bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Galatians 5
Galatians 5
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 4
Jump to:
Chapter 1
Chapter 2
Chapter 3
Chapter 4
Chapter 5
Chapter 6
Chapter 6 →
1
ਅਜ਼ਾਦੀ ਲਈ ਮਸੀਹ ਨੇ ਸਾਨੂੰ ਅਜ਼ਾਦ ਕੀਤਾ, ਇਸ ਲਈ ਦ੍ਰਿੜ੍ਹ ਰਹੋ ਅਤੇ ਗੁਲਾਮੀ ਦੇ ਜੂਲੇ ਹੇਠਾਂ ਮੁੜ ਕੇ ਨਾ ਜਾਵੋ।
2
ਵੇਖੋ, ਮੈਂ ਪੌਲੁਸ ਤੁਹਾਨੂੰ ਆਖਦਾ ਹਾਂ ਕਿ ਜੇ ਤੁਸੀਂ ਸੁੰਨਤ ਕਰਾਵੋ ਤਾਂ ਮਸੀਹ ਕੋਲੋਂ ਤੁਹਾਨੂੰ ਕੁਝ ਲਾਭ ਨਾ ਹੋਵੇਗਾ।
3
ਸਗੋਂ ਮੈਂ ਹਰੇਕ ਮਨੁੱਖ ਉੱਤੇ ਜਿਹੜਾ ਸੁੰਨਤ ਕਰਾਉਂਦਾ ਹੈ ਫਿਰ ਗਵਾਹੀ ਭਰਦਾ ਹਾਂ ਜੋ ਉਹ ਨੂੰ ਸਾਰੀ ਬਿਵਸਥਾ ਮੰਨਣੀ ਪਵੇਗੀ।
4
ਤੁਸੀਂ ਜੋ ਬਿਵਸਥਾ ਨਾਲ ਧਰਮੀ ਬਣਨਾ ਚਾਹੁੰਦੇ ਹੋ, ਸੋ ਮਸੀਹ ਤੋਂ ਅਲੱਗ ਹੋ ਗਏ ਅਤੇ ਕਿਰਪਾ ਤੋਂ ਡਿੱਗ ਗਏ ਹੋ।
5
ਅਸੀਂ ਤਾਂ ਆਤਮਾ ਦੇ ਕਾਰਨ ਵਿਸ਼ਵਾਸ ਨਾਲ ਆਸ ਕੀਤੀ ਹੋਈ ਧਾਰਮਿਕਤਾ ਦੀ ਉਡੀਕ ਕਰਦੇ ਹਾਂ।
6
ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ।
7
ਤੁਸੀਂ ਤਾਂ ਚੰਗੀ ਤਰ੍ਹਾਂ ਦੌੜਦੇ ਸੀ! ਕਿਸ ਨੇ ਤੁਹਾਨੂੰ ਰੋਕ ਦਿੱਤਾ ਕਿ ਤੁਸੀਂ ਸਚਿਆਈ ਨੂੰ ਨਾ ਮੰਨੋ?
8
ਇਸ ਤਰ੍ਹਾਂ ਦੀ ਸਿੱਖਿਆ ਤੁਹਾਡੇ ਸੱਦਣ ਵਾਲੇ ਦੀ ਵੱਲੋਂ ਨਹੀਂ।
9
ਥੋੜ੍ਹਾ ਜਿਹਾ ਖ਼ਮੀਰ ਸਾਰੇ ਗੁੰਨੇ ਹੋਏ ਆਟੇ ਨੂੰ ਖ਼ਮੀਰਾ ਕਰ ਦਿੰਦਾ ਹੈ।
10
ਮੈਨੂੰ ਪ੍ਰਭੂ ਵਿੱਚ ਤੁਹਾਡੀ ਵੱਲੋਂ ਭਰੋਸਾ ਹੈ ਜੋ ਤੁਸੀਂ ਕੋਈ ਹੋਰ ਵਿਚਾਰ ਨਾ ਕਰੋਗੇ, ਪਰ ਜਿਹੜਾ ਤੁਹਾਨੂੰ ਡਰਾਉਂਦਾ ਹੈ ਉਹ ਭਾਵੇਂ ਕੋਈ ਵੀ ਹੋਵੇ ਆਪਣੀ ਸਜ਼ਾ ਭੋਗੇਗਾ!
11
ਪਰ ਹੇ ਭਰਾਵੋ, ਜੇ ਮੈਂ ਹੁਣ ਤੱਕ ਸੁੰਨਤ ਦਾ ਪ੍ਰਚਾਰ ਕਰਦਾ ਹਾਂ ਤਾਂ ਹੁਣ ਤੱਕ ਸਤਾਇਆ ਕਿਉਂ ਜਾਂਦਾ ਹਾਂ? ਤਦ ਸਲੀਬ ਦੀ ਠੋਕਰ ਤਾਂ ਜਾਂਦੀ ਰਹੀ।
12
ਕੀ ਹੁੰਦਾ ਕਿ ਉਹ ਜਿਹੜੇ ਤੁਹਾਨੂੰ ਡਰਾਉਂਦੇ ਹਨ, ਆਪਣਾ ਅੰਗ ਹੀ ਵੱਢ ਲੈਂਦੇ!।
13
ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ।
14
ਕਿਉਂ ਜੋ ਸਾਰੀ ਬਿਵਸਥਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਕਿ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ।
15
ਪਰ ਜੇ ਤੁਸੀਂ ਇੱਕ ਦੂਜੇ ਨੂੰ ਦੰਦਾਂ ਨਾਲ ਪਾੜ ਖਾਓ ਤਾਂ ਚੌਕਸ ਰਹੋ ਕੀ ਕਿਤੇ ਤੁਸੀਂ ਇੱਕ ਦੂਜੇ ਦਾ ਨਾਸ ਨਾ ਕਰ ਦੇਵੋਂ!।
16
ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ।
17
ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਹੈ ਕਿਉਂ ਜੋ ਇਹ ਇੱਕ ਦੂਜੇ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਹੋ ਨਾ ਕਰ ਸਕੋ।
18
ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨਾਲ ਚੱਲਦੇ ਹੋ ਤਾਂ ਬਿਵਸਥਾ ਦੇ ਅਧੀਨ ਨਹੀਂ ਹੋ।
19
ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
20
ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ,
21
ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।
22
ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
23
ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।
24
ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।
25
ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ।
26
ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ।
← Chapter 4
Jump to:
Chapter 1
Chapter 2
Chapter 3
Chapter 4
Chapter 5
Chapter 6
Chapter 6 →
All chapters:
1
2
3
4
5
6