bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Ezekiel 23
Ezekiel 23
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 22
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 24 →
1
ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2
ਹੇ ਮਨੁੱਖ ਦੇ ਪੁੱਤਰ, ਦੋ ਔਰਤਾਂ ਇੱਕ ਮਾਂ ਦੀਆਂ ਧੀਆਂ ਸਨ।
3
ਉਹਨਾਂ ਨੇ ਮਿਸਰ ਵਿੱਚ ਵਿਭਚਾਰ ਕੀਤਾ। ਉਹ ਆਪਣੀ ਜੁਆਨੀ ਵਿੱਚ ਵਿਭਚਾਰਨਾਂ ਬਣੀਆਂ। ਉੱਥੇ ਉਹਨਾਂ ਦੀਆਂ ਛਾਤੀਆਂ ਪੁੱਟੀਆਂ ਗਈਆਂ ਅਤੇ ਉੱਥੇ ਹੀ ਉਹਨਾਂ ਦੇ ਕੁਆਰਪੁਣੇ ਦੀਆਂ ਦੁੱਧੀਆਂ ਖਿੱਚੀਆਂ ਗਈਆਂ।
4
ਉਹਨਾਂ ਵਿੱਚੋਂ ਵੱਡੀ ਦਾ ਨਾਮ ਆਹਾਲਾਹ ਅਤੇ ਉਹ ਦੀ ਭੈਣ ਦਾ ਨਾਮ ਆਹਾਲੀਬਾਹ ਸੀ। ਉਹ ਮੇਰੀਆਂ ਹੋ ਗਈਆਂ ਅਤੇ ਉਹਨਾਂ ਨੇ ਧੀਆਂ ਪੁੱਤਰ ਜੰਮੇ ਅਤੇ ਉਹਨਾਂ ਦੇ ਨਾਮ ਆਹਾਲਾਹ ਸਾਮਰਿਯਾ ਅਤੇ ਆਹਾਲੀਬਾਹ ਯਰੂਸ਼ਲਮ ਹੈ।
5
ਆਹਾਲਾਹ ਜਦੋਂ ਕਿ ਮੇਰੀ ਸੀ ਵਿਭਚਾਰ ਕਰਨ ਲੱਗੀ ਅਤੇ ਉਹ ਆਪਣੇ ਗੁਆਂਢੀ ਯਾਰਾਂ ਅਰਥਾਤ ਅੱਸ਼ੂਰੀਆਂ ਤੇ ਮੋਹਿਤ ਹੋ ਗਈ।
6
ਉਹ ਸੂਬੇਦਾਰ, ਸ਼ਰੀਫ ਅਤੇ ਸਾਰੇ ਦੇ ਸਾਰੇ ਚੁਣਵੇਂ ਸੁਣੱਖੇ ਗੱਭਰੂ ਸਨ, ਜੋ ਘੋੜਿਆਂ ਤੇ ਸਵਾਰ ਹੁੰਦੇ ਅਤੇ ਬੈਂਗਣੀ ਕੱਪੜੇ ਪਹਿਨਦੇ ਸਨ।
7
ਉਸ ਨੇ ਉਹਨਾਂ ਸਾਰਿਆਂ ਦੇ ਨਾਲ ਜਿਹੜੇ ਅੱਸ਼ੂਰੀਆਂ ਦੇ ਚੁਣਵੇਂ ਜੁਆਨ ਸਨ, ਵਿਭਚਾਰ ਕੀਤਾ ਅਤੇ ਜਿਹਨਾਂ ਉੱਤੇ ਉਹ ਮੋਹਿਤ ਸੀ ਉਹਨਾਂ ਦੀਆਂ ਮੂਰਤੀਆਂ ਦੇ ਨਾਲ ਉਹ ਭਰਿਸ਼ਟ ਹੋਈ।
8
ਉਸ ਨੇ ਜੋ ਵਿਭਚਾਰ ਮਿਸਰ ਵਿੱਚ ਕੀਤਾ ਸੀ, ਉਹ ਨੂੰ ਨਾ ਛੱਡਿਆ ਕਿਉਂ ਜੋ ਉਹ ਉਸ ਦੀ ਜੁਆਨੀ ਸਮੇਂ ਉਸ ਨਾਲ ਲੇਟੇ ਅਤੇ ਉਹਨਾਂ ਨੇ ਉਹ ਦੇ ਕੁਆਰਪੁਣੇ ਦੀਆਂ ਦੁੱਧੀਆਂ ਨੂੰ ਖਿੱਚਿਆ ਅਤੇ ਆਪਣਾ ਵਿਭਚਾਰ ਉਹ ਦੇ ਉੱਤੇ ਪਾ ਦਿੱਤਾ।
9
ਇਸ ਲਈ ਮੈਂ ਉਹ ਨੂੰ ਉਸ ਦੇ ਮਿੱਤਰਾਂ ਦੇ ਹੱਥ ਵਿੱਚ ਅਰਥਾਤ ਅੱਸ਼ੂਰੀਆਂ ਦੇ ਹੱਥ ਵਿੱਚ ਸੌਂਪ ਦਿੱਤਾ, ਜਿਹਨਾਂ ਉੱਤੇ ਉਹ ਮੋਹਿਤ ਸੀ।
10
ਉਹਨਾਂ ਨੇ ਉਹ ਨੂੰ ਬੇਪੜਦਾ ਕੀਤਾ ਅਤੇ ਉਸ ਦੇ ਧੀਆਂ ਪੁੱਤਰਾਂ ਨੂੰ ਖੋਹ ਲਿਆ ਅਤੇ ਉਹਨਾਂ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ, ਸੋ ਉਹ ਸਾਰੀਆਂ ਔਰਤਾਂ ਵਿੱਚ ਪ੍ਰਸਿੱਧ ਹੋ ਗਈ, ਕਿਉਂ ਜੋ ਉਹਨਾਂ ਉਹ ਦੇ ਉੱਤੇ ਸਜ਼ਾ ਲਿਆਈ।
11
ਉਸ ਦੀ ਭੈਣ ਆਹਾਲੀਬਾਹ ਨੇ ਇਹ ਵੇਖਿਆ, ਪਰ ਉਹ ਇਸ਼ਕ ਵਿੱਚ ਅਤੇ ਵਿਭਚਾਰ ਵਿੱਚ, ਆਪਣੀ ਉਸ ਭੈਣ ਤੋਂ ਭੈੜੀ ਨਿੱਕਲੀ।
12
ਉਹ ਅੱਸ਼ੂਰੀਆਂ ਤੇ ਮੋਹਿਤ ਹੋਈ ਜਿਹੜੇ ਸੂਬੇਦਾਰ ਅਤੇ ਸ਼ਰੀਫ ਗੁਆਂਢੀ ਸਨ, ਜਿਹੜੇ ਸੁੰਦਰ ਕੱਪੜੇ ਪਹਿਨਦੇ ਅਤੇ ਘੋੜਿਆਂ ਤੇ ਸਵਾਰ ਹੁੰਦੇ ਅਤੇ ਸਾਰਿਆਂ ਦੇ ਸਾਰੇ ਚੁਣਵੇਂ ਗੱਭਰੂ ਸਨ।
13
ਮੈਂ ਵੇਖਿਆ ਕਿ ਉਹ ਵੀ ਭਰਿਸ਼ਟ ਹੋ ਗਈ, ਉਹਨਾਂ ਦੋਵਾਂ ਦਾ ਇੱਕੋ ਹੀ ਮਾਰਗ ਸੀ।
14
ਉਹ ਵਿਭਚਾਰ ਵਿੱਚ ਵੱਧ ਗਈ, ਨਾਲੇ ਉਹ ਨੇ ਕੰਧ ਉੱਤੇ ਮਨੁੱਖਾਂ ਦੀਆਂ ਮੂਰਤਾਂ ਅਰਥਾਤ ਕਸਦੀਆਂ ਦੀਆਂ ਮੂਰਤਾਂ ਵੇਖੀਆਂ ਜਿਹੜੀਆਂ ਸ਼ਿੰਗਰਫ ਨਾਲ ਖਿੱਚੀਆਂ ਹੋਈਆਂ ਸਨ।
15
ਜਿਹਨਾਂ ਨੇ ਪਟਕਿਆਂ ਨਾਲ ਕਮਰਾਂ ਬੰਨ੍ਹੀਆਂ ਸਨ ਅਤੇ ਸਿਰਾਂ ਉੱਤੇ ਰੰਗਦਾਰ ਲੜਾਂ ਵਾਲੀਆਂ ਪਗੜੀਆਂ ਸਨ ਅਤੇ ਸਾਰੇ ਦੇ ਸਾਰੇ ਵੇਖਣ ਵਿੱਚ ਬਾਬਲੀਆਂ ਦੇ ਕਪਤਾਨਾਂ ਵਰਗੇ ਸਨ, ਜਿਹਨਾਂ ਦੀ ਜਨਮ ਭੂਮੀ ਕਸਦੀਮ ਹੈ।
16
ਤਾਂ ਵੇਖਦਿਆਂ ਹੀ ਉਹ ਉਹਨਾਂ ਉੱਤੇ ਮੋਹਿਤ ਹੋ ਗਈ ਅਤੇ ਉਹਨਾਂ ਦੇ ਕੋਲ ਕਸਦੀਮ ਵਿੱਚ ਦੂਤ ਭੇਜੇ।
17
ਇਸ ਲਈ ਬਾਬਲ ਵਾਸੀ ਉਹ ਦੇ ਕੋਲ ਆਏ ਅਤੇ ਭੋਗ ਦੀ ਸੇਜ਼ ਤੇ ਲੇਟੇ ਅਤੇ ਉਹਨਾਂ ਨੇ ਵਿਭਚਾਰ ਨਾਲ ਉਹ ਨੂੰ ਭਰਿਸ਼ਟ ਕੀਤਾ ਅਤੇ ਉਹ ਉਹਨਾਂ ਤੋਂ ਭਿੱਟੀ ਗਈ, ਤਾਂ ਉਹ ਦੀ ਜਾਨ ਨੇ ਉਹਨਾਂ ਤੋਂ ਸੂਗ ਕੀਤੀ।
18
ਜਦ ਉਹ ਦਾ ਵਿਭਚਾਰ ਖੁੱਲ੍ਹ ਗਿਆ ਅਤੇ ਉਹ ਦਾ ਨੰਗੇਜ਼ ਖੁੱਲ੍ਹ ਗਿਆ ਤਾਂ ਮੇਰੀ ਜਾਨ ਨੇ ਉਸ ਤੋਂ ਸੂਗ ਕੀਤੀ, ਜਿਵੇਂ ਉਸ ਦੀ ਭੈਣ ਤੋਂ ਮੇਰੀ ਜਾਨ ਨੇ ਸੂਗ ਕੀਤੀ ਸੀ।
19
ਫਿਰ ਵੀ ਉਸ ਨੇ ਆਪਣੇ ਵਿਭਚਾਰ ਨੂੰ ਵਧਾਇਆ, ਆਪਣੀ ਜੁਆਨੀ ਦੇ ਦਿਨਾਂ ਨੂੰ ਚੇਤੇ ਕਰ ਕੇ, ਜਿਵੇਂ ਉਸ ਨੇ ਮਿਸਰ ਦੇਸ ਵਿੱਚ ਵਿਭਚਾਰ ਕੀਤਾ ਸੀ।
20
ਉਹ ਫੇਰ ਆਪਣੇ ਯਾਰਾਂ ਉੱਤੇ ਮੋਹਿਤ ਹੋਣ ਲੱਗੀ, ਜਿਹਨਾਂ ਦਾ ਅੰਗ ਗਧਿਆਂ ਵਰਗਾ ਅਤੇ ਜਿਹਨਾਂ ਦਾ ਵਰ੍ਹਾਓ ਘੋੜਿਆਂ ਦਾ ਵਰ੍ਹਾਓ ਹੈ।
21
ਇਸ ਤਰ੍ਹਾਂ ਤੂੰ ਆਪਣੀ ਜੁਆਨੀ ਦੇ ਲੁੱਚਪੁਣੇ ਨੂੰ ਜਦੋਂ ਕਿ ਮਿਸਰੀ ਤੇਰੀਆਂ ਜੁਆਨ ਦੁੱਧੀਆਂ ਨੂੰ ਖਿੱਚਦੇ ਅਤੇ ਤੇਰੀਆਂ ਛਾਤੀਆਂ ਨੂੰ ਮਲਦੇ ਸਨ, ਫੇਰ ਲੋਚਣ ਲੱਗੀ।
22
ਇਸ ਲਈ ਹੇ ਆਹਾਲੀਬਾਹ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਉਹਨਾਂ ਮਿੱਤਰਾਂ ਨੂੰ ਜਿਹਨਾਂ ਤੋਂ ਤੇਰੀ ਜਾਨ ਤੰਗ ਆ ਗਈ ਹੈ, ਤੇਰੇ ਵਿਰੁੱਧ ਉਠਾਵਾਂਗਾ ਅਤੇ ਉਹਨਾਂ ਨੂੰ ਤੇਰੇ ਵਿਰੁੱਧ ਚਾਰੇ ਪਾਸਿਓਂ ਲੈ ਆਵਾਂਗਾ।
23
ਬਾਬਲ ਵਾਸੀਆਂ ਅਤੇ ਸਾਰੇ ਕਸਦੀਆਂ ਨੂੰ ਪਕੋਦ ਦੇਸ ਸ਼ੋਆ ਦੇਸ, ਕੋਅ ਦੇਸ ਅਤੇ ਉਹਨਾਂ ਦੇ ਨਾਲ ਸਾਰੇ ਅੱਸ਼ੂਰੀਆਂ ਨੂੰ, ਸਾਰੇ ਦੇ ਸਾਰੇ ਚੁਣਵੇਂ ਸੁੰਦਰ ਗੱਭਰੂਆਂ ਨੂੰ, ਸੂਬੇਦਾਰਾਂ, ਸ਼ਰੀਫਾਂ ਨੂੰ ਅਤੇ ਸਾਰੇ ਕਪਤਾਨਾਂ ਨੂੰ ਅਤੇ ਪ੍ਰਸਿੱਧ ਲੋਕਾਂ ਨੂੰ, ਜੋ ਸਾਰੇ ਦੇ ਸਾਰੇ ਘੋੜਿਆਂ ਤੇ ਸਵਾਰ ਹੁੰਦੇ ਹਨ
24
ਅਤੇ ਉਹ ਜੰਗੀ ਸ਼ਸਤਰਾਂ, ਰਥਾਂ, ਛਕੜਿਆਂ ਅਤੇ ਲੋਕਾਂ ਦੀ ਸਭਾ ਨਾਲ ਤੇਰੇ ਉੱਤੇ ਚੜ੍ਹਾਈ ਕਰਨਗੇ ਅਤੇ ਢਾਲ਼, ਸੀਨਾ ਬੰਦ ਅਤੇ ਲੋਹੇ ਦਾ ਟੋਪ ਪਾ ਕੇ ਚਾਰੇ ਪਾਸਿਓਂ ਤੈਨੂੰ ਘੇਰ ਲੈਣਗੇ। ਮੈਂ ਨਿਆਂ ਉਹਨਾਂ ਨੂੰ ਸੌਂਪਾਂਗਾ ਅਤੇ ਉਹ ਆਪਣੇ ਨਿਆਂ ਅਨੁਸਾਰ ਤੇਰਾ ਨਿਆਂ ਕਰਨਗੇ।
25
ਮੈਂ ਆਪਣੀ ਅਣਖ ਨੂੰ ਤੇਰੇ ਵਿਰੁੱਧ ਦਿਆਂਗਾ ਅਤੇ ਉਹ ਕ੍ਰੋਧਵਾਨ ਹੋ ਕੇ ਤੇਰੇ ਨਾਲ ਵਰਤਣਗੇ। ਤੇਰਾ ਨੱਕ ਅਤੇ ਤੇਰਾ ਕੰਨ ਵੱਢ ਸੁੱਟਣਗੇ, ਅਤੇ ਤੇਰੇ ਰਹਿੰਦੇ ਲੋਕ ਤਲਵਾਰ ਨਾਲ ਵੱਢੇ ਜਾਣਗੇ। ਉਹ ਤੇਰੇ ਪੁੱਤਰਾਂ ਧੀਆਂ ਨੂੰ ਲੈ ਜਾਣਗੇ ਅਤੇ ਤੇਰੇ ਬਚਿਆਂ ਹੋਇਆਂ ਨੂੰ ਅੱਗ ਭੱਖ ਲਵੇਗੀ।
26
ਉਹ ਤੇਰੇ ਕੱਪੜੇ ਲਾਹ ਲੈਣਗੇ ਅਤੇ ਤੇਰੇ ਸੁੰਦਰ ਗਹਿਣੇ ਲੁੱਟ ਲੈ ਜਾਣਗੇ।
27
ਇਸ ਲਈ ਮੈਂ ਤੇਰੇ ਲੁੱਚਪੁਣੇ ਅਤੇ ਤੇਰੇ ਵਿਭਚਾਰ ਨੂੰ ਜੋ ਤੂੰ ਮਿਸਰ ਵਿੱਚੋਂ ਲਿਆਈ, ਮੁਕਾ ਦਿਆਂਗਾ, ਤਾਂ ਜੋ ਤੂੰ ਮੁੜ ਕੇ ਉਹਨਾਂ ਵੱਲ ਆਪਣੀ ਅੱਖ ਨਾ ਚੁੱਕੇਂਗੀ, ਨਾ ਫੇਰ ਮਿਸਰ ਨੂੰ ਚੇਤੇ ਕਰੇਂਗੀ।
28
ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੈਨੂੰ ਉਹਨਾਂ ਦੇ ਹੀ ਹੱਥ ਵਿੱਚ ਜਿਹਨਾਂ ਤੋਂ ਤੈਨੂੰ ਘਿਰਣਾ ਹੈ, ਹਾਂ, ਉਹਨਾਂ ਦੇ ਹੀ ਹੱਥਾਂ ਵਿੱਚ ਜਿਹਨਾਂ ਤੋਂ ਤੇਰੀ ਜਾਨ ਨੇ ਸੂਗ ਕੀਤੀ, ਦਿਆਂਗਾ।
29
ਉਹ ਤੇਰੇ ਨਾਲ ਘਿਰਣਾ ਦਾ ਵਰਤਾਓ ਕਰਨਗੇ ਅਤੇ ਤੇਰੀ ਸਾਰੀ ਮਿਹਨਤ ਜੋ ਤੂੰ ਇਕੱਠੀ ਕੀਤੀ ਹੈ, ਲੈ ਜਾਣਗੇ ਅਤੇ ਤੈਨੂੰ ਨੰਗਾ ਧੜੰਗਾ ਛੱਡ ਜਾਣਗੇ, ਇੱਥੋਂ ਤੱਕ ਕਿ ਤੇਰੇ ਵਿਭਚਾਰ ਦਾ ਨੰਗੇਜ਼ ਖੁੱਲ੍ਹ ਜਾਵੇਗਾ ਅਤੇ ਤੇਰਾ ਲੁੱਚਪੁਣਾ ਤੇ ਤੇਰੀ ਵਿਭਚਾਰੀ ਵੀ।
30
ਇਹ ਸਾਰੀਆਂ ਗੱਲਾਂ ਤੇਰੇ ਨਾਲ ਇਸ ਲਈ ਹੋਣਗੀਆਂ ਕਿ ਤੂੰ ਵਿਭਚਾਰ ਲਈ ਦੂਜੀਆਂ ਕੌਮਾਂ ਦੇ ਮਗਰ ਪਈ ਅਤੇ ਉਹਨਾਂ ਦੀਆਂ ਮੂਰਤਾਂ ਨਾਲ ਆਪਣੇ ਆਪ ਨੂੰ ਭਰਿਸ਼ਟ ਕੀਤਾ।
31
ਤੂੰ ਆਪਣੀ ਭੈਣ ਦੇ ਰਾਹ ਤੇ ਚਲੀ, ਇਸ ਲਈ ਮੈਂ ਉਹ ਦਾ ਕਟੋਰਾ ਤੇਰੇ ਹੱਥ ਵਿੱਚ ਦਿਆਂਗਾ।
32
ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਆਪਣੀ ਭੈਣ ਦੇ ਕਟੋਰੇ ਵਿੱਚੋਂ ਜੋ ਡੂੰਘਾ ਅਤੇ ਚੌੜਾ ਹੈ ਪੀਵੇਂਗੀ, ਲੋਕ ਤੇਰੇ ਉੱਤੇ ਹੱਸਣਗੇ ਅਤੇ ਤੈਨੂੰ ਠੱਠੇ ਕਰਨਗੇ, ਕਿਉਂ ਜੋ ਉਸ ਕਟੋਰੇ ਵਿੱਚ ਪੀਣ ਲਈ ਹੈ।
33
ਤੂੰ ਮਸਤੀ ਤੇ ਸੋਗ ਨਾਲ ਭਰ ਜਾਵੇਂਗੀ, ਹੈਰਾਨੀ ਅਤੇ ਉਜਾੜ ਦਾ ਕਟੋਰਾ ਹੈ।
34
ਤੂੰ ਉਹ ਨੂੰ ਪੀਵੇਂਗੀ ਅਤੇ ਉਹ ਨੂੰ ਨਿਚੋੜੇਂਗੀ, ਉਹ ਦੀਆਂ ਠੀਕਰੀਆਂ ਵੀ ਚਬਾ ਜਾਵੇਂਗੀ ਅਤੇ ਆਪਣੀਆਂ ਛਾਤੀਆਂ ਪੁੱਟੇਂਗੀ। ਕਿਉਂ ਜੋ ਮੈਂ ਹੀ ਇਹ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।
35
ਸੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਮੈਨੂੰ ਭੁੱਲ ਗਈ ਅਤੇ ਮੈਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ, ਇਸ ਲਈ ਤੂੰ ਆਪਣੇ ਲੁੱਚਪੁਣੇ ਨੂੰ ਅਤੇ ਆਪਣੇ ਵਿਭਚਾਰ ਨੂੰ ਚੁੱਕ।
36
ਫੇਰ ਯਹੋਵਾਹ ਨੇ ਮੈਨੂੰ ਫ਼ਰਮਾਇਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਆਹਾਲਾਹ ਅਤੇ ਆਹਾਲੀਬਾਹ ਦਾ ਨਿਆਂ ਕਰੇਂਗਾ? ਤੂੰ ਉਹਨਾਂ ਦੇ ਘਿਣਾਉਣੇ ਕੰਮ ਉਹਨਾਂ ਨੂੰ ਦੱਸ।
37
ਕਿਉਂ ਜੋ ਉਹਨਾਂ ਨੇ ਵਿਭਚਾਰ ਕੀਤਾ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ। ਹਾਂ, ਉਹਨਾਂ ਨੇ ਆਪਣੀਆਂ ਮੂਰਤੀਆਂ ਨਾਲ ਵਿਭਚਾਰ ਕੀਤਾ ਅਤੇ ਆਪਣੇ ਪੁੱਤਰਾਂ ਨੂੰ ਜੋ ਮੇਰੇ ਤੋਂ ਜੰਮੇ ਅੱਗ ਵਿੱਚੋਂ ਲੰਘਾਇਆ ਕਿ ਮੂਰਤੀਆਂ ਲਈ ਉਹ ਖਾਣਾ ਹੋਣ!
38
ਇਸ ਤੋਂ ਬਿਨ੍ਹਾਂ ਉਹਨਾਂ ਨੇ ਮੇਰੇ ਨਾਲ ਇਹ ਕੀਤਾ ਕਿ ਉਸੇ ਦਿਨ ਉਹਨਾਂ ਨੇ ਮੇਰੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ ਅਤੇ ਮੇਰੇ ਸਬਤਾਂ ਨੂੰ ਪਲੀਤ ਕੀਤਾ।
39
ਕਿਉਂ ਜੋ ਜਦ ਉਹ ਆਪਣੇ ਪੁੱਤਰਾਂ ਨੂੰ ਆਪਣੀਆਂ ਮੂਰਤੀਆਂ ਦੇ ਲਈ ਵੱਢ ਚੁੱਕੇ, ਤਾਂ ਉਸੇ ਦਿਨ ਮੇਰੇ ਪਵਿੱਤਰ ਸਥਾਨ ਵਿੱਚ ਆ ਵੜੇ, ਤਾਂ ਜੋ ਉਹ ਨੂੰ ਪਲੀਤ ਕਰਨ ਅਤੇ ਵੇਖ, ਉਹਨਾਂ ਨੇ ਮੇਰੇ ਭਵਨ ਵਿੱਚ ਅਜਿਹਾ ਕੰਮ ਕੀਤਾ!
40
ਸਗੋਂ ਉਹਨਾਂ ਨੇ ਦੂਰ ਤੋਂ ਮਨੁੱਖ ਸੱਦੇ, ਜਿਹਨਾਂ ਦੇ ਕੋਲ ਦੂਤ ਭੇਜਿਆ ਅਤੇ ਵੇਖ, ਉਹ ਆਏ ਜਿਹਨਾਂ ਦੇ ਲਈ ਤੂੰ ਨ੍ਹਾਤੀ-ਧੋਤੀ, ਅੱਖਾਂ ਵਿੱਚ ਕੱਜਲ ਪਾਇਆ ਅਤੇ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਿਆ।
41
ਤੂੰ ਸਜਾਏ ਹੋਏ ਪਲੰਘ ਤੇ ਬੈਠੀ ਅਤੇ ਉਹ ਦੇ ਅੱਗੇ ਮੇਜ਼ ਤਿਆਰ ਕੀਤੀ ਅਤੇ ਉਸ ਉੱਤੇ ਤੂੰ ਮੇਰਾ ਧੂਫ਼ ਅਤੇ ਤੇਲ ਰੱਖਿਆ।
42
ਇੱਕ ਗਾਫ਼ਲਾਂ ਦੀ ਭੀੜ ਦੀ ਅਵਾਜ਼ ਉਹ ਦੇ ਨਾਲ ਸੀ, ਆਮ ਮਨੁੱਖਾਂ ਤੋਂ ਬਿਨਾਂ ਜੰਗਲ ਵਿੱਚੋਂ ਸ਼ਰਾਬੀ ਆਦਮੀਆਂ ਨੂੰ ਲਿਆਏ ਅਤੇ ਉਹਨਾਂ ਨੇ ਉਹਨਾਂ ਦੇ ਹੱਥ ਵਿੱਚ ਕੜੇ ਅਤੇ ਸਿਰਾਂ ਉੱਤੇ ਸੁੰਦਰ ਤਾਜ ਪਹਿਨਾਏ।
43
ਤਦ ਮੈਂ ਉਹ ਦੇ ਬਾਰੇ ਜੋ ਵਿਭਚਾਰ ਕਰਦੇ-ਕਰਦੇ ਬੁੱਢੀ ਹੋ ਗਈ ਸੀ ਆਖਿਆ, ਹੁਣ ਇਹ ਲੋਕ ਉਹ ਦੇ ਨਾਲ ਵਿਭਚਾਰ ਕਰਨਗੇ ਤੇ ਉਹ ਇਹਨਾਂ ਦੇ ਨਾਲ।
44
ਉਹ ਉਸ ਦੇ ਕੋਲ ਇਸ ਤਰ੍ਹਾਂ ਗਏ ਜਿਵੇਂ ਕੋਈ ਮਨੁੱਖ ਕਿਸੇ ਵਿਭਚਾਰਨ ਔਰਤ ਕੋਲ ਜਾਂਦਾ ਹੈ। ਓਵੇਂ ਹੀ ਉਹ ਆਹਾਲਾਹ ਅਤੇ ਆਹਾਲੀਬਾਹ ਲੁੱਚੜ ਔਰਤਾਂ ਦੇ ਕੋਲ ਗਏ।
45
ਪਰ ਧਰਮੀ ਮਨੁੱਖ ਉਹਨਾਂ ਦਾ ਨਿਆਂ ਕਰਨਗੇ, ਜਿਹੜਾ ਵਿਭਚਾਰਨਾਂ ਅਤੇ ਲਹੂ ਵਹਾਉਣ ਵਾਲੀਆਂ ਔਰਤਾਂ ਲਈ ਦਿੱਤਾ ਜਾਂਦਾ ਹੈ, ਕਿਉਂ ਜੋ ਉਹ ਵਿਭਚਾਰਨੀਆਂ ਹਨ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ।
46
ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਉਹਨਾਂ ਉੱਤੇ ਇੱਕ ਦਲ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਹੌਲ ਅਤੇ ਲੁੱਟ ਜ਼ਰੂਰ ਬਣਾਵਾਂਗਾ
47
ਅਤੇ ਉਹ ਦਲ ਉਹਨਾਂ ਨੂੰ ਪੱਥਰਾਂ ਨਾਲ ਮਾਰ ਦੇਵੇਗਾ ਅਤੇ ਆਪਣੀਆਂ ਤਲਵਾਰਾਂ ਨਾਲ ਉਹਨਾਂ ਨੂੰ ਵੱਢੇਗਾ, ਉਹਨਾਂ ਦੇ ਪੁੱਤਰਾਂ ਧੀਆਂ ਨੂੰ ਮਾਰ ਦੇਵੇਗਾ ਅਤੇ ਉਹਨਾਂ ਦੇ ਘਰਾਂ ਨੂੰ ਅੱਗ ਨਾਲ ਫੂਕ ਸੁੱਟੇਗਾ।
48
ਇਸ ਤਰ੍ਹਾਂ ਮੈਂ ਦੇਸ ਵਿੱਚੋਂ ਲੁੱਚਪੁਣੇ ਨੂੰ ਮੁਕਾਵਾਂਗਾ, ਤਾਂ ਜੋ ਸਾਰੀਆਂ ਔਰਤਾਂ ਸਿੱਖਿਆ ਪ੍ਰਾਪਤ ਕਰਨ ਅਤੇ ਤੁਹਾਡੇ ਵਾਂਗੂੰ ਲੁੱਚਪੁਣਾ ਨਾ ਕਰਨ
49
ਅਤੇ ਉਹ ਤੁਹਾਡੇ ਲੁੱਚਪੁਣੇ ਦਾ ਬਦਲਾ ਤੁਹਾਨੂੰ ਦੇਣਗੇ ਅਤੇ ਤੁਸੀਂ ਆਪਣੀਆਂ ਮੂਰਤੀਆਂ ਦੇ ਪਾਪਾਂ ਦੀ ਸਜ਼ਾ ਭੋਗੋਗੀਆਂ, ਤਾਂ ਜੋ ਤੁਸੀਂ ਜਾਣੋ ਕਿ ਪ੍ਰਭੂ ਯਹੋਵਾਹ ਮੈਂ ਹੀ ਹਾਂ!
← Chapter 22
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 24 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48