bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
2 Samuel 23
2 Samuel 23
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 22
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 24 →
1
ਇਹ ਦਾਊਦ ਦੇ ਆਖਰੀ ਬਚਨ ਹਨ। ਦਾਊਦ ਯੱਸੀ ਦੇ ਪੁੱਤਰ ਦਾ ਵਾਕ ਅਤੇ ਉਸ ਮਨੁੱਖ ਦਾ ਵਾਕ ਹੈ, ਜੋ ਉੱਚਾ ਕੀਤਾ ਗਿਆ, ਜੋ ਯਾਕੂਬ ਦੇ ਪਰਮੇਸ਼ੁਰ ਦਾ ਮਸਹ ਕੀਤਾ ਹੋਇਆ, ਅਤੇ ਇਸਰਾਏਲ ਵਿੱਚ ਰਸੀਲਾ ਕਵੀਸ਼ਰ ਸੀ।
2
ਯਹੋਵਾਹ ਦਾ ਆਤਮਾ ਮੇਰੇ ਵਿੱਚੋਂ ਬੋਲਿਆ, ਅਤੇ ਉਹ ਦਾ ਬਚਨ ਮੇਰੀ ਜੀਭ ਉੱਤੇ ਸੀ।
3
ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੇਰੇ ਨਾਲ ਗੱਲਾਂ ਕੀਤੀਆਂ, ਜਿਹੜਾ ਆਦਮੀਆਂ ਉੱਤੇ ਧਰਮ ਨਾਲ ਰਾਜ ਕਰਦਾ ਹੈ, ਜੋ ਪਰਮੇਸ਼ੁਰ ਦੇ ਭੈਅ ਨਾਲ ਰਾਜ ਕਰਦਾ ਹੈ,
4
ਉਹ ਸਵੇਰ ਦੇ ਚਾਨਣ ਵਰਗਾ ਹੋਵੇਗਾ ਜਦ ਸੂਰਜ ਨਿੱਕਲਦਾ ਹੀ ਹੈ, ਅਜਿਹੀ ਸਵੇਰ ਜਿਸ ਦੇ ਵਿੱਚ ਬੱਦਲ ਨਾ ਹੋਣ, ਅਤੇ ਘਾਹ ਵਰਗਾ ਜੋ ਮੀਂਹ ਦੇ ਪਿੱਛੋਂ ਤਿੱਖੀ ਧੁੱਪ ਦੇ ਕਾਰਨ ਧਰਤੀ ਵਿੱਚੋਂ ਉੱਗਦਾ ਹੈ।
5
ਭਾਵੇਂ ਮੇਰਾ ਘਰਾਣਾ ਪਰਮੇਸ਼ੁਰ ਦੇ ਅੱਗੇ ਅਜਿਹਾ ਨਹੀਂ, ਫਿਰ ਵੀ ਉਹ ਨੇ ਇੱਕ ਸਦਾ ਦਾ ਨੇਮ ਮੇਰੇ ਨਾਲ ਕੀਤਾ ਹੈ, ਜੋ ਸਾਰਿਆਂ ਗੱਲਾਂ ਵਿੱਚ ਠੀਕ-ਠਾਕ ਅਤੇ ਪੱਕਾ ਹੈ। ਇਹ ਮੇਰਾ ਸਾਰਾ ਨਿਸਤਾਰਾ ਅਤੇ ਮੇਰੀ ਸਾਰੀ ਚਾਹ ਹੈ। ਭਲਾ, ਉਹ ਉਸ ਨੂੰ ਸਫ਼ਲ ਨਾ ਕਰੇਗਾ?
6
ਪਰ ਬੇਧਰਮ ਲੋਕ ਸਾਰਿਆਂ ਦੇ ਸਾਰੇ ਕੰਡਿਆਂ ਵਾਂਗੂੰ ਦੂਰ ਸੁੱਟੇ ਜਾਣਗੇ, ਕਿਉਂ ਜੋ ਓਹ ਹੱਥਾਂ ਨਾਲ ਫੜ੍ਹੇ ਨਹੀਂ ਜਾਂਦੇ।
7
ਪਰ ਜੇ ਮਨੁੱਖ ਉਨ੍ਹਾਂ ਨੂੰ ਛੂਹਣਾ ਚਾਹੇ, ਤਾਂ ਜ਼ਰੂਰੀ ਹੈ ਕਿ ਲੋਹੇ ਜਾਂ ਬਰਛੀ ਦੇ ਫਲ ਨੂੰ ਵਰਤੇ, ਅਤੇ ਉਹ ਉੱਥੇ ਹੀ ਅੱਗ ਨਾਲ ਸਾੜੇ ਜਾਣਗੇ।
8
ਦਾਊਦ ਦੇ ਸੂਰਮਿਆਂ ਦੇ ਨਾਮ ਇਹ ਹਨ ਪਹਿਲਾਂ ਤਾਂ ਤਾਹਕਮੋਨੀ ਯੋਸ਼ੇਬ-ਬੱਸ਼ਬਥ, ਉਹ ਪ੍ਰਧਾਨਾਂ ਵਿੱਚੋਂ ਵੱਡਾ ਸੀ, ਉਹੋ ਹੀ ਅਦੀਨੋ ਜਿਹੜਾ ਅਜਨੀ ਸਦਾਉਂਦਾ ਸੀ। ਉਸੇ ਨੇ ਅੱਠ ਸੌ ਮਨੁੱਖਾਂ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਇੱਕੋ ਵਾਰ ਹੀ ਮਾਰ ਸੁੱਟਿਆ।
9
ਉਹ ਦੇ ਪਿੱਛੋਂ ਦੋਦੋ ਦਾ ਪੁੱਤਰ, ਅਹੋਹੀ ਦਾ ਪੋਤਰਾ ਅਲਆਜ਼ਾਰ, ਇਹ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚੋਂ ਸੀ ਜੋ ਦਾਊਦ ਦੇ ਨਾਲ ਚੜ੍ਹੇ ਸਨ ਜਿਸ ਵੇਲੇ ਉਸ ਨੇ ਉਨ੍ਹਾਂ ਫ਼ਲਿਸਤੀਆਂ ਨੂੰ ਜੋ ਯੁੱਧ ਕਰਨ ਨੂੰ ਇਕੱਠੇ ਹੋਏ ਸਨ ਲਲਕਾਰਿਆ ਸੀ ਅਤੇ ਸਾਰੇ ਇਸਰਾਏਲ ਦੇ ਮਨੁੱਖ ਚੱਲੇ ਗਏ ਸਨ।
10
ਸੋ ਉਸ ਨੇ ਉੱਠ ਕੇ ਫ਼ਲਿਸਤੀਆਂ ਨੂੰ ਮਾਰਿਆ ਐਥੋਂ ਤੱਕ ਜੋ ਉਹ ਦਾ ਹੱਥ ਥੱਕ ਗਿਆ ਅਤੇ ਉਹ ਦਾ ਹੱਥ ਤਲਵਾਰ ਦੀ ਮੁੱਠ ਨਾਲ ਚੰਬੜ ਗਿਆ ਅਤੇ ਯਹੋਵਾਹ ਨੇ ਉਸ ਦਿਨ ਵੱਡੀ ਜਿੱਤ ਦਿੱਤੀ ਅਤੇ ਲੋਕ ਉਸ ਦੇ ਪਿੱਛੇ ਸਿਰਫ਼ ਲੁੱਟਣ ਲਈ ਹੀ ਮੁੜ ਆਏ।
11
ਉਸ ਦੇ ਪਿੱਛੋਂ ਹਰਾਰੀ ਅਗੇ ਦਾ ਪੁੱਤਰ ਸ਼ੰਮਾਹ ਸੀ। ਫ਼ਲਿਸਤੀ ਇੱਕ ਪੈਲੀ ਵਿੱਚ ਜਿੱਥੇ ਮਸਰ ਬੀਜੇ ਹੋਏ ਸਨ ਪੱਠੇ ਲੈਣ ਲਈ ਇਕੱਠੇ ਹੋਏ ਸਨ ਅਤੇ ਸਭ ਲੋਕ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ।
12
ਉਹ ਉਸ ਪੈਲੀ ਦੇ ਵਿਚਕਾਰ ਖੜ੍ਹਾ ਰਿਹਾ ਅਤੇ ਉਸ ਨੂੰ ਬਚਾਇਆ ਅਤੇ ਫ਼ਲਿਸਤੀਆਂ ਨੂੰ ਵੱਢ ਸੁੱਟਿਆ ਸੋ ਯਹੋਵਾਹ ਨੇ ਵੱਡੀ ਜਿੱਤ ਲੈ ਦਿੱਤੀ।
13
ਉਨ੍ਹਾਂ ਤੀਹਾਂ ਮੁਖੀਆਂ ਵਿੱਚੋਂ ਤਿੰਨ ਨਿੱਕਲ ਗਏ ਅਤੇ ਅਦੁੱਲਾਮ ਦੀ ਗੁਫ਼ਾ ਵਿੱਚ ਵਾਢੀਆਂ ਦੇ ਵੇਲੇ ਦਾਊਦ ਕੋਲ ਆਏ ਅਤੇ ਫ਼ਲਿਸਤੀਆਂ ਦੀ ਸੈਨਾਂ ਨੇ ਰਫ਼ਾਈਮ ਦੀ ਘਾਟੀ ਵਿੱਚ ਛਾਉਣੀ ਲਾਈ ਹੋਈ ਸੀ।
14
ਤਾਂ ਦਾਊਦ ਉਸ ਵੇਲੇ ਗੜ੍ਹ ਵਿੱਚ ਸੀ ਅਤੇ ਫ਼ਲਿਸਤੀਆਂ ਦੀ ਛਾਉਣੀ ਬੈਤਲਹਮ ਵਿੱਚ ਸੀ
15
ਅਤੇ ਦਾਊਦ ਨੇ ਤਰਸਦਿਆਂ ਹੋਇਆਂ ਆਖਿਆ, ਕਾਸ਼ ਕਿ ਕੋਈ ਮੈਨੂੰ ਬੈਤਲਹਮ ਦੇ ਉਸ ਖੂਹ ਦਾ ਇੱਕ ਘੁੱਟ ਪਾਣੀ ਪਿਲਾਵੇ, ਜਿਹੜਾ ਫਾਟਕ ਦੇ ਕੋਲ ਹੈ।
16
ਤਦ ਉਨ੍ਹਾਂ ਤਿੰਨਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ ਜਿਹੜਾ ਫਾਟਕ ਉੱਤੇ ਸੀ ਅਤੇ ਦਾਊਦ ਨੂੰ ਲਿਆ ਦਿੱਤਾ ਪਰ ਉਸ ਨੇ ਨਾ ਪੀਤਾ ਸਗੋਂ ਉਸ ਨੂੰ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ।
17
ਅਤੇ ਉਸ ਨੇ ਆਖਿਆ, ਹੇ ਯਹੋਵਾਹ ਅਜਿਹਾ ਕਰਨਾ ਮੇਰੇ ਤੋਂ ਦੂਰ ਹੋਵੇ ਕਿਉਂ ਜੋ ਇਹ ਉਨ੍ਹਾਂ ਲੋਕਾਂ ਦਾ ਲਹੂ ਹੈ ਜੋ ਆਪਣੀ ਜਾਨ ਨੂੰ ਤਲੀ ਉੱਤੇ ਰੱਖ ਕੇ ਗਏ! ਸੋ ਉਸ ਨੇ ਉਹ ਨੂੰ ਪੀਣ ਤੋਂ ਇਨਕਾਰ ਕੀਤਾ। ਉਨ੍ਹਾਂ ਤਿੰਨਾਂ ਸੂਰਮਿਆਂ ਨੇ ਇਹ ਕੰਮ ਕੀਤੇ।
18
ਅਤੇ ਸਰੂਯਾਹ ਦੇ ਪੁੱਤਰ ਯੋਆਬ ਦਾ ਭਰਾ ਅਬੀਸ਼ਈ ਉਨ੍ਹਾਂ ਤਿੰਨਾਂ ਵਿੱਚੋਂ ਮੁਖੀਆ ਸੀ। ਉਸ ਨੇ ਤਿੰਨ ਸੌ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਤਿੰਨਾਂ ਵਿੱਚੋਂ ਨਾਮੀ ਬਣਿਆ।
19
ਉਹ ਤਾਂ ਤਿੰਨਾਂ ਵਿੱਚੋਂ ਜ਼ਿਆਦਾ ਪਤਵੰਤਾ ਸੀ, ਇਸ ਲਈ ਉਹ ਉਨ੍ਹਾਂ ਦਾ ਪ੍ਰਧਾਨ ਬਣਿਆ ਪਰ ਉਹ ਉਨ੍ਹਾਂ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ।
20
ਯਹੋਯਾਦਾ ਦਾ ਪੁੱਤਰ ਬਨਾਯਾਹ ਕਬਸਏਲ ਵਿੱਚ ਇੱਕ ਵੱਡੇ ਸੂਰਮੇ ਮਨੁੱਖ ਦਾ ਪੋਤਰਾ ਸੀ ਜਿਸ ਨੇ ਕਈ ਵੱਡੀ ਬਹਾਦੁਰੀ ਦੇ ਕੰਮ ਕੀਤੇ ਸਨ ਉਸ ਨੇ ਮੋਆਬ ਦੇ ਦੋ ਸ਼ੇਰ ਵਰਗੇ ਜੁਆਨਾਂ ਨੂੰ ਮਾਰ ਸੁੱਟਿਆ ਅਤੇ ਬਰਫ਼ ਦੀ ਰੁੱਤ ਵਿੱਚ ਇੱਕ ਟੋਏ ਵਿੱਚ ਇੱਕ ਸ਼ੇਰ ਨੂੰ ਜਾ ਮਾਰਿਆ।
21
ਅਤੇ ਉਸ ਨੇ ਇੱਕ ਸੋਹਣੇ ਮਿਸਰੀ ਨੂੰ ਵੱਢ ਸੁੱਟਿਆ। ਉਸ ਮਿਸਰੀ ਦੇ ਹੱਥ ਵਿੱਚ ਇੱਕ ਬਰਛਾ ਸੀ ਪਰ ਉਹ ਲਾਠੀ ਲੈ ਕੇ ਉਹ ਦੇ ਉੱਤੇ ਆਣ ਪਿਆ ਅਤੇ ਉਸ ਮਿਸਰੀ ਦੇ ਹੱਥ ਵਿੱਚੋਂ ਬਰਛਾ ਖੋਹ ਕੇ ਉਸੇ ਨਾਲ ਉਹ ਨੂੰ ਮਾਰਿਆ।
22
ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਇਹੋ ਜਿਹੇ ਕੰਮ ਕੀਤੇ ਅਤੇ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚ ਉਸ ਦਾ ਨਾਮ ਸੀ।
23
ਉਹ ਉਨ੍ਹਾਂ ਤੀਹਾਂ ਨਾਲੋਂ ਵੱਧ ਪਤਵੰਤਾ ਸੀ ਤਾਂ ਵੀ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ, ਫੇਰ ਵੀ ਦਾਊਦ ਨੇ ਉਸ ਨੂੰ ਆਪਣੇ ਰਾਖਿਆਂ ਦਾ ਪ੍ਰਧਾਨ ਨਿਯੁਕਤ ਕੀਤਾ।
24
ਯੋਆਬ ਦਾ ਭਰਾ ਅਸਾਹੇਲ ਉਨ੍ਹਾਂ ਤੀਹਾਂ ਵਿੱਚੋਂ ਸੀ ਨਾਲੇ ਬੈਤਲਹਮੀ ਦੋਦੋ ਦਾ ਪੁੱਤਰ ਅਲਹਨਾਨ,
25
ਸ਼ੰਮਾਹ ਹਰੋਦੀ ਅਤੇ ਅਲੀਕਾ ਹਰੋਦੀ
26
ਹਲਸ ਪਲਟੀ ਅਤੇ ਇੱਕੇਸ਼ ਤਕੋਈ ਦਾ ਪੁੱਤਰ ਈਰਾ
27
ਅਬੀਅਜ਼ਰ ਅੰਨਥੋਥੀ ਮਬੁੰਨਈ ਹੁਸ਼ਾਥੀ
28
ਸਲਮੋਨ ਅਹੋਹੀ ਤੇ ਮਹਰਈ ਨਟੋਫਾਥੀ,
29
ਬਆਨਾਹ ਦਾ ਪੁੱਤਰ ਹੇਲਬ ਇੱਕ ਨਟੋਫਾਥੀ ਤੇ ਰੀਬਈ ਦਾ ਪੁੱਤਰ ਇੱਤਈ ਜੋ ਬਿਨਯਾਮੀਨੀਆਂ ਵਿੱਚੋਂ ਗਿਬਆਹ ਤੋਂ ਸੀ।
30
ਬਨਾਯਾਹ ਪਿਰਾਥੋਨੀ ਤੇ ਗਾਸ਼ ਦੀਆਂ ਨਦੀਆਂ ਦੇ ਕੋਲ ਦਾ ਹਿੱਦਈ,
31
ਅਬੀਅਲਬੋਨ ਅਰਬਾਥੀ ਤੇ ਬਹਰੂਮੀ ਅਜ਼ਮਾਵਥ,
32
ਅਲਯਹਬਾ ਸ਼ਅਲਬੋਨੀ ਤੇ ਯਾਸੇਨ ਦੇ ਪੁੱਤਰਾਂ ਤੋਂ ਯੋਨਾਥਾਨ
33
ਸ਼ੰਮਾਹ ਹਰਾਰੀ ਤੇ ਸ਼ਾਰਾਰ ਅਰਾਰੀ ਦਾ ਪੁੱਤਰ ਅਹੀਆਮ।
34
ਉਸ ਮਆਕਾਥੀ ਦਾ ਪੋਤਾ ਅਹਸਬਈ ਦਾ ਪੁੱਤਰ ਅਲੀਫ਼ਾਲਟ ਤੇ ਅਹੀਥੋਫ਼ਲ ਗੀਲੋਨੀ ਦਾ ਪੁੱਤਰ ਅਲੀਆਮ,
35
ਕਰਮਲੀ ਹਸਰੋ ਤੇ ਪਅਰਈ ਅਰਬੀ,
36
ਸੋਬਾਹ ਤੋਂ ਨਾਥਾਨ ਦਾ ਪੁੱਤਰ ਯਿਗਾਲ ਤੇ ਬਾਨੀ ਗਾਦੀ।
37
ਸਲਕ ਅੰਮੋਨੀ ਤੇ ਨਹਰਈ ਬੇਰੋਥੀ ਜੋ ਸਰੂਯਾਹ ਦੇ ਪੁੱਤਰ ਯੋਆਬ ਦੇ ਸ਼ਸਤਰ ਚੁੱਕਣ ਵਾਲੇ ਸਨ।
38
ਈਰਾ ਯਿਥਰੀ ਅਤੇ ਗਾਰੇਬ ਯਿਥਰੀ।
39
ਹਿੱਤੀ ਊਰਿੱਯਾਹ - ਸਾਰੇ ਸੈਂਤੀ ਸਨ।
← Chapter 22
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 24 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24