bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Matthew 26
Matthew 26
Punjabi 2002 ERV (ਪਵਿੱਤਰ ਬਾਈਬਲ)
← Chapter 25
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 27 →
1
ਜਦੋਂ ਯਿਸੂ ਇਹ ਸਭ ਬਚਨ ਆਖ ਹਟਿਆ, ਉਸ ਨੇ ਆਪਣੇ ਚੇਲਿਆਂ ਨੂੰ ਆਖਿਆ,
2
“ਤੁਹਾਨੂੰ ਪਤਾ ਹੈ ਕਿ ਪਰਸੋਂ ਪਸਾਹ ਦਾ ਤਿਉਹਾਰ ਹੈ। ਉਸ ਦਿਨ, ਮਨੁੱਖ ਦਾ ਪੁੱਤਰ ਆਪਣੇ ਦੁਸ਼ਮਨਾਂ ਹੱਥੀਂ ਸਲੀਬ ਦਿੱਤੇ ਜਾਣ ਲਈ ਦੇ ਦਿੱਤਾ ਜਾਵੇਗਾ।”
3
ਤਦ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਸਰਦਾਰ ਜਾਜਕ ਦੇ ਮਹਲ ਵਿੱਚ ਇਕੱਠੇ ਹੋਏ। ਸਰਦਾਰ ਜਾਜਕ ਦਾ ਨਾਓ ਕਯਾਫ਼ਾ ਸੀ।
4
ਅਤੇ ਉਸ ਸਭਾ ਵਿੱਚ, ਉਨ੍ਹਾਂ ਨੇ ਧੋਖੇ ਨਾਲ ਯਿਸੂ ਨੂੰ ਗਿਰਫ਼ਤਾਰ ਕਰਨ ਅਤੇ ਮਾਰ ਦੇਣ ਦੀ ਵਿਉਂਤ ਬਣਾਈ।
5
ਪਰ ਉਨ੍ਹਾਂ ਨੇ ਆਖਿਆ, “ਅਸੀਂ ਯਿਸੂ ਨੂੰ ਪਸਾਹ ਦੇ ਤਿਉਹਾਰ ਵੇਲੇ ਗਿਰਫ਼ਤਾਰ ਨਹੀਂ ਕਰ ਸੱਕਦੇ ਕਿਉਂਕਿ ਲੋਕ ਗੁੱਸੇ ਵਿੱਚ ਆ ਜਾਣਗੇ ਅਤੇ ਫ਼ਸਾਦ ਕਰ ਦੇਣਗੇ।”
6
ਜਦੋਂ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਸੀ।
7
ਤਾਂ ਇੱਕ ਔਰਤ ਉਸ ਕੋਲ ਆਈ। ਉਸ ਕੋਲ ਸੰਗਮਰਮਰ ਦੀ ਸ਼ੀਸ਼ੀ ਵਿੱਚ ਬੜਾ ਮਹਿੰਗਾ ਅਤਰ ਭਰਿਆ ਹੋਇਆ ਸੀ। ਉਸ ਔਰਤ ਨੇ ਜਦੋਂ ਯਿਸੂ ਭੋਜਨ ਕਰ ਰਿਹਾ ਸੀ, ਇਹ ਅਤਰ ਉਸ ਦੇ ਸਿਰ ਉੱਤੇ ਡੋਲ੍ਹ ਦਿੱਤਾ।
8
ਜਦੋਂ ਚੇਲਿਆਂ ਨੇ ਔਰਤ ਨੂੰ ਇਉਂ ਕਰਦਿਆਂ ਵੇਖਿਆ, ਉਹ ਬੜੇ ਪਰੇਸ਼ਾਨ ਹੋ ਗਏ ਅਤੇ ਆਖਿਆ, “ਇਹ ਬੇਕਾਰ ਹੀ ਕਿਉਂ?
9
ਇਹੋ ਅਤਰ ਮਹਿੰਗੇ ਮੁੱਲ ਵੇਚਿਆ ਜਾ ਸੱਕਦਾ ਸੀ ਅਤੇ ਪੈਸੇ ਗਰੀਬ ਲੋਕਾਂ ਨੂੰ ਦਿੱਤੇ ਜਾ ਸੱਕਦੇ ਸਨ?”
10
ਯਿਸੂ ਜਾਣਦਾ ਸੀ ਕਿ ਕੀ ਵਾਪਰਿਆ ਸੀ। ਇਸ ਲਈ ਉਸ ਨੇ ਆਖਿਆ, “ਤੁਸੀਂ ਇਸ ਔਰਤ ਨੂੰ ਕਿਉਂ ਖਿਝਾ ਰਹੇ ਹੋ? ਉਸ ਨੇ ਮੇਰੇ ਲਈ ਇਹ ਬਹੁਤ ਚੰਗਾ ਕੀਤਾ ਹੈ।
11
ਗਰੀਬ ਲੋਕ ਹਮੇਸ਼ਾ ਤੁਹਾਡੇ ਨਾਲ ਹੋਣਗੇ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਰਹਾਂਗਾ।
12
ਇਸ ਔਰਤ ਨੇ ਅਤਰ ਮੇਰੇ ਸ਼ਰੀਰ ਤੇ ਡੋਲ੍ਹਿਆ ਹੈ। ਇਸਨੇ ਇਹ ਸਭ ਕੁਝ ਮੇਰੇ ਮਰਨ ਉਪਰੰਤ ਦੇਹ ਨੂੰ ਦਫ਼ਨਾਉਣ ਲਈ ਕੀਤਾ ਹੈ।
13
ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਸੰਸਾਰ ਵਿੱਚ ਕੀਤਾ ਜਾਵੇਗਾ ਅਤੇ ਜਿੱਥੇ ਕਿਤੇ ਇਹ ਖੁਸ਼ਖਬਰੀ ਪਹੁੰਚੇਗੀ, ਜੋ ਇਸ ਔਰਤ ਨੇ ਕੀਤਾ ਹੈ ਇਹ ਕਹਾਣੀ ਵੀ ਕਹੀ ਜਾਵੇਗੀ ਅਤੇ ਲੋਕ ਉਸ ਨੂੰ ਯਾਦ ਕਰਨਗੇ।”
14
ਤਦ ਉਨ੍ਹਾਂ ਬਾਰ੍ਹਾਂ ਚੇਲਿਆਂ ਵਿੱਚ ਇੱਕ ਨੇ ਜਿਸਦਾ ਨਾਉਂ ਯਹੂਦਾ ਇਸੱਕਰਿਯੋਤੀ ਸੀ, ਪ੍ਰਧਾਨ ਜਾਜਕ ਕੋਲ ਜਾਕੇ ਆਖਿਆ,
15
“ਮੈਂ ਯਿਸੂ ਨੂੰ ਤੁਹਾਡੇ ਹੱਥ ਫ਼ੜਵਾ ਦੇਵਾਂਗਾ ਤਾਂ ਤੁਸੀਂ ਮੈਨੂੰ ਇਸ ਕਾਰਜ ਲਈ ਕੀ ਦੇਵੋਂਗੇ?” ਤਾਂ ਉਨ੍ਹਾਂ ਜਾਜਕਾਂ ਨੇ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਦੇ ਦਿੱਤੇ।
16
ਉਸ ਵੇਲੇ ਤੋਂ ਬਾਦ ਯਹੂਦਾ ਯਿਸੂ ਨੂੰ ਜਾਜਕ ਦੇ ਹੱਥ ਫ਼ੜਵਾਉਨ ਦਾ ਦਾਅ ਲੱਭਣ ਲੱਗਾ।
17
ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ, ਚੇਲਿਆਂ ਨੇ ਯਿਸੂ ਕੋਲ ਆਕੇ ਆਖਿਆ, “ਤੁਹਾਡੇ ਖਾਣ ਲਈ ਪਸਾਹ ਦਾ ਭੋਜਨ ਅਸੀਂ ਕਿੱਥੇ ਤਿਆਰ ਕਰੀਏ?”
18
ਯਿਸੂ ਨੇ ਉੱਤਰ ਦਿੱਤਾ, “ਸ਼ਹਿਰ ਅੰਦਰ ਜਾਓ ਅਤੇ ਉਸ ਵਿਅਕਤੀ ਨੂੰ ਮਿਲੋ ਜਿਸ ਨੂੰ ਮੈਂ ਜਾਨਦਾ ਹਾਂ ਅਤੇ ਉਸ ਨੂੰ ਦੱਸੋ ਕਿ ਤੇਰੇ ਗੁਰੂ ਨੇ ਕਿਹਾ, ‘ਮੇਰਾ ਚੁਣਿਆ ਹੋਇਆ ਵੇਲਾ ਨੇੜੇ ਆ ਗਿਆ ਹੈ ਅਤੇ ਮੈਂ ਪਸਾਹ ਦਾ ਭੋਜਨ ਆਪਣੇ ਚੇਲਿਆਂ ਸਮੇਤ ਤੇਰੇ ਘਰ ਹੀ ਕਰਾਂਗਾ।’”
19
ਜਿਸ ਤਰ੍ਹਾਂ ਯਿਸੂ ਨੇ ਚੇਲਿਆਂ ਨੂੰ ਕਿਹਾ, ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਉਵੇਂ ਪਸਾਹ ਦਾ ਭੋਜਨ ਤਿਆਰ ਹੋਇਆ।
20
ਸ਼ਾਮ ਵੇਲੇ ਯਿਸੂ ਆਪਣੇ ਬਾਰ੍ਹਾਂ ਚੇਲਿਆ ਸਮੇਤ ਮੇਜ਼ ਤੇ ਬੈਠਾ ਹੋਇਆ ਸੀ।
21
ਜਦੋਂ ਉਹ ਖਾ ਰਹੇ ਸਨ ਤਾਂ ਯਿਸੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਹਾਡੇ ਬਾਰ੍ਹਾਂ ਵਿੱਚੋਂ ਇੱਕ ਚੇਲਾ ਮੈਨੂੰ ਜਲਦੀ ਹੀ ਮੇਰੇ ਦੁਸ਼ਮਨਾਂ ਦੇ ਹੱਥ ਫ਼ੜਾ ਦੇਵੇਗਾ।”
22
ਇਹ ਸੁਣਕੇ ਚੇਲੇ ਬੜੇ ਨਿਰਾਸ਼ ਹੋਏ। ਯਿਸੂ ਦੇ ਹਰ ਚੇਲੇ ਨੇ ਕਿਹਾ, “ਪ੍ਰਭੂ, ਨਿਸ਼ਚਿਤ ਹੀ ਮੈਂ ਉਹ ਨਹੀਂ ਹਾਂ! ਕੀ ਇਹ ਸੱਚ ਨਹੀਂ ਹੈ?”
23
ਯਿਸੂ ਨੇ ਉੱਤਰ ਦਿੱਤਾ, “ਜਿਸ ਆਦਮੀ ਨੇ ਮੇਰੇ ਨਾਲ ਇਸ ਕਟੋਰੇ ਵਿੱਚ ਹੱਥ ਡੁਬੋਇਆ ਹੈ ਉਹੀ ਵਿਅਕਤੀ ਹੈ ਜਿਹੜਾ ਮੈਨੂੰ ਦੁਸ਼ਮਨਾਂ ਦੇ ਹੱਥੀ ਫ਼ੜਾਵੇਗਾ।
24
ਮਨੁੱਖ ਦਾ ਪੁੱਤਰ ਜਾਵੇਗਾ ਅਤੇ ਉਵੇਂ ਹੀ ਮਰੇਗਾ ਜਿਵੇਂ ਉਸ ਬਾਰੇ, ਪੋਥੀਆਂ ਵਿੱਚ ਲਿਖਿਆ ਹੋਇਆ ਹੈ। ਪਰ ਉਸ ਮਨੁੱਖ ਤੇ ਲਾਹਨਤ ਜਿਹੜਾ ਮਨੁੱਖ ਦੇ ਪੁੱਤਰ ਨੂੰ ਵੈਰੀਆਂ ਦੇ ਹੱਥੀਂ ਫ਼ੜਾਵੇਗਾ। ਉਸ ਮਨੁੱਖ ਲਈ ਭਲਾ ਹੁੰਦਾ ਕਿ ਉਹ ਨਾ ਹੀ ਜੰਮਦਾ।”
25
ਤਦ ਯਹੂਦਾ ਨੇ ਯਿਸੂ ਨੂੰ ਆਖਿਆ, “ਗੁਰੂ ਜੀ, ਨਿਸ਼ਚਿਤ ਹੀ ਮੈਂ ਉਹ ਨਹੀਂ ਹਾਂ। ਕੀ ਇਹ ਸੱਚ ਨਹੀਂ ਹੈ?” ਯਹੂਦਾ ਹੀ ਉਹ ਮਨੁੱਖ ਸੀ ਜੋ ਯਿਸੂ ਨੂੰ ਉਸ ਦੇ ਦੁਸ਼ਮਨਾਂ ਦੇ ਹੱਥ ਫ਼ੜਵਾਉਨਾ ਚਾਹੁੰਦਾ ਸੀ ਤਾਂ ਯਿਸੂ ਨੇ ਆਖਿਆ, “ਹਾਂ ਉਹ ਤੂੰ ਹੈਂ।”
26
ਜਦੋਂ ਉਹ ਖਾ ਰਹੇ ਸਨ ਤਾਂ ਯਿਸੂ ਨੇ ਥੋੜੀ ਰੋਟੀ ਲਈ। ਯਿਸੂ ਨੇ ਰੋਟੀ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਇਸ ਨੂੰ ਆਪਣੇ ਚੇਲਿਆਂ ਵਿੱਚ ਵੰਡ ਦਿੱਤਾ ਅਤੇ ਕਿਹਾ, “ਇਹ ਰੋਟੀ ਲਵੋ ਤੇ ਖਾ ਲਵੋ ਕਿਉਂ ਜੋ ਇਹ ਮੇਰਾ ਸ਼ਰੀਰ ਹੈ।”
27
ਫ਼ਿਰ ਯਿਸੂ ਨੇ ਮੈਅ ਦਾ ਪਿਆਲਾ ਫ਼ੜਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਕਿਹਾ, “ਤੁਹਾਡੇ ਵਿੱਚੋਂ ਹਰ ਕੋਈ ਇਸ ਨੂੰ ਪੀਓ।
28
ਇਹ ਮੇਰਾ ਲਹੂ ਹੈ। ਮੇਰਾ ਲਹੂ ਪਰਮੇਸ਼ੁਰ ਅਤੇ ਉਸ ਦੇ ਲੋਕਾਂ ਵਿੱਚਕਾਰ ਨਵਾਂ ਕਰਾਰ ਸ਼ੁਰੂ ਕਰਦਾ ਹੈ। ਬਹੁਤ ਸਾਰੇ ਲੋਕਾਂ ਦੇ ਪਾਪ ਮਾਫ਼ ਕਰਨ ਲਈ ਇਹ ਲਹੂ ਵਹਾਇਆ ਗਿਆ ਹੈ।
29
ਮੈਂ ਤੁਹਾਨੂੰ ਦੱਸਦਾ ਹਾਂ, ਕਿ ਮੈਂ ਇਸ ਮੈਅ ਨੂੰ ਫ਼ੇਰ ਕਦੇ ਨਹੀਂ ਪੀਵਾਂਗਾ। ਪਰ ਜਦੋਂ ਮੈਂ ਇਸ ਨੂੰ ਆਪਣੇ ਪਿਤਾ ਦੇ ਰਾਜ ਵਿੱਚ ਤੁਹਾਡੇ ਨਾਲ ਪੀਵਾਂਗਾ ਤਾਂ ਇਹ ਨਵੀਂ ਹੋਵੇਗੀ।”
30
ਫ਼ਿਰ ਉਨ੍ਹਾਂ ਨੇ ਭਜਨ ਗਾਇਆ। ਇਸਤੋਂ ਬਾਦ ਜੈਤੂਨ ਦੇ ਪਹਾੜ ਵੱਲ ਚੱਲੇ ਗਏ।
31
ਯਿਸੂ ਨੇ ਚੇਲਿਆਂ ਨੂੰ ਕਿਹਾ, “ਅੱਜ ਰਾਤ ਮੇਰੇ ਕਾਰਣ ਤੁਸੀਂ ਸਾਰੇ ਆਪਣਾ ਭਰੋਸਾ ਗੁਆ ਲਵੋਂਗੇ। ਕਿਉਂ ਜੋ ਇਹ ਲਿਖਿਆ ਹੋਇਆ ਹੈ: ‘ਮੈਂ ਆਜੜੀ ਨੂੰ ਮਾਰ ਦੇਵਾਂਗਾ, ਅਤੇ ਉਸ ਦੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।’
32
ਪਰ ਮੈਂ ਮੌਤ ਤੋਂ ਬਾਦ ਫ਼ਿਰ ਜੀ ਉੱਠਾਂਗਾ ਅਤੇ ਗਲੀਲੀ ਵੱਲ ਜਾਵਾਂਗਾ। ਮੈਂ ਤੁਹਾਡੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉੱਥੇ ਹੋਵਾਂਗਾ।”
33
ਤਦ ਪਤਰਸ ਨੇ ਉਸ ਨੂੰ ਉੱਤਰ ਦਿੱਤਾ, “ਭਾਵੇਂ ਤੇਰੇ ਕਾਰਨ ਬਾਕੀ ਸਾਰੇ ਚੇਲੇ ਭਰੋਸਾ ਗੁਆ ਬੈਠਣ, ਮੈਂ ਆਪਣਾ ਭਰੋਸਾ ਕਦੇ ਨਹੀਂ ਗੁਆਵਾਂਗਾ।”
34
ਯਿਸੂ ਨੇ ਆਖਿਆ, “ਮੈਂ ਸੱਚ ਆਖਦਾ ਕਿ ਅੱਜ ਰਾਤ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਮੈਨੂੰ ਨਾਮੰਜ਼ੂਰ ਕਰੇਂਗਾ।”
35
ਪਰ ਪਤਰਸ ਨੇ ਆਖਿਆ, “ਭਾਵੇਂ ਮੈਨੂੰ ਤੁਹਾਡੇ ਨਾਲ ਮਰਨਾ ਪਵੇ ਮੈਂ ਤੇਰਾ ਕਦੇ ਵੀ ਇਨਕਾਰ ਨਹੀਂ ਕਰਾਂਗਾ।” ਅਤੇ ਇਉਂ ਹੀ ਬਾਕੀ ਸਾਰਿਆਂ ਚੇਲਿਆਂ ਨੇ ਵੀ ਕਿਹਾ।
36
ਫ਼ੇਰ, ਯਿਸੂ ਆਪਣੇ ਚੇਲਿਆਂ ਨਾਲ ਗਥਸਮਨੀ ਨਾਮੇਂ ਦੀ ਇੱਕ ਥਾਂ ਤੇ ਗਿਆ, ਅਤੇ ਉਨ੍ਹਾਂ ਨੂੰ ਆਖਿਆ, “ਜਿੰਨਾ ਚਿਰ ਮੈਂ ਉੱਥੇ ਰਹਾਂ ਅਤੇ ਪ੍ਰਾਰਥਨਾ ਕਰਾਂ, ਤੁਸੀਂ ਇੱਥੇ ਬੈਠੋ।”
37
ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਆਪਣੇ ਨਾਲ ਆਉਣ ਨੂੰ ਕਿਹਾ ਪਰ ਨਾਲ ਹੀ ਯਿਸੂ ਬੜਾ ਉਦਾਸ ਅਤੇ ਬੇਕਰਾਰ ਨਜ਼ਰ ਆਉਣ ਲੱਗਾ।
38
ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਹਾਂ ਪੁੱਤਰਾਂ ਨੂੰ ਕਿਹਾ, “ਮੇਰਾ ਆਤਮਾ ਦੁੱਖ ਨਾਲ ਭਰਪੂਰ ਹੈ ਅਤੇ ਮੇਰਾ ਦਿਲ ਉਦਾਸੀ ਨਾਲ ਟੁੱਟਦਾ ਜਾ ਰਿਹਾ ਹੈ। ਤੁਸੀਂ ਇੱਥੇ ਮੇਰੇ ਨਾਲ ਜਾਗਦੇ ਰਹੋ ਅਤੇ ਰਤਾ ਉਡੀਕ ਕਰੋ।”
39
ਤਦ ਯਿਸੂ ਉਨ੍ਹਾਂ ਤੋਂ ਥੋੜਾ ਕੁ ਅੱਗੇ ਨੂੰ ਵੱਧਿਆ। ਯਿਸੂ ਮੂੰਹ ਭਾਰ ਜ਼ਮੀਨ ਉੱਤੇ ਪਿਆ ਅਤੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇਕਰ ਇਹ ਸੰਭਵ ਹੈ ਤਾਂ ਦੁੱਖ ਦਾ ਇਹ ਪਿਆਲਾ ਲੈ ਲਵੋ। ਪਰ ਤੂੰ ਉਹੀ ਕਰ ਜੋ ਤੂੰ ਚਾਹੁੰਦਾ ਹੈ ਨਾ ਕਿ ਜੋ ਮੈਂ ਚਾਹੁੰਦਾ ਹਾਂ।”
40
ਤਦ ਯਿਸੂ ਆਪਣੇ ਚੇਲਿਆਂ ਕੋਲ ਆਇਆ ਅਤੇ ਉਨ੍ਹਾਂ ਨੂੰ ਸੁਤਿਆਂ ਪਾਇਆ। ਯਿਸੂ ਨੇ ਪਤਰਸ ਨੂੰ ਆਖਿਆ, “ਕੀ ਤੁਸੀਂ ਮੇਰੇ ਨਾਲ ਇੱਕ ਘੜੀ ਲਈ ਵੀ ਨਹੀਂ ਜਾਗ ਸੱਕਦੇ?
41
ਜਾਗੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਵੋਂ। ਆਤਮਾ ਤਾਂ ਇਛੁੱਕ ਹੈ, ਪਰ ਤੁਹਾਡਾ ਸ਼ਰੀਰ ਕਮਜ਼ੋਰ ਹੈ।”
42
ਫ਼ੇਰ ਯਿਸੂ ਦੂਜੀ ਵਾਰ ਉੱਥੇ ਚੱਲਿਆ ਗਿਆ ਅਤੇ ਪ੍ਰਾਰਥਨਾ ਕੀਤੀ, “ਮੇਰੇ ਪਿਤਾ, ਜੇਕਰ ਇਹ ਦੁੱਖਾ ਦਾ ਪਿਆਲਾ ਹਟਾਇਆ ਜਾਣਾ ਸੰਭਵ ਨਹੀਂ, ਕਾਸ਼ ਤੁਹਾਡੀ ਇੱਛਾ ਹੀ ਪੂਰਨ ਹੋਵੇ।”
43
ਜਦੋਂ ਯਿਸੂ ਵਾਪਿਸ ਆਇਆ, ਉਸ ਨੇ ਆਪਣੇ ਚੇਲਿਆਂ ਨੂੰ ਫ਼ਿਰ ਸੁਤਾ ਹੋਇਆ ਪਾਇਆ। ਉਨ੍ਹਾਂ ਦੀਆਂ ਅੱਖਾ ਥੱਕੀਆ ਹੋਈਆਂ ਸਨ।
44
ਤਾ ਯਿਸੂ ਤੋ ਵਿਦਾ ਹੋਕੇ ਇੱਕ ਵਾਰ ਫਿਰ ਚੱਲਾ ਗਿਆ ਅਤੇ ਤੀਜੀ ਵਾਰ ਉਹੀ ਬਚਨ ਆਖਦੇ ਹੋਏ ਪ੍ਰਾਰਥਨਾ ਕੀਤੀ।
45
ਯਿਸੂ ਵਾਪਿਸ ਚੇਲਿਆਂ ਕੋਲ ਗਿਆ ਅਤੇ ਆਖਣ ਲੱਗਾ, “ਤੁਸੀਂ ਅਜੇ ਵੀ ਸੌਂ ਰਹੇ ਹੋ ਅਤੇ ਅਰਾਮ ਕਰ ਰਹੇ ਹੋ? ਵੇਖੋ ਉਹ ਘੜੀ ਆ ਗਈ ਹੈ ਜਦੋਂ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥ ਫ਼ੜਾਇਆ ਜਾਣਾ ਹੈ।
46
ਵੇਖੋ, ਜੋ ਮਨੁੱਖ ਮੈਨੂੰ ਮੇਰੇ ਦੁਸ਼ਮਨਾਂ ਹੱਥੀਂ ਫ਼ੜਾਵੇਗਾ ਉਹ ਆ ਗਿਆ ਹੈ।”
47
ਜਦੋਂ ਯਿਸੂ ਅਜੇ ਬੋਲ ਰਿਹਾ ਸੀ, ਬਾਰ੍ਹਾਂ ਚੇਲਿਆਂ ਵਿੱਚੋਂ ਇੱਕ, ਯਹੂਦਾ ਉੱਥੇ ਆ ਗਿਆ। ਪ੍ਰਧਾਨ ਜਾਜਕਾਂ ਦੁਆਰਾ ਭੇਜੇ ਹੋਏ ਬਹੁਤ ਸਾਰੇ ਲੋਕ ਅਤੇ ਲੋਕਾਂ ਦੇ ਬਜ਼ੁਰਗ ਆਗੂ ਵੀ ਉਸ ਦੇ ਨਾਲ ਸਨ। ਉਨ੍ਹਾਂ ਕੋਲ ਤਲਵਾਰਾਂ ਅਤੇ ਡਾਂਗਾਂ ਫ਼ੜੀਆਂ ਹੋਈਆਂ ਸਨ।
48
ਯਹੂਦਾ ਨੇ ਉਨ੍ਹਾਂ ਲੋਕਾਂ ਨੂੰ ਇਹ ਨਿਸ਼ਾਨ ਦਿੱਤਾ ਹੋਇਆ ਸੀ: “ਕਿ ਜਿਸ ਵਿਅਕਤੀ ਨੂੰ ਮੈਂ ਚੁੰਮਾਂ ਉਹੀ ਯਿਸੂ ਹੈ। ਉਸ ਨੂੰ ਗਿਰਫ਼ਤਾਰ ਕਰ ਲੈਣਾ।”
49
ਤਾਂ ਯਹੂਦਾ ਸਿੱਧਾ ਯਿਸੂ ਕੋਲ ਗਿਆ ਅਤੇ ਆਖਿਆ, “ਗੁਰੂ ਜੀ ਨਮਸੱਕਾਰ!” ਫ਼ਿਰ ਉਸ ਨੇ ਉਸ ਨੂੰ ਚੁੰਮਿਆ।
50
ਯਿਸੂ ਨੇ ਉੱਤਰ ਦਿੱਤਾ, “ਮਿੱਤਰ, ਤੂੰ ਜੋ ਇੱਥੇ ਕਰਨ ਆਇਆ ਹੈਂ ਉਹ ਕਰ।” ਉਦੋਂ ਹੀ ਆਦਮੀ ਆ ਗਏ ਉਨ੍ਹਾਂ ਨੇ ਯਿਸੂ ਨੂੰ ਫ਼ੜਿਆ ਅਤੇ ਗਿਰਫ਼ਤਾਰ ਕਰ ਲਿਆ।
51
ਜਦੋਂ ਇੰਝ ਵਾਪਰਿਆ ਤਾਂ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਨੇ ਆਪਣੀ ਤਲਵਾਰ ਕੱਢੀ ਅਤੇ ਸਰਦਾਰ ਜਾਜਕ ਦੇ ਸੇਵਕ ਤੇ ਚਲਾਈ ਅਤੇ ਉਸਦਾ ਕੰਨ ਵੱਢ ਦਿੱਤਾ।
52
ਯਿਸੂ ਨੇ ਉਸ ਨੂੰ ਕਿਹਾ, “ਆਪਣੀ ਤਲਵਾਰ ਮੁੜ ਮਿਆਨ ਵਿੱਚ ਪਾ ਲੈ, ਕਿਉਂਕਿ ਜਿਹੜੇ ਤਲਵਾਰ ਚਲਾਉਂਦੇ ਹਨ ਉਹ ਤਲਵਾਰ ਨਾਲ ਹੀ ਮਾਰੇ ਜਾਣਗੇ।
53
ਕੀ ਤੁਸੀਂ ਨਹੀਂ ਜਾਣਦੇ ਕਿ ਮੈਂ ਆਪਣੇ ਪਿਤਾ ਨੂੰ ਬੇਨਤੀ ਕਰ ਸੱਕਦਾ ਹਾਂ ਅਤੇ ਉਹ ਝੱਟ ਮੇਰੇ ਵਾਸਤੇ ਦੂਤਾਂ ਦੀਆਂ ਬਾਰ੍ਹਾਂ ਸੈਨਾ ਤੋਂ ਵੱਧ ਭੇਜ ਦੇਵੇਗਾ।
54
ਪਰ ਇਸ ਨੂੰ ਇਵੇਂ ਵਾਪਰਨਾ ਚਾਹੀਦਾ ਹੈ ਤਾਂ ਜੋ ਉਵੇਂ ਹੀ ਹੋਵੇ ਜਿਵੇਂ ਪੋਥੀਆਂ ਆਖਦੀਆਂ ਹਨ।”
55
ਤਦ ਯਿਸੂ ਨੇ ਸਾਰੇ ਲੋਕਾਂ ਨੂੰ ਆਖਿਆ, “ਕੀ ਤੁਸੀਂ ਇਨ੍ਹਾਂ ਤਲਵਾਰਾਂ ਅਤੇ ਡਾਂਗਾ ਨਾਲ ਮੈਨੂੰ ਗਿਰਫ਼ਤਾਰ ਕਰਨ ਲਈ ਆਏ ਹੋਂ, ਜਿਵੇਂ ਮੈਂ ਕੋਈ ਅਪਰਾਧੀ ਹੋਵਾਂ? ਹਰ ਰੋਜ਼ ਮੈਂ ਮੰਦਰ ਦੇ ਇਲਾਕੇ ਵਿੱਚ ਬੈਠਦਾ ਸੀ ਅਤੇ ਲੋਕਾਂ ਨੂੰ ਉਪਦੇਸ਼ ਦਿੰਦਾ ਸੀ, ਪਰ ਤੁਸੀਂ ਮੈਨੂੰ ਗਿਰਫ਼ਤਾਰ ਨਹੀਂ ਕੀਤਾ।
56
ਪਰ ਇਹ ਸਭ ਕੁਝ ਇਸ ਲਈ ਹੋਇਆ ਤਾਂ ਕਿ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ।” ਇਸਤੋਂ ਬਾਦ ਯਿਸੂ ਦੇ ਸਾਰੇ ਚੇਲੇ ਉਸ ਨੂੰ ਛੱਡ ਕੇ ਭੱਜ ਗਏ।
57
ਜਿਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕੀਤਾ ਸੀ ਉਹ ਉਸ ਨੂੰ ਸਰਦਾਰ ਜਾਜਕ ਕਯਾਫ਼ਾ ਦੇ ਘਰ ਲੈ ਗਏ ਜਿੱਥੇ ਨੇਮ ਦੇ ਉਪਦੇਸ਼ਕ ਅਤੇ ਵਡੇਰੇ ਆਗੂ ਇਕੱਠੇ ਹੋਏ ਸਨ।
58
ਜਦੋਂ ਉਸ ਨੂੰ ਸਰਦਾਰ ਜਾਜਕ ਦੇ ਘਰ ਲਿਜਾਇਆ ਜਾ ਰਿਹਾ ਸੀ ਤਾਂ ਪਤਰਸ ਨੇ ਕੁਝ ਵਿੱਥ ਨਾਲ ਉਸਦਾ ਪਿੱਛਾ ਕੀਤਾ। ਉਸ ਨੇ ਵਿਹੜੇ ਵਿੱਚ ਪ੍ਰਵੇਸ਼ ਕੀਤਾ ਅਤੇ ਸਿਪਾਹੀਆਂ ਨਾਲ ਬੈਠ ਗਿਆ। ਉਹ ਇਹ ਵੇਖਣ ਲਈ ਉਤਸੁਕ ਸੀ ਕਿ ਅੰਤ ਵਿੱਚ ਯਿਸੂ ਨਾਲ ਕੀ ਵਾਪਰੇਗਾ।
59
ਪ੍ਰਧਾਨ ਜਾਜਕ ਅਤੇ ਯਹੂਦੀਆਂ ਦੀ ਪੂਰੀ ਸਭਾ ਯਿਸੂ ਦੇ ਖਿਲਾਫ਼ ਝੂਠੇ ਗਵਾਹ ਲੱਭ ਰਹੀ ਸੀ। ਤਾਂ ਜੋ ਉਹ ਉਸ ਨੂੰ ਮਰਵਾ ਸੱਕਣ। ਉਹ ਅਜਿਹੇ ਲੋਕਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ ਜੋ ਯਿਸੂ ਦੇ ਵਿਰੁੱਧ ਕੁਝ ਕਹਿਣ।
60
ਬਹੁਤ ਸਾਰੇ ਲੋਕ ਸਾਹਮਣੇ ਆਏ ਜਿਨ੍ਹਾਂ ਨੇ ਯਿਸੂ ਬਾਰੇ ਝੂਠੀਆਂ ਗੱਲਾਂ ਆਖੀਆਂ। ਪਰ ਉਹ ਅਜਿਹੀ ਕੋਈ ਵੀ ਗਵਾਹੀ ਨਾ ਲੱਭ ਸੱਕੇ। ਫ਼ੇਰ ਦੋ ਲੋਕ ਬਾਹਰ ਆਏ ਅਤੇ ਉਨ੍ਹਾਂ ਆਖਿਆ,
61
“ਇਸ ਆਦਮੀ ਨੇ ਆਖਿਆ, ‘ਮੈਂ ਪਰਮੇਸ਼ੁਰ ਦਾ ਮੰਦਰ ਢਾਹ ਕੇ ਤਿੰਨ ਦਿਨਾਂ ਵਿੱਚ ਫ਼ੇਰ ਬਣਾ ਸੱਕਦਾ ਹਾਂ।’”
62
ਸਰਦਾਰ ਜਾਜਕ ਉੱਠਿਆ ਅਤੇ ਯਿਸੂ ਨੂੰ ਆਖਣ ਲੱਗਾ, “ਇਹ ਲੋਕ ਤੇਰੇ ਉੱਤੇ ਦੋਸ਼ ਲਾ ਰਹੇ ਹਨ। ਕੀ ਤੇਰੇ ਕੋਲ ਕੋਈ ਜਵਾਬ ਨਹੀਂ? ਕੀ ਇਹ ਲੋਕ ਸੱਚ ਆਖ ਰਹੇ ਹਨ?”
63
ਪਰ ਯਿਸੂ ਨੇ ਕੁਝ ਨਾ ਕਿਹਾ। ਦੋਬਾਰਾ ਸਰਦਾਰ ਜਾਜਕ ਨੇ ਯਿਸੂ ਨੂੰ ਪੁੱਛਿਆ, “ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਅਤੇ ਹੁਕਮ ਦਿੰਦਾ ਹਾਂ ਸਾਨੂੰ ਦੱਸ, ਕੀ ਪਰਮੇਸ਼ੁਰ ਦਾ ਪੁੱਤਰ ਮਸੀਹ ਤੂੰ ਹੈਂ?”
64
ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਹੀ ਹਾਂ। ਪਰ ਮੈਂ ਤੁਹਾਨੂੰ ਦੱਸਦਾ ਹਾਂ, ਭਵਿੱਖ ਵਿੱਚ, ਤੁਸੀਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਬੈਠਿਆਂ, ਅਤੇ ਸਵਰਗਾਂ ਦੇ ਬੱਦਲਾਂ ਚੋਂ ਆਉਂਦਿਆਂ ਵੇਖੋਂਗੇ।”
65
ਜਦੋਂ ਸਰਦਾਰ ਜਾਜਕ ਨੇ ਇਹ ਸੁਣਿਆ ਉਹ ਬੜੇ ਕਰੋਧ ਵਿੱਚ ਆਇਆ। ਤਾਂ ਉਸ ਨੇ ਆਪਣੇ ਕੱਪੜੇ ਪਾੜੇ ਅਤੇ ਆਖਿਆ, “ਇਸ ਮਨੁੱਖ ਨੇ ਉਹ ਗੱਲਾਂ ਆਖਿਆਂ ਹਨ ਜੋ ਪਰਮੇਸ਼ੁਰ ਦੇ ਖਿਲਾਫ਼ ਹਨ, ਇਸ ਲਈ ਸਾਨੂੰ ਕੋਈ ਹੋਰ ਗਵਾਹੀ ਨਹੀਂ ਲੋੜੀਂਦੀ। ਤੁਸੀਂ ਸਭ ਨੇ ਇਸ ਨੂੰ ਪਰਮੇਸ਼ੁਰ ਦੇ ਖਿਲਾਫ਼ ਬੋਲਦਿਆਂ ਸੁਣਿਆ ਹੈ।
66
ਤੁਹਾਡੀ ਕੀ ਸਲਾਹ ਹੈ?” ਯਹੂਦੀਆਂ ਨੇ ਉੱਤਰ ਦਿੱਤਾ, “ਇਹ ਕਸੂਰਵਾਰ ਹੈ, ਅਤੇ ਉਸ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ।”
67
ਤਦ ਲੋਕਾਂ ਨੇ ਯਿਸੂ ਦੇ ਮੂੰਹ ਤੇ ਥੁੱਕਿਆ ਅਤੇ ਉਸ ਨੂੰ ਮੁੱਕੇ ਮਾਰੇ। ਹੋਰਨਾਂ ਲੋਕਾਂ ਨੇ ਯਿਸੂ ਨੂੰ ਥੱਪੜ ਮਾਰੇ।
68
ਉਨ੍ਹਾਂ ਕਿਹਾ, “ਦਿਖਾ ਕਿ ਤੂੰ ਇੱਕ ਨਬੀ ਹੈਂ। ਹੇ ਮਸੀਹ, ਅਗੰਮ ਵਾਕ ਕਰ ਕਿ ਤੈਨੂੰ ਕਿਸਨੇ ਮਾਰਿਆ ਹੈ।”
69
ਉਸ ਸਾਰੇ ਸਮੇਂ ਪਤਰਸ ਵਿਹੜੇ ਵਿੱਚ ਬੈਠਾ ਰਿਹਾ। ਇੱਕ ਨੋਕਰਾਨੀ ਪਤਰਸ ਕੋਲ ਆਈ ਅਤੇ ਆਖਿਆ, “ਤੂੰ ਵੀ ਗਲੀਲ ਦੇ ਯਿਸੂ ਨਾਲ ਸੀ।”
70
ਪਰ ਪਤਰਸ ਨੇ ਇਸਦਾ ਸਭ ਅੱਗੇ ਇਨਕਾਰ ਕੀਤਾ, ਅਤੇ ਆਖਿਆ, “ਮੈਂ ਨਹੀਂ ਜਾਣਦਾ ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ।”
71
ਫ਼ੇਰ ਪਤਰਸ ਉਸ ਵਿਹੜੇ ਤੋਂ ਬਾਹਰ ਚੱਲਿਆ ਗਿਆ। ਫ਼ਾਟਕ ਕੋਲ ਇੱਕ ਹੋਰ ਗੋਲੀ ਨੇ ਉਸ ਨੂੰ ਵੇਖਿਆ ਅਤੇ ਉੱਥੇ ਲੋਕਾਂ ਨੂੰ ਆਖਿਆ, “ਇਹ ਵੀ ਯਿਸੂ ਨਾਸਰੀ ਦੇ ਨਾਲ ਸੀ।”
72
ਫ਼ਿਰ, ਪਤਰਸ ਨੇ ਸੌਂਹ ਖਾਕੇ ਇਹ ਆਖਦਿਆਂ ਇਨਕਾਰ ਕਰ ਦਿੱਤਾ, “ਮੈਂ ਇਸ ਆਦਮੀ ਨੂੰ ਨਹੀਂ ਜਾਣਦਾ।”
73
ਕੁਝ ਦੇਰ ਬਾਦ, ਜੋ ਲੋਕ ਉੱਥੇ ਖੜ੍ਹੇ ਸਨ ਉਹ ਪਤਰਸ ਕੋਲ ਆਏ ਅਤੇ ਆਖਿਆ, “ਤੇਰੇ ਉੱਚਾਰਣ ਤੋਂ ਹੀ ਸਾਨੂੰ ਪਤਾ ਹੈ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ।”
74
ਤਦ ਉਹ ਖੁਦ ਨੂੰ ਸਰਾਪਣ ਲੱਗਾ ਅਤੇ ਉਸ ਨੇ ਆਖਿਆ, “ਮੈਂ ਪਰਮੇਸ਼ੁਰ ਦੀ ਸੌਹ ਖਾਂਦਾ ਹਾਂ ਕਿ ਮੈਂ ਇਸ ਆਦਮੀ ਨੂੰ ਨਹੀਂ ਜਾਣਦਾ।” ਜਿਵੇਂ ਹੀ ਪਤਰਸ ਨੇ ਇਹ ਆਖਿਆ, ਕੁੱਕੜ ਨੇ ਬਾਂਗ ਦਿੱਤੀ।
75
ਤਦ ਪਤਰਸ ਨੂੰ ਯਾਦ ਆਇਆ ਕਿ ਯਿਸੂ ਨੇ ਉਸ ਨੂੰ ਕੀ ਆਖਿਆ ਸੀ: “ਕਿ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਮੈਨੂੰ ਤਿੰਨ ਵਾਰੀ ਜਾਨਣ ਤੋਂ ਇਨਕਾਰ ਕਰੇਂਗਾ।” ਫ਼ੇਰ ਪਤਰਸ ਬਾਹਰ ਗਿਆ ਅਤੇ ਭੁਬਾਂ ਮਾਰਕੇ ਰੋਇਆ।
← Chapter 25
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 27 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28