bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Revelation 14
Revelation 14
Punjabi 2002 ERV (ਪਵਿੱਤਰ ਬਾਈਬਲ)
← Chapter 13
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 15 →
1
ਫ਼ਿਰ ਮੈਂ ਤੱਕਿਆ, ਅਤੇ ਉੱਥੇ ਮੇਰੇ ਸਾਹਮਣੇ ਇੱਕ ਲੇਲਾ ਸੀ। ਉਹ ਸੀਯੋਨ ਪਰਬਤ ਉੱਤੇ ਖਲੋਤਾ ਸੀ। ਉਸ ਦੇ ਨਾਲ 1,44,000 ਲੋਕ ਸਨ। ਉਨ੍ਹਾਂ ਸਾਰਿਆਂ ਦੇ ਮੱਥਿਆਂ ਉੱਤੇ ਉਸਦਾ ਅਤੇ ਉਸ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਸੀ।
2
ਫ਼ੇਰ ਮੈਂ ਸਵਰਗ ਵਿੱਚੋਂ ਆਉਂਦੀ ਇੱਕ ਅਵਾਜ਼ ਸੁਣੀ ਜੋ ਕਿ ਹੜ੍ਹ ਦੇ ਪਾਣੀ ਅਤੇ ਉੱਚੀ ਗਰਜ ਦੀ ਅਵਾਜ਼ ਵਰਗੀ ਸੀ। ਜਿਹੜੀ ਅਵਾਜ਼ ਮੈਂ ਸੁਣੀ ਉਹ ਲੋਕਾਂ ਦੇ ਰਬਾਬ ਵਜਾਉਣ ਦੀ ਅਵਾਜ਼ ਵਰਗੀ ਸੀ।
3
ਲੋਕਾਂ ਨੇ ਤਖਤ ਦੇ ਸਾਹਮਣੇ ਅਤੇ ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗਾਂ ਦੇ ਸਾਹਮਣੇ ਇੱਕ ਨਵਾਂ ਗੀਤ ਗਾਇਆ। ਇਹ ਨਵਾਂ ਗੀਤ ਸਿਰਫ਼ ਉਹ ਇੱਕ ਲੱਖ ਚੁਤਾਲੀ ਹਜ਼ਾਰ ਲੋਕੀਂ ਹੀ ਸਿੱਖ ਸੱਕਦੇ ਸਨ ਜਿਹੜੇ ਧਰਤੀ ਤੋਂ ਖਰੀਦੇ ਗਏ ਸਨ। ਕੋਈ ਹੋਰ ਇਸ ਗੀਤ ਨੂੰ ਨਾ ਗਾ ਸੱਕਿਆ।
4
ਇਹ 1,44,000 ਲੋਕ ਉਹੀ ਸਨ ਜਿਨ੍ਹਾਂ ਨੇ ਔਰਤਾਂ ਨਾਲ ਕੁਝ ਵੀ ਅਪਵਿੱਤਰ ਨਹੀਂ ਕੀਤਾ ਸੀ ਉਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਰੱਖਿਆ। ਉਹ ਜਿੱਥੇ ਕਿਤੇ ਵੀ ਲੇਲਾ ਜਾਂਦਾ ਉਸਦਾ ਪਿੱਛਾ ਕਰਦੇ, ਇਨ੍ਹਾਂ ਲੋਕਾਂ ਨੂੰ ਧਰਤੀ ਤੋਂ ਖਰੀਦਿਆ ਗਿਆ ਸੀ। ਇਹੀ ਪਹਿਲੇ ਲੋਕ ਸਨ ਜਿਹੜੇ ਪਰਮੇਸ਼ੁਰ ਅਤੇ ਲੇਲੇ ਨੂੰ ਅਰਪਣ ਕੀਤੇ ਗਏ ਸਨ।
5
ਇਹ ਲੋਕ ਝੂਠ ਬੋਲਣ ਦੇ ਦੋਸ਼ੀ ਨਹੀਂ ਸਨ। ਇਹ ਲੋਕ ਬਿਨਾ ਕਿਸੇ ਦੋਸ਼ ਤੋਂ ਸਨ।
6
ਫ਼ਿਰ ਮੈਂ ਇੱਕ ਹੋਰ ਦੂਤ ਨੂੰ ਹਵਾ ਵਿੱਚ ਉੱਚਾ ਉਡਦਿਆਂ ਵੇਖਿਆ। ਇਸ ਦੂਤ ਕੋਲ ਧਰਤੀ ਤੇ ਰਹਿਣ ਵਾਲੇ ਲੋਕਾਂ—ਹਰ ਕੌਮ, ਕਬੀਲੇ ਭਾਸ਼ਾ ਅਤੇ ਜਾਤੀ ਦੇ ਲੋਕਾਂ ਨੂੰ ਕਦੀ ਵੀ ਨਾ ਖਤਮ ਹੋਣ ਵਾਲੀ ਖੁਸ਼ਖਬਰੀ ਦਿੱਤੀ ਗਈ ਸੀ।
7
ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਪਰਮੇਸ਼ੁਰ ਤੋਂ ਡਰੋ ਅਤੇ ਉਸ ਨੂੰ ਮਹਿਮਾ ਦਿਉ। ਪਰਮੇਸ਼ੁਰ ਲਈ ਨਿਆਂ ਦੇਣ ਦਾ ਸਮਾਂ ਆ ਗਿਆ ਹੈ। ਉਸਦੀ ਉਪਾਸਨਾ ਕਰੋ। ਉਸ ਨੇ ਸਵਰਗ, ਧਰਤੀ, ਸਮੁੰਦਰ ਅਤੇ ਪਾਣੀ ਦੇ ਚਸ਼ਮੇ ਬਣਾਏ ਹਨ।”
8
ਫ਼ਿਰ ਪਹਿਲੇ ਦੂਤ ਦੇ ਪਿੱਛੇ ਦੂਸਰਾ ਦੂਤ ਆਇਆ ਅਤੇ ਉਸ ਨੇ ਆਖਿਆ, “ਉਹ ਤਬਾਹ ਹੋ ਚੁੱਕੀ ਹੈ। ਬੇਬੀਲੋਨ ਦੀ ਮਹਾਨ ਨਗਰੀ ਤਬਾਹ ਹੋ ਚੁੱਕੀ ਹੈ। ਉਸ ਨੇ ਹੀ ਸਾਰੀਆਂ ਕੌਮਾਂ ਨੂੰ ਆਪਣੀ ਬਦਕਾਰੀ ਦੀ ਮੈਅ ਪੀਣ ਅਤੇ ਪਰਮੇਸ਼ੁਰ ਦੇ ਗੁੱਸੇ ਨੂੰ ਪਿਲਾਇਆ।”
9
ਦੋਨਾਂ ਦੂਤਾਂ ਦੇ ਪਿੱਛੇ ਤੀਜਾ ਦੂਤ ਆਇਆ। ਇਸ ਤੀਜੇ ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਉਸ ਵਿਅਕਤੀ ਲਈ ਇਹ ਭਿਆਨਕ ਹੋਵੇਗਾ ਜਿਹੜਾ ਜਾਨਵਰ ਅਤੇ ਜਾਨਵਰ ਦੀ ਮੂਰਤੀ ਦੀ ਪੂਜਾ ਕਰਦਾ ਹੈ ਅਤੇ ਆਪਣੇ ਮੱਥੇ ਜਾਂ ਹੱਥ ਉੱਤੇ ਨਿਸ਼ਾਨ ਪ੍ਰਾਪਤ ਕਰਾਉਂਦਾ ਹੈ।
10
ਉਹ ਵਿਅਕਤੀ ਪਰਮੇਸ਼ੁਰ ਦੇ ਗੁੱਸੇ ਦੀ ਮੈਅ ਪੀਂਦਾ ਹੈ। ਇਹ ਮੈਅ ਪਰਮੇਸ਼ੁਰ ਦੇ ਗੁੱਸੇ ਵਾਲੇ ਪਿਆਲੇ ਵਿੱਚ ਬਿਨ ਪਤਲੀ ਕੀਤਿਆਂ ਵਰਤਾਈ ਜਾਵੇਗੀ। ਇਸ ਵਿਅਕਤੀ ਨੂੰ ਬਲਦੀ ਹੋਈ ਗੰਧਕ ਨਾਲ ਪਵਿੱਤਰ ਦੂਤਾਂ ਅਤੇ ਲੇਲੇ ਦੇ ਸਾਹਮਣੇ ਕਸ਼ਟ ਦਿੱਤੇ ਜਾਣਗੇ।
11
ਅਤੇ ਉਨ੍ਹਾਂ ਦੀ ਬਲਦੀ ਹੋਈ ਪੀੜਾ ਦਾ ਧੂੰਆਂ ਹਮੇਸ਼ਾ-ਹਮੇਸ਼ਾ ਲਈ ਉੱਡਦਾ ਰਹੇਗਾ। ਉਨ੍ਹਾਂ ਲੋਕਾਂ ਨੂੰ ਕਦੇ ਵੀ ਦਿਨ ਜਾਂ ਰਾਤ ਨੂੰ ਅਰਾਮ ਨਹੀਂ ਮਿਲੇਗਾ। ਜਿਹੜੇ ਜਾਨਵਰ ਅਤੇ ਉਸਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਸ ਦੇ ਨਾਂ ਦਾ ਨਿਸ਼ਾਨ ਪ੍ਰਾਪਤ ਕਰਦੇ ਹਨ।”
12
ਇਸਦਾ ਅਰਥ ਹੈ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ (ਵਿਸ਼ਵਾਸੀਆਂ) ਨੂੰ ਧੀਰਜ ਵਾਲੇ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਪਰਮੇਸ਼ੁਰ ਦੇ ਆਦੇਸ਼ ਮੰਨਣ ਅਤੇ ਯਿਸੂ ਵਿੱਚ ਆਪਣੀ ਨਿਹਚਾ ਰੱਖਣ।
13
ਫ਼ੇਰ ਮੈਂ ਸਵਰਗ ਵਿੱਚੋਂ ਇੱਕ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਇਸ ਨੂੰ ਲਿਖੋ; ਧੰਨ ਹਨ ਉਹ ਲੋਕ ਜਿਹੜੇ ਹੁਣੇ ਤੋਂ ਪ੍ਰਭੂ ਵਿੱਚ ਪ੍ਰਾਣ ਹੀਣ ਹੁੰਦੇ ਹਨ।” ਆਤਮਾ ਆਖਦਾ, “ਹਾਂ, ਇਹ ਸੱਚ ਹੈ। ਇਹ ਲੋਕ ਹੁਣ ਆਪਣੇ ਕਰੜੇ ਕੰਮ ਤੋਂ ਅਰਾਮ ਪਾਉਣਗੇ। ਜਿਹੜੇ ਕੰਮ ਉਨ੍ਹਾਂ ਨੇ ਕੀਤੇ ਹਨ ਉਨ੍ਹਾਂ ਦੇ ਨਾਲ ਰਹਿਣਗੇ।”
14
ਮੈਂ ਤੱਕਿਆ ਅਤੇ ਮੇਰੇ ਅੱਗੇ ਇੱਕ ਚਿੱਟਾ ਬੱਦਲ ਸੀ। ਉਸ ਚਿੱਟੇ ਬੱਦਲ ਉੱਪਰ ਉਹ ਬੈਠਾ ਸੀ ਜਿਹੜਾ ਮਨੁੱਖ ਦੇ ਪੁੱਤਰ ਵਰਗਾ ਜਾਪਦਾ ਸੀ। ਉਸ ਦੇ ਸਿਰ ਤੇ ਸੁਨਿਹਰੀ ਤਾਜ ਸੀ ਅਤੇ ਉਸ ਦੇ ਹੱਥ ਵਿੱਚ ਤਿੱਖੀ ਦਾਤਰੀ ਸੀ।
15
ਫ਼ੇਰ ਇੱਕ ਹੋਰ ਦੂਤ ਮੰਦਰ ਵਿੱਚੋਂ ਬਾਹਰ ਆਇਆ। ਇਸ ਦੂਤ ਨੇ ਉਸ ਨੂੰ ਜਿਹੜਾ ਬੱਦਲ ਉੱਤੇ ਬੈਠਾ ਸੀ ਇੱਕ ਨੂੰ ਉੱਚੀ ਅਵਾਜ਼ ਵਿੱਚ ਆਖਿਆ, “ਆਪਣੀ ਦਾਤਰੀ ਲੈ ਅਤੇ ਧਰਤੀ ਦੀ ਫ਼ਸਲ ਇਕੱਠੀ ਕਰ। ਵਾਢੀ ਦਾ ਵੇਲਾ ਆ ਗਿਆ ਹੈ। ਧਰਤੀ ਦਾ ਫ਼ਲ ਪੱਕ ਚੁੱਕਿਆ ਹੈ।”
16
ਫ਼ਿਰ ਉਸ ਨੇ ਜਿਹੜਾ ਬੱਦਲ ਉੱਪਰ ਬੈਠਾ ਸੀ, ਆਪਣੀ ਦਾਤਰੀ ਧਰਤੀ ਉੱਤੇ ਸੁੱਟ ਦਿੱਤੀ। ਤੁਰੰਤ ਹੀ ਧਰਤੀ ਦੀ ਫ਼ਸਲ ਦੀ ਵਢਾਈ ਹੋ ਗਈ।
17
ਫ਼ੇਰ ਸਵਰਗ ਦੇ ਮੰਦਰ ਵਿੱਚੋਂ ਇੱਕ ਹੋਰ ਦੂਤ ਬਾਹਰ ਆਇਆ। ਇਸ ਦੂਤ ਕੋਲ ਵੀ ਤਿੱਖੀ ਦਾਤਰੀ ਸੀ।
18
ਫ਼ੇਰ ਇੱਕ ਹੋਰ ਦੂਤ ਜੱਗਵੇਦੀ ਵੱਲੋਂ ਬਾਹਰ ਆਇਆ। ਇਸ ਦੂਤ ਕੋਲ ਅੱਗ ਉੱਤੇ ਅਧਿਕਾਰ ਸੀ। ਇਸ ਦੂਤ ਨੇ ਉੱਚੀ ਅਵਾਜ਼ ਨਾਲ ਉਸ ਨੂੰ ਸੱਦਿਆ। ਜਿੱਸ ਕੋਲ ਤਿੱਖੀ ਦਾਤਰੀ ਸੀ ਅਤੇ ਆਖਿਆ, “ਆਪਣੀ ਤਿੱਖੀ ਦਾਤਰੀ ਲੈ ਅਤੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰ ਤੋੜ। ਅੰਗੂਰ ਪੱਕੇ ਹੋਏ ਹਨ।”
19
ਦੂਤ ਨੇ ਆਪਣੀ ਦਾਤਰੀ ਧਰਤੀ ਵੱਲ ਵਗਾਈ। ਦੂਤ ਨੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਗੁੱਸੇ ਦੀ ਵੱਡੀ ਘੁਲਾੜੀ ਵਿੱਚ ਪਾ ਦਿੱਤਾ।
20
ਸ਼ਹਿਰ ਤੋਂ ਬਾਹਰ ਅੰਗੂਰਾਂ ਨੂੰ ਘੁਲਾੜੀ ਵਿੱਚ ਪੀੜਿਆ ਗਿਆ। ਘੁਲਾੜੀ ਵਿੱਚੋਂ ਲਹੂ ਚੋਣ ਲੱਗਾ। ਇਹ 200 ਮੀਲ ਤੱਕ ਘੋੜਿਆਂ ਦੇ ਸਿਰਾਂ ਜਿੰਨਾ ਉੱਚਾ ਉੱਠ ਗਿਆ।
← Chapter 13
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 15 →
All chapters:
1
2
3
4
5
6
7
8
9
10
11
12
13
14
15
16
17
18
19
20
21
22