bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Ephesians 4
Ephesians 4
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 3
Jump to:
Chapter 1
Chapter 2
Chapter 3
Chapter 4
Chapter 5
Chapter 6
Chapter 5 →
1
ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚੱਲੋ!
2
ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ!
3
ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ!
4
ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਵਿੱਚ ਸੱਦੇ ਗਏ!
5
ਇੱਕੋ ਪ੍ਰਭੂ, ਇੱਕ ਵਿਸ਼ਵਾਸ, ਇੱਕੋ ਬਪਤਿਸਮਾ ਹੈ।
6
ਸਭਨਾਂ ਦਾ ਇੱਕੋ ਪਰਮੇਸ਼ੁਰ ਅਤੇ ਪਿਤਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ ਅਤੇ ਸਭਨਾਂ ਦੇ ਅੰਦਰ ਹੈ!
7
ਪਰ ਸਾਡੇ ਵਿੱਚੋਂ ਹਰੇਕ ਉੱਤੇ ਮਸੀਹ ਦੀ ਦਾਤ ਦੇ ਮਾਪ ਅਨੁਸਾਰ ਕਿਰਪਾ ਕੀਤੀ ਗਈ!
8
ਇਸ ਲਈ ਉਹ ਆਖਦਾ ਹੈ - ਜਦ ਉਹ ਉਤਾਹਾਂ ਉਠਾਇਆ ਗਿਆ, ਉਸ ਨੇ ਬੰਦੀਆਂ ਨੂੰ ਬੰਨ੍ਹ ਲਿਆ ਅਤੇ ਮਨੁੱਖਾਂ ਨੂੰ ਦਾਤਾਂ ਦਿੱਤੀਆਂ
9
ਹੁਣ ਇਸ ਗੱਲ ਦਾ ਕੀ ਅਰਥ ਹੈ ਕਿ ਉਹ ਉਤਾਹਾਂ ਚੜ੍ਹਿਆ, ਇਹ ਵੀ ਕਿ ਉਹ ਧਰਤੀ ਦੇ ਹੇਠਲਿਆਂ ਥਾਵਾਂ ਵਿੱਚ ਵੀ ਉਤਰਿਆ ਸੀ!
10
ਉਹ ਜਿਹੜਾ ਉਤਰਿਆ ਸੀ ਉਹੀ ਹੈ ਜੋ ਸਾਰੇ ਅਕਾਸ਼ਾਂ ਦੇ ਉਤਾਹਾਂ ਚੜ੍ਹਿਆ ਵੀ ਸੀ ਕਿ ਸੱਭੋ ਕੁਝ ਸੰਪੂਰਨ ਕਰੇ।
11
ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ!
12
ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਦੀ ਉੱਨਤੀ ਹੋਵੇ!
13
ਜਦੋਂ ਤੱਕ ਅਸੀਂ ਸਾਰੇ ਵਿਸ਼ਵਾਸ ਦੀ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਪਹਿਚਾਣ ਦੀ ਏਕਤਾ ਅਤੇ ਪੂਰੇ ਸਿਆਣਪੁਣੇ ਤੱਕ ਅਰਥਾਤ ਮਸੀਹ ਦੀ ਪੂਰੀ ਡੀਲ ਡੌਲ ਦੇ ਅੰਦਾਜ਼ੇ ਤੱਕ ਨਾ ਵੱਧ ਜਾਈਏ!
14
ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ!
15
ਸਗੋਂ ਅਸੀਂ ਪਿਆਰ ਨਾਲ ਸੱਚ ਕਮਾਉਂਦਿਆਂ ਹੋਇਆਂ, ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਸਭਨਾਂ ਗੱਲਾਂ ਵਿੱਚ ਵੱਧਦੇ ਜਾਈਏ!
16
ਜਿਸ ਤੋਂ ਸੰਪੂਰਨ ਦੇਹੀ ਹਰੇਕ ਜੋੜ ਦੀ ਮਦਦ ਨਾਲ ਸਹੀ ਰੀਤੀ ਨਾਲ ਜੁੜ ਕੇ ਅਤੇ ਇੱਕ ਸੰਗ ਮਿਲ ਕੇ ਹਰੇਕ ਅੰਗ ਦੇ ਠੀਕ ਕੰਮ ਕਰਨ ਅਨੁਸਾਰ ਆਪਣੇ ਆਪ ਨੂੰ ਵਧਾਈ ਜਾਂਦੀ ਹੈ ਕਿ ਉਹ ਪਿਆਰ ਵਿੱਚ ਆਪਣੀ ਉਸਾਰੀ ਕਰੇ।
17
ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ!
18
ਉਨ੍ਹਾਂ ਦੀ ਬੁੱਧ ਅੰਨੀ ਹੋ ਗਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਉਹ ਪਰਮੇਸ਼ੁਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ!
19
ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਕਿ ਹਰ ਭਾਂਤ ਦੇ ਗੰਦੇ ਮੰਦੇ ਕੰਮ ਲਾਲਸਾ ਨਾਲ ਕਰਨ!
20
ਪਰ ਤੁਸੀਂ ਮਸੀਹ ਦੀ ਅਜਿਹੀ ਸਿੱਖਿਆ ਨਹੀਂ ਪਾਈ!
21
ਜੇ ਤੁਸੀਂ ਕਦੇ ਉਸ ਦੀ ਸੁਣੀ ਅਤੇ ਜਿਵੇਂ ਸਚਿਆਈ ਯਿਸੂ ਵਿੱਚ ਹੈ ਉਸੇ ਤਰ੍ਹਾਂ ਉਸ ਵਿੱਚ ਤੁਸੀਂ ਸਿਖਾਏ ਗਏ ਹੋ!
22
ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ!
23
ਅਤੇ ਆਪਣੇ ਮਨ ਦੇ ਸੁਭਾਓ ਵਿੱਚ ਨਵੇਂ ਬਣੋ!
24
ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।
25
ਇਸ ਲਈ ਤੁਸੀਂ ਝੂਠ ਨੂੰ ਤਿਆਗ ਕੇ ਆਪਣੇ ਗੁਆਂਢੀ ਨਾਲ ਸੱਚ ਬੋਲੋ ਕਿਉਂ ਜੋ ਅਸੀਂ ਇੱਕ ਦੂਜੇ ਦੇ ਅੰਗ ਹਾਂ!
26
ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ!
27
ਅਤੇ ਸ਼ੈਤਾਨ ਨੂੰ ਮੌਕਾ ਨਾ ਦਿਓ!
28
ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰਕੇ ਭਲਾ ਕੰਮ ਕਰੇ ਕਿ ਜਿਸ ਨੂੰ ਲੋੜ ਹੈ ਉਹ ਨੂੰ ਦੇਣ ਲਈ ਉਹ ਦੇ ਕੋਲ ਕੁਝ ਹੋਵੇ!
29
ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ!
30
ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ!
31
ਸਭ ਕੁੱੜਤਣ, ਕ੍ਰੋਧ, ਕੋਪ, ਰੌਲ਼ਾ ਅਤੇ ਬੁਰੇ ਬੋਲ ਸਾਰੀ ਬੁਰਿਆਈ ਸਣੇ ਤੁਹਾਡੇ ਤੋਂ ਦੂਰ ਹੋਵੇ!
32
ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।
← Chapter 3
Jump to:
Chapter 1
Chapter 2
Chapter 3
Chapter 4
Chapter 5
Chapter 6
Chapter 5 →
All chapters:
1
2
3
4
5
6