bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
1 Chronicles 11
1 Chronicles 11
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 10
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 12 →
1
ਸਾਰੇ ਇਸਰਾਏਲੀ ਹਬਰੋਨ ਵਿੱਚ ਦਾਊਦ ਕੋਲ ਇਕੱਠੇ ਹੋਏ ਅਤੇ ਉਸ ਨੂੰ ਆਖਿਆ, ਵੇਖੋ, ਅਸੀਂ ਤਾਂ ਤੁਹਾਡੀ ਹੀ ਹੱਡੀ ਅਤੇ ਮਾਸ ਹਾਂ
2
ਇਸ ਤੋਂ ਇਲਾਵਾ ਪਿਛਲੇ ਸਮੇਂ ਵਿੱਚ ਵੀ ਜਦੋਂ ਸ਼ਾਊਲ ਸਾਡਾ ਰਾਜਾ ਸੀ ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤਹਾਨੂੰ ਆਖਿਆ ਕਿ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਮੇਰੀ ਪਰਜਾ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ।
3
ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਰਾਜਾ ਦੇ ਕੋਲ ਆਏ ਅਤੇ ਦਾਊਦ ਨੇ ਹਬਰੋਨ ਵਿੱਚ ਯਹੋਵਾਹ ਦੇ ਅੱਗੇ ਉਨ੍ਹਾਂ ਦੇ ਨਾਲ ਵਾਇਦਾ ਕੀਤਾ ਤਾਂ ਉਨ੍ਹਾਂ ਨੇ ਦਾਊਦ ਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ, ਜਿਵੇਂ ਯਹੋਵਾਹ ਦਾ ਬਚਨ ਸਮੂਏਲ ਦੇ ਰਾਹੀਂ ਆਇਆ।
4
ਅਤੇ ਦਾਊਦ ਅਤੇ ਸਾਰੇ ਇਸਰਾਏਲ ਯਰੂਸ਼ਲਮ ਨੂੰ ਜਿਸ ਨੂੰ ਯਬੂਸ ਵੀ ਆਖਦੇ ਹਨ, ਗਏ ਅਤੇ ਉੱਥੇ ਉਸ ਭੂਮੀ ਦੇ ਵਸਨੀਕ ਯਬੂਸੀ ਲੋਕ ਸਨ
5
ਅਤੇ ਯਬੂਸ ਦੇ ਵਸਨੀਕਾਂ ਨੇ ਦਾਊਦ ਨੂੰ ਆਖਿਆ ਕਿ ਤੇਰਾ ਆਉਣਾ ਇੱਥੇ ਨਾ ਹੋਵੇਗਾ, ਪਰ ਦਾਊਦ ਨੇ ਸੀਯੋਨ ਦਾ ਗੜ੍ਹ ਆਪਣੇ ਵੱਸ ਕਰ ਲਿਆ ਅਤੇ ਉਹ ਦਾਊਦ ਦਾ ਨਗਰ ਹੋਇਆ
6
ਅਤੇ ਦਾਊਦ ਨੇ ਆਖਿਆ, ਜੋ ਕੋਈ ਪਹਿਲਾਂ ਯਬੂਸੀਆਂ ਨੂੰ ਮਾਰ ਲਵੇਗਾ, ਉਹੋ ਪ੍ਰਧਾਨ ਸਰਦਾਰ ਹੋਵੇਗਾ, ਤਾਂ ਸਰੂਯਾਹ ਦੇ ਪੁੱਤਰ ਯੋਆਬ ਨੇ ਪਹਿਲਾਂ ਚੜਾਈ ਕੀਤੀ ਅਤੇ ਮੁਖੀਆ ਹੋਇਆ।
7
ਦਾਊਦ ਉਸ ਗੜ੍ਹ ਵਿੱਚ ਰਹਿਣ ਲੱਗਾ, ਇਸ ਲਈ ਉਹ ਉਸ ਨੂੰ ਦਾਊਦ ਦਾ ਸ਼ਹਿਰ ਕਰਕੇ ਆਖਦੇ ਸਨ
8
ਅਤੇ ਉਸ ਨੇ ਸ਼ਹਿਰ ਨੂੰ ਚਾਰੇ ਪਾਸਿਓਂ ਬਣਾਇਆ, ਅਰਥਾਤ ਮਿੱਲੋ ਤੋਂ ਲੈ ਕੇ ਚੁਫ਼ੇਰੇ ਤੱਕ ਸ਼ਹਿਰਪਨਾਹ ਬਣਾਈ, ਅਤੇ ਯੋਆਬ ਨੇ ਰਹਿੰਦੇ ਸ਼ਹਿਰ ਨੂੰ ਸਵਾਰਿਆ,
9
ਅਤੇ ਦਾਊਦ ਬਹੁਤ ਵੱਧਦਾ ਗਿਆ, ਕਿਉਂ ਜੋ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਉਸ ਦੇ ਅੰਗ-ਸੰਗ ਸੀ।
10
ਦਾਊਦ ਦੇ ਸਾਥੀ ਸੂਰਬੀਰਾਂ ਦੇ ਮੁਖੀਏ ਜਿਹੜੇ ਉਹ ਦੇ ਰਾਜ ਵਿੱਚ ਉਹ ਦੇ ਪੱਖ ਵਿੱਚ ਰਹੇ ਸਨ, ਅਤੇ ਜਿਨ੍ਹਾਂ ਨੇ ਸਾਰੇ ਇਸਰਾਏਲ ਨਾਲ ਉਸ ਨੂੰ ਰਾਜਾ ਬਣਾਉਣ ਲਈ ਜੋਰ ਦਿੱਤਾ, ਜਿਹ ਦੀ ਯਹੋਵਾਹ ਨੇ ਇਸਰਾਏਲ ਦੇ ਲਈ ਆਗਿਆ ਦਿੱਤੀ ਸੀ, ਇਹ ਹਨ
11
ਅਤੇ ਦਾਊਦ ਦੇ ਸੂਰਮਿਆਂ ਦੀ ਗਿਣਤੀ ਇਹ ਹੈ, ਹਕਮੋਨੀ ਦਾ ਪੁੱਤਰ ਯਾਸ਼ਾਬਆਮ ਸੂਬੇਦਾਰਾਂ ਦਾ ਮੁਖੀਆ ਜਿਸ ਨੇ ਤਿੰਨ ਸੌ ਮਨੁੱਖਾਂ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਇੱਕੋ ਵਾਰ ਮਾਰ ਸੁੱਟਿਆ
12
ਉਹ ਦੇ ਪਿੱਛੋਂ ਦੋਦੋ ਦਾ ਪੁੱਤਰ ਅਲਆਜ਼ਾਰ ਅਹੋਹੀ ਜਿਹੜਾ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚੋਂ ਇੱਕ ਸੀ,
13
ਉਹ ਦਾਊਦ ਦੇ ਨਾਲ ਫਸਦੰਮੀਮ ਵਿੱਚ ਸੀ, ਅਤੇ ਉੱਥੇ ਫ਼ਲਿਸਤੀ ਯੁੱਧ ਕਰਨ ਨੂੰ ਇਕੱਠੇ ਹੋਏ ਸਨ ਅਤੇ ਉੱਥੇ ਇੱਕ ਟੁੱਕੜਾ ਪੈਲੀ ਦਾ ਜੌਂਵਾਂ ਨਾਲ ਭਰਿਆ ਹੋਇਆ ਸੀ ਅਤੇ ਲੋਕ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ,
14
ਪਰ ਉਨ੍ਹਾਂ ਉਸ ਪੈਲੀ ਦੇ ਵਿਚਕਾਰ ਖੜ੍ਹੇ ਹੋ ਕੇ ਉਸ ਨੂੰ ਬਚਾਇਆ, ਅਤੇ ਫ਼ਲਿਸਤੀਆਂ ਨੂੰ ਵੱਢ ਸੁੱਟਿਆ, ਸੋ ਯਹੋਵਾਹ ਨੇ ਉਨ੍ਹਾਂ ਨੂੰ ਇਸ ਜਿੱਤ ਤੋਂ ਵੱਡਾ ਛੁਟਕਾਰਾ ਦਿੱਤਾ।
15
ਅਤੇ ਉਨ੍ਹਾਂ ਤੀਹ ਸਰਦਾਰਾਂ ਵਿੱਚੋਂ ਇਹ ਤਿੰਨ ਨਿੱਕਲ ਕੇ ਪਰਬਤ ਤੇ ਅਦੁੱਲਾਮ ਦੀ ਗੁਫ਼ਾ ਵਿੱਚ ਦਾਊਦ ਕੋਲ ਆਏ ਅਤੇ ਫ਼ਲਿਸਤੀਆਂ ਦੀ ਸੈਨਾਂ ਨੇ ਰਫ਼ਾਈਮ ਦੀ ਘਾਟੀ ਵਿੱਚ ਛਾਉਣੀ ਪਾਈ ਹੋਈ ਸੀ
16
ਦਾਊਦ ਉਸ ਵੇਲੇ ਗੜ੍ਹ ਵਿੱਚ ਸੀ ਅਤੇ ਫ਼ਲਿਸਤੀਆਂ ਦੀ ਛਾਉਣੀ ਉਸ ਸਮੇਂ ਬੈਤਲਹਮ ਵਿੱਚ ਸੀ
17
ਅਤੇ ਦਾਊਦ ਨੇ ਤਰਸਦਿਆਂ ਹੋਇਆਂ ਆਖਿਆ, ਕਾਸ਼! ਕਿ ਕੋਈ ਮੈਨੂੰ ਬੈਤਲਹਮ ਦੇ ਉਸ ਖੂਹ ਦਾ ਇੱਕ ਘੁੱਟ ਪਾਣੀ ਪਿਲਾਵੇ, ਜਿਹੜਾ ਫਾਟਕ ਦੇ ਕੋਲ ਹੈ
18
ਤਦ ਉਨ੍ਹਾਂ ਤਿੰਨਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ ਜਿਹੜਾ ਫਾਟਕ ਉੱਤੇ ਸੀ ਅਤੇ ਦਾਊਦ ਨੂੰ ਲਿਆ ਦਿੱਤਾ, ਪਰ ਉਸ ਨੇ ਨਾ ਪੀਤਾ ਸਗੋਂ ਉਸ ਨੂੰ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ
19
ਅਤੇ ਆਖਿਆ, ਹੇ ਪਰਮੇਸ਼ੁਰ, ਇਹ ਮੇਰੇ ਤੋਂ ਦੂਰ ਹੋਵੇ, ਜੋ ਮੈਂ ਇਹ ਕੰਮ ਕਰਾਂ, ਕੀ ਮੈਂ ਇਨ੍ਹਾਂ ਲੋਕਾਂ ਦਾ ਲਹੂ ਪੀਵਾਂ, ਜਿਨ੍ਹਾਂ ਨੇ ਆਪਣੀਆਂ ਜਾਨਾਂ ਨੂੰ ਹਥੇਲੀ ਉੱਤੇ ਧਰਿਆ ਹੈ? ਕਿਉਂ ਜੋ ਉਹ ਆਪਣੀ ਜਾਨ ਨੂੰ ਤਲੀ ਉੱਤੇ ਰੱਖ ਕੇ ਇਸ ਨੂੰ ਲਿਆਏ, ਇਸ ਲਈ ਉਸ ਨੇ ਉਹ ਨੂੰ ਪੀਣ ਤੋਂ ਇਨਕਾਰ ਕੀਤਾ। ਇਸ ਤਰ੍ਹਾਂ ਦੇ ਕੰਮ ਇਨ੍ਹਾਂ ਤਿੰਨ ਸੂਰਮਿਆਂ ਨੇ ਕੀਤੇ।
20
ਅਤੇ ਯੋਆਬ ਦਾ ਭਰਾ ਅਬੀਸ਼ਈ ਉਨ੍ਹਾਂ ਤਿੰਨਾਂ ਵਿੱਚੋਂ ਮੁਖੀਆ ਸੀ ਕਿਉਂ ਜੋ ਉਸ ਨੇ ਤਿੰਨ ਸੌ ਜਣਿਆਂ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਮਾਰ ਸੁੱਟਿਆ, ਤਾਂ ਉਹ ਇਨ੍ਹਾਂ ਤਿੰਨਾਂ ਦੇ ਵਿੱਚੋਂ ਨਾਮੀ ਬਣਿਆ।
21
ਉਨ੍ਹਾਂ ਤਿੰਨਾਂ ਦੇ ਵਿੱਚ ਇਹ ਉਨ੍ਹਾਂ ਦੋਹਾਂ ਨਾਲੋਂ ਜ਼ਿਆਦਾ ਪਤਵੰਤਾ ਸੀ ਅਤੇ ਉਨ੍ਹਾਂ ਦਾ ਪ੍ਰਧਾਨ ਹੋਇਆ ਪਰ ਉਹ ਉਨ੍ਹਾਂ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ।
22
ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਜਿਹੜਾ ਇੱਕ ਕਬਸਿਏਲੀ ਸੂਰਮੇ ਦਾ ਪੁੱਤਰ ਸੀ ਜਿਸ ਨੇ ਵੱਡੀ ਬਹਾਦੁਰੀ ਦੇ ਕੰਮ ਕੀਤੇ ਸਨ, ਉਸ ਨੇ ਮੋਆਬ ਦੇ ਦੋ ਸ਼ੇਰ ਵਰਗੇ ਜੁਆਨਾਂ ਨੂੰ ਅਤੇ ਬਰਫ਼ ਦੀ ਰੁੱਤ ਵਿੱਚ ਇੱਕ ਟੋਏ ਦੇ ਵਿੱਚ ਜਾ ਕੇ ਇੱਕ ਸ਼ੇਰ ਨੂੰ ਮਾਰ ਸੁੱਟਿਆ
23
ਅਤੇ ਉਸ ਨੇ ਪੰਜ ਹੱਥ ਦੇ ਇੱਕ ਲੰਮੇ ਮਿਸਰੀ ਜੁਆਨ ਨੂੰ ਜਾਨ ਤੋਂ ਮਾਰ ਦਿੱਤਾ, ਉਸ ਮਿਸਰੀ ਦੇ ਹੱਥ ਵਿੱਚ ਜੁਲਾਹੇ ਦੇ ਸ਼ਤੀਰ ਵਰਗਾ ਇੱਕ ਬਰਛਾ ਸੀ ਪਰ ਉਹ ਇੱਕ ਲਾਠੀ ਲੈ ਕੇ ਉਹ ਦੇ ਕੋਲ ਉਤਰਿਆ ਅਤੇ ਉਹ ਨੇ ਬਰਛਾ ਮਿਸਰੀ ਦੇ ਹੱਥੋਂ ਖੋਹ ਲਿਆ, ਅਤੇ ਉਸੇ ਦੇ ਬਰਛੇ ਨਾਲ ਉਸ ਨੂੰ ਮਾਰ ਸੁੱਟਿਆ।
24
ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਇਹੋ ਜਿਹੇ ਕੰਮ ਕੀਤੇ, ਅਤੇ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚ ਉਸ ਦਾ ਨਾਮ ਸੀ
25
ਵੇਖੋ, ਉਹ ਉਨ੍ਹਾਂ ਤੀਹਾਂ ਨਾਲੋਂ ਵੱਧ ਪਤਵੰਤਾ ਸੀ ਤਾਂ ਵੀ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ ਅਤੇ ਦਾਊਦ ਨੇ ਉਸ ਨੂੰ ਆਪਣੇ ਰਾਖਿਆਂ ਦਾ ਪ੍ਰਧਾਨ ਨਿਯੁਕਤ ਕੀਤਾ।
26
ਫੌਜਾਂ ਦੇ ਸੂਰਮੇ ਇਹ ਸਨ, ਯੋਆਬ ਦਾ ਭਰਾ ਅਸਾਹੇਲ, ਬੈਤਲਹਮੀ ਦੋਦੋ ਦਾ ਪੁੱਤਰ ਅਲਹਨਾਨ
27
ਹਰੋਰੀ ਸ਼ੰਮੋਥ, ਪਲੋਨੀ ਹਲਸ
28
ਤਕੋਈ ਇੱਕੇਸ਼ ਦਾ ਪੁੱਤਰ ਈਰਾ, ਅਬੀਅਜ਼ਰ ਅੰਨਥੋਥੀ,
29
ਹੁਸ਼ਾਥੀ ਸਿਬਕੀ, ਅਹੋਹੀ ਈਲਈ,
30
ਨਟੋਫਾਥੀ ਮਹਰਈ, ਨਟੋਫਾਥੀ ਬਆਨਾਹ ਦਾ ਪੁੱਤਰ ਹੇਲਦ
31
ਗਿਬਅਹ ਦਾ ਬਿਨਯਾਮੀਨੀ ਰੀਬਈ ਦਾ ਪੁੱਤਰ ਈਥਈ, ਬਨਾਯਾਹ ਪਿਰਾਥੋਨੀ,
32
ਗਾਸ਼ ਦੀਆਂ ਨਦੀਆਂ ਦੇ ਕੋਲ ਦਾ ਹੂਰਈ, ਅਰਬਾਥੀ ਅਬੀਏਲ,
33
ਬਹਰੂਮੀ ਅਜ਼ਮਾਵਥ, ਅਲਯਹਬਾ ਸ਼ਅਲਬੋਨੀ
34
ਗਿਜ਼ੋਨੀ ਹਾਸੇਮ ਦਾ ਪੁੱਤਰ, ਹਰਾਰੀ ਸ਼ਾਗੇ ਦਾ ਪੁੱਤਰ ਯੋਨਾਥਾਨ
35
ਹਰਾਰੀ ਸਾਕਾਰ ਦਾ ਪੁੱਤਰ ਅਹੀਆਮ, ਊਰ ਦਾ ਪੁੱਤਰ ਅਲੀਫਾਲ
36
ਮਕੇਰਾਥੀ ਹੇਫ਼ਰ, ਪਲੋਨੀ ਅਹੀਯਾਹ
37
ਕਰਮਲੀ ਹਸਰੋ, ਅਜ਼ਬਈ ਦਾ ਪੁੱਤਰ ਨਅਰਈ
38
ਨਾਥਾਨ ਦਾ ਭਰਾ ਯੋਏਲ, ਹਗਰੀ ਦਾ ਪੁੱਤਰ ਮਿਬਹਾਰ
39
ਅੰਮੋਨੀ ਸਲਕ, ਬੇਰੋਥੀ ਨਹਰਈ, ਸਰੂਯਾਹ ਦੇ ਪੁੱਤਰ ਯੋਆਬ ਦਾ ਸ਼ਸਤਰ ਦਾ ਚੁੱਕਣ ਵਾਲਾ
40
ਈਰਾ ਯਿਥਰੀ ਅਤੇ ਗਾਰੇਬ ਯਿਥਰੀ
41
ਹਿੱਤੀ ਊਰਿੱਯਾਹ, ਅਹਲਈ ਦਾ ਪੁੱਤਰ ਜ਼ਾਬਾਦ
42
ਰਊਬੇਨੀ ਸ਼ੀਜ਼ਾ ਦਾ ਪੁੱਤਰ ਅਦੀਨਾ ਰਊਬੇਨੀਆਂ ਦਾ ਮੁਖੀਆ ਤੇ ਉਹ ਦੇ ਨਾਲ ਤੀਹ
43
ਮਅਕਾਹ ਦਾ ਪੁੱਤਰ ਹਾਨਾਨ, ਮਿਥਨੀ ਯੋਸ਼ਾਫ਼ਾਤ
44
ਅਸ਼ਤਾਰਾਥੀ ਉੱਜ਼ੀਯਾਹ, ਅਰੋਏਰੀ ਹੋਥਾਮ ਦੇ ਪੁੱਤਰ ਸ਼ਾਮਾ ਤੇ ਯਈਏਲ
45
ਸ਼ਿਮਰੀ ਦਾ ਪੁੱਤਰ ਯਦੀਏਲ, ਤੇ ਉਹ ਦਾ ਭਰਾ ਯੋਹਾ, ਤੀਸੀ
46
ਮਹਵੀ ਅਲੀਏਲ ਤੇ ਅਲਨਾਮ ਦੇ ਪੁੱਤਰ ਯਿਰੀਬਈ ਤੇ ਯੋਸ਼ਵਯਾਹ ਅਤੇ ਯਿਥਮਾਹ ਮੋਆਬੀ
47
ਅਲੀਏਲ ਤੇ ਓਬੇਦ ਤੇ ਯਅਸੀਏਲ ਮਸੋਬਾਯਾਥੀ।
← Chapter 10
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 12 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29