bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
2 Kings 19
2 Kings 19
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 18
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 20 →
1
ਜਦੋਂ ਹਿਜ਼ਕੀਯਾਹ ਰਾਜਾ ਨੇ ਇਹ ਸੁਣਿਆ ਤਾਂ ਉਸ ਨੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਤੱਪੜ ਲਪੇਟਿਆ ਅਤੇ ਯਹੋਵਾਹ ਦੇ ਭਵਨ ਵਿੱਚ ਗਿਆ।
2
ਅਤੇ ਅਲਯਾਕੀਮ ਨੂੰ ਜਿਹੜਾ ਮਹਿਲ ਦਾ ਪ੍ਰਬੰਧਕ ਸੀ ਅਤੇ ਸ਼ਬਨਾ ਮੁਨੀਮ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਤੱਪੜ ਪੁਆ ਕੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਕੋਲ ਭੇਜਿਆ।
3
ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, ਹਿਜ਼ਕੀਯਾਹ ਇਹ ਆਖਦਾ ਹੈ ਕਿ ਇਹ ਦਿਨ ਦੁੱਖ, ਘੁਰਕੀ ਅਤੇ ਸ਼ਰਮਿੰਦਗੀ ਦਾ ਦਿਨ ਹੈ, ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ਕਤੀ ਨਹੀਂ ਰਹੀ।
4
ਕੀ ਪਤਾ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਸਭ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਰਾਜੇ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ ਸ਼ਾਇਦ ਉਹ ਉਨ੍ਹਾਂ ਨੂੰ ਝਿੜਕੇ। ਇਸ ਲਈ ਤੂੰ ਬਚਿਆਂ-ਖੁਚਿਆਂ ਲਈ ਜੋ ਰਹਿ ਗਏ ਹਨ, ਪ੍ਰਾਰਥਨਾ ਕਰ।
5
ਸੋ ਹਿਜ਼ਕੀਯਾਹ ਰਾਜਾ ਦੇ ਕਰਮਚਾਰੀ ਯਸਾਯਾਹ ਦੇ ਕੋਲ ਆਏ।
6
ਅਤੇ ਯਸਾਯਾਹ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਆਪਣੇ ਸੁਆਮੀ ਨੂੰ ਇਹ ਆਖਿਓ ਕਿ ਯਹੋਵਾਹ ਇਹ ਆਖਦਾ ਹੈ, ਤੂੰ ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੂੰ ਸੁਣੀਆਂ ਹਨ ਜਿਨ੍ਹਾਂ ਦੇ ਨਾਲ ਅੱਸ਼ੂਰ ਦੇ ਰਾਜੇ ਦੇ ਸੇਵਕਾਂ ਨੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਨਾ ਡਰੀਂ।
7
ਵੇਖ ਮੈਂ ਉਹ ਦੇ ਵਿੱਚ ਇੱਕ ਅਜਿਹੀ ਰੂਹ ਪਾਵਾਂਗਾ ਕਿ ਉਹ ਕੁਝ ਅਫ਼ਵਾਹ ਸੁਣ ਕੇ ਆਪਣੇ ਦੇਸ ਨੂੰ ਮੁੜ ਜਾਵੇਗਾ ਅਤੇ ਮੈਂ ਉਹ ਨੂੰ ਉਸੇ ਦੇ ਦੇਸ ਵਿੱਚ ਤਲਵਾਰ ਨਾਲ ਮਰਵਾ ਦਿਆਂਗਾ।
8
ਸੋ ਰਬਸ਼ਾਕੇਹ ਮੁੜ ਗਿਆ ਅਤੇ ਅੱਸ਼ੂਰ ਦੇ ਰਾਜੇ ਨੂੰ ਲਿਬਨਾਹ ਦੇ ਵਿਰੁੱਧ ਯੁੱਧ ਕਰਦਿਆਂ ਪਾਇਆ, ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਲਾਕੀਸ਼ ਤੋਂ ਚਲਾ ਗਿਆ ਹੈ।
9
ਜਦ ਉਸ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਵਿਖੇ ਇਹ ਸੁਣਿਆ ਕਿ ਵੇਖ ਉਹ ਤੇਰੇ ਨਾਲ ਲੜਨ ਨੂੰ ਨਿੱਕਲਿਆ ਹੈ, ਤਾਂ ਉਸ ਨੇ ਇਹ ਆਖ ਕੇ ਹਿਜ਼ਕੀਯਾਹ ਵੱਲ ਸੰਦੇਸ਼ਵਾਹਕ ਭੇਜੇ।
10
ਕਿ ਤੁਸੀਂ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੂੰ ਇਹ ਆਖਣਾ ਕਿ ਤੇਰਾ ਪਰਮੇਸ਼ੁਰ ਜਿਸ ਦੇ ਉੱਤੇ ਤੇਰਾ ਭਰੋਸਾ ਹੈ ਇਹ ਆਖ ਕੇ ਤੈਨੂੰ ਧੋਖਾ ਨਾ ਦੇਵੇ ਕਿ ਯਰੂਸ਼ਲਮ ਅੱਸ਼ੂਰ ਦੇ ਰਾਜੇ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ।
11
ਵੇਖ ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦੇ ਰਾਜਿਆਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰ ਕੇ ਉਹਨਾਂ ਨਾਲ ਕੀ ਕੀਤਾ। ਕੀ ਤੂੰ ਹੀ ਛੁੱਟ ਜਾਵੇਂਗਾ?
12
ਕੀ ਉਹਨਾਂ ਕੌਮਾਂ ਦੇ ਦੇਵਤਿਆਂ ਨੇ ਉਹਨਾਂ ਨੂੰ ਅਰਥਾਤ ਗੋਜ਼ਾਨ, ਹਾਰਾਨ, ਰਸ਼ਫ਼ ਅਤੇ ਅਦਨ ਦੇ ਪੁੱਤਰਾਂ ਨੂੰ ਜੋ ਤਲਾੱਸਾਰ ਵਿੱਚ ਸਨ, ਜਿਨ੍ਹਾਂ ਨੂੰ ਮੇਰੇ ਪੁਰਖਿਆਂ ਨੇ ਨਾਸ ਕੀਤਾ ਛੁਡਾਇਆ ਸੀ?
13
ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ, ਹੇਨਾ ਅਤੇ ਇੱਵਾਹ ਦੇ ਰਾਜੇ ਕਿੱਥੇ ਹਨ?
14
ਜਦ ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਦੇ ਹੱਥੋਂ ਉਹ ਪੱਤਰ ਲੈ ਕੇ ਪੜ੍ਹਿਆ, ਤਦ ਯਹੋਵਾਹ ਦੇ ਭਵਨ ਵਿੱਚ ਜਾ ਕੇ ਹਿਜ਼ਕੀਯਾਹ ਨੇ ਉਹ ਨੂੰ ਯਹੋਵਾਹ ਦੇ ਅੱਗੇ ਖੋਲ੍ਹ ਕੇ ਰੱਖ ਦਿੱਤਾ।
15
ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ, ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ।
16
ਹੇ ਯਹੋਵਾਹ, ਆਪਣਾ ਕੰਨ ਲਾ ਅਤੇ ਸੁਣ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਤੇ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ।
17
ਹੇ ਯਹੋਵਾਹ, ਸੱਚ-ਮੁੱਚ ਅੱਸ਼ੂਰ ਦੇ ਰਾਜਿਆਂ ਨੇ ਸਾਰੀਆਂ ਕੌਮਾਂ ਨੂੰ ਅਤੇ ਉਹਨਾਂ ਦੇ ਦੇਸਾਂ ਨੂੰ ਨਾਸ ਕੀਤਾ ਹੈ।
18
ਅਤੇ ਉਹਨਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਪਾ ਦਿੱਤਾ, ਕਿਉਂ ਜੋ ਉਹ ਦੇਵਤੇ ਨਹੀਂ ਸਨ, ਸਗੋਂ ਮਨੁੱਖਾਂ ਦੇ ਹੱਥਾਂ ਦੀ ਕਾਰੀਗਰੀ, ਲੱਕੜੀ ਅਤੇ ਪੱਥਰ ਸਨ, ਇਸ ਲਈ ਉਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ।
19
ਇਸ ਲਈ ਹੁਣ ਹੇ ਯਹੋਵਾਹ ਸਾਡੇ ਪਰਮੇਸ਼ੁਰ, ਮੈਂ ਤੇਰੀ ਮਿੰਨਤ ਕਰਦਾ ਹਾਂ, ਤੂੰ ਸਾਨੂੰ ਉਹ ਦੇ ਹੱਥੋਂ ਬਚਾ ਤਾਂ ਜੋ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਤੂੰ ਹੀ ਯਹੋਵਾਹ ਇਕੱਲਾ ਪਰਮੇਸ਼ੁਰ ਹੈਂ।
20
ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ ਕਿ ਜਿਹੜੀ ਪ੍ਰਾਰਥਨਾ ਤੂੰ ਅੱਸ਼ੂਰ ਦੇ ਰਾਜੇ ਸਨਹੇਰੀਬ ਦੇ ਵਿਖੇ ਮੇਰੇ ਅੱਗੇ ਕੀਤੀ ਹੈ, ਉਹ ਮੈਂ ਸੁਣ ਲਈ ਹੈ।
21
ਉਹ ਦੇ ਵਿਖੇ ਜੋ ਬਚਨ ਯਹੋਵਾਹ ਨੇ ਆਖਿਆ ਹੈ, ਸੋ ਇਹ ਹੈ, ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ, ਉਹ ਤੇਰਾ ਮਖ਼ੌਲ ਉਡਾਉਂਦੀ ਹੈ ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।
22
ਤੂੰ ਕਿਸਨੂੰ ਬੋਲੀਆਂ ਮਾਰੀਆਂ ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ? ਕਿਸ ਦੇ ਵਿਰੁੱਧ ਤੂੰ ਆਪਣੀ ਅਵਾਜ਼ ਉੱਚੀ ਕੀਤੀ? ਹਾਂ, ਤੂੰ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦੇ ਵਿਰੁੱਧ ਘਮੰਡ ਨਾਲ, ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ।
23
ਤੂੰ ਆਪਣਿਆਂ ਸੰਦੇਸ਼ਵਾਹਕਾਂ ਦੇ ਰਾਹੀਂ ਪ੍ਰਭੂ ਨੂੰ ਬੋਲੀਆਂ ਮਾਰੀਆਂ ਅਤੇ ਆਖਿਆ ਹੈ, ਮੈਂ ਆਪਣੇ ਬਾਹਲਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਸਗੋਂ ਲਬਾਨੋਨ ਦੇ ਵਿੱਚਕਾਰ ਤੱਕ ਚੜ੍ਹ ਆਇਆ ਹਾਂ, ਮੈਂ ਉਹ ਦੇ ਉੱਚੇ ਤੋਂ ਉੱਚੇ ਦਿਆਰ, ਤੇ ਵਧੀਆ ਤੋਂ ਵਧੀਆ ਸਰੂ ਵੱਢ ਛੱਡਿਆ ਅਤੇ ਉਹ ਦੀ ਟੀਸੀ ਦੇ ਟਿਕਾਣਿਆਂ ਵਿੱਚ ਅਤੇ ਉਹ ਦੀ ਫਲਦਾਰ ਜੰਗਲੀ ਵਾੜੀ ਵਿੱਚ ਜਾ ਵੜਿਆ।
24
ਮੈਂ ਤਾਂ ਪੁੱਟ-ਪੁੱਟ ਕੇ ਪਰਦੇਸਾਂ ਦਾ ਪਾਣੀ ਪੀਤਾ ਹੈ ਅਤੇ ਮੈਂ ਮਿਸਰ ਦੀਆਂ ਸਾਰੀਆਂ ਨਦੀਆਂ ਨੂੰ ਆਪਣੇ ਪੈਰਾਂ ਦੀਆਂ ਤਲੀਆਂ ਨਾਲ ਸੁਕਾ ਦਿੱਤਾ।
25
ਕੀ ਤੂੰ ਨਹੀਂ ਸੁਣਿਆ ਜੋ ਬਹੁਤ ਚਿਰ ਤੋਂ ਮੈਂ ਇਹ ਠਾਣ ਲਿਆ ਸੀ ਅਤੇ ਪੁਰਾਣਿਆਂ ਦਿਨਾਂ ਵਿੱਚ ਮੈਂ ਇਹ ਦੇ ਲਈ ਕੰਮ ਕੀਤਾ ਸੀ? ਹੁਣ ਮੈਂ ਉਹ ਨੂੰ ਪੂਰਾ ਕਰਦਾ ਹਾਂ, ਕਿ ਤੂੰ ਗੜ੍ਹ ਵਾਲਿਆਂ ਸ਼ਹਿਰਾਂ ਨੂੰ ਉਜਾੜ-ਪੁਜਾੜ ਕੇ ਖੰਡਰ ਕਰ ਛੱਡੇਂ।
26
ਸੋ ਉਨ੍ਹਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ, ਘਬਰਾ ਗਏ ਅਤੇ ਸ਼ਰਮਿੰਦੇ ਹੋਏ, ਉਹ ਖੇਤ ਦੇ ਸਾਗ ਪੱਤ ਅਤੇ ਹਰੀ ਅੰਗੂਰੀ ਵਰਗੇ ਹੋ ਗਏ ਅਤੇ ਛੱਤ ਉੱਤੇ ਦਾ ਘਾਹ ਅਤੇ ਅੰਨ ਵਾਂਗੂੰ ਹੋ ਗਏ, ਜੋ ਉੱਗਣ ਤੋਂ ਪਹਿਲਾਂ ਹੀ ਸੁੱਕ ਜਾਵੇ।
27
ਪਰ ਮੈਂ ਤੇਰਾ ਬੈਠਣਾ ਤੇ ਤੇਰਾ ਅੰਦਰ-ਬਾਹਰ ਆਉਣਾ ਜਾਣਾ ਅਤੇ ਤੇਰਾ ਮੇਰੇ ਉੱਤੇ ਖਿਝਣਾ ਜਾਣਦਾ ਹਾਂ।
28
ਇਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ ਅਤੇ ਤੇਰਾ ਰੌਲ਼ਾ ਮੇਰੇ ਕੰਨਾਂ ਤੱਕ ਪਹੁੰਚਿਆ ਹੈ, ਸੋ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਜਿਹੜੇ ਰਾਹ ਤੂੰ ਆਇਆ ਉਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ।
29
ਤੇਰੇ ਲਈ ਇਹ ਨਿਸ਼ਾਨ ਹੋਵੇਗਾ। ਇਸ ਸਾਲ ਉਹ ਖਾਓ ਜੋ ਕਿਰੇ ਹੋਏ ਬੀ ਤੋਂ ਉੱਗੇ, ਦੂਜੇ ਸਾਲ ਉਹ ਜੋ ਬਾਅਦ ਵਿੱਚ ਉਤਪਤ ਹੋਵੇ, ਤਦ ਤੀਜੇ ਸਾਲ ਤੁਸੀਂ ਬੀ ਬੀਜੋ ਤੇ ਵੱਢੋ, ਅੰਗੂਰੀ ਬਾਗ਼ ਲਾਓ ਅਤੇ ਉਨ੍ਹਾਂ ਦਾ ਫਲ ਖਾਓ।
30
ਤਦ ਉਹ ਬਚੇ-ਖੁਚੇ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚ ਰਹੇ ਹਨ, ਫੇਰ ਹੇਠਾਂ ਨੂੰ ਜੜ੍ਹ ਫੜ੍ਹ ਕੇ ਉਤਾਹਾਂ ਨੂੰ ਫਲਣਗੇ।
31
ਕਿਉਂ ਜੋ ਇੱਕ ਬਕੀਆ ਯਰੂਸ਼ਲਮ ਵਿੱਚੋਂ ਅਤੇ ਬਚੇ ਹੋਏ ਸੀਯੋਨ ਪਰਬਤ ਵਿੱਚੋਂ ਨਿੱਕਲਣਗੇ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।
32
ਇਸ ਲਈ ਅੱਸ਼ੂਰ ਦੇ ਰਾਜੇ ਦੇ ਵਿਖੇ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਉਹ ਨਾ ਤਾਂ ਇਸ ਸ਼ਹਿਰ ਕੋਲ ਆਵੇਗਾ, ਨਾ ਐਥੇ ਤੀਰ ਚਲਾਵੇਗਾ। ਨਾ ਢਾਲ਼ ਲੈ ਕੇ ਉਹ ਦੇ ਉੱਤੇ ਧਾਵਾ ਕਰੇਗਾ ਤੇ ਨਾ ਉਹ ਦੇ ਅੱਗੇ ਘੇਰਾ ਬਣਾਵੇਗਾ।
33
ਜਿਸ ਰਾਹ ਉਹ ਆਇਆ ਉਸੇ ਰਾਹ ਮੁੜ ਜਾਵੇਗਾ, ਉਹ ਇਸ ਸ਼ਹਿਰ ਕੋਲ ਨਾ ਆਵੇਗਾ, ਇਹ ਯਹੋਵਾਹ ਦਾ ਵਾਕ ਹੈ।
34
ਇਸ ਤਰ੍ਹਾਂ ਮੈਂ ਆਪਣੇ ਨਮਿੱਤ ਅਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਨੂੰ ਬਚਾਉਣ ਲਈ ਉਹ ਨੂੰ ਸਾਂਭ ਰੱਖਾਂਗਾ।
35
ਫਿਰ ਇਸ ਤਰ੍ਹਾਂ ਹੋਇਆ ਕਿ ਉਸੇ ਰਾਤ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੇ ਡੇਰੇ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਮਾਰ ਸੁੱਟੇ ਅਤੇ ਜਦ ਲੋਕ ਸਵੇਰੇ ਉੱਠੇ, ਤਾਂ ਵੇਖੋ ਉਹ ਸਭ ਲੋਥਾਂ ਹੀ ਲੋਥਾਂ ਸਨ।
36
ਸੋ ਅੱਸ਼ੂਰ ਦਾ ਰਾਜਾ ਸਨਹੇਰੀਬ ਉੱਥੋਂ ਤੁਰ ਪਿਆ ਅਤੇ ਮੁੜ ਕੇ ਨੀਨਵਾਹ ਵਿੱਚ ਜਾ ਰਿਹਾ।
37
ਫੇਰ ਇਸ ਤਰ੍ਹਾਂ ਹੋਇਆ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਛੱਡਿਆ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ ਅਤੇ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ।
← Chapter 18
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 20 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25