bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
1 Samuel 15
1 Samuel 15
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 14
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 16 →
1
ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈਨੂੰ ਯਹੋਵਾਹ ਨੇ ਭੇਜਿਆ ਹੈ ਜੋ ਮੈਂ ਤੈਨੂੰ ਅਭਿਸ਼ੇਕ ਕਰਾਂ, ਇਸ ਕਰਕੇ ਜੋ ਤੂੰ ਉਹ ਦੀ ਪਰਜਾ ਇਸਰਾਏਲ ਦਾ ਰਾਜਾ ਬਣੇਂ ਸੋ ਹੁਣ ਯਹੋਵਾਹ ਦਾ ਬਚਨ ਸੁਣ।
2
ਸੈਨਾਵਾਂ ਦਾ ਯਹੋਵਾਹ ਇਉਂ ਆਖਦਾ ਹੈ, ਮੈਨੂੰ ਯਾਦ ਹੈ ਜੋ ਕੁਝ ਅਮਾਲੇਕ ਨੇ ਇਸਰਾਏਲ ਨਾਲ ਕੀਤਾ ਜਿਸ ਵੇਲੇ ਉਹ ਮਿਸਰੋਂ ਨਿੱਕਲ ਆਏ ਤਾਂ ਉਹ ਕਿਵੇਂ ਉਹਨਾਂ ਦੇ ਰਾਹ ਵਿੱਚ ਵਿਰੋਧੀ ਬਣ ਕੇ ਆਇਆ।
3
ਸੋ ਹੁਣ ਤੂੰ ਜਾ ਅਤੇ ਅਮਾਲੇਕ ਨੂੰ ਮਾਰ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ ਮੂਲੋਂ ਨਾਸ ਕਰ ਅਤੇ ਉਨ੍ਹਾਂ ਉੱਤੇ ਤਰਸ ਨਾ ਖਾ ਸਗੋਂ ਪੁਰਸ਼ ਅਤੇ ਇਸਤ੍ਰੀ, ਗੋਦ ਦੇ ਬਾਲ ਅਤੇ ਦੁੱਧ ਚੁੰਘਦੇ ਵੀ ਅਤੇ ਬਲ਼ਦ ਭੇਡ ਅਤੇ ਊਠ, ਗਧੇ ਤੱਕ ਸਾਰਿਆਂ ਨੂੰ ਵੱਢ ਸੁੱਟ।
4
ਸੋ ਸ਼ਾਊਲ ਨੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਤਲਾਇਮ ਵਿੱਚ ਉਹਨਾਂ ਦੀ ਗਿਣਤੀ ਕੀਤੀ। ਉਹ ਦੋ ਲੱਖ ਸਿਪਾਹੀ ਅਤੇ ਯਹੂਦੀ ਮਨੁੱਖ ਦਸ ਹਜ਼ਾਰ ਸਨ।
5
ਸ਼ਾਊਲ ਨੇ ਅਮਾਲੇਕ ਨਗਰ ਦੀ ਘਾਟੀ ਦੇ ਵਿੱਚ ਘਾਤ ਲਾ ਕੇ ਉਹਨਾਂ ਨੂੰ ਬਿਠਾਇਆ।
6
ਸ਼ਾਊਲ ਨੇ ਕੇਨੀਆਂ ਨੂੰ ਆਖਿਆ, ਤੁਸੀਂ ਇੱਥੋਂ ਜਾਓ, ਅਮਾਲੇਕੀਆਂ ਦੇ ਵਿੱਚੋਂ ਨਿੱਕਲ ਜਾਓ ਅਜਿਹਾ ਨਾ ਹੋਵੇ ਜੋ ਮੈਂ ਉਨ੍ਹਾਂ ਦੇ ਨਾਲ ਤੁਹਾਡਾ ਵੀ ਨਾਸ ਕਰ ਦੇਵਾਂ ਇਸ ਲਈ ਜੋ ਤੁਸੀਂ ਸਾਰੇ ਇਸਰਾਏਲੀਆਂ ਉੱਤੇ ਕਿਰਪਾ ਕੀਤੀ ਸੀ ਜਿਸ ਵੇਲੇ ਉਹ ਮਿਸਰ ਵਿੱਚੋਂ ਨਿੱਕਲ ਆਏ ਸਨ। ਸੋ ਕੇਨੀ ਅਮਾਲੇਕੀਆਂ ਵਿੱਚੋਂ ਨਿੱਕਲ ਗਏ।
7
ਤਦ ਸ਼ਾਊਲ ਨੇ ਅਮਾਲੇਕੀਆਂ ਨੂੰ ਹਵੀਲਾਹ ਤੋਂ ਲੈ ਕੇ ਸ਼ੂਰ ਤੱਕ ਜੋ ਮਿਸਰ ਦੇ ਪੂਰਬ ਵਿੱਚ ਹੈ ਮਾਰਿਆ।
8
ਉਹਨਾਂ ਦੇ ਰਾਜਾ ਅਗਾਗ ਨੂੰ ਜਿਉਂਦਾ ਫੜ ਲਿਆ ਅਤੇ ਸਭਨਾਂ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਨਾਸ ਕਰ ਦਿੱਤਾ।
9
ਪਰ ਸ਼ਾਊਲ ਅਤੇ ਲੋਕਾਂ ਨੇ ਅਗਾਗ ਨੂੰ ਚੰਗੀਆਂ ਭੇਡਾਂ ਅਤੇ ਬਲ਼ਦਾਂ ਅਤੇ ਮੋਟੇ-ਮੋਟੇ ਵੱਛਿਆਂ ਅਤੇ ਮੇਢਿਆਂ ਦੇ ਬੱਚਿਆਂ ਨੂੰ ਅਤੇ ਸਭ ਕੁਝ ਜੋ ਚੰਗਾ ਸੀ ਬਚਾ ਰੱਖਿਆ ਅਤੇ ਉਨ੍ਹਾਂ ਦਾ ਨਾਸ ਕਰਨ ਵਿੱਚ ਰਾਜ਼ੀ ਨਾ ਹੋਏ ਪਰ ਸਾਰੀਆਂ ਵਸਤਾਂ ਜੋ ਮਾੜੀਆਂ ਅਤੇ ਨਿਕੰਮੀਆਂ ਸਨ ਉਨ੍ਹਾਂ ਦਾ ਸੱਤਿਆਨਾਸ ਕਰ ਦਿੱਤਾ।
10
ਤਦ ਯਹੋਵਾਹ ਦਾ ਬਚਨ ਸਮੂਏਲ ਨੂੰ ਮਿਲਿਆ,
11
ਮੈਂ ਪਛਤਾਉਂਦਾ ਹਾਂ ਜੋ ਮੈਂ ਸ਼ਾਊਲ ਨੂੰ ਰਾਜਾ ਬਣਾਇਆ ਕਿਉਂ ਜੋ ਉਹ ਮੇਰੇ ਪਿਛੇ ਚੱਲਣ ਤੋਂ ਮੁੜ ਗਿਆ ਹੈ ਅਤੇ ਉਸ ਨੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਦੇ ਅੱਗੇ ਤਰਲੇ ਕਰਦਾ ਰਿਹਾ।
12
ਜਦ ਸਮੂਏਲ ਸ਼ਾਊਲ ਨੂੰ ਮਿਲਣ ਲਈ ਤੜਕੇ ਉੱਠਿਆ ਤਾਂ ਸਮੂਏਲ ਨੂੰ ਖ਼ਬਰ ਹੋਈ ਜੋ ਸ਼ਾਊਲ ਕਰਮਲ ਨੂੰ ਆਇਆ ਹੋਇਆ ਹੈ ਅਤੇ ਵੇਖੋ, ਆਪਣੇ ਲਈ ਉਸ ਨੇ ਇੱਕ ਯਾਦਗਾਰ ਕਾਇਮ ਕੀਤੀ, ਅਤੇ ਲੰਘ ਕੇ ਗਿਲਗਾਲ ਵੱਲ ਚਲਾ ਗਿਆ।
13
ਫੇਰ ਸਮੂਏਲ ਸ਼ਾਊਲ ਕੋਲ ਗਿਆ ਅਤੇ ਸ਼ਾਊਲ ਨੇ ਆਖਿਆ, ਹੇ ਯਹੋਵਾਹ ਦੇ ਮੁਬਾਰਕ, ਮੈਂ ਯਹੋਵਾਹ ਦੀ ਆਗਿਆ ਅਨੁਸਾਰ ਕੰਮ ਕੀਤਾ।
14
ਸਮੂਏਲ ਨੇ ਆਖਿਆ, ਫੇਰ ਭੇਡਾਂ ਦੀ ਮੈਂ-ਮੈਂ ਅਤੇ ਬਲ਼ਦਾਂ ਦਾ ਅੜਿੰਗਣਾਂ ਕੀ ਹੈ, ਜੋ ਮੈਂ ਸੁਣਦਾ ਹਾਂ?
15
ਸ਼ਾਊਲ ਨੇ ਆਖਿਆ, ਉਹ ਇਨ੍ਹਾਂ ਨੂੰ ਅਮਾਲੇਕੀਆਂ ਵੱਲੋਂ ਲਿਆਏ ਹਨ ਅਤੇ ਲੋਕਾਂ ਨੇ ਚੰਗੀਆਂ-ਚੰਗੀਆਂ ਭੇਡਾਂ ਅਤੇ ਬਲ਼ਦਾਂ ਨੂੰ ਜਿਉਂਦੇ ਰੱਖਿਆ ਜੋ ਉਨ੍ਹਾਂ ਨੂੰ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਬਲੀ ਚੜ੍ਹਾਉਣ ਅਤੇ ਰਹਿੰਦੇ ਸਭਨਾਂ ਨੂੰ ਅਸੀਂ ਮੂਲੋਂ ਹੀ ਨਾਸ ਕਰ ਸੁੱਟਿਆ।
16
ਤਦ ਸਮੂਏਲ ਨੇ ਸ਼ਾਊਲ ਨੂੰ ਆਖਿਆ, ਠਹਿਰ ਜਾ ਅਤੇ ਅੱਜ ਰਾਤੀਂ ਜਿਹੜਾ ਯਹੋਵਾਹ ਨੇ ਮੈਨੂੰ ਆਖਿਆ ਹੈ ਉਹ ਮੈਂ ਤੈਨੂੰ ਦੱਸਾਂਗਾ ਤਾਂ ਸ਼ਾਊਲ ਬੋਲਿਆ ਦੱਸੋ ਜੀ।
17
ਸਮੂਏਲ ਨੇ ਆਖਿਆ, ਜਿਸ ਵੇਲੇ ਤੂੰ ਆਪਣੀ ਨਜ਼ਰ ਵਿੱਚ ਤੁੱਛ ਸੀ ਤਾਂ ਭਲਾ, ਇਸਰਾਏਲ ਦੇ ਗੋਤਾਂ ਦਾ ਤੂੰ ਪ੍ਰਧਾਨ ਨਹੀਂ ਠਹਿਰਾਇਆ ਗਿਆ? ਯਹੋਵਾਹ ਨੇ ਇਸਰਾਏਲ ਦਾ ਰਾਜਾ ਬਣਨ ਲਈ ਤੈਨੂੰ ਅਭਿਸ਼ੇਕ ਕੀਤਾ।
18
ਯਹੋਵਾਹ ਨੇ ਤੈਨੂੰ ਖ਼ਾਸ ਮਕਸਦ ਲਈ ਭੇਜਿਆ ਅਤੇ ਆਖਿਆ, ਜਾ ਅਤੇ ਉਨ੍ਹਾਂ ਪਾਪੀ ਅਮਾਲੇਕੀਆਂ ਦਾ ਨਾਸ ਕਰ ਜਦ ਤੱਕ ਉਹ ਨਸ਼ਟ ਨਾ ਹੋ ਜਾਣ ਉਨ੍ਹਾਂ ਨਾਲ ਲੜਾਈ ਕਰ।
19
ਫੇਰ ਤੂੰ ਯਹੋਵਾਹ ਦੀ ਗੱਲ ਕਿਉਂ ਨਾ ਮੰਨੀ ਅਤੇ ਲੁੱਟ ਦੇ ਮਾਲ ਉੱਤੇ ਤੇਰਾ ਮਨ ਕਿਉਂ ਆ ਡਿੱਗਾ ਅਤੇ ਯਹੋਵਾਹ ਦੇ ਸਨਮੁਖ ਕਿਉਂ ਬੁਰਾਈ ਕੀਤੀ?
20
ਸ਼ਾਊਲ ਨੇ ਸਮੂਏਲ ਨੂੰ ਆਖਿਆ, ਮੈਂ ਤਾਂ ਯਹੋਵਾਹ ਦੀ ਆਗਿਆ ਮੰਨੀ ਹੈ ਅਤੇ ਜਿਸ ਦੇ ਵਿੱਚ ਯਹੋਵਾਹ ਨੇ ਮੈਨੂੰ ਭੇਜਿਆ ਉਸ ਰਾਹ ਤੁਰਿਆ ਹਾਂ ਅਤੇ ਅਮਾਲੇਕ ਦੇ ਰਾਜਾ ਅਗਾਗ ਨੂੰ ਲੈ ਆਇਆ ਹਾਂ ਅਤੇ ਅਮਾਲੇਕੀਆਂ ਨੂੰ ਮੂਲੋਂ ਨਾਸ ਕੀਤਾ ਹੈ।
21
ਪਰ ਲੋਕ ਲੁੱਟ ਦੇ ਵਿੱਚੋਂ ਭੇਡਾਂ ਅਤੇ ਬਲ਼ਦ ਅਰਥਾਤ ਚੰਗੀਆਂ-ਚੰਗੀਆਂ ਵਸਤਾਂ ਜਿਨ੍ਹਾਂ ਨੂੰ ਨਾਸ ਕਰਨਾ ਚਾਹੀਦਾ ਸੀ, ਇਸ ਲਈ ਗਿਲਗਾਲ ਵਿੱਚ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਭੇਟ ਚੜ੍ਹਾਉਣ ਲਈ ਲੈ ਆਏ ਹਨ।
22
ਸਮੂਏਲ ਬੋਲਿਆ, ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ, ਜਾਂ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ? ਵੇਖ, ਆਗਿਆ ਮੰਨਣਾ ਭੇਟਾਂ ਚੜ੍ਹਾਉਣ ਨਾਲੋਂ, ਅਤੇ ਸਰੋਤਾ ਬਣਨਾ ਮੇਂਢਿਆਂ ਦੀ ਚਰਬੀ ਨਾਲੋਂ ਚੰਗਾ ਹੈ।
23
ਕਿਉਂ ਜੋ ਬਗਾਵਤ ਕਰਨਾ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ, ਅਤੇ ਢੀਠਤਾ, ਮੂਰਤੀ ਪੂਜਾ ਜਿਹੀ ਹੈ। ਸੋ ਜਿਵੇਂ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਉਸੇ ਤਰ੍ਹਾਂ ਹੀ ਯਹੋਵਾਹ ਨੇ ਰਾਜਾ ਹੋਣ ਤੋਂ ਤੈਨੂੰ ਰੱਦਿਆ ਹੈ।
24
ਸ਼ਾਊਲ ਨੇ ਸਮੂਏਲ ਨੂੰ ਆਖਿਆ, ਮੈਂ ਪਾਪ ਕੀਤਾ ਕਿਉਂ ਜੋ ਯਹੋਵਾਹ ਦੀ ਆਗਿਆ ਨੂੰ ਅਤੇ ਤੇਰੀਆਂ ਗੱਲਾਂ ਨੂੰ ਮੋੜ ਦਿੱਤਾ ਮੈਂ ਲੋਕਾਂ ਤੋਂ ਜੋ ਡਰਿਆ ਅਤੇ ਉਹਨਾਂ ਦੀ ਗੱਲ ਸੁਣੀ
25
ਸੋ ਹੁਣ ਦਯਾ ਕਰ ਕੇ ਮੇਰਾ ਪਾਪ ਮਾਫ਼ ਕਰ ਅਤੇ ਮੇਰੇ ਨਾਲ ਮੁੜ ਚੱਲ ਜੋ ਮੈਂ ਯਹੋਵਾਹ ਦੇ ਅੱਗੇ ਮੱਥਾ ਟੇਕਾਂ
26
ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈ ਤੇਰੇ ਨਾਲ ਨਹੀਂ ਜਾਂਵਾਂਗਾ ਕਿਉਂ ਜੋ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਅਤੇ ਯਹੋਵਾਹ ਨੇ ਇਸਰਾਏਲ ਉੱਤੇ ਰਾਜਾ ਰਹਿਣ ਤੋਂ ਤੈਨੂੰ ਰੱਦਿਆ ਹੈ।
27
ਜਦ ਸਮੂਏਲ ਵਿਦਾ ਹੋਣ ਨੂੰ ਮੁੜਿਆ ਤਾਂ ਉਹ ਨੇ ਉਸ ਦੀ ਚਾਦਰ ਦਾ ਪੱਲਾ ਫੜ ਲਿਆ ਅਤੇ ਉਹ ਫਟ ਗਿਆ।
28
ਤਦ ਸਮੂਏਲ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਰਾਜ ਜੋ ਤੂੰ ਇਸਰਾਏਲ ਉੱਤੇ ਕਰਦਾ ਸੀ ਅੱਜ ਤੇਰੇ ਨਾਲੋਂ ਵੱਖ ਕਰ ਦਿੱਤਾ ਹੈ ਅਤੇ ਤੇਰੇ ਇੱਕ ਗੁਆਂਢੀ ਨੂੰ ਦੇ ਦਿੱਤਾ ਜੋ ਤੇਰੇ ਨਾਲੋਂ ਚੰਗਾ ਹੈ।
29
ਇਸਰਾਏਲ ਦਾ ਸ਼ਕਤੀਮਾਨ ਝੂਠ ਨਹੀਂ ਬੋਲਦਾ ਅਤੇ ਪਛਤਾਉਂਦਾ ਨਹੀਂ ਕਿਉਂ ਜੋ ਉਹ ਮਨੁੱਖ ਨਹੀਂ ਜੋ ਪਛਤਾਵੇ।
30
ਤਦ ਉਹ ਨੇ ਆਖਿਆ, ਮੈਂ ਪਾਪ ਕੀਤਾ ਪਰ ਮੇਰੇ ਲੋਕਾਂ ਦੇ ਬਜ਼ੁਰਗਾਂ ਅਤੇ ਇਸਰਾਏਲ ਦੇ ਅੱਗੇ ਮੇਰਾ ਆਦਰ ਕਰ ਅਤੇ ਮੇਰੇ ਨਾਲ ਮੁੜ ਚੱਲ ਜੋ ਮੈਂ ਯਹੋਵਾਹ ਤੇਰੇ ਪਰਮੇਸ਼ੁਰ ਅੱਗੇ ਮੱਥਾ ਟੇਕਾਂ।
31
ਤਦ ਸਮੂਏਲ ਸ਼ਾਊਲ ਦੇ ਮਗਰ ਮੁੜਿਆ ਅਤੇ ਸ਼ਾਊਲ ਨੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ।
32
ਤਦ ਸਮੂਏਲ ਨੇ ਆਖਿਆ, ਅਮਾਲੇਕੀਆਂ ਦੇ ਰਾਜਾ ਅਗਾਗ ਨੂੰ ਮੇਰੇ ਕੋਲ ਲੈ ਆਓ ਅਤੇ ਅਗਾਗ ਨਿਸਚਿੰਤ ਹੋ ਕੇ ਉਹ ਦੇ ਕੋਲ ਆਇਆ, ਅਗਾਗ ਨੇ ਆਖਿਆ, ਜ਼ਰੂਰ ਮੌਤ ਦੀ ਕੁੜੱਤਣ ਲੰਘ ਗਈ ਹੋਵੇਗੀ।
33
ਪਰ ਸਮੂਏਲ ਨੇ ਆਖਿਆ, ਜਿਸ ਤਰ੍ਹਾਂ ਤੇਰੀ ਤਲਵਾਰ ਨੇ ਤੀਵੀਆਂ ਨੂੰ ਔਂਤਰੀਆਂ ਕੀਤਾ ਉਸੇ ਤਰ੍ਹਾਂ ਹੀ ਤੇਰੀ ਮਾਂ ਤੀਵੀਆਂ ਵਿੱਚੋਂ ਔਂਤਰੀ ਹੋਵੇਗੀ ਅਤੇ ਸਮੂਏਲ ਨੇ ਗਿਲਗਾਲ ਵਿੱਚ ਯਹੋਵਾਹ ਦੇ ਅੱਗੇ ਅਗਾਗ ਨੂੰ ਟੋਟੇ-ਟੋਟੇ ਕੀਤਾ।
34
ਸਮੂਏਲ ਰਾਮਾਹ ਨੂੰ ਗਿਆ ਅਤੇ ਸ਼ਾਊਲ ਆਪਣੇ ਘਰ ਨੂੰ ਗਿਬਆਹ ਵੱਲ ਚੜ੍ਹ ਗਿਆ,
35
ਅਤੇ ਸਮੂਏਲ ਆਪਣੀ ਮੌਤ ਤੱਕ ਸ਼ਾਊਲ ਨੂੰ ਨਾ ਵੇਖਣ ਗਿਆ ਤਾਂ ਵੀ ਸਮੂਏਲ ਸ਼ਾਊਲ ਤੋਂ ਉਦਾਸ ਹੁੰਦਾ ਰਿਹਾ ਅਤੇ ਯਹੋਵਾਹ ਨੇ ਵੀ ਸ਼ਾਊਲ ਨੂੰ ਇਸਰਾਏਲ ਦਾ ਰਾਜਾ ਬਣਾਉਣ ਵਿੱਚ ਅਫ਼ਸੋਸ ਕੀਤਾ।
← Chapter 14
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 16 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31