bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
2 Timothy 1
2 Timothy 1
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
Jump to:
Chapter 1
Chapter 2
Chapter 3
Chapter 4
Chapter 2 →
1
ਪੌਲੁਸ, ਜੋ ਉਸ ਜੀਵਨ ਦੇ ਵਾਅਦੇ ਦੇ ਅਨੁਸਾਰ ਜਿਹੜਾ ਮਸੀਹ ਯਿਸੂ ਵਿੱਚ ਹੈ, ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ।
2
ਪਿਆਰੇ ਪੁੱਤਰ ਤਿਮੋਥਿਉਸ ਨੂੰ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ, ਅਤੇ ਸ਼ਾਂਤੀ ਮਿਲਦੀ ਰਹੇ।
3
ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਜਿਸ ਦੀ ਸੇਵਾ ਮੈਂ ਆਪਣੇ ਪੁਰਖਿਆਂ ਦੀ ਤਰ੍ਹਾਂ ਸ਼ੁੱਧ ਵਿਵੇਕ ਨਾਲ ਕਰਦਾ ਹਾਂ! ਜਦ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਦਿਨ ਰਾਤ ਤੈਨੂੰ ਚੇਤੇ ਕਰਦਾ ਹਾਂ।
4
ਅਤੇ ਤੇਰਿਆਂ ਹੰਝੂਆਂ ਨੂੰ ਚੇਤੇ ਕਰ ਕੇ ਤੈਨੂੰ ਵੇਖਣ ਨੂੰ ਲੋਚਦਾ ਹਾਂ ਕਿ ਅਨੰਦ ਨਾਲ ਭਰ ਜਾਂਵਾਂ।
5
ਮੈਨੂੰ ਤੇਰੀ ਖਰੀ ਵਿਸ਼ਵਾਸ ਚੇਤੇ ਆਉਂਦੀ ਹੈ, ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਭਰੋਸਾ ਹੈ ਜੋ ਉਹ ਤੇਰੇ ਵਿੱਚ ਵੀ ਹੈ।
6
ਇਸ ਕਾਰਨ ਮੈਂ ਤੈਨੂੰ ਚਿਤਾਰਦਾ ਹਾਂ ਕਿ ਤੂੰ ਪਰਮੇਸ਼ੁਰ ਦੀ ਉਸ ਦਾਤ ਨੂੰ ਚਮਕਾ, ਜੋ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲੀ।
7
ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।
8
ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ।
9
ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ।
10
ਪਰ ਹੁਣ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ, ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਖੁਸ਼ਖਬਰੀ ਦੇ ਰਾਹੀਂ ਜੀਵਨ ਅਤੇ ਅਮਰਤਾ ਉੱਤੇ ਪਰਕਾਸ਼ ਕੀਤਾ।
11
ਜਿਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਉਪਦੇਸ਼ਕ ਨਿਯੁਕਤ ਕੀਤਾ ਗਿਆ ਸੀ।
12
ਅਤੇ ਇਸੇ ਕਰਕੇ ਮੈਂ ਇਹ ਦੁੱਖ ਵੀ ਝੱਲਦਾ ਹਾਂ, ਪਰ ਮੈਂ ਸ਼ਰਮਾਉਦਾ ਨਹੀਂ, ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੇ ਉੱਤੇ ਮੈਂ ਭਰੋਸਾ ਕੀਤਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਖਵਾਲੀ ਕਰ ਸਕਦਾ ਹੈ।
13
ਤੂੰ ਉਹਨਾਂ ਖਰੀਆਂ ਗੱਲਾਂ ਨੂੰ ਜਿਹੜੀਆਂ ਤੂੰ ਮੇਰੇ ਕੋਲੋਂ ਸੁਣੀਆਂ ਉਸ ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਫੜੀ ਰੱਖੀਂ।
14
ਪਵਿੱਤਰ ਆਤਮਾ ਦੇ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ ਉਸ ਭਲੀ ਅਮਾਨਤ ਦੀ ਰਖਵਾਲੀ ਕਰ।
15
ਤੂੰ ਇਹ ਜਾਣਦਾ ਹੈਂ ਕਿ ਸਭ ਜਿਹੜੇ ਅਸਿਯਾ ਵਿੱਚ ਹਨ ਜਿੰਨ੍ਹਾ ਵਿੱਚੋਂ ਫ਼ੁਗਿਲੁਸ ਅਤੇ ਹਰਮੁਗਨੇਸ ਮੇਰੇ ਤੋਂ ਬੇਮੁੱਖ ਹੋ ਗਏ।
16
ਪ੍ਰਭੂ ਉਨੇਸਿਫ਼ੁਰੁਸ ਦੇ ਘਰਾਣੇ ਉੱਤੇ ਦਯਾ ਕਰੇ ਕਿਉਂ ਜੋ ਉਹ ਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲਾਂ ਤੋਂ ਨਾ ਸ਼ਰਮਾਇਆ।
17
ਸਗੋਂ ਜਦ ਉਹ ਰੋਮ ਨੂੰ ਆਇਆ ਤਾਂ ਉਹ ਨੇ ਮੈਨੂੰ ਵੱਡੀ ਕੋਸ਼ਿਸ਼ ਨਾਲ ਭਾਲਿਆ ਅਤੇ ਲੱਭ ਲਿਆ।
18
ਪ੍ਰਭੂ ਉਹ ਨੂੰ ਇਹ ਦਾਤ ਕਰੇ ਕਿ ਉਸ ਦਿਨ ਪ੍ਰਭੂ ਵੱਲੋਂ ਉਸ ਉੱਤੇ ਦਯਾ ਹੋਵੇ ਅਤੇ ਤੂੰ ਚੰਗੀ ਤਰ੍ਹਾਂ ਜਾਣਦਾ ਹੀ ਹੈ ਜੋ ਅਫ਼ਸੁਸ ਵਿੱਚ ਕਿਵੇਂ ਉਸ ਨੇ ਮੇਰੀ ਸੇਵਾ ਕੀਤੀ।
Jump to:
Chapter 1
Chapter 2
Chapter 3
Chapter 4
Chapter 2 →
All chapters:
1
2
3
4