bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Deuteronomy 9
Deuteronomy 9
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 10 →
1
ਹੇ ਇਸਰਾਏਲ, ਸੁਣੋ, ਅੱਜ ਤੁਸੀਂ ਯਰਦਨ ਤੋਂ ਪਾਰ ਲੰਘਣਾ ਹੈ, ਤਾਂ ਜੋ ਤੁਸੀਂ ਅੰਦਰ ਜਾ ਕੇ ਉਨ੍ਹਾਂ ਕੌਮਾਂ ਉੱਤੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਹਨ ਅਤੇ ਸ਼ਹਿਰਾਂ ਉੱਤੇ ਜਿਹੜੇ ਵੱਡੇ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਤੱਕ ਹਨ, ਅਧਿਕਾਰ ਕਰ ਲਓ।
2
ਉਹ ਕੌਮ ਵੱਡੀ ਅਤੇ ਉਸ ਦੇ ਲੋਕ ਉੱਚੇ-ਲੰਮੇ ਹਨ, ਅਰਥਾਤ ਅਨਾਕੀ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ ਅਤੇ ਜਿਨ੍ਹਾਂ ਦੇ ਵਿਖੇ ਤੁਸੀਂ ਸੁਣਿਆ ਹੈ ਕਿ ਅਨਾਕੀਆਂ ਦੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?
3
ਤੁਸੀਂ ਅੱਜ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਭਸਮ ਕਰਨ ਵਾਲੀ ਅੱਗ ਵਾਂਗੂੰ ਲੰਘਣ ਵਾਲਾ ਹੈ। ਉਹ ਉਹਨਾਂ ਦਾ ਨਾਸ ਕਰੇਗਾ ਅਤੇ ਉਹਨਾਂ ਨੂੰ ਤੁਹਾਡੇ ਅੱਗੇ ਨੀਵਾਂ ਕਰੇਗਾ ਅਤੇ ਤੁਸੀਂ ਉਹਨਾਂ ਨੂੰ ਕੱਢ ਦਿਓਗੇ, ਜਿਵੇਂ ਯਹੋਵਾਹ ਨੇ ਤੁਹਾਨੂੰ ਆਖਿਆ ਸੀ।
4
ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇ ਤਾਂ ਤੁਸੀਂ ਆਪਣੇ ਮਨ ਵਿੱਚ ਇਹ ਨਾ ਆਖਿਓ ਕਿ ਸਾਡੇ ਧਰਮ ਦੇ ਕਾਰਨ ਯਹੋਵਾਹ ਸਾਨੂੰ ਇਸ ਦੇਸ਼ ਉੱਤੇ ਕਬਜ਼ਾ ਕਰਨ ਲਈ ਲਿਆਇਆ ਹੈ। ਨਹੀਂ, ਸਗੋਂ ਉਹਨਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢ ਰਿਹਾ ਹੈ।
5
ਨਾ ਤਾਂ ਤੁਸੀਂ ਆਪਣੇ ਧਰਮ ਦੇ ਕਾਰਨ, ਨਾ ਹੀ ਆਪਣੇ ਮਨ ਦੀ ਸਿਧਿਆਈ ਦੇ ਕਾਰਨ ਇਨ੍ਹਾਂ ਦੇ ਦੇਸ਼ ਉੱਤੇ ਕਬਜ਼ਾ ਕਰਨ ਲਈ ਜਾਂਦੇ ਹੋ, ਸਗੋਂ ਇਨ੍ਹਾਂ ਕੌਮਾਂ ਦੀ ਬੁਰਿਆਈ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਇਨ੍ਹਾਂ ਨੂੰ ਤੁਹਾਡੇ ਅੱਗਿਓਂ ਕੱਢਦਾ ਹੈ ਅਤੇ ਇਸ ਲਈ ਵੀ ਕਿ ਉਹ ਉਸ ਬਚਨ ਨੂੰ ਕਾਇਮ ਰੱਖੇ ਜਿਹੜਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾ ਕੇ ਦਿੱਤਾ ਸੀ।
6
ਤੁਸੀਂ ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਧਰਮ ਦੇ ਕਾਰਨ ਇਹ ਚੰਗਾ ਦੇਸ਼ ਤੁਹਾਨੂੰ ਅਧਿਕਾਰ ਕਰਨ ਲਈ ਨਹੀਂ ਦਿੰਦਾ, ਕਿਉਂ ਜੋ ਤੁਸੀਂ ਹਠੀਲੇ ਲੋਕ ਹੋ।
7
ਯਾਦ ਰੱਖੋ ਅਤੇ ਭੁੱਲ ਨਾ ਜਾਇਓ ਕਿ ਤੁਸੀਂ ਕਿਵੇਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਜਾੜ ਵਿੱਚ ਕ੍ਰੋਧਿਤ ਕੀਤਾ। ਜਿਸ ਦਿਨ ਤੋਂ ਤੁਸੀਂ ਮਿਸਰ ਦੇਸ਼ ਤੋਂ ਨਿੱਕਲੇ ਅਤੇ ਜਦ ਤੱਕ ਤੁਸੀਂ ਇਸ ਸਥਾਨ ਉੱਤੇ ਆਏ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹ ਹੀ ਕੀਤਾ ਹੈ।
8
ਹੋਰੇਬ ਵਿੱਚ ਵੀ ਤੁਸੀਂ ਯਹੋਵਾਹ ਨੂੰ ਕ੍ਰੋਧਿਤ ਕੀਤਾ ਅਤੇ ਯਹੋਵਾਹ ਤੁਹਾਡਾ ਨਾਸ ਕਰਨ ਲਈ ਕ੍ਰੋਧਵਾਨ ਹੋਇਆ।
9
ਜਦ ਮੈਂ ਪਰਬਤ ਉੱਤੇ ਪੱਥਰ ਦੀਆਂ ਫੱਟੀਆਂ ਲੈਣ ਨੂੰ ਚੜ੍ਹਿਆ ਅਰਥਾਤ ਉਸ ਨੇਮ ਦੀਆਂ ਫੱਟੀਆਂ ਜਿਹੜਾ ਯਹੋਵਾਹ ਨੇ ਤੁਹਾਡੇ ਨਾਲ ਬੰਨ੍ਹਿਆ ਸੀ, ਤਦ ਮੈਂ ਪਰਬਤ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਰਿਹਾ। ਮੈਂ ਨਾ ਰੋਟੀ ਖਾਧੀ ਅਤੇ ਨਾ ਪਾਣੀ ਪੀਤਾ।
10
ਤਦ ਯਹੋਵਾਹ ਨੇ ਮੈਨੂੰ ਪੱਥਰ ਦੀਆਂ ਦੋ ਫੱਟੀਆਂ ਦਿੱਤੀਆਂ, ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਲਿਖੀਆਂ ਹੋਈਆਂ ਸਨ ਅਤੇ ਉਹਨਾਂ ਉੱਤੇ ਉਨ੍ਹਾਂ ਸਾਰੇ ਬਚਨਾਂ ਦੇ ਅਨੁਸਾਰ ਲਿਖਿਆ ਹੋਇਆ ਸੀ, ਜਿਹੜੇ ਯਹੋਵਾਹ ਨੇ ਤੁਹਾਡੇ ਨਾਲ ਪਰਬਤ ਉੱਤੇ ਅੱਗ ਦੇ ਵਿੱਚੋਂ ਸਭਾ ਦੇ ਦਿਨ ਬੋਲੇ ਸਨ।
11
ਚਾਲ੍ਹੀ ਦਿਨਾਂ ਅਤੇ ਚਾਲ੍ਹੀ ਰਾਤਾਂ ਦੇ ਅੰਤ ਵਿੱਚ ਯਹੋਵਾਹ ਨੇ ਉਹ ਦੋਵੇਂ ਪੱਥਰ ਦੀਆਂ ਫੱਟੀਆਂ ਅਰਥਾਤ ਨੇਮ ਦੀਆਂ ਫੱਟੀਆਂ ਮੈਨੂੰ ਦਿੱਤੀਆਂ।
12
ਤਦ ਯਹੋਵਾਹ ਨੇ ਮੈਨੂੰ ਆਖਿਆ, “ਉੱਠ ਅਤੇ ਛੇਤੀ ਨਾਲ ਇੱਥੋਂ ਹੇਠਾਂ ਉਤਰ ਜਾ ਕਿਉਂ ਜੋ ਤੇਰੇ ਲੋਕ, ਜਿਨ੍ਹਾਂ ਨੂੰ ਤੂੰ ਮਿਸਰ ਤੋਂ ਕੱਢ ਲਿਆਇਆ ਹੈਂ, ਆਪਣੇ ਆਪ ਨੂੰ ਭਰਿਸ਼ਟ ਕਰ ਬੈਠੇ ਹਨ। ਉਹ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਹਨ, ਜਿਸ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਉਨ੍ਹਾਂ ਨੇ ਇੱਕ ਢਾਲੀ ਹੋਈ ਮੂਰਤ ਆਪਣੇ ਲਈ ਬਣਾ ਲਈ ਹੈ।”
13
ਯਹੋਵਾਹ ਨੇ ਅੱਗੇ ਮੈਨੂੰ ਇਹ ਵੀ ਆਖਿਆ, “ਮੈਂ ਇਸ ਪਰਜਾ ਨੂੰ ਵੇਖਿਆ ਹੈ ਅਤੇ ਵੇਖੋ, ਉਹ ਇੱਕ ਹਠੀਲੀ ਪਰਜਾ ਹੈ।
14
ਮੈਨੂੰ ਛੱਡ ਦੇ ਤਾਂ ਜੋ ਮੈਂ ਉਨ੍ਹਾਂ ਦਾ ਨਾਸ ਕਰਾਂ ਅਤੇ ਉਨ੍ਹਾਂ ਦਾ ਨਾਂ ਅਕਾਸ਼ ਦੇ ਹੇਠੋਂ ਮਿਟਾ ਦਿਆਂ ਅਤੇ ਮੈਂ ਤੇਰੇ ਤੋਂ ਇੱਕ ਕੌਮ ਉਨ੍ਹਾਂ ਤੋਂ ਬਲਵੰਤ ਅਤੇ ਵੱਡੀ ਬਣਾਵਾਂਗਾ।”
15
ਤਦ ਮੈਂ ਪਰਬਤ ਤੋਂ ਹੇਠਾਂ ਨੂੰ ਮੁੜ ਆਇਆ ਅਤੇ ਉਹ ਪਰਬਤ ਅੱਗ ਨਾਲ ਬਲ ਰਿਹਾ ਸੀ ਅਤੇ ਨੇਮ ਦੀਆਂ ਦੋਨੋਂ ਫੱਟੀਆਂ ਮੇਰੇ ਦੋਹਾਂ ਹੱਥਾਂ ਵਿੱਚ ਸਨ।
16
ਤਦ ਮੈਂ ਵੇਖਿਆ ਅਤੇ ਵੇਖੋ, ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਪਾਪ ਕੀਤਾ ਜੋ ਤੁਸੀਂ ਆਪਣੇ ਲਈ ਇੱਕ ਵੱਛਾ ਢਾਲ਼ ਕੇ ਬਣਾ ਲਿਆ ਸੀ। ਤੁਸੀਂ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਸੀ, ਜਿਸ ਦਾ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਸੀ।
17
ਮੈਂ ਉਹ ਦੋਨੋਂ ਫੱਟੀਆਂ ਫੜ੍ਹ ਕੇ ਆਪਣੇ ਦੋਹਾਂ ਹੱਥਾਂ ਤੋਂ ਸੁੱਟ ਦਿੱਤੀਆਂ ਅਤੇ ਮੈਂ ਤੁਹਾਡੇ ਵੇਖਦਿਆਂ ਉਹਨਾਂ ਨੂੰ ਭੰਨ ਸੁੱਟਿਆ।
18
ਤਦ ਮੈਂ ਪਹਿਲਾਂ ਦੀ ਤਰ੍ਹਾਂ ਯਹੋਵਾਹ ਦੇ ਅੱਗੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਿਆ ਰਿਹਾ। ਨਾ ਮੈਂ ਰੋਟੀ ਖਾਧੀ ਅਤੇ ਨਾ ਮੈਂ ਪਾਣੀ ਪੀਤਾ, ਤੁਹਾਡੇ ਸਾਰੇ ਪਾਪਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਜਦ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੂੰ ਕ੍ਰੋਧਿਤ ਕੀਤਾ।
19
ਮੈਂ ਤਾਂ ਯਹੋਵਾਹ ਦੇ ਕ੍ਰੋਧ ਅਤੇ ਉਸ ਦੇ ਕਹਿਰ ਤੋਂ ਡਰ ਗਿਆ, ਕਿਉਂ ਜੋ ਯਹੋਵਾਹ ਤੁਹਾਡੇ ਵਿਰੁੱਧ ਅਜਿਹਾ ਕ੍ਰੋਧਿਤ ਹੋਇਆ ਕਿ ਉਹ ਤੁਹਾਡਾ ਨਾਸ ਕਰਨ ਵਾਲਾ ਹੀ ਸੀ। ਫੇਰ ਵੀ ਯਹੋਵਾਹ ਨੇ ਉਸ ਵੇਲੇ ਮੇਰੀ ਸੁਣ ਲਈ।
20
ਫੇਰ ਯਹੋਵਾਹ ਹਾਰੂਨ ਉੱਤੇ ਬਹੁਤ ਕ੍ਰੋਧਿਤ ਹੋਇਆ ਕਿ ਉਸ ਨੂੰ ਨਾਸ ਕਰ ਦੇਵੇ ਤਾਂ ਮੈਂ ਉਸ ਵੇਲੇ ਹਾਰੂਨ ਲਈ ਵੀ ਬੇਨਤੀ ਕੀਤੀ।
21
ਮੈਂ ਤੁਹਾਡੇ ਪਾਪ ਨੂੰ ਅਰਥਾਤ ਉਸ ਵੱਛੇ ਨੂੰ ਜਿਹੜਾ ਤੁਸੀਂ ਬਣਾਇਆ ਸੀ, ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਮੈਂ ਉਸ ਨੂੰ ਕੁੱਟ ਕੇ ਅਤੇ ਪੀਹ ਕੇ ਐਨਾ ਮਹੀਨ ਕੀਤਾ ਕਿ ਉਹ ਧੂੜ ਜਿਹਾ ਹੋ ਗਿਆ, ਤਾਂ ਮੈਂ ਉਸ ਧੂੜ ਨੂੰ ਚੁੱਕ ਕੇ ਉਸ ਨਾਲੇ ਵਿੱਚ ਸੁੱਟ ਦਿੱਤਾ, ਜਿਹੜਾ ਪਰਬਤ ਤੋਂ ਹੇਠਾਂ ਨੂੰ ਆਉਂਦਾ ਸੀ।
22
ਤਬਏਰਾਹ ਮੱਸਾਹ ਅਤੇ ਕਿਬਰੋਥ-ਹੱਤਾਵਾਹ ਵਿੱਚ ਵੀ ਤੁਸੀਂ ਯਹੋਵਾਹ ਨੂੰ ਕ੍ਰੋਧਿਤ ਕੀਤਾ।
23
ਜਦ ਯਹੋਵਾਹ ਨੇ ਤੁਹਾਨੂੰ ਕਾਦੇਸ਼-ਬਰਨੇਆ ਤੋਂ ਭੇਜਿਆ ਅਤੇ ਆਖਿਆ, “ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ ਜਿਹੜਾ ਮੈਂ ਤੁਹਾਨੂੰ ਦਿੱਤਾ ਹੈ, ਤਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੇ ਵਿਰੁੱਧ ਵਿਦਰੋਹ ਕੀਤਾ ਅਤੇ ਉਸ ਉੱਤੇ ਪਰਤੀਤ ਨਾ ਕੀਤੀ ਅਤੇ ਨਾ ਉਸ ਦੀ ਅਵਾਜ਼ ਨੂੰ ਸੁਣਿਆ।
24
ਜਿਸ ਦਿਨ ਤੋਂ ਮੈਂ ਤੁਹਾਨੂੰ ਜਾਣਿਆ, ਤੁਸੀਂ ਯਹੋਵਾਹ ਦੇ ਵਿਰੁੱਧ ਵਿਦਰੋਹੀ ਹੀ ਰਹੇ ਹੋ।
25
ਤਦ ਮੈਂ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਦੇ ਅੱਗੇ ਮੂੰਹ ਭਾਰ ਡਿੱਗ ਕੇ ਪਿਆ ਰਿਹਾ, ਜਿਵੇਂ ਪਹਿਲਾਂ ਪਿਆ ਰਿਹਾ ਸੀ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਨਾਸ ਕਰਨ ਲਈ ਆਖਿਆ ਸੀ।”
26
ਤਦ ਮੈਂ ਯਹੋਵਾਹ ਅੱਗੇ ਬੇਨਤੀ ਕੀਤੀ, “ਹੇ ਪ੍ਰਭੂ ਯਹੋਵਾਹ, ਆਪਣੀ ਪਰਜਾ ਨੂੰ ਅਤੇ ਆਪਣੇ ਨਿੱਜ-ਭਾਗ ਨੂੰ ਨਾਸ ਨਾ ਕਰ, ਜਿਸ ਨੂੰ ਤੂੰ ਆਪਣੀ ਮਹਾਨਤਾ ਨਾਲ ਛੁਟਕਾਰਾ ਦਿੱਤਾ ਹੈ ਅਤੇ ਜਿਸ ਨੂੰ ਤੂੰ ਬਲਵੰਤ ਹੱਥ ਨਾਲ ਮਿਸਰ ਤੋਂ ਬਾਹਰ ਲੈ ਆਇਆ ਹੈਂ।
27
ਆਪਣੇ ਦਾਸ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਯਾਦ ਕਰ ਅਤੇ ਇਸ ਪਰਜਾ ਦੇ ਢੀਠਪੁਣੇ, ਦੁਸ਼ਟਤਾ ਅਤੇ ਪਾਪ ਨੂੰ ਨਾ ਵੇਖ,
28
ਕਿਤੇ ਉਸ ਧਰਤੀ ਦੇ ਲੋਕ ਜਿੱਥੋਂ ਤੂੰ ਸਾਨੂੰ ਕੱਢ ਲਿਆਇਆ ਹੈਂ ਆਖਣ, ਯਹੋਵਾਹ ਉਹਨਾਂ ਨੂੰ ਉਸ ਧਰਤੀ ਵਿੱਚ ਨਾ ਪਹੁੰਚਾ ਸਕਿਆ ਜਿਸ ਦਾ ਉਸ ਨੇ ਉਹਨਾਂ ਨੂੰ ਬਚਨ ਦਿੱਤਾ ਸੀ, ਕਿਉਂ ਜੋ ਉਹ ਉਹਨਾਂ ਨਾਲ ਵੈਰ ਰੱਖਦਾ ਹੈ, ਇਸ ਲਈ ਉਹ ਉਹਨਾਂ ਨੂੰ ਬਾਹਰ ਕੱਢ ਲਿਆਇਆ ਤਾਂ ਜੋ ਉਜਾੜ ਵਿੱਚ ਉਹਨਾਂ ਦਾ ਨਾਸ ਕਰੇ।
29
ਉਹ ਤੇਰੀ ਪਰਜਾ ਅਤੇ ਤੇਰਾ ਨਿੱਜ-ਭਾਗ ਹਨ, ਜਿਨ੍ਹਾਂ ਨੂੰ ਤੂੰ ਵੱਡੀ ਸ਼ਕਤੀ ਅਤੇ ਵਧਾਈ ਹੋਈ ਬਾਂਹ ਨਾਲ ਬਾਹਰ ਕੱਢ ਲਿਆਇਆ ਹੈਂ।”
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 10 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34