bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
2 Samuel 10
2 Samuel 10
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 9
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 11 →
1
ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਅੰਮੋਨੀਆਂ ਦਾ ਰਾਜਾ ਮਰ ਗਿਆ ਅਤੇ ਉਸ ਦਾ ਪੁੱਤਰ ਹਾਨੂਨ ਉਸ ਦੀ ਥਾਂ ਸਿੰਘਾਸਣ ਉੱਤੇ ਬੈਠਾ।
2
ਤਦ ਦਾਊਦ ਨੇ ਆਖਿਆ, ਮੈਂ ਨਾਹਾਸ਼ ਦੇ ਪੁੱਤਰ ਹਾਨੂਨ ਦੇ ਨਾਲ ਭਲਿਆਈ ਕਰਾਂਗਾ ਜਿਵੇਂ ਉਹ ਦੇ ਪਿਤਾ ਨੇ ਮੇਰੇ ਨਾਲ ਭਲਿਆਈ ਕੀਤੀ ਸੀ ਸੋ ਦਾਊਦ ਨੇ ਉਹ ਦੇ ਪਿਤਾ ਦੇ ਵਿਖੇ ਉਹ ਦੇ ਕੋਲ ਤਸੱਲੀ ਦੇਣ ਲਈ ਆਪਣੇ ਸੇਵਕ ਭੇਜੇ ਅਤੇ ਦਾਊਦ ਦੇ ਸੇਵਕ ਅੰਮੋਨੀਆਂ ਦੇ ਦੇਸ਼ ਵਿੱਚ ਗਏ।
3
ਪਰ ਅੰਮੋਨੀਆਂ ਦੇ ਪ੍ਰਧਾਨਾਂ ਨੇ ਆਪਣੇ ਮਾਲਕ ਹਾਨੂਨ ਨੂੰ ਆਖਿਆ, ਭਲਾ, ਤੁਹਾਨੂੰ ਇਹ ਲੱਗਦਾ ਹੈ ਕਿ ਦਾਊਦ ਤੁਹਾਡੇ ਪਿਤਾ ਦਾ ਆਦਰ ਕਰਦਾ ਹੈ ਜੋ ਉਸ ਨੇ ਤਸੱਲੀ ਦੇਣ ਲਈ ਤੁਹਾਡੇ ਕੋਲ ਲੋਕ ਭੇਜੇ ਹਨ? ਭਲਾ, ਦਾਊਦ ਨੇ ਆਪਣੇ ਸੇਵਕ ਤੇਰੇ ਕੋਲ ਇਸ ਲਈ ਨਹੀਂ ਭੇਜੇ ਜੋ ਸ਼ਹਿਰ ਦਾ ਹਾਲ ਵੇਖ ਲੈਣ ਅਤੇ ਉਹ ਦਾ ਭੇਤ ਲੈਣ ਜੋ ਸ਼ਹਿਰ ਨੂੰ ਨਾਸ ਕਰਨ?
4
ਤਦ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਫੜ੍ਹ ਲਿਆ ਅਤੇ ਸਾਰਿਆਂ ਦੀ ਅੱਧੀ-ਅੱਧੀ ਦਾੜ੍ਹੀ ਮੁਨਵਾ ਸੁੱਟੀ ਅਤੇ ਉਨ੍ਹਾਂ ਦੇ ਬਸਤਰ ਅੱਧ ਵਿਚਕਾਰੋਂ ਲੱਕ ਤੱਕ ਫਾੜ ਸੁੱਟੇ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ।
5
ਜਦ ਦਾਊਦ ਨੂੰ ਖ਼ਬਰ ਮਿਲੀ ਤਾਂ ਉਸ ਨੇ ਉਨ੍ਹਾਂ ਨੂੰ ਮਿਲਣ ਲਈ ਲੋਕ ਭੇਜੇ ਕਿਉਂ ਜੋ ਉਹ ਮਨੁੱਖ ਬਹੁਤ ਲੱਜਿਆਵਾਨ ਹੋਏ ਸੋ ਰਾਜਾ ਨੇ ਆਖਿਆ ਕਿ ਜਦ ਤੱਕ ਤੁਹਾਡੀਆਂ ਦਾੜ੍ਹੀਆਂ ਨਾ ਵਧਣ ਯਰੀਹੋ ਸ਼ਹਿਰ ਵਿੱਚ ਰਹੋ, ਇਸ ਤੋਂ ਬਾਅਦ ਹੀ ਵਾਪਸ ਆ ਜਾਣਾ।
6
ਅੰਮੋਨੀਆਂ ਨੇ ਜਦ ਵੇਖਿਆ ਕਿ ਅਸੀਂ ਦਾਊਦ ਅੱਗੇ ਬੁਰੇ ਠਹਿਰੇ ਹਾਂ ਅੰਮੋਨੀਆਂ ਨੇ ਲੋਕ ਭੇਜੇ ਅਤੇ ਬੈਤ-ਰਹੋਬ ਦੇ ਅਰਾਮੀਆਂ ਅਤੇ ਸੋਬਾ ਦੇ ਅਰਾਮੀਆਂ ਦੇ ਵੀਹ ਹਜ਼ਾਰ ਪਿਆਦੇ ਲਏ ਅਤੇ ਮਅਕਾਹ ਦੇ ਰਾਜਾ ਤੋਂ ਹਜ਼ਾਰ ਮਨੁੱਖਾਂ ਨੂੰ ਅਤੇ ਬਾਰਾਂ ਹਜ਼ਾਰ ਤੋਬ ਦੇ ਮਨੁੱਖਾਂ ਨੂੰ ਭਾੜੇ ਤੇ ਰੱਖਿਆ।
7
ਇਹ ਸੁਣ ਕੇ ਦਾਊਦ ਨੇ ਯੋਆਬ ਅਤੇ ਸੂਰਮਿਆਂ ਦੀ ਸਾਰੀ ਸੈਨਾਂ ਨੂੰ ਭੇਜਿਆ।
8
ਤਦ ਅੰਮੋਨੀ ਨਿੱਕਲੇ ਅਤੇ ਸ਼ਹਿਰ ਦੇ ਫਾਟਕ ਦੇ ਲਾਂਘੇ ਕੋਲ ਲੜਾਈ ਦੇ ਲਈ ਕਤਾਰ ਬੰਨ੍ਹੀ। ਅਤੇ ਸੋਬਾ ਅਤੇ ਰਹੋਬ ਦੇ ਅਰਾਮੀ ਅਤੇ ਤੋਬ ਅਤੇ ਮਅਕਾਹ ਦੇ ਮਨੁੱਖ ਮੈਦਾਨ ਵਿੱਚ ਵੱਖਰੇ ਰਹੇ।
9
ਜਦ ਯੋਆਬ ਨੇ ਵੇਖਿਆ ਕਿ ਉਨ੍ਹਾਂ ਦੇ ਵਿਰੁੱਧ ਦੋਹੀਂ ਪਾਸੀਂ, ਅੱਗੇ-ਪਿੱਛੇ ਲੜਾਈ ਲਈ ਕਤਾਰ ਬੰਨ੍ਹੀ ਗਈ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ-ਚੰਗੇ ਸੂਰਮਿਆਂ ਵਿੱਚੋਂ ਬਹੁਤਿਆਂ ਨੂੰ ਚੁਣ ਲਿਆ ਅਤੇ ਅਰਾਮੀਆਂ ਦੇ ਸਾਹਮਣੇ ਕਤਾਰ ਬੰਨ੍ਹੀ।
10
ਅਤੇ ਬਾਕੀ ਦੇ ਲੋਕਾਂ ਨੂੰ ਅੰਮੋਨੀਆਂ ਦੇ ਸਾਹਮਣੇ ਕਤਾਰ ਬੰਨ੍ਹਣ ਲਈ ਆਪਣੇ ਭਰਾ ਅਬੀਸ਼ਈ ਦੇ ਹੱਥ ਸੌਂਪ ਦਿੱਤਾ।
11
ਅਤੇ ਆਖਿਆ, ਜੇਕਰ ਅਰਾਮੀ ਮੇਰੇ ਉੱਤੇ ਪਰਬਲ ਹੋਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਤੇ ਜੇ ਅੰਮੋਨੀ ਤੇਰੇ ਉੱਤੇ ਪਰਬਲ ਹੋਣ ਤਾਂ ਮੈਂ ਆ ਕੇ ਤੇਰੀ ਸਹਾਇਤਾ ਕਰਾਂਗਾ।
12
ਸੋ ਤਕੜੇ ਰਹੋ, ਅਤੇ ਆਓ ਅਸੀਂ ਆਪਣੇ ਲੋਕਾਂ ਦੇ ਲਈ ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਦੇ ਲਈ ਬਹਾਦੁਰੀ ਨਾਲ ਲੜੀਏ ਅਤੇ ਜੋ ਯਹੋਵਾਹ ਨੂੰ ਚੰਗਾ ਲੱਗੇ, ਉਹ ਉਸੇ ਤਰ੍ਹਾਂ ਹੀ ਕਰੇ।
13
ਫਿਰ ਯੋਆਬ ਅਤੇ ਉਹ ਲੋਕ ਜੋ ਉਸ ਦੇ ਨਾਲ ਸਨ ਅਰਾਮੀਆਂ ਦੇ ਉੱਤੇ ਹਮਲਾ ਕਰਨ ਨੂੰ ਅੱਗੇ ਵਧੇ ਅਤੇ ਅਰਾਮੀ ਉਨ੍ਹਾਂ ਦੇ ਅੱਗਿਓਂ ਭੱਜ ਗਏ।
14
ਅਤੇ ਅੰਮੋਨੀ ਵੀ ਇਹ ਵੇਖ ਕੇ ਕਿ ਅਰਾਮੀ ਭੱਜ ਗਏ ਹਨ ਤਾਂ ਉਹ ਵੀ ਅਬੀਸ਼ਈ ਦੇ ਅੱਗੋਂ ਭੱਜ ਗਏ ਅਤੇ ਫੇਰ ਸ਼ਹਿਰ ਵਿੱਚ ਜਾ ਵੜੇ ਤਾਂ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਮੁੜ ਕੇ ਯਰੂਸ਼ਲਮ ਵਿੱਚ ਆਇਆ।
15
ਜਦ ਅਰਾਮੀਆਂ ਨੇ ਵੇਖਿਆ ਜੋ ਅਸੀਂ ਇਸਰਾਏਲ ਦੇ ਅੱਗੇ ਹਾਰ ਗਏ ਹਾਂ ਤਾਂ ਉਨ੍ਹਾਂ ਨੇ ਆਪਣੇ ਆਪ ਨੂੰ ਇਕੱਠਿਆਂ ਕੀਤਾ।
16
ਅਤੇ ਹਦਦਅਜ਼ਰ ਨੇ ਲੋਕ ਭੇਜੇ ਅਤੇ ਅਰਾਮੀਆਂ ਨੂੰ ਜੋ ਦਰਿਆ ਦੇ ਪਾਰ ਸਨ ਲੈ ਆਇਆ ਅਤੇ ਓਹ ਹੇਲਾਮ ਵਿੱਚ ਆਏ ਅਤੇ ਸੋਬਕ ਜੋ ਹਦਦਅਜ਼ਰ ਦੀ ਅਰਾਮੀ ਫੌਜ ਦਾ ਪ੍ਰਧਾਨ ਸੀ, ਉਨ੍ਹਾਂ ਦੇ ਅੱਗੇ ਤੁਰਿਆ।
17
ਇਹ ਸੁਣ ਕੇ ਦਾਊਦ ਨੇ ਸਾਰੇ ਇਸਰਾਏਲ ਨੂੰ ਇਕੱਠਾ ਕੀਤਾ ਅਤੇ ਯਰਦਨੋਂ ਪਾਰ ਲੰਘ ਕੇ ਹੇਲਾਮ ਤੱਕ ਆਇਆ। ਅਰਾਮੀਆਂ ਨੇ ਦਾਊਦ ਦੇ ਸਾਹਮਣੇ ਕਤਾਰ ਬੰਨ੍ਹੀ ਅਤੇ ਉਸ ਨਾਲ ਲੜੇ
18
ਅਤੇ ਅਰਾਮੀ ਇਸਰਾਏਲ ਦੇ ਅੱਗੋਂ ਭੱਜ ਗਏ ਅਤੇ ਦਾਊਦ ਨੇ ਅਰਾਮੀਆਂ ਦੇ ਸੱਤ ਸੌ ਰਥ ਸਵਾਰ ਅਤੇ ਚਾਲ੍ਹੀ ਹਜ਼ਾਰ ਸਵਾਰ ਵੱਢ ਸੁੱਟੇ ਅਤੇ ਉਨ੍ਹਾਂ ਦੇ ਸੈਨਾਪਤੀ ਸੋਬਕ ਨੂੰ ਅਜਿਹਾ ਮਾਰਿਆ ਜੋ ਉਹ ਉੱਥੇ ਹੀ ਮਰ ਗਿਆ।
19
ਜਦ ਉਨ੍ਹਾਂ ਰਾਜਿਆਂ ਨੇ ਜੋ ਹਦਦਅਜ਼ਰ ਦੇ ਅਧੀਨ ਸਨ ਵੇਖਿਆ ਕਿ ਉਹ ਇਸਰਾਏਲ ਤੋਂ ਹਾਰ ਗਏ ਹਨ ਤਾਂ ਉਨ੍ਹਾਂ ਨੇ ਇਸਰਾਏਲੀਆਂ ਨਾਲ ਸਮਝੌਤਾ ਕੀਤਾ ਅਤੇ ਉਨ੍ਹਾਂ ਦੇ ਅਧੀਨ ਹੋ ਗਏ। ਇਸ ਲਈ, ਅਰਾਮੀ ਅੰਮੋਨੀਆਂ ਦੀ ਫੇਰ ਸਹਾਇਤਾ ਕਰਨ ਤੋਂ ਡਰੇ।
← Chapter 9
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 11 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24