bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
1 Kings 11
1 Kings 11
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 10
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 12 →
1
ਸੁਲੇਮਾਨ ਪਾਤਸ਼ਾਹ ਨੇ ਫ਼ਿਰਊਨ ਦੀ ਧੀ ਤੋਂ ਬਿਨਾਂ ਬਹੁਤ ਸਾਰੀਆਂ ਪਰਾਈਆਂ ਕੌਮਾਂ ਦੀਆਂ ਇਸਤਰੀਆਂ ਨਾਲ-ਨਾਲ ਪ੍ਰੀਤ ਲਾ ਲਈ ਅਰਥਾਤ ਮੋਆਬਣਾਂ, ਅੰਮੋਨਣਾਂ, ਅਦੋਮਣਾਂ, ਸਿਦੋਨਣਾਂ ਅਤੇ ਹਿੱਤਣਾਂ ਨਾਲ।
2
ਇਹ ਉਨ੍ਹਾਂ ਕੌਮਾਂ ਵਿੱਚੋਂ ਸਨ ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਇਸਰਾਏਲੀਆਂ ਨੂੰ ਆਖਿਆ ਸੀ ਕਿ ਤੁਸੀਂ ਉਨ੍ਹਾਂ ਦੇ ਵਿੱਚ ਨਾ ਜਾਇਓ ਅਤੇ ਨਾ ਉਹ ਤੁਹਾਡੇ ਵਿੱਚ ਆਉਣ। ਉਹ ਤੁਹਾਡਿਆਂ ਮਨਾਂ ਨੂੰ ਆਪਣੇ ਦੇਵਤਿਆਂ ਵੱਲ ਫੇਰ ਲੈਣਗੀਆਂ ਪਰ ਸੁਲੇਮਾਨ ਨੇ ਇਨ੍ਹਾਂ ਨਾਲ ਪ੍ਰੀਤ ਲਗਾ ਲਈ।
3
ਉਹ ਦੀਆਂ ਸੱਤ ਸੌ ਰਾਣੀਆਂ ਸਨ ਜਿਹੜੀਆਂ ਰਾਜ ਪੁੱਤਰੀਆਂ ਸਨ ਨਾਲੇ ਤਿੰਨ ਸੌ ਰਖ਼ੈਲਾਂ ਅਤੇ ਉਹ ਦੀਆਂ ਇਸਤਰੀਆਂ ਨੇ ਉਹ ਦਾ ਮਨ ਫੇਰ ਲਿਆ।
4
ਤਾਂ ਇਸ ਤਰ੍ਹਾਂ ਹੋਇਆ ਕਿ ਸੁਲੇਮਾਨ ਦੇ ਬੁਢਾਪੇ ਵਿੱਚ ਉਹ ਦੀਆਂ ਇਸਤਰੀਆਂ ਨੇ ਉਹ ਦੇ ਮਨ ਨੂੰ ਪਰਾਏ ਹੋਰ ਦੇਵਤਿਆਂ ਦੇ ਪਿੱਛੇ ਫੇਰ ਦਿੱਤਾ ਸੋ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸੰਪੂਰਨ ਨਾ ਰਿਹਾ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ।
5
ਸੁਲੇਮਾਨ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮਿਲਕੋਮ ਦੇ ਪਿੱਛੇ ਚੱਲਿਆ।
6
ਇਸ ਤਰ੍ਹਾਂ ਸੁਲੇਮਾਨ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਯਹੋਵਾਹ ਦੇ ਪਿੱਛੇ ਪੂਰੀ ਤਰ੍ਹਾਂ ਨਾ ਚੱਲਿਆ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ।
7
ਤਾਂ ਸੁਲੇਮਾਨ ਨੇ ਮੋਆਬ ਦੇ ਘਿਣਾਉਣੇ ਕਮੋਸ਼ ਲਈ ਇੱਕ ਉੱਚਾ ਥਾਂ ਉਸ ਪਰਬਤ ਉੱਤੇ ਜਿਹੜਾ ਯਰੂਸ਼ਲਮ ਦੇ ਅੱਗੇ ਹੈ ਬਣਾਇਆ ਨਾਲੇ ਅੰਮੋਨੀਆਂ ਦੇ ਘਿਣਾਉਣੇ ਦੇਵਤੇ ਮੋਲਕ ਲਈ ਵੀ।
8
ਇਸੇ ਤਰ੍ਹਾਂ ਉਸ ਨੇ ਆਪਣੀਆਂ ਸਾਰੀਆਂ ਓਪਰੀਆਂ ਇਸਤਰੀਆਂ ਲਈ ਕੀਤਾ ਜਿਹੜੀਆਂ ਆਪੋ ਆਪਣੇ ਦੇਵਤਿਆਂ ਲਈ ਧੂਪ ਧੁਖਾਉਂਦੀਆਂ ਤੇ ਬਲੀਆਂ ਚੜ੍ਹਾਉਂਦੀਆਂ ਸਨ।
9
ਤਾਂ ਯਹੋਵਾਹ ਸੁਲੇਮਾਨ ਨਾਲ ਕ੍ਰੋਧਵਾਨ ਹੋਇਆ ਕਿਉਂ ਜੋ ਉਹ ਦਾ ਮਨ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਤੋਂ ਫਿਰ ਗਿਆ ਜਿਸ ਨੇ ਉਹ ਨੂੰ ਦੋ ਵਾਰ ਦਰਸ਼ਣ ਦਿੱਤਾ ਸੀ।
10
ਅਤੇ ਉਸ ਨੇ ਉਹ ਨੂੰ ਇਸ ਗੱਲ ਦਾ ਹੁਕਮ ਦਿੱਤਾ ਸੀ ਕਿ ਦੂਜਿਆਂ ਦੇਵਤਿਆਂ ਦੇ ਪਿੱਛੇ ਨਾ ਚੱਲੇ ਪਰ ਉਹ ਨੇ ਯਹੋਵਾਹ ਦਾ ਹੁਕਮ ਨਾ ਮੰਨਿਆ।
11
ਤਾਂ ਯਹੋਵਾਹ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਕਿ ਇਹ ਤੇਰੇ ਕੋਲੋਂ ਹੋਇਆ ਹੈ ਅਤੇ ਤੂੰ ਮੇਰੇ ਨੇਮ ਨੂੰ ਤੇ ਮੇਰੀਆਂ ਬਿਧੀਆਂ ਨੂੰ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ ਨਹੀਂ ਮੰਨਿਆ ਮੈਂ ਜ਼ਰੂਰ ਰਾਜ ਤੇਰੇ ਕੋਲੋਂ ਖੋਹ ਲਵਾਂਗਾ ਅਤੇ ਤੇਰੇ ਟਹਿਲੂਏ ਨੂੰ ਦੇ ਦਿਆਂਗਾ।
12
ਤਾਂ ਵੀ ਮੈਂ ਤੇਰੇ ਦਿਨਾਂ ਵਿੱਚ ਤੇਰੇ ਪਿਤਾ ਦਾਊਦ ਦੇ ਕਾਰਨ ਇਹ ਨਹੀਂ ਕਰਾਂਗਾ। ਤੇਰੇ ਪੁੱਤਰ ਦੇ ਹੱਥੋਂ ਮੈਂ ਉਹ ਨੂੰ ਖੋਹ ਲਵਾਂਗਾ।
13
ਪਰੰਤੂ ਮੈਂ ਸਾਰਾ ਰਾਜ ਨਹੀਂ ਖੋਹਵਾਂਗਾ। ਇੱਕ ਗੋਤ ਮੈਂ ਤੇਰੇ ਪੁੱਤਰ ਨੂੰ ਤੇਰੇ ਪਿਤਾ ਦਾਊਦ ਦੇ ਕਾਰਨ ਅਤੇ ਯਰੂਸ਼ਲਮ ਦੇ ਕਾਰਨ ਜਿਹ ਨੂੰ ਮੈਂ ਚੁਣਿਆ ਦਿਆਂਗਾ।
14
ਇਸ ਤੋਂ ਬਾਅਦ ਯਹੋਵਾਹ ਨੇ ਇੱਕ ਵਿਰੋਧੀ ਨੂੰ ਸੁਲੇਮਾਨ ਦੇ ਵਿਰੁੱਧ ਅਰਥਾਤ ਹਦਦ ਅਦੋਮੀ ਨੂੰ ਪਰੇਰਿਆ ਉਹ ਅਦੋਮ ਵਿੱਚ ਰਾਜਾ ਦੀ ਅੰਸ ਵਿੱਚੋਂ ਸੀ।
15
ਇਸ ਤਰ੍ਹਾਂ ਹੋਇਆ ਜਦ ਦਾਊਦ ਅਦੋਮ ਵਿੱਚ ਸੀ ਜਿਸ ਵੇਲੇ ਯੋਆਬ ਸੈਨਾਪਤੀ ਵੱਢਿਆਂ ਹੋਇਆਂ ਦੇ ਦੱਬਣ ਲਈ ਉਤਾਹਾਂ ਆਇਆ ਅਤੇ ਅਦੋਮ ਦੇ ਹਰ ਨਰ ਨੂੰ ਵੱਢ ਸੁੱਟਿਆ ਸੀ।
16
ਕਿਉਂ ਜੋ ਯੋਆਬ ਸਾਰੇ ਇਸਰਾਏਲ ਸਣੇ ਛੇ ਮਹੀਨੇ ਉੱਥੇ ਰਿਹਾ ਜਦ ਤੱਕ ਉਸ ਨੇ ਅਦੋਮ ਵਿੱਚ ਹਰ ਨਰ ਨੂੰ ਨਾਸ ਨਾ ਕਰ ਲਿਆ।
17
ਤਦ ਹਦਦ ਅਤੇ ਉਹ ਦੇ ਨਾਲ ਉਹ ਦੇ ਪਿਤਾ ਦੇ ਅਦੋਮੀ ਟਹਿਲੂਏ ਨੱਠੇ ਕਿ ਉਹ ਮਿਸਰ ਨੂੰ ਜਾਣ ਅਤੇ ਹਦਦ ਇੱਕ ਛੋਟਾ ਬਾਲ ਹੀ ਸੀ।
18
ਉਹ ਮਿਦਯਾਨ ਤੋਂ ਉੱਠ ਕੇ ਪਾਰਾਨ ਨੂੰ ਆਏ ਅਤੇ ਆਪਣੇ ਨਾਲ ਪਾਰਾਨ ਤੋਂ ਮਨੁੱਖ ਲੈ ਕੇ ਉਹ ਮਿਸਰ ਵਿੱਚ ਮਿਸਰ ਦੇ ਰਾਜਾ ਫ਼ਿਰਊਨ ਕੋਲ ਗਏ ਅਤੇ ਉਸ ਨੇ ਉਹ ਨੂੰ ਇੱਕ ਘਰ ਦੇ ਦਿੱਤਾ ਅਤੇ ਉਹ ਦੇ ਲਈ ਰੋਟੀ ਠਹਿਰਾਈ ਅਤੇ ਉਹ ਨੂੰ ਭੂਮੀ ਦਿੱਤੀ।
19
ਅਤੇ ਫ਼ਿਰਊਨ ਦੀ ਵੱਡੀ ਕਿਰਪਾ ਦੀ ਨਿਗਾਹ ਹਦਦ ਉੱਤੇ ਹੋਈ ਸੋ ਉਸ ਨੇ ਆਪਣੀ ਸਾਲੀ ਨੂੰ ਅਰਥਾਤ ਤਹਪਨੇਸ ਰਾਣੀ ਦੀ ਭੈਣ ਨੂੰ ਉਹ ਦੇ ਨਾਲ ਵਿਆਹ ਦਿੱਤਾ।
20
ਤਾਂ ਤਹਪਨੇਸ ਦੀ ਭੈਣ ਉਹ ਦਾ ਪੁੱਤਰ ਗਨੂਬਥ ਜਣੀ ਜਿਹ ਦਾ ਤਹਪਨੇਸ ਨੇ ਫ਼ਿਰਊਨ ਦੇ ਮਹਿਲ ਵਿੱਚ ਦੁੱਧ ਛੁਡਾਇਆ ਅਤੇ ਗਨੂਬਥ ਫ਼ਿਰਊਨ ਦੇ ਘਰਾਣੇ ਵਿੱਚ ਫ਼ਿਰਊਨ ਦੇ ਪੁੱਤਰਾਂ ਨਾਲ ਰਿਹਾ।
21
ਜਦ ਹਦਦ ਨੇ ਮਿਸਰ ਵਿੱਚ ਸੁਣਿਆ ਕਿ ਦਾਊਦ ਆਪਣੇ ਪੁਰਖਿਆਂ ਨਾਲ ਸੌ ਗਿਆ ਹੈ ਤੇ ਯੋਆਬ ਸੈਨਾਪਤੀ ਵੀ ਮਰ ਗਿਆ ਹੈ ਤਾਂ ਹਦਦ ਨੇ ਫ਼ਿਰਊਨ ਨੂੰ ਆਖਿਆ, ਮੈਨੂੰ ਜਾਣ ਦਿਓ ਕਿ ਮੈਂ ਆਪਣੇ ਦੇਸ ਨੂੰ ਚੱਲਿਆ ਜਾਂਵਾਂ।
22
ਪਰ ਫ਼ਿਰਊਨ ਨੇ ਉਹ ਨੂੰ ਆਖਿਆ, ਤੈਨੂੰ ਮੇਰੀ ਵੱਲੋਂ ਕੀ ਥੁੜ ਸੀ ਕਿ ਵੇਖ ਤੂੰ ਆਪਣੇ ਦੇਸ ਨੂੰ ਜਾਣਾ ਚਾਹੁੰਦਾ ਹੈਂ ਤਾਂ ਅੱਗੋਂ ਉਹ ਬੋਲਿਆ, ਕੋਈ ਥੁੜ ਨਹੀਂ ਰਹੀ ਪਰ ਮੈਨੂੰ ਜ਼ਰੂਰ ਭੇਜ ਦਿਓ।
23
ਫੇਰ ਪਰਮੇਸ਼ੁਰ ਨੇ ਇੱਕ ਹੋਰ ਵਿਰੋਧੀ ਨੂੰ ਉਹ ਦੇ ਲਈ ਪਰੇਰਿਆ ਅਰਥਾਤ ਰਜ਼ੋਨ ਅਲਯਾਦਾ ਦੇ ਪੁੱਤਰ ਨੂੰ ਜੋ ਆਪਣੇ ਸੁਆਮੀ ਸੋਬਾਹ ਦੇ ਰਾਜਾ ਹਦਦਅਜ਼ਰ ਤੋਂ ਨੱਠਾ ਸੀ।
24
ਉਸ ਨੇ ਆਪਣੇ ਨਾਲ ਮਨੁੱਖ ਇਕੱਠੇ ਕੀਤੇ ਅਤੇ ਉਹ ਉਨ੍ਹਾਂ ਦੇ ਜੱਥੇ ਦਾ ਸਰਦਾਰ ਸੀ ਜਦ ਦਾਊਦ ਨੇ ਉਨ੍ਹਾਂ ਨੂੰ ਵੱਢਿਆ, ਤਾਂ ਉਹ ਦੰਮਿਸ਼ਕ ਜਾ ਵੱਸੇ ਅਤੇ ਦੰਮਿਸ਼ਕ ਵਿੱਚ ਰਾਜ ਕਰਦੇ ਰਹੇ।
25
ਉਸ ਬਦੀ ਤੋਂ ਬਿਨਾਂ ਜਿਹੜੀ ਹਦਦ ਨੇ ਕੀਤੀ ਸੀ ਉਹ ਸੁਲੇਮਾਨ ਦੇ ਸਾਰੇ ਦਿਨ ਇਸਰਾਏਲ ਦਾ ਵਿਰੋਧੀ ਬਣਿਆ ਰਿਹਾ ਅਤੇ ਉਸ ਨੇ ਇਸਰਾਏਲ ਨੂੰ ਘਿਣਾਉਣਾ ਸਮਝਿਆ ਅਤੇ ਅਰਾਮ ਉੱਤੇ ਰਾਜ ਕੀਤਾ।
26
ਨਬਾਟ ਦੇ ਪੁੱਤਰ ਯਾਰਾਬੁਆਮ ਨੇ ਜੋ ਸਰੇਦਾਹ ਤੋਂ ਇਫ਼ਰਾਈਮੀ ਸੀ ਤੇ ਸੁਲੇਮਾਨ ਦਾ ਟਹਿਲੂਆ ਵੀ ਸੀ ਜਿਹ ਦੀ ਮਾਤਾ ਦਾ ਨਾਮ ਸਰੂਆਹ ਸੀ ਜਿਹੜੀ ਵਿਧਵਾ ਸੀ ਉਸ ਆਪਣਾ ਹੱਥ ਪਾਤਸ਼ਾਹ ਉੱਤੇ ਚੁੱਕਿਆ।
27
ਅਤੇ ਉਸ ਦੇ ਪਾਤਸ਼ਾਹ ਉੱਤੇ ਹੱਥ ਚੁੱਕਣ ਦਾ ਕਾਰਨ ਇਹ ਸੀ ਕਿ ਸੁਲੇਮਾਨ ਨੇ ਮਿੱਲੋ ਬਣਾਇਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਦੀਆਂ ਤੇੜਾਂ ਦੀ ਮੁਰੰਮਤ ਕੀਤੀ।
28
ਯਾਰਾਬੁਆਮ ਸੂਰਮਾ ਯੋਧਾ ਸੀ ਅਤੇ ਜਦ ਸੁਲੇਮਾਨ ਨੇ ਵੇਖਿਆ ਕਿ ਇਹ ਜੁਆਨ ਮਿਹਨਤੀ ਹੈ ਤਾਂ ਉਹ ਨੇ ਉਸ ਨੂੰ ਯੂਸੁਫ਼ ਦੇ ਘਰਾਣੇ ਦੇ ਕੰਮ-ਧੰਦੇ ਉੱਤੇ ਠਹਿਰਾਇਆ।
29
ਤਾਂ ਇਸ ਤਰ੍ਹਾਂ ਹੋਇਆ ਕਿ ਉਸ ਵੇਲੇ ਜਦ ਯਾਰਾਬੁਆਮ ਯਰੂਸ਼ਲਮ ਤੋਂ ਬਾਹਰ ਨਿੱਕਲਿਆ ਤਦ ਅਹੀਯਾਹ ਨਬੀ ਸ਼ੀਲੋਨੀ ਉਹ ਨੂੰ ਰਾਹ ਵਿੱਚ ਮਿਲ ਪਿਆ ਅਤੇ ਉਸ ਨੇ ਇੱਕ ਨਵੀਂ ਚਾਦਰ ਲਈ ਹੋਈ ਸੀ ਅਤੇ ਦੋਨੋਂ ਰੜ ਵਿੱਚ ਇਕੱਲੇ ਸਨ।
30
ਤਾਂ ਅਹੀਯਾਹ ਨੇ ਉਸ ਨਵੀਂ ਚਾਦਰ ਨੂੰ ਜੋ ਉਸ ਦੇ ਆਪਣੇ ਉੱਤੇ ਸੀ ਫੜ੍ਹ ਕੇ ਬਾਰਾਂ ਟੁੱਕੜਿਆਂ ਵਿੱਚ ਪਾੜ ਸੁੱਟਿਆ।
31
ਅਤੇ ਉਸ ਨੇ ਯਾਰਾਬੁਆਮ ਨੂੰ ਆਖਿਆ, ਤੂੰ ਆਪਣੇ ਲਈ ਦਸ ਟੁੱਕੜੇ ਲੈ ਲੈ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਵੇਖ ਮੈਂ ਰਾਜ ਸੁਲੇਮਾਨ ਦੇ ਹੱਥੋਂ ਖੋਹ ਲਵਾਂਗਾ ਅਤੇ ਤੈਨੂੰ ਦਸ ਗੋਤ ਦੇ ਦਿਆਂਗਾ।
32
ਪਰ ਮੈਂ ਆਪਣੇ ਦਾਸ ਦਾਊਦ ਦੇ ਕਾਰਨ ਇੱਕ ਗੋਤ ਉਹ ਦੇ ਕੋਲ ਰਹਿਣ ਦਿਆਂਗਾ ਨਾਲੇ ਯਰੂਸ਼ਲਮ ਦੇ ਕਾਰਨ ਜਿਸ ਸ਼ਹਿਰ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣਿਆ ਹੈ।
33
ਇਹ ਦਾ ਕਾਰਨ ਇਹ ਹੈ ਕਿ ਉਨ੍ਹਾਂ ਨੇ ਮੈਨੂੰ ਤਿਆਗ ਕੇ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਮੋਆਬ ਦੇ ਦਿਓ ਕਮੋਸ਼ ਤੇ ਅੰਮੋਨੀਆਂ ਦੇ ਦਿਓ ਮਿਲਕੋਮ ਅੱਗੇ ਮੱਥਾ ਟੇਕਿਆ ਅਤੇ ਇਸ ਤਰ੍ਹਾਂ ਮੇਰੇ ਮਾਰਗਾਂ ਵਿੱਚ ਨਹੀਂ ਚੱਲਦੇ ਰਹੇ ਕਿ ਜੋ ਮੇਰੀ ਨਿਗਾਹ ਵਿੱਚ ਸਿੱਧੀ ਗੱਲ ਹੈ ਉਹ ਉਹੋ ਕਰਨ ਅਤੇ ਮੇਰੀਆਂ ਬਿਧੀਆਂ ਤੇ ਮੇਰੇ ਨਿਆਂਵਾਂ ਨੂੰ ਮੰਨਣ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ।
34
ਤਾਂ ਵੀ ਮੈਂ ਸਾਰਾ ਰਾਜ ਉਹ ਦੇ ਹੱਥੋਂ ਨਾ ਲਵਾਂਗਾ ਪਰ ਮੈਂ ਉਹ ਦੇ ਜੀਵਨ ਭਰ ਉਹ ਨੂੰ ਆਪਣੇ ਦਾਸ ਦਾਊਦ ਦੇ ਕਾਰਨ ਸ਼ਹਿਜ਼ਾਦਾ ਬਣਾ ਰੱਖਾਂਗਾ ਜਿਹ ਨੂੰ ਮੈਂ ਇਸ ਲਈ ਚੁਣਿਆ ਕਿ ਉਹ ਨੇ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਮੰਨਿਆ।
35
ਪਰ ਮੈਂ ਰਾਜ ਉਹ ਦੇ ਪੁੱਤਰ ਦੇ ਹੱਥੋਂ ਤੈਨੂੰ ਦਿਆਂਗਾ ਅਰਥਾਤ ਉਹ ਦਸ ਗੋਤ।
36
ਅਤੇ ਮੈਂ ਉਹ ਦੇ ਪੁੱਤਰ ਨੂੰ ਇੱਕ ਗੋਤ ਦਿਆਂਗਾ ਤਾਂ ਜੋ ਮੇਰੇ ਦਾਸ ਦਾਊਦ ਲਈ ਇੱਕ ਚਿਰਾਗ ਯਰੂਸ਼ਲਮ ਵਿੱਚ ਜਿਸ ਸ਼ਹਿਰ ਨੂੰ ਮੈਂ ਆਪਣਾ ਨਾਮ ਰੱਖਣ ਲਈ ਚੁਣਿਆ ਹੈ ਸਾਰੇ ਦਿਨ ਮੇਰੇ ਅੱਗੇ ਰਹੇ।
37
ਮੈਂ ਤੈਨੂੰ ਲਵਾਂਗਾ ਅਤੇ ਤੂੰ ਆਪਣੇ ਮਨ ਦੀ ਸਾਰੀ ਇੱਛਾ ਅਨੁਸਾਰ ਰਾਜ ਕਰੇਂਗਾ ਸੋ ਤੂੰ ਇਸਰਾਏਲ ਉੱਤੇ ਪਾਤਸ਼ਾਹ ਹੋਵਾਂਗਾ।
38
ਤਾਂ ਇਸ ਤਰ੍ਹਾਂ ਹੋਵੇਗਾ ਕਿ ਜੇ ਤੂੰ ਮੇਰੇ ਸਾਰੇ ਹੁਕਮਾਂ ਨੂੰ ਸੁਣੇਂ ਅਤੇ ਮੇਰੇ ਮਾਰਗਾਂ ਉੱਤੇ ਚੱਲੇ ਅਤੇ ਜੋ ਮੇਰੀ ਨਿਗਾਹ ਵਿੱਚ ਸਿੱਧਾ ਹੈ ਉਹੋ ਕਰੇਂ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਮੰਨੇ ਜਿਵੇਂ ਮੇਰੇ ਦਾਸ ਦਾਊਦ ਨੇ ਕੀਤਾ ਤਾਂ ਮੈਂ ਤੇਰੇ ਅੰਗ-ਸੰਗ ਰਹਾਂਗਾ ਅਤੇ ਤੇਰੇ ਲਈ ਇੱਕ ਅਟੱਲ ਘਰਾਣਾ ਬਣਾਵਾਂਗਾ ਜਿਵੇਂ ਮੈਂ ਦਾਊਦ ਲਈ ਬਣਾਇਆ ਨਾਲੇ ਮੈਂ ਇਸਰਾਏਲ ਤੈਨੂੰ ਦੇ ਦਿਆਂਗਾ।
39
ਇਸ ਕਾਰਨ ਮੈਂ ਦਾਊਦ ਦੀ ਅੰਸ ਨੂੰ ਦੁੱਖ ਦਿਆਂਗਾ ਪਰ ਸਦਾ ਲਈ ਨਹੀਂ।
40
ਤਾਂ ਸੁਲੇਮਾਨ ਨੇ ਯਾਰਾਬੁਆਮ ਨੂੰ ਮਾਰਨਾ ਚਾਹਿਆ ਪਰ ਯਾਰਾਬੁਆਮ ਉੱਠ ਕੇ ਮਿਸਰ ਨੂੰ ਮਿਸਰ ਦੇ ਰਾਜਾ ਸ਼ੀਸ਼ਕ ਕੋਲ ਨੱਠ ਗਿਆ ਅਤੇ ਉਹ ਮਿਸਰ ਵਿੱਚ ਸੁਲੇਮਾਨ ਦੀ ਮੌਤ ਤੱਕ ਰਿਹਾ।
41
ਅਤੇ ਸੁਲੇਮਾਨ ਦੇ ਬਾਕੀ ਕੰਮ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀ ਬੁੱਧੀ ਕੀ ਇਹ ਸੁਲੇਮਾਨ ਦੇ ਵਿਰਤਾਂਤ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ?
42
ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ।
43
ਤਾਂ ਸੁਲੇਮਾਨ ਆਪਣੇ ਪੁਰਖਿਆਂ ਦੇ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਰਹਬੁਆਮ ਉਸ ਦਾ ਪੁੱਤਰ ਉਸ ਦੇ ਥਾਂ ਰਾਜ ਕਰਨ ਲੱਗਾ।
← Chapter 10
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 12 →
All chapters:
1
2
3
4
5
6
7
8
9
10
11
12
13
14
15
16
17
18
19
20
21
22