bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Matthew 2
Matthew 2
Punjabi 2002 ERV (ਪਵਿੱਤਰ ਬਾਈਬਲ)
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 3 →
1
ਯਿਸੂ ਯਹੂਦਿਯਾ ਦੇ ਨਗਰ ਬੈਤਲਹਮ ਵਿੱਚ ਜੰਮਿਆ ਸੀ। ਉਹ ਉਸ ਵਕਤ ਜਨਮਿਆ ਸੀ ਜਦੋਂ ਹੇਰੋਦੇਸ ਰਾਜਾ ਸੀ। ਯਿਸੂ ਦੇ ਜਨਮ ਤੋਂ ਬਾਅਦ ਪੂਰਬ ਵੱਲੋਂ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ।
2
ਜੋਤਸ਼ੀਆਂ ਨੇ ਲੋਕਾਂ ਨੂੰ ਪੁੱਛਿਆ, “ਨਵਾਂ ਜੁਆਕ ਕਿੱਥੇ ਹੈ ਜੋ ਕਿ ਯਹੂਦੀਆਂ ਦਾ ਰਾਜਾ ਹੈ? ਅਸੀਂ ਤਾਰਾ ਵੇਖਿਆ ਹੈ ਜੋ ਦਰਸਾਉਂਦਾ ਕਿ ਉਹ ਜਨਮਿਆ ਹੈ। ਅਸੀਂ ਤਾਰੇ ਨੂੰ ਪੂਰਬ ਵਿੱਚ ਆਕਾਸ਼ ਵਿੱਚ ਉੱਠਦਿਆਂ ਵੇਖਿਆ। ਅਸੀਂ ਉਸਦੀ ਉਪਾਸਨਾ ਕਰਨ ਲਈ ਆਏ ਹਾਂ।”
3
ਜਦੋਂ ਰਾਜਾ ਹੇਰੋਦੇਸ ਅਤੇ ਯਰੂਸ਼ਲਮ ਦੇ ਲੋਕਾਂ ਨੇ ਯਹੂਦੀਆਂ ਦੇ ਰਾਜੇ ਬਾਰੇ ਸੁਣਿਆ, ਤਾਂ ਉਹ ਘਬਰਾ ਗਏ।
4
ਹੇਰੋਦੇਸ ਨੇ ਯਹੂਦੀ ਪ੍ਰਧਾਨ ਜਾਜਕਾਂ ਤੇ ਨੇਮ ਦੇ ਉਸਦੇਸ਼ਕਾਂ ਨੂੰ ਇਕੱਠਿਆਂ ਕਰਕੇ, ਉਨ੍ਹਾਂ ਨੂੰ ਪੁੱਛਿਆ ਕਿ ਮਸੀਹ ਕਿੱਥੇ ਜੰਮੇਗਾ?
5
ਉਨ੍ਹਾਂ ਨੇ ਕਿਹਾ, “ਯਹੂਦਿਯਾ ਦੇ ਬੈਤਲਹਮ ਵਿੱਚ, ਕਿਉਂਕਿ ਨਬੀ ਨੇ ਇਸ ਬਾਰੇ ਪੋਥੀਆਂ ਵਿੱਚ ਲਿਖਿਆ ਹੈ:
6
‘ਹੇ ਬੈਤਲਹਮ, ਯਹੂਦਾਹ ਦੀ ਧਰਤੀ ਵਿੱਚ ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਬੜਾ ਮਹੱਤਵਪੂਰਣ ਹੈ। ਹਾਂ, ਤੇਰੇ ਵਿੱਚੋਂ ਇੱਕ ਅਜਿਹਾ ਹਾਕਮ ਆਵੇਗਾ, ਜਿਹੜਾ ਮੇਰੇ ਲੋਕਾਂ, ਅਤੇ ਇਸਰਾਏਲ ਦੀ ਅਗਵਾਈ ਕਰੇਗਾ।’”
7
ਫੇਰ ਹੇਰੋਦੇਸ ਨੇ ਪੂਰਬ ਤੋਂ ਆਏ ਜੋਤਸ਼ੀਆਂ ਨੂੰ ਚੁੱਪ ਕੀਤੇ ਬੁਲਾਕੇ ਉਨ੍ਹਾਂ ਕੋਲੋਂ ਠੀਕ-ਠੀਕ ਪਤਾ ਕੀਤਾ ਕਿ ਉਨ੍ਹਾਂ ਨੂੰ ਤਾਰਾ ਪਹਿਲੀ ਵਾਰ ਕਦੋਂ ਦਿਖਾਈ ਦਿੱਤਾ ਸੀ।
8
ਫ਼ੇਰ ਹੇਰੋਦੇਸ ਨੇ ਉਨ੍ਹਾਂ ਨੂੰ ਬੈਤਲਹਮ ਵਿੱਚ, ਇਹ ਕਹਿ ਕੇ ਭੇਜ ਦਿੱਤਾ ਕਿ, “ਜਾਓ ਅਤੇ ਧਿਆਨ ਨਾਲ ਇਸ ਬਾਲਕ ਬਾਰੇ ਪਤਾ ਲਗਾਓ। ਜਦੋਂ ਤੁਸੀਂ ਬਾਲਕ ਨੂੰ ਲੱਭ ਲਵੋਂ, ਤਾਂ ਆਕੇ ਮੈਨੂੰ ਦੱਸ ਦਿਓ, ਤਾਂ ਜੋ ਮੈਂ ਵੀ ਜਾਵਾਂ ਅਤੇ ਉਸਦੀ ਉਪਾਸਨਾ ਕਰਾਂ।”
9
ਉਹ ਰਾਜੇ ਦੀ ਗੱਲ ਸੁਣਕੇ ਚੱਲੇ ਗਏ। ਅਤੇ ਉਹ ਤਾਰਾ, ਜਿਹੜਾ ਉਨ੍ਹਾਂ ਨੇ ਚੜ੍ਹ੍ਹਦੇ ਪਾਸੇ ਦੇਖਿਆ ਸੀ, ਜੋਤਸ਼ੀਆਂ ਨੇ ਉਸ ਤਾਰੇ ਦਾ ਪਿੱਛਾ ਕੀਤਾ। ਤਾਰੇ ਨੇ ਉਨ੍ਹਾਂ ਦੀ ਉਦੋਂ ਤੱਕ ਅਗਵਾਈ ਕੀਤੀ, ਜਦੋਂ ਤੱਕ ਕਿ ਉਹ ਉਸ ਜਗ਼੍ਹਾ ਉੱਤੇ ਆਕੇ ਨਹੀਂ ਰੁਕ ਗਿਆ ਜਿੱਥੇ ਉਹ ਬਾਲਕ ਸੀ।
10
ਜੋਤਸ਼ੀ ਉਦੋਂ ਬਹੁਤ ਖੁਸ਼ ਸਨ ਜਦੋਂ ਉਨ੍ਹਾਂ ਨੇ ਤਾਰਾ ਵੇਖਿਆ।
11
ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸ ਨੂੰ ਮੱਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹੜੀਆਂ ਉਹ ਬਾਲਕ ਵਾਸਤੇ ਲਿਆਏ ਸਨ।
12
ਪਰ ਸੁਫਨੇ ਵਿੱਚ ਪਰਮੇਸ਼ੁਰ ਨੇ ਜੋਤਸ਼ੀਆਂ ਨੂੰ ਖਬਰਦਾਰ ਕੀਤਾ ਕਿ ਉਹ ਹੇਰੋਦੇਸ ਕੋਲ ਫੇਰ ਨਾ ਜਾਣ। ਤਾਂ ਉਹ ਹੋਰ ਰਸਤੇ ਆਪਣੇ ਦੇਸ਼ ਨੂੰ ਮੁੜ ਗਏ।
13
ਜਦੋਂ ਜੋਤਸ਼ੀ ਦੂਰ ਚੱਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸੁਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉੱਠ! ਬਾਲਕ ਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਵਿੱਚ ਚੱਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲੱਭੇਗਾ।”
14
ਤਾਂ ਯੂਸੁਫ ਉੱਠਿਆ ਰਾਤੋ-ਰਾਤ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਵੱਲ ਤੁਰ ਪਿਆ।
15
ਯੂਸੁਫ਼ ਹੇਰੋਦੇਸ ਦੇ ਮਰਨ ਤੱਕ ਮਿਸਰ ਵਿੱਚ ਹੀ ਰਿਹਾ। ਇਹ ਇਸ ਲਈ ਵਾਪਰਿਆ ਤਾਂ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਉਹ ਪੂਰਾ ਹੋਵੇ: ਪ੍ਰਭੂ ਨੇ ਆਖਿਆ, “ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਸੱਦਿਆ।”
16
ਜਦੋਂ ਹੇਰੋਦੇਸ ਨੂੰ ਇਹ ਸਮਝ ਆਈ ਕਿ ਉਸ ਨੂੰ ਜੋਤਸ਼ੀਆਂ ਦੁਆਰਾ ਧੋਖਾ ਦਿੱਤਾ ਗਿਆ ਹੈ, ਤਾਂ ਉਸ ਨੂੰ ਬੜਾ ਕ੍ਰੋਧ ਆਇਆ। ਫ਼ੇਰ ਉਸ ਨੇ ਬੈਤਲਹਮ ਅਤੇ ਆਸੇ-ਪਾਸੇ ਦੇ ਸਾਰੇ ਇਲਾਕਿਆਂ ਦੇ ਬਾਲਕਾਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਉਸ ਨੇ ਦੋ ਸਾਲ ਅਤੇ ਇਸਤੋਂ ਛੋਟੀ ਉਮਰ ਦੇ ਬਾਲਕਾਂ ਨੂੰ ਮਾਰ ਦੇਣ ਦਾ ਹੁਕਮ ਦੇ ਦਿੱਤਾ ਕਿਉਂਕਿ ਉਸ ਨੇ ਜੋਤਸ਼ੀਆਂ ਤੋਂ ਜਨਮ ਦੇ ਸਹੀ ਸਮੇਂ ਦਾ ਪਤਾ ਲਾਇਆ ਸੀ।
17
ਤਾਂ ਨਬੀ ਯਿਰਮਿਯਾਹ ਦੁਆਰਾ ਬੋਲਿਆ ਪਰਮੇਸ਼ੁਰ ਦਾ ਸ਼ਬਦ ਪੂਰਾ ਹੋ ਗਿਆ ਸੀ:
18
“ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ। ਰੋਣਾ ਅਤੇ ਵੱਡੇ ਵਿਰਲਾਪ ਨਾਲ ਰਾਖੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ ਅਤੇ ਤਸੱਲੀ ਨਹੀਂ ਚਾਹੁੰਦੀ, ਕਿਉਂਕਿ ਉਸ ਦੇ ਬੱਚੇ ਮਰ ਚੁੱਕੇ ਹਨ।”
19
ਹੇਰੋਦੇਸ ਦੇ ਮਰਨ ਤੋਂ ਬਾਅਦ, ਪ੍ਰਭੂ ਦਾ ਇੱਕ ਦੂਤ ਮਿਸਰ ਵਿੱਚ ਯੂਸੁਫ਼ ਦੇ ਸੁਪਨੇ ਵਿੱਚ ਪ੍ਰਗਟਿਆ।
20
ਦੂਤ ਨੇ ਆਖਿਆ, “ਉੱਠ! ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਇਸਰਾਏਲ ਦੇ ਦੇਸ਼ ਨੂੰ ਜਾ। ਕਿਉਂਕਿ ਜਿਹੜੇ ਲੋਕ ਬਾਲਕ ਨੂੰ ਮਾਰਨਾ ਚਾਹੁੰਦੇ ਸਨ ਉਹ ਹੁਣ ਮਰ ਚੁੱਕੇ ਹਨ।”
21
ਤਦ ਉਹ ਤਿਆਰ ਹੋਇਆ ਅਤੇ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇਸ਼ ਨੂੰ ਚੱਲਿਆ ਗਿਆ।
22
ਜਦੋਂ ਯੂਸੁਫ਼ ਨੇ ਸੁਣਿਆ ਕਿ ਅਰਕਿਲਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੀ ਮੌਤ ਤੋਂ ਬਾਅਦ ਰਾਜਾ ਬਣ ਗਿਆ ਹੈ ਤਾਂ ਉਹ ਉੱਥੇ ਜਾਣ ਤੋਂ ਡਰਦਾ ਸੀ। ਪਰ ਸੁਪਨੇ ਵਿੱਚ ਪਰਮੇਸ਼ੁਰ ਦੁਆਰਾ ਖ਼ਬਰ ਪਾਕੇ ਉਹ ਗਲੀਲ ਦੇ ਇਲਾਕੇ ਨੂੰ ਚੱਲਿਆ ਗਿਆ।
23
ਯੂਸੁਫ਼ ਨਾਸਰਤ ਨਾਮ ਦੇ ਇੱਕ ਨਗਰ ਵਿੱਚ ਜਾ ਵਸਿਆ ਅਤੇ ਇਸਨੇ ਉਹ ਬਚਨ ਪੂਰਾ ਕਰ ਦਿੱਤਾ ਜਿਹੜਾ ਪਰਮੇਸ਼ੁਰ ਨੇ ਨਬੀਆਂ ਰਾਹੀਂ ਆਖਿਆ ਸੀ। ਕਿ ਉਹ ਇੱਕ ਨਾਸਰੀ ਅਖਵਾਏਗਾ।
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 3 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28