bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Deuteronomy 28
Deuteronomy 28
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 27
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 29 →
1
ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਮਨ ਲਾ ਕੇ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਉੱਚਾ ਕਰੇਗਾ।
2
ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋ, ਤਾਂ ਇਹ ਸਾਰੀਆਂ ਅਸੀਸਾਂ ਤੁਹਾਡੇ ਉੱਤੇ ਆਉਣਗੀਆਂ, ਸਗੋਂ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਮਿਲਣਗੀਆਂ।
3
ਮੁਬਾਰਕ ਹੋਵੋਗੇ ਤੁਸੀਂ ਸ਼ਹਿਰ ਵਿੱਚ ਅਤੇ ਮੁਬਾਰਕ ਹੋਵੋਗੇ ਤੁਸੀਂ ਖੇਤ ਵਿੱਚ,
4
ਮੁਬਾਰਕ ਹੋਵੇਗਾ ਤੁਹਾਡੇ ਸਰੀਰ ਦਾ ਫਲ, ਤੁਹਾਡੀ ਜ਼ਮੀਨ ਦਾ ਫਲ, ਤੁਹਾਡੇ ਪਸ਼ੂਆਂ ਦੇ ਫਲ, ਤੁਹਾਡੇ ਚੌਣੇ ਦਾ ਵਾਧਾ ਅਤੇ ਤੁਹਾਡੇ ਇੱਜੜ ਦੇ ਬੱਚੇ।
5
ਮੁਬਾਰਕ ਹੋਵੇਗੀ ਤੁਹਾਡੀ ਟੋਕਰੀ ਅਤੇ ਤੁਹਾਡੀ ਪਰਾਤ,
6
ਮੁਬਾਰਕ ਹੋਵੋਗੇ ਤੁਸੀਂ ਅੰਦਰ ਆਉਂਦੇ ਹੋਏ ਅਤੇ ਮੁਬਾਰਕ ਹੋਵੋਗੇ ਤੁਸੀਂ ਬਾਹਰ ਜਾਂਦੇ ਹੋਏ,
7
ਯਹੋਵਾਹ ਤੁਹਾਡੇ ਵੈਰੀਆਂ ਨੂੰ ਜਿਹੜੇ ਤੁਹਾਡੇ ਵਿਰੁੱਧ ਉੱਠਦੇ ਹਨ, ਤੁਹਾਡੇ ਅੱਗਿਓਂ ਮਰਵਾ ਸੁੱਟੇਗਾ। ਉਹ ਇੱਕ ਰਾਹ ਤੋਂ ਆਉਣਗੇ ਪਰ ਸੱਤ ਰਾਹਾਂ ਤੋਂ ਤੁਹਾਡੇ ਅੱਗਿਓਂ ਭੱਜਣਗੇ।
8
ਯਹੋਵਾਹ ਤੁਹਾਡੇ ਭੰਡਾਰਾਂ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਅਸੀਸ ਦੀ ਆਗਿਆ ਦੇਵੇਗਾ ਅਤੇ ਜਿਹੜਾ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਉਸ ਵਿੱਚ ਉਹ ਤੁਹਾਨੂੰ ਅਸੀਸ ਦੇਵੇਗਾ।
9
ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਸ ਦੇ ਮਾਰਗਾਂ ਉੱਤੇ ਚੱਲੋ, ਤਾਂ ਜਿਵੇਂ ਉਸ ਨੇ ਤੁਹਾਡੇ ਨਾਲ ਸਹੁੰ ਖਾਧੀ ਹੈ, ਯਹੋਵਾਹ ਤੁਹਾਨੂੰ ਆਪਣੇ ਲਈ ਇੱਕ ਪਵਿੱਤਰ ਪਰਜਾ ਕਰਕੇ ਕਾਇਮ ਕਰੇਗਾ।
10
ਅਤੇ ਧਰਤੀ ਦੇ ਸਾਰੇ ਲੋਕ ਵੇਖਣਗੇ ਕਿ ਤੁਸੀਂ ਯਹੋਵਾਹ ਦੇ ਨਾਮ ਤੋਂ ਪੁਕਾਰੇ ਜਾਂਦੇ ਹੋ, ਤਾਂ ਉਹ ਤੁਹਾਡੇ ਤੋਂ ਡਰਨਗੇ।
11
ਅਤੇ ਜਿਸ ਦੇਸ਼ ਨੂੰ ਤੁਹਾਨੂੰ ਦੇਣ ਦੀ ਸਹੁੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਉਸ ਵਿੱਚ ਯਹੋਵਾਹ ਤੁਹਾਡੇ ਪਦਾਰਥਾਂ ਨੂੰ ਅਰਥਾਤ ਤੁਹਾਡੇ ਸਰੀਰਾਂ ਦੇ ਫਲ, ਤੁਹਾਡੇ ਚੌਣੇ ਦੇ ਫਲ, ਅਤੇ ਤੁਹਾਡੀ ਜ਼ਮੀਨ ਦੇ ਫਲ ਨੂੰ ਵਧਾਵੇਗਾ।
12
ਯਹੋਵਾਹ ਤੁਹਾਡੇ ਲਈ ਆਪਣਾ ਚੰਗਾ ਅਕਾਸ਼ ਰੂਪੀ ਭੰਡਾਰ ਖੋਲ੍ਹੇਗਾ ਕਿ ਵੇਲੇ ਸਿਰ ਤੁਹਾਡੀ ਧਰਤੀ ਉੱਤੇ ਮੀਂਹ ਵਰ੍ਹਾਵੇ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦੇਵੇ। ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਆਪ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ।
13
ਯਹੋਵਾਹ ਤੁਹਾਨੂੰ ਪੂਛ ਨਹੀਂ, ਸਗੋਂ ਸਿਰ ਠਹਿਰਾਵੇਗਾ ਅਤੇ ਤੁਸੀਂ ਹੇਠਾਂ ਨਹੀਂ ਸਗੋਂ ਉੱਤੇ ਹੀ ਰਹੋਗੇ, ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨੋ, ਜਿਨ੍ਹਾਂ ਦੀ ਪਾਲਨਾ ਕਰਨ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ।
14
ਅਤੇ ਤੁਸੀਂ ਇਨ੍ਹਾਂ ਗੱਲਾਂ ਤੋਂ ਜਿਨ੍ਹਾਂ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ, ਸੱਜੇ ਜਾਂ ਖੱਬੇ ਨਾ ਮੁੜੋ ਕਿ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਜਾ ਕੇ ਉਹਨਾਂ ਦੀ ਪੂਜਾ ਕਰੋ।
15
ਪਰ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਣਾ ਨਾ ਕਰੋ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਅਤੇ ਤੁਹਾਨੂੰ ਆ ਫੜ੍ਹਨਗੇ,
16
ਸਰਾਪੀ ਹੋਵੋਗੇ ਤੁਸੀਂ ਸ਼ਹਿਰ ਵਿੱਚ ਅਤੇ ਸਰਾਪੀ ਹੋਵੋਗੇ ਤੁਸੀਂ ਖੇਤ ਵਿੱਚ,
17
ਸਰਾਪੀ ਹੋਵੇਗੀ ਤੁਹਾਡੀ ਟੋਕਰੀ ਅਤੇ ਤੁਹਾਡੀ ਪਰਾਤ,
18
ਸਰਾਪੀ ਹੋਵੇਗਾ ਤੁਹਾਡੇ ਸਰੀਰ ਦਾ ਫਲ, ਤੁਹਾਡੀ ਜ਼ਮੀਨ ਦਾ ਫਲ, ਤੁਹਾਡੇ ਚੌਣੇ ਦਾ ਵਾਧਾ ਅਤੇ ਤੁਹਾਡੇ ਇੱਜੜ ਦੇ ਬੱਚੇ,
19
ਸਰਾਪੀ ਹੋਵੋਗੇ ਤੁਸੀਂ ਅੰਦਰ ਆਉਂਦੇ ਹੋਏ ਅਤੇ ਸਰਾਪੀ ਹੋਵੋਗੇ ਤੁਸੀਂ ਬਾਹਰ ਜਾਂਦੇ ਹੋਏ,
20
ਯਹੋਵਾਹ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ, ਜਿਨ੍ਹਾਂ ਨਾਲ ਤੁਸੀਂ ਮੈਨੂੰ ਤਿਆਗ ਦਿੱਤਾ, ਤੁਹਾਡੇ ਉੱਤੇ ਸਰਾਪ, ਘਬਰਾਹਟ ਅਤੇ ਤਾੜਨਾ ਪਾਵੇਗਾ, ਜਦ ਤੱਕ ਤੁਸੀਂ ਬਰਬਾਦ ਹੋ ਕੇ ਛੇਤੀ ਨਾਲ ਨਾਸ ਨਾ ਹੋ ਜਾਓ।
21
ਯਹੋਵਾਹ ਤੁਹਾਡੇ ਉੱਤੇ ਬਵਾ ਪਾਵੇਗਾ, ਜਦ ਤੱਕ ਉਹ ਤੁਹਾਨੂੰ ਉਸ ਦੇਸ਼ ਵਿੱਚੋਂ ਮਿਟਾ ਨਾ ਦੇਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ।
22
ਯਹੋਵਾਹ ਤੁਹਾਨੂੰ ਤਪਦਿੱਕ, ਤਾਪ, ਸੋਜ, ਤਿੱਖੀ ਤਪਸ਼, ਸੋਕੇ ਅਤੇ ਉੱਲੀ ਨਾਲ ਮਾਰੇਗਾ। ਉਹ ਤਦ ਤੱਕ ਤੁਹਾਡੇ ਪਿੱਛੇ ਲੱਗੀਆਂ ਰਹਿਣਗੀਆਂ, ਜਦ ਤੱਕ ਤੁਸੀਂ ਨਾਸ ਨਾ ਹੋ ਜਾਓ।
23
ਅਤੇ ਤੁਹਾਡੇ ਸਿਰ ਦੇ ਉੱਤੇ ਅਕਾਸ਼ ਪਿੱਤਲ ਵਰਗਾ ਹੋ ਜਾਵੇਗਾ ਅਤੇ ਤੇਰੇ ਪੈਰਾਂ ਹੇਠ ਧਰਤੀ ਲੋਹੇ ਵਰਗੀ ਹੋ ਜਾਵੇਗੀ।
24
ਯਹੋਵਾਹ ਤੁਹਾਡੀ ਧਰਤੀ ਦੇ ਮੀਂਹ ਨੂੰ ਘੱਟਾ ਅਤੇ ਧੂੜ ਬਣਾ ਦੇਵੇਗਾ। ਉਹ ਇਸ ਨੂੰ ਅਕਾਸ਼ ਤੋਂ ਤਦ ਤੱਕ ਤੁਹਾਡੇ ਉੱਤੇ ਪਾਵੇਗਾ, ਜਦ ਤੱਕ ਤੁਸੀਂ ਮਿਟ ਨਾ ਜਾਓ।
25
ਯਹੋਵਾਹ ਤੁਹਾਨੂੰ ਤੁਹਾਡੇ ਵੈਰੀਆਂ ਦੇ ਅੱਗੇ ਮਰਵਾ ਸੁੱਟੇਗਾ। ਤੁਸੀਂ ਇੱਕ ਰਾਹ ਤੋਂ ਉਨ੍ਹਾਂ ਦੇ ਵਿਰੁੱਧ ਜਾਓਗੇ, ਪਰ ਸੱਤ ਰਾਹਾਂ ਤੋਂ ਹੋ ਕੇ ਉਨ੍ਹਾਂ ਦੇ ਸਾਹਮਣਿਓਂ ਭੱਜੋਗੇ ਅਤੇ ਤੁਸੀਂ ਧਰਤੀ ਦੇ ਸਾਰੇ ਰਾਜਾਂ ਲਈ ਇੱਕ ਡਰਾਉਣਾ ਨਮੂਨਾ ਹੋਵੋਗੇ।
26
ਤੁਹਾਡੀਆਂ ਲਾਸ਼ਾਂ ਅਕਾਸ਼ ਦੇ ਸਾਰੇ ਪੰਛੀਆਂ ਅਤੇ ਧਰਤੀ ਦੇ ਸਾਰੇ ਜਾਨਵਰਾਂ ਦਾ ਭੋਜਨ ਹੋਣਗੀਆਂ ਅਤੇ ਉਨ੍ਹਾਂ ਨੂੰ ਕੋਈ ਹਟਾਉਣ ਵਾਲਾ ਵੀ ਨਾ ਹੋਵੇਗਾ।
27
ਯਹੋਵਾਹ ਤੁਹਾਨੂੰ ਮਿਸਰੀ ਫੋੜਿਆਂ, ਬਵਾਸੀਰ, ਦੱਦਰੀ ਅਤੇ ਖਾਰਸ਼ ਨਾਲ ਅਜਿਹਾ ਮਾਰੇਗਾ, ਜਿਨ੍ਹਾਂ ਤੋਂ ਤੁਸੀਂ ਚੰਗੇ ਨਹੀਂ ਹੋ ਸਕੋਗੇ।
28
ਯਹੋਵਾਹ ਤੁਹਾਨੂੰ ਪਾਗਲਪਣ, ਅੰਨ੍ਹਪੁਣੇ ਅਤੇ ਮਨ ਦੀ ਘਬਰਾਹਟ ਨਾਲ ਮਾਰੇਗਾ,
29
ਜਿਵੇਂ ਅੰਨ੍ਹਾ ਹਨੇਰੇ ਵਿੱਚ ਟੋਹੰਦਾ ਫਿਰਦਾ ਹੈ, ਉਸੇ ਤਰ੍ਹਾਂ ਤੁਸੀਂ ਦੁਪਹਿਰ ਨੂੰ ਟੋਹੰਦੇ ਫਿਰੋਗੇ। ਤੁਸੀਂ ਆਪਣੇ ਰਾਹਾਂ ਵਿੱਚ ਸਫ਼ਲ ਨਹੀਂ ਹੋਵੋਗੇ। ਤੁਸੀਂ ਸਦਾ ਲਈ ਦੱਬੇ ਰਹੋਗੇ ਅਤੇ ਲੁੱਟੇ ਜਾਓਗੇ, ਪਰ ਤੁਹਾਨੂੰ ਕੋਈ ਬਚਾਉਣ ਵਾਲਾ ਨਹੀਂ ਹੋਵੇਗਾ
30
ਤੁਸੀਂ ਕਿਸੇ ਇਸਤਰੀ ਨਾਲ ਮੰਗਣੀ ਕਰੋਗੇ ਪਰ ਦੂਜਾ ਪੁਰਖ ਉਸ ਦੇ ਨਾਲ ਲੇਟੇਗਾ। ਘਰ ਤੁਸੀਂ ਬਣਾਓਗੇ, ਪਰ ਉਸ ਵਿੱਚ ਵੱਸੋਗੇ ਨਹੀਂ, ਅੰਗੂਰੀ ਬਾਗ਼ ਤੁਸੀਂ ਲਾਓਗੇ, ਪਰ ਤੁਸੀਂ ਉਸ ਦਾ ਫਲ ਨਾ ਖਾਓਗੇ।
31
ਤੁਹਾਡਾ ਬਲ਼ਦ ਤੁਹਾਡੀਆਂ ਅੱਖਾਂ ਦੇ ਸਾਹਮਣੇ ਮਾਰਿਆ ਜਾਵੇਗਾ ਪਰ ਤੁਸੀਂ ਉਸ ਦਾ ਮਾਸ ਨਹੀਂ ਖਾਓਗੇ, ਤੁਹਾਡਾ ਗਧਾ ਤੁਹਾਡੇ ਸਾਹਮਣੇ ਲੁੱਟ ਵਿੱਚ ਚਲਾ ਜਾਵੇਗਾ ਅਤੇ ਫੇਰ ਮੁੜ ਤੁਹਾਨੂੰ ਨਹੀਂ ਲੱਭੇਗਾ। ਤੁਹਾਡਾ ਇੱਜੜ ਤੁਹਾਡੇ ਵੈਰੀਆਂ ਨੂੰ ਦਿੱਤਾ ਜਾਵੇਗਾ, ਪਰ ਤੁਹਾਡਾ ਕੋਈ ਬਚਾਉਣ ਵਾਲਾ ਨਾ ਹੋਵੇਗਾ।
32
ਤੁਹਾਡੇ ਪੁੱਤਰ ਅਤੇ ਧੀਆਂ ਦੂਜੇ ਲੋਕਾਂ ਨੂੰ ਦਿੱਤੇ ਜਾਣਗੇ ਅਤੇ ਤੁਹਾਡੀਆਂ ਅੱਖਾਂ ਸਾਰਾ ਦਿਨ ਉਨ੍ਹਾਂ ਨੂੰ ਵੇਖਣ ਲਈ ਲੋਚਦੇ-ਲੋਚਦੇ ਤਰਸ ਜਾਣਗੀਆਂ, ਪਰ ਤੁਹਾਡੇ ਹੱਥਾਂ ਵਿੱਚ ਕੋਈ ਜ਼ੋਰ ਨਹੀਂ ਹੋਵੇਗਾ।
33
ਤੁਹਾਡੀ ਜ਼ਮੀਨ ਦਾ ਫਲ ਅਤੇ ਤੁਹਾਡੀ ਸਾਰੀ ਕਮਾਈ ਉਹ ਲੋਕ ਖਾਣਗੇ, ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ। ਤੁਸੀਂ ਸਦਾ ਲਈ ਦੱਬੇ ਰਹੋਗੇ ਅਤੇ ਕੁਚਲੇ ਜਾਓਗੇ।
34
ਤੁਸੀਂ ਆਪਣੀਆਂ ਅੱਖਾਂ ਨਾਲ ਵੇਖ-ਵੇਖ ਕੇ ਕਮਲੇ ਹੋ ਜਾਓਗੇ।
35
ਯਹੋਵਾਹ ਤੁਹਾਨੂੰ ਗੋਡਿਆਂ ਅਤੇ ਲੱਤਾਂ ਵਿੱਚ, ਸਗੋਂ ਪੈਰ ਦੇ ਤਲੇ ਤੋਂ ਸਿਰ ਦੀ ਚੋਟੀ ਤੱਕ ਬਹੁਤ ਬੁਰੇ ਫੋੜਿਆਂ ਨਾਲ ਮਾਰੇਗਾ, ਜਿਨ੍ਹਾਂ ਤੋਂ ਤੁਸੀਂ ਚੰਗੇ ਨਾ ਹੋ ਸਕੋਗੇ।
36
ਯਹੋਵਾਹ ਤੁਹਾਨੂੰ ਅਤੇ ਤੁਹਾਡੇ ਰਾਜੇ ਨੂੰ ਜਿਸ ਨੂੰ ਤੁਸੀਂ ਆਪਣੇ ਉੱਤੇ ਠਹਿਰਾਓਗੇ, ਇੱਕ ਕੌਮ ਵਿੱਚ ਪਹੁੰਚਾਵੇਗਾ ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ।
37
ਅਤੇ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿੱਥੇ-ਜਿੱਥੇ ਯਹੋਵਾਹ ਤੁਹਾਨੂੰ ਧੱਕ ਦੇਵੇਗਾ, ਇੱਕ ਭਿਆਨਕ ਨਮੂਨਾ, ਕਹਾਉਤ ਅਤੇ ਮਖ਼ੌਲ ਦਾ ਕਾਰਨ ਬਣ ਜਾਓਗੇ।
38
ਤੁਸੀਂ ਖੇਤ ਵਿੱਚ ਬੀਜ ਤਾਂ ਬਹੁਤ ਲੈ ਕੇ ਜਾਓਗੇ ਪਰ ਉਪਜ ਥੋੜ੍ਹੀ ਹੀ ਇਕੱਠੀ ਕਰੋਗੇ, ਕਿਉਂ ਜੋ ਟਿੱਡੀਆਂ ਉਸ ਨੂੰ ਖਾ ਜਾਣਗੀਆਂ।
39
ਤੁਸੀਂ ਅੰਗੂਰੀ ਬਾਗ਼ ਲਾ ਕੇ ਉਸ ਵਿੱਚ ਕੰਮ ਤਾਂ ਕਰੋਗੇ, ਪਰ ਨਾ ਤਾਂ ਤੁਸੀਂ ਉਸ ਦੀ ਮਧ ਪੀਓਗੇ ਅਤੇ ਨਾ ਹੀ ਗੁੱਛੇ ਇਕੱਠੇ ਕਰੋਗੇ, ਕਿਉਂ ਜੋ ਕੀੜਾ ਉਨ੍ਹਾਂ ਨੂੰ ਖਾ ਜਾਵੇਗਾ।
40
ਤੁਹਾਡੀਆਂ ਸਾਰੀਆਂ ਹੱਦਾਂ ਵਿੱਚ ਜ਼ੈਤੂਨ ਦੇ ਰੁੱਖ ਤਾਂ ਹੋਣਗੇ, ਪਰ ਉਨ੍ਹਾਂ ਦਾ ਤੇਲ ਤੁਸੀਂ ਆਪਣੇ ਸਰੀਰ ਤੇ ਨਾ ਮਲ ਸਕੋਗੇ, ਕਿਉਂ ਜੋ ਉਨ੍ਹਾਂ ਦਾ ਫਲ ਝੜ ਜਾਵੇਗਾ।
41
ਤੁਹਾਡੇ ਪੁੱਤਰ ਅਤੇ ਧੀਆਂ ਪੈਦਾ ਹੋਣਗੇ ਪਰ ਉਹ ਤੁਹਾਡੇ ਨਾ ਹੋਣਗੇ, ਕਿਉਂ ਜੋ ਉਹ ਗੁਲਾਮੀ ਵਿੱਚ ਚਲੇ ਜਾਣਗੇ।
42
ਤੁਹਾਡੇ ਸਾਰੇ ਰੁੱਖਾਂ ਅਤੇ ਤੁਹਾਡੀ ਜ਼ਮੀਨ ਦੇ ਸਾਰੇ ਫਲਾਂ ਨੂੰ ਟਿੱਡੀਆਂ ਖਾ ਜਾਣਗੀਆਂ।
43
ਉਹ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਹੈ, ਤੁਹਾਡੇ ਨਾਲੋਂ ਉੱਚਾ ਹੀ ਉੱਚਾ ਹੁੰਦਾ ਜਾਵੇਗਾ, ਪਰ ਤੁਸੀਂ ਨੀਵੇਂ ਹੀ ਨੀਵੇਂ ਹੁੰਦੇ ਜਾਓਗੇ।
44
ਉਹ ਤੁਹਾਨੂੰ ਕਰਜ਼ ਦੇਵੇਗਾ ਪਰ ਤੁਸੀਂ ਉਹ ਨੂੰ ਕਰਜ਼ ਨਾ ਦੇਓਗੇ। ਉਹ ਸਿਰ ਹੋਵੇਗਾ ਅਤੇ ਤੁਸੀਂ ਪੂਛ ਹੋਵੋਗੇ।
45
ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਸਗੋਂ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਆ ਫੜ੍ਹਨਗੇ ਜਦ ਤੱਕ ਕਿ ਤੁਸੀਂ ਨਾਸ ਨਾ ਜਾਓ, ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਅਤੇ ਨਾ ਉਸ ਦੇ ਦਿੱਤੇ ਹੋਏ ਹੁਕਮਾਂ ਅਤੇ ਬਿਧੀਆਂ ਦੀ ਪਾਲਨਾ ਕੀਤੀ।
46
ਅਤੇ ਉਹ ਤੁਹਾਡੇ ਉੱਤੇ ਨਾਲੇ ਤੁਹਾਡੇ ਵੰਸ਼ ਉੱਤੇ ਸਦਾ ਤੱਕ ਨਿਸ਼ਾਨ ਅਤੇ ਅਚਰਜ਼ ਲਈ ਹੋਣਗੇ।
47
ਕਿਉਂ ਜੋ ਤੁਸੀਂ ਸਾਰੀਆਂ ਚੀਜ਼ਾਂ ਦੀ ਬਹੁਤਾਇਤ ਹੁੰਦਿਆਂ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਅਨੰਦਤਾਈ ਅਤੇ ਮਨ ਦੀ ਖੁਸ਼ੀ ਨਾਲ ਨਹੀਂ ਕੀਤੀ,
48
ਇਸ ਲਈ ਤੁਸੀਂ ਭੁੱਖ, ਪਿਆਸ, ਨੰਗੇਪਣ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਆਪਣੇ ਵੈਰੀਆਂ ਦੀ ਟਹਿਲ ਸੇਵਾ ਕਰੋਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਵਿਰੁੱਧ ਭੇਜੇਗਾ ਅਤੇ ਉਹ ਲੋਹੇ ਦਾ ਜੂਲਾ ਤੁਹਾਡੀ ਧੌਣ ਉੱਤੇ ਰੱਖੇਗਾ, ਜਦ ਤੱਕ ਤੁਹਾਡਾ ਨਾਸ ਨਾ ਕਰ ਦੇਵੇ।
49
ਯਹੋਵਾਹ ਤੁਹਾਡੇ ਵਿਰੁੱਧ ਦੂਰੋਂ ਅਰਥਾਤ ਧਰਤੀ ਦੇ ਕੰਢੇ ਤੋਂ, ਉਕਾਬ ਦੀ ਤਰ੍ਹਾਂ ਉੱਡਣ ਵਾਲੀ ਇੱਕ ਕੌਮ ਨੂੰ ਲੈ ਆਵੇਗਾ, ਅਜਿਹੀ ਕੌਮ ਜਿਸ ਦੀ ਭਾਸ਼ਾ ਤੁਸੀਂ ਨਹੀਂ ਸਮਝੋਗੇ।
50
ਇੱਕ ਅਜਿਹੀ ਕੌਮ ਜੋ ਨਿਰਦਈ ਹੋਵੇਗੀ, ਜਿਹੜੀ ਨਾ ਬਜ਼ੁਰਗਾਂ ਦਾ ਆਦਰ ਕਰੇਗੀ ਅਤੇ ਨਾ ਜੁਆਨਾਂ ਉੱਤੇ ਦਯਾ ਕਰੇਗੀ,
51
ਜਦ ਤੱਕ ਉਹ ਤੁਹਾਨੂੰ ਮਿਟਾ ਨਾ ਦੇਵੇ, ਉਹ ਤੁਹਾਡੇ ਡੰਗਰਾਂ ਦਾ ਫਲ ਅਤੇ ਤੁਹਾਡੀ ਜ਼ਮੀਨ ਦਾ ਫਲ ਖਾਵੇਗੀ ਅਤੇ ਉਹ ਤੁਹਾਡੇ ਲਈ ਅੰਨ, ਨਵੀਂ ਮਧ, ਤੇਲ ਅਤੇ ਤੁਹਾਡੇ ਚੌਣੇ ਦਾ ਵਾਧਾ ਅਤੇ ਇੱਜੜ ਦੇ ਬੱਚੇ ਨਾ ਛੱਡੇਗੀ, ਜਦ ਤੱਕ ਕਿ ਤੁਹਾਨੂੰ ਨਾਸ ਨਾ ਕਰ ਦੇਵੇ।
52
ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਘੇਰ ਲਵੇਗੀ, ਜਦ ਤੱਕ ਤੁਹਾਡੀਆਂ ਉੱਚੀਆਂ ਅਤੇ ਗੜ੍ਹਾਂ ਵਾਲੀਆਂ ਕੰਧਾਂ ਢਾਹੀਆਂ ਨਾ ਜਾਣ, ਜਿਨ੍ਹਾਂ ਉੱਤੇ ਤੁਸੀਂ ਆਪਣੇ ਦੇਸ਼ ਵਿੱਚ ਭਰੋਸਾ ਰੱਖੀ ਬੈਠੇ ਸੀ। ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਤੁਹਾਡੇ ਸਾਰੇ ਦੇਸ਼ ਦੇ ਅੰਦਰ ਘੇਰ ਲਵੇਗੀ, ਜਿਹੜਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤਾ ਹੈ।
53
ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਨੂੰ ਸਤਾਉਣਗੇ, ਤੁਸੀਂ ਆਪਣੇ ਸਰੀਰ ਦਾ ਫਲ ਅਰਥਾਤ ਆਪਣੇ ਪੁੱਤਰ ਅਤੇ ਧੀਆਂ ਦਾ ਮਾਸ ਖਾਓਗੇ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਵੇਗਾ।
54
ਤੁਹਾਡੇ ਵਿੱਚ ਜਿਹੜਾ ਮਨੁੱਖ ਬਹੁਤ ਸੱਜਣ ਅਤੇ ਕੋਮਲ ਸੁਭਾਓ ਦਾ ਹੋਵੇਗਾ, ਉਸ ਦੀ ਅੱਖ ਵੀ ਆਪਣੇ ਭਰਾ, ਆਪਣੀ ਪਿਆਰੀ ਪਤਨੀ ਅਤੇ ਆਪਣੇ ਬਚੇ ਹੋਏ ਪੁੱਤਰਾਂ ਅਤੇ ਧੀਆਂ ਵੱਲ ਭੈੜੀ ਹੋਵੇਗੀ,
55
ਅਤੇ ਉਹ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਆਪਣੇ ਬੱਚਿਆਂ ਦੇ ਮਾਸ ਵਿੱਚੋਂ ਜਿਹੜਾ ਉਹ ਖਾਂਦਾ ਹੋਵੇਗਾ ਕੁਝ ਨਹੀਂ ਦੇਵੇਗਾ, ਕਿਉਂ ਜੋ ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਸ ਨਾਲ ਤੁਹਾਡੇ ਵੈਰੀ ਤੁਹਾਡੇ ਸਾਰੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਸ ਦੇ ਲਈ ਹੋਰ ਕੁਝ ਬਾਕੀ ਨਹੀਂ ਰਿਹਾ।
56
ਤੁਹਾਡੇ ਵਿੱਚੋਂ ਉਹ ਕੋਮਲ ਅਤੇ ਨਾਜ਼ੁਕ ਇਸਤਰੀ ਜਿਸ ਨੇ ਕਦੀ ਕੋਮਲਤਾ ਅਤੇ ਨਜ਼ਾਕਤ ਦੇ ਕਾਰਨ ਆਪਣੇ ਪੈਰ ਧਰਤੀ ਉੱਤੇ ਰੱਖਣ ਦਾ ਹੌਂਸਲਾ ਨਹੀਂ ਕੀਤਾ, ਉਸ ਦੀ ਅੱਖ ਆਪਣੇ ਪਿਆਰੇ ਪਤੀ ਅਤੇ ਆਪਣੇ ਪੁੱਤਰ ਅਤੇ ਧੀ ਵੱਲ,
57
ਆਪਣੀ ਆਓਲ ਵੱਲ ਜਿਹੜੀ ਉਸ ਦੀਆਂ ਲੱਤਾਂ ਦੇ ਵਿੱਚੋਂ ਦੀ ਨਿੱਕਲੀ ਹੈ ਅਤੇ ਉਨ੍ਹਾਂ ਬੱਚਿਆਂ ਵੱਲ ਭੈੜੀ ਹੋਵੇਗੀ, ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਕਿਉਂ ਜੋ ਉਸ ਘੇਰੇ ਅਤੇ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਡੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਹ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਚੁੱਪ ਕੀਤੇ ਉਹਨਾਂ ਨੂੰ ਖਾ ਜਾਵੇਗੀ।
58
ਜੇਕਰ ਤੁਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪੂਰੇ ਕਰਨ ਦੀ ਪਾਲਣਾ ਨਾ ਕਰੋ ਕਿ ਤੁਸੀਂ ਉਸ ਪ੍ਰਤਾਪੀ ਅਤੇ ਭੈਅ ਦਾਇਕ ਨਾਮ ਤੋਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ,
59
ਤਾਂ ਯਹੋਵਾਹ ਤੁਹਾਡੀਆਂ ਅਤੇ ਤੁਹਾਡੇ ਵੰਸ਼ ਦੀਆਂ ਬਵਾਂ ਨੂੰ ਭਿਆਨਕ ਬਣਾਵੇਗਾ, ਉਹ ਬਵਾਂ ਵੱਡੀਆਂ ਅਤੇ ਬਹੁਤ ਸਮੇਂ ਤੱਕ ਰਹਿਣਗੀਆਂ ਅਤੇ ਰੋਗ ਬੁਰੇ ਅਤੇ ਬਹੁਤ ਸਮੇਂ ਤੱਕ ਰਹਿਣ ਵਾਲੇ ਹੋਣਗੇ।
60
ਉਹ ਤੁਹਾਡੇ ਉੱਤੇ ਉਨ੍ਹਾਂ ਸਾਰੇ ਮਿਸਰੀ ਰੋਗਾਂ ਨੂੰ ਮੁੜ ਲੈ ਆਵੇਗਾ, ਜਿਨ੍ਹਾਂ ਤੋਂ ਤੁਸੀਂ ਡਰਦੇ ਹੋ, ਉਹ ਤੁਹਾਨੂੰ ਲੱਗੇ ਰਹਿਣਗੇ,
61
ਸਗੋਂ ਹਰ ਇੱਕ ਬਿਮਾਰੀ ਅਤੇ ਹਰ ਇੱਕ ਬਿਪਤਾ ਜਿਹੜੀ ਇਸ ਬਿਵਸਥਾ ਦੀ ਪੋਥੀ ਵਿੱਚ ਲਿਖੀ ਨਹੀਂ ਗਈ, ਯਹੋਵਾਹ ਤੁਹਾਡੇ ਉੱਤੇ ਲੈ ਆਵੇਗਾ, ਜਦ ਤੱਕ ਤੁਸੀਂ ਮਿਟ ਨਾ ਜਾਓ।
62
ਭਾਵੇਂ ਤੁਸੀਂ ਆਕਾਸ਼ ਦੇ ਤਾਰਿਆਂ ਜਿੰਨ੍ਹੇ ਸੀ, ਪਰ ਤੁਸੀਂ ਗਿਣਤੀ ਵਿੱਚ ਥੋੜ੍ਹੇ ਜਿਹੇ ਬਾਕੀ ਰਹਿ ਜਾਓਗੇ, ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।
63
ਅਜਿਹਾ ਹੋਵੇਗਾ ਕਿ ਜਿਵੇਂ ਹੁਣ ਯਹੋਵਾਹ ਤੁਹਾਡੇ ਉੱਤੇ ਤੁਹਾਡੀ ਭਲਿਆਈ ਅਤੇ ਤੁਹਾਡੇ ਵਾਧੇ ਲਈ ਖੁਸ਼ ਹੁੰਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡੇ ਉੱਤੇ ਤੁਹਾਨੂੰ ਨਾਸ ਕਰਨ ਅਤੇ ਤੁਹਾਨੂੰ ਮਿਟਾਉਣ ਲਈ ਖੁਸ਼ ਹੋਵੇਗਾ ਅਤੇ ਤੁਸੀਂ ਉਸ ਦੇਸ਼ ਵਿੱਚੋਂ ਉਖਾੜੇ ਜਾਓਗੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ।
64
ਯਹੋਵਾਹ ਤੁਹਾਨੂੰ ਸਾਰਿਆਂ ਲੋਕਾਂ ਵਿੱਚ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਖਿਲਾਰ ਦੇਵੇਗਾ ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਦੇਵਤੇ ਜਿਹਨਾਂ ਨੂੰ ਨਾ ਤੁਸੀਂ ਅਤੇ ਨਾ ਤੁਹਾਡੇ ਪੁਰਖਿਆਂ ਜਾਣਦੇ ਸਨ।
65
ਇਹਨਾਂ ਕੌਮਾਂ ਵਿੱਚ ਤੁਸੀਂ ਸੁੱਖ ਨਾ ਪਾਓਗੇ ਅਤੇ ਨਾ ਤੁਹਾਡੇ ਪੈਰ ਦੇ ਤਲੇ ਨੂੰ ਆਰਾਮ ਹੋਵੇਗਾ, ਸਗੋਂ ਉੱਥੇ ਯਹੋਵਾਹ ਤੁਹਾਨੂੰ ਕੰਬਣ ਵਾਲੇ ਦਿਲ, ਅੱਖਾਂ ਦਾ ਧੁੰਦਲਾਪਣ ਅਤੇ ਮਨ ਦੀ ਘਬਰਾਹਟ ਦੇਵੇਗਾ।
66
ਤੁਹਾਡਾ ਜੀਵਨ ਤੁਹਾਡੇ ਅੱਗੇ ਦੁਬਧਾ ਵਿੱਚ ਅਟਕਿਆ ਰਹੇਗਾ ਅਤੇ ਤੁਸੀਂ ਦਿਨ ਰਾਤ ਡਰਦੇ ਰਹੋਗੇ। ਤੁਸੀਂ ਆਪਣੇ ਜੀਉਣ ਦੀ ਆਸ ਛੱਡ ਬੈਠੋਗੇ।
67
ਤੁਹਾਡੇ ਦਿਲ ਵਿੱਚ ਬਣੇ ਹੋਏ ਡਰ ਦੇ ਕਾਰਨ, ਅਤੇ ਉਸ ਸਭ ਦੇ ਕਾਰਨ ਜੋ ਤੁਹਾਡੀਆਂ ਅੱਖਾਂ ਵੇਖਣਗੀਆਂ, ਤੁਸੀਂ ਸਵੇਰ ਨੂੰ ਆਖੋਗੇ, “ਸ਼ਾਮ ਕਦੋਂ ਹੋਵੇਗੀ?” ਅਤੇ ਸ਼ਾਮ ਨੂੰ ਆਖੋਗੇ, “ਸਵੇਰ ਕਦੋਂ ਹੋਵੇਗੀ?”
68
ਅਤੇ ਯਹੋਵਾਹ ਤੁਹਾਨੂੰ ਬੇੜਿਆਂ ਵਿੱਚ ਚੜ੍ਹਾ ਕੇ ਉਸੇ ਰਾਹ ਤੋਂ ਮਿਸਰ ਨੂੰ ਲੈ ਜਾਵੇਗਾ, ਜਿਸ ਦੇ ਵਿਖੇ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਉਸ ਨੂੰ ਫੇਰ ਕਦੀ ਨਹੀਂ ਵੇਖੋਗੇ। ਉੱਥੇ ਤੁਸੀਂ ਆਪਣੇ ਆਪ ਨੂੰ ਆਪਣੇ ਵੈਰੀਆਂ ਦੇ ਹੱਥ ਦਾਸ-ਦਾਸੀਆਂ ਕਰਕੇ ਵੇਚੋਗੇ ਪਰ ਕੋਈ ਖਰੀਦਦਾਰ ਨਹੀਂ ਹੋਵੇਗਾ।
← Chapter 27
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 29 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34