bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Proverbs 12
Proverbs 12
Punjabi 2002 ERV (ਪਵਿੱਤਰ ਬਾਈਬਲ)
← Chapter 11
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 13 →
1
ਜਿਹੜਾ ਆਦਮੀ ਸਿੱਖਣਾ ਚਾਹੁੰਦਾ ਹੈ ਉਹ ਸੁਧਰਨਾ ਵੀ ਚਾਹੁੰਦਾ ਹੈ, ਪਰ ਜੋ ਕੋਈ ਵੀ ਝਿੜਕੇ ਜਾਣ ਨੂੰ ਨਫ਼ਰਤ ਕਰੇ ਬੇਵਕੂਫ਼ ਹੈ।
2
ਇੱਕ ਨੇਕ ਵਿਅਕਤੀ ਯਹੋਵਾਹ ਪਾਸੋਂ ਮਿਹਰ ਪ੍ਰਾਪਤ ਕਰਦਾ, ਪਰ ਉਹ (ਯਹੋਵਾਹ) ਇੱਕ ਸੱਕੀਮੀ ਬੰਦੇ ਨੂੰ ਨਿੰਦਦਾ ਹੈ।
3
ਇੱਕ ਜਣਾ ਬਦੀ ਰਾਹੀਂ ਆਪਣੇ-ਆਪ ਨੂੰ ਸਥਾਪਿਤ ਨਹੀਂ ਕਰ ਸੱਕਦਾ, ਪਰ ਧਰਮੀ ਬੰਦੇ ਨੂੰ ਕਦੇ ਵੀ ਉਖਾੜਿਆ ਨਹੀਂ ਜਾ ਸੱਕਦਾ।
4
ਨੇਕ ਪਤਨੀ ਆਪਣੇ ਪਤੀ ਦੇ ਸਿਰ ਤੇ ਸ਼ਾਹੀ ਤਾਜ਼ ਵਾਂਗ ਹੁੰਦੀ ਹੈ, ਪਰ ਜਿਹੜੀ ਔਰਤ ਆਪਣੇ ਪਤੀ ਨੂੰ ਸ਼ਰਮਿੰਦਾ ਕਰਦੀ ਹੈ ਉਹ ਉਸ ਦੇ ਸਰੀਰ ਵਿੱਚ ਇੱਕ ਬਿਮਾਰੀ ਵਾਂਗ ਹੈ।
5
ਨੇਕ ਬੰਦੇ ਦੀਆਂ ਵਿਉਂਤਾਂ ਨਿਆਈ ਅਤੇ ਸਹੀ ਹੁੰਦੀਆ ਹਨ। ਪਰ ਦੁਸ਼ਟ ਦੀ ਸਲਾਹ ਘ੍ਰਿਣਾਯੋਗ ਹੁੰਦੀ ਹੈ।
6
ਦੁਸ਼ਟ ਦੇ ਸ਼ਬਦ ਲੋਕਾਂ ਨੂੰ ਮਾਰਨ ਦੇ ਮੌਕੇ ਦਾ ਇੰਤਜ਼ਾਰ ਕਰਦੇ ਹਨ। ਪਰ ਇੱਕ ਇਮਾਨਦਾਰ ਵਿਅਕਤੀ ਦਾ ਉਪਦੇਸ਼ ਹਮੇਸ਼ਾ ਉਨ੍ਹਾਂ ਨੂੰ ਬਚਾਉਂਦਾ ਹੈ।
7
ਬੁਰੇ ਲੋਕ ਉਖੜ ਜਾਂਦੇ ਹਨ ਅਤੇ ਨਹੀਂ ਬਚਦੇ ਪਰ ਧਰਮੀ ਦੇ ਪਰਿਵਾਰ ਕਾਇਮ ਰਹਿਣਗੇ।
8
ਇੱਕ ਆਦਮੀ ਦੀ ਉਸਦੀ ਆਪਣੀ ਸਿਆਣਪ ਅਨੁਸਾਰ ਉਸਤਤ ਹੁੰਦੀ ਹੈ, ਪਰ ਜਿਨ੍ਹਾਂ ਲੋਕਾਂ ਦੇ ਦਿਮਾਗ ਪੁੱਠੇ ਹਨ ਤਿਰਸੱਕਾਰੇ ਜਾਂਦੇ ਹਨ।
9
ਮਹੱਤਵਹੀਣ ਹੋਕੇ ਇੱਕ ਨੌਕਰ ਨੂੰ ਰੱਖਣਾ ਮਹੱਤਵਪੂਰਣ ਹੋਣ ਦਾ ਦਾਵ੍ਹਾ ਕਰਕੇ ਭੋਜਨ ਦੀ ਕਮੀ ਹੋਣ ਨਾਲੋਂ ਵੱਧੀਆ ਹੈ।
10
ਇੱਕ ਨੇਕ ਬੰਦਾ ਆਪਣੇ ਜਾਨਵਰਾਂ ਦੀਆਂ ਜਰੂਰਤਾਂ ਦੀ ਦੇਖਭਾਲ ਵੀ ਕਰਦਾ ਹੈ। ਪਰ ਦੁਸ਼ਟ ਹਰ ਸਾਕੇ ਵਿੱਚ ਜਾਲਮ ਹੁੰਦੇ ਹਨ।
11
ਉਹ ਕਿਸਾਨ ਜਿਹੜਾ ਖੇਤੀ ਕਰਦਾ ਹੈ ਕਦੇ ਭੁੱਖਾ ਨਹੀਂ ਮਰੇਗਾ। ਪਰ ਜਿਹੜਾ ਬੰਦਾ ਫ਼ਜ਼ੂਲ ਵਿੱਚਾਰਾਂ ਦੇ ਪਿੱਛੇ ਭੱਜਦਾ ਹੈ ਉਸ ਨੂੰ ਸੂਝ ਦੀ ਕਮੀ ਹੁੰਦੀ ਹੈ।
12
ਦੁਸ਼ਟ ਦੁਸ਼ਟ-ਆਦਮੀਆਂ ਦੀਆਂ ਲੁੱਟਾਂ ਦੀ ਇੱਛਾ ਕਰਦੇ ਹਨ, ਪਰ ਧਰਮੀ ਉੱਨਤੀ ਕਰਦਾ ਹੈ।
13
ਇੱਕ ਦੁਸ਼ਟ ਵਿਅਕਤੀ ਆਪਣੀਆਂ ਮੂਰਖ ਗੱਲਾਂ ਦੁਆਰਾ ਫ਼ਸ ਜਾਂਦਾ ਹੈ, ਪਰ ਇੱਕ ਧਰਮੀ ਵਿਅਕਤੀ ਮੁਸੀਬਤਾਂ ਵਿੱਚੋਂ ਨਿਕਲ ਜਾਂਦਾ ਹੈ।
14
ਬਿਲਕੁਲ ਜਿਵੇਂ ਆਦਮੀ ਨੂੰ ਆਪਣੇ ਹੱਥੋਂ ਕੀਤੇ ਕੰਮ ਲਈ ਇਨਾਮ ਮਿਲਦਾ ਹੈ, ਇੰਝ ਹੀ ਕਿਸੇ ਦੇ ਚੰਗੇ ਬਚਨ, ਉਸ ਨੂੰ ਚੰਗੀਆਂ ਚੀਜਾਂ ਹਾਸਿਲ ਕਰਾਉਂਦੇ ਹਨ।
15
ਮੂਰਖ ਬੰਦਾ ਅਪਣੇ ਰਸਤੇ ਨੂੰ ਹੀ ਸਭ ਤੋਂ ਉੱਤਮ ਸਮਝਦਾ ਹੈ। ਪਰ ਸਿਆਣਾ ਬੰਦਾ ਹੋਰਨਾਂ ਲੋਕਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਾ ਹੈ।
16
ਮੂਰਖ ਬੰਦਾ ਛੇਤੀ ਹੀ ਗੁੱਸੇ ਹੋ ਜਾਂਦਾ ਹੈ। ਪਰ ਸਮਝਦਾਰ ਬੰਦਾ, ਬੇਇੱਜ਼ਤੀ ਤੇ ਵੀ ਸ਼ਾਂਤ ਹੀ ਰਹਿੰਦਾ ਹੈ।
17
ਇੱਕ ਸੱਚਾ ਗਵਾਹ ਸਹੀ ਬਿਆਨ ਦਿੰਦਾ ਹੈ, ਪਰ ਇੱਕ ਝੂਠਾ ਗਵਾਹ ਝੂਠ ਆਖਦਾ ਹੈ।
18
ਬਿਨਾ ਸੋਚੇ ਸਮਝੇ ਬੋਲੇ ਸ਼ਬਦ ਤਲਵਾਰ ਵਾਂਗ ਜ਼ਖਮੀ ਕਰ ਸੱਕਦੇ ਹਨ, ਪਰ ਸਿਆਣੇ ਬੰਦੇ ਦੇ ਉਪਦੇਸ਼ ਜ਼ਖਮਾਂ ਨੂੰ ਰਾਜੀ ਕਰ ਸੱਕਦੇ ਹਨ।
19
ਜਿਹੜੇ ਬੁਲ੍ਹ ਸੱਚ ਬੋਲਦੇ ਹਨ ਸਦਾ ਰਹਿਣਗੇ, ਪਰ ਜਿਹੜੀ ਜ਼ੁਬਾਨ ਝੂਠ ਬੋਲਦੀ ਹੈ ਸਿਰਫ਼ ਬੋੜੇ ਹੀ ਪਲਾਂ ਲਈ ਰਹਿੰਦੀ ਹੈ।
20
ਜਿਹੜੇ ਬੰਦੇ ਬਦ ਗੱਲਾਂ ਵਿਤਾਉਂਦੇ ਹਨ ਘ੍ਰਿਣਾਯੋਗ ਹਨ ਪਰ ਜਿਹੜੇ ਲੋਕ ਸ਼ਾਂਤੀ ਨੂੰ ਪ੍ਰੋਤਸਾਹਨ ਦਿੰਦੇ ਹਨ, ਖੁਸ਼ ਹਨ।
21
ਇੱਕ ਧਰਮੀ ਵਿਅਕਤੀ ਕਿਸੇ ਵੀ ਕਠਿਣਾਈਆਂ ਦਾ ਸਾਹਮਣਾ ਨਹੀਂ ਕਰੇਗਾ, ਪਰ ਦੁਸ਼ਟ ਲੋਕ ਹਮੇਸ਼ਾਂ ਮੁਸੀਬਤਾਂ ਦਾ ਸਾਹਮਣਾ ਕਰਨਗੇ।
22
ਯਹੋਵਾਹ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਝੂਠ ਬੋਲਦੇ ਹਨ, ਪਰ ਉਹ ਉਨ੍ਹਾਂ ਲੋਕਾਂ ਉੱਤੇ ਮਿਹਰ ਨਾਲ ਵੇਖਦਾ ਹੈ ਜਿਹੜੇ ਧਰਮੀ ਗੱਲਾਂ ਕਰਦੇ ਹਨ।
23
ਸਿਆਣੇ ਲੋਕ ਆਪਣਾ ਗਿਆਨ ਆਪਣੇ ਤਾਂਈ ਰੱਖਦੇ ਹਨ ਪਰ ਇੱਕ ਮੂਰਖ ਆਪਣੀ ਮੂਰੱਖਤਾਈ ਦਰਸਾ ਦਿੰਦਾ ਹੈ।
24
ਉਹ ਲੋਕ ਜਿਹੜੇ ਮਿਹਨਤੀ ਹਨ ਉਹ ਹੋਰਨਾਂ ਕਾਮਿਆਂ ਦੀ ਨਿਗਰਾਨੀ ਉੱਤੇ ਲਗਾਏ ਜਾਣਗੇ। ਪਰ ਸੁਸਤ ਬੰਦੇ ਨੂੰ ਗੁਲਾਮ ਦੀ ਤਰ੍ਹਾਂ ਕੰਮ ਕਰਨਾ ਪਵੇਗਾ।
25
ਫ਼ਿਕਰ ਆਦਮੀ ਉੱਤੇ ਇੱਕ ਭਾਰੀ ਬੋਝ ਵਾਂਗ ਹੈ, ਪਰ ਚੰਗੇ ਸ਼ਬਦ ਉਸ ਨੂੰ ਖੁਸ਼ ਕਰ ਸੱਕਦੇ ਹਨ।
26
ਧਰਮੀ ਵਿਅਕਤੀ ਆਪਣੇ ਮਿੱਤਰਾਂ ਦਾ ਨਿਰਦੇਸ਼ਨ ਕਰਦਾ ਹੈ, ਪਰ ਦੁਸ਼ਟ ਦਾ ਰਸਤਾ ਉਨ੍ਹਾਂ ਨੂੰ ਗੁਮਰਾਹ ਕਰ ਦਿੰਦਾ ਹੈ।
27
ਇੱਕ ਆਲਸੀ ਵਿਅਕਤੀ ਉਹ ਹਾਸਿਲ ਨਹੀਂ ਕਰੇਗਾ ਜੋ ਉਸ ਨੂੰ ਚਾਹੀਦਾ ਹੈ, ਪਰ ਇੱਕ ਮਿਹਨਤੀ ਆਦਮੀ ਅੱਤ ਕੀਮਤੀ ਚੀਜ਼ਾਂ ਤੇ ਵੀ ਕਬਜ਼ਾ ਕਰ ਲਵੇਗਾ।
28
ਜ਼ਿਦਗੀ ਨੇਕੀ ਦੇ ਰਾਹ ਤੇ ਹੈ ਪਰ ਇੱਕ ਅਜਿਹਾ ਰਸਤਾ ਵੀ ਹੈ ਜੋ ਮੌਤ ਵੱਲ ਅਗਵਾਈ ਕਰਦਾ ਹੈ।
← Chapter 11
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 13 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31