।”
36
ਯਿਸੂ ਤੇ ਉਸ ਦੇ ਚੇਲੇ ਬਾਕੀ ਲੋਕਾਂ ਨੂੰ ਉੱਥੇ ਹੀ ਛੱਡ ਕੇ, ਉਸ ਬੇੜੀ ਵਿੱਚ ਬੈਠਕੇ ਚੱਲੇ ਗਏ ਜਿਸ ਬੇੜੀ ਚ ਬੈਠਕੇ ਉਹ ਉਪਦੇਸ਼ ਦੇ ਰਿਹਾ ਸੀ। ਕੁਝ ਹੋਰ ਵੀ ਬੇੜੀਆਂ ਉਸ ਦੇ ਨਾਲ ਸਨ।
37
ਤਦ ਝੀਲ ਤੇ ਭਿਆਨਕ ਹਨੇਰੀ ਵਗੀ। ਲਹਿਰਾਂ ਬੇੜੀ ਦੇ ਨਾਲ ਵੱਜ ਰਹੀਆਂ ਸਨ। ਬੇੜੀ ਪਾਣੀ ਨਾਲ ਭਰ ਚੱਲੀ ਸੀ।
38
ਯਿਸੂ ਉਸ ਵਕਤ ਬੇੜੀ ਦੇ ਪਿੱਛਲੇ ਪਾਸੇ ਇੱਕ ਸਿਰਹਾਣਾ ਰੱਖਕੇ ਸੁੱਤਾ ਹੋਇਆ ਸੀ। ਉਸ ਦੇ ਚੇਲਿਆਂ ਨੇ ਉਸ ਨੂੰ ਉੱਠਾਇਆ। ਉਨ੍ਹਾਂ ਆਖਿਆ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਕਿ ਅਸੀਂ ਡੁੱਬ ਰਹੇ ਹਾਂ।”
39
ਯਿਸੂ ਉੱਠਿਆ ਅਤੇ ਉਸ ਨੇ ਹਨੇਰੀ ਅਤੇ ਲਹਿਰਾਂ ਨੂੰ ਹੁਕਮ ਦਿੱਤਾ “ਸ਼ਾਂਤ ਹੋ ਜਾਓ, ਥੰਮ ਜਾਓ।” ਤਾਂ ਹਨੇਰੀ ਰੁਕ ਗਈ ਅਤੇ ਝੀਲ ਸ਼ਾਂਤ ਹੋ ਗਈ।
40
ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਇੰਨੇ ਘਬਰਾਏ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ?”
41
ਚੇਲੇ ਬਹੁਤ ਡਰੇ ਹੋਏ ਸਨ ਅਤੇ ਇੱਕ ਦੂਜੇ ਤੋਂ ਪੁੱਛ ਰਹੇ ਸਨ, “ਇਹ ਕਿਹੋ ਜਿਹਾ ਮਨੁੱਖ ਹੈ? ਹਵਾ ਅਤੇ ਝੀਲ ਵੀ ਉਸਦੀ ਆਗਿਆ ਦਾ ਪਾਲਣ ਕਰਦੇ ਹਨ।”
← Chapter 3
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 5 →
All chapters:
1
2
3
4
5
6
7
8
9
10
11
12
13
14
15
16