bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Proverbs 13
Proverbs 13
Punjabi 2002 ERV (ਪਵਿੱਤਰ ਬਾਈਬਲ)
← Chapter 12
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 14 →
1
ਸਿਆਣਾ ਪੁੱਤਰ ਆਪਣੇ ਪਿਤਾ ਦੀਆਂ ਆਖੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਾ ਹੈ। ਪਰ ਇੱਕ ਮਗਰੂਰ ਵਿਅਕਤੀ ਝਿੜਕ ਨੂੰ ਨਹੀਂ ਸੁਣਦਾ।
2
ਵਿਅਕਤੀ ਨੂੰ ਆਪਣੇ ਚੰਗੇ ਉਪਦੇਸ਼ ਲਈ ਚੰਗਾ ਇਨਾਮ ਮਿਲ ਸੱਕਦਾ ਹੈ ਪਰ ਇੱਕ ਕਪਟੀ ਵਿਅਕਤੀ ਹਮੇਸ਼ਾਂ ਹਿੰਸਾ ਹੀ ਪ੍ਰਾਪਤ ਕਰਦਾ ਹੈ।
3
ਜਿਹੜਾ ਬੰਦਾ ਆਪਣੇ ਬੋਲਾਂ ਵਿੱਚ ਸਾਵੱਧਾਨ ਹੋਵੇ ਆਪਣੀ ਜਾਨ ਦਾ ਬਚਾਉ ਕਰ ਲੈਂਦਾ ਹੈ। ਪਰ ਉਹ ਬੰਦਾ ਜਿਹੜਾ ਬਿਨਾ ਸੋਚੇ ਬੋਲਦਾ ਹੈ, ਆਪਣੇ-ਆਪ ਨੂੰ ਤਬਾਹ ਕਰ ਲੈਂਦਾ ਹੈ।
4
ਸੁਸਤ ਬੰਦਾ ਚੀਜ਼ਾਂ ਤਾਂ ਚਾਹੁੰਦਾ ਹੈ ਪਰ ਉਨ੍ਹਾਂ ਨੂੰ ਉਹ ਕਦੇ ਹਾਸਿਲ ਨਹੀਂ ਕਰ ਸੱਕਦਾ। ਪਰ ਉਹ ਲੋਕ ਜਿਹੜੇ ਮਿਹਨਤ ਕਰਦੇ ਹਨ ਆਪਣੀ ਮਨ-ਚਾਹੀਆਂ ਚੀਜ਼ਾਂ ਹਾਸਿਲ ਕਰ ਲੈਣਗੇ।
5
ਇੱਕ ਧਰਮੀ ਵਿਅਕਤੀ ਝੂਠ ਨੂੰ ਨਫ਼ਰਤ ਕਰਦਾ ਹੈ ਪਰ ਇੱਕ ਦੁਸ਼ਟ-ਆਦਮੀ ਆਪਣੇ-ਆਪ ਉੱਤੇ ਸਿਰਫ਼ ਸ਼ਰਮਸਾਰੀ ਅਤੇ ਬੇਇੱਜ਼ਤੀ ਲਿਆਉਂਦਾ ਹੈ।
6
ਜਿਹੜਾ ਵਿਅਕਤੀ ਨਿਰਦੋਸ਼ ਜੀਵਨ ਜਿਉਂਦਾ ਨੇਕੀ ਦੁਆਰਾ ਬਚਾਇਆ ਜਾਂਦਾ, ਜਦ ਕਿ ਬਦ-ਕਰਨੀਆਂ ਇੱਕ ਪਾਪੀ ਨੂੰ ਹਰਾ ਦਿੰਦੀਆਂ ਹਨ।
7
ਕੁਝ ਲੋਕ ਇਸ ਤਰ੍ਹਾਂ ਵਿਹਾਰ ਕਰਦੇ ਹਨ ਜਿਵੇਂ ਉਹ ਅਮੀਰ ਹੋਣ ਪਰ ਹੁੰਦੇ ਉਹ ਗਰੀਬ ਹਨ। ਕੁਝ ਲੋਕ ਗਰੀਬਾਂ ਵਰਗਾ ਵਿਹਾਰ ਕਰਦੇ ਹਨ ਪਰ ਅਸਲ ਵਿੱਚ ਉਹ ਅਮੀਰ ਹੁੰਦੇ ਹਨ।
8
ਇੱਕ ਅਮੀਰ ਆਦਮੀ ਦੀ ਜ਼ਿੰਦਗੀ ਉਸਦੀ ਦੌਲਤ ਦੁਆਰਾ ਉਜਾੜ੍ਹੀ ਜਾ ਸੱਕਦੀ ਹੈ। ਪਰ ਗਰੀਬ ਬੰਦਾ ਕਦੇ ਵੀ ਅਜ਼ੇਹੇ ਖੱਤਰੇ ਦਾ ਸਾਹਮਣਾ ਨਹੀਂ ਕਰਦਾ।
9
ਧਰਮੀ ਲੋਕ ਚਮਕਦਾਰ ਰੌਸ਼ਨੀ ਵਾਂਗ ਹਨ, ਪਰ ਦੁਸ਼ਟ ਲੋਕਾਂ ਦਾ ਦੀਵਾ ਬੁਝਾਇਆ ਹੀ ਜਾਣ ਵਾਲਾ ਹੈ।
10
ਘਮੰਡ ਸਿਰਫ਼ ਝਗੜਿਆਂ ਵੱਲ ਹੀ ਅਗਵਾਈ ਕਰਦਾ ਹੈ, ਪਰ ਜਿਹੜਾ ਵਿਅਕਤੀ ਚੰਗੀ ਸਲਾਹ ਨੂੰ ਸੁਣਦਾ ਹੈ, ਸਿਆਣਾ ਵਿਅਕਤੀ ਹੈ।
11
ਧੋਖੇ ਨਾਲ ਕਮਾਈ ਹੋਈ ਦੌਲਤ ਛੋਟੀ ਤੋਂ ਛੋਟੀ ਹੁੰਦੀ ਜਾਂਦੀ ਹੈ। ਪਰ ਜਿਹੜਾ ਵਿਅਕਤੀ ਹੱਥ ਭਰਕੇ ਪੈਸੇ ਇਕੱਠੇ ਕਰਦਾ ਉਸਦੀ ਦੌਲਤ ਵੱਧਦੀ-ਫੁੱਲਦੀ ਹੈ।
12
ਜਦੋਂ ਕਿਸੇ ਦੀ ਉਮੀਦ ਪੂਰੀ ਨਹੀਂ ਹੁੰਦੀ, ਇਹ ਉਸ ਦੇ ਦਿਲ ਨੂੰ ਰੋਗੀ ਬਣਾ ਦਿੰਦੀ ਹੈ ਪਰ ਇੱਕ ਭਰਪੂਰ ਉਮੀਦ ਜੀਵਨ ਦੇ ਰੁੱਖ ਵਾਂਗ ਹੈ।
13
ਇੱਕ ਬੰਦੇ ਨੂੰ ਅਦਾਇਗੀ ਕਰਨੀ ਪਵੇਗੀ ਜੇਕਰ ਉਹ ਹਿਦਾਇਤ ਦੀ ਇੱਜ਼ਤ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਹੁਕਮ ਦੀ ਇੱਜ਼ਤ ਕਰਦਾ, ਇਨਾਮ ਪ੍ਰਾਪਤ ਕਰਦਾ ਹੈ।
14
ਇੱਕ ਸਿਆਣੇ ਵਿਅਕਤੀ ਦੀ ਹਿਦਾਇਤ ਇੱਕ ਜੀਵਨ ਦੇਣ ਵਾਲੇ ਝਰਨੇ ਵਾਂਗ ਹੈ ਇਹ ਲੋਕਾਂ ਨੂੰ ਮੌਤ ਦੇ ਸ਼ਿਕੰਜਿਆਂ ਤੋਂ ਬਚਾਉਂਦਾ ਹੈ।
15
ਚੰਗੀ ਸੂਝ ਵਾਲੇ ਵਿਅਕਤੀ ਨੂੰ ਲੋਕ ਪਸੰਦ ਕਰਦੇ ਹਨ, ਪਰ ਉਨ੍ਹਾਂ ਲੋਕਾਂ ਲਈ ਜ਼ਿੰਦਗੀ ਦੁਭਰ ਹੋ ਜਾਂਦੀ ਹੈ ਜਿਹੜੇ ਕਪਟੀ ਹੁੰਦੇ ਹਨ।
16
ਕੋਈ ਵੀ ਦੂਰ-ਦਰਸ਼ੀ ਵਿਅਕਤੀ ਸਮਝਦਾਰੀ ਦੇ ਆਧਾਰ ਤੇ ਕੰਮ ਕਰਦਾ ਹੈ, ਪਰ ਇੱਕ ਮੂਰਖ ਆਪਣੀ ਬੇਵਕੂਫੀ ਪ੍ਰਮਾਣਿਤ ਕਰ ਦਿੰਦਾ ਹੈ।
17
ਇੱਕ ਦੁਸ਼ਟ ਸੰਦੇਸ਼ਵਾਹਕ ਦਾ ਅੰਤ ਮੁਸੀਬਤ ਵਿੱਚ ਹੁੰਦਾ ਹੈ, ਜਦ ਕਿ ਇੱਕ ਭਰੋਸੇਯੋਗ ਸੰਦੇਸ਼ਵਾਹਕ ਸ਼ਾਂਤੀ ਲਿਆਉਂਦਾ ਹੈ।
18
ਜਿਹੜਾ ਵਿਅਕਤੀ ਹਿਦਾਇਤ ਨੂੰ ਨਾਮੰਜ਼ੂਰ ਕਰਦਾ ਹੈ ਸਿਰਫ਼ ਸ਼ਰਮਸ਼ਾਰੀ ਅਤੇ ਗਰੀਬੀ ਪਾਂਦਾ ਹੈ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰਦਾ ਹੈ ਇੱਜ਼ਤ ਪ੍ਰਾਪਤ ਕਰਦਾ ਹੈ।
19
ਜੇ ਕੋਈ ਬੰਦਾ ਕੁਝ ਲੋਚਦਾ ਹੈ ਤੇ ਫ਼ੇਰ ਉਸ ਨੂੰ ਪ੍ਰਾਪਤ ਕਰ ਲੈਂਦਾ ਹੈ ਤਾਂ ਉਹ ਬਹੁਤ ਪ੍ਰਸੰਨ ਹੋਵੇਗਾ। ਪਰ ਮੂਰਖ ਬੰਦੇ ਸਿਰਫ ਬੁਰਾ ਲੋਚਦੇ ਹਨ ਉਹ ਬਦਲਣ ਤੋਂ ਇਨਕਾਰ ਕਰਦੇ ਹਨ।
20
ਇੱਕ ਸਿਆਣੇ ਬੰਦੇ ਦਾ ਸੰਗ ਸਿਆਣਪ ਲਿਆਉਂਦਾ, ਜਦ ਕਿ ਇੱਕ ਮੂਰਖ ਆਦਮੀ ਦਾ ਸੰਗ ਸਿਰਫ਼ ਮੁਸੀਬਤ ਲਿਆਉਂਦਾ ਹੈ।
21
ਪਾਪੀਆਂ ਦੇ ਪਿੱਛੇ ਮੁਸੀਬਤਾਂ ਲੱਗੀਆਂ ਰਹਿੰਦੀਆਂ, ਪਰ ਧਰਮੀ ਚੰਗੇ ਇਨਾਮ ਪ੍ਰਾਪਤ ਕਰਦੇ ਹਨ।
22
ਇੱਕ ਨੇਕ ਬੰਦਾ ਆਪਣੇ ਪੋਤਿਆਂ ਲਈ ਵੀ ਵਿਰਸੇ ਛੱਡ ਜਾਂਦਾ, ਪਰ ਇੱਕ ਪਾਪੀ ਦੌਲਤ ਨੂੰ ਜਮ੍ਹਾਂ ਕਰਦਾ ਰਹਿੰਦਾ ਜਿਹੜੀ ਅਖੀਰ ਵਿੱਚ ਧਰਮੀ ਲੋਕਾਂ ਕੋਲ ਚਲੀ ਜਾਵੇਗੀ।
23
ਹਾਲਾਂ ਕਿ ਹੋ ਸੱਕਦਾ ਕਿ ਗਰੀਬ ਆਦਮੀ ਦਾ ਖੇਤ ਕਾਫ਼ੀ ਭੋਜਨ ਪੈਦਾ ਕਰੇ, ਇਹ ਖੋਹ ਲਿਆ ਜਾਵੇਗਾ ਜੇਕਰ ਓੱਥੇ ਨਿਆਂ ਨਾ ਹੋਇਆ ਤਾਂ।
24
ਜਿਹੜਾ ਆਦਮੀ ਆਪਣੇ ਪੁੱਤਰ ਨੂੰ ਸਜ਼ਾ ਨਹੀਂ ਦਿੰਦਾ, ਉਸ ਨੂੰ ਪਿਆਰ ਨਹੀਂ ਕਰਦਾ, ਪਰ ਜਿਹੜਾ ਆਦਮੀ ਆਪਣੇ ਪੁੱਤਰ ਨੂੰ ਪਿਆਰ ਕਰਦਾ ਉਹ ਉਸ ਨੂੰ ਯਕੀਨੀ ਅਨੁਸ਼ਾਸਿਤ ਕਰੇਗਾ।
25
ਇੱਕ ਧਰਮੀ ਵਿਅਕਤੀ ਜਿੰਨਾ ਚਾਹੇ ਖਾ ਸੱਕਦਾ, ਪਰ ਦੁਸ਼ਟ ਦਾ ਢਿੱਡ ਖਾਲੀ ਹੀ ਰਹਿੰਦਾ ਹੈ।
← Chapter 12
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 14 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31