bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
2 Samuel 7
2 Samuel 7
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 6
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 8 →
1
ਅਜਿਹਾ ਹੋਇਆ ਜਿਸ ਵੇਲੇ ਰਾਜਾ ਆਪਣੇ ਘਰ ਵਿੱਚ ਬੈਠਾ ਸੀ, ਯਹੋਵਾਹ ਨੇ ਉਸ ਦੇ ਚੁਫ਼ੇਰੇ ਦੇ ਵੈਰੀਆਂ ਤੋਂ ਉਹ ਨੂੰ ਆਰਾਮ ਦਿੱਤਾ।
2
ਤਦ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।
3
ਤਦ ਨਾਥਾਨ ਨੇ ਦਾਊਦ ਨੂੰ ਆਖਿਆ, ਜਾ, ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਉਸੇ ਤਰ੍ਹਾਂ ਕਰ, ਕਿਉਂ ਜੋ ਯਹੋਵਾਹ ਤੇਰੇ ਨਾਲ ਹੈ।
4
ਉਸੇ ਰਾਤ ਯਹੋਵਾਹ ਦਾ ਬਚਨ ਨਾਥਾਨ ਨੂੰ ਆਇਆ, ਜਾ ਕੇ ਮੇਰੇ ਦਾਸ ਦਾਊਦ ਨੂੰ ਆਖ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ,
5
ਕੀ ਤੂੰ ਮੇਰੇ ਨਿਵਾਸ ਲਈ ਇੱਕ ਭਵਨ ਬਣਾਏਂਗਾ?
6
ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹਾਂ, ਅੱਜ ਤੱਕ ਮੈਂ ਕਿਸੇ ਭਵਨ ਵਿੱਚ ਨਹੀਂ ਰਿਹਾ ਸਗੋਂ ਤੰਬੂ ਤੋਂ ਤੰਬੂ ਅਤੇ ਡੇਰੇ ਤੋਂ ਡੇਰੇ ਵਿੱਚ ਫਿਰਦਾ ਰਿਹਾ ਹਾਂ।
7
ਜਿੱਥੇ-ਜਿੱਥੇ ਮੈਂ ਸਾਰੇ ਇਸਰਾਏਲੀਆਂ ਦੇ ਨਾਲ ਫਿਰਦਾ ਰਿਹਾ ਹਾਂ, ਤਾਂ ਕੀ ਭਲਾ, ਮੈਂ ਇਸਰਾਏਲ ਦੇ ਨਿਆਂਈਆਂ ਵਿੱਚੋਂ ਜਿਨ੍ਹਾਂ ਨੂੰ ਮੈਂ ਆਪਣੀ ਪਰਜਾ ਨੂੰ ਚਰਾਉਣ ਦੀ ਆਗਿਆ ਕੀਤੀ, ਕਿਸੇ ਨੂੰ ਕਦੀ ਆਖਿਆ ਕਿ ਤੁਸੀਂ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?
8
ਸੋ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਉਸ ਸਥਾਨ ਤੋਂ ਕੱਢ ਕੇ ਜਿੱਥੇ ਤੂੰ ਭੇਡਾਂ-ਬੱਕਰੀਆਂ ਚਾਰਦਾ ਸੀ, ਆਪਣੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ।
9
ਅਤੇ ਜਿੱਥੇ-ਜਿੱਥੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਤੇ ਤੇਰੇ ਸਾਰੇ ਵੈਰੀਆਂ ਨੂੰ ਤੇਰੇ ਅੱਗੋਂ ਮਿਟਾ ਦਿੱਤਾ ਅਤੇ ਮੈਂ ਜਗਤ ਦੇ ਵੱਡੇ ਨਾਮੀ ਲੋਕਾਂ ਵਾਂਗੂੰ, ਤੇਰਾ ਨਾਮ ਵੀ ਵੱਡਾ ਕਰਾਂਗਾ।
10
ਮੈਂ ਆਪਣੀ ਪਰਜਾ ਇਸਰਾਏਲ ਦੇ ਲਈ ਇੱਕ ਥਾਂ ਠਹਿਰਾ ਦਿਆਂਗਾ ਅਤੇ ਉੱਥੇ ਉਨ੍ਹਾਂ ਨੂੰ ਸਥਿਰ ਕਰਾਂਗਾ, ਜੋ ਉਹ ਆਪਣੇ ਠੀਕ ਥਾਂ ਵਿੱਚ ਵੱਸਣ ਅਤੇ ਫੇਰ ਨਾ ਭਟਕਣ ਅਤੇ ਦੁਸ਼ਟ ਲੋਕ ਫਿਰ ਉਹਨਾਂ ਨੂੰ ਦੁੱਖ ਨਾ ਦੇਣਗੇ ਜਿਵੇਂ ਪਹਿਲਾਂ ਦਿੰਦੇ ਸਨ,
11
ਸਗੋਂ ਉਸ ਦਿਨ ਵਾਂਗੂੰ ਜਿਸ ਵਿੱਚ ਮੈਂ ਨਿਆਂਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੋ ਅਤੇ ਮੈਂ ਤੇਰੇ ਸਾਰੇ ਵੈਰੀਆਂ ਤੋਂ ਆਰਾਮ ਦਿਆਂਗਾ। ਫਿਰ ਯਹੋਵਾਹ ਤੈਨੂੰ ਇਹ ਵੀ ਦੱਸਦਾ ਹੈ ਜੋ ਯਹੋਵਾਹ ਤੇਰੇ ਘਰਾਣੇ ਨੂੰ ਬਣਾਵੇਗਾ,
12
ਅਤੇ ਜਦ ਤੇਰੇ ਦਿਨ ਪੂਰੇ ਹੋਣਗੇ, ਅਤੇ ਤੂੰ ਆਪਣੇ ਪਿਓ ਦਾਦਿਆਂ ਦੇ ਨਾਲ ਸੌਂ ਜਾਵੇਂਗਾ, ਤਾਂ ਮੈਂ ਤੇਰੇ ਪਿੱਛੋਂ ਤੇਰੀ ਸੰਤਾਨ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੇ ਰਾਜ ਨੂੰ ਮਜ਼ਬੂਤ ਕਰਾਂਗਾ।
13
ਉਹ ਮੇਰੇ ਨਾਮ ਦਾ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੀ ਰਾਜ ਗੱਦੀ ਨੂੰ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ।
14
ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਜੇ ਕਦੀ ਉਹ ਬੁਰਾਈ ਕਰੇ, ਤਾਂ ਮੈਂ ਉਹ ਨੂੰ ਮਨੁੱਖਾਂ ਦੀ ਜੋਗ ਸਜ਼ਾ ਅਤੇ ਆਦਮ ਦੀ ਸੰਤਾਨ ਦੀ ਜੋਗ ਸਜ਼ਾ ਨਾਲ ਤਾੜਨਾ ਦੇਵਾਂਗਾ।
15
ਪਰ ਮੇਰੀ ਦਯਾ ਉਸ ਤੋਂ ਵੱਖਰੀ ਨਾ ਹੋਵੇਗੀ, ਜਿਵੇਂ ਸ਼ਾਊਲ ਤੋਂ ਵੱਖਰੀ ਕਰ ਕੇ ਮੈਂ ਉਸ ਨੂੰ ਤੇਰੇ ਅੱਗੋਂ ਨਾਸ ਕੀਤਾ।
16
ਤੇਰਾ ਘਰਾਣਾ ਅਤੇ ਤੇਰਾ ਰਾਜ ਸਦੀਪਕ ਕਾਲ ਤੱਕ ਤੇਰੇ ਅੱਗੇ ਅਟੱਲ ਰਹੇਗਾ। ਤੇਰੀ ਰਾਜ ਗੱਦੀ ਸਦਾ ਅਟੱਲ ਰਹੇਗੀ।
17
ਸੋ ਨਾਥਾਨ ਨੇ ਇਨ੍ਹਾਂ ਸਾਰੀਆਂ ਗੱਲਾਂ ਅਤੇ ਇਸ ਦਰਸ਼ਣ ਅਨੁਸਾਰ ਦਾਊਦ ਨੂੰ ਸਮਝਾ ਦਿੱਤਾ।
18
ਤਦ ਦਾਊਦ ਰਾਜਾ ਅੰਦਰ ਗਿਆ ਅਤੇ ਯਹੋਵਾਹ ਦੇ ਹਜ਼ੂਰ ਬੈਠ ਕੇ ਆਖਿਆ, ਹੇ ਪ੍ਰਭੂ ਯਹੋਵਾਹ, ਮੈਂ ਕੌਣ ਹਾਂ, ਅਤੇ ਮੇਰਾ ਘਰਾਣਾ ਕੀ ਹੈ ਜੋ ਤੂੰ ਮੈਨੂੰ ਐਥੋਂ ਤੱਕ ਪਹੁੰਚਾ ਦਿੱਤਾ ਹੈ?
19
ਤਾਂ ਵੀ ਹੇ ਪ੍ਰਭੂ ਯਹੋਵਾਹ, ਇਹ ਤਾਂ ਤੇਰੀ ਨਿਗਾਹ ਵਿੱਚ ਬਹੁਤ ਛੋਟੀ ਜਿਹੀ ਗੱਲ ਸੀ, ਕਿਉਂ ਜੋ ਤੂੰ ਆਪਣੇ ਦਾਸ ਦੇ ਘਰਾਣੇ ਦੇ ਲਈ ਬਹੁਤ ਦੂਰ ਦੀ ਖ਼ਬਰ ਪਹਿਲਾਂ ਹੀ ਦੱਸ ਦਿੱਤੀ। ਹੇ ਪ੍ਰਭੂ ਯਹੋਵਾਹ, ਮਨੁੱਖ ਦਾ ਇਹੋ ਨਿਯਮ ਹੈ!
20
ਅਤੇ ਦਾਊਦ ਤੈਨੂੰ ਹੋਰ ਕੀ ਆਖ ਸਕਦਾ ਹੈ? ਹੇ ਪ੍ਰਭੂ ਯਹੋਵਾਹ, ਤੂੰ ਤਾਂ ਆਪਣੇ ਦਾਸ ਨੂੰ ਜਾਣਦਾ ਹੈਂ!
21
ਤੂੰ ਆਪਣੇ ਬਚਨ ਦੇ ਅਨੁਸਾਰ ਅਤੇ ਆਪਣੇ ਮਨ ਦੇ ਅਨੁਸਾਰ ਇਹ ਸਾਰੇ ਵੱਡੇ ਕੰਮ ਕੀਤੇ ਤਾਂ ਜੋ ਤੇਰਾ ਦਾਸ ਜਾਣ ਲਵੇ।
22
ਇਸ ਲਈ ਹੇ ਯਹੋਵਾਹ ਪਰਮੇਸ਼ੁਰ, ਤੂੰ ਵੱਡਾ ਹੈਂ ਕਿਉਂ ਜੋ ਜਿੱਥੋਂ ਤੱਕ ਅਸੀਂ ਆਪਣੇ ਕੰਨਾਂ ਨਾਲ ਸੁਣਿਆ ਹੈ ਤੇਰੇ ਤੁੱਲ ਕੋਈ ਨਹੀਂ ਅਤੇ ਤੇਰੇ ਤੋਂ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ ਹੈ।
23
ਅਤੇ ਇਸ ਸੰਸਾਰ ਵਿੱਚ ਤੇਰੀ ਪਰਜਾ ਇਸਰਾਏਲ ਦੇ ਵਰਗੀ ਕਿਹੜੀ ਕੌਮ ਹੈ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਕਿ ਉਹ ਨੂੰ ਆਪਣੀ ਪਰਜਾ ਬਣਾਵੇ ਅਤੇ ਤੁਹਾਡੇ ਅਤੇ ਤੇਰੇ ਦੇਸ਼ ਦੇ ਲਈ ਵੱਡੀਆਂ ਤੇ ਡਰਾਉਣੀਆਂ ਸ਼ਕਤੀਆਂ ਆਪਣੀ ਪਰਜਾ ਦੇ ਅੱਗੇ ਵਿਖਾਵੇ, ਜਿਸ ਨੂੰ ਤੂੰ ਮਿਸਰ ਤੋਂ, ਕੌਮਾਂ ਤੇ ਅਤੇ ਉਨ੍ਹਾਂ ਦੇ ਦੇਵਤਿਆਂ ਤੋਂ ਆਪਣੇ ਲਈ ਛੁਟਕਾਰਾ ਦਿੱਤਾ?
24
ਤੂੰ ਆਪਣੇ ਲਈ ਆਪਣੀ ਪਰਜਾ ਇਸਰਾਏਲ ਨੂੰ ਕਾਇਮ ਕੀਤਾ, ਜੋ ਸਦੀਪਕ ਕਾਲ ਤੱਕ ਉਹ ਤੇਰੀ ਪਰਜਾ ਹੋਵੇ ਅਤੇ ਹੇ ਯਹੋਵਾਹ, ਤੂੰ ਆਪ ਉਨ੍ਹਾਂ ਦਾ ਪਰਮੇਸ਼ੁਰ ਬਣਿਆ।
25
ਹੁਣ ਹੇ ਯਹੋਵਾਹ ਪਰਮੇਸ਼ੁਰ, ਉਸ ਬਚਨ ਨੂੰ ਜੋ ਤੂੰ ਆਪਣੇ ਦਾਸ ਲਈ ਅਤੇ ਉਹ ਦੇ ਘਰਾਣੇ ਦੇ ਬਾਰੇ ਬੋਲਿਆ ਹੈ, ਸਦੀਪਕ ਕਾਲ ਤੱਕ ਅਟੱਲ ਕਰ ਅਤੇ ਜੋ ਤੂੰ ਬੋਲਿਆ ਹੈ ਉਸੇ ਤਰ੍ਹਾਂ ਹੀ ਕਰ।
26
ਇਹ ਆਖ ਕੇ ਤੇਰੇ ਨਾਮ ਦੀ ਵਡਿਆਈ ਸਦੀਪਕ ਕਾਲ ਤੱਕ ਹੋਵੇ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਉੱਤੇ ਪਰਮੇਸ਼ੁਰ ਹੈ ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ।
27
ਕਿਉਂ ਜੋ ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੂੰ ਆਪਣੇ ਦਾਸ ਦੇ ਕੰਨ ਖੋਲ੍ਹ ਦਿੱਤੇ ਅਤੇ ਆਖਿਆ ਕਿ ਮੈਂ ਤੇਰੇ ਲਈ ਘਰ ਬਣਾਵਾਂਗਾ ਇਸ ਲਈ ਤੇਰੇ ਦਾਸ ਨੂੰ ਇੰਨ੍ਹੀ ਹਿੰਮਤ ਹੋਈ ਜੋ ਤੇਰੇ ਅੱਗੇ ਇਹ ਪ੍ਰਾਰਥਨਾ ਕਰੇ।
28
ਹੇ ਯਹੋਵਾਹ ਪ੍ਰਭੂ, ਤੂੰ ਹੀ ਪਰਮੇਸ਼ੁਰ ਹੈਂ ਅਤੇ ਤੇਰੇ ਬਚਨ ਸੱਚੇ ਹਨ ਅਤੇ ਤੂੰ ਆਪਣੇ ਦਾਸ ਨਾਲ ਭਲਿਆਈ ਦਾ ਵਾਇਦਾ ਕੀਤਾ ਹੈ।
29
ਸੋ ਹੁਣ ਤੂੰ ਆਪਣੇ ਦਾਸ ਦੇ ਘਰ ਨੂੰ ਅਸੀਸ ਦੇ, ਜੋ ਉਹ ਤੇਰੇ ਅੱਗੇ ਸਦੀਪਕ ਕਾਲ ਤੱਕ ਅਟੱਲ ਰਹੇ ਕਿਉਂ ਜੋ ਤੂੰ ਹੇ ਯਹੋਵਾਹ ਪ੍ਰਭੂ, ਇਹ ਆਖਿਆ ਹੈ ਅਤੇ ਤੇਰੀ ਹੀ ਅਸੀਸ ਨਾਲ ਤੇਰੇ ਦਾਸ ਦਾ ਘਰਾਣਾ ਸਦੀਪਕ ਤੱਕ ਮੁਬਾਰਕ ਹੋਵੇ।
← Chapter 6
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 8 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24