bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
2 Kings 14
2 Kings 14
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 13
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 15 →
1
ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੇ ਰਾਜ ਦੇ ਦੂਜੇ ਸਾਲ ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ, ਅਮਸਯਾਹ ਰਾਜ ਕਰਨ ਲੱਗਾ।
2
ਜਦ ਉਹ ਰਾਜ ਕਰਨ ਲੱਗਾ ਤਦ ਉਹ ਪੱਚੀ ਸਾਲ ਦਾ ਸੀ ਅਤੇ ਉਸ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਯਹੋਅੱਦਾਨ ਸੀ, ਜੋ ਯਰੂਸ਼ਲਮ ਦੀ ਸੀ।
3
ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ, ਉਸ ਨੇ ਕੀਤਾ ਪਰ ਆਪਣੇ ਪਿਤਾ ਦਾਊਦ ਵਾਂਗੂੰ ਨਹੀਂ। ਜਿਵੇਂ ਉਹ ਦੇ ਪਿਤਾ ਯੋਆਸ਼ ਨੇ ਕੀਤਾ ਉਸੇ ਤਰ੍ਹਾਂ ਉਹ ਨੇ ਸਭ ਕੁਝ ਕੀਤਾ।
4
ਉਨ੍ਹਾਂ ਨੇ ਉੱਚਿਆਂ ਥਾਵਾਂ ਨੂੰ ਨਾ ਢਾਹਿਆ। ਅਜੇ ਤੱਕ ਲੋਕ ਉੱਚਿਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।
5
ਅਜਿਹਾ ਹੋਇਆ ਕਿ ਜਿਵੇਂ ਹੀ ਰਾਜ ਉਹ ਦੇ ਹੱਥ ਵਿੱਚ ਸਥਿਰ ਹੋ ਗਿਆ ਉਸੇ ਤਰ੍ਹਾਂ ਹੀ ਉਹ ਨੇ ਆਪਣੇ ਉਨ੍ਹਾਂ ਸੇਵਕਾਂ ਨੂੰ ਮਾਰ ਛੱਡਿਆ, ਜਿਨ੍ਹਾਂ ਨੇ ਉਹ ਦੇ ਪਿਤਾ ਨੂੰ ਮਾਰਿਆ ਸੀ, ਜੋ ਰਾਜਾ ਸੀ।
6
ਪਰ ਉਹ ਦੇ ਮਾਰਨ ਵਾਲਿਆਂ ਦੇ ਪੁੱਤਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ, ਅਜਿਹਾ ਲਿਖਿਆ ਹੈ ਕਿ ਪੁੱਤਰਾਂ ਦੇ ਬਦਲੇ ਪਿਤਾ ਨਾ ਮਾਰੇ ਜਾਣ ਅਤੇ ਨਾ ਪਿਤਾ ਦੇ ਬਦਲੇ ਪੁੱਤਰ ਮਾਰੇ ਜਾਣ ਪਰ ਹਰੇਕ ਮਨੁੱਖ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।
7
ਉਹ ਨੇ ਲੂਣ ਦੀ ਵਾਦੀ ਵਿੱਚ ਦਸ ਹਜ਼ਾਰ ਅਦੋਮੀ ਮਾਰੇ ਅਤੇ ਸੇਲਾ ਨੂੰ ਯੁੱਧ ਕਰਕੇ ਲੈ ਲਿਆ ਅਤੇ ਉਹ ਦਾ ਨਾਮ ਯਾਕਥਏਲ ਰੱਖਿਆ, ਜਿਹੜਾ ਅੱਜ ਦੇ ਦਿਨ ਤੱਕ ਹੈ।
8
ਤਦ ਅਮਸਯਾਹ ਨੇ ਇਸਰਾਏਲ ਦੇ ਰਾਜੇ ਯਹੋਆਸ਼ ਦੇ ਕੋਲ ਜੋ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ, ਸੰਦੇਸ਼ਵਾਹਕਾਂ ਨੂੰ ਸੁਨੇਹਾ ਭੇਜਿਆ ਕਿ ਹੁਣ ਆ ਅਸੀਂ ਇੱਕ ਦੂਜੇ ਨੂੰ ਆਹਮੋ-ਸਾਹਮਣੇ ਵੇਖੀਏ।
9
ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਭੇਜਿਆ ਕਿ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ ਅਤੇ ਇੱਕ ਜੰਗਲੀ ਜਾਨਵਰ ਜੋ ਲਬਾਨੋਨ ਵਿੱਚ ਸੀ, ਕੋਲੋਂ ਦੀ ਲੰਘਿਆ ਅਤੇ ਕੰਡਿਆਲੇ ਨੂੰ ਮਿੱਧ ਛੱਡਿਆ।
10
ਤੂੰ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘਮੰਡ ਤੈਨੂੰ ਚੁੱਕਦਾ ਹੈ। ਘਰ ਵਿੱਚ ਰਹਿ ਕੇ ਘਮੰਡ ਕਰ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ?
11
ਪਰ ਅਮਸਯਾਹ ਨੇ ਧਿਆਨ ਨਾ ਕੀਤਾ ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਚੜ੍ਹਾਈ ਕੀਤੀ ਅਤੇ ਉਸ ਤੇ ਯਹੂਦਾਹ ਦਾ ਰਾਜਾ ਅਮਸਯਾਹ ਬੈਤ ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ, ਆਹਮੋ-ਸਾਹਮਣੇ ਹੋਏ।
12
ਤਦ ਯਹੂਦਾਹ ਇਸਰਾਏਲ ਦੇ ਅੱਗੋਂ ਹਾਰ ਗਿਆ ਅਤੇ ਉਨ੍ਹਾਂ ਵਿੱਚੋਂ ਹਰੇਕ ਆਪਣੇ ਤੰਬੂ ਨੂੰ ਭੱਜਾ।
13
ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਜੋ ਅਹਜ਼ਯਾਹ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ ਬੈਤ ਸ਼ਮਸ਼ ਵਿੱਚ ਫੜ੍ਹ ਲਿਆ ਅਤੇ ਯਰੂਸ਼ਲਮ ਵਿੱਚ ਵੜਿਆ ਅਤੇ ਯਰੂਸ਼ਲਮ ਦੀ ਸ਼ਹਿਰਪਨਾਹ ਇਫ਼ਰਾਈਮ ਦੇ ਫਾਟਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤੱਕ ਚਾਰ ਸੌ ਹੱਥ ਢਾਹ ਦਿੱਤੀ।
14
ਉਸ ਨੇ ਸਾਰਾ ਸੋਨਾ, ਚਾਂਦੀ ਅਤੇ ਸਾਰੇ ਭਾਂਡੇ ਜੋ ਯਹੋਵਾਹ ਦੇ ਭਵਨ ਵਿੱਚ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲੇ, ਬੰਦੀ ਪੁਰਸ਼ਾਂ ਨੂੰ ਨਾਲ ਲੈ ਕੇ ਸਾਮਰਿਯਾ ਨੂੰ ਮੁੜਿਆ।
15
ਯਹੋਆਸ਼ ਦੀ ਬਾਕੀ ਘਟਨਾਵਾਂ ਜੋ ਕੁਝ ਉਸ ਨੇ ਕੀਤਾ ਉਸ ਦੀ ਸਾਮਰਥ ਜਿਸ ਤਰ੍ਹਾਂ ਉਹ ਯਹੂਦਾਹ ਦੇ ਰਾਜਾ ਅਮਸਯਾਹ ਨਾਲ ਲੜਿਆ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
16
ਯਹੋਆਸ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਸਾਮਰਿਯਾ ਵਿੱਚ ਇਸਰਾਏਲ ਦੇ ਰਾਜਿਆਂ ਨਾਲ ਦੱਬਿਆ ਗਿਆ ਅਤੇ ਉਹ ਦਾ ਪੁੱਤਰ ਯਾਰਾਬੁਆਮ ਉਹ ਦੇ ਥਾਂ ਰਾਜ ਕਰਨ ਲੱਗਾ।
17
ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ ਅਮਸਯਾਹ ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਮਰਨ ਦੇ ਪਿੱਛੋਂ ਪੰਦਰਾਂ ਸਾਲ ਜੀਉਂਦਾ ਰਿਹਾ।
18
ਅਮਸਯਾਹ ਦੇ ਬਾਕੀ ਕੰਮ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?
19
ਜਦ ਉਨ੍ਹਾਂ ਨੇ ਉਹ ਦੇ ਵਿਰੁੱਧ ਯਰੂਸ਼ਲਮ ਵਿੱਚ ਯੋਜਨਾ ਬਣਾਈ ਤਦ ਉਹ ਲਾਕੀਸ਼ ਨੂੰ ਭੱਜਿਆ ਪਰ ਉਨ੍ਹਾਂ ਨੇ ਲਾਕੀਸ਼ ਨੂੰ ਉਹ ਦੇ ਪਿੱਛੇ ਆਦਮੀ ਭੇਜੇ ਅਤੇ ਉੱਥੇ ਉਹ ਨੂੰ ਮਾਰ ਛੱਡਿਆ।
20
ਉਹ ਉਸ ਨੂੰ ਘੋੜਿਆਂ ਉੱਤੇ ਲੈ ਆਏ ਅਤੇ ਉਹ ਯਰੂਸ਼ਲਮ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ।
21
ਯਹੂਦਾਹ ਦੇ ਸਾਰਿਆਂ ਲੋਕਾਂ ਨੇ ਅਜ਼ਰਯਾਹ ਨੂੰ ਜੋ ਸੋਲ਼ਾਂ ਸਾਲਾਂ ਦਾ ਸੀ ਉਹ ਦੇ ਪਿਤਾ ਅਮਸਯਾਹ ਦੇ ਥਾਂ ਰਾਜਾ ਬਣਾਇਆ।
22
ਰਾਜਾ ਦੇ ਮਰਨ ਅਤੇ ਆਪਣੇ ਪੁਰਖਿਆਂ ਜਾ ਮਿਲਣ ਤੋਂ ਬਾਅਦ ਉਸ ਨੇ ਏਲਥ ਨੂੰ ਬਣਾਇਆ ਅਤੇ ਉਹ ਨੂੰ ਫੇਰ ਯਹੂਦਾਹ ਵਿੱਚ ਮਿਲਾ ਲਿਆ।
23
ਯਹੂਦਾਹ ਦੇ ਰਾਜਾ ਯੋਆਸ਼ ਦੇ ਪੁੱਤਰ ਅਮਸਯਾਹ ਦੇ ਰਾਜ ਦੇ ਪੰਦਰਵੇਂ ਸਾਲ ਵਿੱਚ, ਇਸਰਾਏਲ ਦੇ ਰਾਜਾ ਯੋਆਸ਼ ਦਾ ਪੁੱਤਰ ਯਾਰਾਬੁਆਮ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਇੱਕਤਾਲੀ ਸਾਲ ਰਾਜ ਕੀਤਾ।
24
ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਵਿੱਚੋਂ ਕਿਸੇ ਤੋਂ ਮੂੰਹ ਨਾ ਮੋੜਿਆ, ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
25
ਉਸ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਉਸ ਬਚਨ ਦੇ ਅਨੁਸਾਰ, ਜੋ ਉਸ ਨੇ ਅਮਿੱਤਈ ਦੇ ਪੁੱਤਰ ਆਪਣੇ ਦਾਸ ਯੂਨਾਹ ਨਬੀ ਦੇ ਰਾਹੀਂ, ਜੋ ਗਥ ਹੇਫ਼ਰ ਦਾ ਸੀ ਆਖਿਆ ਸੀ, ਇਸਰਾਏਲ ਦੀ ਹੱਦ ਨੂੰ ਹਮਾਥ ਦੇ ਕੋਲੋਂ ਲੈ ਕੇ ਅਰਾਬਾਹ ਦੇ ਸਮੁੰਦਰ ਤੱਕ ਫਿਰ ਪਹੁੰਚਾ ਦਿੱਤਾ।
26
ਇਸ ਲਈ ਜੋ ਯਹੋਵਾਹ ਨੇ ਇਸਰਾਏਲ ਦੇ ਦੁੱਖ ਨੂੰ ਵੇਖਿਆ ਕਿ ਉਹ ਸੱਚ-ਮੁੱਚ ਬਹੁਤ ਕੌੜਾ ਹੈ ਕਿਉਂ ਜੋ ਨਾ ਤਾਂ ਕੋਈ ਗੁਲਾਮ ਨਾ ਨਿਰਬੰਧ ਰਿਹਾ ਅਤੇ ਨਾ ਕੋਈ ਇਸਰਾਏਲ ਦਾ ਸਹਾਇਕ ਸੀ।
27
ਯਹੋਵਾਹ ਨੇ ਇਹ ਵੀ ਨਹੀਂ ਆਖਿਆ ਕਿ ਮੈਂ ਅਕਾਸ਼ ਦੇ ਹੇਠੋਂ ਇਸਰਾਏਲ ਦਾ ਨਾਮ ਮਿਟਾ ਦਿਆਂਗਾ। ਉਸ ਨੇ ਉਨ੍ਹਾਂ ਨੂੰ ਯੋਆਸ਼ ਦੇ ਪੁੱਤਰ ਯਾਰਾਬੁਆਮ ਦੇ ਹੱਥੀਂ ਛੁਟਕਾਰਾ ਦਿੱਤਾ।
28
ਯਾਰਾਬੁਆਮ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਹ ਨੇ ਕੀਤਾ, ਉਹ ਦੀ ਸਾਮਰਥ ਜਦ ਉਹ ਨੇ ਯੁੱਧ ਕੀਤਾ ਅਤੇ ਕਿਵੇਂ ਦੰਮਿਸ਼ਕ ਅਤੇ ਹਮਾਥ ਨੂੰ ਜੋ ਯਹੂਦਾਹ ਦੇ ਸਨ, ਫੇਰ ਇਸਰਾਏਲ ਦੇ ਲਈ ਮੋੜ ਲਿਆ ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
29
ਅਤੇ ਯਾਰਾਬੁਆਮ ਮਰ ਕੇ ਆਪਣੇ ਪੁਰਖਿਆਂ, ਇਸਰਾਏਲ ਦੇ ਰਾਜਿਆਂ ਨਾਲ ਜਾ ਮਿਲਿਆ ਅਤੇ ਉਸ ਦਾ ਪੁੱਤਰ ਜ਼ਕਰਯਾਹ ਉਹ ਦੇ ਥਾਂ ਰਾਜ ਕਰਨ ਲੱਗਾ।
← Chapter 13
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 15 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25