bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
2 Kings 25
2 Kings 25
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 24
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
1
ਇਸ ਤਰ੍ਹਾਂ ਹੋਇਆ ਕਿ ਉਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਸੈਨਾਂ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ-ਦੁਆਲੇ ਦਮਦਮਾ ਬਣਾਇਆ।
2
ਅਤੇ ਸਿਦਕੀਯਾਹ ਰਾਜਾ ਦੇ ਸ਼ਾਸਨ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਘੇਰਿਆ ਰਿਹਾ।
3
ਚੌਥੇ ਮਹੀਨੇ ਦੇ ਨੌਵੇਂ ਦਿਨ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ।
4
ਤਦ ਸ਼ਹਿਰ ਤੋੜਿਆ ਗਿਆ ਅਤੇ ਦੋਹਾਂ ਕੰਧਾਂ ਦੇ ਵਿਚਕਾਰ ਜੋ ਫਾਟਕ ਰਾਜਾ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਯੋਧੇ ਰਾਤੋਂ-ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ-ਦੁਆਲੇ ਸਨ ਤਾਂ ਰਾਜਾ ਮੈਦਾਨ ਦੇ ਰਾਹ ਗਿਆ।
5
ਅਤੇ ਕਸਦੀਆਂ ਦੀ ਸੈਨਾਂ ਨੇ ਰਾਜਾ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਉਹ ਨੂੰ ਜਾ ਲਿਆ ਅਤੇ ਉਹ ਦੀ ਸਾਰੀ ਸੈਨਾਂ ਉਹ ਦੇ ਕੋਲੋਂ ਖਿੰਡ-ਪੁੰਡ ਗਈ।
6
ਸੋ ਉਨ੍ਹਾਂ ਨੇ ਰਾਜਾ ਨੂੰ ਫੜ੍ਹ ਲਿਆ ਅਤੇ ਉਹ ਨੂੰ ਰਿਬਲਾਹ ਵਿੱਚ ਬਾਬਲ ਦੇ ਰਾਜਾ ਕੋਲ ਲਿਆਏ ਤਾਂ ਉਨ੍ਹਾਂ ਨੇ ਉਹ ਦਾ ਨਿਆਂ ਕੀਤਾ।
7
ਅਤੇ ਉਨ੍ਹਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਅਤੇ ਉਨ੍ਹਾਂ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਏ।
8
ਪੰਜਵੇਂ ਮਹੀਨੇ ਦੇ ਸੱਤਵੇਂ ਦਿਨ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਉੱਨੀਵਾਂ ਸਾਲ ਸੀ ਸ਼ਾਹੀ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਰਾਜਾ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ।
9
ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ।
10
ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ।
11
ਅਤੇ ਬਚੇ-ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਦਲ ਦੇ ਬਚੇ-ਖੁਚੇ ਉਨ੍ਹਾਂ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਗ਼ੁਲਾਮ ਕਰ ਕੇ ਲੈ ਗਿਆ।
12
ਪਰ ਜੱਲਾਦਾਂ ਦੇ ਸਰਦਾਰ ਨੇ ਦੇਸ ਦੇ ਅੱਤ ਕੰਗਾਲਾਂ ਨੂੰ ਛੱਡ ਦਿੱਤਾ ਕਿ ਦਾਖ ਦੇ ਬਾਗ਼ਾਂ ਦੇ ਰਾਖੇ ਤੇ ਬਾਗਬਾਨ ਹੋਣ।
13
ਅਤੇ ਪਿੱਤਲ ਦੇ ਉਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਤੇ ਕੁਰਸੀਆਂ ਨੂੰ ਅਤੇ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਉਹ ਉਹਨਾਂ ਦਾ ਪਿੱਤਲ ਬਾਬਲ ਨੂੰ ਲੈ ਗਏ।
14
ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ।
15
ਅਤੇ ਅੰਗੀਠੀਆਂ ਅਤੇ ਬਾਟੇ ਜੋ ਸੋਨੇ ਦੇ ਸਨ ਉਹਨਾਂ ਦਾ ਸੋਨਾ ਅਤੇ ਜੋ ਚਾਂਦੀ ਦੇ ਸਨ ਉਹਨਾਂ ਦੀ ਚਾਂਦੀ ਜੱਲਾਦਾਂ ਦਾ ਸਰਦਾਰ ਲੈ ਗਿਆ।
16
ਰਹੇ ਦੋ ਥੰਮ੍ਹ, ਵੱਡਾ ਹੌਦ ਅਤੇ ਕੁਰਸੀਆਂ ਜਿਨ੍ਹਾਂ ਨੂੰ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ।
17
ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ ਅਤੇ ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਤਿੰਨ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਵੀ ਇਹੋ ਜਿਹਾ ਸੀ ਅਤੇ ਉਸ ਉੱਤੇ ਵੀ ਜਾਲੀ ਸੀ।
18
ਅਤੇ ਜੱਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ।
19
ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਯੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਰਾਜਾ ਦੇ ਸਨਮੁਖ ਰਹਿੰਦੇ ਸਨ ਉਨ੍ਹਾਂ ਵਿੱਚੋਂ ਪੰਜਾਂ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ।
20
ਇਨ੍ਹਾਂ ਨੂੰ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਫੜ੍ਹ ਕੇ ਬਾਬਲ ਦੇ ਰਾਜਾ ਦੇ ਕੋਲ ਰਿਬਲਾਹ ਵਿੱਚ ਲੈ ਗਿਆ।
21
ਅਤੇ ਬਾਬਲ ਦੇ ਰਾਜਾ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਗ਼ੁਲਾਮ ਹੋ ਗਿਆ।
22
ਪਰੰਤੂ ਜੋ ਲੋਕ ਯਹੂਦਾਹ ਦੀ ਧਰਤੀ ਵਿੱਚ ਰਹਿ ਗਏ ਜਿਨ੍ਹਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਛੱਡ ਦਿੱਤਾ ਉਨ੍ਹਾਂ ਦੇ ਉੱਤੇ ਉਹ ਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫਾਨ ਦੇ ਪੋਤੇ ਗਦਲਯਾਹ ਨੂੰ ਠਹਿਰਾ ਦਿੱਤਾ।
23
ਜਦ ਸਾਰਿਆਂ ਸੈਨਾਪਤੀਆਂ ਅਤੇ ਉਨ੍ਹਾਂ ਦੇ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਰਾਜਾ ਨੇ ਗਦਲਯਾਹ ਨੂੰ ਅਧਿਕਾਰ ਦੇ ਦਿੱਤਾ ਹੈ ਤਾਂ ਉਹ ਮਿਸਪਾਹ ਵਿੱਚ ਗਦਲਯਾਹ ਕੋਲ ਆਏ ਅਰਥਾਤ ਨਥਨਯਾਹ ਦਾ ਪੁੱਤਰ ਇਸਮਾਏਲ ਅਤੇ ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਨਟੋਫਾਥੀ ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਮਆਕਾਥੀ ਦਾ ਪੁੱਤਰ ਯਅਜ਼ਨਯਾਹ, ਇਹ ਅਤੇ ਉਨ੍ਹਾਂ ਦੇ ਮਨੁੱਖ ਵੀ।
24
ਅਤੇ ਗਦਲਯਾਹ ਨੇ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਮਨੁੱਖਾਂ ਨੂੰ ਸਹੁੰ ਖਾ ਕੇ ਆਖਿਆ, ਕਸਦੀਆਂ ਦੀ ਸੇਵਾ ਕਰਨ ਤੋਂ ਨਾ ਡਰੋ। ਦੇਸ ਵਿੱਚ ਵੱਸੋ ਅਤੇ ਬਾਬਲ ਦੇ ਰਾਜਾ ਦੀ ਸੇਵਾ ਕਰੋ ਤਾਂ ਤੁਹਾਡਾ ਭਲਾ ਹੋਵੇਗਾ।
25
ਪਰ ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਨਯਾਹ ਦੇ ਪੁੱਤਰ ਅਲੀਸ਼ਾਮਾ ਦੇ ਪੋਤੇ ਇਸਮਾਏਲ ਜੋ ਰਾਜਵੰਸ਼ੀ ਸੀ ਆਪਣੇ ਨਾਲ ਦਸ ਮਨੁੱਖ ਲੈ ਕੇ ਆਇਆ ਅਤੇ ਗਦਲਯਾਹ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਉਹਨਾਂ ਯਹੂਦੀਆਂ ਤੇ ਕਸਦੀਆਂ ਨੂੰ ਵੀ ਜੋ ਉਹ ਦੇ ਨਾਲ ਮਿਸਪਾਹ ਵਿੱਚ ਸਨ।
26
ਤਾਂ ਨਿੱਕੇ ਵੱਡੇ ਸਾਰੇ ਲੋਕ ਤੇ ਸੈਨਾਪਤੀ ਉੱਠ ਕੇ ਮਿਸਰ ਨੂੰ ਆਏ ਕਿਉਂ ਜੋ ਓਹ ਕਸਦੀਆਂ ਤੋਂ ਡਰਦੇ ਸਨ।
27
ਅਤੇ ਯਹੂਦਾਹ ਦੇ ਰਾਜਾ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਸਾਲ ਦੇ ਬਾਰ੍ਹਵੇਂ ਮਹੀਨੇ ਦੇ ਸਤਾਈਵੇਂ ਦਿਨ ਅਜਿਹਾ ਹੋਇਆ ਕਿ ਬਾਬਲ ਦੇ ਰਾਜਾ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਸਾਲ ਯਹੂਦਾਹ ਦੇ ਰਾਜਾ ਯਹੋਯਾਕੀਨ ਨੂੰ ਕੈਦ ਤੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ।
28
ਅਤੇ ਉਹ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਅਤੇ ਉਹ ਦੇ ਸਿੰਘਾਸਣ ਨੂੰ ਉੱਚਿਆਂ ਕੀਤਾ ਉਨ੍ਹਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਨਾਲ ਬਾਬਲ ਵਿੱਚ ਸਨ l
29
ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ।
30
ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਰਾਜਾ ਵੱਲੋਂ ਉਹ ਦੀ ਉਮਰ ਭਰ ਨਿੱਤ ਦਿੱਤਾ ਜਾਂਦਾ ਰਿਹਾ।
← Chapter 24
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25