bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Daniel 10
Daniel 10
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 9
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 11 →
1
ਫ਼ਾਰਸ ਦੇ ਪਾਤਸ਼ਾਹ ਕੋਰਸ਼ ਦੇ ਤੀਜੇ ਸਾਲ ਵਿੱਚ ਦਾਨੀਏਲ ਨੂੰ ਜਿਹ ਦਾ ਨਾਮ ਬੇਲਟਸ਼ੱਸਰ ਕਹਿੰਦੇ ਸਨ, ਇੱਕ ਗੱਲ ਪ੍ਰਗਟ ਹੋਈ ਅਤੇ ਉਹ ਗੱਲ ਸੱਚ ਸੀ ਕਿ ਬਹੁਤ ਵੱਡੀ ਜੰਗ ਹੋਵੇਗੀ ਅਤੇ ਉਹ ਨੇ ਉਸ ਗੱਲ ਨੂੰ ਅਤੇ ਉਸ ਦਰਸ਼ਣ ਦੇ ਅਰਥ ਨੂੰ ਸਮਝ ਲਿਆ।
2
ਮੈਂ ਦਾਨੀਏਲ ਉਹਨਾਂ ਦਿਨਾਂ ਵਿੱਚ ਤਿੰਨ ਹਫ਼ਤਿਆਂ ਤੱਕ ਅਫ਼ਸੋਸ ਕਰਦਾ ਰਿਹਾ।
3
ਮੈਂ ਸੁਆਦ ਦੀ ਰੋਟੀ ਨਾ ਖਾਧੀ ਅਤੇ ਮੇਰੇ ਮੂੰਹ ਵਿੱਚ ਮਾਸ ਅਤੇ ਸ਼ਰਾਬ ਨਾ ਪਏ ਅਤੇ ਮੈਂ ਆਪਣੇ ਉੱਤੇ ਤੇਲ ਨਾ ਮਲਿਆ ਜਦ ਤੱਕ ਉਹ ਤਿੰਨ ਹਫ਼ਤੇ ਪੂਰੇ ਨਾ ਹੋਏ।
4
ਪਹਿਲੇ ਮਹੀਨੇ ਦੇ ਚੌਵੀਵੇਂ ਦਿਨ ਵਿੱਚ ਮੈਂ ਵੱਡੇ ਦਰਿਆ ਹਿੱਦਕਲ ਦਜ਼ਲੇ ਦੇ ਕੰਢੇ ਉੱਤੇ ਸੀ।
5
ਮੈਂ ਅੱਖਾਂ ਚੁੱਕ ਕੇ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਇੱਕ ਮਨੁੱਖ ਸੂਤੀ ਕੱਪੜੇ ਪਾਏ ਹੋਏ ਜਿਹ ਦੇ ਲੱਕ ਨਾਲ ਊਫਾਜ਼ ਦੇ ਕੁੰਦਨ ਸੋਨੇ ਦੀ ਪੇਟੀ ਬੰਨੀ ਹੋਈ ਖੜ੍ਹਾ ਹੈ।
6
ਉਹ ਦਾ ਸਰੀਰ ਬੈਰੂਜ਼ ਵਰਗਾ ਅਤੇ ਉਹ ਦਾ ਮੂੰਹ ਬਿਜਲੀ ਜਿਹਾ ਸੀ ਅਤੇ ਉਹ ਦੀਆਂ ਅੱਖੀਆਂ ਦੋ ਜਗਦਿਆਂ ਦੀਵਿਆਂ ਵਰਗੀਆਂ ਸਨ। ਉਸ ਦੀਆਂ ਬਾਹਾਂ ਅਤੇ ਉਸ ਦੇ ਪੈਰ ਰੰਗਾਂ ਵਿੱਚ ਲਿਸ਼ਕਦੇ ਪਿੱਤਲ ਜਿਹੇ ਸਨ ਅਤੇ ਉਸ ਦੀਆਂ ਗੱਲਾਂ ਕਰਨ ਦੀ ਅਵਾਜ਼ ਇਹੋ ਜਿਹੀ ਸੀ ਜਿਵੇਂ ਭੀੜ ਦੀ।
7
ਮੈਂ ਦਾਨੀਏਲ ਨੇ ਇਕੱਲੇ ਨੇ ਇਹ ਦਰਸ਼ਣ ਦੇਖਿਆ ਕਿਉਂ ਜੋ ਜਿਹੜੇ ਮਨੁੱਖ ਮੇਰੇ ਨਾਲ ਸਨ ਉਹਨਾਂ ਨੇ ਇਸ ਦਰਸ਼ਣ ਨੂੰ ਨਾ ਦੇਖਿਆ ਪਰ ਉਹਨਾਂ ਨੂੰ ਅਜਿਹੀ ਕੰਬਣੀ ਛਿੜੀ ਜੋ ਆਪਣੇ ਆਪ ਨੂੰ ਲੁਕਾਉਣ ਲਈ ਦੌੜੇ।
8
ਇਸ ਲਈ ਮੈਂ ਇਕੱਲਾ ਹੀ ਰਹਿ ਗਿਆ ਅਤੇ ਇਹ ਵੱਡਾ ਦਰਸ਼ਣ ਦੇਖਿਆ ਅਤੇ ਮੇਰੇ ਵਿੱਚ ਸਾਹ ਸੱਤ ਨਾ ਰਿਹਾ ਕਿਉਂ ਜੋ ਮੇਰਾ ਰੂਪ ਰੰਗ ਪਰੇਸ਼ਾਨ ਹੋ ਗਿਆ ਅਤੇ ਮੇਰੇ ਵਿੱਚ ਕੁਝ ਬਲ ਨਾ ਰਿਹਾ।
9
ਪਰ ਮੈਂ ਉਸ ਦੀ ਅਵਾਜ਼ ਅਤੇ ਗੱਲਾਂ ਸੁਣੀਆਂ ਅਤੇ ਮੈਂ ਉਸ ਦੀ ਅਵਾਜ਼ ਅਤੇ ਗੱਲਾਂ ਸੁਣਨ ਦੇ ਵੇਲੇ ਘੂਕ ਨੀਂਦ ਵਿੱਚ ਮੂੰਹ ਦੇ ਬਲ ਪੈ ਗਿਆ ਅਤੇ ਮੇਰਾ ਮੂੰਹ ਧਰਤੀ ਵੱਲ ਸੀ।
10
ਵੇਖੋ, ਇੱਕ ਹੱਥ ਨੇ ਮੈਨੂੰ ਆ ਛੂਹਿਆ ਅਤੇ ਮੈਨੂੰ ਗੋਡਿਆਂ ਅਤੇ ਤਲੀਆਂ ਉੱਤੇ ਬਿਠਾਇਆ।
11
ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ ਪਿਆਰੇ ਮਨੁੱਖ, ਜੋ ਮੈਂ ਤੈਨੂੰ ਆਖਦਾ ਹਾਂ ਉਹਨਾਂ ਗੱਲਾਂ ਨੂੰ ਸਮਝ ਲੈ ਅਤੇ ਸਿੱਧਾ ਖੜਾ ਹੋ ਜਾ! ਕਿਉਂ ਜੋ ਮੈਂ ਤੇਰੇ ਕੋਲ ਹੁਣ ਭੇਜਿਆ ਗਿਆ ਹਾਂ ਅਤੇ ਜਦੋਂ ਉਸ ਨੇ ਮੈਨੂੰ ਇਹ ਗੱਲ ਕਹੀ ਤਾਂ ਮੈਂ ਕੰਬਦਾ-ਕੰਬਦਾ ਖੜਾ ਹੋ ਗਿਆ।
12
ਤਦ ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ, ਨਾ ਡਰ ਕਿਉਂ ਜੋ ਪਹਿਲੇ ਹੀ ਦਿਨ ਤੋਂ ਜਦ ਤੂੰ ਆਪਣਾ ਮਨ ਸਮਝਣ ਲਈ ਅਤੇ ਆਪਣੇ ਪਰਮੇਸ਼ੁਰ ਦੇ ਅੱਗੇ ਅਧੀਨਗੀ ਕਰਨ ਲਈ ਲਾਇਆ, ਸੋ ਤੇਰੀਆਂ ਗੱਲਾਂ ਸੁਣੀਆਂ ਗਈਆਂ ਅਤੇ ਤੇਰੀਆਂ ਗੱਲਾਂ ਦੇ ਲਈ ਹੀ ਮੈਂ ਆਇਆ ਹਾਂ।
13
ਪਰ ਫ਼ਾਰਸ ਦੇ ਰਾਜ ਦੇ ਪ੍ਰਧਾਨ ਨੇ ਮੈਨੂੰ ਇੱਕੀਆਂ ਦਿਨਾਂ ਤੱਕ ਰੋਕ ਛੱਡਿਆ। ਵੇਖ, ਮੀਕਾਏਲ ਜੋ ਪ੍ਰਧਾਨਾਂ ਵਿੱਚੋਂ ਵੱਡਾ ਹੈ ਮੇਰੀ ਸਹਾਇਤਾ ਨੂੰ ਪਹੁੰਚਿਆ, ਇਸ ਲਈ ਮੈਂ ਉੱਥੇ ਫ਼ਾਰਸ ਦੇ ਰਾਜਿਆਂ ਨਾਲ ਰਿਹਾ।
14
ਹੁਣ ਜੋ ਕੁਝ ਤੇਰੇ ਲੋਕਾਂ ਉੱਤੇ ਆਖਰੀ ਦਿਨਾਂ ਵਿੱਚ ਬੀਤੇਗਾ, ਮੈਂ ਤੈਨੂੰ ਦੱਸਣ ਲਈ ਆਇਆ ਹਾਂ ਕਿਉਂ ਜੋ ਇਹ ਦਰਸ਼ਣ ਪੂਰਾ ਹੋਣ ਵਿੱਚ ਬਹੁਤ ਸਾਰੇ ਦਿਨ ਬਾਕੀ ਹਨ।
15
ਜਦ ਉਸ ਨੇ ਇਹ ਗੱਲਾਂ ਮੈਨੂੰ ਆਖੀਆਂ ਮੈਂ ਆਪਣਾ ਮੂੰਹ ਧਰਤੀ ਵੱਲ ਝੁਕਾਇਆ ਅਤੇ ਗੂੰਗਾ ਹੋ ਗਿਆ।
16
ਵੇਖੋ, ਕਿਸੇ ਨੇ ਜੋ ਮਨੁੱਖ ਦੇ ਪੁੱਤਰਾਂ ਵਾਂਗੂੰ ਸੀ ਮੇਰੇ ਬੁਲ੍ਹਾਂ ਨੂੰ ਛੂਹਿਆ, ਤਦ ਮੈਂ ਆਪਣਾ ਮੂੰਹ ਖੋਲਿਆ ਅਤੇ ਬੋਲਿਆ ਜੋ ਮੇਰੇ ਸਾਹਮਣੇ ਖੜਾ ਸੀ ਉਸ ਨੂੰ ਆਖਿਆ, ਹੇ ਮੇਰੇ ਸੁਆਮੀ, ਉਸ ਦਰਸ਼ਣ ਦੇ ਕਾਰਨ ਮੇਰੇ ਦੁੱਖਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ ਅਤੇ ਮੇਰੇ ਵਿੱਚ ਕੁਝ ਵੀ ਬਲ ਨਹੀਂ ਰਿਹਾ।
17
ਇਸ ਲਈ ਪ੍ਰਭੂ ਦਾ ਦਾਸ ਆਪਣੇ ਪ੍ਰਭੂ ਦੇ ਨਾਲ ਕਿਵੇਂ ਗੱਲਾਂ ਕਰ ਸਕਦਾ ਹੈ? ਕਿਉਂ ਜੋ ਮੇਰੇ ਅੰਦਰ ਕੋਈ ਸ਼ਕਤੀ ਨਾ ਰਹੀ ਨਾ ਮੇਰੇ ਵਿੱਚ ਸਾਹ ਰਿਹਾ।
18
ਤਦ ਇੱਕ ਜਨ ਨੇ ਜਿਸ ਦਾ ਮੂੰਹ ਮਨੁੱਖ ਵਰਗਾ ਸੀ ਮੁੜ ਮੈਨੂੰ ਛੂਹਿਆ ਅਤੇ ਉਸ ਨੇ ਮੈਨੂੰ ਜ਼ੋਰ ਦਿੱਤਾ।
19
ਅਤੇ ਉਹ ਬੋਲਿਆ, ਹੇ ਪਿਆਰੇ ਮਨੁੱਖ, ਨਾ ਡਰ, ਤੈਨੂੰ ਸੁੱਖ-ਸਾਂਦ ਹੋਵੇ! ਜ਼ੋਰ ਫੜ, ਹਾਂ, ਬਲਵਾਨ ਹੋ! ਜਦੋਂ ਉਸ ਨੇ ਮੈਨੂੰ ਇਹ ਆਖਿਆ ਮੈਂ ਜ਼ੋਰ ਪਾਇਆ ਅਤੇ ਬੋਲਿਆ, ਹੇ ਮੇਰੇ ਸੁਆਮੀ, ਹੁਣ ਦੱਸ ਕਿਉਂ ਜੋ ਤੂੰ ਹੀ ਮੈਨੂੰ ਜ਼ੋਰ ਦਿੱਤਾ ਹੈ!
20
ਤਦ ਉਹ ਬੋਲਿਆ, ਕੀ ਤੂੰ ਜਾਣਦਾ ਹੈ ਜੋ ਮੈਂ ਤੇਰੇ ਕੋਲ ਕਿਸ ਲਈ ਆਇਆ ਹਾਂ? ਮੈਂ ਹੁਣ ਫ਼ਾਰਸ ਦੇ ਪ੍ਰਧਾਨ ਨਾਲ ਲੜਨ ਨੂੰ ਫੇਰ ਜਾਂਵਾਂਗਾ ਅਤੇ ਜਦੋਂ ਮੈਂ ਚਲਿਆ ਜਾਂਵਾਂਗਾ ਤਾਂ ਵੇਖ, ਯੂਨਾਨ ਦਾ ਪ੍ਰਧਾਨ ਆਵੇਗਾ।
21
ਜੋ ਕੁਝ ਸਚਿਆਈ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਮੈਂ ਤੈਨੂੰ ਦੱਸਦਾ ਹਾਂ; ਉਹਨਾਂ ਪ੍ਰਧਾਨਾਂ ਦੇ ਵਿਰੁੱਧ, ਤੁਹਾਡੇ ਪ੍ਰਧਾਨ ਮੀਕਾਏਲ ਤੋਂ ਬਿਨਾਂ ਮੇਰੇ ਨਾਲ ਸਥਿਰ ਰਹਿਣ ਵਾਲਾ ਕੋਈ ਨਹੀਂ ਹੈ।
← Chapter 9
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 11 →
All chapters:
1
2
3
4
5
6
7
8
9
10
11
12