bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
1 John 2
1 John 2
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 3 →
1
ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਇੱਕ ਸਹਾਇਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ।
2
ਅਤੇ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੈ ਪਰ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ।
3
ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ।
4
ਉਹ ਜਿਹੜਾ ਆਖਦਾ ਹੈ ਕਿ ਮੈਂ ਉਹ ਨੂੰ ਜਾਣਿਆ ਹੈ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦਾ ਸੋ ਝੂਠਾ ਹੈ ਅਤੇ ਸਚਿਆਈ ਉਹ ਦੇ ਵਿੱਚ ਨਹੀਂ ਹੈ।
5
ਪਰ ਜੇ ਕੋਈ ਉਹ ਦੇ ਬਚਨ ਦੀ ਪਾਲਨਾ ਕਰਦਾ ਹੋਵੇ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਸੱਚ-ਮੁੱਚ ਸੰਪੂਰਨ ਹੋਇਆ ਹੈ। ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਹਾਂ।
6
ਉਹ ਜਿਹੜਾ ਆਖਦਾ ਹੈ ਕਿ ਮੈਂ ਉਸ ਵਿੱਚ ਕਾਇਮ ਰਹਿੰਦਾ ਹਾਂ ਤਾਂ ਚਾਹੀਦਾ ਹੈ ਕਿ ਜਿਵੇਂ ਯਿਸੂ ਚੱਲਦਾ ਸੀ ਉਹ ਆਪ ਵੀ ਚੱਲੇ।
7
ਹੇ ਪਿਆਰਿਓ, ਮੈਂ ਕੋਈ ਨਵਾਂ ਹੁਕਮ ਤੁਹਾਨੂੰ ਨਹੀਂ ਲਿਖਦਾ ਸਗੋਂ ਪੁਰਾਣਾ ਹੁਕਮ ਜਿਹੜਾ ਤੁਹਾਨੂੰ ਸ਼ੁਰੂ ਤੋਂ ਮਿਲਿਆ ਸੀ। ਪੁਰਾਣਾ ਹੁਕਮ ਉਹੀ ਬਚਨ ਹੈ ਜਿਹੜਾ ਤੁਸੀਂ ਸੁਣਿਆ।
8
ਫੇਰ ਇੱਕ ਨਵਾਂ ਹੁਕਮ ਤੁਹਾਨੂੰ ਲਿਖਦਾ ਹਾਂ ਅਤੇ ਇਹ ਗੱਲ ਮਸੀਹ ਵਿੱਚ ਅਤੇ ਤੁਹਾਡੇ ਵਿੱਚ ਸੱਚ ਹੈ ਕਿਉਂ ਜੋ ਹਨ੍ਹੇਰਾ ਹਟਦਾ ਜਾਂਦਾ ਹੈ ਅਤੇ ਸੱਚਾ ਚਾਨਣ ਹੁਣ ਚਮਕਣ ਲੱਗ ਪਿਆ ਹੈ।
9
ਉਹ ਜਿਹੜਾ ਆਖਦਾ ਹੈ ਕਿ ਮੈਂ ਚਾਨਣ ਵਿੱਚ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਉਹ ਹੁਣ ਤੱਕ ਹਨ੍ਹੇਰੇ ਵਿੱਚ ਹੀ ਹੈ।
10
ਉਹ ਜਿਹੜਾ ਆਪਣੇ ਭਰਾ ਨਾਲ ਪਿਆਰ ਰੱਖਦਾ ਹੈ ਉਹ ਚਾਨਣ ਵਿੱਚ ਰਹਿੰਦਾ ਹੈ ਅਤੇ ਉਸ ਵਿੱਚ ਠੋਕਰ ਦਾ ਕਾਰਨ ਨਹੀਂ।
11
ਪਰ ਉਹ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਹਨ੍ਹੇਰੇ ਵਿੱਚ ਹੈ ਅਤੇ ਹਨ੍ਹੇਰੇ ਵਿੱਚ ਚਲਦਾ ਹੈ ਅਤੇ ਨਹੀਂ ਜਾਣਦਾ ਕਿ ਮੈਂ ਕਿੱਧਰ ਨੂੰ ਚੱਲਿਆ ਜਾਂਦਾ ਹਾਂ ਇਸ ਲਈ ਜੋ ਹਨ੍ਹੇਰੇ ਨੇ ਉਸ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੱਤਾ ਹੈ।
12
ਹੇ ਬੱਚਿਓ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਹਾਡੇ ਪਾਪ ਉਹ ਦੇ ਨਾਮ ਦੇ ਕਾਰਨ ਤੁਹਾਨੂੰ ਮਾਫ਼ ਕੀਤੇ ਹੋਏ ਹਨ।
13
ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ। ਹੇ ਬਾਲਕੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ।
14
ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ।
15
ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ।
16
ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ।
17
ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ।
18
ਹੇ ਬਾਲਕੋ, ਇਹ ਅੰਤ ਦਾ ਸਮਾਂ ਹੈ ਅਤੇ ਜਿਵੇਂ ਤੁਸੀਂ ਸੁਣਿਆ ਕਿ ਮਸੀਹ ਵਿਰੋਧੀ ਆਉਂਦਾ ਹੈ ਸੋ ਹੁਣ ਵੀ ਮਸੀਹ ਦੇ ਵਿਰੋਧੀ ਬਹੁਤ ਉੱਠੇ ਹੋਏ ਹਨ, ਜਿਸ ਤੋਂ ਅਸੀਂ ਜਾਣਦੇ ਹਾਂ ਕਿ ਇਹ ਅੰਤ ਦਾ ਸਮਾਂ ਹੈ।
19
ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ। ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ।
20
ਤੁਸੀਂ ਉਹ ਦੀ ਵੱਲੋਂ ਜਿਹੜਾ ਪਵਿੱਤਰ ਹੈ, ਮਸਹ ਕੀਤੇ ਹੋਏ ਹੋ ਅਤੇ ਸਭ ਕੁਝ ਜਾਣਦੇ ਹੋ।
21
ਮੈਂ ਤੁਹਾਨੂੰ ਇਸ ਲਈ ਨਹੀਂ ਲਿਖਿਆ ਜੋ ਤੁਸੀਂ ਸੱਚ ਨੂੰ ਨਹੀਂ ਜਾਣਦੇ ਸਗੋਂ ਇਸ ਲਈ ਜੋ ਤੁਸੀਂ ਜਾਣਦੇ ਹੋ ਅਤੇ ਇਸ ਲਈ ਕਿ ਕੋਈ ਝੂਠ ਸੱਚ ਵਿੱਚੋਂ ਨਹੀਂ ਹੈ।
22
ਝੂਠਾ ਕੌਣ ਹੈ, ਉਹ ਜਿਹੜਾ ਯਿਸੂ ਦਾ ਇਨਕਾਰ ਕਰਦਾ ਹੈ ਕਿ ਉਹ ਮਸੀਹ ਨਹੀਂ? ਉਹ ਮਸੀਹ ਵਿਰੋਧੀ ਹੈ ਜਿਹੜਾ ਪਿਤਾ ਅਤੇ ਪੁੱਤਰ ਦਾ ਇਨਕਾਰ ਕਰਦਾ ਹੈ।
23
ਹਰੇਕ ਜੋ ਪੁੱਤਰ ਦਾ ਇਨਕਾਰ ਕਰਦਾ ਹੈ ਪਿਤਾ ਉਹ ਦੇ ਕੋਲ ਨਹੀਂ। ਜਿਹੜਾ ਪੁੱਤਰ ਨੂੰ ਮੰਨ ਲੈਂਦਾ ਹੈ ਪਿਤਾ ਉਹ ਦੇ ਕੋਲ ਹੈ।
24
ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਉਹ ਤੁਹਾਡੇ ਵਿੱਚ ਕਾਇਮ ਰਹੇ। ਜੇ ਉਹ ਤੁਹਾਡੇ ਵਿੱਚ ਕਾਇਮ ਰਹੇ ਜਿਹੜਾ ਸ਼ੁਰੂ ਤੋਂ ਤੁਸੀਂ ਸੁਣਿਆ ਤਾਂ ਤੁਸੀਂ ਵੀ ਪੁੱਤਰ ਅਤੇ ਪਿਤਾ ਵਿੱਚ ਕਾਇਮ ਰਹੋਗੇ।
25
ਅਤੇ ਇਹ ਉਹ ਵਾਇਦਾ ਹੈ, ਜਿਹੜਾ ਉਹ ਨੇ ਸਾਨੂੰ ਦਿੱਤਾ ਸੀ ਅਰਥਾਤ ਸਦੀਪਕ ਜੀਵਨ।
26
ਮੈਂ ਤੁਹਾਨੂੰ ਇਹ ਗੱਲਾਂ ਉਨ੍ਹਾਂ ਦੇ ਵਿਖੇ ਲਿਖੀਆਂ ਜਿਹੜੇ ਤੁਹਾਨੂੰ ਭਰਮਾਉਣਾ ਚਾਹੁੰਦੇ ਹਨ।
27
ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ।
28
ਅਤੇ ਹੁਣ ਹੇ ਬੱਚਿਓ, ਤੁਸੀਂ ਉਹ ਦੇ ਵਿੱਚ ਕਾਇਮ ਰਹੋ ਕਿ ਜਦੋਂ ਉਹ ਪ੍ਰਗਟ ਹੋਵੇ ਤਾਂ ਸਾਨੂੰ ਦਲੇਰੀ ਹੋਵੇ ਅਤੇ ਉਹ ਦੇ ਆਉਣ ਦੇ ਵੇਲੇ ਅਸੀਂ ਉਹ ਦੇ ਅੱਗੇ ਸ਼ਰਮਿੰਦੇ ਨਾ ਹੋਈਏ।
29
ਜਦੋਂ ਤੁਸੀਂ ਜਾਣਦੇ ਹੋ ਜੋ ਉਹ ਧਰਮੀ ਹੈ ਤਾਂ ਤੁਹਾਨੂੰ ਪਤਾ ਹੈ ਕਿ ਹਰੇਕ ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਉਸੇ ਤੋਂ ਜੰਮਿਆ ਹੈ l
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 3 →
All chapters:
1
2
3
4
5