bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Deuteronomy 23
Deuteronomy 23
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 22
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 24 →
1
ਜਿਸ ਦੇ ਨਲ ਮਿੱਧੇ ਗਏ ਹੋਣ ਜਾਂ ਇੰਦਰੀ ਕੱਟੀ ਹੋਈ ਹੋਵੇ, ਉਹ ਯਹੋਵਾਹ ਦੀ ਸਭਾ ਵਿੱਚ ਨਾ ਵੜੇ।
2
ਕੁਕਰਮ ਨਾਲ ਜੰਮਿਆ ਹੋਇਆ ਯਹੋਵਾਹ ਦੀ ਸਭਾ ਵਿੱਚ ਨਾ ਵੜੇ ਸਗੋਂ ਦਸਵੀਂ ਪੀੜ੍ਹੀ ਤੱਕ ਉਸ ਦੇ ਵੰਸ਼ ਦਾ ਕੋਈ ਵੀ ਯਹੋਵਾਹ ਦੀ ਸਭਾ ਵਿੱਚ ਨਾ ਵੜੇ।
3
ਕੋਈ ਅੰਮੋਨੀ ਜਾਂ ਮੋਆਬੀ ਯਹੋਵਾਹ ਦੀ ਸਭਾ ਵਿੱਚ ਨਾ ਵੜੇ ਸਗੋਂ ਦਸਵੀਂ ਪੀੜ੍ਹੀ ਤੱਕ ਉਨ੍ਹਾਂ ਦੇ ਵੰਸ਼ ਦਾ ਕੋਈ ਵੀ ਯਹੋਵਾਹ ਦੀ ਸਭਾ ਵਿੱਚ ਕਦੀ ਨਾ ਵੜੇ।
4
ਇਸ ਦਾ ਕਾਰਨ ਇਹ ਹੈ ਕਿ ਜਦ ਤੁਸੀਂ ਮਿਸਰ ਵਿੱਚੋਂ ਨਿੱਕਲੇ ਸੀ ਤਦ ਉਹ ਰੋਟੀ ਪਾਣੀ ਲੈ ਕੇ ਰਾਹ ਵਿੱਚ ਤੁਹਾਨੂੰ ਮਿਲਣ ਲਈ ਨਹੀਂ ਨਿੱਕਲੇ, ਸਗੋਂ ਉਨ੍ਹਾਂ ਨੇ ਤੁਹਾਡੇ ਵਿਰੁੱਧ ਬਓਰ ਦੇ ਪੁੱਤਰ ਬਿਲਆਮ ਨੂੰ ਭਾੜੇ ਉੱਤੇ ਮਸੋਪੋਤਾਮੀਆ ਦੇ ਪਥੋਰ ਵਿੱਚੋਂ ਸੱਦਿਆ, ਤਾਂ ਜੋ ਉਹ ਤੁਹਾਨੂੰ ਸਰਾਪ ਦੇਵੇ।
5
ਪਰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਬਿਲਆਮ ਦੀ ਨਾ ਸੁਣੀ, ਸਗੋਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਲਈ ਸਰਾਪ ਨੂੰ ਬਰਕਤ ਵਿੱਚ ਬਦਲ ਦਿੱਤਾ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਪ੍ਰੇਮ ਰੱਖਦਾ ਹੈ।
6
ਤੁਸੀਂ ਆਪਣੇ ਜੀਵਨ ਭਰ ਉਨ੍ਹਾਂ ਦੀ ਸੁੱਖ-ਸਾਂਦ ਅਤੇ ਭਲਿਆਈ ਨਾ ਭਾਲੋ।
7
ਤੁਸੀਂ ਕਿਸੇ ਅਦੋਮੀ ਤੋਂ ਘਿਰਣਾ ਨਾ ਕਰਿਓ, ਕਿਉਂ ਜੋ ਉਹ ਤੁਹਾਡਾ ਭਰਾ ਹੈ। ਤੁਸੀਂ ਕਿਸੇ ਮਿਸਰੀ ਤੋਂ ਵੀ ਘਿਰਣਾ ਨਾ ਕਰਿਓ ਕਿਉਂ ਜੋ ਤੁਸੀਂ ਉਸ ਦੇ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇ।
8
ਉਨ੍ਹਾਂ ਦੇ ਪੁੱਤਰ ਜਿਹੜੇ ਤੀਜੀ ਪੀੜ੍ਹੀ ਵਿੱਚ ਉਨ੍ਹਾਂ ਤੋਂ ਜੰਮਣ, ਉਹ ਯਹੋਵਾਹ ਦੀ ਸਭਾ ਵਿੱਚ ਆ ਸਕਦੇ ਹਨ।
9
ਜਦ ਤੁਸੀਂ ਜਾ ਕੇ ਆਪਣੇ ਵੈਰੀਆਂ ਦੇ ਵਿਰੁੱਧ ਛਾਉਣੀ ਲਾਓ ਤਾਂ ਤੁਸੀਂ ਹਰੇਕ ਬੁਰੀ ਗੱਲ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਿਓ।
10
ਜੇ ਤੁਹਾਡੇ ਵਿੱਚ ਕੋਈ ਮਨੁੱਖ ਹੋਵੇ ਜਿਹੜਾ ਅਣਜਾਣੇ ਹੀ ਰਾਤ ਨੂੰ ਅਸ਼ੁੱਧ ਹੋ ਗਿਆ ਹੋਵੇ, ਤਾਂ ਉਹ ਛਾਉਣੀ ਵਿੱਚੋਂ ਬਾਹਰ ਚਲਿਆ ਜਾਵੇ, ਉਹ ਛਾਉਣੀ ਵਿੱਚ ਨਾ ਆਵੇ।
11
ਪਰ ਸ਼ਾਮ ਦੇ ਸਮੇਂ ਉਹ ਪਾਣੀ ਨਾਲ ਨਹਾਵੇ ਅਤੇ ਜਦ ਸੂਰਜ ਡੁੱਬ ਗਿਆ ਹੋਵੇ, ਤਦ ਉਹ ਛਾਉਣੀ ਵਿੱਚ ਆ ਜਾਵੇ।
12
ਛਾਉਣੀ ਦੇ ਬਾਹਰ ਇੱਕ ਪਾਸੇ ਨੂੰ ਤੁਹਾਡੇ ਲਈ ਇੱਕ ਸਥਾਨ ਹੋਵੇ, ਜਿੱਥੇ ਤੁਸੀਂ ਜੰਗਲ-ਪਾਣੀ ਲਈ ਜਾਓ।
13
ਤੁਹਾਡੇ ਸੰਦਾਂ ਵਿੱਚ ਤੁਹਾਡੇ ਕੋਲ ਇੱਕ ਰੰਬੀ ਹੋਵੇ ਅਤੇ ਜਦ ਤੁਸੀਂ ਜੰਗਲ-ਪਾਣੀ ਲਈ ਬੈਠੋ, ਤਦ ਉਸ ਦੇ ਨਾਲ ਮਿੱਟੀ ਪੁੱਟ ਕੇ ਆਪਣੇ ਮਲ ਨੂੰ ਢੱਕ ਦਿਓ।
14
ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਛੁਡਾਉਣ ਲਈ ਅਤੇ ਤੁਹਾਡੇ ਵੈਰੀਆਂ ਨੂੰ ਤੁਹਾਡੇ ਅੱਗੇ ਹਰਾਉਣ ਲਈ ਤੁਹਾਡੀ ਛਾਉਣੀ ਦੇ ਵਿੱਚ ਫਿਰਦਾ ਹੈ, ਇਸ ਲਈ ਤੁਹਾਡੀ ਛਾਉਣੀ ਪਵਿੱਤਰ ਹੋਵੇ, ਅਜਿਹਾ ਨਾ ਹੋਵੇ ਕਿ ਉਹ ਤੁਹਾਡੇ ਵਿੱਚ ਕੁਝ ਅਸ਼ੁੱਧਤਾ ਵੇਖੇ ਅਤੇ ਮੁੜ ਜਾਵੇ।
15
ਜਿਹੜਾ ਦਾਸ ਆਪਣੇ ਸੁਆਮੀ ਕੋਲੋਂ ਨੱਠ ਕੇ ਤੇਰੇ ਕੋਲ ਆ ਜਾਵੇ, ਤੂੰ ਉਸ ਨੂੰ ਉਸ ਦੇ ਸੁਆਮੀ ਨੂੰ ਨਾ ਮੋੜੀਂ,
16
ਉਹ ਤੇਰੇ ਵਿਚਕਾਰ, ਤੇਰੇ ਨਾਲ ਉਸ ਸਥਾਨ ਵਿੱਚ ਵੱਸ ਜਾਵੇ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਉਸ ਨੂੰ ਚੰਗਾ ਲੱਗੇ। ਤੂੰ ਉਸ ਨੂੰ ਦੁੱਖ ਨਾ ਦੇਵੀਂ।
17
ਇਸਰਾਏਲ ਦੀਆਂ ਧੀਆਂ ਵਿੱਚੋਂ ਕੋਈ ਵੀ ਦੇਵਦਾਸੀ ਨਾ ਹੋਵੇ, ਅਤੇ ਨਾ ਹੀ ਇਸਰਾਏਲ ਦੇ ਪੁੱਤਰਾਂ ਵਿੱਚੋਂ ਕੋਈ ਅਜਿਹਾ ਬੁਰਾ ਕੰਮ ਕਰਨ ਵਾਲਾ ਹੋਵੇ।
18
ਤੂੰ ਵੇਸਵਾ ਦਾ ਭਾੜਾ ਅਤੇ ਪੁਰਖਗਾਮੀ ਦੀ ਕਮਾਈ ਕਿਸੇ ਸੁੱਖਣਾ ਨੂੰ ਪੂਰਾ ਕਰਨ ਲਈ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਵਿੱਚ ਨਾ ਲਿਆਵੀਂ, ਕਿਉਂ ਜੋ ਇਹ ਦੋਵੇਂ ਯਹੋਵਾਹ ਤੇਰੇ ਪਰਮੇਸ਼ੁਰ ਲਈ ਇੱਕੋ ਜਿਹੇ ਘਿਣਾਉਣੇ ਹਨ।
19
ਤੂੰ ਆਪਣੇ ਭਰਾ ਨੂੰ ਬਿਆਜ ਉੱਤੇ ਕਰਜ਼ਾ ਨਾ ਦੇਵੀਂ, ਭਾਵੇਂ ਚਾਂਦੀ, ਭਾਵੇਂ ਅੰਨ, ਜਾਂ ਹੋਰ ਕੋਈ ਵੀ ਚੀਜ਼ ਜਿਹੜੀ ਬਿਆਜ ਉੱਤੇ ਦਿੱਤੀ ਜਾਂਦੀ ਹੈ, ਉਹ ਬਿਆਜ ਉੱਤੇ ਨਾ ਦੇਵੀਂ।
20
ਤੂੰ ਪਰਦੇਸੀ ਨੂੰ ਬਿਆਜ ਉੱਤੇ ਕਰਜ਼ਾ ਦੇ ਸਕਦਾ ਹੈਂ, ਪਰ ਆਪਣੇ ਭਰਾ ਨਾਲ ਅਜਿਹਾ ਨਾ ਕਰੀਂ, ਤਾਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਉਸ ਦੇਸ਼ ਵਿੱਚ ਜਿਸ ਉੱਤੇ ਅਧਿਕਾਰ ਕਰਨ ਲਈ ਤੂੰ ਜਾਂਦਾ ਹੈਂ, ਤੇਰੇ ਹੱਥ ਦੇ ਸਾਰੇ ਕੰਮਾਂ ਉੱਤੇ ਤੈਨੂੰ ਬਰਕਤ ਦੇਵੇ।
21
ਜਦ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੁੱਖਣਾ ਸੁੱਖੇਂ ਤਾਂ ਉਸ ਨੂੰ ਪੂਰਾ ਕਰਨ ਵਿੱਚ ਢਿੱਲ ਨਾ ਕਰੀਂ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਉਸ ਨੂੰ ਜ਼ਰੂਰ ਹੀ ਤੇਰੇ ਕੋਲੋਂ ਲੈ ਲਵੇਗਾ ਅਤੇ ਢਿੱਲ ਕਰਨਾ ਤੇਰੇ ਲਈ ਪਾਪ ਹੋਵੇਗਾ।
22
ਪਰ ਜੇ ਤੂੰ ਸੁੱਖਣਾ ਨਾ ਸੁੱਖੇਂ ਤਾਂ ਉਹ ਤੇਰੇ ਲਈ ਪਾਪ ਨਹੀਂ ਹੋਵੇਗੀ।
23
ਜੋ ਕੁਝ ਤੇਰੇ ਮੂੰਹ ਤੋਂ ਨਿੱਕਲੇ ਤੂੰ ਉਸ ਨੂੰ ਪੂਰਾ ਕਰੀਂ, ਜਿਵੇਂ ਤੂੰ ਆਪਣੇ ਮੂੰਹ ਤੋਂ ਬਚਨ ਕੱਢਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਖੁਸ਼ੀ ਦੀ ਭੇਟ ਸੁੱਖੀ, ਉਸੇ ਤਰ੍ਹਾਂ ਹੀ ਉਸ ਨੂੰ ਪੂਰਾ ਕਰੀਂ।
24
ਜਦ ਤੂੰ ਆਪਣੇ ਗੁਆਂਢੀ ਦੇ ਅੰਗੂਰੀ ਬਾਗ਼ ਵਿੱਚ ਜਾਵੇਂ, ਤਾਂ ਤੂੰ ਆਪਣੀ ਇੱਛਾ ਅਨੁਸਾਰ ਅੰਗੂਰ ਖਾ ਸਕਦਾ ਹੈਂ ਪਰ ਤੂੰ ਆਪਣੇ ਭਾਂਡੇ ਵਿੱਚ ਕੁਝ ਨਾ ਪਾਈਂ।
25
ਜਦ ਤੂੰ ਆਪਣੇ ਗੁਆਂਢੀ ਦੀ ਖੜ੍ਹੀ ਫ਼ਸਲ ਵਿੱਚ ਜਾਵੇਂ, ਤਾਂ ਤੂੰ ਆਪਣੇ ਹੱਥ ਨਾਲ ਤਾਂ ਸਿੱਟੇ ਤੋੜ ਸਕਦਾ ਹੈ, ਪਰ ਤੂੰ ਆਪਣੇ ਗੁਆਂਢੀ ਦੀ ਖੜ੍ਹੀ ਫ਼ਸਲ ਵਿੱਚ ਦਾਤੀ ਨਾ ਚਲਾਈਂ।
← Chapter 22
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 24 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34