bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
2 Kings 18
2 Kings 18
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 17
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 19 →
1
ਫਿਰ ਇਸ ਤਰ੍ਹਾਂ ਹੋਇਆ ਕਿ ਇਸਰਾਏਲ ਦੇ ਰਾਜਾ ਏਲਾਹ ਦੇ ਪੁੱਤਰ ਹੋਸ਼ੇਆ ਦੇ ਰਾਜ ਦੇ ਤੀਜੇ ਸਾਲ ਵਿੱਚ ਆਹਾਜ਼ ਦਾ ਪੁੱਤਰ ਹਿਜ਼ਕੀਯਾਹ ਯਹੂਦਾਹ ਦਾ ਰਾਜਾ ਰਾਜ ਕਰਨ ਲੱਗਾ।
2
ਜਦ ਉਹ ਰਾਜ ਕਰਨ ਲੱਗਾ ਤਾਂ ਪੱਚੀ ਸਾਲ ਦਾ ਸੀ ਅਤੇ ਉਸ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਅਬਿਯਾਹ ਸੀ, ਜੋ ਜ਼ਕਰਯਾਹ ਦੀ ਧੀ ਸੀ।
3
ਅਤੇ ਸਭ ਕੁਝ ਜੋ ਉਸ ਦੇ ਪਿਉ ਦਾਊਦ ਨੇ ਕੀਤਾ ਸੀ ਉਸ ਨੇ ਉਸੇ ਤਰ੍ਹਾਂ ਉਹੋ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।
4
ਉਸ ਨੇ ਉੱਚਿਆਂ ਥਾਵਾਂ ਨੂੰ ਹਟਾ ਦਿੱਤਾ, ਥੰਮ੍ਹਾਂ ਦੇ ਟੁੱਕੜੇ-ਟੁੱਕੜੇ ਕਰ ਦਿੱਤੇ, ਟੁੰਡਾਂ ਨੂੰ ਵੱਢ ਸੁੱਟਿਆ ਅਤੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਾਇਆ ਸੀ ਚਕਨਾ-ਚੂਰ ਕਰ ਦਿੱਤਾ, ਕਿਉਂ ਜੋ ਉਨ੍ਹਾਂ ਦਿਨਾਂ ਤੱਕ ਇਸਰਾਏਲੀ ਉਹ ਦੇ ਅੱਗੇ ਧੂਪ ਧੁਖਾਉਂਦੇ ਸਨ ਸੋ ਉਸ ਨੇ ਉਹ ਦਾ ਨਾਮ ਨਹੁਸ਼ਤਾਨ ਰੱਖਿਆ।
5
ਉਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਉੱਤੇ ਭਰੋਸਾ ਰੱਖਦਾ ਸੀ ਐਥੋਂ ਤੱਕ ਕਿ ਉਸ ਤੋਂ ਬਾਅਦ ਯਹੂਦਾਹ ਦੇ ਸਾਰੇ ਰਾਜਿਆਂ ਵਿੱਚੋਂ ਇੱਕ ਵੀ ਉਸ ਦੇ ਵਰਗਾ ਨਾ ਹੋਇਆ ਅਤੇ ਨਾ ਉਸ ਤੋਂ ਪਹਿਲਾਂ ਕੋਈ ਹੋਇਆ ਸੀ।
6
ਉਹ ਯਹੋਵਾਹ ਦੇ ਨਾਲ ਚਿੰਬੜਿਆ ਰਿਹਾ ਅਤੇ ਉਹ ਦੇ ਪਿੱਛੋਂ ਤੁਰਨੋਂ ਨਾ ਹਟਿਆ, ਪਰ ਉਹ ਦੇ ਹੁਕਮਾਂ ਨੂੰ ਮੰਨਦਾ ਰਿਹਾ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ ਸਨ।
7
ਯਹੋਵਾਹ ਉਸ ਦੇ ਅੰਗ-ਸੰਗ ਰਿਹਾ ਅਤੇ ਜਿੱਥੇ ਕਿਤੇ ਉਹ ਗਿਆ ਉਸ ਦਾ ਜਾਣਾ ਸਫ਼ਲ ਹੋਇਆ ਅਤੇ ਉਹ ਅੱਸ਼ੂਰ ਦੇ ਰਾਜਾ ਤੋਂ ਬੇਮੁੱਖ ਹੋ ਗਿਆ ਅਤੇ ਉਹ ਦੇ ਅਧੀਨ ਨਾ ਰਿਹਾ।
8
ਉਸੇ ਨੇ ਹੀ ਫ਼ਲਿਸਤੀਆਂ ਨੂੰ ਅੱਜ਼ਾਹ ਅਤੇ ਉਹ ਦੀਆਂ ਹੱਦਾਂ ਤੱਕ ਪਹਿਰੇਦਾਰਾਂ ਦੇ ਬੁਰਜ ਤੋਂ ਗੜ੍ਹ ਵਾਲੇ ਸ਼ਹਿਰ ਤੱਕ ਮਾਰਿਆ।
9
ਹਿਜ਼ਕੀਯਾਹ ਰਾਜਾ ਦੇ ਚੌਥੇ ਸਾਲ ਜੋ ਇਸਰਾਏਲ ਦੇ ਰਾਜਾ ਏਲਾਹ ਦੇ ਪੁੱਤਰ ਹੋਸ਼ੇਆ ਦੇ ਰਾਜ ਦਾ ਸੱਤਵਾਂ ਸਾਲ ਸੀ, ਇਸ ਤਰ੍ਹਾਂ ਹੋਇਆ ਕਿ ਅੱਸ਼ੂਰ ਦੇ ਰਾਜਾ ਸ਼ਲਮਨਸਰ ਨੇ ਸਾਮਰਿਯਾ ਉੱਤੇ ਚੜ੍ਹਾਈ ਕੀਤੀ ਅਤੇ ਉਹ ਨੂੰ ਘੇਰ ਲਿਆ।
10
ਅਤੇ ਤਿੰਨਾਂ ਸਾਲਾਂ ਦੇ ਅੰਤ ਵਿੱਚ ਉਨ੍ਹਾਂ ਨੇ ਉਹ ਨੂੰ ਲੈ ਲਿਆ। ਹਿਜ਼ਕੀਯਾਹ ਦੇ ਰਾਜ ਦੇ ਛੇਵੇਂ ਸਾਲ ਜੋ ਇਸਰਾਏਲ ਦੇ ਰਾਜਾ ਹੋਸ਼ੇਆ ਦੇ ਰਾਜ ਦਾ ਨੌਵਾਂ ਸਾਲ ਸੀ, ਸਾਮਰਿਯਾ ਲੈ ਲਿਆ ਗਿਆ।
11
ਸੋ ਅੱਸ਼ੂਰ ਦਾ ਰਾਜਾ ਇਸਰਾਏਲ ਨੂੰ ਅੱਸ਼ੂਰ ਵਿੱਚ ਗੁਲਾਮ ਬਣਾ ਕੇ ਲੈ ਗਿਆ ਅਤੇ ਉਹਨਾਂ ਨੂੰ ਹਲਹ ਵਿੱਚ ਅਤੇ ਗੋਜ਼ਾਨ ਦੀ ਨਦੀ ਦੇ ਕੋਲ ਹਾਬੋਰ ਵਿੱਚ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ।
12
ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਸਗੋਂ ਉਹ ਦੇ ਨੇਮ ਦਾ ਉਲੰਘਣ ਕੀਤਾ। ਉਹ ਸਭ ਕੁਝ ਜਿਸ ਦੀ ਆਗਿਆ ਯਹੋਵਾਹ ਦੇ ਦਾਸ ਮੂਸਾ ਨੇ ਦਿੱਤੀ ਉਹਨਾਂ ਨੇ ਨਾ ਤਾਂ ਮੰਨਿਆ ਅਤੇ ਨਾ ਹੀ ਉਹ ਨੂੰ ਪੂਰਾ ਕੀਤਾ।
13
ਹਿਜ਼ਕੀਯਾਹ ਰਾਜਾ ਦੇ ਸ਼ਾਸਨ ਦੇ ਚੌਧਵੇਂ ਸਾਲ ਅੱਸ਼ੂਰ ਦੇ ਰਾਜੇ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਤੇ ਉਨ੍ਹਾਂ ਨੂੰ ਲੈ ਲਿਆ।
14
ਤਦ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਅੱਸ਼ੂਰ ਦੇ ਰਾਜਾ ਨੂੰ ਲਾਕੀਸ਼ ਵਿੱਚ ਸੁਨੇਹਾ ਭੇਜਿਆ ਕਿ ਮੇਰੇ ਕੋਲੋਂ ਪਾਪ ਹੋਇਆ। ਮੇਰੇ ਕੋਲੋਂ ਮੁੜ ਜਾ। ਜੋ ਕੁਝ ਤੂੰ ਮੇਰੇ ਉੱਤੇ ਰੱਖੇਂ ਉਹ ਨੂੰ ਮੈਂ ਚੁੱਕਾਂਗਾ। ਸੋ ਅੱਸ਼ੂਰ ਦੇ ਰਾਜਾ ਨੇ ਤਿੰਨ ਸੌ ਤੋੜੇ ਚਾਂਦੀ ਅਤੇ ਤੀਹ ਤੋੜੇ ਸੋਨਾ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਲਈ ਠਹਿਰਾ ਦਿੱਤਾ।
15
ਅਤੇ ਹਿਜ਼ਕੀਯਾਹ ਨੇ ਸਾਰੀ ਚਾਂਦੀ ਜੋ ਯਹੋਵਾਹ ਦੇ ਭਵਨ ਵਿੱਚ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲੀ ਉਹ ਨੂੰ ਦੇ ਦਿੱਤੀ।
16
ਉਸ ਵੇਲੇ ਹਿਜ਼ਕੀਯਾਹ ਨੇ ਯਹੋਵਾਹ ਦੀ ਹੈਕਲ ਦੇ ਬੂਹਿਆਂ ਦਾ ਅਤੇ ਥਮ੍ਹਾਂ ਦਾ ਸੋਨਾ ਜੋ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਮੜ੍ਹਵਾਇਆ ਸੀ, ਲਹਾ ਲਿਆ ਅਤੇ ਅੱਸ਼ੂਰ ਦੇ ਰਾਜਾ ਨੂੰ ਦੇ ਦਿੱਤਾ।
17
ਤਾਂ ਅੱਸ਼ੂਰ ਦੇ ਰਾਜਾ ਨੇ ਤਰਤਾਨ, ਰਬਸਾਰੀਸ ਅਤੇ ਰਬਸ਼ਾਕੇਹ ਨੂੰ ਲਾਕੀਸ਼ ਤੋਂ ਵੱਡੀ ਫੌਜ ਦੇ ਨਾਲ ਹਿਜ਼ਕੀਯਾਹ ਰਾਜਾ ਵੱਲ ਯਰੂਸ਼ਲਮ ਨੂੰ ਭੇਜਿਆ। ਸੋ ਉਹ ਚੜ੍ਹੇ ਤੇ ਯਰੂਸ਼ਲਮ ਦੇ ਨੇੜੇ ਪਹੁੰਚੇ ਅਤੇ ਉਪਰਲੇ ਤਲਾਬ ਦੀ ਖਾਲੀ ਦੇ ਕੋਲ ਜੋ ਧੋਬੀਆਂ ਦੇ ਮੈਦਾਨ ਦੇ ਰਾਹ ਉੱਤੇ ਹੈ, ਖੜ੍ਹੇ ਹੋ ਗਏੇ
18
ਤਦ ਉਨ੍ਹਾਂ ਨੇ ਰਾਜਾ ਨੂੰ ਆਵਾਜ਼ ਦਿੱਤੀ ਅਤੇ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜੋ ਮਹਿਲ ਦਾ ਪ੍ਰਬੰਧਕ ਸੀ ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਲਿਖਾਰੀ ਉਨ੍ਹਾਂ ਕੋਲ ਨਿੱਕਲ ਕੇ ਆਏ।
19
ਤਾਂ ਰਬਸ਼ਾਕੇਹ ਨੇ ਉਹਨਾਂ ਨੂੰ ਆਖਿਆ, ਤੁਸੀਂ ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਮਹਾਰਾਜਾ ਇਹ ਆਖਦਾ ਹੈ ਕਿ ਤੂੰ ਕਿਹੜੀ ਸ਼ਰਧਾ ਉੱਤੇ ਭਰੋਸਾ ਕਰੀਂ ਬੈਠਾ ਹੈਂ?
20
ਤੂੰ ਆਖਿਆ ਤਾਂ ਹੈ, ਪਰ ਇਹ ਮੂੰਹ ਦੀਆਂ ਹੀ ਗੱਲਾਂ ਹਨ, ਕਿ ਯੁੱਧ ਲਈ ਮੇਰੇ ਕੋਲ ਜੁਗਤ ਤੇ ਬਲ ਹੈ। ਹੁਣ ਤੈਨੂੰ ਕਿਸ ਦੇ ਉੱਤੇ ਭਰੋਸਾ ਹੈ, ਜੋ ਤੂੰ ਮੇਰੇ ਵਿਰੁੱਧ ਵਿਦਰੋਹ ਕੀਤਾ ਹੈ?
21
ਹੁਣ ਵੇਖ ਤੈਨੂੰ ਇਸ ਕੁਚਲੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੇ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਹ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫ਼ਿਰਊਨ ਉਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰੱਖਦੇ ਹਨ, ਅਜਿਹਾ ਹੀ ਕਰਦਾ ਹੈ।
22
ਪਰ ਜੇ ਤੁਸੀਂ ਮੈਨੂੰ ਆਖੋ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਭਰੋਸਾ ਰੱਖਦੇ ਹਾਂ, ਤਾਂ ਕੀ ਉਹ ਉਹੋ ਨਹੀਂ ਹੈ ਜਿਸ ਦੇ ਉੱਚੇ ਥਾਵਾਂ ਅਤੇ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਕੇ ਯਹੂਦਾਹ ਅਤੇ ਯਰੂਸ਼ਲਮ ਨੂੰ ਆਖਿਆ ਹੈ, ਤੁਸੀਂ ਯਰੂਸ਼ਲਮ ਵਿੱਚ ਇਸ ਜਗਵੇਦੀ ਅੱਗੇ ਮੱਥਾ ਟੇਕਿਆ ਕਰੋ?
23
ਇਸ ਲਈ ਹੁਣ ਮੇਰੇ ਸੁਆਮੀ ਅੱਸ਼ੂਰ ਦੇ ਰਾਜੇ ਦੇ ਨਾਲ ਸਮਝੌਤਾ ਕਰ। ਮੈਂ ਤੈਨੂੰ ਦੋ ਹਜ਼ਾਰ ਘੋੜੇ ਦਿੰਦਾ ਹਾਂ ਜੇ ਤੂੰ ਉਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸਕੇਂ।
24
ਫੇਰ ਤੂੰ ਕਿਵੇਂ ਮੇਰੇ ਸੁਆਮੀ ਦੇ ਛੋਟੇ ਤੋਂ ਛੋਟੇ ਨੌਕਰਾਂ ਵਿੱਚੋਂ ਇੱਕ ਕਪਤਾਨ ਦਾ ਵੀ ਮੂੰਹ ਫੇਰ ਸਕੇਂਗਾ? ਜਦ ਕਿ ਤੂੰ ਆਪਣੀ ਵੱਲੋਂ ਰਥਾਂ ਤੇ ਸਵਾਰਾਂ ਲਈ ਮਿਸਰ ਉੱਤੇ ਭਰੋਸਾ ਕੀਤਾ ਹੋਇਆ ਹੈ?
25
ਕੀ ਮੈਂ ਯਹੋਵਾਹ ਦੇ ਹੁਕਮ ਤੋਂ ਬਾਹਰ ਹੋ ਕੇ ਇਸ ਥਾਂ ਨੂੰ ਨਾਸ ਕਰਨ ਲਈ ਇਹ ਦੇ ਉੱਤੇ ਚੜ੍ਹਾਈ ਕੀਤੀ ਹੈ? ਯਹੋਵਾਹ ਨੇ ਆਪ ਹੀ ਮੈਨੂੰ ਆਖਿਆ ਕਿ ਇਸ ਦੇਸ ਉੱਤੇ ਚੜ੍ਹਾਈ ਕਰ ਕੇ ਇਸ ਨੂੰ ਨਾਸ ਕਰ ਦੇ!
26
ਤਦ ਹਿਲਕੀਯਾਹ ਦੇ ਪੁੱਤਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ ਕਿ ਆਪਣੇ ਦਾਸਾਂ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ, ਕਿਉਂ ਜੋ ਅਸੀਂ ਉਹ ਨੂੰ ਸਮਝਦੇ ਹਾਂ ਅਤੇ ਉਨ੍ਹਾਂ ਲੋਕਾਂ ਦੇ ਸੁਣਦਿਆਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹਨ ਯਹੂਦੀਆਂ ਦੀ ਭਾਸ਼ਾ ਵਿੱਚ ਸਾਡੇ ਨਾਲ ਗੱਲ ਨਾ ਕਰੋ।
27
ਪਰ ਰਬਸ਼ਾਕੇਹ ਨੇ ਉਨ੍ਹਾਂ ਨੂੰ ਆਖਿਆ, ਕੀ ਮੇਰੇ ਸੁਆਮੀ ਨੇ ਮੈਨੂੰ ਤੇਰੇ ਸੁਆਮੀ ਦੇ ਕੋਲ ਜਾਂ ਤੇਰੇ ਕੋਲ ਹੀ ਇਹ ਗੱਲਾਂ ਆਖਣ ਲਈ ਭੇਜਿਆ ਹੈ ਪਰ ਇਹਨਾਂ ਮਨੁੱਖਾਂ ਦੇ ਕੋਲ ਨਹੀਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹੋਏ ਹਨ, ਜਿਨ੍ਹਾਂ ਨੂੰ ਤੁਹਾਡੇ ਨਾਲ ਆਪਣਾ ਬਿਸ਼ਟਾ ਖਾਣਾ ਅਤੇ ਆਪਣਾ ਮੂਤਰ ਪੀਣਾ ਪਵੇਗਾ?
28
ਤਦ ਰਬਸ਼ਾਕੇਹ ਖੜ੍ਹਾ ਹੋ ਗਿਆ ਅਤੇ ਯਹੂਦੀਆਂ ਦੀ ਬੋਲੀ ਵਿੱਚ ਉੱਚੀ ਦੇ ਕੇ ਬੋਲਿਆ ਅਤੇ ਇਹ ਆਖਿਆ, ਤੁਸੀਂ ਅੱਸ਼ੂਰ ਦੇ ਮਹਾਰਾਜ ਦਾ ਬਚਨ ਸੁਣ ਲਵੋ!
29
ਰਾਜਾ ਇਸ ਤਰ੍ਹਾਂ ਆਖਦਾ ਹੈ ਕਿ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ, ਕਿਉਂ ਜੋ ਉਹ ਤੁਹਾਨੂੰ ਮੇਰੇ ਹੱਥੋਂ ਛੁਡਾ ਨਹੀਂ ਸਕੇਗਾ।
30
ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਹੋਵਾਹ ਉੱਤੇ ਤੁਹਾਡਾ ਭਰੋਸਾ ਕਰਾਵੇ ਭਈ ਯਹੋਵਾਹ ਜ਼ਰੂਰ ਸਾਨੂੰ ਛੁਡਾਵੇਗਾ ਇਸ ਲਈ ਇਹ ਸ਼ਹਿਰ ਅੱਸ਼ੂਰ ਦੇ ਰਾਜੇ ਦੇ ਹੱਥੀਂ ਨਹੀਂ ਦਿੱਤਾ ਜਾਵੇਗਾ।
31
ਹਿਜ਼ਕੀਯਾਹ ਦੀ ਨਾ ਸੁਣੋ ਕਿਉਂ ਜੋ ਅੱਸ਼ੂਰ ਦਾ ਰਾਜਾ ਇਹ ਆਖਦਾ ਹੈ ਕਿ ਮੇਰੇ ਨਾਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ। ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਤੇ ਹਰ ਕੋਈ ਆਪਣੇ ਹੀ ਹੰਜ਼ੀਰ ਦੇ ਰੁੱਖ ਤੋਂ ਫਲ ਖਾਵੇਗਾ ਅਤੇ ਹਰ ਕੋਈ ਆਪਣੇ ਹੀ ਹੌਦ ਦਾ ਪਾਣੀ ਪੀਵੇਗਾ।
32
ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜੋ ਤੁਹਾਡੇ ਦੇਸ ਵਾਂਗੂੰ ਅਨਾਜ ਤੇ ਨਵੀਂ ਮਧ ਦਾ ਦੇਸ, ਰੋਟੀ ਤੇ ਅੰਗੂਰੀ ਬਾਗ਼ਾਂ ਦਾ ਦੇਸ, ਜ਼ੈਤੂਨ ਦੇ ਤੇਲ ਅਤੇ ਸ਼ਹਿਦ ਦਾ ਦੇਸ ਹੈ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਮਰ ਨਾ ਜਾਓ। ਪਰ ਹਿਜ਼ਕੀਯਾਹ ਦੀ ਨਾ ਸੁਣਿਓ, ਕਿਉਂ ਜੋ ਉਹ ਤੁਹਾਨੂੰ ਇਹ ਆਖ ਕੇ ਭਰਮਾਵੇਗਾ ਕਿ ਯਹੋਵਾਹ ਸਾਨੂੰ ਛੁਡਾਵੇਗਾ।
33
ਕੀ ਕੌਮਾਂ ਦੇ ਦੇਵਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ ਨੂੰ ਅੱਸ਼ੂਰ ਦੇ ਰਾਜਾ ਦੇ ਹੱਥੋਂ ਕਦੀ ਛੁਡਾਇਆ ਹੈ?
34
ਹਮਾਥ ਅਤੇ ਅਰਪਾਦ ਦੇ ਦੇਵਤੇ ਕਿੱਥੇ ਹਨ? ਸਫ਼ਰਵਇਮ, ਹੇਨਾ ਅਤੇ ਇੱਵਾਹ ਦੇ ਦੇਵਤੇ ਕਿੱਥੇ ਹਨ? ਕੀ ਉਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ?
35
ਦੇਸ ਦੇ ਸਾਰਿਆਂ ਦੇਵਤਿਆਂ ਵਿੱਚੋਂ ਉਹ ਕਿਹੜੇ ਹਨ, ਜਿਨ੍ਹਾਂ ਨੇ ਆਪਣਾ ਦੇਸ ਮੇਰੇ ਹੱਥੋਂ ਛੁਡਾ ਲਿਆ ਕਿ ਯਹੋਵਾਹ ਮੇਰੇ ਹੱਥੋਂ ਯਰੂਸ਼ਲਮ ਨੂੰ ਛੁਡਾ ਲਵੇ?
36
ਪਰ ਲੋਕਾਂ ਨੇ ਚੁੱਪ ਵੱਟ ਲਈ ਅਤੇ ਉਹ ਨੂੰ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ, ਕਿਉਂ ਜੋ ਰਾਜੇ ਦਾ ਹੁਕਮ ਇਹ ਸੀ ਕਿ ਤੁਸੀਂ ਉਸ ਨੂੰ ਉੱਤਰ ਦੇਣਾ ਹੀ ਨਹੀਂ।
37
ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜੋ ਮਹਿਲ ਦਾ ਪ੍ਰਬੰਧਕ ਸੀ, ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਆਏ ਅਤੇ ਉਨ੍ਹਾਂ ਨੇ ਉਸ ਨੂੰ ਰਬਸ਼ਾਕੇਹ ਦੀਆਂ ਗੱਲਾਂ ਦੱਸੀਆਂ।
← Chapter 17
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 19 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25