bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Numbers 22
Numbers 22
Punjabi 2002 ERV (ਪਵਿੱਤਰ ਬਾਈਬਲ)
← Chapter 21
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 23 →
1
ਫ਼ੇਰ ਇਸਰਾਏਲ ਦੇ ਲੋਕ ਮੋਆਬ ਵਿੱਚਲੀ ਯਰਦਨ ਵਾਦੀ ਵੱਲ ਚੱਲੇ ਗਏ। ਉਨ੍ਹਾਂ ਨੇ ਯਰੀਹੋ ਦੇ ਸਾਹਮਣੇ ਯਰਦਨ ਨਦੀ ਨੇੜੇ ਡੇਰਾ ਲਾਇਆ।
2
ਸਿੱਪੋਰ ਦੇ ਪੁੱਤਰ ਬਾਲਾਕ ਨੇ ਉਹ ਸਾਰੀਆਂ ਚੀਜ਼ਾਂ ਦੇਖੀਆਂ ਜਿਹੜੀਆਂ ਇਸਰਾਏਲ ਦੇ ਲੋਕਾਂ ਨੇ ਅਮੋਰੀ ਲੋਕਾਂ ਨਾਲ ਕੀਤੀਆਂ ਸਨ। ਮੋਆਬ ਦਾ ਰਾਜਾ ਬਹੁਤ ਭੈਭੀਤ ਸੀ, ਕਿਉਂਕਿ ਉੱਥੇ ਇਸਰਾਏਲ ਦੇ ਬਹੁਤ ਜ਼ਿਆਦਾ ਲੋਕ ਸਨ। ਮੋਆਬ ਸੱਚ ਮੁੱਚ ਉਨ੍ਹਾਂ ਪਾਸੋਂ ਡਰਦਾ ਸੀ।
4
ਮੋਆਬ ਦੇ ਰਾਜੇ ਨੇ ਮਿਦਯਾਨ ਦੇ ਆਗੂਆਂ ਨੂੰ ਆਖਿਆ, “ਲੋਕਾਂ ਦੀ ਏਡੀ ਵੱਡੀ ਭੀੜ, ਸਾਡੇ ਆਲੇ-ਦੁਆਲੇ ਦੀ ਹਰ ਸ਼ੈਅ ਨੂੰ ਨਸ਼ਟ ਕਰ ਦੇਵੇਗੀ, ਜਿਵੇਂ ਕੋਈ ਗਊ ਕਿਸੇ ਖੇਤ ਦੇ ਸਾਰੇ ਘਾਹ ਨੂੰ ਚਰ ਜਾਂਦੀ ਹੈ।” ਉਸ ਸਮੇਂ ਸਿੱਪੋਰ ਦਾ ਪੁੱਤਰ ਬਾਲਾਕ ਮੋਆਬ ਦਾ ਰਾਜਾ ਸੀ।
5
ਉਸ ਨੇ ਕੁਝ ਲੋਕਾਂ ਨੂੰ ਬਓਰ ਦੇ ਪੁੱਤਰ ਬਿਲਆਮ ਨੂੰ ਸੱਦਣ ਲਈ ਭੇਜਿਆ। ਬਿਲਆਮ, ਫ਼ਰਾਤ ਨਦੀ ਦੇ ਨੇੜੇ ਪਥੋਰ ਵਿਖੇ ਸੀ। ਇੱਥੇ ਸਿਰਫ਼ ਬਿਲਆਮ ਦੇ ਲੋਕੀ ਰਹਿੰਦੇ ਸਨ। ਬਾਲਾਕ ਦਾ ਸੰਦੇਸ਼ ਇਹ ਸੀ: “ਲੋਕਾਂ ਦਾ ਇੱਕ ਨਵਾਂ ਟੋਲਾ ਮਿਸਰ ਵਿੱਚੋਂ ਆਇਆ ਹੈ। ਉਹ ਗਿਣਤੀ ਵਿੱਚ ਇੰਨੇ ਹਨ ਕਿ ਉਨ੍ਹਾਂ ਨੇ ਸਾਰੀ ਧਰਤੀ ਨੂੰ ਕੱਜ ਲਿਆ ਹੈ। ਉਨ੍ਹਾਂ ਨੇ ਮੈਥੋਂ ਅੱਗੇ ਡੇਰਾ ਲਾਇਆ ਹੋਇਆ ਹੈ।
6
ਆਕੇ ਮੇਰੇ ਲਈ ਇਨ੍ਹਾਂ ਲੋਕਾਂ ਨੂੰ ਸਰਾਪ। ਇਹ ਲੋਕ ਮੇਰੇ ਨਾਲੋਂ ਵੱਧ ਤਾਕਤਵਰ ਹਨ। ਮੈਨੂੰ ਪਤਾ ਹੈ ਕਿ ਤੇਰੇ ਕੋਲ ਬਹੁਤ ਤਾਕਤ ਹੈ। ਜੇ ਤੂੰ ਕਿਸੇ ਵਿਅਕਤੀ ਨੂੰ ਅਸੀਸ ਦੇ ਦੇਵੇਂ ਤਾਂ ਉਸਦੀ ਕਿਸਮਤ ਖੁਲ੍ਹ ਜਾਂਦੀ ਹੈ ਅਤੇ ਜੇ ਤੂੰ ਕਿਸੇ ਨੂੰ ਸਰਾਪ ਦੇ ਦੇਵੇਂ, ਉਸ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ। ਇਸ ਲਈ ਆਕੇ ਇਨ੍ਹਾਂ ਲੋਕਾਂ ਨੂੰ ਸਰਾਪ। ਸ਼ਾਇਦ ਫ਼ੇਰ ਮੈਂ ਇਨ੍ਹਾਂ ਨੂੰ ਹਰਾ ਸੱਕਾ।”
7
ਮੋਆਬ ਅਤੇ ਮਿਦਯਾਨ ਦੇ ਆਗੂ ਬਾਲਾਮ ਨਾਲ ਗੱਲ ਕਰਨ ਲਈ ਚੱਲੇ ਗਏ। ਉਨ੍ਹਾਂ ਕੋਲ ਉਸ ਨੂੰ ਦੇਣ ਲਈ ਪੈਸੇ ਸਨ ਅਤੇ ਉਨ੍ਹਾ ਨੇ ਉਸ ਨੂੰ ਬਾਲਾਕ ਦੀ ਆਖੀ ਹੋਈ ਹਰ ਗੱਲ ਦੱਸੀ।
8
ਬਿਲਆਮ ਨੇ ਉਨ੍ਹਾਂ ਨੂੰ ਆਖਿਆ, “ਰਾਤ ਨੂੰ ਇੱਥੇ ਹੀ ਠਹਿਰੋ। ਮੈਂ ਯਹੋਵਾਹ ਨਾਲ ਗੱਲ ਕਰਾਂਗਾ ਅਤੇ ਤੁਹਾਨੂੰ ਦੱਸਾਂਗਾ ਕਿ ਉਹ ਕੀ ਆਖਦਾ ਹੈ।” ਇਸ ਲਈ ਮੋਆਬ ਦੇ ਆਗੂ ਉਸ ਰਾਤ ਬਿਲਆਮ ਦੇ ਨਾਲ ਉੱਥੇ ਹੀ ਠਹਿਰ ਗਏ।
9
ਪਰਮੇਸ਼ੁਰ ਬਿਲਆਮ ਕੋਲ ਆਇਆ ਅਤੇ ਪੁੱਛਿਆ, “ਤੇਰੇ ਨਾਲ ਇਹ ਕੌਣ ਲੋਕ ਹਨ?”
10
ਬਿਲਆਮ ਨੇ ਪਰਮੇਸ਼ੁਰ ਨੂੰ ਆਖਿਆ, “ਸਿੱਪੋਰ ਦੇ ਪੁੱਤਰ ਬਾਲਾਕ, ਮੋਆਬ ਦੇ ਰਾਜੇ ਨੇ ਇਨ੍ਹਾਂ ਨੂੰ ਮੇਰੇ ਕੋਲ ਇੱਕ ਸੁਨੇਹਾ ਦੇਕੇ ਘਲਿਆ ਹੈ।
11
ਸੁਨੇਹਾ ਇਹ ਹੈ: ਲੋਕਾਂ ਦੀ ਇੱਕ ਨਵੀਂ ਕੌਮ ਮਿਸਰ ਤੋਂ ਬਾਹਰ ਆ ਗਈ ਹੈ। ਇਹ ਲੋਕ ਇੰਨੇ ਜ਼ਿਆਦਾ ਹਨ ਕਿ ਸਾਰੀ ਧਰਤੀ ਕੱਜੀ ਹੋਈ ਹੈ। ਇਸ ਲਈ ਆਉ ਅਤੇ ਇਨ੍ਹਾਂ ਨੂੰ ਸਰਾਪ ਦੇ। ਤਾਂ ਸ਼ਾਇਦ ਮੈਂ ਇਨ੍ਹਾਂ ਨਾਲ ਲੜ ਸੱਕਾਂ ਅਤੇ ਇਨ੍ਹਾਂ ਨੂੰ ਆਪਣੇ ਦੇਸ਼ ਵਿੱਚੋਂ ਬਾਹਰ ਕੱਢ ਸੱਕਾਂ।”
12
ਪਰ ਪਰਮੇਸ਼ੁਰ ਨੇ ਬਿਲਆਮ ਨੂੰ ਆਖਿਆ, “ਉਨ੍ਹਾਂ ਦੇ ਨਾਲ ਨਾ ਜਾਵੀਂ। ਤੈਨੂੰ ਇਨ੍ਹਾਂ ਲੋਕਾਂ ਨੂੰ ਸਰਾਪ ਨਹੀਂ ਦੇਣਾ ਚਾਹੀਦਾ। ਉਹ ਮੇਰੇ ਲੋਕ ਹਨ।”
13
ਅਗਲੀ ਸਵੇਰ ਬਿਲਆਮ ਉੱਠਿਆ ਅਤੇ ਉਸ ਨੇ ਬਾਲਾਕ ਦੇ ਆਗੁਆਂ ਨੂੰ ਆਖਿਆ, “ਆਪਣੇ ਦੇਸ਼ ਵਾਪਸ ਪਰਤ ਜਾਉ। ਯਹੋਵਾਹ ਮੈਨੂੰ ਤੁਹਾਡੇ ਨਾਲ ਜਾਣ ਦੀ ਆਗਿਆ ਨਹੀਂ ਦਿੰਦਾ।”
14
ਇਸ ਲਈ ਮੋਆਬ ਦੇ ਆਗੂ ਬਾਲਾਕ ਕੋਲ ਵਾਪਸ ਚੱਲੇ ਗਏ ਅਤੇ ਉਸ ਨੂੰ ਇਹ ਗੱਲ ਦੱਸੀ। ਉਨ੍ਹਾਂ ਨੇ ਆਖਿਆ, “ਬਿਲਆਮ ਨੇ ਸਾਡੇ ਨਾਲ ਆਉਣ ਤੋਂ ਇਨਕਾਰ ਕਰ ਦਿੱਤਾ ਹੈ।”
15
ਇਸ ਲਈ ਬਾਲਾਕ ਨੇ ਹੋਰਨਾਂ ਆਗੂਆਂ ਨੂੰ ਬਿਲਆਮ ਵੱਲ ਭੇਜਿਆ। ਇਸ ਵਾਰ ਉਸ ਨੇ ਪਹਿਲਾਂ ਨਾਲੋਂ ਵੱਧੇਰੇ ਗਿਣਤੀ ਵਿੱਚ ਬੰਦੇ ਭੇਜੇ। ਅਤੇ ਇਹ ਆਗੂ ਪਹਿਲੇ ਆਗੂਆਂ ਨਾਲੋਂ ਵੱਧੇਰੇ ਮਹੱਤਵਪੂਰਣ ਸਨ।
16
ਉਹ ਬਿਲਆਮ ਕੋਲ ਗਏ ਅਤੇ ਆਖਿਆ: “ਸਿੱਪੋਰ ਦਾ ਪੁੱਤਰ ਬਾਲਾਕ ਤੁਹਾਨੂੰ ਆਖਦਾ ਹੈ: ਕਿਰਪਾ ਕਰਕੇ ਕਿਸੇ ਵੀ ਕਾਰਣ ਮੇਰੇ ਕੋਲ ਆਉਣ ਤੋਂ ਇਨਕਾਰ ਨਾ ਕਰੋ।
17
ਜੇ ਤੁਸੀਂ ਮੇਰੇ ਕਹੇ ਅਨੁਸਾਰ ਕਰੋਂਗੇ ਤਾਂ ਮੈਂ ਤੁਹਾਨੂੰ ਬਹੁਤ ਕੁਝ ਦੇਵਾਂਗਾ। ਆਉ ਅਤੇ ਮੇਰੀ ਖਾਤਿਰ ਇਨ੍ਹਾਂ ਲੋਕਾਂ ਨੂੰ ਸਰਾਪ ਦਿਉ।”
18
ਬਿਲਆਮ ਨੇ ਬਾਲਾਕ ਦੇ ਅਧਿਕਾਰੀਆਂ ਨੂੰ ਜਵਾਬ ਦਿੱਤਾ: ਉਸ ਨੇ ਆਖਿਆ, “ਮੈਨੂੰ ਯਹੋਵਾਹ ਮੇਰੇ ਪਰਮੇਸ਼ੁਰ ਦਾ ਹੁਕਮ ਮੰਨਣਾ ਪੈਂਦਾ ਹੈ। ਮੈਂ ਉਸ ਦੇ ਆਦੇਸ਼ ਦੇ ਵਿਰੁੱਧ ਕੁਝ ਵੀ ਨਹੀਂ ਕਰ ਸੱਕਦਾ। ਜਿੰਨਾ ਚਿਰ ਯਹੋਵਾਹ ਇਹ ਨਾ ਆਖੇ ਕਿ ਮੈਂ ਕਰ ਸੱਕਦਾ ਹਾਂ, ਮੈਂ ਕੁਝ ਵੀ ਨਹੀਂ ਕਰ ਸੱਕਦਾ, ਨਾ ਨਿੱਕੀ ਗੱਲ ਅਤੇ ਨਾ ਵੱਡੀ ਗੱਲ। ਭਾਵੇਂ ਰਾਜਾ ਬਾਲਾਕ ਮੈਨੂੰ ਆਪਣਾ ਸੋਨੇ ਚਾਂਦੀ ਨਾਲ ਭਰਿਆ ਹੋਇਆ ਖੂਬਸੂਰਤ ਘਰ ਹੀ ਕਿਉਂ ਨਾ ਦੇ ਦੇਵੇ, ਮੈਂ ਯਹੋਵਾਹ ਦੇ ਆਦੇਸ਼ ਦੇ ਵਿਰੁੱਧ ਕੁਝ ਵੀ ਨਹੀਂ ਕਰਾਂਗਾ।
19
ਪਰ ਤੁਸੀਂ ਰਾਤ ਇੱਥੇ ਠਹਿਰ ਸੱਕਦੇ ਹੋ ਜਿਵੇਂ ਦੂਸਰੇ ਲੋਕ ਠਹਿਰੇ ਸਨ। ਅਤੇ ਰਾਤ ਵੇਲੇ ਮੈਨੂੰ ਪਤਾ ਚੱਲ ਜਾਵੇਗਾ ਕਿ ਯਹੋਵਾਹ ਮੈਨੂੰ ਕੀ ਆਖਣਾ ਚਾਹੁੰਦਾ ਹੈ।”
20
ਉਸ ਰਾਤ, ਪਰਮੇਸ਼ੁਰ ਬਿਲਆਮ ਕੋਲ ਆਇਆ। ਪਰਮੇਸ਼ੁਰ ਨੇ ਆਖਿਆ, “ਇਹ ਲੋਕ ਤੈਨੂੰ ਆਪਣੇ ਨਾਲ ਲਿਜਾਣ ਲਈ ਫ਼ੇਰ ਆ ਗਏ ਹਨ। ਇਸ ਲਈ ਤੂੰ ਇਨ੍ਹਾਂ ਨਾਲ ਜਾ ਸੱਕਦਾ ਹੈ। ਪਰ ਸਿਰਫ਼ ਉਹੀ ਗੱਲਾਂ ਕਰਨੀਆਂ ਜਿਹੜੀਆਂ ਮੈਂ ਤੈਨੂੰ ਕਰਨ ਲਈ ਆਖਾਂ।”
21
ਅਗਲੀ ਸਵੇਰ, ਬਿਲਆਮ ਉੱਠਿਆ ਅਤੇ ਆਪਣੇ ਖੋਤੇ ਉੱਤੇ ਕਾਠੀ ਪਾ ਲਈ। ਫ਼ੇਰ ਉਹ ਮੋਆਬ ਦੇ ਆਗੂਆਂ ਨਾਲ ਤੁਰ ਪਿਆ।
22
ਬਿਲਆਮ ਆਪਣੇ ਖੋਤੇ ਦੀ ਸਵਾਰੀ ਕਰ ਰਿਹਾ ਸੀ। ਉਸ ਦੇ ਨਾਲ ਉਸ ਦੇ ਦੋ ਸੇਵਾਦਾਰ ਵੀ ਸਨ। ਜਦੋਂ ਬਿਲਆਮ ਸਫ਼ਰ ਕਰ ਰਿਹਾ ਸੀ ਤਾਂ ਪਰਮੇਸ਼ੁਰ ਗੁੱਸੇ ਵਿੱਚ ਆ ਗਿਆ। ਇਸ ਲਈ ਯਹੋਵਾਹ ਦਾ ਦੂਤ ਬਿਲਆਮ ਦੇ ਸਾਹਮਣੇ ਸੜਕ ਉੱਤੇ ਖਲੋ ਗਿਆ। ਦੂਤ ਬਿਲਆਮ ਨੂੰ ਰੋਕਣਾ ਚਾਹੁੰਦਾ ਸੀ।
23
ਬਿਲਆਮ ਦੇ ਖੋਤੇ ਨੇ ਯਹੋਵਾਹ ਦੇ ਦੂਤ ਨੂੰ ਸੜਕ ਉੱਤੇ ਖਲੋਤਿਆ ਦੇਖਿਆ, ਦੂਤ ਦੇ ਹੱਥ ਵਿੱਚ ਤਲਵਾਰ ਸੀ। ਇਸ ਲਈ ਖੋਤਾ ਸੜਕ ਤੋਂ ਮੁੜ ਪਿਆ ਅਤੇ ਖੇਤ ਵਿੱਚ ਚੱਲਾ ਗਿਆ। ਬਿਲਆਨ ਨੂੰ ਦੂਤ ਦਿਖਾਈ ਨਹੀਂ ਦਿੱਤਾ ਇਸ ਲਈ ਉਹ ਖੋਤੇ ਉੱਤੇ ਬਹੁਤ ਕਰੋਧਵਾਨ ਹੋਇਆ ਉਸ ਨੇ ਖੋਤੇ ਨੂੰ ਕੁੱਟਿਆ ਅਤੇ ਇਸ ਨੂੰ ਸੜਕ ਉੱਤੇ ਵਾਪਸ ਜਾਣ ਲਈ ਮਜਬੂਰ ਕਰ ਦਿੱਤਾ।
24
ਬਾਦ ਵਿੱਚ, ਯਹੋਵਾਹ ਦਾ ਦੂਤ ਉਸ ਥਾਂ ਖਲੋ ਗਿਆ ਜਿੱਥੇ ਸੜਕ ਤੰਗ ਹੋ ਗਈ ਸੀ। ਇਹ ਦੋ ਅੰਗੂਰਾਂ ਦੇ ਬਾਗਾਂ ਦੇ ਵਿੱਚਕਾਰ ਸੀ। ਸੜਕ ਦੇ ਦੋਹੀ ਪਾਸੀਂ ਕੰਧਾ ਸਨ।
25
ਇੱਕ ਵਾਰੀ ਫ਼ੇਰ ਖੋਤੇ ਨੂੰ ਯਹੋਵਾਹ ਦਾ ਦੂਤ ਦਿਖਾਈ ਦਿੱਤਾ ਇਸ ਲਈ ਖੋਤਾ ਇੱਕ ਕੰਧ ਨਾਲ ਖਹਿਕੇ ਲੰਘਿਆ। ਇਸ ਨਾਲ ਬਿਲਆਮ ਦਾ ਪੈਰ ਕੰਧ ਨਾਲ ਰਗੜ ਖਾ ਗਿਆ ਇਸ ਲਈ ਬਿਲਆਮ ਨੇ ਫ਼ੇਰ ਆਪਣੇ ਖੋਤੇ ਨੂੰ ਕੁੱਟਿਆ।
26
ਬਾਦ ਵਿੱਚ ਯਹੋਵਾਹ ਦਾ ਦੂਤ ਇੱਕ ਹੋਰ ਥਾਂ ਖਲੋ ਗਿਆ। ਇਹ ਇੱਕ ਹੋਰ ਅਜਿਹੀ ਥਾਂ ਸੀ ਜਿੱਥੇ ਰਸਤਾ ਤੰਗ ਸੀ। ਖੋਤੇ ਦੇ ਇਧਰ-ਉਧਰ ਹੋਣ ਦਾ ਕੋਈ ਰਸਤਾ ਨਹੀਂ ਸੀ। ਖੋਤਾ ਨਾ ਖੱਬੇ ਮੁੜ ਸੱਕਦਾ ਸੀ ਨਾ ਸੱਜੇ।
27
ਖੋਤੇ ਨੇ ਯਹੋਵਾਹ ਦੇ ਦੂਤ ਨੂੰ ਦੇਖਿਆ। ਇਸ ਲਈ ਖੋਤਾ ਬਿਲਆਮ ਸਣੇ ਹੇਠਾਂ ਲੇਟ ਗਿਆ। ਬਿਲਆਮ ਨੂੰ ਖੋਤੇ ਉੱਤੇ ਬਹੁਤ ਗੁੱਸਾ ਆਇਆ। ਇਸ ਲਈ ਉਸ ਨੇ ਇਸ ਨੂੰ ਆਪਣੀ ਸੋਟੀ ਨਾਲ ਕੁੱਟਿਆ।
28
ਤਾਂ ਯਹੋਵਾਹ ਨੇ ਖੋਤੇ ਨੂੰ ਬੋਲਣ ਦੀ ਸ਼ਕਤੀ ਦੇ ਦਿੱਤੀ। ਖੋਤੇ ਨੇ ਬਿਲਆਮ ਨੂੰ ਆਖਿਆ, “ਤੂੰ ਮੇਰੇ ਉੱਤੇ ਕਿਉਂ ਗੁੱਸਾ ਕੱਢਦਾ ਹੈਂ? ਮੈਂ ਤੇਰਾ ਕੀ ਵਿਗਾੜਿਆ ਹੈ? ਤੂੰ ਮੈਨੂੰ ਤਿੰਨ ਵਾਰੀ ਮਾਰ ਚੁੱਕਿਆ ਹੈ!”
29
ਬਿਲਆਮ ਨੇ ਖੋਤੇ ਨੂੰ ਜਵਾਬ ਦਿੱਤਾ, “ਤੂੰ ਤਾਂ ਮੈਨੂੰ ਮੂਰਖ ਬਣਾ ਦਿੱਤਾ ਹੈ। ਜੇ ਮੇਰੇ ਕੋਲ ਤਲਵਾਰ ਹੁੰਦਾ ਤਾਂ ਮੈਂ ਤੈਨੂੰ ਹੁਣੇ ਮਾਰ ਦੇਣਾ ਸੀ!”
30
ਪਰ ਖੋਤੇ ਨੇ ਬਿਲਆਮ ਨੂੰ ਆਖਿਆ, “ਦੇਖ, ਮੈਂ ਤੇਰਾ ਆਪਣਾ ਖੋਤਾ ਹਾਂ! ਤੂੰ ਮੇਰੇ ਉੱਤੇ ਬਹੁਤ ਵਰ੍ਹੇ ਸਵਾਰੀ ਕੀਤੀ ਹੈ। ਅਤੇ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪਹਿਲਾ ਕਦੇ ਵੀ ਅਜਿਹਾ ਨਹੀਂ ਕੀਤਾ।” “ਇਹ ਗੱਲ ਠੀਕ ਹੈ”, ਬਿਲਆਮ ਨੇ ਆਖਿਆ।
31
ਫ਼ੇਰ ਯਹੋਵਾਹ ਨੇ ਦੂਤ ਨੂੰ ਵੇਖਣ ਲਈ ਬਿਲਆਮ ਦੀਆਂ ਅੱਖਾਂ ਖੋਲ੍ਹ ਦਿੱਤੀਆਂ। ਯਹੋਵਾਹ ਦਾ ਦੂਤ ਹੱਥ ਵਿੱਚ ਤਲਵਾਰ ਫ਼ੜਕੇ ਰਾਹ ਵਿੱਚ ਖਲੋਤਾ ਹੋਇਆ ਸੀ। ਫ਼ੇਰ ਬਿਲਆਮ ਉਸ ਦੇ ਸਾਹਮਣੇ ਧਰਤੀ ਉੱਤੇ ਝੁਕ ਗਿਆ।
32
ਤਾਂ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਪੁੱਛਿਆ, “ਤੂੰ ਆਪਣੇ ਖੋਤੇ ਨੂੰ ਤਿੰਨ ਵਾਰੀ ਕਿਉਂ ਮਾਰਿਆ ਹੈ? ਮੈਂ ਹੀ ਹਾਂ ਜਿਹੜਾ ਤੈਨੂੰ ਰੋਕਣ ਲਈ ਆਇਆ ਹਾਂ। ਪਰ ਠੀਕ ਸਮੇਂ ਸਿਰ
33
ਤੇਰੇ ਖੋਤੇ ਨੇ ਮੈਨੂੰ ਦੇਖ ਲਿਆ ਅਤੇ ਮੇਰੇ ਤੋਂ ਦੂਰ ਮੁੜ ਗਿਆ। ਇਹ ਗੱਲ ਤਿੰਨ ਵਾਰੀ ਹੋਈ। ਜੇ ਖੋਤਾ ਮੁੜਿਆ ਨਾ ਹੁੰਦਾ ਤਾਂ ਮੈਂ ਸ਼ਾਇਦ ਤੈਨੂੰ ਮਾਰ ਚੁੱਕਿਆ ਹੁੰਦਾ। ਅਤੇ ਮੈਂ ਤੇਰੇ ਖੋਤੇ ਨੂੰ ਜਿਉਂਦਾ ਛੱਡ ਦਿੰਦਾ।”
34
ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ, “ਮੈਂ ਪਾਪ ਕੀਤਾ ਹੈ। ਮੈਂ ਨਹੀਂ ਦੇਖ ਸੱਕਿਆ ਕਿ ਤੁਸੀਂ ਰਸਤੇ ਵਿੱਚ ਖਲੋਤੇ ਹੋਏ ਸੀ। ਜੇ ਮੈਂ ਕੋਈ ਗਲਤੀ ਕਰ ਰਿਹਾ ਹਾਂ ਤਾਂ ਮੈਂ ਘਰ ਵਾਪਸ ਚੱਲਾ ਜਾਂਦਾ ਹਾਂ।”
35
ਤਾਂ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ, “ਨਹੀਂ! ਤੂੰ ਇਨ੍ਹਾਂ ਆਦਮੀਆਂ ਨਾਲ ਜਾ ਸੱਕਦਾ ਹੈ। ਪਰ ਹੁਸ਼ਿਆਰ ਰਹੀਂ। ਸਿਰਫ਼ ਉਹੀ ਸ਼ਬਦ ਬੋਲੀਂ ਜਿਹੜੇ ਮੈਂ ਤੈਨੂੰ ਬੋਲਣ ਲਈ ਆਖਾਂ।” ਇਸ ਲਈ ਬਿਲਆਮ ਉਨ੍ਹਾਂ ਆਗੂਆਂ ਨਾਲ ਚੱਲਾ ਗਿਆ ਜਿਨ੍ਹਾਂ ਨੂੰ ਬਾਲਾਕ ਨੇ ਭੇਜਿਆ ਸੀ।
36
ਬਾਲਾਕ ਨੇ ਸੁਣਿਆ ਕਿ ਬਿਲਆਮ ਆ ਰਿਹਾ ਸੀ। ਇਸ ਲਈ ਬਾਲਾਕ ਉਸ ਨੂੰ ਅਰਨੋਨ ਨਦੀ ਕੰਢੇ ਵਸੇ ਮੋਆਬੀ ਸ਼ਹਿਰ ਵਿਖੇ ਮਿਲਣ ਲਈ ਬਾਹਰ ਆ ਗਿਆ। ਇਹ ਥਾਂ ਉਸ ਦੇ ਦੇਸ਼ ਦੀ ਉੱਤਰੀ ਸੀਮਾ ਉੱਤੇ ਸੀ।
37
ਜਦੋਂ ਬਾਲਾਕ ਨੇ ਬਿਲਆਮ ਨੂੰ ਦੇਖਿਆ, ਉਸ ਨੇ ਉਸ ਨੂੰ ਆਖਿਆ, “ਮੈਂ ਪਹਿਲਾਂ ਵੀ ਤੈਨੂੰ ਆਉਣ ਲਈ ਆਖਿਆ ਸੀ। ਮੈਂ ਤੈਨੂੰ ਦੱਸਿਆ ਸੀ ਕਿ ਇਹ ਬਹੁਤ ਜ਼ਰੂਰੀ ਸੀ। ਤੂੰ ਮੇਰੇ ਕੋਲ ਕਿਉਂ ਨਹੀਂ ਆਇਆ? ਕੀ ਮੈਂ ਤੈਨੂੰ ਸਤਿਕਾਰ ਦੇਣ ਦੇ ਯੋਗ ਨਹੀਂ ਹਾਂ।”
38
ਬਿਲਆਮ ਨੇ ਜਵਾਬ ਦਿੱਤਾ, “ਪਰ ਮੈਂ ਹੁਣ ਇੱਥੇ ਹਾਂ। ਮੈਂ ਆਇਆ ਹਾਂ ਪਰ ਸ਼ਾਇਦ ਮੈਂ ਉਹ ਗੱਲ ਨਾ ਕਰ ਸੱਕਾਂ ਜੋ ਤੁਸੀਂ ਚਾਹੁੰਦੇ ਸੀ। ਮੈਂ ਸਿਰਫ਼ ਉਹੀ ਸ਼ਬਦ ਬੋਲ ਸੱਕਦਾ ਹਾਂ ਜਿਹੜੇ ਯਹੋਵਾਹ ਪਰਮੇਸ਼ੁਰ ਮੇਰੇ ਕੋਲੋਂ ਅਖਵਾਉਣਾ ਚਾਹੁੰਦਾ ਹੈ।”
39
ਫ਼ੇਰ ਬਿਲਆਮ ਬਾਲਾਕ ਨਾਲ ਕਿਰਯਥ ਹੁਸੋਥ ਨੂੰ ਚੱਲਾ ਗਿਆ।
40
ਬਾਲਾਕ ਨੇ ਕੁਝ ਪਸ਼ੂ ਅਤੇ ਕੁਝ ਭੇਡਾਂ ਬਲੀ ਦੇ ਤੌਰ ਤੇ ਜ਼ਿਬਾਹ ਕੀਤੇ। ਉਸ ਨੇ ਕੁਝ ਮਾਸ ਬਿਲਆਮ ਨੂੰ ਅਤੇ ਕੁਝ ਉਨ੍ਹਾਂ ਆਗੂਆਂ ਨੂੰ ਦਿੱਤਾ ਜੋ ਉਸ ਦੇ ਨਾਲ ਸਨ।
41
ਅਗਲੀ ਸਵੇਰ ਬਾਲਾਕ ਬਿਲਆਮ ਨੂੰ ਬਮੋਥ ਬਆਲ ਦੇ ਕਸਬੇ ਅੰਦਰ ਲੈ ਗਿਆ। ਉੱਥੋਂ ਉਹ ਇਸਰਾਏਲੀ ਡੇਰੇ ਦਾ ਕੁਝ ਹਿੱਸਾ ਦੇਖ ਸੱਕਦੇ ਸਨ।
← Chapter 21
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 23 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36