bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
2 Kings 8
2 Kings 8
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 7
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 9 →
1
ਅਲੀਸ਼ਾ ਨੇ ਉਸ ਔਰਤ ਨੂੰ ਜਿਸ ਦੇ ਪੁੱਤਰ ਨੂੰ ਉਸ ਨੇ ਜ਼ਿੰਦਾ ਕੀਤਾ ਸੀ ਆਖਿਆ ਕਿ ਉੱਠ ਅਤੇ ਆਪਣੇ ਪਰਿਵਾਰ ਸਮੇਤ ਜਾ ਅਤੇ ਜਿੱਥੇ ਕਿਤੇ ਤੂੰ ਵੱਸ ਸਕੇਂ ਉੱਥੇ ਵੱਸ ਜਾ ਕਿਉਂ ਜੋ ਯਹੋਵਾਹ ਨੇ ਕਾਲ ਦਾ ਹੁਕਮ ਲਾ ਦਿੱਤਾ ਹੈ ਅਤੇ ਉਹ ਇਸ ਦੇਸ਼ ਉੱਤੇ ਸੱਤ ਸਾਲ ਰਹੇਗਾ।
2
ਤਦ ਉਸ ਔਰਤ ਨੇ ਉੱਠ ਕੇ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਆਪਣੇ ਪਰਿਵਾਰ ਸਮੇਤ ਸਫ਼ਰ ਕੀਤਾ ਅਤੇ ਫ਼ਲਿਸਤੀਆਂ ਦੇ ਦੇਸ਼ ਵਿੱਚ ਜਾ ਕੇ ਸੱਤ ਸਾਲ ਉੱਥੇ ਵੱਸੀ।
3
ਸੱਤਾਂ ਸਾਲਾਂ ਦੇ ਅੰਤ ਵਿੱਚ ਅਜਿਹਾ ਹੋਇਆ ਕਿ ਉਹ ਔਰਤ ਫ਼ਲਿਸਤੀਆਂ ਦੇ ਦੇਸ਼ ਤੋਂ ਮੁੜ ਆਈ ਅਤੇ ਆਪਣੇ ਘਰ ਦੇ ਲਈ ਅਤੇ ਆਪਣੀ ਜ਼ਮੀਨ ਦੇ ਲਈ ਰਾਜਾ ਕੋਲ ਦੁਹਾਈ ਦੇਣ ਲਈ ਗਈ।
4
ਤਦ ਰਾਜਾ ਪਰਮੇਸ਼ੁਰ ਦੇ ਜਨ ਦੇ ਸੇਵਕ ਗੇਹਾਜੀ ਨਾਲ ਗੱਲਾਂ ਕਰਦਾ ਸੀ ਅਤੇ ਉਸ ਨੇ ਆਖਿਆ ਕਿ ਉਹ ਸਾਰੇ ਵੱਡੇ ਕੰਮ ਜਿਹੜੇ ਅਲੀਸ਼ਾ ਨੇ ਕੀਤੇ ਹਨ ਮੈਨੂੰ ਦੱਸ।
5
ਤਦ ਅਜਿਹਾ ਹੋਇਆ ਕਿ ਜਦ ਉਹ ਰਾਜਾ ਨੂੰ ਦੱਸ ਹੀ ਰਿਹਾ ਸੀ ਕਿ ਕਿਵੇਂ ਉਸ ਨੇ ਇੱਕ ਮੁਰਦੇ ਨੂੰ ਜੁਆਲਿਆ, ਤਦ ਵੇਖੋ, ਉਹ ਔਰਤ ਜਿਸ ਦੇ ਪੁੱਤਰ ਨੂੰ ਉਹ ਨੇ ਜ਼ਿੰਦਾ ਕੀਤਾ ਸੀ ਉਹ ਰਾਜਾ ਦੇ ਕੋਲ ਆਪਣੇ ਘਰ ਤੇ ਆਪਣੀ ਜ਼ਮੀਨ ਦੇ ਲਈ ਦੁਹਾਈ ਦੇਣ ਲੱਗੀ। ਤਦ ਗੇਹਾਜੀ ਨੇ ਆਖਿਆ, ਹੇ ਮੇਰੇ ਸੁਆਮੀ! ਹੇ ਰਾਜਾ! ਇਹ ਓਹੀ ਔਰਤ ਅਤੇ ਇਸ ਦਾ ਪੁੱਤਰ ਇਹ ਹੀ ਹੈ, ਜਿਹ ਨੂੰ ਅਲੀਸ਼ਾ ਨੇ ਜ਼ਿੰਦਾ ਕੀਤਾ।
6
ਜਦ ਰਾਜਾ ਨੇ ਉਸ ਔਰਤ ਨੂੰ ਉਸ ਦੇ ਪੁੱਤਰ ਬਾਰੇ ਪੁੱਛਿਆ, ਤਦ ਉਹ ਨੇ ਉਸ ਨੂੰ ਦੱਸਿਆ। ਇਸ ਲਈ ਰਾਜਾ ਨੇ ਉਸ ਦੇ ਲਈ ਇੱਕ ਹਾਕਮ ਨੂੰ ਠਹਿਰਾ ਕੇ ਉਸ ਨੂੰ ਆਖਿਆ, “ਸਭ ਕੁਝ ਜੋ ਇਸ ਦਾ ਸੀ ਜਦ ਤੋਂ ਇਸ ਨੇ ਇਹ ਦੇਸ ਛੱਡਿਆ, ਉਸ ਸਮੇਂ ਤੋਂ ਲੈ ਕੇ ਹੁਣ ਤੱਕ ਦੀ ਖੇਤ ਦੀ ਸਾਰੀ ਪੈਦਾਵਾਰ ਉਸ ਨੂੰ ਮੋੜ ਦੇ।”
7
ਤਦ ਅਲੀਸ਼ਾ ਦੰਮਿਸ਼ਕ ਵਿੱਚ ਆਇਆ। ਉਸ ਸਮੇਂ ਅਰਾਮ ਦਾ ਰਾਜਾ ਬਨ-ਹਦਦ ਬਿਮਾਰ ਸੀ ਅਤੇ ਉਹ ਨੂੰ ਇਹ ਦੱਸਿਆ ਗਿਆ ਕਿ ਪਰਮੇਸ਼ੁਰ ਦਾ ਜਨ ਇੱਥੇ ਤੱਕ ਆਇਆ ਹੈ।
8
ਰਾਜਾ ਨੇ ਹਜ਼ਾਏਲ ਅਧਿਕਾਰੀ ਨੂੰ ਆਖਿਆ, ਆਪਣੇ ਹੱਥ ਵਿੱਚ ਭੇਟ ਲੈ ਕੇ ਪਰਮੇਸ਼ੁਰ ਦੇ ਜਨ ਨੂੰ ਮਿਲਣ ਲਈ ਜਾ ਅਤੇ ਉਸ ਦੇ ਰਾਹੀਂ ਯਹੋਵਾਹ ਕੋਲੋਂ ਪੁੱਛ, “ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?”
9
ਤਦ ਹਜ਼ਾਏਲ ਉਹ ਨੂੰ ਮਿਲਣ ਲਈ ਗਿਆ ਅਤੇ ਦੰਮਿਸ਼ਕ ਦੀ ਹਰ ਉੱਤਮ ਵਸਤੂ ਦਾ ਚੜ੍ਹਾਵਾ ਚਾਲੀਆਂ ਊਠਾਂ ਉੱਤੇ ਲੱਦ ਕੇ ਆਪਣੇ ਨਾਲ ਲੈ ਆਇਆ ਅਤੇ ਉਹ ਦੇ ਸਾਹਮਣੇ ਆਖਿਆ, ਤੇਰੇ ਪੁੱਤਰ ਅਰਾਮ ਦੇ ਰਾਜੇ ਬਨ-ਹਦਦ ਨੇ ਇਹ ਆਖ ਕੇ ਮੈਨੂੰ ਤੇਰੇ ਕੋਲ ਭੇਜਿਆ ਹੈ ਕਿ ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?
10
ਅਲੀਸ਼ਾ ਨੇ ਉਸ ਨੂੰ ਆਖਿਆ, ਜਾ ਕੇ ਉਸ ਨੂੰ ਆਖ, ਤੂੰ ਚੰਗਾ ਹੋ ਜਾਵੇਂਗਾ ਤਾਂ ਵੀ ਯਹੋਵਾਹ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਉਹ ਜ਼ਰੂਰ ਮਰ ਜਾਵੇਗਾ।
11
ਅਤੇ ਉਹ ਉਸ ਦੀ ਵੱਲ ਧਿਆਨ ਲਾ ਕੇ ਵੇਖਦਾ ਰਿਹਾ ਇੱਥੋਂ ਤੱਕ ਕਿ ਉਹ ਸ਼ਰਮਿੰਦਾ ਹੋ ਗਿਆ ਅਤੇ ਪਰਮੇਸ਼ੁਰ ਦਾ ਜਨ ਰੋ ਪਿਆ।
12
ਤਦ ਹਜ਼ਾਏਲ ਨੇ ਆਖਿਆ, ਮੇਰਾ ਸੁਆਮੀ ਕਿਉਂ ਰੋਂਦਾ ਹੈ? ਅੱਗੋਂ ਉਸ ਨੇ ਉੱਤਰ ਦਿੱਤਾ, ਕਿਉਂ ਜੋ ਮੈਂ ਉਸ ਬਦੀ ਨੂੰ ਜਾਣਦਾ ਹਾਂ ਜੋ ਤੂੰ ਇਸਰਾਏਲੀਆਂ ਨਾਲ ਕਰੇਂਗਾ। ਤੂੰ ਉਨ੍ਹਾਂ ਦੇ ਕਿਲ੍ਹਿਆਂ ਨੂੰ ਅੱਗ ਲਾਵੇਂਗਾ, ਉਨ੍ਹਾਂ ਦੇ ਚੰਗੇ ਗੱਭਰੂਆਂ ਨੂੰ ਤਲਵਾਰ ਨਾਲ ਮਾਰੇਗਾ, ਉਨ੍ਹਾਂ ਦੇ ਬੱਚਿਆਂ ਨੂੰ ਪਟਕਾ-ਪਟਕਾ ਕੇ ਟੋਟੇ-ਟੋਟੇ ਕਰੇਂਗਾ ਅਤੇ ਉਨ੍ਹਾਂ ਦੀਆਂ ਗਰਭਵਤੀ ਔਰਤਾਂ ਨੂੰ ਚੀਰ ਸੁੱਟੇਂਗਾ।
13
ਹਜ਼ਾਏਲ ਨੇ ਆਖਿਆ, ਪਰ ਤੇਰਾ ਦਾਸ ਕੁੱਤੇ ਸਮਾਨ ਹੈ। ਉਹ ਹੈ ਹੀ ਕੀ ਕਿ ਉਹ ਇੰਨ੍ਹਾਂ ਵੱਡਾ ਕੰਮ ਕਰੇ? ਪਰ ਅਲੀਸ਼ਾ ਨੇ ਆਖਿਆ, ਯਹੋਵਾਹ ਨੇ ਮੈਨੂੰ ਵਿਖਾਇਆ ਹੈ ਕਿ ਤੂੰ ਅਰਾਮ ਦੇ ਉੱਤੇ ਰਾਜਾ ਹੋਵੇਂਗਾ।
14
ਫੇਰ ਉਹ ਅਲੀਸ਼ਾ ਕੋਲੋਂ ਤੁਰ ਪਿਆ ਅਤੇ ਆਪਣੇ ਸੁਆਮੀ ਕੋਲ ਆ ਕੇ ਉਸ ਨੇ ਉਸ ਨੂੰ ਪੁੱਛਿਆ, “ਅਲੀਸ਼ਾ ਨੇ ਤੈਨੂੰ ਕੀ ਆਖਿਆ ਹੈ?” ਤਦ ਉਹ ਬੋਲਿਆ, ਉਸ ਨੇ ਮੈਨੂੰ ਦੱਸਿਆ ਕਿ ਤੂੰ ਚੰਗਾ ਹੋ ਜਾਵੇਂਗਾ।
15
ਅਗਲੇ ਦਿਨ ਅਜਿਹਾ ਹੋਇਆ ਕਿ ਉਹ ਨੇ ਇੱਕ ਚਾਦਰ ਲਈ ਤੇ ਉਹ ਨੂੰ ਪਾਣੀ ਨਾਲ ਭਿਉਂ ਕੇ ਉਸ ਦੇ ਮੂੰਹ ਉੱਤੇ ਪਾ ਦਿੱਤੀ ਤੇ ਉਹ ਮਰ ਗਿਆ ਅਤੇ ਹਜ਼ਾਏਲ ਉਸ ਦੇ ਥਾਂ ਰਾਜ ਕਰਨ ਲੱਗਾ।
16
ਇਸਰਾਏਲ ਦੇ ਰਾਜਾ ਅਹਾਬ ਦੇ ਪੁੱਤਰ ਯਹੋਰਾਮ ਦੇ ਰਾਜ ਦੇ ਪੰਜਵੇਂ ਸਾਲ ਜਦ ਯਹੋਸ਼ਾਫ਼ਾਤ ਯਹੂਦਾਹ ਦਾ ਰਾਜਾ ਸੀ, ਤਾਂ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਦਾ ਪੁੱਤਰ ਯੋਰਾਮ ਯਹੂਦਾਹ ਤੇ ਰਾਜ ਕਰਨ ਲੱਗਾ।
17
ਜਦ ਉਹ ਰਾਜ ਕਰਨ ਲੱਗਾ ਤਦ ਉਹ ਬੱਤੀ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਅੱਠ ਸਾਲ ਰਾਜ ਕੀਤਾ।
18
ਅਤੇ ਉਹ ਅਹਾਬ ਦੇ ਘਰਾਣੇ ਵਾਂਗੂੰ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ ਕਿਉਂ ਜੋ ਅਹਾਬ ਦੀ ਧੀ ਉਸ ਦੀ ਰਾਣੀ ਬਣ ਗਈ ਅਤੇ ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ।
19
ਫੇਰ ਵੀ ਯਹੋਵਾਹ ਨੇ ਆਪਣੇ ਦਾਸ ਦਾਊਦ ਦੇ ਕਾਰਨ ਯਹੂਦਾਹ ਨੂੰ ਨਾਸ ਕਰਨਾ ਨਾ ਚਾਹਿਆ ਜਿਵੇਂ ਉਸ ਨੇ ਉਹ ਦੇ ਨਾਲ ਵਾਅਦਾ ਕੀਤਾ ਸੀ ਕਿ ਮੈਂ ਤੇਰੇ ਵੰਸ਼ ਨੂੰ ਸਦਾ ਲਈ ਇੱਕ ਵਾਰਿਸ ਦਿਆਂਗਾ।
20
ਉਸ ਦੇ ਦਿਨਾਂ ਵਿੱਚ ਅਦੋਮੀ ਯਹੂਦਾਹ ਦੀ ਅਧੀਨਤਾਈ ਤੋਂ ਬਾਗੀ ਹੋ ਗਏ ਅਤੇ ਉਨ੍ਹਾਂ ਨੇ ਆਪਣੇ ਲਈ ਇੱਕ ਰਾਜਾ ਬਣਾ ਲਿਆ।
21
ਤਦ ਯੋਰਾਮ ਸੇਈਰ ਨੂੰ ਚਲਾ ਗਿਆ ਅਤੇ ਸਾਰੇ ਰੱਥ ਉਸ ਦੇ ਨਾਲ ਸਨ, ਅਜਿਹਾ ਹੋਇਆ ਕਿ ਉਸ ਨੇ ਰਾਤ ਨੂੰ ਉੱਠ ਕੇ ਅਦੋਮੀਆਂ ਨੂੰ ਜਿਨ੍ਹਾਂ ਨੇ ਉਹ ਨੂੰ ਘੇਰਿਆ ਹੋਇਆ ਸੀ, ਰੱਥਾਂ ਦੇ ਸਰਦਾਰਾਂ ਨੂੰ ਮਾਰਿਆ ਅਤੇ ਲੋਕ ਤੰਬੂਆਂ ਨੂੰ ਭੱਜ ਗਏ।
22
ਇਸ ਕਰਕੇ ਅਦੋਮ ਅੱਜ ਤੱਕ ਯਹੂਦਾਹ ਦੀ ਅਧੀਨਤਾਈ ਤੋਂ ਬਾਗੀ ਹੈ ਅਤੇ ਉਸੇ ਵੇਲੇ ਲਿਬਨਾਹ ਸ਼ਹਿਰ ਦੇ ਵਾਸੀ ਵੀ ਬਾਗੀ ਹੋ ਗਿਆ।
23
ਯੋਰਾਮ ਦੀ ਬਾਕੀ ਘਟਨਾ ਅਤੇ ਉਹ ਸਭ ਕੁਝ ਜੋ ਉਹ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
24
ਯੋਰਾਮ ਮਰ ਕੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਦੇ ਨਾਲ ਦੱਬਿਆ ਗਿਆ। ਉਹ ਦਾ ਪੁੱਤਰ ਅਹਜ਼ਯਾਹ ਉਹ ਦੇ ਥਾਂ ਰਾਜ ਕਰਨ ਲੱਗਾ।
25
ਇਸਰਾਏਲ ਦੇ ਰਾਜਾ ਅਹਾਬ ਦੇ ਪੁੱਤਰ ਯੋਰਾਮ ਦੇ ਰਾਜ ਦੇ ਬਾਰ੍ਹਵੇਂ ਸਾਲ ਤੋਂ ਯਹੂਦਾਹ ਦੇ ਰਾਜਾ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜ ਕਰਨ ਲੱਗਾ।
26
ਅਹਜ਼ਯਾਹ ਬਾਈ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਇੱਕ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਅਥਲਯਾਹ ਸੀ ਜੋ ਇਸਰਾਏਲ ਦੇ ਰਾਜੇ ਆਮਰੀ ਦੀ ਧੀ ਸੀ।
27
ਉਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਤੁਰਿਆ, ਉਹ ਨੇ ਅਹਾਬ ਦੇ ਘਰਾਣੇ ਵਾਂਗੂੰ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਕਿਉਂ ਜੋ ਉਹ ਅਹਾਬ ਦੇ ਘਰਾਣੇ ਦਾ ਜਵਾਈ ਸੀ।
28
ਉਹ ਅਹਾਬ ਦੇ ਪੁੱਤਰ ਯੋਰਾਮ ਦੇ ਨਾਲ ਰਾਮੋਥ ਗਿਲਆਦ ਵਿੱਚ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਫੱਟੜ ਕੀਤਾ।
29
ਅਤੇ ਰਾਜਾ ਯੋਰਾਮ ਮੁੜ ਗਿਆ ਕਿ ਯਿਜ਼ਰਏਲ ਵਿੱਚ ਉਨ੍ਹਾਂ ਜ਼ਖਮਾਂ ਦਾ ਇਲਾਜ ਕਰਾਵੇ, ਜਿਹੜੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਨ ਦੇ ਸਮੇਂ ਰਾਮਾਹ ਵਿੱਚ ਅਰਾਮੀਆਂ ਦੇ ਹੱਥੋਂ ਲੱਗੇ ਸਨ। ਅਤੇ ਯਹੂਦਾਹ ਦੇ ਰਾਜਾ ਯਹੋਰਾਮ ਦਾ ਪੁੱਤਰ ਅਹਜ਼ਯਾਹ ਅਹਾਬ ਦੇ ਪੁੱਤਰ ਯੋਰਾਮ ਨੂੰ ਵੇਖਣ ਲਈ ਯਿਜ਼ਰਏਲ ਵਿੱਚ ਆਇਆ ਕਿਉਂ ਜੋ ਉਹ ਬਿਮਾਰ ਸੀ।
← Chapter 7
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 9 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25