bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Deuteronomy 3
Deuteronomy 3
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 2
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 4 →
1
ਫੇਰ ਅਸੀਂ ਮੁੜ ਕੇ ਬਾਸ਼ਾਨ ਦੇ ਰਾਹ ਤੋਂ ਉੱਪਰ ਚੱਲੇ ਅਤੇ ਬਾਸ਼ਾਨ ਦਾ ਰਾਜਾ ਓਗ ਆਪਣੇ ਸਾਰੇ ਲੋਕਾਂ ਦੇ ਨਾਲ ਸਾਡਾ ਸਾਹਮਣਾ ਕਰਨ ਨੂੰ ਨਿੱਕਲਿਆ ਤਾਂ ਜੋ ਅਦਰਈ ਵਿੱਚ ਸਾਡੇ ਨਾਲ ਯੁੱਧ ਕਰੇ।
2
ਯਹੋਵਾਹ ਨੇ ਮੈਨੂੰ ਆਖਿਆ, “ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ, ਉਸ ਦੇ ਸਾਰੇ ਲੋਕਾਂ ਨੂੰ ਅਤੇ ਉਸ ਦੇ ਦੇਸ਼ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਤੂੰ ਉਸ ਦੇ ਨਾਲ ਉਸੇ ਤਰ੍ਹਾਂ ਹੀ ਕਰੀਂ ਜਿਵੇਂ ਤੂੰ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ, ਜੋ ਹਸ਼ਬੋਨ ਵਿੱਚ ਵੱਸਦਾ ਸੀ।”
3
ਇਸ ਤਰ੍ਹਾਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਅਤੇ ਉਸ ਦੇ ਸਾਰੇ ਲੋਕਾਂ ਨੂੰ ਸਾਡੇ ਹੱਥ ਵਿੱਚ ਦੇ ਦਿੱਤਾ ਅਤੇ ਅਸੀਂ ਉਸ ਨੂੰ ਅਜਿਹਾ ਮਾਰਿਆ ਕਿ ਉਸ ਦਾ ਕੱਖ ਵੀ ਨਾ ਰਿਹਾ।
4
ਉਸੇ ਸਮੇਂ ਅਸੀਂ ਉਸ ਦੇ ਸਾਰੇ ਸ਼ਹਿਰ ਲੈ ਲਏ ਅਤੇ ਅਜਿਹਾ ਇੱਕ ਨਗਰ ਵੀ ਨਹੀਂ ਸੀ ਜਿਹੜਾ ਅਸੀਂ ਉਨ੍ਹਾਂ ਤੋਂ ਨਾ ਲਿਆ ਹੋਵੇ, ਅਰਥਾਤ ਅਰਗੋਬ ਦੇ ਸਾਰੇ ਇਲਾਕੇ ਦੇ ਸੱਠ ਸ਼ਹਿਰ ਜਿਹੜੇ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਸਨ।
5
ਇਹ ਸਾਰੇ ਸ਼ਹਿਰ ਗੜ੍ਹਾਂ ਵਾਲੇ ਸਨ। ਉਹਨਾਂ ਦੀਆਂ ਸ਼ਹਿਰਪਨਾਹਾਂ ਉੱਚੀਆਂ ਅਤੇ ਉਹਨਾਂ ਦੇ ਫਾਟਕ ਅਰਲਾਂ ਵਾਲੇ ਸਨ। ਇਹਨਾਂ ਤੋਂ ਬਿਨ੍ਹਾਂ ਹੋਰ ਵੀ ਬਹੁਤ ਸਾਰੇ ਪਿੰਡ ਸਨ, ਜਿਨ੍ਹਾਂ ਦੀ ਸ਼ਹਿਰ ਪਨਾਹ ਨਹੀਂ ਸੀ।
6
ਅਸੀਂ ਉਹਨਾਂ ਦਾ ਨਾਸ ਕਰ ਦਿੱਤਾ, ਜਿਵੇਂ ਅਸੀਂ ਹਸ਼ਬੋਨ ਦੇ ਰਾਜੇ ਸੀਹੋਨ ਨਾਲ ਕੀਤਾ ਸੀ। ਅਸੀਂ ਸਾਰੇ ਵੱਸੇ ਹੋਏ ਸ਼ਹਿਰਾਂ ਦਾ ਇਸਤਰੀਆਂ ਅਤੇ ਬੱਚਿਆਂ ਸਮੇਤ ਨਾਸ ਕਰ ਦਿੱਤਾ।
7
ਪਰ ਸਾਰੇ ਪਸ਼ੂ ਅਤੇ ਸ਼ਹਿਰਾਂ ਦੀ ਲੁੱਟ ਦਾ ਮਾਲ ਅਸੀਂ ਆਪਣੇ ਲਈ ਲੁੱਟ ਲਿਆ
8
ਅਤੇ ਉਸ ਸਮੇਂ ਅਸੀਂ ਯਰਦਨ ਤੋਂ ਪਾਰ ਦੇ ਅਮੋਰੀਆਂ ਦੇ ਦੋਹਾਂ ਰਾਜਿਆਂ ਦੇ ਹੱਥੋਂ ਉਸ ਦੇਸ਼ ਨੂੰ ਅਰਨੋਨ ਦੇ ਨਾਲੇ ਤੋਂ ਲੈ ਕੇ ਹਰਮੋਨ ਦੇ ਪਰਬਤ ਤੱਕ ਲੈ ਲਿਆ
9
(ਸੀਦੋਨੀ ਹਰਮੋਨ ਨੂੰ ਸਿਰਯੋਨ ਪਰ ਅਮੋਰੀ ਉਸ ਨੂੰ ਸਨੀਰ ਆਖਦੇ ਹਨ)
10
ਉਸ ਮੈਦਾਨੀ ਇਲਾਕੇ ਦੇ ਸਾਰੇ ਸ਼ਹਿਰ, ਸਾਰਾ ਗਿਲਆਦ, ਸਾਰਾ ਬਾਸ਼ਾਨ, ਸਲਕਾਹ ਅਤੇ ਅਦਰਈ ਤੱਕ ਦੇ ਸਾਰੇ ਸ਼ਹਿਰ ਜਿਹੜੇ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਸਨ, ਅਸੀਂ ਲੈ ਲਏ
11
ਸਿਰਫ਼ ਬਾਸ਼ਾਨ ਦਾ ਰਾਜਾ ਓਗ ਹੀ ਰਫ਼ਾਈਆਂ ਦੇ ਬਚੇ ਹੋਇਆਂ ਵਿੱਚੋਂ ਰਹਿ ਗਿਆ ਸੀ। ਵੇਖੋ, ਉਸ ਦਾ ਪਲੰਘ ਜੋ ਲੋਹੇ ਦਾ ਸੀ, ਕੀ ਉਹ ਅੰਮੋਨੀਆਂ ਦੇ ਰੱਬਾਹ ਵਿੱਚ ਨਹੀਂ ਹੈ? ਮਨੁੱਖ ਦੇ ਹੱਥ ਅਨੁਸਾਰ ਉਸ ਦੀ ਲੰਬਾਈ ਨੌਂ ਹੱਥ ਅਤੇ ਚੌੜਾਈ ਚਾਰ ਹੱਥ ਸੀ।
12
ਜਿਹੜੇ ਦੇਸ਼ ਅਸੀਂ ਉਸ ਸਮੇਂ ਆਪਣੇ ਅਧਿਕਾਰ ਵਿੱਚ ਲੈ ਲਏ ਉਹ ਇਹ ਹਨ, ਅਰਥਾਤ ਅਰੋਏਰ ਸ਼ਹਿਰ ਤੋਂ ਲੈ ਕੇ ਜਿਹੜਾ ਅਰਨੋਨ ਦੇ ਨਾਲੇ ਉੱਤੇ ਹੈ ਅਤੇ ਸ਼ਹਿਰਾਂ ਦੇ ਨਾਲ ਗਿਲਆਦ ਦੇ ਪਹਾੜੀ ਦੇਸ਼ ਦਾ ਅੱਧਾ ਹਿੱਸਾ, ਜਿਹੜਾ ਮੈਂ ਰਊਬੇਨੀਆਂ ਅਤੇ ਗਾਦੀਆਂ ਨੂੰ ਦੇ ਦਿੱਤਾ
13
ਅਤੇ ਗਿਲਆਦ ਦਾ ਬਚਿਆ ਹੋਇਆ ਹਿੱਸਾ ਅਤੇ ਸਾਰਾ ਬਾਸ਼ਾਨ ਜਿਹੜਾ ਓਗ ਦੇ ਰਾਜ ਦਾ ਸੀ, ਮੈਂ ਮਨੱਸ਼ਹ ਦੇ ਅੱਧੇ ਗੋਤ ਨੂੰ ਦੇ ਦਿੱਤਾ ਅਰਥਾਤ ਸਾਰੇ ਬਾਸ਼ਾਨ ਸਮੇਤ ਅਰਗੋਬ ਦਾ ਸਾਰਾ ਇਲਾਕਾ। (ਬਾਸ਼ਾਨ ਤਾਂ ਰਫ਼ਾਈਆਂ ਦਾ ਦੇਸ਼ ਅਖਵਾਉਂਦਾ ਹੈ)
14
ਮਨੱਸ਼ੀ ਯਾਈਰ ਨੇ ਅਰਗੋਬ ਦਾ ਸਾਰਾ ਇਲਾਕਾ ਗਸ਼ੂਰੀਆਂ ਅਤੇ ਮਆਕਾਥੀਆਂ ਦੀਆਂ ਹੱਦਾਂ ਤੱਕ ਲੈ ਲਿਆ ਅਤੇ ਉਨ੍ਹਾਂ ਦਾ ਨਾਮ ਅਰਥਾਤ ਬਾਸ਼ਾਨ ਦੇ ਨਗਰਾਂ ਦਾ ਨਾਮ ਆਪਣੇ ਨਾਮ ਉੱਤੇ ਹੱਵੋਥ-ਯਾਈਰ ਰੱਖਿਆ, ਜਿਹੜਾ ਅੱਜ ਦੇ ਦਿਨ ਤੱਕ ਹੈ।
15
ਗਿਲਆਦ ਮੈਂ ਮਾਕੀਰ ਨੂੰ ਦੇ ਦਿੱਤਾ
16
ਅਤੇ ਰਊਬੇਨੀਆਂ ਅਤੇ ਗਾਦੀਆਂ ਨੂੰ ਮੈਂ ਗਿਲਆਦ ਤੋਂ ਲੈ ਕੇ ਅਰਨੋਨ ਦੇ ਨਾਲੇ ਤੱਕ ਦਾ ਦੇਸ਼ ਦੇ ਦਿੱਤਾ, ਅਰਥਾਤ ਨਾਲੇ ਦੇ ਵਿਚਕਾਰ ਤੋਂ ਉਸ ਦੇ ਕੰਢਿਆਂ ਤੱਕ ਅਤੇ ਯਬੋਕ ਦੀ ਨਦੀ ਤੱਕ ਜਿਹੜੀ ਅੰਮੋਨੀਆਂ ਦੀ ਹੱਦ ਹੈ
17
ਅਤੇ ਕਿੰਨਰਥ ਤੋਂ ਲੈ ਕੇ ਪਿਸਗਾਹ ਦੀ ਢਾਲ਼ ਦੇ ਅਰਾਬਾਹ ਸਮੁੰਦਰ ਤੱਕ, ਜੋ ਖਾਰਾ ਸਮੁੰਦਰ ਵੀ ਅਖਵਾਉਂਦਾ ਹੈ, ਅਰਾਬਾਹ ਅਤੇ ਯਰਦਨ ਦੇ ਪੂਰਬ ਵੱਲ ਦਾ ਸਾਰਾ ਦੇਸ਼ ਵੀ ਮੈਂ ਉਨ੍ਹਾਂ ਨੂੰ ਦੇ ਦਿੱਤਾ।
18
ਉਸ ਵੇਲੇ ਮੈਂ ਤੁਹਾਨੂੰ ਹੁਕਮ ਦਿੱਤਾ ਅਤੇ ਆਖਿਆ, “ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਹ ਦੇਸ਼ ਤੁਹਾਡੀ ਵਿਰਾਸਤ ਕਰਕੇ ਦੇ ਦਿੱਤਾ ਹੈ। ਸਾਰੇ ਸੂਰਬੀਰ ਹਥਿਆਰ ਬੰਨ ਕੇ ਆਪਣੇ ਇਸਰਾਏਲੀ ਭਰਾਵਾਂ ਦੇ ਅੱਗੇ-ਅੱਗੇ ਪਾਰ ਲੰਘੋ
19
ਪਰ ਤੁਹਾਡੀਆਂ ਇਸਤਰੀਆਂ, ਬੱਚੇ ਅਤੇ ਤੁਹਾਡੇ ਵੱਗ, ਕਿਉਂ ਜੋ ਮੈਂ ਜਾਣਦਾ ਹਾਂ ਕਿ ਤੁਹਾਡੇ ਵੱਗ ਵੱਡੇ-ਵੱਡੇ ਹਨ, ਉਹ ਸਾਰੇ ਤੁਹਾਡੇ ਸ਼ਹਿਰਾਂ ਵਿੱਚ ਰਹਿ ਜਾਣ, ਜਿਹੜੇ ਮੈਂ ਤੁਹਾਨੂੰ ਦਿੱਤੇ ਹਨ।
20
ਜਦ ਤੱਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਅਰਾਮ ਨਾ ਦੇਵੇ, ਜਿਵੇਂ ਉਸਨੇ ਤੁਹਾਨੂੰ ਦਿੱਤਾ ਹੈ ਅਤੇ ਉਹ ਵੀ ਉਸ ਧਰਤੀ ਨੂੰ ਅਧਿਕਾਰ ਵਿੱਚ ਨਾ ਕਰ ਲੈਣ, ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਨੂੰ ਯਰਦਨ ਦੇ ਪਾਰ ਦਿੰਦਾ ਹੈ, ਫੇਰ ਤੁਸੀਂ ਵੀ ਆਪਣੇ-ਆਪਣੇ ਅਧਿਕਾਰ ਦੀ ਭੂਮੀ ਨੂੰ ਮੁੜ ਜਾਇਓ, ਜਿਹੜੀ ਮੈਂ ਤੁਹਾਨੂੰ ਦਿੱਤੀ ਹੈ।”
21
ਉਸੇ ਵੇਲੇ ਮੈਂ ਯਹੋਸ਼ੁਆ ਨੂੰ ਹੁਕਮ ਦਿੱਤਾ ਅਤੇ ਆਖਿਆ, “ਤੇਰੀਆਂ ਅੱਖਾਂ ਨੇ ਉਹ ਸਭ ਕੁਝ ਵੇਖਿਆ ਹੈ ਜੋ ਯਹੋਵਾਹ ਤੇਰੇ ਪਰਮੇਸ਼ੁਰ ਨੇ ਇਹਨਾਂ ਦੋਹਾਂ ਰਾਜਿਆਂ ਨਾਲ ਕੀਤਾ ਹੈ, ਅਜਿਹਾ ਹੀ ਯਹੋਵਾਹ ਸਾਰੇ ਰਾਜਾਂ ਨਾਲ ਕਰੇਗਾ, ਜਿੱਥੋਂ ਹੋ ਕੇ ਤੂੰ ਪਾਰ ਲੰਘੇਗਾ।
22
ਤੁਸੀਂ ਉਹਨਾਂ ਕੋਲੋਂ ਨਾ ਡਰੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਆਪ ਹੀ ਤੁਹਾਡੇ ਲਈ ਲੜਦਾ ਹੈ।”
23
ਉਸ ਵੇਲੇ ਮੈਂ ਯਹੋਵਾਹ ਦੇ ਅੱਗੇ ਤਰਲੇ ਕਰ ਕੇ ਬੇਨਤੀ ਕੀਤੀ,
24
“ਹੇ ਪ੍ਰਭੂ ਯਹੋਵਾਹ, ਤੂੰ ਆਪਣੇ ਦਾਸ ਉੱਤੇ ਆਪਣੀ ਵਡਿਆਈ ਅਤੇ ਆਪਣੀ ਸ਼ਕਤੀ ਦਾ ਹੱਥ ਪਰਗਟ ਕਰਨ ਲੱਗਾ ਹੈਂ, ਕਿਉਂ ਜੋ ਅਕਾਸ਼ ਵਿੱਚ ਅਤੇ ਧਰਤੀ ਉੱਤੇ ਕਿਹੜਾ ਦੇਵਤਾ ਹੈ, ਜਿਹੜਾ ਤੇਰੇ ਜਿਹੇ ਕਾਰਜ ਅਤੇ ਤੇਰੇ ਜਿਹੇ ਵੱਡੀ ਸ਼ਕਤੀ ਵਾਲੇ ਕੰਮ ਕਰ ਸਕੇ?
25
ਕਿਰਪਾ ਕਰਕੇ ਮੈਨੂੰ ਪਾਰ ਲੰਘਣ ਦੇ ਤਾਂ ਜੋ ਮੈਂ ਉਸ ਚੰਗੀ ਧਰਤੀ ਨੂੰ ਜਿਹੜੀ ਯਰਦਨ ਪਾਰ ਹੈ ਅਤੇ ਉਸ ਚੰਗੇ ਪਹਾੜੀ ਦੇਸ਼ ਨੂੰ ਅਤੇ ਲਬਾਨੋਨ ਨੂੰ ਵੇਖ ਸਕਾਂ।”
26
ਪਰ ਯਹੋਵਾਹ ਤੁਹਾਡੇ ਕਾਰਨ ਮੇਰੇ ਨਾਲ ਗੁੱਸੇ ਸੀ ਅਤੇ ਮੇਰੀ ਨਾ ਸੁਣੀ। ਯਹੋਵਾਹ ਨੇ ਮੈਨੂੰ ਆਖਿਆ, “ਬਸ ਕਰ! ਫੇਰ ਕਦੀ ਮੇਰੇ ਨਾਲ ਇਹ ਗੱਲ ਨਾ ਛੇੜੀਂ!
27
ਪਿਸਗਾਹ ਦੀ ਟੀਸੀ ਉੱਤੇ ਚੜ੍ਹ ਅਤੇ ਆਪਣੀਆਂ ਅੱਖਾਂ ਪੂਰਬ, ਪੱਛਮ, ਉੱਤਰ ਅਤੇ ਦੱਖਣ ਵੱਲ ਚੁੱਕ ਅਤੇ ਆਪਣੀਆਂ ਅੱਖਾਂ ਨਾਲ ਉਹ ਦੇਸ਼ ਵੇਖ ਲੈ ਕਿਉਂ ਜੋ ਤੂੰ ਇਸ ਯਰਦਨ ਦੇ ਪਾਰ ਨਾ ਲੰਘੇਂਗਾ।
28
ਪਰ ਯਹੋਸ਼ੁਆ ਨੂੰ ਹੁਕਮ ਦੇ, ਉਸ ਦਾ ਹੌਂਸਲਾ ਵਧਾ ਅਤੇ ਉਸ ਨੂੰ ਤਕੜਾ ਕਰ ਕਿਉਂ ਜੋ ਉਹ ਇਸ ਪਰਜਾ ਦੇ ਅੱਗੇ-ਅੱਗੇ ਪਾਰ ਲੰਘੇਗਾ ਅਤੇ ਉਹ ਉਨ੍ਹਾਂ ਨੂੰ ਉਹ ਦੇਸ਼ ਜਿਹੜਾ ਤੂੰ ਵੇਖੇਂਗਾ, ਉਨ੍ਹਾਂ ਦੀ ਵਿਰਾਸਤ ਹੋਣ ਲਈ ਦੁਆਵੇਗਾ।”
29
ਤਦ ਅਸੀਂ ਬੈਤ ਪਓਰ ਦੇ ਸਾਹਮਣੇ ਦੀ ਘਾਟੀ ਵਿੱਚ ਠਹਿਰ ਗਏ।
← Chapter 2
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 4 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34