bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Exodus 15
Exodus 15
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 14
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 16 →
1
ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਉਂਦੇ ਹੋਇਆਂ ਆਖਿਆ - ਮੈਂ ਯਹੋਵਾਹ ਲਈ ਗਾਵਾਂਗਾ ਕਿਉਂਕਿ ਉਹ ਬਹੁਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ।
2
ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ।
3
ਯਹੋਵਾਹ ਯੋਧਾ ਪੁਰਸ਼ ਹੈ, ਯਹੋਵਾਹ ਉਸ ਦਾ ਨਾਮ ਹੈ।
4
ਫ਼ਿਰਊਨ ਦੇ ਰੱਥ ਅਤੇ ਉਸ ਦੀ ਫੌਜ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤੀ, ਉਸ ਦੇ ਉੱਤਮ ਅਫ਼ਸਰ ਲਾਲ ਸਮੁੰਦਰ ਵਿੱਚ ਗਰਕ ਹੋ ਗਏ।
5
ਡੁੰਘਿਆਈ ਨੇ ਉਨ੍ਹਾਂ ਨੂੰ ਢੱਕ ਲਿਆ, ਉਹ ਪੱਥਰ ਵਾਂਗੂੰ ਤਹਿ ਵਿੱਚ ਚਲੇ ਗਏ।
6
ਹੇ ਯਹੋਵਾਹ ਤੇਰਾ ਸੱਜਾ ਹੱਥ ਸ਼ਕਤੀ ਵਿੱਚ ਤੇਜਵਾਨ ਹੈ, ਹੇ ਯਹੋਵਾਹ ਤੇਰਾ ਸੱਜਾ ਹੱਥ ਵੈਰੀ ਨੂੰ ਚਕਨਾ-ਚੂਰ ਕਰ ਸੁੱਟਦਾ ਹੈ।
7
ਤੂੰ ਆਪਣੀ ਵੱਡੀ ਉੱਤਮਤਾਈ ਨਾਲ ਆਪਣੇ ਵਿਰੋਧੀਆਂ ਨੂੰ ਢਾਹ ਲੈਂਦਾ ਹੈਂ, ਤੂੰ ਆਪਣਾ ਕ੍ਰੋਧ ਭੇਜਦਾ ਹੈਂ ਜਿਹੜਾ ਉਨ੍ਹਾਂ ਨੂੰ ਭੱਠੇ ਵਾਂਗੂੰ ਭੱਖ ਲੈਂਦਾ ਹੈ।
8
ਤੇਰੀਆਂ ਨਾਸਾਂ ਦੀ ਸੂਕਰ ਨਾਲ ਪਾਣੀ ਜਮਾਂ ਹੋ ਗਏ, ਮੌਜਾਂ ਢੇਰ ਵਾਂਗੂੰ ਖੜੀਆਂ ਹੋ ਗਈਆਂ, ਡੁੰਘਿਆਈ ਸਮੁੰਦਰ ਦੇ ਵਿਚਕਾਰ ਜੰਮ ਗਈਆਂ।
9
ਵੈਰੀ ਨੇ ਆਖਿਆ, ਮੈਂ ਪਿੱਛਾ ਕਰਾਂਗਾ, ਮੈਂ ਜਾ ਲਵਾਂਗਾ, ਮੈਂ ਲੁੱਟ ਦਾ ਮਾਲ ਵੰਡਾਂਗਾ, ਮੈਂ ਉਨ੍ਹਾਂ ਨਾਲ ਮਨ ਆਈ ਕਰਾਂਗਾ, ਮੈਂ ਤਲਵਾਰ ਸੂਤਾਂਗਾ ਅਤੇ ਮੇਰਾ ਹੱਥ ਉਨ੍ਹਾਂ ਦਾ ਨਾਸ ਕਰੇਗਾ।
10
ਤੂੰ ਆਪਣੀ ਹਵਾ ਨਾਲ ਫੂਕ ਮਾਰੀ, ਸਮੁੰਦਰ ਨੇ ਉਨ੍ਹਾਂ ਨੂੰ ਢੱਕ ਲਿਆ, ਉਹ ਸਿੱਕੇ ਵਾਂਗੂੰ ਮਹਾਂ ਜਲ ਵਿੱਚ ਡੁੱਬ ਗਏ।
11
ਕੌਣ ਹੈ ਤੇਰੇ ਵਰਗਾ ਹੇ ਯਹੋਵਾਹ ਦੇਵਤਿਆਂ ਵਿੱਚ? ਕੌਣ ਹੈ ਤੇਰੇ ਵਰਗਾ ਪਵਿੱਤਰਤਾਈ ਵਿੱਚ ਪਰਤਾਪ ਵਾਲਾ, ਉਸਤਤ ਵਿੱਚ ਭੈਅ ਦਾਇਕ ਅਤੇ ਅਚਰਜ਼ ਕੰਮਾਂ ਵਾਲਾ?
12
ਤੂੰ ਆਪਣਾ ਸੱਜਾ ਹੱਥ ਪਸਾਰਿਆ, ਤਾਂ ਧਰਤੀ ਉਨ੍ਹਾਂ ਨੂੰ ਨਿਗਲ ਗਈ।
13
ਤੂੰ ਆਪਣੀ ਕਿਰਪਾ ਨਾਲ ਉਸ ਪਰਜਾ ਦੀ ਅਗਵਾਈ ਕੀਤੀ ਜਿਹ ਨੂੰ ਤੂੰ ਛੁਟਕਾਰਾ ਦਿੱਤਾ ਸੀ, ਤੂੰ ਆਪਣੇ ਬਲ ਨਾਲ ਉਸ ਨੂੰ ਆਪਣੇ ਪਵਿੱਤਰ ਨਿਵਾਸ ਦੇ ਰਾਹ ਪਾ ਦਿੱਤਾ।
14
ਲੋਕਾਂ ਨੇ ਸੁਣਿਆ, ਉਹ ਕੰਬਦੇ ਹਨ, ਫ਼ਲਿਸਤੀਨ ਦੇ ਵਾਸੀਆਂ ਨੂੰ ਚੁਬਕ ਪਈ।
15
ਤਦ ਅਦੋਮ ਦੇ ਸਰਦਾਰ ਘਬਰਾ ਗਏ, ਮੋਆਬ ਦੇ ਸੂਰਮਿਆਂ ਨੂੰ ਕੰਬਣੀ ਲੱਗੀ, ਕਨਾਨ ਦੇ ਸਾਰੇ ਵਾਸੀ ਢੱਲ਼ ਗਏ।
16
ਹੌਲ ਅਤੇ ਤਹਿਕਣਾ ਉਨ੍ਹਾਂ ਉੱਤੇ ਪੈਂਦਾ ਹੈ, ਉਹ ਤੇਰੀ ਬਾਂਹ ਦੇ ਵੱਡੇ ਹੋਣ ਦੇ ਕਾਰਨ ਪੱਥਰ ਵਾਂਗੂੰ ਚੁੱਪ ਰਹਿ ਜਾਂਦੇ ਹਨ। ਹੇ ਯਹੋਵਾਹ ਜਦ ਤੱਕ ਤੇਰੀ ਪਰਜਾ ਲੰਘ ਨਾ ਜਾਵੇ, ਜਦ ਤੱਕ ਉਹ ਪਰਜਾ ਜਿਹੜੀ ਤੂੰ ਵਿਹਾਝੀ ਹੈ ਪਾਰ ਨਾ ਲੰਘ ਜਾਵੇ,
17
ਤੂੰ ਉਨ੍ਹਾਂ ਨੂੰ ਅੰਦਰ ਲਿਆਵੇਂਗਾ ਅਤੇ ਆਪਣੀ ਮਿਲਖ਼ ਦੇ ਪਰਬਤ ਵਿੱਚ ਲਗਾਵੇਂਗਾ, ਹੇ ਯਹੋਵਾਹ ਉਸ ਸਥਾਨ ਵਿੱਚ ਜਿਹੜਾ ਤੂੰ ਆਪਣੇ ਰਹਿਣ ਲਈ ਬਣਾਇਆ ਹੈ, ਹੇ ਮੇਰੇ ਪ੍ਰਭੂ ਉਹ ਪਵਿੱਤਰ ਸਥਾਨ ਜਿਹੜਾ ਤੇਰੇ ਹੱਥਾਂ ਨੇ ਸਥਿਰ ਕੀਤਾ ਹੈ।
18
ਯਹੋਵਾਹ ਸਦਾ ਤੱਕ ਰਾਜ ਕਰਦਾ ਰਹੇਗਾ।
19
ਫ਼ਿਰਊਨ ਦੇ ਘੋੜੇ ਅਤੇ ਉਸ ਦੇ ਰੱਥ ਅਤੇ ਉਸ ਦੇ ਘੋੜ ਚੜ੍ਹੇ ਤਾਂ ਸਮੁੰਦਰ ਵਿੱਚ ਵੜੇ ਅਤੇ ਯਹੋਵਾਹ ਨੇ ਸਮੁੰਦਰ ਦੇ ਪਾਣੀ ਨੂੰ ਉਨ੍ਹਾਂ ਉੱਤੇ ਮੋੜ ਲਿਆਂਦਾ ਪਰ ਇਸਰਾਏਲੀ ਸਮੁੰਦਰ ਦੇ ਵਿਚਕਾਰੋਂ ਦੀ ਸੁੱਕੀ ਜ਼ਮੀਨ ਉੱਤੋਂ ਦੀ ਲੰਘ ਗਏ।
20
ਹਾਰੂਨ ਦੀ ਭੈਣ ਮਿਰਯਮ ਨਬੀਆ ਨੇ ਆਪਣੇ ਹੱਥ ਵਿੱਚ ਡੱਫ਼ ਲਈ ਅਤੇ ਸਾਰੀਆਂ ਇਸਤ੍ਰੀਆਂ ਡੱਫਾਂ ਵਜਾਉਂਦੀਆਂ ਅਤੇ ਨੱਚਦੀਆਂ ਉਸ ਦੇ ਪਿੱਛੇ ਨਿੱਕਲੀਆਂ।
21
ਮਿਰਯਮ ਨੇ ਉਨ੍ਹਾਂ ਨੂੰ ਉੱਤਰ ਦਿੱਤਾ - ਯਹੋਵਾਹ ਲਈ ਗਾਓ ਕਿਉਂ ਜੋ ਉਹ ਬਹੁਤ ਉੱਚਾ ਹੋਇਆ ਹੈ, ਘੋੜਾ ਅਤੇ ਉਸ ਦਾ ਸਵਾਰ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤਾ।
22
ਮੂਸਾ ਨੇ ਇਸਰਾਏਲ ਨੂੰ ਲਾਲ ਸਮੁੰਦਰ ਤੋਂ ਤੋਰ ਦਿੱਤਾ। ਉਹ ਸ਼ੂਰ ਦੀ ਉਜਾੜ ਨੂੰ ਨਿੱਕਲੇ ਅਤੇ ਤਿੰਨ ਦਿਨ ਉਜਾੜ ਵਿੱਚ ਦੀ ਤੁਰੇ ਗਏ ਪਰ ਉਨ੍ਹਾਂ ਨੂੰ ਪਾਣੀ ਨਾ ਲੱਭਾ।
23
ਜਦ ਉਹ ਮਾਰਾਹ ਨੂੰ ਆਏ ਤਾਂ ਉਹ ਮਾਰਾਹ ਦਾ ਪਾਣੀ ਨਾ ਪੀ ਸਕੇ ਕਿਉਂ ਜੋ ਉਹ ਕੌੜਾ ਸੀ ਇਸ ਲਈ ਉਸ ਦਾ ਨਾਮ ਮਾਰਾਹ ਪੈ ਗਿਆ।
24
ਉਪਰੰਤ ਪਰਜਾ ਮੂਸਾ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਅਸੀਂ ਕੀ ਪੀਈਏ?
25
ਤਾਂ ਉਸ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਉਸ ਨੂੰ ਇੱਕ ਬਿਰਛ ਵਿਖਾਲਿਆ। ਉਸ ਨੇ ਉਹ ਨੂੰ ਪਾਣੀ ਵਿੱਚ ਸੁੱਟਿਆ ਤਾਂ ਪਾਣੀ ਮਿੱਠਾ ਹੋ ਗਿਆ। ਉੱਥੇ ਉਸ ਨੇ ਉਨ੍ਹਾਂ ਲਈ ਇੱਕ ਬਿਧੀ ਅਤੇ ਕਨੂੰਨ ਠਹਿਰਾਇਆ ਅਤੇ ਉੱਥੇ ਉਸ ਨੇ ਉਨ੍ਹਾਂ ਨੂੰ ਪਰਖ ਲਿਆ
26
ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਰੋਇਆ ਕਰਨ ਵਾਲਾ ਹਾਂ।
27
ਫਿਰ ਉਹ ਏਲਿਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤਰ ਖਜ਼ੂਰ ਦੇ ਬਿਰਛ ਸਨ ਅਤੇ ਉਨ੍ਹਾਂ ਨੇ ਉੱਥੇ ਪਾਣੀ ਕੋਲ ਡੇਰੇ ਲਾਏ।
← Chapter 14
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 16 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40