bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
1 Kings 10
1 Kings 10
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 9
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 11 →
1
ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਯਹੋਵਾਹ ਦੇ ਨਾਮ ਦੇ ਕਾਰਨ ਸੁਣੀ ਤਾਂ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ।
2
ਉਹ ਵੱਡੇ ਭਾਰੇ ਕਾਫ਼ਲੇ ਅਤੇ ਮਸਾਲੇ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਨਾਲ ਲੱਦੇ ਹੋਏ ਊਠ ਲੈਕੇ ਯਰੂਸ਼ਲਮ ਵਿੱਚ ਆਈ। ਜਦ ਉਹ ਸੁਲੇਮਾਨ ਕੋਲ ਆਈ ਤਾਂ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ।
3
ਸੁਲੇਮਾਨ ਨੇ ਉਹ ਦੇ ਸਾਰੇ ਸਵਾਲਾਂ ਦਾ ਉੱਤਰ ਉਹ ਨੂੰ ਦਿੱਤਾ ਅਤੇ ਪਾਤਸ਼ਾਹ ਤੋਂ ਕੋਈ ਗੱਲ ਗੁੱਝੀ ਨਾ ਸੀ, ਜਿਹ ਦਾ ਉਸ ਨੇ ਉੱਤਰ ਨਾ ਦਿੱਤਾ ਹੋਵੇ।
4
ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਾਰੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਵੇਖਿਆ,
5
ਨਾਲੇ ਉਸ ਦੀ ਮੇਜ਼ ਦੇ ਉੱਤੇ ਦਾ ਖਾਣਾ, ਉਸ ਦੇ ਕਰਮਚਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ, ਉਨ੍ਹਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਤਾਂ ਉਹ ਦੇ ਹੋਸ਼ ਉੱਡ ਗਏ।
6
ਤਦ ਉਹ ਨੇ ਪਾਤਸ਼ਾਹ ਨੂੰ ਆਖਿਆ ਕਿ ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧੀ ਦੇ ਵਿਖੇ ਆਪਣੇ ਦੇਸ ਵਿੱਚ ਸੁਣੀ ਸੀ।
7
ਪਰ ਜਦ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਤਦ ਤੱਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖੋ ਉਹ ਮੈਨੂੰ ਅੱਧੀਆਂ ਵੀ ਨਹੀਂ ਦੱਸੀਆਂ ਗਈਆਂ। ਤੂੰ ਆਪਣੀ ਬੁੱਧੀ ਤੇ ਨੇਕੀ ਨੂੰ ਜਿਹੜੀ ਮੈਂ ਸੁਣੀ ਆਪਣੀ ਧੁੰਮ ਨਾਲੋਂ ਵਧਾਇਆ ਹੋਇਆ ਹੈ।
8
ਧੰਨ ਹਨ ਤੇਰੇ ਮਨੁੱਖ ਅਤੇ ਧੰਨ ਹਨ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ।
9
ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜਿਹੜਾ ਤੇਰੇ ਉੱਤੇ ਰੀਝਵਾਨ ਹੈ ਅਤੇ ਤੈਨੂੰ ਇਸਰਾਏਲ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਇਸ ਲਈ ਕਿ ਯਹੋਵਾਹ ਨੇ ਇਸਰਾਏਲ ਨਾਲ ਸਦਾ ਪ੍ਰੇਮ ਕੀਤਾ ਅਤੇ ਤੈਨੂੰ ਪਾਤਸ਼ਾਹ ਬਣਾਇਆ ਕਿ ਤੂੰ ਧਰਮ ਦੇ ਨਿਆਂ ਕਰੇਂ।
10
ਤਦ ਉਸ ਨੇ ਪਾਤਸ਼ਾਹ ਨੂੰ ਚਾਰ ਸੌ ਕਿੱਲੋ ਦੇ ਲੱਗਭੱਗ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਦਿੱਤੇ ਅਤੇ ਜਿੰਨਾਂ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਲਈ ਦਿੱਤਾ ਫੇਰ ਕਦੀ ਐਨਾ ਨਾ ਆਇਆ।
11
ਹੀਰਾਮ ਦਾ ਬੇੜਾ ਵੀ ਜਿਹੜੀ ਓਫੀਰ ਤੋਂ ਸੋਨਾ ਲਿਆਉਂਦਾ ਸੀ ਉਹ ਵੀ ਓਫੀਰ ਤੋਂ ਚੰਦਨ ਦੀ ਢੇਰ ਸਾਰੀ ਲੱਕੜੀ ਤੇ ਬਹੁਮੁੱਲੇ ਪੱਥਰ ਲਿਆਇਆ।
12
ਪਾਤਸ਼ਾਹ ਨੇ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਚੰਦਨ ਦੀ ਲੱਕੜ ਦੀਆਂ ਥੰਮ੍ਹੀਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਫੇਰ ਅਜਿਹੇ ਚੰਦਨ ਦੀ ਲੱਕੜੀ ਅੱਜ ਤੱਕ ਕਦੀ ਵੇਖਣ ਵਿੱਚ ਨਹੀਂ ਆਈ।
13
ਇਸ ਤੋਂ ਬਾਅਦ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਉਸ ਦੀ ਸਾਰੀ ਇੱਛਿਆ ਦੇ ਅਨੁਸਾਰ ਜੋ ਉਸ ਨੇ ਮੰਗਿਆ ਸੋ ਦਿੱਤਾ। ਇਹ ਉਸ ਤੋਂ ਅਲੱਗ ਸੀ ਜਿਹੜਾ ਸੁਲੇਮਾਨ ਨੇ ਆਪਣੀ ਸਾਰੀ ਸਖਾਵਤ ਨਾਲ ਦਿੱਤਾ ਸੀ। ਸੋ ਉਹ ਆਪਣੇ ਸੇਵਕਾਂ ਦੇ ਨਾਲ ਆਪਣੇ ਦੇਸ ਨੂੰ ਮੁੜ ਗਈ।
14
ਉਸ ਸੋਨੇ ਦਾ ਭਾਰ ਜਿਹੜਾ ਹਰ ਸਾਲ ਸੁਲੇਮਾਨ ਦੇ ਕੋਲ ਆਉਂਦਾ ਸੀ ਛੇ ਸੌ ਛਿਆਹਠ ਤੋੜੇ ਸੋਨਾ ਸੀ।
15
ਉਸ ਤੋਂ ਬਿਨਾਂ ਹੋਰ ਵੀ ਜਿਹੜਾ ਵਪਾਰੀਆਂ ਕੋਲੋਂ ਤੇ ਸੌਦਾਗਰਾਂ ਤੋਂ ਅਤੇ ਅਰਬ ਦੇ ਸਾਰੇ ਰਾਜਿਆਂ ਕੋਲੋਂ ਤੇ ਦੇਸ ਦੇ ਹਾਕਮਾਂ ਕੋਲੋਂ ਆਉਂਦਾ ਸੀ।
16
ਅਤੇ ਸੁਲੇਮਾਨ ਪਾਤਸ਼ਾਹ ਨੇ ਸੋਨਾ ਘੜ੍ਹ ਕੇ ਦੋ ਸੌ ਵੱਡੀਆਂ ਢਾਲਾਂ ਬਣਾਈਆਂ ਅਤੇ ਇੱਕ-ਇੱਕ ਢਾਲ਼ ਨੂੰ ਤੇਈ ਕਿੱਲੋ ਸੋਨਾ ਲੱਗਾ।
17
ਅਤੇ ਸੋਨੇ ਦੀਆਂ ਘੜ੍ਹਵੀਆਂ ਤਿੰਨ ਸੌ ਛੋਟੀਆਂ ਢਾਲਾਂ ਬਣਾਈਆਂ ਅਤੇ ਇੱਕ-ਇੱਕ ਢਾਲ਼ ਨੂੰ ਦੋ ਕਿੱਲੋ ਕੁ ਸੋਨਾ ਲੱਗਾ ਤਾਂ ਪਾਤਸ਼ਾਹ ਨੇ ਉਨ੍ਹਾਂ ਨੂੰ ਲਬਾਨੋਨੀ ਬਣ ਦੇ ਮਹਿਲ ਵਿੱਚ ਰੱਖਿਆ।
18
ਪਾਤਸ਼ਾਹ ਨੇ ਹਾਥੀ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਵਾਇਆ ਅਤੇ ਉਹ ਦੇ ਉੱਤੇ ਕੁੰਦਨ ਸੋਨਾ ਮੜ੍ਹਵਾਇਆ।
19
ਉਸ ਸਿੰਘਾਸਣ ਦੀ ਛੇ ਪੌਡਿਆਂ ਦੀ ਪੌੜੀ ਸੀ ਅਤੇ ਸਿੰਘਾਸਣ ਦਾ ਉੱਪਰਲਾ ਥਾਂ ਪਿੱਛਿਓਂ ਗੋਲ ਸੀ ਅਤੇ ਬੈਠਣ ਦੇ ਥਾਂ ਦੇ ਆਲੇ-ਦੁਆਲੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰ ਖੜ੍ਹੇ ਸਨ।
20
ਉਨ੍ਹਾਂ ਛੇਆਂ ਪੌੜੀਆਂ ਦੇ ਉੱਤੇ ਬਾਰਾਂ ਸ਼ੇਰ ਦੋਵੇਂ ਪਾਸੀਂ ਖੜ੍ਹੇ ਸਨ ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ ਕਿਤੇ ਇਹੋ ਜਿਹਾ ਸਿੰਘਾਸਣ ਨਹੀਂ ਬਣਿਆ ਸੀ।
21
ਸੁਲੇਮਾਨ ਪਾਤਸ਼ਾਹ ਦੇ ਪੀਣ ਦੇ ਸਾਰੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖਾਲ਼ਸ ਸੋਨੇ ਦੇ ਸਨ। ਚਾਂਦੀ ਦਾ ਇੱਕ ਵੀ ਨਹੀਂ ਸੀ ਸੁਲੇਮਾਨ ਦੇ ਦਿਨਾਂ ਵਿੱਚ ਚਾਂਦੀ ਨੂੰ ਕੋਈ ਪੁੱਛਦਾ ਵੀ ਨਹੀਂ ਸੀ।
22
ਕਿਉਂ ਜੋ ਪਾਤਸ਼ਾਹ ਦਾ ਸਮੁੰਦਰ ਦੇ ਉੱਤੇ ਇੱਕ ਤਰਸ਼ੀਸ਼ੀ ਬੇੜਾ ਹੀਰਾਮ ਦੇ ਬੇੜੇ ਦੇ ਨਾਲ ਸੀ। ਤਿੰਨ ਸਾਲ ਵਿੱਚ ਇੱਕ ਵਾਰ ਇਹ ਤਰਸ਼ੀਸ਼ੀ ਬੇੜਾ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ।
23
ਇਸ ਤਰ੍ਹਾਂ ਸੁਲੇਮਾਨ ਪਾਤਸ਼ਾਹ ਧਰਤੀ ਦੇ ਸਾਰਿਆਂ ਰਾਜਿਆਂ ਨਾਲੋਂ ਧਨ ਅਤੇ ਬੁੱਧ ਵਿੱਚ ਬਹੁਤ ਵੱਡਾ ਸੀ।
24
ਅਤੇ ਸਾਰੀ ਧਰਤੀ ਦੇ ਲੋਕ ਸੁਲੇਮਾਨ ਦੇ ਮੂੰਹ ਵੱਲ ਤੱਕਦੇ ਸਨ ਕਿ ਉਹ ਦੀ ਬੁੱਧੀ ਨੂੰ ਸੁਣਨ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ।
25
ਉਨ੍ਹਾਂ ਵਿੱਚੋਂ ਹਰ ਮਨੁੱਖ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲੇ, ਘੋੜੇ ਅਤੇ ਖੱਚਰਾਂ ਨੂੰ ਸਾਲ ਦੇ ਸਾਲ ਲਿਆਉਂਦਾ ਹੁੰਦਾ ਸੀ।
26
ਸੁਲੇਮਾਨ ਨੇ ਰੱਥ ਅਤੇ ਸਵਾਰ ਇਕੱਠੇ ਕੀਤੇ ਅਤੇ ਉਹ ਦੇ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜ ਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ।
27
ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਪੱਥਰਾਂ ਵਾਂਗੂੰ ਦਿੱਤੀ ਅਤੇ ਦਿਆਰ ਨੂੰ ਗੁੱਲਰ ਵਾਂਗੂੰ ਦਿੱਤਾ ਜਿਹੜੀ ਬੇਟ ਵਿੱਚ ਢੇਰਾਂ ਦੇ ਢੇਰ ਮਿਲਦੀ ਹੈl
28
ਉਹ ਘੋੜੇ ਜਿਹੜੇ ਸੁਲੇਮਾਨ ਕੋਲ ਸਨ ਮਿਸਰ ਤੋਂ ਲਿਆਏ ਜਾਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਉਨ੍ਹਾਂ ਦਾ ਭਾਅ ਬਣਾ ਕੇ ਲੈਂਦੇ ਸਨ।
29
ਅਤੇ ਇੱਕ ਰਥ ਛੇ ਸੌ ਰੁਪਏ ਨਾਲ ਮਿਸਰੋਂ ਉਤਾਹਾਂ ਲਿਆਇਆ ਜਾਂਦਾ ਸੀ ਅਤੇ ਇੱਕ ਘੋੜਾ ਡੇਢ ਸੌ ਨਾਲ ਇਸੇ ਤਰ੍ਹਾਂ ਹਿੱਤੀਆਂ ਦੇ ਸਾਰਿਆਂ ਰਾਜਿਆਂ ਲਈ ਅਤੇ ਅਰਾਮੀਆਂ ਦੇ ਰਾਜਿਆਂ ਲਈ ਉਨ੍ਹਾਂ ਦੀ ਰਾਹੀਂ ਲਿਆਏ ਜਾਂਦੇ ਸਨ।
← Chapter 9
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 11 →
All chapters:
1
2
3
4
5
6
7
8
9
10
11
12
13
14
15
16
17
18
19
20
21
22