bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
2 Kings 22
2 Kings 22
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 21
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 23 →
1
ਜਦ ਯੋਸ਼ੀਯਾਹ ਰਾਜ ਕਰਨ ਲੱਗਾ ਤਾਂ ਉਹ ਅੱਠ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਇਕੱਤੀ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਯਦੀਦਾਹ ਸੀ ਜੋ ਬਾਸਕਥੀ ਅਦਾਯਾਹ ਦੀ ਧੀ ਸੀ।
2
ਅਤੇ ਉਸ ਨੇ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਪਿਤਾ ਦਾਊਦ ਦੇ ਸਾਰੇ ਮਾਰਗਾਂ ਉੱਤੇ ਚੱਲਦਾ ਰਿਹਾ ਅਤੇ ਸੱਜੇ ਖੱਬੇ ਨਾ ਮੁੜਿਆ।
3
ਯੋਸ਼ੀਯਾਹ ਰਾਜਾ ਦੇ ਰਾਜ ਦੇ ਅਠਾਰਵੇਂ ਸਾਲ ਇਸ ਤਰ੍ਹਾਂ ਹੋਇਆ ਕਿ ਰਾਜਾ ਨੇ ਮਸ਼ੁੱਲਾਮ ਦੇ ਪੋਤਰੇ ਅਸਲਯਾਹ ਦੇ ਪੁੱਤਰ ਸ਼ਾਫਾਨ ਮੁਨੀਮ ਨੂੰ ਯਹੋਵਾਹ ਦੇ ਭਵਨ ਨੂੰ ਇਹ ਆਖ ਕੇ ਭੇਜਿਆ।
4
ਭਈ ਪ੍ਰਧਾਨ ਜਾਜਕ ਹਿਲਕੀਯਾਹ ਕੋਲ ਜਾ ਕਿ ਉਹ ਉਸ ਰੁਪਏ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਹੈ ਅਤੇ ਜਿਸ ਨੂੰ ਫਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ, ਗਿਣੇ
5
ਕਿ ਉਹ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦੇ ਦੇਣ ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਹਨ ਤਾਂ ਜੋ ਉਹ ਉਨ੍ਹਾਂ ਕਰਿੰਦਿਆਂ ਨੂੰ ਵੀ ਦੇਣ ਜੋ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਹਨ।
6
ਅਰਥਾਤ ਤਰਖਾਣਾਂ ਤੇ ਰਾਜਾਂ ਤੇ ਮਿਸਤਰੀਆਂ ਨੂੰ ਨਾਲੇ ਭਵਨ ਦੀ ਮੁਰੰਮਤ ਦੇ ਲਈ ਲੱਕੜ ਅਤੇ ਘੜੇ ਹੋਏ ਪੱਥਰ ਮੁੱਲ ਲੈਣ।
7
ਪਰ ਜੋ ਚਾਂਦੀ ਉਨ੍ਹਾਂ ਦੇ ਹੱਥ ਵਿੱਚ ਦਿੱਤੀ ਜਾਂਦੀ ਸੀ ਉਹ ਦਾ ਲੇਖਾ ਉਨ੍ਹਾਂ ਨਾਲ ਨਹੀਂ ਕੀਤਾ ਜਾਂਦਾ ਸੀ, ਕਿਉਂ ਜੋ ਉਹ ਵਿਹਾਰ ਦੇ ਖਰੇ ਸਨ।
8
ਤਦ ਹਿਲਕੀਯਾਹ ਪ੍ਰਧਾਨ ਜਾਜਕ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਕਿ ਮੈਨੂੰ ਯਹੋਵਾਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਲੱਭੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦੇ ਦਿੱਤੀ ਅਤੇ ਉਸ ਨੇ ਪੜ੍ਹੀ।
9
ਤਦ ਸ਼ਾਫਾਨ ਲਿਖਾਰੀ ਰਾਜਾ ਦੇ ਕੋਲ ਆਇਆ ਅਤੇ ਰਾਜਾ ਕੋਲ ਫੇਰ ਇਹ ਖ਼ਬਰ ਲਿਆਇਆ ਅਤੇ ਆਖਿਆ ਕਿ ਤੁਹਾਡੇ ਦਾਸਾਂ ਨੇ ਉਹ ਚਾਂਦੀ ਜੋ ਭਵਨ ਵਿੱਚੋਂ ਮਿਲੀ ਇਕੱਠੀ ਕਰ ਕੇ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦੇ ਦਿੱਤੀ ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਹਨ।
10
ਤਦ ਸ਼ਾਫਾਨ ਲਿਖਾਰੀ ਨੇ ਰਾਜਾ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਇੱਕ ਪੋਥੀ ਮੈਨੂੰ ਫੜਾਈ ਹੈ ਅਤੇ ਸ਼ਾਫਾਨ ਨੇ ਉਹ ਨੂੰ ਰਾਜਾ ਦੇ ਸਾਹਮਣੇ ਪੜ੍ਹਿਆ।
11
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਰਾਜਾ ਨੇ ਬਿਵਸਥਾ ਦੀ ਪੋਥੀ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਆਪਣੇ ਬਸਤਰ ਪਾੜੇ।
12
ਅਤੇ ਰਾਜਾ ਨੇ ਹਿਲਕੀਯਾਹ ਜਾਜਕ ਅਤੇ ਸ਼ਾਫਾਨ ਦੇ ਪੁੱਤਰ ਅਹੀਕਾਮ ਅਤੇ ਮੀਕਾਯਾਹ ਦੇ ਪੁੱਤਰ ਅਕਬੋਰ ਅਤੇ ਸ਼ਾਫਾਨ ਲਿਖਾਰੀ ਅਤੇ ਰਾਜਾ ਦੇ ਟਹਿਲੂਏ ਅਸਾਯਾਹ ਨੂੰ ਇਹ ਹੁਕਮ ਦਿੱਤਾ ਕਿ
13
ਜਾਓ ਅਤੇ ਇਸ ਪੋਥੀ ਦੀਆਂ ਗੱਲਾਂ ਵਿਖੇ ਜੋ ਲੱਭੀ ਹੈ, ਮੇਰੀ ਵੱਲੋਂ ਤੇ ਲੋਕਾਂ ਦੀ ਵੱਲੋਂ ਤੇ ਸਾਰੇ ਯਹੂਦਾਹ ਵੱਲੋਂ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਉਹ ਸਭ ਜੋ ਸਾਡੇ ਵਿਖੇ ਲਿਖਿਆ ਹੈ ਉਹ ਦੇ ਅਨੁਸਾਰ ਕਰਨ ਲਈ ਸਾਡੇ ਪੁਰਖਿਆਂ ਨੇ ਇਸ ਪੋਥੀ ਦੀਆਂ ਗੱਲਾਂ ਨੂੰ ਨਾ ਸੁਣਿਆ।
14
ਸੋ ਹਿਲਕੀਯਾਹ ਜਾਜਕ, ਅਹੀਕਾਮ, ਅਕਬੋਰ, ਸ਼ਾਫਾਨ ਅਤੇ ਅਸਾਯਾਹ ਹੁਲਦਾਹ ਨਬੀਆ ਦੇ ਕੋਲ ਗਏ ਜੋ ਉਸ ਸ਼ੱਲੂਮ ਦੀ ਵਹੁਟੀ ਸੀ ਜੋ ਤਿਕਵਾਹ ਦਾ ਪੁੱਤਰ ਤੇ ਹਰਹਸ ਦਾ ਪੋਤਾ ਸੀ ਜੋ ਜਾਜਕਾਂ ਦੇ ਬਸਤਰਾਂ ਦਾ ਰਖਵਾਲਾ ਸੀ। ਉਹ ਯਰੂਸ਼ਲਮ ਵਿੱਚ ਮਿਸ਼ਨਹ ਨਾਮੀ ਮੁਹੱਲੇ ਵਿੱਚ ਰਹਿੰਦੀ ਸੀ ਅਤੇ ਉਨ੍ਹਾਂ ਨੇ ਉਹ ਦੇ ਨਾਲ ਗੱਲਬਾਤ ਕੀਤੀ।
15
ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਇਹ ਫ਼ਰਮਾਉਂਦਾ ਹੈ, ਤੁਸੀਂ ਉਸ ਮਨੁੱਖ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ ਇਹ ਆਖਣਾ,
16
ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਵੇਖੋ ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਉੱਤੇ ਬੁਰਿਆਈ ਅਰਥਾਤ ਇਸ ਪੋਥੀ ਦੀਆਂ ਸਾਰੀਆਂ ਗੱਲਾਂ ਲਿਆਉਣ ਵਾਲਾ ਹਾਂ, ਜੋ ਯਹੂਦਾਹ ਦੇ ਰਾਜਾ ਨੇ ਪੜ੍ਹੀ ਹੈ।
17
ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ। ਸੋ ਮੇਰਾ ਕ੍ਰੋਧ ਇਸ ਥਾਂ ਤੇ ਭੜਕੇਗਾ ਅਤੇ ਠੰਡਾ ਨਾ ਹੋਵੇਗਾ।
18
ਪਰ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਤੁਸੀਂ ਇਸ ਤਰ੍ਹਾਂ ਆਖਿਓ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਉਹਨਾਂ ਗੱਲਾਂ ਦੇ ਵਿਖੇ ਜਿਹੜੀਆਂ ਤੂੰ ਸੁਣੀਆਂ ਹਨ।
19
ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਜਦ ਤੂੰ ਉਹ ਸੁਣਿਆ ਜੋ ਮੈਂ ਇਸ ਥਾਂ ਅਤੇ ਇਹ ਦੇ ਵਾਸੀਆਂ ਦੇ ਵਿਰੁੱਧ ਆਖਿਆ ਸੀ ਕਿ ਉਹ ਨਾਸ ਹੋਣ ਤੇ ਸਰਾਪੇ ਜਾਣ ਤਾਂ ਤੂੰ ਯਹੋਵਾਹ ਦੇ ਅੱਗੇ ਨੀਵਾਂ ਹੋਇਆ ਤੇ ਆਪਣੇ ਲੀੜੇ ਪਾੜੇ ਅਤੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣੀ ਹੈ, ਯਹੋਵਾਹ ਦਾ ਵਾਕ ਹੈ।
20
ਇਸ ਕਾਰਨ ਵੇਖ ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਰਲਾਉਣ ਵਾਲਾ ਹਾਂ ਅਤੇ ਤੂੰ ਦਫ਼ਨਾਇਆ ਜਾਵੇਂਗਾ ਅਤੇ ਤੇਰੀਆਂ ਅੱਖੀਆਂ ਉਸ ਸਾਰੀ ਬੁਰਿਆਈ ਨੂੰ ਜੋ ਮੈਂ ਇਸ ਥਾਂ ਉੱਤੇ ਲਿਆਉਣ ਵਾਲਾ ਹਾਂ ਨਾ ਵੇਖਣਗੀਆਂ। ਉਹ ਫੇਰ ਰਾਜੇ ਕੋਲ ਇਹ ਸੁਨੇਹਾ ਲਿਆਏ।
← Chapter 21
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 23 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25