bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
2 Samuel 19
2 Samuel 19
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 18
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 20 →
1
ਯੋਆਬ ਨੂੰ ਖ਼ਬਰ ਹੋਈ ਕਿ ਵੇਖ ਰਾਜਾ ਅਬਸ਼ਾਲੋਮ ਦੇ ਲਈ ਰੋਂਦਾ-ਪਿੱਟਦਾ ਹੈ।
2
ਉਸ ਦਿਨ ਦੀ ਜਿੱਤ ਸਾਰੇ ਲੋਕਾਂ ਦੇ ਲਈ ਰੋਣ ਦਾ ਕਾਰਨ ਬਣ ਗਈ ਹੈ ਕਿਉਂ ਜੋ ਲੋਕਾਂ ਨੇ ਉਸ ਦਿਨ ਖ਼ਬਰ ਸੁਣੀ ਕਿ ਰਾਜਾ ਆਪਣੇ ਪੁੱਤਰ ਦੇ ਲਈ ਦੁੱਖੀ ਹੁੰਦਾ।
3
ਉਸ ਦਿਨ ਲੋਕ ਸ਼ਹਿਰ ਵਿੱਚ ਇਸ ਤਰ੍ਹਾਂ ਚੋਰੀ ਛਿੱਪੇ ਸ਼ਹਿਰ ਵਿੱਚ ਆ ਵੜੇ, ਜਿਵੇਂ ਕੋਲ ਲੜਾਈ ਵਿੱਚੋਂ ਭੱਜ ਆਉਣ ਦੇ ਕਾਰਨ ਸ਼ਰਮਿੰਦੇ ਹੋ ਕੇ ਲੁੱਕਦੇ ਹਨ।
4
ਰਾਜਾ ਨੇ ਆਪਣਾ ਮੂੰਹ ਢੱਕਿਆ ਅਤੇ ਰਾਜਾ ਉੱਚੀ ਅਵਾਜ਼ ਨਾਲ ਪੁਕਾਰਦਾ ਰਿਹਾ, ਹਾਏ ਮੇਰੇ ਪੁੱਤਰ ਅਬਸ਼ਾਲੋਮ! ਹਾਏ ਅਬਸ਼ਾਲੋਮ ਮੇਰੇ ਪੁੱਤਰ, ਮੇਰੇ ਪੁੱਤਰ!
5
ਤਦ ਯੋਆਬ ਘਰ ਵਿੱਚ ਰਾਜਾ ਕੋਲ ਆਇਆ ਅਤੇ ਆਖਿਆ, ਅੱਜ ਦੇ ਦਿਨ ਤੂੰ ਆਪਣੇ ਸਾਰੇ ਸੇਵਕਾਂ ਦੇ ਅੱਗੇ ਸ਼ਰਮਿੰਦਗੀ ਦਾ ਕਾਰਨ ਬਣਿਆ, ਜਿਨ੍ਹਾਂ ਨੇ ਤੇਰੀ ਜਾਨ, ਤੇਰੇ ਪੁੱਤਰ ਧੀਆਂ, ਤੇਰੀਆਂ ਰਾਣੀਆਂ, ਤੇਰੀਆਂ ਰਖ਼ੈਲਾਂ ਦੀਆਂ ਜਾਨਾਂ ਬਚਾਈਆਂ।
6
ਤੂੰ ਤਾਂ ਆਪਣੇ ਵੈਰੀਆਂ ਨਾਲ ਪ੍ਰੀਤ ਕਰਦਾ ਹੈ ਅਤੇ ਆਪਣੇ ਮਿੱਤਰਾਂ ਨਾਲ ਵੈਰ ਰੱਖਦਾ ਹੈ ਕਿਉਂ ਜੋ ਅੱਜ ਦੇ ਦਿਨ ਤੂੰ ਇਹ ਪਰਗਟ ਕੀਤਾ ਕਿ ਨਾ ਤਾਂ ਤੈਨੂੰ ਪ੍ਰਧਾਨਾਂ ਦੀ ਲੋੜ ਹੈ ਨਾ ਸੇਵਕਾਂ ਦੀ ਕਿਉਂ ਜੋ ਅੱਜ ਮੈਨੂੰ ਇਹ ਦਿਸਦਾ ਹੈ ਕਿ ਜੇਕਰ ਅਬਸ਼ਾਲੋਮ ਜੀਉਂਦਾ ਰਹਿੰਦਾ ਅਤੇ ਪਰ ਅਸੀਂ ਸਾਰੇ ਅੱਜ ਮਰ ਜਾਂਦੇ ਤਾਂ ਤੇਰੀ ਨਿਗਾਹ ਵਿੱਚ ਬਹੁਤ ਚੰਗਾ ਹੁੰਦਾ!
7
ਸੋ ਹੁਣ ਉੱਠ ਅਤੇ ਬਾਹਰ ਨਿੱਕਲ ਅਤੇ ਆਪਣੇ ਸੇਵਕਾਂ ਨੂੰ ਤਸੱਲੀ ਦੇਹ ਕਿਉਂ ਜੋ ਮੈਂ ਯਹੋਵਾਹ ਦੀ ਸਹੁੰ ਖਾਂਦਾ ਹਾਂ ਕਿ ਜੇ ਬਾਹਰ ਨਾ ਨਿੱਕਲੇਂਗਾ ਤਾਂ ਰਾਤ ਤੱਕ ਇੱਕ ਵੀ ਤੇਰੇ ਨਾਲ ਨਾ ਰਹੇਗਾ ਅਤੇ ਇਹ ਤੇਰੇ ਲਈ ਉਨ੍ਹਾਂ ਸਾਰੇ ਬੁਰਿਆਈਆਂ ਨਾਲੋਂ ਜੋ ਜਵਾਨੀ ਤੋਂ ਲੈ ਕੇ ਅੱਜ ਤੱਕ ਤੇਰੇ ਉੱਤੇ ਆਈਆਂ ਵੱਧ ਬੁਰੀ ਹੋਵੇਗੀ!
8
ਸੋ ਰਾਜਾ ਉੱਠਿਆ ਅਤੇ ਫਾਟਕ ਵਿੱਚ ਆਣ ਬੈਠਾ ਅਤੇ ਸਾਰੇ ਲੋਕਾਂ ਨੂੰ ਖ਼ਬਰ ਹੋਈ, ਤਾਂ ਵੇਖੋ, ਰਾਜਾ ਕੋਲ ਆ ਜੁੜੇ ਕਿਉਂ ਜੋ ਸਭ ਇਸਰਾਏਲੀ ਆਪੋ ਆਪਣੇ ਤੰਬੂਆਂ ਨੂੰ ਨੱਠ ਗਏ ਸਨ।
9
ਇਸਰਾਏਲ ਦੇ ਸਾਰਿਆਂ ਗੋਤਾਂ ਦੇ ਸਭ ਲੋਕ ਆਪੋ ਵਿੱਚ ਝਗੜਦੇ ਸਨ ਅਤੇ ਆਖਦੇ ਸਨ ਰਾਜਾ ਨੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਇਆ ਅਤੇ ਫ਼ਲਿਸਤੀਆਂ ਦੇ ਹੱਥੋਂ ਸਾਨੂੰ ਬਚਾਇਆ ਸੀ ਅਤੇ ਹੁਣ ਉਹ ਅਬਸ਼ਾਲੋਮ ਦੇ ਸਾਹਮਣਿਓਂ ਦੇਸ਼ ਛੱਡ ਕੇ ਭੱਜ ਗਿਆ ਹੈ।
10
ਅਤੇ ਅਬਸ਼ਾਲੋਮ ਜਿਸ ਨੂੰ ਅਸੀਂ ਆਪਣੇ ਉੱਤੇ ਰਾਜਾ ਹੋਣ ਲਈ ਮਸਹ ਕੀਤਾ ਸੋ ਲੜਾਈ ਵਿੱਚ ਮਾਰਿਆ ਗਿਆ ਸੋ ਹੁਣ ਤੁਸੀਂ ਰਾਜਾ ਦੇ ਮੋੜ ਲਿਆਉਣ ਲਈ ਕਿਉਂ ਚੁੱਪ ਹੋ?।
11
ਤਦ ਦਾਊਦ ਰਾਜਾ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਸੰਦੇਸ਼ਾ ਭੇਜਿਆ ਜੋ ਯਹੂਦਾਹ ਦੇ ਬਜ਼ੁਰਗਾਂ ਨੂੰ ਆਖੋ ਕਿ ਤੁਸੀਂ ਰਾਜਾ ਨੂੰ ਮਹਿਲ ਵੱਲ ਮੋੜ ਲਿਆਉਣ ਵਿੱਚ ਸਾਰਿਆਂ ਨਾਲੋਂ ਪਿੱਛੇ ਕਿਉਂ ਰਹਿ ਗਏ ਹੋ? ਭਾਵੇਂ ਸਾਰੇ ਇਸਰਾਏਲ ਦੀਆਂ ਗੱਲਾਂ ਰਾਜਾ ਕੋਲ ਪਹੁੰਚਦੀਆਂ ਹਨ ਕਿ ਰਾਜਾ ਨੂੰ ਉਸ ਦੇ ਭਵਨ ਵਿੱਚ ਪਹੁੰਚਾਈਏ।
12
ਤੁਸੀਂ ਮੇਰੇ ਭਰਾ ਹੋ ਅਤੇ ਤੁਸੀਂ ਮੇਰੀਆਂ ਹੱਡੀਆਂ ਅਤੇ ਮਾਸ ਹੋ। ਫਿਰ ਤੁਸੀਂ ਰਾਜਾ ਨੂੰ ਮੋੜ ਲਿਆਉਣ ਵਿੱਚ ਪਿੱਛੇ ਕਿਉਂ ਰਹਿ ਗਏ ਹੋ?
13
ਅਮਾਸਾ ਨੂੰ ਆਖੋ, ਭਲਾ, ਤੂੰ ਮੇਰੀ ਹੱਡੀ ਅਤੇ ਮੇਰਾ ਮਾਸ ਨਹੀਂ? ਸੋ ਜੇਕਰ ਮੈਂ ਤੈਨੂੰ ਯੋਆਬ ਦੇ ਥਾਂ ਆਪਣੇ ਅੱਗੇ ਸਦਾ ਲਈ ਸੈਨਾਪਤੀ ਨਾ ਬਣਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਸਗੋਂ ਇਹ ਦੇ ਨਾਲੋਂ ਵੀ ਵੱਧ ਕਰੇ!
14
ਉਸ ਨੇ ਸਾਰੇ ਯਹੂਦਾਹ ਦੇ ਮਨੁੱਖਾਂ ਦਾ ਮਨ ਆਪਣੇ ਵੱਲ ਮੋੜ ਲਿਆ ਹੈ ਸੋ ਉਨ੍ਹਾਂ ਨੇ ਰਾਜਾ ਨੂੰ ਸੁਨੇਹਾ ਭੇਜਿਆ ਕਿ ਆਪਣੇ ਸਾਰਿਆਂ ਸੇਵਕਾਂ ਸਣੇ ਮੁੜ ਆਓ।
15
ਸੋ ਰਾਜਾ ਮੁੜਿਆ ਅਤੇ ਯਰਦਨ ਤੱਕ ਆਇਆ ਅਤੇ ਯਹੂਦਾਹ ਰਾਜਾ ਦੇ ਮਿਲਣ ਨੂੰ ਅਤੇ ਉਹ ਨੂੰ ਯਰਦਨ ਦੇ ਪਾਰ ਲਿਆਉਣ ਨੂੰ ਗਿਲਗਾਲ ਤੱਕ ਆਇਆ
16
ਅਤੇ ਗੇਰਾ ਦਾ ਪੁੱਤਰ ਬਹੁਰੀਮ ਤੋਂ ਛੇਤੀ ਨਾਲ ਤੁਰਿਆ ਅਤੇ ਯਹੂਦਾਹ ਦੇ ਮਨੁੱਖਾਂ ਨਾਲ ਰਲ ਕੇ ਦਾਊਦ ਰਾਜਾ ਦੇ ਮਿਲਣ ਨੂੰ ਆਇਆ।
17
ਉਹ ਦੇ ਨਾਲ ਹਜ਼ਾਰ ਬਿਨਯਾਮੀਨੀ ਜੁਆਨ ਸਨ ਅਤੇ ਸੀਬਾ ਸ਼ਾਊਲ ਦੇ ਘਰ ਦਾ ਕਰਮਚਾਰੀ ਆਪਣੇ ਪੰਦਰਾਂ ਪੁੱਤਰਾਂ ਅਤੇ ਵੀਹਾਂ ਸੇਵਕਾਂ ਸਮੇਤ ਆਇਆ ਅਤੇ ਓਹ ਰਾਜਾ ਦੇ ਸਾਹਮਣੇ ਯਰਦਨੋਂ ਪਾਰ ਲੰਘੇ।
18
ਰਾਜਾ ਦੇ ਘਰਾਣੇ ਨੂੰ ਲੈ ਆਉਣ ਲਈ ਅਤੇ ਹੋਰ ਕੰਮ ਜੋ ਉਹ ਨੂੰ ਚੰਗਾ ਦਿਸੇ ਕਰਨ ਨੂੰ ਪੱਤਣ ਦੀ ਇੱਕ ਬੇੜੀ ਪਾਰ ਗਈ ਅਤੇ ਗੇਰਾ ਦਾ ਪੁੱਤਰ ਸ਼ਿਮਈ ਰਾਜਾ ਦੇ ਅੱਗੇ ਉਸ ਦੇ ਯਰਦਨੋਂ ਪਾਰ ਲੰਘਦਿਆਂ ਸਾਰ ਮੂੰਹ ਦੇ ਭਾਰ ਡਿੱਗ ਪਿਆ।
19
ਅਤੇ ਰਾਜਾ ਨੂੰ ਆਖਿਆ ਹੇ ਮੇਰੇ ਮਹਾਰਾਜ, ਮੇਰੇ ਉੱਤੇ ਦੋਸ਼ ਨਾ ਲਾਓ ਅਤੇ ਜਿਹੜਾ ਤੁਹਾਡੇ ਸੇਵਕ ਨੇ ਜਿਸ ਦਿਨ ਮੇਰਾ ਮਹਾਰਾਜ ਰਾਜਾ ਯਰੂਸ਼ਲਮ ਤੋਂ ਨਿੱਕਲਿਆ ਹਨ ਨਾਲ ਆਖਿਆ ਸੀ ਯਾਦ ਨਾ ਕਰੋ ਅਤੇ ਰਾਜਾ ਆਪਣੇ ਮਨ ਵਿੱਚ ਨਾ ਰੱਖੋ।
20
ਕਿਉਂ ਜੋ ਤੁਹਾਡਾ ਸੇਵਕ ਜਾਣਦਾ ਹੈ ਜੋ ਮੈਂ ਪਾਪ ਕੀਤਾ ਹੈ। ਵੇਖੋ, ਅੱਜ ਦੇ ਦਿਨ ਮੈਂ ਆਪਣੇ ਮਹਾਰਾਜ ਰਾਜਾ ਦੇ ਮਿਲਣ ਨੂੰ ਯੂਸੁਫ਼ ਦੇ ਸਾਰੇ ਘਰਾਣੇ ਤੋਂ ਪਹਿਲਾਂ ਨਿੱਕਲਿਆ ਹਾਂ
21
ਫਿਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਆਖਿਆ, ਭਲਾ, ਸ਼ਿਮਈ ਨਾ ਮਾਰਿਆ ਜਾਵੇਗਾ ਜਿਸ ਨੇ ਯਹੋਵਾਹ ਦੇ ਮਸਹ ਕੀਤੇ ਨੂੰ ਸਰਾਪ ਦਿੱਤਾ?
22
ਪਰ ਦਾਊਦ ਨੇ ਆਖਿਆ ਹੇ ਸਰੂਯਾਹ ਦੇ ਪੁੱਤਰੋਂ, ਮੈਨੂੰ ਤੁਹਾਡੇ ਨਾਲ ਕੀ ਕੰਮ ਹੈ ਜੋ ਤੁਸੀਂ ਅੱਜ ਮੇਰੇ ਵਿਰੋਧੀ ਬਣ ਜਾਓ? ਭਲਾ ਇਸਰਾਏਲ ਵਿੱਚੋਂ ਕੋਈ ਮਨੁੱਖ ਅੱਜ ਦੇ ਦਿਨ ਵੱਢਿਆ ਜਾਵੇ? ਭਲਾ, ਮੈਂ ਇਹ ਨਹੀਂ ਜਾਣਦਾ ਜੋ ਅੱਜ ਦੇ ਦਿਨ ਮੈਂ ਇਸਰਾਏਲ ਦਾ ਰਾਜਾ ਬਣਿਆ ਹਾਂ?
23
ਤਦ ਰਾਜਾ ਨੇ ਸ਼ਿਮਈ ਨੂੰ ਆਖਿਆ, ਤੂੰ ਨਾ ਮਾਰਿਆ ਜਾਵੇਂਗਾ, ਅਤੇ ਰਾਜਾ ਨੇ ਉਹ ਦੇ ਨਾਲ ਸਹੁੰ ਖਾਧੀ।
24
ਸ਼ਾਊਲ ਦਾ ਪੁੱਤਰ ਮਫ਼ੀਬੋਸ਼ਥ ਰਾਜਾ ਦੇ ਮਿਲਣ ਨੂੰ ਆਇਆ ਅਤੇ ਜਿਸ ਦਿਨ ਦਾ ਰਾਜਾ ਨਿੱਕਲਿਆ ਸੀ ਉਸ ਨੇ ਉਸ ਦਿਨ ਤੱਕ ਜਦ ਉਹ ਸੁੱਖ ਨਾਲ ਮੁੜ ਆਇਆ ਨਾ ਤਾਂ ਆਪਣੇ ਪੈਰ ਧੋਤੇ ਸਨ ਨਾ ਆਪਣੀ ਦਾੜ੍ਹੀ ਬਣਵਾਈ ਸੀ ਅਤੇ ਨਾ ਹੀ ਆਪਣੇ ਕੱਪੜੇ ਧੁਆਏ ਸਨ।
25
ਅਤੇ ਅਜਿਹਾ ਹੋਇਆ ਜਦ ਉਹ ਰਾਜਾ ਦੇ ਮਿਲਣ ਨੂੰ ਯਰੂਸ਼ਲਮ ਵਿੱਚ ਆਇਆ ਤਾਂ ਰਾਜਾ ਨੇ ਉਹ ਨੂੰ ਆਖਿਆ ਮਫ਼ੀਬੋਸ਼ਥ ਤੂੰ ਸਾਡੇ ਨਾਲ ਕਿਉਂ ਨਾ ਗਿਆ?
26
ਉਸ ਨੇ ਉੱਤਰ ਦਿੱਤਾ, ਹੇ ਮੇਰੇ ਮਹਾਰਾਜ, ਹੇ ਰਾਜਾ, ਮੇਰੇ ਸੇਵਕ ਨੇ ਮੇਰੇ ਨਾਲ ਛਲ ਕੀਤਾ। ਤੁਹਾਡੇ ਸੇਵਕ ਨੇ ਆਖਿਆ ਸੀ ਕਿ ਮੈਂ ਆਪਣੇ ਲਈ ਗਧੇ ਉੱਤੇ ਕਾਠੀ ਪਾਵਾਂ ਜੋ ਮੈਂ ਚੜ੍ਹ ਕੇ ਰਾਜਾ ਕੋਲ ਜਾਂਵਾਂ, ਕਿਉਂ ਜੋ ਤੁਹਾਡਾ ਦਾਸ ਲੰਗੜਾ ਹੈ।
27
ਪਰ ਉਸ ਨੇ ਮੇਰੇ ਮਹਾਰਾਜ ਰਾਜਾ ਦੇ ਅੱਗੇ ਮੇਰੇ ਉੱਤੇ ਜੋ ਤੁਹਾਡਾ ਸੇਵਕ ਹਾਂ ਚੁਗਲੀ ਕੀਤੀ ਪਰ ਮੇਰਾ ਮਹਾਰਾਜ ਰਾਜਾ ਤਾਂ ਪਰਮੇਸ਼ੁਰ ਦੇ ਦੂਤ ਵਰਗਾ ਹੈ ਸੋ ਜੋ ਤੁਹਾਨੂੰ ਚੰਗਾ ਦਿੱਸੇ ਸੋ ਕਰੋ।
28
ਕਿਉਂ ਜੋ ਮੇਰੇ ਪਿਤਾ ਦਾ ਸਾਰਾ ਘਰਾਣਾ ਮੇਰੇ ਮਹਾਰਾਜ ਰਾਜਾ ਦੇ ਅੱਗੇ ਮੁਰਦਿਆਂ ਵਰਗਾ ਸੀ ਪਰ ਤੁਸੀਂ ਆਪਣੇ ਸੇਵਕ ਨੂੰ ਉਨ੍ਹਾਂ ਨਾਲ ਬਿਠਾਇਆ ਜੋ ਤੁਹਾਡੀ ਮੇਜ਼ ਉੱਤੋਂ ਰੋਟੀ ਖਾਂਦੇ ਹਨ। ਫਿਰ ਰਾਜਾ ਦੇ ਅੱਗੇ ਹੋਰ ਦੁਹਾਈ ਦੇਣ ਦਾ ਮੇਰਾ ਕੀ ਅਧਿਕਾਰ ਹੈ?
29
ਜਦ ਰਾਜਾ ਨੇ ਉਹ ਨੂੰ ਆਖਿਆ, ਤੂੰ ਆਪਣੀਆਂ ਗੱਲਾਂ ਕਿਉਂ ਕਰਦਾ ਜਾਂਦਾ ਹੈ? ਮੈਂ ਤਾਂ ਆਖ ਦਿੱਤਾ ਹੈ ਕਿ ਤੂੰ ਅਤੇ ਸੀਬਾ ਪੈਲੀ ਨੂੰ ਵੰਡ ਲਓ।
30
ਤਦ ਮਫ਼ੀਬੋਸ਼ਥ ਨੇ ਰਾਜਾ ਨੂੰ ਆਖਿਆ ਜੀ ਹਾਂ, ਸਗੋਂ ਓਹ ਸਭ ਕੁਝ ਲੈ ਲਵੇ ਕਿਉਂ ਜੋ ਮੇਰਾ ਮਹਾਰਾਜ ਰਾਜਾ ਜੋ ਸੁੱਖ ਨਾਲ ਫਿਰ ਘਰ ਵਿੱਚ ਆਇਆ ਹੈ।
31
ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ ਉਤਰ ਕੇ ਉਹ ਨੂੰ ਨਦੀ ਤੋਂ ਪਾਰ ਪਹੁੰਚਾਉਣ ਲਈ ਰਾਜਾ ਦੇ ਨਾਲ ਯਰਦਨੋਂ ਪਾਰ ਗਿਆ।
32
ਇਹ ਬਰਜ਼ਿੱਲਈ ਬਹੁਤ ਬਜ਼ੁਰਗ ਸਗੋਂ ਅੱਸੀ ਸਾਲ ਦਾ ਸੀ ਅਤੇ ਉਸ ਨੇ ਰਾਜਾ ਨੂੰ ਜਦ ਉਹ ਮਹਨਇਮ ਵਿੱਚ ਪਿਆ ਸੀ ਤਾਂ ਰਸਤ ਪਹੁੰਚਾਈ ਸੀ ਕਿਉਂ ਜੋ ਉਹ ਬਹੁਤ ਧਨਵਾਨ ਮਨੁੱਖ ਸੀ।
33
ਸੋ ਰਾਜਾ ਨੇ ਬਰਜ਼ਿੱਲਈ ਨੂੰ ਆਖਿਆ ਤੂੰ ਮੇਰੇ ਨਾਲ ਪਾਰ ਚੱਲ ਕਿਉਂ ਜੋ ਯਰੂਸ਼ਲਮ ਵਿੱਚ ਮੈਂ ਆਪਣੇ ਨਾਲ ਤੇਰੀ ਪਾਲਣਾ ਕਰਾਂਗਾ।
34
ਬਰਜ਼ਿੱਲਈ ਨੇ ਰਾਜਾ ਨੂੰ ਉੱਤਰ ਦਿੱਤਾ, ਹੁਣ ਮੈਂ ਹੋਰ ਕਿੰਨ੍ਹੇ ਦਿਨ ਜੀਉਂਦਾ ਰਹਾਂਗਾ ਜੋ ਰਾਜਾ ਨਾਲ ਯਰੂਸ਼ਲਮ ਨੂੰ ਜਾਂਵਾਂ?
35
ਕਿਉਂ ਜੋ ਅੱਜ ਦੇ ਦਿਨ ਮੈਂ ਅੱਸੀ ਸਾਲਾਂ ਦਾ ਹੋ ਚੁੱਕਾ ਹਾਂ। ਭਲਾ, ਮੈਂ ਚੰਗਾ ਮੰਦਾ ਸਿਆਣ ਸਕਦਾ ਹਾਂ? ਭਲਾ, ਤੁਹਾਡਾ ਸੇਵਕ ਜੋ ਕੁਝ ਖਾਂਦਾ ਪੀਂਦਾ ਹੈ ਉਸ ਦਾ ਸੁਆਦ ਵੀ ਚੱਖ ਸਕਦਾ ਹੈ? ਅਤੇ ਭਲਾ, ਮੈਂ ਗਾਉਣ ਵਾਲੇ ਅਤੇ ਗਾਉਣ ਵਾਲੀਆਂ ਦਾ ਗਾਉਣਾ ਸੁਣ ਸਕਦਾ ਹਾਂ? ਫਿਰ ਤੁਹਾਡਾ ਸੇਵਕ ਆਪਣੇ ਮਹਾਰਾਜ ਉੱਤੇ ਕਿਉਂ ਭਾਰ ਪਾਵੇ?
36
ਤੁਹਾਡਾ ਸੇਵਕ ਥੋੜੀ ਦੂਰ ਯਰਦਨ ਦੇ ਪਾਰ ਰਾਜਾ ਨਾਲ ਜਾਂਵਾਂਗਾ ਰਾਜਾ ਇਸ ਦਾ ਮੈਨੂੰ ਵੱਡਾ ਬਦਲਾ ਦੇਵੇਂ।
37
ਆਪਣੇ ਸੇਵਕ ਨੂੰ ਮੁੜਨ ਦੀ ਆਗਿਆ ਦਿਓ ਜੋ ਮੈਂ ਆਪਣੇ ਸ਼ਹਿਰ ਵਿੱਚ ਆਪਣੇ ਪਿਤਾ ਅਤੇ ਆਪਣੇ ਮਾਂ ਦੀ ਕਬਰ ਦੇ ਕੋਲ ਮਰ ਜਾਂਵਾਂ ਪਰ ਵੇਖੋ, ਤੁਹਾਡਾ ਸੇਵਕ ਕਿਮਹਾਮ ਹੈ, ਉਹ ਮੇਰੇ ਮਹਾਰਾਜ ਰਾਜਾ ਦੇ ਨਾਲ ਪਾਰ ਜਾਵੇ ਅਤੇ ਜੋ ਕੁਝ ਤੁਹਾਨੂੰ ਚੰਗਾ ਦਿੱਸੇ ਸੋ ਉਹ ਦੇ ਨਾਲ ਕਰੋ।
38
ਤਦ ਰਾਜਾ ਨੇ ਉੱਤਰ ਦਿੱਤਾ ਕਿਮਹਾਮ ਮੇਰੇ ਨਾਲ ਪਾਰ ਚੱਲੇਗਾ ਅਤੇ ਜੋ ਕੁਝ ਤੈਨੂੰ ਚੰਗਾ ਲੱਗੇ ਸੋ ਮੈਂ ਉਸ ਦੇ ਨਾਲ ਕਰਾਂਗਾ ਅਤੇ ਜੋ ਕੁਝ ਤੂੰ ਮੈਥੋਂ ਮੰਗੇਗਾ ਸੋ ਮੈਂ ਤੇਰੇ ਲਈ ਕਰਾਂਗਾ।
39
ਫਿਰ ਸਾਰੇ ਲੋਕ ਯਰਦਨ ਦੇ ਪਾਰ ਲੰਘ ਗਏ ਅਤੇ ਜਦ ਰਾਜਾ ਪਾਰ ਆਇਆ ਤਾਂ ਰਾਜਾ ਨੇ ਬਰਜ਼ਿੱਲਈ ਨੂੰ ਚੁੰਮਿਆ ਅਤੇ ਉਹ ਨੂੰ ਅਸੀਸ ਦਿੱਤੀ ਅਤੇ ਉਹ ਆਪਣੇ ਥਾਂ ਨੂੰ ਮੁੜ ਗਿਆ।
40
ਤਦ ਰਾਜਾ ਗਿਲਗਾਲ ਨੂੰ ਤੁਰਿਆ ਅਤੇ ਉਸ ਦੇ ਨਾਲ ਕਿਮਹਾਮ ਵੀ ਪਾਰ ਗਿਆ l ਯਹੂਦਾਹ ਦੇ ਸਭ ਲੋਕ ਅਤੇ ਇਸਰਾਏਲ ਦੇ ਲੋਕਾਂ ਵਿੱਚੋਂ ਵੀ ਅੱਧੇ ਰਾਜਾ ਦੇ ਨਾਲ ਗਏ।
41
ਅਤੇ ਵੇਖੋ, ਇਸਰਾਏਲ ਦੇ ਸਭ ਰਾਜਾ ਕੋਲ ਆਏ ਅਤੇ ਰਾਜਾ ਨੂੰ ਆਖਿਆ, ਸਾਡੇ ਹੀ ਭਰਾ ਯਹੂਦਾਹ ਦੇ ਮਨੁੱਖ ਤੁਹਾਨੂੰ ਕਿਉਂ ਚੋਰੀ ਲੈ ਆਏ ਹਨ, ਲਿਆਏ? ਅਤੇ ਜਾ ਕੇ ਰਾਜਾ ਨੂੰ ਅਤੇ ਉਹ ਦੇ ਘਰਾਣੇ ਨੂੰ ਅਤੇ ਦਾਊਦ ਦੇ ਨਾਲ ਦੇ ਸਾਰੇ ਲੋਕਾਂ ਯਰਦਨੋਂ ਪਾਰ ਲੈ ਆਏ?
42
ਤਦ ਸਾਰੇ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦਿੱਤਾ, ਇਸ ਲਈ ਜੋ ਰਾਜਾ ਸਾਡੇ ਨੇੜੇ ਦਾ ਸਾਕ ਹੈ ਸੋ ਇਸ ਗੱਲ ਵਿੱਚ ਤੁਸੀਂ ਕਿਉਂ ਗੁੱਸੇ ਹੁੰਦੇ ਹੋ? ਭਲਾ, ਅਸੀਂ ਰਾਜਾ ਦਾ ਕੁਝ ਖਾ ਲਿਆ ਹੈ? ਜਾਂ ਰਾਜਾ ਨੇ ਸਾਨੂੰ ਕੁਝ ਬਖਸ਼ ਦਿੱਤਾ ਹੈ?
43
ਫਿਰ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦੇ ਕੇ ਆਖਿਆ, ਰਾਜਾ ਵਿੱਚ ਸਾਡੀਆਂ ਦਸ ਵੰਸ਼ ਹਨ ਇਸ ਲਈ ਤੁਹਾਡੇ ਨਾਲੋਂ ਸਾਡਾ ਅਧਿਕਾਰ ਦਾਊਦ ਉੱਤੇ ਵੱਧ ਹੈ। ਫਿਰ ਤੁਸੀਂ ਸਾਨੂੰ ਕਿਉਂ ਤੁੱਛ ਜਾਣਦੇ ਹੋ ਜੇ ਤੁਸੀਂ ਰਾਜਾ ਨੂੰ ਮੋੜ ਲਿਆਉਣ ਵਿੱਚ ਪਹਿਲਾਂ ਸਾਡੇ ਨਾਲ ਸਲਾਹ ਨਾ ਕੀਤੀ? ਅਤੇ ਯਹੂਦਾਹ ਦੇ ਮਨੁੱਖਾਂ ਦੀਆਂ ਗੱਲਾਂ ਇਸਰਾਏਲ ਦੇ ਮਨੁੱਖਾਂ ਦੀਆਂ ਗੱਲਾਂ ਨਾਲੋਂ ਤੱਤੀਆਂ ਸਨ।
← Chapter 18
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 20 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24