bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
2 Samuel 22
2 Samuel 22
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 21
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 23 →
1
ਜਿਸ ਦਿਨ ਯਹੋਵਾਹ ਨੇ ਦਾਊਦ ਨੂੰ ਉਹ ਦੇ ਸਾਰੇ ਵੈਰੀਆਂ ਅਤੇ ਸ਼ਾਊਲ ਦੇ ਹੱਥੋਂ ਛੁਟਕਾਰਾ ਦਿੱਤਾ, ਉਸ ਦਿਨ ਉਸ ਨੇ ਯਹੋਵਾਹ ਲਈ ਇਸ ਭਜਨ ਨੂੰ ਗਾਇਆ।
2
ਉਹ ਨੇ ਆਖਿਆ, ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਮੇਰਾ ਛੁਡਾਉਣ ਵਾਲਾ ਹੈ, ਉਹ ਮੇਰਾ ਹੈ!
3
ਪਰਮੇਸ਼ੁਰ ਮੇਰਾ ਟਿੱਲਾ ਹੈ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ, ਮੇਰਾ ਉੱਚਾ ਗੜ੍ਹ ਅਤੇ ਮੇਰੀ ਓਟ। ਮੇਰੇ ਬਚਾਉਣ ਵਾਲੇ, ਤੂੰ ਮੈਨੂੰ ਅੰਧਕਾਰ ਤੋਂ ਬਚਾਉਂਦਾ ਹੈਂ।
4
ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ ਪੁਕਾਰਾਂਗਾ, ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ l
5
ਮੌਤ ਦੀਆਂ ਲਹਿਰਾਂ ਨੇ ਮੈਨੂੰ ਘੇਰ ਲਿਆ, ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ।
6
ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ।
7
ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਹਾਂ, ਆਪਣੇ ਪਰਮੇਸ਼ੁਰ ਨੂੰ ਪੁਕਾਰਿਆ। ਉਹ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਹ ਦੇ ਕੰਨਾਂ ਤੱਕ ਪਹੁੰਚੀ।
8
ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਆਕਾਸ਼ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ!
9
ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ-ਦਗ ਕਰਨ ਲੱਗੇ!
10
ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਹਨ੍ਹੇਰਾ ਸੀ।
11
ਉਹ ਕਰੂਬ ਉੱਤੇ ਸਵਾਰ ਹੋ ਕੇ ਉੱਡਿਆ, ਹਾਂ ਉਹ ਪੌਣ ਦਿਆਂ ਖੰਭਾਂ ਉੱਤੇ ਵੇਖਿਆ ਗਿਆ।
12
ਉਸ ਨੇ ਹਨੇਰੇ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ, ਬੱਦਲਾਂ ਦੇ ਇਕੱਠ, ਅਕਾਸ਼ ਦੀਆਂ ਘਟਾਂਵਾਂ ਨੂੰ।
13
ਉਸ ਚਮਕ ਤੋਂ ਜੋ ਉਸ ਦੇ ਅੱਗੇ ਸੀ, ਅੰਗਿਆਰੇ ਦਗ-ਦਗ ਕਰਨ ਲੱਗੇ!
14
ਯਹੋਵਾਹ ਅਕਾਸ਼ ਤੋਂ ਗਰਜਿਆ ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।
15
ਫੇਰ ਉਹ ਨੇ ਆਪਣੇ ਤੀਰ ਚਲਾ ਕੇ ਮੇਰੇ ਵੈਰੀਆਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ!
16
ਯਹੋਵਾਹ ਦੇ ਦਬਕੇ ਦੇ ਕਾਰਨ, ਉਹ ਦੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ, ਸਮੁੰਦਰਾਂ ਦੀਆਂ ਸਤਹ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ।
17
ਉਸ ਨੇ ਉੱਪਰੋਂ ਹੱਥ ਵਧਾ ਕੇ ਮੈਨੂੰ ਸੰਭਾਲ ਲਿਆ, ਉਸ ਨੇ ਮੈਨੂੰ ਪਾਣੀ ਦੇ ਹੜ੍ਹਾਂ ਵਿੱਚੋਂ ਕੱਢ ਲਿਆ।
18
ਉਸ ਨੇ ਮੇਰੇ ਬਲਵੰਤ ਵੈਰੀ ਤੋਂ ਮੈਨੂੰ ਛੁਡਾਇਆ, ਅਤੇ ਉਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।
19
ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ, ਪਰੰਤੂ ਯਹੋਵਾਹ ਮੇਰਾ ਆਸਰਾ ਸੀ।
20
ਉਸ ਨੇ ਮੈਨੂੰ ਖੁੱਲ੍ਹੇ ਸਥਾਨ ਵਿੱਚ ਪਹੁੰਚਾਇਆ, ਉਸ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪ੍ਰਸੰਨ ਸੀ।
21
ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ।
22
ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਨਹੀਂ ਹੋਇਆ!
23
ਉਹ ਦੇ ਸਾਰੇ ਨਿਯਮ ਮੇਰੇ ਸਾਹਮਣੇ ਰਹੇ ਅਤੇ ਉਹ ਦੀਆਂ ਬਿਧੀਆਂ ਤੋਂ ਮੈਂ ਨਹੀਂ ਮੁੜਿਆ।
24
ਮੈਂ ਉਹ ਦੇ ਨਾਲ ਖਰਾ ਉਤਰਿਆ, ਅਤੇ ਆਪਣੇ ਆਪ ਨੂੰ ਬਦੀ ਤੋਂ ਬਚਾਈ ਰੱਖਿਆ।
25
ਇਸ ਲਈ ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੇਰੇ ਨਾਲ ਵਰਤਾਉ ਕੀਤਾ, ਮੇਰੇ ਹੱਥਾਂ ਦੀ ਸ਼ੁੱਧਤਾ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ।
26
ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਵੇਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਵੇਂਗਾ।
27
ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਵੇਂਗਾ, ਅਤੇ ਟੇਢਿਆਂ ਲਈ ਤੂੰ ਆਪਣੇ ਆਪ ਨੂੰ ਟੇਢਾ ਵਿਖਾਵੇਂਗਾ।
28
ਤੂੰ ਦੁਖੀ ਲੋਕਾਂ ਨੂੰ ਬਚਾਵੇਂਗਾ, ਪਰ ਤੇਰੀਆਂ ਅੱਖਾਂ ਹੰਕਾਰੀਆਂ ਦੇ ਉੱਤੇ ਹਨ ਕਿ ਉਨ੍ਹਾਂ ਨੂੰ ਨੀਵਾਂ ਕਰੇਂ।
29
ਤੂੰ ਮੇਰਾ ਦੀਵਾ ਹੈਂ, ਹੇ ਯਹੋਵਾਹ, ਯਹੋਵਾਹ ਮੇਰੇ ਹਨੇਰੇ ਨੂੰ ਚਾਨਣ ਕਰਦਾ ਹੈ!
30
ਤਦ ਮੈਂ ਤੇਰੀ ਸਹਾਇਤਾ ਨਾਲ ਮੈਂ ਆਪਣੇ ਵੈਰੀਆਂ ਦੇ ਵਿਰੁੱਧ ਹੱਲਾ ਬੋਲ ਸਕਦਾ ਹਾਂ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਸ਼ਹਿਰਪਨਾਹ ਨੂੰ ਟੱਪ ਸਕਦਾ ਹਾਂ।
31
ਪਰਮੇਸ਼ੁਰ ਦਾ ਰਾਹ ਸਿੱਧ ਹੈ ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ।
32
ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ?
33
ਪਰਮੇਸ਼ੁਰ ਮੇਰਾ ਪੱਕਾ ਗੜ੍ਹ ਹੈ ਉਹ ਮੇਰਾ ਰਾਹ ਸੰਪੂਰਨ ਕਰਦਾ ਹੈ।
34
ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੇ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ।
35
ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੁੱਖ ਝੁਕਾ ਦਿੰਦੀਆਂ ਹਨ।
36
ਤੂੰ ਆਪਣੇ ਬਚਾਓ ਦੀ ਢਾਲ਼ ਮੈਨੂੰ ਦਿੱਤੀ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।
37
ਤੂੰ ਮੇਰੇ ਕਦਮਾਂ ਲਈ ਸਥਾਨ ਚੌੜਾ ਕਰਦਾ ਹੈ ਅਤੇ ਮੇਰੇ ਪੈਰ ਨਹੀਂ ਤਿਲਕੇ।
38
ਮੈਂ ਆਪਣੇ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਦਾ ਨਾਸ ਕੀਤਾ, ਮੈਂ ਪਿੱਛੇ ਨਾ ਹਟਿਆ ਜਿਨ੍ਹਾਂ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ।
39
ਮੈਂ ਉਨ੍ਹਾਂ ਦਾ ਅੰਤ ਕੀਤਾ ਅਤੇ ਅਜਿਹਾ ਮਾਰਿਆ, ਕਿ ਉਹ ਫਿਰ ਨਾ ਉੱਠੇ - ਉਹ ਮੇਰੇ ਪੈਰਾਂ ਹੇਠ ਡਿੱਗ ਪਏ ਸਨ!
40
ਤੂੰ ਯੁੱਧ ਲਈ ਮੇਰੇ ਲੱਕ ਨੂੰ ਬਲ ਦਿੱਤਾ, ਤੂੰ ਮੇਰੇ ਵਿਰੋਧੀਆਂ ਨੂੰ ਮੇਰੇ ਸਾਹਮਣੇ ਹਰਾ ਦਿੱਤਾ ਹੈ।
41
ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆਨਾਸ ਕੀਤਾ!
42
ਉਨ੍ਹਾਂ ਨੇ ਵੇਖਿਆ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਵੱਲ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।
43
ਫੇਰ ਮੈਂ ਉਨ੍ਹਾਂ ਨੂੰ ਧਰਤੀ ਦੀ ਧੂੜ੍ਹ ਵਾਂਗੂੰ ਪੀਹ ਸੁੱਟਿਆ ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਮਿੱਧਿਆ ਅਤੇ ਉਨ੍ਹਾਂ ਨੂੰ ਖਿਲਾਰ ਦਿੱਤਾ!
44
ਤੂੰ ਮੈਨੂੰ ਮੇਰੇ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਨਿਯੁਕਤ ਕੀਤਾ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਣਿਆ, ਉਨ੍ਹਾਂ ਨੇ ਮੇਰੀ ਸੇਵਾ ਕੀਤੀ।
45
ਪਰਦੇਸੀ ਮੇਰੇ ਅੱਗੇ ਚਾਪਲੂਸੀ ਕਰਨਗੇ, ਮੇਰਾ ਨਾਮ ਸੁਣਦੇ ਹੀ ਉਹ ਮੇਰੇ ਅਧੀਨ ਹੋ ਗਏ।
46
ਪਰਦੇਸੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲੇ।
47
ਯਹੋਵਾਹ ਜਿਉਂਦਾ ਹੈ ਸੋ ਧੰਨ ਹੋਵੇ ਮੇਰੀ ਚੱਟਾਨ! ਪਰਮੇਸ਼ੁਰ ਦੀ ਜੋ ਮੇਰੇ ਬਚਾਓ ਦੀ ਚੱਟਾਨ ਹੈ ਬਜ਼ੁਰਗੀ ਹੋਵੇ!
48
ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਵੱਸ ਕਰ ਦਿੱਤਾ।
49
ਜਿਸ ਨੇ ਮੈਨੂੰ ਮੇਰੇ ਵੈਰੀਆਂ ਵਿੱਚੋਂ ਕੱਢਿਆ ਹਾਂ, ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ।
50
ਇਸੇ ਕਾਰਨ ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜਸ ਗਾਵਾਂਗਾ!
51
ਉਹ ਆਪਣੇ ਠਹਿਰਾਏ ਹੋਏ ਰਾਜਾ ਲਈ ਬਚਾਓ ਦਾ ਬੁਰਜ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ, ਅਰਥਾਤ ਦਾਊਦ, ਉਹ ਦੀ ਅੰਸ ਉੱਤੇ, ਸਦਾ ਤੱਕ ਦਯਾ ਕਰਦਾ ਹੈ।
← Chapter 21
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 23 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24