bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Ezra 8
Ezra 8
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 7
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 9 →
1
ਅਰਤਹਸ਼ਸ਼ਤਾ ਰਾਜਾ ਦੇ ਰਾਜ ਵਿੱਚ ਜੋ ਲੋਕ ਮੇਰੇ ਨਾਲ ਬਾਬਲ ਤੋਂ ਯਰੂਸ਼ਲਮ ਨੂੰ ਆਏ, ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਆਗੂ ਅਤੇ ਉਨ੍ਹਾਂ ਦੀ ਵੰਸ਼ਾਵਲੀ ਇਹ ਹੈ:
2
ਫ਼ੀਨਹਾਸ ਦੇ ਪੁੱਤਰਾਂ ਵਿੱਚੋਂ, ਗੇਰਸ਼ੋਮ ਅਤੇ ਈਥਾਮਾਰ ਦੇ ਪੁੱਤਰਾਂ ਵਿੱਚੋਂ, ਦਾਨੀਏਲ ਅਤੇ ਦਾਊਦ ਦੇ ਪੁੱਤਰਾਂ ਵਿੱਚੋਂ, ਹੱਟੂਸ਼,
3
ਸ਼ਕਨਯਾਹ ਦੇ ਪੁੱਤਰਾਂ ਵਿੱਚੋਂ, ਪਰੋਸ਼ ਦੇ ਪੁੱਤਰਾਂ ਵਿੱਚੋਂ, ਜ਼ਕਰਯਾਹ ਅਤੇ ਉਸ ਦੇ ਨਾਲ ਦੇ ਇੱਕ ਸੌ ਪੰਜਾਹ ਪੁਰਸ਼ ਵੰਸ਼ਾਵਲੀ ਦੇ ਅਨੁਸਾਰ ਗਿਣੇ ਗਏ।
4
ਪਹਥ-ਮੋਆਬ ਦੇ ਪੁੱਤਰਾਂ ਵਿੱਚੋਂ, ਜ਼ਰਹਯਾਹ ਦਾ ਪੁੱਤਰ ਅਲਯਹੋਏਨਈ ਅਤੇ ਉਸ ਦੇ ਨਾਲ ਦੋ ਸੌ ਪੁਰਖ।
5
ਸ਼ਕਨਯਾਹ ਦੇ ਪੁੱਤਰਾਂ ਵਿੱਚੋਂ, ਯਹਜ਼ੀਏਲ ਦਾ ਪੁੱਤਰ ਅਤੇ ਉਸ ਦੇ ਨਾਲ ਤਿੰਨ ਸੌ ਪੁਰਖ।
6
ਆਦੀਨ ਦੇ ਪੁੱਤਰਾਂ ਵਿੱਚੋਂ, ਯੋਨਾਥਾਨ ਦਾ ਪੁੱਤਰ ਅਬਦ ਅਤੇ ਉਸ ਦੇ ਨਾਲ ਪੰਜਾਹ ਪੁਰਖ।
7
ਏਲਾਮ ਦੇ ਪੁੱਤਰਾਂ ਵਿੱਚੋਂ, ਅਥਲਯਾਹ ਦਾ ਪੁੱਤਰ ਯਿਸ਼ਅਯਾਹ ਅਤੇ ਉਸ ਦੇ ਨਾਲ ਸੱਤਰ ਪੁਰਖ।
8
ਸ਼ਫਟਯਾਹ ਦੇ ਪੁੱਤਰਾਂ ਵਿੱਚੋਂ ਮੀਕਾਏਲ ਦਾ ਪੁੱਤਰ ਜ਼ਬਦਯਾਹ ਅਤੇ ਉਸ ਦੇ ਨਾਲ ਅੱਸੀ ਪੁਰਖ।
9
ਯੋਆਬ ਦੇ ਪੁੱਤਰਾਂ ਵਿੱਚੋਂ ਯਹੀਏਲ ਦਾ ਪੁੱਤਰ ਓਬਦਯਾਹ ਅਤੇ ਉਸ ਦੇ ਨਾਲ ਦੋ ਸੌ ਅਠਾਰਾਂ ਪੁਰਖ।
10
ਸ਼ਲੋਮੀਥ ਦੇ ਪੁੱਤਰਾਂ ਵਿੱਚੋਂ, ਯਸਿਫਯਾਹ ਦਾ ਪੁੱਤਰ ਅਤੇ ਉਸ ਦੇ ਨਾਲ ਇੱਕ ਸੌ ਸੱਠ ਪੁਰਖ।
11
ਬੇਬਾਈ ਦੇ ਪੁੱਤਰਾਂ ਵਿੱਚੋਂ, ਬੇਬਾਈ ਦਾ ਪੁੱਤਰ ਜ਼ਕਰਯਾਹ ਅਤੇ ਉਸ ਦੇ ਨਾਲ ਅਠਾਈ ਪੁਰਖ।
12
ਅਜ਼ਗਾਦ ਦੇ ਪੁੱਤਰਾਂ ਵਿੱਚੋਂ ਹੱਕਾਟਾਨ ਦਾ ਪੁੱਤਰ ਯੋਹਾਨਾਨ ਅਤੇ ਉਸ ਦੇ ਨਾਲ ਇੱਕ ਸੌ ਦਸ ਪੁਰਖ।
13
ਅਦੋਨੀਕਾਮ ਦੇ ਪੁੱਤਰਾਂ ਵਿੱਚੋਂ ਜਿਹੜੇ ਆਖਰੀ ਸਨ ਉਨ੍ਹਾਂ ਦੇ ਨਾਮ ਇਹ ਹਨ - ਅਲੀਫ਼ਾਲਟ ਤੇ ਯਈਏਲ ਤੇ ਸ਼ਮਅਯਾਹ ਅਤੇ ਉਨ੍ਹਾਂ ਦੇ ਨਾਲ ਸੱਠ ਪੁਰਖ।
14
ਬਿਗਵਈ ਦੇ ਪੁੱਤਰਾਂ ਵਿੱਚੋਂ ਊਥਈ ਤੇ ਜ਼ੱਕੂਰ ਅਤੇ ਉਨ੍ਹਾਂ ਦੇ ਨਾਲ ਸੱਤਰ ਪੁਰਖ।
15
ਮੈਂ ਇਹਨਾਂ ਨੂੰ ਉਸ ਨਦੀ ਦੇ ਕੋਲ ਜੋ ਅਹਵਾ ਦੀ ਵੱਲ ਵਗਦੀ ਹੈ ਇਕੱਠਾ ਕੀਤਾ, ਅਤੇ ਉੱਥੇ ਅਸੀਂ ਤਿੰਨ ਦਿਨ ਡੇਰੇ ਲਾ ਕੇ ਰਹੇ, ਅਤੇ ਉੱਥੇ ਮੈਂ ਲੋਕਾਂ ਅਤੇ ਜਾਜਕਾਂ ਵਿੱਚ ਵੇਖਿਆ ਪਰ ਮੈਨੂੰ ਲੇਵੀਆਂ ਵਿੱਚੋਂ ਕੋਈ ਨਾ ਮਿਲਿਆ।
16
ਤਦ ਮੈਂ ਅਲੀਅਜ਼ਰ, ਅਰੀਏਲ, ਸ਼ਮਅਯਾਹ, ਅਲਨਾਥਾਨ, ਯਾਰੀਬ, ਅਲਨਾਥਾਨ, ਨਾਥਾਨ, ਜ਼ਕਰਯਾਹ, ਮਸ਼ੁੱਲਾਮ ਨੂੰ ਜੋ ਆਗੂ ਸਨ ਅਤੇ ਯੋਯਾਰੀਬ ਤੇ ਅਲਨਾਥਾਨ ਨੂੰ ਜੋ ਬੁੱਧਵਾਨ ਪੁਰਖ ਸਨ ਸੱਦਾ ਭੇਜਿਆ।
17
ਅਤੇ ਮੈਂ ਉਨ੍ਹਾਂ ਨੂੰ ਇੱਦੋ ਕੋਲ ਜੋ ਕਾਸਿਫ਼ਯਾ ਨਾਮਕ ਸਥਾਨ ਦਾ ਪ੍ਰਧਾਨ ਸੀ, ਭੇਜ ਦਿੱਤਾ ਅਤੇ ਜੋ ਕੁਝ ਉਹਨਾਂ ਨੇ ਇੱਦੋ ਅਤੇ ਉਸ ਦੇ ਭਰਾ ਨਥੀਨੀਮੀਆਂ ਨੂੰ ਕਾਸਿਫ਼ਯਾ ਨਾਮਕ ਸਥਾਨ ਵਿੱਚ ਕਹਿਣਾ ਸੀ, ਸਮਝਾ ਦਿੱਤਾ ਤਾਂ ਜੋ ਉਹ ਸਾਡੇ ਪਰਮੇਸ਼ੁਰ ਦੇ ਭਵਨ ਦੇ ਲਈ ਸੇਵਾਦਾਰਾਂ ਨੂੰ ਸਾਡੇ ਕੋਲ ਲੈ ਆਉਣ।
18
ਸਾਡੇ ਪਰਮੇਸ਼ੁਰ ਦੀ ਭਲਿਆਈ ਦਾ ਹੱਥ ਸਾਡੇ ਉੱਤੇ ਸੀ, ਇਸ ਲਈ ਉਹ ਇੱਕ ਬੁੱਧਵਾਨ ਮਨੁੱਖ ਸ਼ੇਰੇਬਯਾਹ ਨੂੰ ਸਾਡੇ ਕੋਲ ਲੈ ਆਏ ਜੋ ਮਹਲੀ ਦੇ ਵੰਸ਼ ਵਿੱਚੋਂ, ਲੇਵੀ ਦਾ ਪੁੱਤਰ ਅਤੇ ਇਸਰਾਏਲ ਦਾ ਪੋਤਾ ਸੀ, ਨਾਲੇ ਸ਼ੇਰੇਬਯਾਹ ਦੇ ਪੁੱਤਰਾਂ ਅਤੇ ਭਰਾਵਾਂ ਨੂੰ ਵੀ ਲਿਆਏ, ਕੁੱਲ ਅਠਾਰਾਂ ਪੁਰਖਾਂ ਨੂੰ,
19
ਅਤੇ ਹਸ਼ਬਯਾਹ ਨੂੰ ਤੇ ਉਸ ਦੇ ਨਾਲ ਮਰਾਰੀਆਂ ਵਿੱਚੋਂ ਯਿਸ਼ਅਯਾਹ ਨੂੰ ਅਤੇ ਉਸ ਦੇ ਭਰਾਵਾਂ ਅਤੇ ਉਨ੍ਹਾਂ ਦੇ ਪੁੱਤਰਾਂ ਨਾਲ ਕੁੱਲ ਵੀਹ ਪੁਰਖਾਂ ਨੂੰ
20
ਅਤੇ ਨਥੀਨੀਮੀਆਂ ਵਿੱਚੋਂ, ਜਿਨ੍ਹਾਂ ਨੂੰ ਦਾਊਦ ਅਤੇ ਹਾਕਮਾਂ ਨੇ ਲੇਵੀਆਂ ਦੀ ਸੇਵਾ ਕਰਨ ਲਈ ਨਿਯੁਕਤ ਕੀਤਾ ਸੀ, ਦੋ ਸੌ ਵੀਹ ਨਥੀਨੀਮੀਆਂ ਨੂੰ ਲੈ ਆਏ। ਉਨ੍ਹਾਂ ਸਾਰਿਆਂ ਦੇ ਨਾਮ ਲਿਖੇ ਗਏ ਸਨ।
21
ਤਦ ਮੈਂ ਉੱਥੇ ਅਰਥਾਤ ਅਹਵਾ ਨਦੀ ਦੇ ਕੰਢੇ ਤੇ ਵਰਤ ਰੱਖਣ ਦੀ ਘੋਸ਼ਣਾ ਕੀਤੀ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਦੇ ਸਨਮੁਖ ਹਲੀਮ ਹੋ ਕੇ ਆਪਣੇ ਲਈ, ਆਪਣੇ ਬੱਚਿਆਂ ਲਈ ਅਤੇ ਆਪਣੇ ਸਾਰੇ ਮਾਲ-ਧਨ ਦੇ ਲਈ ਉਸ ਤੋਂ ਸੁਰੱਖਿਅਤ ਸਫ਼ਰ ਮੰਗੀਏ।
22
ਕਿਉਂ ਜੋ ਮੈਂ ਸ਼ਰਮ ਦੇ ਮਾਰੇ ਰਾਜਾ ਤੋਂ ਸਿਪਾਹੀਆਂ ਦੇ ਜੱਥੇ ਤੇ ਘੋੜ ਸਵਾਰ ਨਾ ਮੰਗੇ ਕਿ ਰਾਹ ਵਿੱਚ ਵੈਰੀਆਂ ਦੇ ਵਿਰੁੱਧ ਸਾਡੀ ਸਹਾਇਤਾ ਕਰਨ, ਕਿਉਂ ਜੋ ਅਸੀਂ ਰਾਜਾ ਨੂੰ ਕਿਹਾ ਸੀ, “ਸਾਡੇ ਪਰਮੇਸ਼ੁਰ ਦਾ ਹੱਥ ਭਲਿਆਈ ਦੇ ਲਈ ਉਨ੍ਹਾਂ ਸਾਰਿਆਂ ਦੇ ਨਾਲ ਹੈ, ਜੋ ਉਸ ਦੀ ਭਾਲ ਕਰਦੇ ਹਨ, ਪਰ ਉਸ ਦਾ ਬਲ ਤੇ ਕ੍ਰੋਧ ਉਨ੍ਹਾਂ ਸਾਰਿਆਂ ਦੇ ਵਿਰੁੱਧ ਹੈ, ਜੋ ਉਸ ਨੂੰ ਤਿਆਗ ਦਿੰਦੇ ਹਨ।”
23
ਅਸੀਂ ਵਰਤ ਰੱਖ ਕੇ ਪਰਮੇਸ਼ੁਰ ਦੇ ਅੱਗੇ ਇਸ ਗੱਲ ਲਈ ਬੇਨਤੀ ਕੀਤੀ ਅਤੇ ਉਸ ਨੇ ਸਾਡੀ ਸੁਣੀ।
24
ਤਦ ਮੈਂ ਸਰਦਾਰ ਜਾਜਕਾਂ ਵਿੱਚੋਂ ਬਾਰਾਂ ਨੂੰ ਅਰਥਾਤ ਸ਼ੇਰੇਬਯਾਹ, ਹਸ਼ਬਯਾਹ ਨੂੰ ਅਤੇ ਉਹਨਾਂ ਦੇ ਭਰਾਵਾਂ ਵਿੱਚੋਂ ਦਸ ਨੂੰ ਵੱਖਰਾ ਕੀਤਾ
25
ਅਤੇ ਉਨ੍ਹਾਂ ਨੂੰ ਉਹ ਚਾਂਦੀ, ਸੋਨਾ ਤੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਰਾਜਾ, ਅਤੇ ਉਸ ਦੇ ਮੰਤਰੀਆਂ, ਹਾਕਮਾਂ ਅਤੇ ਸਾਰੇ ਇਸਰਾਏਲ ਨੇ ਜੋ ਉੱਥੇ ਹਾਜ਼ਰ ਸਨ ਭੇਟ ਕੀਤੇ ਸਨ, ਮੈਂ ਤੋਲ ਕੇ ਉਨ੍ਹਾਂ ਨੂੰ ਦੇ ਦਿੱਤੇ।
26
ਮੈਂ ਉਨ੍ਹਾਂ ਦੇ ਹੱਥ ਵਿੱਚ ਬਾਈ ਟਨ ਚਾਂਦੀ, ਸੱਤਰ ਕਿੱਲੋ ਚਾਂਦੀ ਦੇ ਭਾਂਡੇ ਅਤੇ ਤਿੰਨ ਹਜ਼ਾਰ ਸੱਤ ਸੌ ਸੋਨਾ,
27
ਨਾਲੇ ਸੋਨੇ ਦੇ ਵੀਹ ਕਟੋਰਦਾਨ, ਅੱਠ ਕਿੱਲੋ ਦੇ ਸਨ ਅਤੇ ਚਮਕਦੇ ਖ਼ਾਲਸ ਪਿੱਤਲ ਦੇ ਦੋ ਭਾਂਡੇ ਜੋ ਸੋਨੇ ਵਰਗੇ ਬਹੁਮੁੱਲੇ ਸਨ, ਤੋਲ ਕੇ ਦਿੱਤੇ।
28
ਅਤੇ ਮੈਂ ਉਹਨਾਂ ਨੂੰ ਕਿਹਾ ਕਿ ਤੁਸੀਂ ਯਹੋਵਾਹ ਲਈ ਪਵਿੱਤਰ ਹੋਵੋ ਜਿਸ ਤਰ੍ਹਾਂ ਇਹ ਭਾਂਡੇ ਵੀ ਪਵਿੱਤਰ ਹਨ ਅਤੇ ਇਹ ਚਾਂਦੀ ਤੇ ਸੋਨਾ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਲਈ ਖੁਸ਼ੀ ਦੀ ਭੇਟ ਹੈ।
29
ਚੌਕਸ ਰਹੋ! ਜਦ ਤੱਕ ਤੁਸੀਂ ਯਰੂਸ਼ਲਮ ਵਿੱਚ ਪ੍ਰਧਾਨ ਜਾਜਕਾਂ ਤੇ ਲੇਵੀਆਂ ਅਤੇ ਇਸਰਾਏਲ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂਆਂ ਦੇ ਸਾਹਮਣੇ, ਯਹੋਵਾਹ ਦੇ ਭਵਨ ਦੀਆਂ ਕੋਠੜੀਆਂ ਵਿੱਚ ਉਨ੍ਹਾਂ ਨੂੰ ਤੋਲ ਕੇ ਨਾ ਦਿਓ, ਤਦ ਤੱਕ ਇਨ੍ਹਾਂ ਦੀ ਰਾਖੀ ਕਰੋ।
30
ਤਦ ਜਾਜਕਾਂ ਤੇ ਲੇਵੀਆਂ ਨੇ ਸੋਨੇ, ਚਾਂਦੀ ਅਤੇ ਭਾਂਡਿਆਂ ਨੂੰ ਤੋਲ ਕੇ ਲੈ ਲਿਆ ਤਾਂ ਜੋ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਪਹੁੰਚਾ ਦੇਣ।
31
ਫਿਰ ਅਸੀਂ ਪਹਿਲੇ ਮਹੀਨੇ ਦੇ ਬਾਹਰਵੇਂ ਦਿਨ ਯਰੂਸ਼ਲਮ ਨੂੰ ਜਾਣ ਲਈ ਅਹਵਾ ਦੀ ਨਦੀ ਤੋਂ ਕੂਚ ਕੀਤਾ, ਅਤੇ ਸਾਡੇ ਪਰਮੇਸ਼ੁਰ ਦਾ ਹੱਥ ਸਾਡੇ ਉੱਤੇ ਸੀ, ਅਤੇ ਉਸ ਨੇ ਸਾਨੂੰ ਵੈਰੀਆਂ ਅਤੇ ਰਾਹ ਵਿੱਚ ਘਾਤ ਲਾਉਣ ਵਾਲਿਆਂ ਦੇ ਹੱਥਾਂ ਤੋਂ ਬਚਾਇਆ।
32
ਇਸ ਲਈ ਅਸੀਂ ਯਰੂਸ਼ਲਮ ਦੇ ਵਿੱਚ ਪਹੁੰਚ ਕੇ ਤਿੰਨ ਦਿਨ ਤੱਕ ਉੱਥੇ ਰਹੇ
33
ਅਤੇ ਚੌਥੇ ਦਿਨ ਉਹ ਚਾਂਦੀ, ਸੋਨਾ ਅਤੇ ਭਾਂਡੇ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਊਰਿੱਯਾਹ ਦੇ ਪੁੱਤਰ ਮਰੇਮੋਥ ਦੇ ਹੱਥ ਵਿੱਚ ਤੋਲ ਕੇ ਦੇ ਦਿੱਤੇ ਗਏ। ਉਸ ਦੇ ਨਾਲ ਫ਼ੀਨਹਾਸ ਦਾ ਪੁੱਤਰ ਅਲਆਜ਼ਾਰ ਸੀ ਅਤੇ ਉਹਨਾਂ ਦੇ ਨਾਲ ਇਹ ਲੇਵੀ ਸਨ - ਯੇਸ਼ੂਆ ਦਾ ਪੁੱਤਰ ਯੋਜ਼ਾਬਾਦ ਅਤੇ ਬਿੰਨੂਈ ਦਾ ਪੁੱਤਰ ਨੋਅਦਯਾਹ।
34
ਉਹਨਾਂ ਸਾਰੀਆਂ ਵਸਤੂਆਂ ਨੂੰ ਗਿਣ ਕੇ ਅਤੇ ਤੋਲ ਕੇ, ਉਨ੍ਹਾਂ ਦਾ ਪੂਰਾ ਤੋਲ ਉਸੇ ਸਮੇਂ ਲਿਖ ਲਿਆ ਗਿਆ।
35
ਗ਼ੁਲਾਮੀ ਤੋਂ ਮੁੜੇ ਹੋਏ ਲੋਕਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਲਈ ਹੋਮ ਬਲੀਆਂ ਚੜ੍ਹਾਈਆਂ। ਸਾਰੇ ਇਸਰਾਏਲ ਦੇ ਲਈ ਬਾਰਾਂ ਵਹਿੜੇ, ਛਿਆਨਵੇਂ ਭੇਡੂ, ਸਤੱਤਰ ਲੇਲੇ ਅਤੇ ਪਾਪ ਬਲੀ ਦੇ ਲਈ ਬਾਰਾਂ ਬੱਕਰੇ, ਇਹ ਸਭ ਪਰਮੇਸ਼ੁਰ ਦੇ ਲਈ ਹੋਮ ਬਲੀ ਸਨ।
36
ਤਦ ਉਹਨਾਂ ਨੇ ਰਾਜਾ ਦੀ ਆਗਿਆ ਨੂੰ ਦਰਿਆ ਪਾਰ ਦੇ ਅਧਿਕਾਰੀਆਂ ਅਤੇ ਹਾਕਮਾਂ ਨੂੰ ਦਿੱਤਾ ਅਤੇ ਉਨ੍ਹਾਂ ਨੇ ਇਸਰਾਏਲੀ ਲੋਕਾਂ ਦੀ ਪਰਮੇਸ਼ੁਰ ਦੇ ਭਵਨ ਦੇ ਕੰਮ ਵਿੱਚ ਸਹਾਇਤਾ ਕੀਤੀ।
← Chapter 7
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 9 →
All chapters:
1
2
3
4
5
6
7
8
9
10