bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
2 Kings 17
2 Kings 17
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 16
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 18 →
1
ਯਹੂਦਾਹ ਦੇ ਰਾਜਾ ਆਹਾਜ਼ ਦੇ ਬਾਰ੍ਹਵੇਂ ਸਾਲ ਏਲਾਹ ਦਾ ਪੁੱਤਰ ਹੋਸ਼ੇਆ, ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਨੌਂ ਸਾਲ ਰਾਜ ਕੀਤਾ।
2
ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਪਰ ਇਸਰਾਏਲ ਦੇ ਉਨ੍ਹਾਂ ਰਾਜਿਆਂ ਵਾਂਗੂੰ ਨਹੀਂ ਜੋ ਉਸ ਤੋਂ ਪਹਿਲਾਂ ਸਨ।
3
ਅੱਸ਼ੂਰ ਦੇ ਰਾਜਾ ਸ਼ਲਮਨਸਰ ਨੇ ਉਸ ਦੇ ਉੱਤੇ ਹਮਲਾ ਕੀਤਾ। ਹੋਸ਼ੇਆ ਉਸ ਦਾ ਦਾਸ ਹੋ ਗਿਆ ਅਤੇ ਉਸ ਨੂੰ ਨਜ਼ਰਾਨਾ ਦਿੱਤਾ।
4
ਅੱਸ਼ੂਰ ਦੇ ਰਾਜਾ ਨੇ ਹੋਸ਼ੇਆ ਦੀ ਚਾਲ ਨੂੰ ਬੁੱਝ ਲਿਆ ਕਿਉਂ ਜੋ ਉਸ ਨੇ ਮਿਸਰ ਦੇ ਰਾਜਾ ਦੇ ਕੋਲ ਦੂਤ ਭੇਜੇ ਸਨ ਅਤੇ ਅੱਸ਼ੂਰ ਦੇ ਰਾਜਾ ਕੋਲ ਉਹ ਨਜ਼ਰਾਨਾ ਲੈ ਕੇ ਨਾ ਗਿਆ, ਜਿਹੜਾ ਉਹ ਹਰ ਸਾਲ ਲੈ ਕੇ ਜਾਂਦਾ ਹੁੰਦਾ ਸੀ। ਇਸ ਕਰਕੇ ਅੱਸ਼ੂਰ ਦੇ ਰਾਜਾ ਨੇ ਉਸ ਨੂੰ ਬੰਦ ਕਰ ਲਿਆ ਅਤੇ ਬੰਨ੍ਹ ਕੇ ਬੰਦੀਖ਼ਾਨੇ ਵਿੱਚ ਪਾ ਦਿੱਤਾ।
5
ਤਦ ਅੱਸ਼ੂਰ ਦੇ ਰਾਜਾ ਨੇ ਸਾਰੇ ਦੇਸ ਉੱਤੇ ਚੜ੍ਹਾਈ ਕੀਤੀ ਅਤੇ ਸਾਮਰਿਯਾ ਉੱਤੇ ਚੜ੍ਹਾਈ ਕਰ ਕੇ ਤਿੰਨ ਸਾਲ ਉਸ ਨੂੰ ਘੇਰੀਂ ਰੱਖਿਆ।
6
ਹੋਸ਼ੇਆ ਦੇ ਨੌਵੇਂ ਸਾਲ ਅੱਸ਼ੂਰ ਦੇ ਰਾਜਾ ਨੇ ਸਾਮਰਿਯਾ ਨੂੰ ਲੈ ਲਿਆ ਅਤੇ ਇਸਰਾਏਲ ਨੂੰ ਗੁਲਾਮ ਬਣਾ ਕੇ ਅੱਸ਼ੂਰ ਨੂੰ ਲੈ ਗਿਆ ਅਤੇ ਉਨ੍ਹਾਂ ਨੂੰ ਹਲਹ ਵਿੱਚ ਤੇ ਗੋਜ਼ਾਨ ਦੀ ਨਦੀ ਹਾਬੋਰ ਦੇ ਵਿੱਚ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ।
7
ਇਸ ਦਾ ਕਾਰਨ ਇਹ ਸੀ ਕਿ ਇਸਰਾਏਲ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਜੋ ਉਨ੍ਹਾਂ ਨੂੰ ਮਿਸਰ ਦੇ ਦੇਸ ਤੋਂ ਅਤੇ ਮਿਸਰ ਦੇ ਰਾਜਾ ਫ਼ਿਰਊਨ ਦੇ ਹੱਥੋਂ ਕੱਢ ਕੇ ਲਿਆਇਆ ਸੀ, ਪਾਪ ਕੀਤਾ ਅਤੇ ਪਰਾਏ ਦੇਵਤਿਆਂ ਦਾ ਭੈਅ ਮੰਨਿਆ।
8
ਜਿਨ੍ਹਾਂ ਕੌਮਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਸਾਹਮਣਿਓਂ ਕੱਢ ਦਿੱਤਾ ਸੀ, ਉਨ੍ਹਾਂ ਦੀਆਂ ਅਤੇ ਇਸਰਾਏਲ ਦੇ ਰਾਜਿਆਂ ਦੀਆਂ ਬਣਾਈਆਂ ਹੋਈਆਂ ਬਿਧੀਆਂ ਉੱਤੇ ਚੱਲਦੇ ਸਨ।
9
ਇਸਰਾਏਲੀਆਂ ਨੇ ਗੁਪਤ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਉਹ ਕੰਮ ਕੀਤੇ, ਜੋ ਚੰਗੇ ਨਹੀਂ ਸਨ ਅਤੇ ਉਨ੍ਹਾਂ ਨੇ ਪਹਿਰੇਦਾਰਾਂ ਨੂੰ ਗੁੰਬਦ ਤੋਂ ਲੈ ਕੇ ਗੜ੍ਹ ਵਾਲੇ ਸ਼ਹਿਰ ਤੱਕ ਆਪਣਿਆਂ ਸਾਰਿਆਂ ਸ਼ਹਿਰਾਂ ਵਿੱਚ ਉੱਚੇ ਥਾਂ ਬਣਾ ਲਏ।
10
ਉਨ੍ਹਾਂ ਨੇ ਹਰ ਉੱਚੇ ਟਿੱਲੇ ਉੱਤੇ ਤੇ ਹਰੇਕ ਹਰੇ ਰੁੱਖ ਦੇ ਹੇਠਾਂ ਆਪਣੇ ਲਈ ਥੰਮ੍ਹ ਅਤੇ ਲੱਕੜ ਦੇ ਦੇਵਤੇ ਖੜ੍ਹੇ ਕਰ ਲਏ।
11
ਉੱਥੇ ਸਾਰਿਆਂ ਉੱਚਿਆਂ ਥਾਵਾਂ ਦੇ ਉੱਤੇ ਉਹਨਾਂ ਕੌਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਦੇ ਸਾਹਮਣਿਓਂ ਕੱਢ ਦਿੱਤਾ ਸੀ, ਧੂਪ ਧੁਖਾਈ ਅਤੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਉਹ ਕੰਮ ਕੀਤੇ, ਜੋ ਭੈੜੇ ਸਨ
12
ਅਤੇ ਬੁੱਤਾਂ ਦੀ ਪੂਜਾ ਕੀਤੀ ਜਿਸ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਆਖਿਆ ਸੀ ਕਿ ਤੁਸੀਂ ਇਹ ਕੰਮ ਨਾ ਕਰਿਓ।
13
ਯਹੋਵਾਹ ਸਾਰੇ ਨਬੀਆਂ ਅਤੇ ਸਾਰੇ ਦਰਸ਼ਣ ਵੇਖਣ ਵਾਲਿਆਂ ਦੇ ਰਾਹੀਂ ਇਹ ਕਹਿ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਰਦਾ ਰਿਹਾ ਕਿ ਆਪਣਿਆਂ ਭੈੜਿਆਂ ਰਾਹਾਂ ਤੋਂ ਮੁੜੋ ਅਤੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦੀ ਆਗਿਆ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਅਤੇ ਜਿਸ ਨੂੰ ਮੈਂ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਤੁਹਾਡੇ ਕੋਲ ਭੇਜਿਆ, ਮੇਰਿਆਂ ਹੁਕਮਾਂ ਤੇ ਬਿਧੀਆਂ ਨੂੰ ਮੰਨੋ।
14
ਤਦ ਵੀ ਉਨ੍ਹਾਂ ਨੇ ਨਾ ਸੁਣੀ ਪਰ ਆਪਣੇ ਪੁਰਖਿਆਂ ਵਾਂਗੂੰ ਜਿਨ੍ਹਾਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਨਿਹਚਾ ਨਾ ਕੀਤੀ, ਢੀਠ ਹੋ ਗਏ।
15
ਪਰ ਉਸ ਦੀਆਂ ਬਿਧੀਆਂ ਅਤੇ ਨੇਮ ਨੂੰ ਜੋ ਉਸ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ ਅਤੇ ਉਸ ਦੀਆਂ ਸਾਖੀਆਂ ਨੂੰ ਜੋ ਉਸ ਨੇ ਉਨ੍ਹਾਂ ਨੂੰ ਸੰਭਾਲੀਆਂ ਸਨ, ਓਹ ਨੇ ਰੱਦਿਆ ਅਤੇ ਨਿਕੰਮੀਆਂ ਵਸਤੂਆਂ ਦੇ ਪਿੱਛੇ ਲੱਗ ਕੇ ਨਿਕੰਮੇ ਹੋ ਗਏ ਅਤੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ, ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਵਾਂਗੂੰ ਕੰਮ ਨਾ ਕਰਨ।
16
ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਨੂੰ ਛੱਡ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ, ਇੱਕ ਲੱਕੜ ਦਾ ਬੁੱਤ ਤਿਆਰ ਕਰ ਕੇ ਅਕਾਸ਼ ਦੀ ਸਾਰੀ ਸੈਨਾਂ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ।
17
ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਅੱਗ ਵਿੱਚ ਦੀ ਲੰਘਾਇਆ ਅਤੇ ਪੁੱਛ ਪੁਆਉਣ ਵਾਲਿਆਂ ਤੇ ਜਾਦੂਗਰਾਂ ਤੋਂ ਕੰਮ ਲਿਆ ਅਤੇ ਆਪਣੇ ਆਪ ਉਨ੍ਹਾਂ ਕੰਮਾਂ ਲਈ ਵਿੱਕ ਗਏ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।
18
ਯਹੋਵਾਹ ਇਸਰਾਏਲ ਉੱਤੇ ਅੱਤ ਕ੍ਰੋਧਵਾਨ ਹੋਇਆ ਅਤੇ ਉਨ੍ਹਾਂ ਨੂੰ ਆਪਣੇ ਅੱਗਿਓਂ ਦੂਰ ਕਰ ਦਿੱਤਾ। ਯਹੂਦਾਹ ਦੇ ਗੋਤ ਤੋਂ ਬਿਨ੍ਹਾਂ ਕੋਈ ਨਾ ਛੁੱਟਿਆ।
19
ਯਹੂਦਾਹ ਨੇ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਮੰਨਿਆ ਪਰ ਉਹ ਉਹਨਾਂ ਬਿਧੀਆਂ ਤੇ ਚੱਲਦੇ ਰਹੇ ਜੋ ਇਸਰਾਏਲ ਨੇ ਬਣਾਈਆਂ ਸਨ।
20
ਇਸ ਲਈ ਯਹੋਵਾਹ ਨੇ ਇਸਰਾਏਲ ਦੀ ਸਾਰੀ ਅੰਸ ਨੂੰ ਰੱਦਿਆ ਅਤੇ ਉਨ੍ਹਾਂ ਨੂੰ ਨੀਵੀਆਂ ਕੀਤਾ ਅਤੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਕੇ ਅੰਤ ਨੂੰ ਆਪਣੇ ਅੱਗਿਓਂ ਉਨ੍ਹਾਂ ਨੂੰ ਦੂਰ ਕਰ ਦਿੱਤਾ।
21
ਕਿਉਂ ਜੋ ਉਸ ਉੱਤਰੀ ਰਾਜ - ਇਸਰਾਏਲ ਨੂੰ ਦਾਊਦ ਦੇ ਘਰਾਣੇ ਤੋਂ ਅਲੱਗ ਕਰ ਦਿੱਤਾ ਅਤੇ ਉਨ੍ਹਾਂ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਰਾਜਾ ਬਣਾ ਲਿਆ ਅਤੇ ਯਾਰਾਬੁਆਮ ਨੇ ਇਸਰਾਏਲ ਨੂੰ ਯਹੋਵਾਹ ਦੇ ਪਿੱਛੇ ਤੁਰਨ ਤੋਂ ਹਟਾ ਕੇ ਉਨ੍ਹਾਂ ਤੋਂ ਵੱਡਾ ਪਾਪ ਕਰਾਇਆ।
22
ਅਤੇ ਇਸਰਾਏਲੀ ਉਹਨਾਂ ਸਾਰਿਆਂ ਪਾਪਾਂ ਵਿੱਚ ਤੁਰਦੇ ਰਹੇ ਜੋ ਯਾਰਾਬੁਆਮ ਨੇ ਕੀਤੇ ਸਨ ਅਤੇ ਉਨ੍ਹਾਂ ਨੇ ਉਹਨਾਂ ਨੂੰ ਨਾ ਛੱਡਿਆ।
23
ਇੱਥੋਂ ਤੱਕ ਕਿ ਯਹੋਵਾਹ ਨੇ ਇਸਰਾਏਲ ਨੂੰ ਆਪਣੇ ਅੱਗਿਓਂ ਹਟਾ ਦਿੱਤਾ ਜਿਵੇਂ ਉਸ ਨੇ ਆਪਣੇ ਸਾਰੇ ਦਾਸਾਂ ਨਬੀਆਂ ਦੇ ਰਾਹੀਂ ਆਖਿਆ ਸੀ। ਇਸਰਾਏਲ ਆਪਣੀ ਧਰਤੀ ਤੋਂ ਕੱਢ ਕੇ ਅੱਸ਼ੂਰ ਵਿੱਚ ਪਹੁੰਚਾਇਆ ਗਿਆ ਜਿੱਥੇ ਉਹ ਅੱਜ ਦੇ ਦਿਨ ਤੱਕ ਹੈ।
24
ਅੱਸ਼ੂਰ ਦੇ ਰਾਜਾ ਨੇ ਬਾਬਲ, ਕੂਥਾਹ, ਅੱਵਾ, ਹਮਾਥ ਅਤੇ ਸਫ਼ਰਵਇਮ ਦੇ ਲੋਕਾਂ ਨੂੰ ਲਿਆ ਕੇ, ਸਾਮਰਿਯਾ ਵਿੱਚ ਇਸਰਾਏਲੀਆਂ ਦੇ ਥਾਂ ਵਸਾਇਆ। ਫਿਰ ਉਨ੍ਹਾਂ ਨੇ ਸਾਮਰਿਯਾ ਨੂੰ ਲੈ ਲਿਆ ਤੇ ਉਸ ਦੇ ਸ਼ਹਿਰਾਂ ਵਿੱਚ ਵੱਸ ਗਏ।
25
ਤਦ ਅਜਿਹਾ ਹੋਇਆ ਕਿ ਜਦ ਉਹ ਪਹਿਲੇ ਪਹਿਲ ਉੱਥੇ ਵੱਸੇ ਤਦ ਉਹ ਯਹੋਵਾਹ ਦਾ ਭੈਅ ਨਹੀਂ ਮੰਨਦੇ ਸਨ। ਇਸ ਲਈ ਯਹੋਵਾਹ ਨੇ ਉਨ੍ਹਾਂ ਵਿੱਚ ਸ਼ੇਰ ਭੇਜੇ, ਜਿਨ੍ਹਾਂ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ।
26
ਇਸ ਲਈ ਉਨ੍ਹਾਂ ਨੇ ਅੱਸ਼ੂਰ ਦੇ ਰਾਜਾ ਨੂੰ ਇਹ ਆਖਿਆ ਕਿ ਜਿਨ੍ਹਾਂ ਕੌਮਾਂ ਨੂੰ ਤੁਸੀਂ ਲੈ ਜਾ ਕੇ ਸਾਮਰਿਯਾ ਵਿੱਚ ਵਸਾਇਆ ਹੈ ਉਹ ਉਸ ਦੇਸ ਦੇ ਪਰਮੇਸ਼ੁਰ ਦੀ ਰੀਤ ਨੂੰ ਨਹੀਂ ਜਾਣਦੀਆਂ, ਇਸ ਲਈ ਉਸ ਨੇ ਉਨ੍ਹਾਂ ਦੇ ਵਿੱਚ ਸ਼ੇਰ ਭੇਜੇ ਹਨ ਅਤੇ ਵੇਖੋ, ਉਹ ਉਨ੍ਹਾਂ ਨੂੰ ਪਾੜਦੇ ਹਨ ਕਿਉਂ ਜੋ ਉਸ ਦੇਸ ਦੇ ਦੇਵਤੇ ਦੀ ਰੀਤ ਨੂੰ ਨਹੀਂ ਜਾਣਦੇ।
27
ਤਦ ਅੱਸ਼ੂਰ ਦੇ ਰਾਜਾ ਨੇ ਆਗਿਆ ਦਿੱਤੀ ਕਿ ਜਿਨ੍ਹਾਂ ਜਾਜਕਾਂ ਨੂੰ ਤੁਸੀਂ ਉਸ ਥਾਂ ਤੋਂ ਗੁਲਾਮ ਬਣਾ ਕੇ ਲੈ ਆਏ ਹੋ, ਉਹਨਾਂ ਵਿੱਚੋਂ ਇੱਕ ਨੂੰ ਉੱਥੇ ਲੈ ਜਾਓ ਕਿ ਉਹ ਉੱਥੇ ਜਾ ਕੇ ਵੱਸੇ ਅਤੇ ਉਨ੍ਹਾਂ ਨੂੰ ਉਸ ਦੇਸ ਦੇ ਦੇਵਤੇ ਦੀ ਰੀਤ ਸਿਖਾਉਣ।
28
ਤਦ ਉਹਨਾਂ ਜਾਜਕਾਂ ਵਿੱਚੋਂ ਜਿਨ੍ਹਾਂ ਨੂੰ ਉਹ ਸਾਮਰਿਯਾ ਵਿੱਚ ਗੁਲਾਮ ਬਣਾ ਕੇ ਲਿਆਏ ਸਨ, ਇੱਕ ਜਣਾ ਆ ਕੇ ਬੈਤਏਲ ਵਿੱਚ ਰਹਿਣ ਲੱਗਾ ਅਤੇ ਉਨ੍ਹਾਂ ਨੂੰ ਸਿਖਾਉਣ ਲੱਗ ਪਿਆ ਕਿ ਉਨ੍ਹਾਂ ਨੂੰ ਕਿਵੇਂ ਯਹੋਵਾਹ ਦਾ ਭੈਅ ਮੰਨਣਾ ਚਾਹੀਦਾ ਹੈ।
29
ਤਦ ਵੀ ਸਾਰੀਆਂ ਕੌਮਾਂ ਨੇ ਵੱਖੋ-ਵੱਖ ਆਪਣੇ ਦੇਵਤੇ ਬਣਾਏ ਅਤੇ ਉਨ੍ਹਾਂ ਸ਼ਹਿਰਾਂ ਵਿੱਚ ਜਿੱਥੇ ਵੱਸ ਗਏ ਸਨ, ਹਰ ਕੌਮ ਨੇ ਸਾਮਰਿਯਾ ਦੀਆਂ ਬਣਾਈਆਂ ਹੋਈਆਂ ਉੱਚੀਆਂ ਥਾਵਾਂ ਦੇ ਮੰਦਰਾਂ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ।
30
ਬਾਬਲ ਦੇ ਮਨੁੱਖਾਂ ਨੇ ਸੁੱਕੋਥ ਬਨੋਥ ਨੂੰ ਬਣਾਇਆ ਅਤੇ ਕੂਥ ਦੇ ਮਨੁੱਖਾਂ ਨੇ ਨੇਰਗਾਲ ਨੂੰ ਬਣਾਇਆ ਅਤੇ ਹਮਾਥ ਦੇ ਮਨੁੱਖਾਂ ਨੇ ਅਸ਼ੀਮਾ ਨੂੰ ਬਣਾਇਆ।
31
ਅੱਵੀਆਂ ਨੇ ਨਿਬਹਜ਼ ਅਤੇ ਤਰਤਾਕ ਨੂੰ ਬਣਾਇਆ ਅਤੇ ਸਫ਼ਰਵੀਆਂ ਨੇ ਆਪਣੇ ਪੁੱਤਰਾਂ ਨੂੰ ਅਦਰਮਲਕ ਅਤੇ ਅਨਮਲਕ ਦੇ ਲਈ ਜੋ ਸਫ਼ਰਵਇਮ ਦੇ ਦੇਵਤੇ ਸਨ, ਅੱਗ ਵਿੱਚ ਸਾੜਦੇ ਹੁੰਦੇ ਸਨ।
32
ਇਸ ਤਰ੍ਹਾਂ ਉਹ ਯਹੋਵਾਹ ਦਾ ਭੈਅ ਮੰਨਣ ਵਾਲੇ ਤਾਂ ਹੋ ਗਏ, ਪਰ ਨਾਲ ਹੀ ਆਪਣੇ ਲਈ ਉੱਚਿਆਂ ਥਾਵਾਂ ਦੇ ਜਾਜਕ ਵੀ ਆਪਣੇ ਵਿੱਚੋਂ ਬਣਾ ਲਏ ਜੋ ਉਨ੍ਹਾਂ ਦੇ ਲਈ ਉੱਚਿਆਂ ਥਾਵਾਂ ਦੇ ਮੰਦਰਾਂ ਵਿੱਚ ਭੇਟਾਂ ਚੜ੍ਹਾਉਂਦੇ ਹੁੰਦੇ ਸਨ।
33
ਉਹ ਯਹੋਵਾਹ ਦਾ ਭੈਅ ਮੰਨਦੇ ਸਨ ਪਰ ਨਾਲ ਹੀ ਉਨ੍ਹਾਂ ਕੌਮਾਂ ਦੀ ਰੀਤ ਅਨੁਸਾਰ ਜਿਨ੍ਹਾਂ ਵਿੱਚੋਂ ਉਹ ਕੱਢ ਕੇ ਲਿਆਂਦੇ ਗਏ ਸਨ, ਆਪਣੇ ਦੇਵਤਿਆਂ ਦੀ ਪੂਜਾ ਵੀ ਕਰਦੇ ਹੁੰਦੇ ਸਨ।
34
ਅੱਜ ਦੇ ਦਿਨ ਤੱਕ ਉਹ ਪਹਿਲੀਆਂ ਰੀਤਾਂ ਦੇ ਅਨੁਸਾਰ ਕਰਦੇ ਹਨ। ਉਹ ਯਹੋਵਾਹ ਦਾ ਭੈਅ ਨਹੀਂ ਮੰਨਦੇ ਨਾ ਉਹ ਉਹਨਾਂ ਦੀਆਂ ਬਿਧੀਆਂ ਜਾਂ ਰੀਤਾਂ ਅਨੁਸਾਰ ਕਰਦੇ ਹਨ ਅਤੇ ਨਾ ਉਸ ਬਿਵਸਥਾ ਅਤੇ ਹੁਕਮ ਅਨੁਸਾਰ ਜਿਹ ਦਾ ਹੁਕਮ ਯਹੋਵਾਹ ਨੇ ਯਾਕੂਬ ਦੀ ਸੰਤਾਨ ਨੂੰ ਦਿੱਤਾ ਜਿਹ ਦਾ ਨਾਮ ਉਹ ਨੇ ਇਸਰਾਏਲ ਰੱਖਿਆ ਸੀ।
35
ਜਿਨ੍ਹਾਂ ਨਾਲ ਯਹੋਵਾਹ ਨੇ ਨੇਮ ਬੱਧਾ ਅਤੇ ਇਹ ਹੁਕਮ ਦਿੱਤਾ ਸੀ ਕਿ ਤੁਸੀਂ ਪਰਾਏ ਦੇਵਤਿਆਂ ਦਾ ਭੈਅ ਨਾ ਮੰਨਿਓ, ਨਾ ਉਨ੍ਹਾਂ ਅੱਗੇ ਮੱਥਾ ਟੇਕਿਓ, ਨਾ ਉਨ੍ਹਾਂ ਦੀ ਪੂਜਾ ਕਰਿਓ ਤੇ ਨਾ ਉਨ੍ਹਾਂ ਅੱਗੇ ਬਲੀ ਚੜ੍ਹਾਇਓ।
36
ਪਰ ਯਹੋਵਾਹ ਜੋ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਤੁਹਾਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਇਆ ਕੇਵਲ ਉਸੇ ਦਾ ਭੈਅ ਮੰਨੋ ਅਤੇ ਉਸੇ ਨੂੰ ਤੁਸੀਂ ਮੱਥਾ ਟੇਕੋ ਅਤੇ ਉਸ ਦੇ ਅੱਗੇ ਤੁਸੀਂ ਬਲੀ ਚੜ੍ਹਾਇਓ।
37
ਅਤੇ ਜੋ ਬਿਧੀਆਂ, ਆਗਿਆਵਾਂ, ਬਿਵਸਥਾ ਅਤੇ ਹੁਕਮਨਾਮਾ ਉਸ ਨੇ ਤੁਹਾਡੇ ਲਈ ਲਿਖੇ ਉਨ੍ਹਾਂ ਨੂੰ ਪੱਕਾ ਕਰ ਕੇ ਮੰਨਿਓ ਅਤੇ ਪਰਾਏ ਦੇਵਤਿਆਂ ਦਾ ਭੈਅ ਨਾ ਮੰਨਿਓ।
38
ਜਿਹੜਾ ਨੇਮ ਮੈਂ ਤੁਹਾਡੇ ਨਾਲ ਬੰਨ੍ਹਿਆ ਹੈ ਤੁਸੀਂ ਨਾ ਭੁੱਲਣਾ ਨਾ ਪਰਾਏ ਦੇਵਤਿਆਂ ਦਾ ਵੀ ਤੁਸੀਂ ਮੰਨਣਾ।
39
ਪਰ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨਿਓ ਤਦ ਉਹ ਤੁਹਾਨੂੰ ਤੁਹਾਡੇ ਸਾਰੇ ਵੈਰੀਆਂ ਦੇ ਹੱਥੋਂ ਛੁਡਾਵੇਗਾ।
40
ਪਰ ਉਨ੍ਹਾਂ ਨੇ ਨਾ ਸੁਣਿਆ ਸਗੋਂ ਆਪਣੀ ਪਹਿਲੀ ਰੀਤ ਅਨੁਸਾਰ ਕਰਦੇ ਰਹੇ।
41
ਇਸ ਤਰ੍ਹਾਂ ਉਹ ਕੌਮਾਂ ਯਹੋਵਾਹ ਦਾ ਭੈਅ ਵੀ ਮੰਨਦੀਆਂ ਸਨ ਤੇ ਨਾਲੇ ਆਪਣੀਆਂ ਘੜ੍ਹੀਆਂ ਹੋਇਆਂ ਮੂਰਤਾਂ ਦੀ ਪੂਜਾ ਵੀ ਕਰਦੀਆਂ ਸਨ ਅਤੇ ਜਿਵੇਂ ਪੁਰਖੇ ਭੇਟਾਂ ਚੜ੍ਹਾਉਂਦੇ ਸਨ, ਉਸੇ ਤਰ੍ਹਾਂ ਉਨ੍ਹਾਂ ਦੇ ਪੁੱਤਰ ਪੋਤੇ ਵੀ ਅੱਜ ਦੇ ਦਿਨ ਤੱਕ ਚੜ੍ਹਾਉਂਦੇ ਹਨ।
← Chapter 16
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 18 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25