bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Matthew 25
Matthew 25
Punjabi 2002 ERV (ਪਵਿੱਤਰ ਬਾਈਬਲ)
← Chapter 24
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 26 →
1
“ਉਸ ਵਕਤ, ਸੁਰਗੀ ਰਾਜ ਉਨ੍ਹਾਂ ਦਸ ਕੁਆਰੀਆਂ ਵਰਗਾ ਹੋਵੇਗਾ ਜਿਨ੍ਹਾਂ ਨੇ ਆਪਣੀਆਂ ਮਸ਼ਾਲਾਂ ਲਈਆਂ ਅਤੇ ਲਾੜੇ ਨੂੰ ਮਿਲਣ ਗਈਆਂ।
2
ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਸਨ ਅਤੇ ਬਾਕੀ ਦੀਆਂ ਪੰਜ ਸਿਆਣੀਆਂ।
3
ਪੰਜ ਮੂਰਖ ਕੁਆਰੀਆਂ ਆਪਣੇ ਨਾਲ ਮਸ਼ਾਲਾਂ ਤਾਂ ਲੈ ਕੇ ਆਈਆਂ ਪਰ ਉਨ੍ਹਾਂ ਦੇ ਜਗਦੇ ਰਹਿਣ ਵਾਸਤੇ ਹੋਰ ਤੇਲ ਨਾ ਲੈ ਕੇ ਆਈਆਂ, ਤਾਂ ਜੋ ਮਸ਼ਾਲ ਜਗਦੀ ਰਹੇ।
4
ਦੂਜੇ ਪਾਸੇ, ਪੰਜ ਸਿਆਣੀਆਂ ਕੁਆਰੀਆਂ ਆਪਣੀਆਂ ਮਸ਼ਾਲਾਂ ਨਾਲ ਤੇਲ ਵਾਲਾ ਭਾਂਡਾ ਵੀ ਲਿਆਈਆਂ।
5
ਕਿਉਂਕਿ ਲਾੜਾ ਬਹੁਤ ਦੇਰੀ ਨਾਲ ਅਇਆ, ਸਭ ਕੁਆਰੀਆਂ ਥੱਕ ਗਈਆਂ ਅਤੇ ਸੌਂ ਗਈਆਂ।
6
“ਅਧੀ ਰਾਤ ਵੇਲੇ ਕਿਸੇ ਨੇ ਐਲਾਨ ਕੀਤਾ, ‘ਲਾੜਾ ਆ ਰਿਹਾ ਹੈ, ਉਸ ਨੂੰ ਮਿਲਣ ਲਈ ਬਾਹਰ ਆਓ!’
7
“ਤਦ ਸਾਰੀਆਂ ਕੁਆਰੀਆਂ ਉੱਠੀਆਂ, ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ।
8
ਪਰ ਮੂਰਖ ਕੁਆਰੀਆਂ ਨੇ ਸਿਆਣੀਆਂ ਕੁਆਰੀਆਂ ਨੂੰ ਆਖਿਆ, ‘ਸਾਨੂੰ ਆਪਣੀਆਂ ਮਸ਼ਾਲਾਂ ਵਿੱਚੋਂ ਥੋੜਾ ਤੇਲ ਦੇ ਦੇਵੋ, ਜੋ ਤੇਲ ਸਾਡੇ ਕੋਲ ਸੀ ਲਗਭੱਗ ਮੁੱਕ ਚੁੱਕਿਆ ਹੈ ਅਤੇ ਸਾਡੀਆਂ ਮਸ਼ਾਲਾਂ ਬੁਝ ਰਹੀਆਂ ਹਨ।’
9
“ਸਿਆਣੀਆਂ ਕੁਆਰੀਆਂ ਨੇ ਉੱਤਰ ਦਿੱਤਾ, ‘ਨਹੀਂ ਇਹ ਤੇਲ ਸਾਡੇ ਤੇ ਤੁਹਾਡੇ ਜਗਾਉਣ ਵਾਸਤੇ ਕਾਫ਼ੀ ਨਹੀਂ ਹੋਵੇਗਾ। ਇਹ ਬਿਹਤਰ ਹੋਵੇਗਾ ਕਿ ਤੁਸੀਂ ਤੇਲ ਵੇਚਨ ਵਾਲੇ ਤੋਂ ਮੁੱਲ ਲੈ ਆਵੋ।’
10
“ਇਉਂ ਪੰਜ ਮੂਰਖ ਕੁਆਰੀਆਂ ਤੇਲ ਲੈਣ ਵਾਸਤੇ ਚਲੀਆਂ ਗਈਆਂ, ਜਦੋਂ ਉਹ ਚਲੀਆਂ ਗਈਆਂ ਤਾਂ ਪਿੱਛੋਂ ਲਾੜਾ ਆ ਗਿਆ ਅਤੇ ਜਿਹੜੀਆਂ ਕੁਆਰੀਆਂ ਤਿਆਰ ਸਨ ਉਹ ਲਾੜੇ ਨਾਲ ਵਿਆਹ ਦੀ ਦਾਵਤ ਵਾਸਤੇ ਨਾਲ ਚਲੀਆਂ ਗਈਆਂ ਅਤੇ ਉਸਤੋਂ ਬਾਦ ਦਰਵਾਜ਼ਾ ਬੰਦ ਹੋ ਗਿਆ।
11
“ਬਾਦ ਵਿੱਚ ਉਹ ਦੂਜੀਆਂ ਕੁਆਰੀਆਂ ਵੀ ਪਰਤੀਆਂ ਅਤੇ ਉਨ੍ਹਾਂ ਕਿਹਾ, ‘ਸ਼੍ਰੀ ਮਾਨ ਜੀ, ਦਰਵਾਜ਼ਾ ਖੋਲ੍ਹੋ ਤਾਂ ਜੋ ਅਸੀਂ ਵੀ ਅੰਦਰ ਆ ਸੱਕੀਏ!’
12
“ਪਰ ਲਾੜੇ ਨੇ ਜਵਾਬ ਦਿੱਤਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਕਿ ਤੁਸੀਂ ਕੌਣ ਹੋ।’
13
“ਇਸ ਲਈ ਹਮੇਸ਼ਾ ਤਿਆਰ ਰਹੋ, ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਮਨੁੱਖ ਦਾ ਪੁੱਤਰ ਕਿਸ ਪਲ ਜਾਂ ਕਿਸ ਦਿਨ ਆਵੇਗਾ।
14
“ਸਵਰਗ ਦਾ ਰਾਜ ਕਿਸੇ ਵਿਅਕਤੀ ਦੇ ਵਿਦੇਸ਼ ਜਾਣ ਵਰਗਾ ਹੈ। ਵਿਦਾ ਹੋਣ ਤੋਂ ਪਹਿਲਾਂ, ਉਸ ਨੇ ਆਪਣੇ ਨੋਕਰਾਂ ਨੂੰ ਸੱਦਿਆ ਅਤੇ ਆਪਣੀ ਜਾਇਦਾਦ ਉਨ੍ਹਾਂ ਨੂੰ ਸੌਂਪ ਦਿੱਤੀ।
15
ਉਸ ਨੇ ਹਰ ਨੋਕਰ ਦੀ ਯੋਗਤਾ ਅਨੁਸਾਰ, ਇੱਕ ਨੋਕਰ ਨੂੰ ਧਨ ਦੇ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਧਨ ਦਾ ਇੱਕ ਤੋੜਾ ਦਿੱਤਾ ਇਸ ਤੋਂ ਬਾਦ ਉਹ ਆਪਣੀ ਯਾਤਰਾ ਤੇ ਚੱਲਿਆ ਗਿਆ।
16
ਜਿਸ ਨੋਕਰ ਨੇ ਧਨ ਦੇ ਪੰਜ ਤੋੜੇ ਪ੍ਰਾਪਤ ਕੀਤੇ ਸਨ ਉਹ ਝੱਟ ਚੱਲਿਆ ਗਿਆ ਅਤੇ ਧਨ ਲਾ ਦਿੱਤਾ ਅਤੇ ਧਨ ਦੇ ਪੰਜ ਹੋਰ ਤੋੜੇ ਕਮਾ ਲਏ।
17
ਅਤੇ ਜਿਸ ਨੂੰ ਧਨ ਦੇ ਦੋ ਤੋੜੇ ਮਿਲੇ ਸਨ ਉਸ ਨੇ ਵੀ ਧਨ ਲਾ ਦਿੱਤਾ ਅਤੇ ਧਨ ਦੇ ਦੋ ਹੋਰ ਤੋੜੇ ਕਮਾ ਲਏ।
18
ਪਰ ਜਿਸ ਨੂੰ ਧਨ ਦਾ ਸਿਰਫ਼ ਇੱਕ ਹੀ ਤੋੜਾ ਮਿਲਿਆ ਸੀ, ਉਸ ਨੇ ਧਰਤੀ ਵਿੱਚ ਟੋਆ ਪੁਟਿਆ ਅਤੇ ਆਪਣੇ ਮਾਲਕ ਦਾ ਧਨ ਦੱਬ ਦਿੱਤਾ।
19
“ਲੰਬੇ ਸਮੇਂ ਬਾਦ, ਉਨ੍ਹਾਂ ਨੋਕਰਾਂ ਦਾ ਮਾਲਕ ਵਾਪਿਸ ਪਰਤਿਆ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਨੇ ਉਸ ਦੇ ਧਨ ਦਾ ਕੀ ਕੀਤਾ।
20
ਜਿਸ ਨੋਕਰ ਨੂੰ ਉਸ ਨੇ ਪੰਜ ਤੋੜੇ ਦਿੱਤੇ ਸੀ ਉਹ ਮਾਲਕ ਕੋਲ ਉਨ੍ਹਾਂ ਪੰਜ ਤੋੜਿਆਂ ਦੇ ਨਾਲ ਹੋਰ ਪੰਜ ਤੋੜੇ ਵੀ ਲੈ ਆਇਆ ਜੋ ਉਸ ਨੇ ਕਮਾਏ ਸਨ, ਅਤੇ ਉਨ੍ਹਾਂ ਨੂੰ ਮਾਲਕ ਦੇ ਅੱਗੇ ਰੱਖ ਦਿੱਤਾ। ਨੋਕਰ ਨੇ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਧਨ ਦੇ ਪੰਜ ਤੋੜੇ ਸੌਂਪੇ ਸਨ। ਆਹ ਧਨ ਦੇ ਪੰਜ ਹੋਰ ਤੋੜੇ ਹਨ ਜਿਹੜੇ ਮੈਂ ਇਨ੍ਹਾਂ ਨਾਲ ਕਮਾਏ ਹਨ।’
21
“ਮਾਲਕ ਨੇ ਉੱਤਰ ਦਿੱਤਾ, ‘ਬਹੁਤ ਵੱਧੀਆ, ਤੂੰ ਇੱਕ ਚੰਗਾ ਨੋਕਰ ਹੈ ਜਿਸਤੇ ਭਰੋਸਾ ਕੀਤਾ ਜਾ ਸੱਕਦਾ ਹੈ। ਤੂੰ ਉਸ ਥੋੜੇ ਜਿਹੇ ਧਨ ਨੂੰ ਸਹੀ ਢੰਗ ਨਾਲ ਵਰਤਿਆ ਹੈ। ਇਸ ਲਈ ਮੈਂ ਹੁਣ ਤੈਨੂੰ ਇਸਤੋਂ ਵੱਡਾ ਇਖਤਿਆਰ ਦੇਵਾਂਗਾ। ਇਸ ਲਈ ਤੂੰ ਹੁਣ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’
22
“ਫ਼ਿਰ, ਉਹ ਨੋਕਰ ਆਇਆ ਜਿਸਨੇ ਧਨ ਦੇ ਦੋ ਤੋੜੇ ਪ੍ਰਾਪਤ ਕੀਤੇ ਸਨ। ਉਹ ਮਾਲਕ ਕੋਲ ਆਇਆ ਅਤੇ ਉਸ ਨੂੰ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਦੋ ਤੋੜੇ ਰੱਖਵਾਲੀ ਲਈ ਦੇ ਗਏ ਸੀ, ਮੈਂ ਉਸ ਨੂੰ ਵਰਤਕੇ ਦੋ ਹੋਰ ਬਣਾ ਲਏ ਹਨ।’
23
“ਮਾਲਕ ਨੇ ਆਖਿਆ, ‘ਬਹੁਤ ਵੱਧੀਆ! ਤੂੰ ਇੱਕ ਚੰਗਾ ਅਤੇ ਵਫ਼ਾਦਾਰ ਨੋਕਰ ਹੈ ਤੂੰ ਉਸ ਥੋੜੇ ਜਿਹੇ ਧਨ ਦੀ ਸਹੀ ਵਰਤੋਂ ਕੀਤੀ ਹੈ, ਇਸ ਲਈ ਮੈਂ ਤੈਨੂੰ ਵੱਡੀਆਂ ਜ਼ਿੰਮੇਦਾਰੀਆਂ ਦੇਵਾਂਗਾ। ਤੂੰ ਆ ਅਤੇ ਮੇਰੇ ਨਾਲ ਪ੍ਰਸ਼ੰਸਾ ਸਾਂਝੀ ਕਰ।’
24
“ਜਿਸ ਨੋਕਰ ਨੇ ਧਨ ਦਾ ਸਿਰਫ਼ ਇੱਕ ਹੀ ਤੋੜਾ ਪ੍ਰਾਪਤ ਕੀਤਾ ਸੀ, ਉਹ ਆਇਆ ਅਤੇ ਆਖਿਆ, ‘ਸੁਆਮੀ ਜੀ, ਮੈਂ ਜਾਣਦਾ ਸਾਂ ਕਿ ਤੁਸੀਂ ਇੱਕ ਸਖਤ ਦਿਲ ਆਦਮੀ ਹੋ ਕਿਉਂਕਿ ਜਿੱਥੇ ਤੁਸੀਂ ਕੁਝ ਨਹੀਂ ਬੀਜਿਆ ਤੁਸੀਂ ਉੱਥੋਂ ਵੱਢਦੇ ਹੋ ਅਤੇ ਜਿੱਥੇ ਖਿਲਾਰਿਆ ਨਹੀਂ ਉੱਥੋਂ ਇਕੱਠਾ ਕਰਦੇ ਹੋ।’
25
ਇਸ ਲਈ ਮੈਂ ਡਰਦਾ ਸਾਂ। ਮੈਂ ਗਿਆ ਅਤੇ ਤੁਹਾਡਾ ਧਨ ਧਰਤੀ ਵਿੱਚ ਲਕੋ ਦਿੱਤਾ। ਆਹ ਰਿਹਾ ਤੁਹਾਡਾ ਧਨ ਦਾ ਤੋੜਾ।
26
“ਮਾਲਕ ਨੇ ਉਸ ਨੂੰ ਆਖਿਆ ਕੀ ਤੂੰ ਇੱਕ ਬੁਰਾ ਅਤੇ ਆਲਸੀ ਨੋਕਰ ਹੈਂ। ਤੂੰ ਜਾਣਦਾ ਸੀ ਕਿ ਜਿੱਥੇ ਮੈਂ ਬੀਜਿਆ ਨਹੀਂ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਖਿਲਾਰਿਆ ਨਹੀਂ ਸੀ ਉੱਥੋਂ ਇਕੱਠਾ ਕਰਦਾ ਹਾਂ।
27
ਸੋ ਤੈਨੂੰ ਚਾਹੀਦਾ ਸੀ ਕਿ ਤੂੰ ਮੇਰਾ ਧਨ ਸਰਾਫ਼ਾਂ ਨੂੰ ਦੇ ਦਿੰਦਾ ਤਾਂ ਜੋ ਜਦੋਂ ਮੈਂ ਵਾਪਿਸ ਮੁੜਦਾ ਤਾਂ ਮੈਨੂੰ ਇਸ ਧਨ ਨਾਲ ਬਿਆਜ ਮਿਲਦਾ।
28
“ਤਾਂ ਮਾਲਕ ਨੇ ਦੂਜੇ ਨੋਕਰਾਂ ਨੂੰ ਆਖਿਆ, ‘ਧਨ ਦਾ ਇਹ ਇੱਕ ਝੋਲਾ ਇਸ ਕੋਲੋਂ ਲੈ ਲਵੋ ਅਤੇ ਉਸ ਨੂੰ ਦੇ ਦੇਵੋ ਜਿਸ ਕੋਲ ਦਸ ਝੋਲੇ ਹਨ।
29
ਕਿਉਂਕਿ ਹਰ ਕੋਈ ਜਿਸ ਕੋਲ ਜੋ ਹੈ ਉਸ ਨੂੰ ਵਰਤਦਾ ਹੈ ਉਸ ਨੂੰ ਵੱਧ ਮਿਲੇਗਾ ਅਤੇ ਉਹ ਆਪਣੀ ਜ਼ਰੂਰਤ ਤੋਂ ਵੀ ਵੱਧ ਪ੍ਰਾਪਤ ਕਰੇਗਾ। ਅਤੇ ਉਹ ਜਿਸ ਕੋਲ ਜੋ ਹੈ ਉਸਦੀ ਵਰਤੋਂ ਨਹੀਂ ਕਰਦਾ, ਤਾਂ ਉਸ ਕੋਲੋਂ ਉਹ ਵੀ ਲੈ ਲਿਆ ਜਾਵੇਗਾ ਜੋ ਉਸ ਕੋਲ ਹੈ।’
30
ਤਾਂ ਉਸ ਦੇ ਮਾਲਕ ਨੇ ਕਿਹਾ, ‘ਉਸ ਨਿਕੰਮੇ ਨੋਕਰ ਨੂੰ ਬਾਹਰ ਹਨੇਰੇ ਵਿੱਚ ਸੁੱਟ ਦਿਓ, ਉਸ ਜਗ੍ਹਾ ਜਿੱਥੇ ਲੋਕ ਚੀਕਦੇ ਅਤੇ ਦਰਦ ਨਾਲ ਆਪਣੇ ਦੰਦ ਪੀਸਦੇ ਹਨ।’
31
“ਜਦੋਂ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਵਿੱਚ ਆਪਣੇ ਸਾਰੇ ਦੂਤਾਂ ਨਾਲ ਆਵੇਗਾ, ਉਹ ਪਾਤਸ਼ਾਹ ਦੀ ਤਰ੍ਹਾਂ ਆਪਣੇ ਮਹਿਮਾਮਈ ਸਿੰਘਾਸਨ ਤੇ ਵਿਰਾਜਮਾਨ ਹੋਵੇਗਾ।
32
ਸਾਰੀਆਂ ਕੌਮਾਂ ਉਸ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਉਨ੍ਹਾਂ ਨੂੰ ਦੋ ਹਿੱਸਿਆਂ ਵਿੱਚ ਵੰਡੇਗਾ। ਇਹ ਇੰਝ ਹੋਵੇਗਾ ਜਿਵੇਂ ਆਜੜੀ ਭੇਡਾਂ ਵਿੱਚੋਂ ਬੱਕਰੀਆਂ ਨੂੰ ਵੱਖਰੀਆਂ ਕਰਦਾ ਹੈ।
33
ਮਨੁੱਖ ਦਾ ਪੁੱਤਰ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਆਪਣੇ ਖੱਬੇ ਪਾਸੇ ਰੱਖੇਗਾ।
34
“ਫ਼ੇਰ ਪਾਤਸ਼ਾਹ ਉਨ੍ਹਾਂ ਆਦਮੀਆਂ ਨੂੰ, ਜਿਹੜੇ ਉਸ ਦੇ ਸੱਜੇ ਪਾਸੇ ਹੋਣਗੇ ਆਖੇਗਾ, ‘ਆਓ! ਮੇਰੇ ਪਿਤਾ ਨੇ ਤੁਹਾਨੂੰ ਸਭ ਨੂੰ ਅਸੀਸਾਂ ਦਿੱਤੀਆਂ ਹਨ। ਆਓ ਅਤੇ ਉਹ ਰਾਜ ਪ੍ਰਾਪਤ ਕਰੋ ਜਿਸਦਾ ਪ੍ਰਭੂ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਇਹ ਰਾਜ ਤਾਂ ਸੰਸਾਰ ਦੇ ਮੁਢ ਤੋਂ ਹੀ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ।
35
ਤੁਸੀਂ ਇਹ ਰਾਜ ਪਾ ਸੱਕਦੇ ਹੋ ਕਿਉਂਕਿ ਜਦੋਂ ਮੈਂ ਭੁੱਖਾ ਸੀ ਤੁਸੀਂ ਮੈਨੂੰ ਖਾਣ ਨੂੰ ਦਿੱਤਾ ਅਤੇ ਜਦੋਂ ਮੈਂ ਪਿਆਸਾ ਸੀ, ਤੁਸੀਂ ਮੈਨੂੰ ਪੀਣ ਨੂੰ ਦਿੱਤਾ। ਜਦੋਂ ਮੈਂ ਘਰ ਤੋਂ ਦੂਰ ਅਤੇ ਇੱਕਲਾ ਸੀ ਤੁਸੀਂ ਆਪਣੇ ਘਰ ਨਿਓਤਾ ਦਿੱਤਾ।
36
ਜਦੋਂ ਮੈਂ ਵਸਤਰ-ਹੀਣ ਸਾਂ, ਤੁਸੀਂ ਮੈਨੂੰ ਪਹਿਨਣ ਲਈ ਕੱਪੜੇ ਦਿੱਤੇ। ਮੈਂ ਬਿਮਾਰ ਸੀ ਤਾਂ ਤੁਸੀਂ ਮੇਰੀ ਖਬਰ ਲਿੱਤੀ ਅਤੇ ਜਦੋਂ ਮੈਂ ਕੈਦ ਵਿੱਚ ਸੀ ਤਾਂ ਤੁਸੀਂ ਮੇਰੇ ਕੋਲ ਆਏ।’
37
“ਤਦ ਚੰਗੇ ਲੋਕ ਉਸ ਨੂੰ ਉੱਤਰ ਦੇਣਗੇ, ‘ਪ੍ਰਭੂ, ਅਸੀਂ ਕਦੋਂ ਤੁਹਾਨੂੰ ਭੁੱਖਾ ਵੇਖਿਆ ਅਤੇ ਤੁਹਾਨੂੰ ਭੋਜਨ ਦਿੱਤਾ ਜਾਂ ਕਦੋਂ ਅਸੀਂ ਤੁਹਾਨੂੰ ਪਿਆਸਾ ਵੇਖਿਆ ਅਤੇ ਕੁਝ ਪੀਣ ਨੂੰ ਦਿੱਤਾ?
38
ਕਦੋਂ ਅਸੀਂ ਤੁਹਾਨੂੰ ਬਗਾਨਿਆਂ ਵਾਂਗ ਵੇਖਿਆ ਅਤੇ ਤੁਹਾਨੂੰ ਆਪਣੇ ਘਰ ਨਿਉਤਾ ਦਿੱਤਾ, ਜਾਂ ਕਦੋਂ ਅਸੀਂ ਤੁਹਾਨੂੰ ਬਿਨ ਕੱਪੜਿਉਂ ਵੇਖਿਆ ਅਤੇ ਤੁਹਾਨੂੰ ਕੱਪੜੇ ਦਿੱਤੇ?
39
ਕਦੋਂ ਅਸੀਂ ਤੁਹਾਨੂੰ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਦੇਖ-ਭਾਲ ਕਰਨ ਲਈ ਆਏ?’
40
“ਤਦ ਪਾਤਸ਼ਾਹ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕੁਝ ਵੀ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੀਤਾ ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕੀਤਾ।’
41
“ਫ਼ੇਰ ਪਾਤਸ਼ਾਹ ਆਪਣੇ ਖੱਬੇ ਪਾਸੇ ਵਾਲੇ ਲੋਕਾਂ ਨੂੰ ਆਖੇਗਾ, ‘ਮੈਥੋਂ ਦੂਰ ਚੱਲੇ ਜਾਓ, ਤੁਸੀਂ ਸਰਾਪੇ ਹੋਏ ਹੋ। ਉਸ ਸਦੀਵੀ ਮੱਚਦੀ ਹੋਈ ਅੱਗ ਵਿੱਚ ਚੱਲੇ ਜਾਓ, ਜਿਹੜੀ ਸ਼ੈਤਾਨ ਅਤੇ ਉਸ ਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ।
42
ਤੁਹਾਨੂੰ ਜਾਣਾ ਹੀ ਪਵੇਗਾ ਕਿਉਂਕਿ ਜਦ ਮੈਂ ਭੁੱਖਾ ਸਾਂ ਤੁਸੀਂ ਮੈਨੂੰ ਨਾ ਖੁਆਇਆ ਅਤੇ ਨਾ ਹੀ ਕੁਝ ਪੀਣ ਨੂੰ ਦਿੱਤਾ।
43
ਜਦੋਂ ਮੈਂ ਇੱਕਲਾ ਅਤੇ ਘਰ ਤੋਂ ਦੂਰ ਸਾਂ ਤੁਸੀਂ ਮੈਨੂੰ ਆਪਣੇ ਘਰ ਨਿਉਤਾ ਨਹੀਂ ਦਿੱਤਾ ਅਤੇ ਜਦ ਵਸਤਰ-ਹੀਣ ਸਾਂ ਤੁਸੀਂ ਮੈਨੂੰ ਕੱਪੜਾ ਨਹੀਂ ਦਿੱਤਾ, ਜਦੋਂ ਮੈਂ ਬਿਮਾਰ ਅਤੇ ਕੈਦ ਵਿੱਚ ਸਾਂ, ਤੁਸੀਂ ਮੇਰਾ ਧਿਆਨ ਨਹੀਂ ਰੱਖਿਆ।’
44
“ਫ਼ੇਰ ਉਹ ਵੀ ਉੱਤਰ ਦੇਣਗੇ: ‘ਪ੍ਰਭੂ, ਕਦੋਂ ਅਸੀਂ ਤੁਹਾਨੂੰ ਭੁੱਖਾ ਜਾਂ ਪਿਆਸਾ ਇੱਕ ਬਗਾਨੇ ਵਾਂਗ ਜਾਂ ਬਿਨ ਕੱਪੜਿਉਂ, ਜਾਂ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਸਹਾਇਤਾ ਨਹੀਂ ਕੀਤੀ।’
45
“ਫ਼ੇਰ ਰਾਜਾ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜਦੋਂ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੁਝ ਵੀ ਕਰਨ ਤੋਂ ਇਨਕਾਰ ਕਰਦੇ ਹੋਂ, ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕਰਨ ਤੋਂ ਇਨਕਾਰ ਕਰਦੇ ਹੋਂ।’
46
“ਤਦ ਉਹ ਬੁਰੇ ਲੋਕ ਸਦੀਵੀ ਸਜ਼ਾ ਪਾਉਣਗੇ ਪਰ ਚੰਗੇ ਲੋਕ ਸਦੀਪਕ ਜੀਵਨ ਪਾਉਣਗੇ।”
← Chapter 24
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 26 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28