bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Numbers 31
Numbers 31
Punjabi 2002 ERV (ਪਵਿੱਤਰ ਬਾਈਬਲ)
← Chapter 30
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 32 →
1
ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ,
2
“ਮੈਂ ਇਸਰਾਏਲ ਦੇ ਲੋਕਾਂ ਦੀ ਮਿਦਯਾਨੀਆਂ ਨਾਲ ਆਮ੍ਹਣੇ-ਸਾਹਮਣੇ ਹੋਣ ਵਿੱਚ ਸਹਾਇਤਾ ਕਰਾਂਗਾ। ਉਸਦੋਂ ਮਗਰੋਂ, ਮੂਸਾ ਤੇਰਾ ਦੇਹਾਂਤ ਹੋ ਜਾਵੇਗਾ।”
3
ਇਸ ਲਈ ਮੂਸਾ ਨੇ ਲੋਕਾਂ ਨਾਲ ਗੱਲ ਕੀਤੀ। ਉਸ ਨੇ ਆਖਿਆ, “ਆਪਣੇ ਵਿੱਚੋਂ ਕੁਝ ਬੰਦਿਆਂ ਦੀ ਫ਼ੌਜੀਆਂ ਦੇ ਤੌਰ ਤੇ ਚੋਣ ਕਰੋ। ਯਹੋਵਾਹ ਉਨ੍ਹਾਂ ਆਦਮੀਆਂ ਦੀ ਵਰਤੋਂ ਮਿਦਯਾਨੀਆਂ ਨਾਲ ਆਮ੍ਹਣੇ-ਸਾਹਮਣੇ ਹੋਣ ਲਈ ਕਰੇਗਾ।
4
ਇਸਰਾਏਲ ਦੇ ਹਰੇਕ ਪਰਿਵਾਰ-ਸਮੂਹ ਵਿੱਚ 1,000 ਆਦਮੀਆਂ ਨੂੰ ਚੁਣੋ।
5
ਇੱਥੇ ਕੁੱਲ 12,000 ਫ਼ੌਜੀ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹੋਣਗੇ।”
6
ਮੂਸਾ ਨੇ ਉਨ੍ਹਾਂ 12,000 ਆਦਮੀਆਂ ਨੂੰ ਜੰਗ ਲਈ ਭੇਜਿਆ। ਉਸ ਨੇ ਜਾਜਕ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੂੰ ਉਨ੍ਹਾਂ ਦੇ ਨਾਲ ਭੇਜਿਆ। ਫ਼ੀਨਹਾਸ ਨੇ ਪਵਿੱਤਰ ਵਸਤਾਂ, ਅਤੇ ਤੁਰ੍ਹੀਆਂ ਆਪਣੇ ਹੱਥਾਂ ਵਿੱਚ ਲੈ ਲਈਆਂ।
7
ਇਸਰਾਏਲ ਦੇ ਲੋਕ ਮਿਦਯਾਨੀਆਂ ਨਾਲ ਉਸੇ ਤਰ੍ਹਾਂ ਲੜੇ ਜਿਵੇਂ ਯਹੋਵਾਹ ਨੇ ਆਦੇਸ਼ ਦਿੱਤਾ ਸੀ। ਉਸ ਨੇ ਮਿਦਯਾਨੀਆਂ ਦੇ ਸਾਰੇ ਆਦਮੀ ਮਾਰ ਦਿੱਤੇ।
8
ਉਨ੍ਹਾਂ ਲੋਕਾਂ ਵਿੱਚੋਂ, ਜਿਨ੍ਹਾਂ ਨੂੰ ਉਨ੍ਹਾਂ ਨੇ ਮਾਰਿਆ ਸੀ, ਅਵ੍ਵੀ, ਰਕਮ, ਸੂਰ, ਹੂਰ ਅਤੇ ਰਬਾ ਪੰਜ ਮਿਦਯਾਨੀ ਰਾਜੇ ਸਨ। ਉਨ੍ਹਾਂ ਨੇ ਬਓਰ ਦੇ ਪੁੱਤਰ ਬਿਲਆਮ ਨੂੰ ਵੀ ਤਲਵਾਰ ਨਾਲ ਮਾਰ ਦਿੱਤਾ।
9
ਇਸਰਾਏਲ ਦੇ ਲੋਕਾਂ ਨੇ ਮਿਦਯਾਨੀਆਂ ਦੀਆਂ ਔਰਤਾਂ ਅਤੇ ਬੱਚਿਆਂ ਨੂੰ ਬੰਦੀ ਬਣਾ ਲਿਆ। ਉਨ੍ਹਾਂ ਨੇ ਉਨ੍ਹਾਂ ਦੀਆਂ ਸਮੂਹ ਭੇਡਾਂ, ਗਾਵਾਂ ਅਤੇ ਹੋਰ ਚੀਜ਼ਾਂ ਵੀ ਸਾਂਭ ਲਈਆਂ।
10
ਫ਼ੇਰ ਉਨ੍ਹਾਂ ਨੇ ਉਨ੍ਹਾਂ ਦੇ ਸਾਰੇ ਨਗਰ ਅਤੇ ਉਨ੍ਹਾਂ ਦੇ ਮਹਿਲ ਸਾੜ ਦਿੱਤੇ।
11
ਉਨ੍ਹਾਂ ਨੇ ਸਾਰੇ ਆਦਮੀਆਂ ਅਤੇ ਜਾਨਵਰਾਂ ਉੱਤੇ ਕਬਜ਼ਾ ਕਰ ਲਿਆ।
12
ਅਤੇ ਮੂਸਾ, ਜਾਜਕ ਅਲਆਜ਼ਾਰ ਅਤੇ ਇਸਰਾਏਲ ਦੇ ਹੋਰ ਸਾਰੇ ਲੋਕਾਂ ਕੋਲ ਲੈ ਆਏ। ਉਹ ਜੰਗ ਵਿੱਚ ਹਾਸਿਲ ਕੀਤੀਆਂ ਸਮੂਹ ਚੀਜ਼ਾਂ ਨੂੰ ਇਸਰਾਏਲੀਆਂ ਦੇ ਡੇਰੇ ਵਿੱਚ ਲੈ ਆਏ। ਇਸਰਾਏਲ ਦੇ ਲੋਕਾਂ ਨੇ ਮੋਆਬ ਵਿਖੇ ਯਰਦਨ ਵਾਦੀ ਵਿੱਚ ਡੇਰਾ ਲਾਇਆ ਹੋਇਆ ਸੀ। ਇਹ ਥਾਂ ਯਰੀਹੋ ਦੇ ਸਾਹਮਣੇ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਸੀ।
13
ਫ਼ੇਰ ਮੂਸਾ, ਜਾਜਕ ਅਲਆਜ਼ਾਰ ਅਤੇ ਲੋਕਾਂ ਦੇ ਆਗੂ, ਫ਼ੌਜੀਆਂ ਦੇ ਸਵਾਗਤ ਲਈ ਡੇਰੇ ਤੋਂ ਬਾਹਰ ਆਏ।
14
ਮੂਸਾ ਫ਼ੌਜ ਦੇ ਆਗੂਆਂ, 1,000 ਆਦਮੀਆਂ ਦੇ ਕਮਾਂਡਰਾਂ ਅਤੇ 100 ਆਦਮੀਆਂ ਦੇ ਕਮਾਂਡਰਾ ਨਾਲ ਬਹੁਤ ਨਾਰਾਜ਼ ਸੀ ਜਿਹੜੇ ਯੁੱਧ ਵਿੱਚੋਂ ਵਾਪਸ ਆ ਗਏ ਸਨ।
15
ਮੂਸਾ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਔਰਤਾਂ ਨੂੰ ਕਿਉਂ ਜਿਉਂਦਿਆਂ ਛੱਡ ਦਿੱਤਾ।
16
ਇਹੀ ਉਹ ਔਰਤਾਂ ਸਨ ਜਿਨ੍ਹਾਂ ਨੇ ਇਸਰਾਏਲ ਦੇ ਆਦਮੀਆਂ ਨੂੰ ਪਓਰ ਵਿਖੇ ਬਿਲਆਮ ਦੀ ਘਟਨਾ ਤੋਂ ਬਾਦ ਯਹੋਵਾਹ ਤੋਂ ਮੂੰਹ ਮੋੜਨ ਲਈ ਪ੍ਰੇਰਿਆ ਸੀ। ਅਤੇ ਉੱਥੇ ਇਸਰਾਏਲੀਆਂ ਦਰਮਿਆਨ ਬਿਮਾਰੀ ਫ਼ੈਲ ਗਈ ਸੀ।
17
ਹੁਣ ਸਾਰੇ ਮਿਦਯਾਨੀ ਮੁੰਡਿਆ ਨੂੰ ਮਾਰ ਦਿਉ। ਅਤੇ ਉਨ੍ਹਾਂ ਸਾਰੀਆਂ ਮਿਦਯਾਨੀ ਔਰਤਾਂ ਨੂੰ ਮਾਰ ਦਿਉ। ਜਿਹੜੀਆਂ ਕਿਸੇ ਆਦਮੀ ਨਾਲ ਵਾਸ ਕਰ ਚੁੱਕੀਆਂ ਹਨ। ਉਨ੍ਹਾਂ ਸਾਰੀਆਂ ਮਿਦਯਾਨੀ ਔਰਤਾਂ ਨੂੰ ਵੀ ਮਾਰ ਦਿਉ ਜਿਨ੍ਹਾਂ ਨੇ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਰੱਖੇ ਹਨ।
18
ਤੁਸੀਂ ਉਨ੍ਹਾਂ ਸਾਰੀਆਂ ਜਵਾਨ ਔਰਤਾਂ ਨੂੰ ਜਿਉਂਦਿਆਂ ਛੱਡ ਸੱਕਦੇ ਹੋ-ਪਰ ਸਿਰਫ਼ ਤਾਂ ਹੀ ਜੇ ਉਨ੍ਹਾਂ ਨੇ ਕਦੇ ਵੀ ਕਿਸੇ ਮਰਦ ਨਾਲ ਜਿਨਸੀ ਸੰਬੰਧ ਨਾ ਰੱਖੇ ਹੋਣ।
19
ਅਤੇ ਫ਼ੇਰ, ਤੁਹਾਡੇ ਵਿੱਚੋਂ ਉਨ੍ਹਾਂ ਸਾਰੇ ਆਦਮੀਆਂ ਨੂੰ ਜਿਨ੍ਹਾਂ ਨੇ ਹੋਰਨਾਂ ਆਦਮੀਆਂ ਨੂੰ ਮਾਰਿਆ ਹੈ, ਸੱਤਾਂ ਦਿਨਾਂ ਤੱਕ ਡੇਰੇ ਤੋਂ ਦੂਰ ਰਹਿਣਾ ਚਾਹੀਦਾ ਹੈ। ਜੇ ਤੁਸੀਂ ਕਿਸੇ ਮੁਰਦਾ ਸ਼ਰੀਰ ਨੂੰ ਛੂਹਿਆ ਵੀ ਹੈ ਤਾਂ ਵੀ ਤੁਹਾਨੂੰ ਡੇਰੇ ਤੋਂ ਬਾਹਰ ਰਹਿਣਾ ਚਹੀਦਾ ਹੈ। ਤੀਸਰੇ ਦਿਨ ਤੁਸੀਂ ਅਤੇ ਤੁਹਾਡੇ ਬੰਦੀਵਾਲ ਆਪਣੇ-ਆਪ ਨੂੰ ਜ਼ਰੂਰ ਪਵਿੱਤਰ ਬਨਾਉਣ। ਤੁਹਾਨੂੰ ਇਹੀ ਗੱਲ ਇੱਕ ਵਾਰ ਫ਼ੇਰ ਸੱਤਵੇਂ ਦਿਨ ਕਰਨੀ ਚਾਹੀਦੀ ਹੈ।
20
ਤੁਹਾਨੂੰ ਆਪਣੇ ਸਾਰੇ ਵਸਤਰ ਧੋ ਲੈਣੇ ਚਾਹੀਦੇ ਹਨ ਤੁਹਾਨੂੰ ਹਰ ਉਹ ਚੀਜ਼ ਧੋ ਲੈਣੀ ਚਾਹੀਦੀ ਹੈ ਜਿਹੜੀ ਚਮੜੇ, ਉੱਨ ਜਾਂ ਲੱਕੜੀ ਦੀ ਬਣੀ ਹੋਈ ਹੈ। ਤੁਹਾਨੂੰ ਪਵਿੱਤਰ ਹੋਣਾ ਚਾਹੀਦਾ ਹੈ।”
21
ਫ਼ੇਰ ਜਾਜਕ ਅਲਆਜ਼ਾਰ ਨੇ ਸਿਪਾਹੀਆਂ ਨਾਲ ਗੱਲ ਕੀਤੀ ਅਤੇ ਆਖਿਆ, “ਇਹ ਉਹ ਬਿਧੀਆਂ ਹਨ ਜਿਹੜੀਆਂ ਯਹੋਵਾਹ ਨੇ ਮੂਸਾ ਨੂੰ ਯੁੱਧ ਵਿੱਚੋਂ ਵਾਪਸ ਆਉਣ ਵਾਲੇ ਸਿਪਾਹੀਆਂ ਬਾਰੇ ਦਿੱਤੀਆਂ ਸਨ।
22
ਪਰ ਉਨ੍ਹਾਂ ਵਸਤਾਂ ਲਈ ਬਿਧੀਆਂ ਵਖਰੀਆਂ ਹਨ ਜਿਨ੍ਹਾਂ ਨੂੰ ਅੱਗ ਵਿੱਚ ਰੱਖਿਆ ਜਾ ਸੱਕਦਾ ਹੈ। ਤੁਹਾਨੂੰ ਸੋਨੇ, ਚਾਂਦੀ, ਕਾਂਸੀ, ਲੋਹੇ, ਟੀਨ ਜਾਂ ਸਿੱਕੇ ਨੂੰ ਅੱਗ ਵਿੱਚ ਰੱਖਣਾ ਚਾਹੀਦਾ ਹੈ। ਅਤੇ ਫ਼ੇਰ ਉਨ੍ਹਾਂ ਚੀਜ਼ਾਂ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ ਅਤੇ ਉਹ ਪਵਿੱਤਰ ਹੋ ਜਾਣਗੀਆਂ। ਜੇ ਉਨ੍ਹਾਂ ਚੀਜ਼ਾਂ ਨੂੰ ਅੱਗ ਵਿੱਚ ਨਹੀਂ ਰੱਖਿਆ ਜਾ ਸੱਕਦਾ ਤਾਂ ਵੀ ਤੁਹਾਨੂੰ ਉਨ੍ਹਾਂ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ।
24
ਸੱਤਵੇਂ ਦਿਨ ਤੁਹਾਨੂੰ ਆਪਣੇ ਸਾਰੇ ਕੱਪੜੇ ਧੋ ਲੈਣੇ ਚਾਹੀਦੇ ਹਨ। ਫ਼ੇਰ ਤੁਸੀਂ ਪਵਿੱਤਰ ਹੋ ਜਾਵੋਂਗੇ। ਇਸਤੋਂ ਮਗਰੋਂ ਤੁਸੀਂ ਡੇਰੇ ਵਿੱਚ ਆ ਸੱਕਦੇ ਹੋਂ।”
25
ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
26
“ਜਾਜਕ ਅਲਆਜ਼ਾਰ ਤੈਨੂੰ ਅਤੇ ਹੋਰ ਸਾਰੇ ਆਗੂਆਂ ਨੂੰ ਲੋਕਾਂ ਅਤੇ ਜਾਨਵਰਾਂ ਦੀ ਸਾਰੀ ਲੁੱਟ ਦੀ ਗਿਣਤੀ ਕਰਨੀ ਚਾਹੀਦੀ ਹੈ ਜੋ ਸਿਪਾਹੀ ਯੁੱਧ ਵਿੱਚੋਂ ਵਾਪਸ ਲਿਆਏ ਸਨ।
27
ਫ਼ੇਰ ਉਨ੍ਹਾਂ ਚੀਜ਼ਾਂ ਨੂੰ ਜੰਗ ਵਿੱਚ ਜਾਣ ਵਾਲੇ ਸਿਪਾਹੀਆਂ ਅਤੇ ਇਸਰਾਏਲ ਦੇ ਹੋਰਨਾਂ ਲੋਕਾਂ ਵਿੱਚਕਾਰ ਵੰਡ ਦਿਉ।
28
ਜੰਗ ਨੂੰ ਜਾਣ ਵਾਲੇ ਸਿਪਾਹੀਆਂ ਕੋਲੋਂ ਉਨ੍ਹਾਂ ਚੀਜ਼ਾਂ ਦਾ ਇੱਕ ਹਿੱਸਾ ਲੈ ਲਵੋ ਉਹ ਹਿੱਸਾ ਯਹੋਵਾਹ ਦਾ ਹੈ। ਯਹੋਵਾਹ ਦਾ ਹਿੱਸਾ ਹਰ 500 ਚੀਜ਼ਾਂ ਪਿੱਛੇ ਇੱਕ ਚੀਜ਼ ਹੈ। ਇਸ ਵਿੱਚ ਲੋਕ, ਗਾਵਾਂ, ਖੋਤੇ ਅਤੇ ਭੇਡਾਂ ਸ਼ਾਮਲ ਹਨ।
29
ਉਨ੍ਹਾਂ ਚੀਜ਼ਾਂ ਨੂੰ ਸਿਪਾਹੀਆਂ ਦੇ ਅੱਧੇ ਹਿੱਸੇ ਵਿੱਚੋਂ ਲੈ ਲਵੋ ਜਿਹੜੇ ਜੰਗ ਨੂੰ ਗਏ ਸਨ। ਫ਼ੇਰ ਉਹ ਚੀਜ਼ਾਂ ਜਾਜਕ ਅਲਆਜ਼ਾਰ ਨੂੰ ਦੇ ਦਿਉ। ਉਹ ਹਿੱਸਾ ਯਹੋਵਾਹ ਦਾ ਹੈ।
30
ਅਤੇ ਫ਼ੇਰ ਲੋਕਾਂ ਦੇ ਅੱਧੇ ਹਿੱਸੇ ਵਿੱਚੋਂ ਹਰ 50 ਚੀਜ਼ਾਂ ਪਿੱਛੇ ਇੱਕ ਚੀਜ਼ ਰੱਖ ਲਵੋ। ਇਸ ਵਿੱਚ ਲੋਕ, ਗਾਵਾਂ, ਖੋਤੇ, ਭੇਡਾਂ ਜਾਂ ਕੋਈ ਹੋਰ ਪਸ਼ੂ ਸ਼ਾਮਲ ਹਨ। ਇਹ ਹਿੱਸਾ ਲੇਵੀਆਂ ਨੂੰ ਦੇ ਦੇਵੋ। ਕਿਉਂਕਿ ਲੇਵੀਆਂ ਨੇ ਯਹੋਵਾਹ ਦੇ ਪਵਿੱਤਰ ਤੰਬੂ ਦੀ ਦੇਖ-ਭਾਲ ਕੀਤੀ ਸੀ।”
31
ਇਸ ਤਰ੍ਹਾਂ ਮੂਸਾ ਅਤੇ ਅਲਆਜ਼ਾਰ ਨੇ ਉਹੋ ਕੁਝ ਕੀਤਾ ਜਿਸਦਾ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।
32
ਸਿਪਾਹੀਆਂ ਨੇ 6,75,000 ਭੇਡਾਂ,
33
72,000 ਗਾਵਾਂ,
34
61,000 ਖੋਤੇ,
35
ਅਤੇ 32,000 ਔਰਤਾਂ ਲਿਆਂਦੀਆਂ ਸਨ। (ਇਨ੍ਹਾਂ ਵਿੱਚੋਂ ਸਿਰਫ਼ ਉਹੀ ਔਰਤਾਂ ਸ਼ਾਮਲ ਹਨ ਜਿਨ੍ਹਾਂ ਨੇ ਕਿਸੇ ਮਰਦ ਨਾਲ ਜਿਨਸੀ ਸੰਬੰਧ ਨਹੀਂ ਰੱਖੇ ਸਨ।)
36
ਜਿਹੜੇ ਸਿਪਾਹੀ ਜੰਗ ਵਿੱਚ ਗਏ ਸਨ ਉਨ੍ਹਾਂ ਨੂੰ 3,37,500 ਭੇਡਾਂ ਮਿਲੀਆਂ।
37
ਉਨ੍ਹਾਂ ਨੇ 675 ਭੇਡਾਂ ਯਹੋਵਾਹ ਨੂੰ ਅਰਪਨ ਕਰ ਦਿੱਤੀਆਂ।
38
ਸਿਪਾਹੀਆਂ ਨੂੰ 36,000 ਗਾਵਾਂ ਮਿਲੀਆਂ। ਉਨ੍ਹਾਂ ਨੇ 72 ਗਾਵਾਂ ਯਹੋਵਾਹ ਨੂੰ ਦੇ ਦਿੱਤੀਆਂ।
39
ਸਿਪਾਹੀਆਂ ਨੂੰ 30,500 ਖੋਤੇ ਮਿਲੇ। ਉਨ੍ਹਾਂ ਨੇ 61 ਖੋਤੇ ਯਹੋਵਾਹ ਨੂੰ ਦਿੱਤੇ।
40
ਸਿਪਾਹੀਆਂ ਨੂੰ 16,000 ਔਰਤਾਂ ਮਿਲੀਆਂ। ਉਨ੍ਹਾਂ ਨੇ 32 ਔਰਤਾਂ ਯਹੋਵਾਹ ਨੂੰ ਦੇ ਦਿੱਤੀਆਂ।
41
ਮੂਸਾ ਨੇ ਯਹੋਵਾਹ ਨੂੰ ਮਿਲਣ ਵਾਲੀਆਂ ਉਹ ਸਾਰੀਆਂ ਸੁਗਾਤਾਂ ਜਾਜਕ ਅਲਆਜ਼ਾਰ ਨੂੰ ਦੇ ਦਿੱਤੀਆਂ, ਜਿਹਾ ਕਿ ਯਹੋਵਾਹ ਨੇ ਉਸ ਨੂੰ ਆਦੇਸ਼ ਦਿੱਤਾ ਸੀ।
42
ਫ਼ੇਰ ਮੂਸਾ ਨੇ ਲੋਕਾਂ ਦੇ ਅੱਧੇ ਹਿੱਸੇ ਦੀ ਗਿਣਤੀ ਕੀਤੀ ਇਹ ਉਹ ਹਿੱਸਾ ਸੀ ਜਿਹੜਾ ਮੂਸਾ ਨੇ ਉਨ੍ਹਾਂ ਸਿਪਾਹੀਆਂ ਕੋਲੋਂ ਹਾਸਿਲ ਕੀਤੀ ਸੀ ਜਿਹੜੇ ਜੰਗ ਕਰਨ ਗਏ ਸਨ।
43
ਲੋਕਾਂ ਨੂੰ 3,37,500 ਭੇਡਾਂ,
44
36,000 ਗਾਵਾਂ,
45
30,500 ਖੋਤੇ,
46
ਅਤੇ 16,000 ਔਰਤਾਂ ਮਿਲੀਆਂ।
47
ਹਰ 50 ਚੀਜ਼ਾਂ ਵਿੱਚੋਂ, ਇਸਰਾਏਲ ਦੇ ਲੋਕਾਂ ਦੀ ਅੱਧੀ ਲੁੱਟ ਵਿੱਚੋਂ ਮੂਸਾ ਨੇ ਇੱਕ ਚੀਜ਼ ਯਹੋਵਾਹ ਲਈ ਲੈ ਲਈ। ਇਨ੍ਹਾਂ ਵਿੱਚ ਆਦਮੀਆਂ ਦੀਆਂ ਚੀਜ਼ਾਂ ਅਤੇ ਜਾਨਵਰ ਸ਼ਾਮਿਲ ਸਨ। ਅਤੇ ਉਸ ਨੇ ਇਹ ਚੀਜ਼ਾਂ ਲੇਵੀਆਂ ਨੂੰ ਦੇ ਦਿੱਤੀਆਂ। ਕਿਉਂਕਿ ਉਹ ਯਹੋਵਾਹ ਦੇ ਪਵਿੱਤਰ ਤੰਬੂ ਦੀ ਸੰਭਾਲ ਕਰਦੇ ਸਨ। ਮੂਸਾ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਕਰਨ ਲਈ ਕਿਹਾ ਸੀ।
48
ਫ਼ੇਰ ਸੈਨਾ ਦੇ ਆਗੂ (1,000 ਆਦਮੀਆਂ ਦੇ ਆਗੂ ਅਤੇ 100 ਆਦਮੀਆਂ ਦੇ ਆਗੂ) ਮੂਸਾ ਕੋਲ ਆਏ।
49
ਉਨ੍ਹਾਂ ਨੇ ਮੂਸਾ ਨੂੰ ਆਖਿਆ, “ਅਸੀਂ ਤੇਰੇ ਸੇਵਕ ਨੇ, ਸਾਡੇ ਸਿਪਾਹੀਆਂ ਦੀ ਗਿਣਤੀ ਕਰ ਲਈ ਹੈ ਉਨ੍ਹਾਂ ਵਿੱਚੋਂ ਕੋਈ ਵੀ ਨਹੀਂ ਘਟ ਰਿਹਾ।
50
ਇਸ ਲਈ ਅਸੀਂ ਹਰ ਸਿਪਾਹੀ ਕੋਲੋਂ ਯਹੋਵਾਹ ਦੀ ਸੁਗਾਤ ਲੈ ਕੇ ਆ ਰਹੇ ਹਾਂ। ਅਸੀਂ ਉਹ ਚੀਜ਼ਾਂ ਵੀ ਲਿਆ ਰਹੇ ਹਾਂ ਜਿਹੜੀਆਂ ਸੋਨੇ ਦੀਆਂ ਬਣੀਆਂ ਹਨ-ਬਾਜੂ ਬੰਦ, ਹਾਰ, ਮੁੰਦਰੀਆਂ ਵਾਲੀਆਂ ਅਤੇ ਗਲੇ ਦੇ ਹਾਰ। ਇਹ ਸੁਗਾਤ ਯਹੋਵਾਹ ਲਈ ਹਨ ਤਾਂ ਜੋ ਅਸੀਂ ਪਵਿੱਤਰ ਹੋ ਸੱਕੀਏ।”
51
ਇਸ ਲਈ ਮੂਸਾ ਅਤੇ ਜਾਜਕ ਅਲਆਜ਼ਾਰ ਨੇ ਸੋਨੇ ਦੀਆਂ ਇਹ ਸਾਰੀਂ ਚੀਜ਼ਾਂ ਲੈ ਲਈਆਂ।
52
ਜਿਹੜਾ ਸੋਨੇ 1,000 ਆਦਮੀਆਂ ਦੇ ਕਮਾਂਡਰਾਂ ਅਤੇ 100 ਆਦਮੀਆਂ ਦੇ ਕਮਾਂਡਰਾਂ ਨੇ ਯਹੋਵਾਹ ਨੂੰ ਦਿੱਤਾ 420 ਪੌਂਡ ਵਜਨ ਦਾ ਸੀ।
53
ਸਿਪਾਹੀਆਂ ਨੇ ਜੰਗ ਵਿੱਚ ਹਾਸਿਲ ਕੀਤੀਆਂ ਹੋਰਨਾਂ ਚੀਜ਼ਾਂ ਦਾ ਬਾਕੀ ਹਿੱਸਾ ਰੱਖ ਲਿਆ।
54
ਮੂਸਾ ਅਤੇ ਜਾਜਕ ਅਲਆਜ਼ਾਰ 1,000 ਆਦਮੀਆਂ ਅਤੇ 100 ਆਦਮੀਆਂ ਦੇ ਆਗੂਆਂ ਪਾਸੋਂ ਸੋਨਾ ਲੈ ਲਿਆ। ਫ਼ੇਰ ਉਨ੍ਹਾਂ ਨੇ ਉਹ ਸੋਨਾ ਮੰਡਲੀ ਵਾਲੇ ਤੰਬੂ ਵਿੱਚ ਰੱਖ ਦਿੱਤਾ। ਇਹ ਤੋਹਫ਼ਾ ਯਹੋਵਾਹ ਦੇ ਲਈ ਇਸਰਾਏਲ ਦੇ ਲੋਕਾਂ ਦੀ ਯਾਦਗਾਰ ਸੀ।
← Chapter 30
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 32 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36