bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Proverbs 25
Proverbs 25
Punjabi 2002 ERV (ਪਵਿੱਤਰ ਬਾਈਬਲ)
← Chapter 24
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 26 →
1
ਇਹ ਸੁਲੇਮਾਨ ਦੀਆਂ ਕੁਝ ਹੋਰ ਕਹਾਉਤਾਂ ਹਨ, ਹਿਜ਼ਕੀਯਾਹ, ਯਹੂਦਾਹ ਦੇ ਰਾਜੇ ਦੇ ਸੇਵਕਾਂ ਦੁਆਰਾ ਇਕੱਠੀਆਂ ਕੀਤੀਆਂ ਹੋਈਆਂ।
2
ਕੁਝ ਖਾਸ ਗੱਲਾਂ ਨੂੰ ਗੁਪਤ ਰੱਖਣਾ ਪਰਮੇਸ਼ੁਰ ਦਾ ਹੱਕ ਹੈ, ਪਰ ਰਾਜੇ ਦੀ ਮਹਿਮਾ ਇਨਾਂ ਗੱਲਾਂ ਦੀ ਛਾਣ-ਬੀਨ ਕਰਨ ਵਿੱਚ ਹੈ।
3
ਕੋਈ ਨਹੀਂ ਪਤਾ ਲਗਾ ਸੱਕਦਾ ਕਿ ਅਕਾਸ਼ ਕਿੰਨਾ ਉੱਚਾ ਹੈ, ਜਾਂ ਧਰਤੀ ਕਿੰਨੀ ਡੂੰਘੀ ਹੈ, ਅਤੇ ਇਸੇ ਤਰ੍ਹਾਂ ਹੀ ਰਾਜੇ ਦੇ ਮਨ ਵਿੱਚ ਕੀ ਹੈ।
4
ਤੁਹਾਡੀ ਚਾਂਦੀ ਚੋ ਅਸ਼ੁੱਧਤਾ ਕੱਢਣ ਤੋਂ ਬਾਅਦ, ਇੱਕ ਚਾਂਦੀ ਦੇ ਗਹਿਣੇ ਬਨਾਉਣ ਵਾਲਾ ਇਸ ਨਾਲ ਭਾਂਡੇ ਬਣਾ ਸੱਕਦਾ ਹੈ।
5
ਇਸੇ ਤਰ੍ਹਾਂ ਹੀ ਜਦੋਂ ਤੁਸੀਂ ਰਾਜੇ ਦੀ ਕਚਿਹਰੀ ਵਿੱਚੋਂ ਦੁਸ਼ਟ ਲੋਕਾਂ ਨੂੰ ਕੱਢ ਦਿਉਂਗੇ, ਨੇਕੀ ਰਾਹੀਂ ਉਸਦਾ ਤਖਤ ਮਜ਼ਬੂਤ ਹੋ ਜਾਵੇਗਾ।
6
ਰਾਜੇ ਦੇ ਸਾਹਮਣੇ ਆਪਣੇ ਬਾਰੇ ਫ਼ੜ੍ਹਾਂ ਨਾ ਮਾਰੋ। ਇਹ ਨਾ ਆਖੋ ਕਿ ਤੁਸੀਂ ਪ੍ਰਸਿੱਧ ਵਿਅਕਤੀ ਹੋ।
7
ਇਹ ਗੱਲ ਬਿਹਤਰ ਹੈ ਕਿ ਰਾਜਾ ਤੁਹਾਨੂੰ ਆਪਣੀ ਹਜ਼ੂਰੀ ਵਿੱਚ ਬੁਲਾਵੇ, ਬਜਾਏ ਇਸਦੇ ਕਿ ਉਹ ਤੁਹਾਨੂੰ ਕਚਿਹਰੀ ਦੇ ਸਾਹਮਣੇ ਅਪਮਾਨਿਤ ਕਰੇ।
8
ਕਿਸੇ ਨਿਆਂਕਾਰ ਨੂੰ ਇਹ ਦੱਸਣ ਦੀ ਕਾਹਲ ਨਾ ਕਰੋ ਕਿ ਤੁਸੀਂ ਕੀ ਦੇਖਿਆ। ਜੇ ਕੋਈ ਹੋਰ ਬੰਦਾ ਤੁਹਾਨੂੰ ਗ਼ਲਤ ਸਾਬਤ ਕਰ ਦੇਵੇਗਾ ਤਾਂ ਤੁਹਾਨੂੰ ਸ਼ਰਮਿੰਦਗੀ ਹੋਵੇਗੀ।
9
ਜੇਕਰ ਤੁਸੀਂ ਕਿਸੇ ਵਿਵਾਦ ਵਿੱਚ ਸ਼ਾਮਿਲ ਹੋ, ਤਾਂ ਨਿਸ਼ਚਾ ਕਰੋ ਕਿ ਤੁਸੀਂ ਕਿਸੇ ਹੋਰ ਦੇ ਵਿਸ਼ਵਾਸ ਨੂੰ ਧੋਖਾ ਨਹੀਂ ਦੇ ਰਹੇ ਹੋਂ।
10
ਨਹੀਂ ਤਾਂ ਕੋਈ ਇਸ ਨੂੰ ਸੁਣਕੇ ਤੁਹਾਨੂੰ ਸ਼ਰਮਸਾਰ ਕਰੇਗਾ ਅਤੇ ਤੁਹਾਡੀ ਬਦਨਾਮੀ ਕਦੇ ਵੀ ਦੂਰ ਨਹੀਂ ਹੋਵੇਗੀ।
11
ਸਹੀ ਸਮੇਂ ਸਹੀ ਗੱਲ ਆਖਣਾ ਚਾਂਦੀ ਵਿੱਚ ਮੜ੍ਹੇ ਹੋਏ ਸੁਨਿਹਰੀ ਸੇਬ ਵਾਂਗ ਹੈ।
12
ਜੇਕਰ ਤੁਸੀਂ ਕਿਸੇ ਸਿਆਣੇ ਆਦਮੀ ਦੀਆਂ ਝਿੜਕਾਂ ਨੂੰ ਸੁਣੋਗੇ, ਤਾਂ ਇਹ ਤੁਹਾਡੇ ਕੰਨਾਂ ਵਿੱਚ ਸੋਨੇ ਦੀਆਂ ਵਾਲੀਆਂ ਵਾਂਗ ਹੋਣਗੀਆਂ।
13
ਇੱਕ ਵਫ਼ਾਦਾਰ ਸੰਦੇਸ਼ਵਾਹਕ ਉਨ੍ਹਾਂ ਲਈ ਜਿਨ੍ਹਾਂ ਨੇ ਉਸ ਨੂੰ ਭੇਜਿਆ, ਵਾਢੀ ਦੀ ਰੁੱਤ ਵਿੱਚ ਠੰਡੀ ਵਾਛੜ ਵਰਗਾ ਹੈ। ਉਹ ਆਪਣੇ ਮਾਲਕਾਂ ਨੂੰ ਪ੍ਰਚਲਿਤ ਕਰਦਾ।
14
ਜਿਹੜੇ ਬੰਦੇ ਸੌਗਾਤਾਂ ਦੇਣ ਦਾ ਇਕਰਾਰ ਕਰਦੇ ਹਨ ਪਰ ਦਿੰਦੇ ਕਦੇ ਨਹੀਂ ਉਹ ਉਨ੍ਹਾਂ ਬਦਲਾਂ ਅਤੇ ਹਵਾਵਾਂ ਵਰਗੇ ਹਨ ਜਿਹੜੇ ਵਰੱਖਾ ਲੈ ਕੇ ਨਹੀਂ ਆਉਂਦੇ।
15
ਧੀਰਜ ਭਰੀ ਗੱਲਬਾਤ ਕਿਸੇ ਵੀ ਬੰਦੇ ਦੀ ਸੋਚ ਨੂੰ ਬਦਲ ਸੱਕਦੀ ਹੈ, ਕਿਸੇ ਹਾਕਮ ਦੀ ਸੋਚ ਨੂੰ ਵੀ। ਕੋਮਲ ਗੱਲਬਾਤ ਬਹੁਤ ਸ਼ਕਤੀਸ਼ਾਲੀ ਹੁੰਦੀ ਹੈ।
16
ਸ਼ਹਿਦ ਚੰਗਾ ਹੁੰਦਾ ਹੈ ਪਰ ਇਸਦਾ ਲੋੜ ਤੋਂ ਵੱਧ ਸੇਵਨ ਨਾ ਕਰ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਬਿਮਾਰ ਹੋ ਜਾਵੋਂਗੇ।
17
ਇਸੇ ਤਰ੍ਹਾਂ ਹੀ ਆਪਣੇ ਗੁਆਂਢੀ ਦੇ ਘਰ ਬਹੁਤਾ ਆਉਣ ਜਾਣ ਨਾ ਕਰੋ, ਨਹੀਂ ਤਾਂ ਉਹ ਅੱਕ ਜਾਵੇਗਾ ਅਤੇ ਤੁਹਾਨੂੰ ਨਫ਼ਰਤ ਕਰਨ ਲੱਗ ਪਵੇਗਾ।
18
ਜਿਹੜਾ ਬੰਦਾ ਆਪਣੇ ਗੁਆਂਢੀ ਦੇ ਖਿਲਾਫ਼ ਝੂਠਾ ਬਿਆਨ ਦਿੰਦਾ, ਉਹ ਹਥੌੜੇ, ਇੱਕ ਤੇਜ਼ ਤਲਵਾਰ ਜਾਂ ਤਿੱਖੇ ਤੀਰ ਵਾਂਗ ਹੁੰਦਾ ਹੈ।
19
ਮੁਸੀਬਤ ਦੇ ਦਿਨਾਂ ਵਿੱਚ ਕਿਸੇ ਝੂਠੇ ਬੰਦੇ ਉੱਤੇ ਕਦੇ ਨਿਰਭਰ ਨਾ ਕਰੋ। ਉਹ ਬੰਦਾ ਦੁੱਖਦੇ ਹੋਏ ਦੰਦ ਜਾਂ ਜ਼ਖਮੀ ਹੋਏ ਪੈਰ ਵਰਗਾ ਹੈ ਜਦੋਂ ਤੁਹਾਨੂੰ ਉਸਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਤਾਂ ਉਹ ਤੁਹਾਨੂੰ ਦੁੱਖ ਦਿੰਦਾ ਹੈ।
20
ਕਿਸੇ ਉਦਾਸ ਬੰਦੇ ਨੂੰ ਖੁਸ਼ੀ ਦੇ ਗੀਤ ਗਾਕੇ ਸੁਨਾਉਣਾ ਠੰਢ ਵਿੱਚ ਉਸ ਦੇ ਕੱਪੜੇ ਲਾਹੁਣ ਬਰਾਬਰ ਹੀ ਹੈ। ਇਹ ਸੱਟ ਉੱਤੇ ਸਿਰਕਾ ਪਾਉਣ ਵਾਂਗ ਹੈ।
21
ਜੇ ਤੁਹਾਡਾ ਦੁਸ਼ਮਣ ਭੁੱਖਾ ਹੈ, ਉਸ ਨੂੰ ਰੋਟੀ ਦਿਓ। ਜੇਕਰ ਉਹ ਪਿਆਸਾ ਹੈ, ਉਸ ਨੂੰ ਪੀਣ ਲਈ ਪਾਣੀ ਦਿਓ।
22
ਕਿਉਂ ਜੋ ਇਹ ਉਸ ਦੇ ਸਿਰ ਤੇ ਮਚਦੇ ਕੋਲਿਆਂ ਦਾ ਢੇਰ ਲਾਉਣ ਵਾਂਗ ਹੋਵੇਗਾ ਅਤੇ ਇਸ ਵਾਸਤੇ ਯਹੋਵਾਹ ਤੁਹਾਨੂੰ ਇਨਾਮ ਦੇਵੇਗਾ।
23
ਉੱਤਰ ਵੱਲੋਂ ਆਉਂਦੀ ਹਵਾ ਮੀਂਹ ਲੈ ਕੇ ਆਉਂਦੀ ਹੈ। ਇਸੇ ਤਰ੍ਹਾਂ ਨਿੰਦਿਆ ਚੁਗਲੀ ਗੁੱਸਾ ਲੈ ਕੇ ਆਉਂਦੀ ਹੈ।
24
ਝਗੜਾਲੂ ਪਤਨੀ ਨਾਲ ਘਰ ਸਾਂਝਾ ਕਰਨ ਨਾਲੋਂ ਛੱਤ ਤੇ ਖੂੰਜੇ ’ਚ ਸੌਣਾ ਬਿਹਤਰ ਹੈ।
25
ਦੂਰ ਦੁਰਾਡਿਓ ਆਉਂਦੀ ਚੰਗੀ ਖਬਰ ਓਸੇ ਤਰ੍ਹਾਂ ਹੈ ਜਿਵੇਂ ਸਖਤ ਗਰਮੀ ਵਿੱਚ ਠੰਡਾ ਪਾਣੀ।
26
ਇੱਕ ਧਰਮੀ ਵਿਅਕਤੀ ਦਾ ਦੁਸ਼ਟ ਆਦਮੀ ਦੇ ਅੱਗੇ ਡਿੱਗਣਾ ਮੈਲੇ ਝਰਨੇ ਜਾਂ ਦੂਸ਼ਿਤ ਖੂਹ ਵਾਂਗ ਹੋਵੇਗਾ।
27
ਜਿਵੇਂ ਕਿ ਬਹੁਤਾ ਜ਼ਿਆਦਾ ਸ਼ਹਿਦ ਖਾਣਾ ਚੰਗਾ ਨਹੀਂ, ਇਸੇ ਤਰ੍ਹਾਂ ਹੀ ਆਪਣੇ-ਆਪ ਲਈ ਆਦਰ ਕਰਵਾਉਣਾ ਚੰਗਾ ਨਹੀਂ।
28
ਜਿਸ ਬੰਦੇ ਦਾ ਖੁਦ ਤੇ ਕਾਬੂ ਨਹੀਂ, ਬਿਨਾਂ ਸੁਰੱਖਿਆ ਕੰਧ ਵਾਲੇ ਖੁਲ੍ਹੇ ਸ਼ਹਿਰ ਵਾਂਗ ਹੈ।
← Chapter 24
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 26 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31