bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Genesis 27
Genesis 27
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 26
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 28 →
1
ਜਦ ਇਸਹਾਕ ਵੱਡੀ ਉਮਰ ਦਾ ਹੋ ਗਿਆ, ਉਸ ਦੀਆਂ ਅੱਖਾਂ ਧੁੰਦਲਾ ਗਈਆਂ ਕਿ ਉਹ ਵੇਖ ਨਹੀਂ ਸਕਦਾ ਸੀ। ਤਦ ਉਸ ਨੇ ਆਪਣੇ ਵੱਡੇ ਪੁੱਤਰ ਏਸਾਓ ਨੂੰ ਸੱਦ ਕੇ ਆਖਿਆ, ਮੇਰੇ ਪੁੱਤਰ, ਉਸ ਨੇ ਆਖਿਆ, ਮੈਂ ਹਾਜ਼ਰ ਹਾਂ।
2
ਤਦ ਉਸ ਆਖਿਆ, ਵੇਖ ਮੈਂ ਬੁੱਢਾ ਹੋ ਗਿਆ ਹਾਂ ਅਤੇ ਮੈਂ ਆਪਣੀ ਮੌਤ ਦਾ ਦਿਨ ਨਹੀਂ ਜਾਣਦਾ।
3
ਸੋ ਤੂੰ ਹੁਣ ਆਪਣੇ ਸ਼ਸਤਰ ਅਰਥਾਤ ਧਣੁੱਖ ਅਤੇ ਤਰਕਸ਼ ਲੈ ਅਤੇ ਮੈਦਾਨ ਵਿੱਚ ਜਾ ਕੇ ਮੇਰੇ ਲਈ ਸ਼ਿਕਾਰ ਮਾਰ,
4
ਅਤੇ ਮੇਰੇ ਲਈ ਸੁਆਦਲਾ ਭੋਜਨ ਤਿਆਰ ਕਰ ਜਿਹੜਾ ਮੈਨੂੰ ਚੰਗਾ ਲੱਗਦਾ ਹੈ, ਅਤੇ ਮੇਰੇ ਅੱਗੇ ਪਰੋਸ ਤਾਂ ਜੋ ਮੈਂ ਖਾਵਾਂ ਅਤੇ ਮਰਨ ਤੋਂ ਪਹਿਲਾਂ ਤੈਨੂੰ ਬਰਕਤ ਦੇਵਾਂ।
5
ਜਦ ਇਸਹਾਕ ਆਪਣੇ ਪੁੱਤਰ ਏਸਾਓ ਨਾਲ ਗੱਲ ਕਰਦਾ ਸੀ ਤਦ ਰਿਬਕਾਹ ਸੁਣਦੀ ਸੀ। ਫੇਰ ਏਸਾਓ ਮੈਦਾਨ ਵੱਲ ਚਲਾ ਗਿਆ ਕਿ ਸ਼ਿਕਾਰ ਮਾਰ ਕੇ ਲੈ ਆਵੇ।
6
ਤਦ ਰਿਬਕਾਹ ਨੇ ਆਪਣੇ ਪੁੱਤਰ ਯਾਕੂਬ ਨੂੰ ਆਖਿਆ, ਵੇਖ ਮੈਂ ਤੇਰੇ ਪਿਤਾ ਨੂੰ ਤੇਰੇ ਭਰਾ ਏਸਾਓ ਨੂੰ ਇਹ ਆਖਦੇ ਸੁਣਿਆ
7
ਕਿ ਮੇਰੇ ਲਈ ਸ਼ਿਕਾਰ ਮਾਰ ਕੇ ਸੁਆਦਲਾ ਭੋਜਨ ਤਿਆਰ ਕਰ ਜੋ ਮੈਂ ਖਾਵਾਂ ਅਤੇ ਯਹੋਵਾਹ ਦੇ ਸਨਮੁਖ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦੇਵਾਂ।
8
ਹੁਣ ਮੇਰੇ ਪੁੱਤਰ ਮੇਰੀ ਗੱਲ ਸੁਣ ਜਿਵੇਂ ਮੈਂ ਤੈਨੂੰ ਹੁਕਮ ਦਿੰਦੀ ਹਾਂ।
9
ਇੱਜੜ ਵਿੱਚ ਜਾ ਕੇ ਉੱਥੋਂ ਮੇਰੇ ਲਈ ਬੱਕਰੀ ਦੇ ਦੋ ਚੰਗੇ ਮੇਮਣੇ ਲਿਆ ਤਾਂ ਜੋ ਮੈਂ ਉਨ੍ਹਾਂ ਤੋਂ ਸੁਆਦਲਾ ਭੋਜਨ ਤੇਰੇ ਪਿਤਾ ਲਈ ਜਿਹੜਾ ਉਹ ਨੂੰ ਚੰਗਾ ਲੱਗਦਾ ਹੈ, ਤਿਆਰ ਕਰਾਂ।
10
ਅਤੇ ਆਪਣੇ ਪਿਤਾ ਕੋਲ ਲੈ ਜਾ ਤਾਂ ਜੋ ਉਹ ਖਾਵੇ ਅਤੇ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦੇਵੇ।
11
ਪਰ ਯਾਕੂਬ ਨੇ ਆਪਣੀ ਮਾਤਾ ਰਿਬਕਾਹ ਨੂੰ ਆਖਿਆ, ਵੇਖ ਮੇਰਾ ਭਰਾ ਏਸਾਓ ਜੱਤਵਾਲਾ ਮਨੁੱਖ ਹੈ ਅਤੇ ਮੈਂ ਰੋਮ ਹੀਣ ਮਨੁੱਖ ਹਾਂ।
12
ਸ਼ਾਇਦ ਮੇਰਾ ਪਿਤਾ ਮੈਨੂੰ ਟੋਹੇ ਅਤੇ ਮੈਂ ਉਹ ਦੀਆਂ ਅੱਖਾਂ ਵਿੱਚ ਧੋਖੇਬਾਜ਼ ਹੋਵਾਂ ਤਾਂ ਮੈਂ ਆਪਣੇ ਉੱਤੇ ਬਰਕਤ ਨਹੀਂ ਪਰ ਸਰਾਪ ਲਵਾਂ ਤਦ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਮੇਰੇ ਪੁੱਤਰ ਤੇਰਾ ਸਰਾਪ ਮੇਰੇ ਉੱਤੇ ਆਵੇ।
13
ਤੂੰ ਸਿਰਫ਼ ਮੇਰੀ ਗੱਲ ਸੁਣ ਅਤੇ ਜਾ ਕੇ ਮੇਰੇ ਲਈ ਉਨ੍ਹਾਂ ਨੂੰ ਲੈ ਆ।
14
ਤਦ ਉਸ ਨੇ ਜਾ ਕੇ ਉਨ੍ਹਾਂ ਨੂੰ ਫੜਿਆ, ਆਪਣੀ ਮਾਤਾ ਕੋਲ ਲੈ ਆਇਆ ਅਤੇ ਉਸ ਦੀ ਮਾਤਾ ਨੇ ਸੁਆਦਲਾ ਭੋਜਨ ਜਿਹੜਾ ਉਸ ਦੇ ਪਿਤਾ ਨੂੰ ਚੰਗਾ ਲੱਗਦਾ ਸੀ, ਤਿਆਰ ਕੀਤਾ।
15
ਤਦ ਰਿਬਕਾਹ ਨੇ ਆਪਣੇ ਵੱਡੇ ਪੁੱਤਰ ਏਸਾਓ ਦੇ ਬਸਤਰ ਜਿਹੜੇ ਘਰ ਵਿੱਚ ਉਸ ਦੇ ਕੋਲ ਸਨ, ਆਪਣੇ ਛੋਟੇ ਪੁੱਤਰ ਯਾਕੂਬ ਨੂੰ ਪਹਿਨਾਏ
16
ਅਤੇ ਮੇਮਣਿਆਂ ਦੀਆਂ ਖੱਲਾਂ ਉਸ ਦੇ ਹੱਥਾਂ ਅਤੇ ਉਸ ਦੀ ਰੋਮ ਹੀਣ ਗਰਦਨ ਉੱਤੇ ਲਪੇਟੀਆਂ।
17
ਉਸ ਨੇ ਉਹ ਸੁਆਦਲਾ ਭੋਜਨ ਅਤੇ ਰੋਟੀ ਜਿਸ ਨੂੰ ਉਸ ਨੇ ਤਿਆਰ ਕੀਤਾ ਸੀ, ਆਪਣੇ ਪੁੱਤਰ ਯਾਕੂਬ ਦੇ ਹੱਥ ਵਿੱਚ ਦਿੱਤਾ।
18
ਤਦ ਉਸ ਨੇ ਆਪਣੇ ਪਿਤਾ ਕੋਲ ਜਾ ਕੇ ਆਖਿਆ, ਪਿਤਾ ਜੀ ਤਦ ਉਸ ਆਖਿਆ, ਕੀ ਗੱਲ ਹੈ?
19
ਤੂੰ ਕੌਣ ਹੈਂ ਮੇਰੇ ਪੁੱਤਰ? ਯਾਕੂਬ ਨੇ ਆਪਣੇ ਪਿਤਾ ਨੂੰ ਆਖਿਆ, ਮੈਂ ਏਸਾਓ ਤੇਰਾ ਪਹਿਲੌਠਾ ਪੁੱਤਰ ਹਾਂ। ਮੈਂ ਜਿਵੇਂ ਤੁਸੀਂ ਮੈਨੂੰ ਆਖਿਆ ਸੀ ਉਸੇ ਤਰ੍ਹਾਂ ਕੀਤਾ। ਉੱਠੋ ਅਤੇ ਸ਼ਿਕਾਰ ਨੂੰ ਖਾਓ ਤਾਂ ਜੋ ਤੁਸੀਂ ਮੈਨੂੰ ਦਿਲ ਤੋਂ ਬਰਕਤ ਦੇਵੋ।
20
ਇਸਹਾਕ ਨੇ ਆਪਣੇ ਪੁੱਤਰ ਨੂੰ ਆਖਿਆ, ਤੈਨੂੰ ਐਨੀ ਜਲਦੀ ਇਹ ਕਿਵੇਂ ਮਿਲ ਗਿਆ,? ਤਦ ਉਸ ਨੇ ਆਖਿਆ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਹ ਨੂੰ ਮੇਰੇ ਅੱਗੇ ਲਿਆ ਦਿੱਤਾ।
21
ਇਸਹਾਕ ਨੇ ਯਾਕੂਬ ਨੂੰ ਆਖਿਆ, ਹੇ ਮੇਰੇ ਪੁੱਤਰ ਮੇਰੇ ਨੇੜੇ ਆ ਤਾਂ ਜੋ ਮੈਂ ਤੈਨੂੰ ਵੇਖਾਂ ਭਈ ਤੂੰ ਮੇਰਾ ਉਹੀ ਪੁੱਤਰ ਏਸਾਓ ਹੈਂ ਕਿ ਨਹੀਂ।
22
ਤਦ ਯਾਕੂਬ ਆਪਣੇ ਪਿਤਾ ਇਸਹਾਕ ਕੋਲ ਗਿਆ ਅਤੇ ਉਸ ਉਹ ਨੂੰ ਹੱਥ ਲਗਾ ਕੇ ਆਖਿਆ, ਤੇਰੀ ਅਵਾਜ਼ ਤਾਂ ਯਾਕੂਬ ਦੀ ਹੈ ਪਰ ਹੱਥ ਏਸਾਓ ਦੇ ਹਨ।
23
ਉਸ ਨੇ ਉਹ ਨੂੰ ਨਾ ਪਛਾਣਿਆ ਕਿਉਂ ਜੋ ਉਹ ਦੇ ਹੱਥ ਉਹ ਦੇ ਭਰਾ ਏਸਾਓ ਦੇ ਹੱਥਾਂ ਵਰਗੇ ਜਤਾਉਲੇ ਸਨ, ਤਦ ਉਸ ਨੇ ਉਹ ਨੂੰ ਬਰਕਤ ਦਿੱਤੀ।
24
ਇਸਹਾਕ ਨੇ ਆਖਿਆ, ਕੀ ਤੂੰ ਸੱਚ-ਮੁੱਚ ਮੇਰਾ ਪੁੱਤਰ ਏਸਾਓ ਹੀ ਹੈਂ? ਤਦ ਉਸ ਆਖਿਆ, ਮੈਂ ਹਾਂ।
25
ਉਸ ਨੇ ਆਖਿਆ, ਉਹ ਨੂੰ ਮੇਰੇ ਨੇੜੇ ਲਿਆ ਭਈ ਮੈਂ ਆਪਣੇ ਪੁੱਤਰ ਦੇ ਸ਼ਿਕਾਰ ਵਿੱਚੋਂ ਖਾਵਾਂ ਤਾਂ ਜੋ ਮੇਰਾ ਦਿਲ ਤੈਨੂੰ ਬਰਕਤ ਦੇਵੇ ਤਾਂ ਉਹ ਉਸ ਦੇ ਕੋਲ ਲੈ ਗਿਆ ਅਤੇ ਉਸ ਨੇ ਭੋਜਨ ਖਾਧਾ ਅਤੇ ਉਸ ਦੇ ਲਈ ਮਧ ਲਿਆਇਆ ਅਤੇ ਇਸਹਾਕ ਨੇ ਪੀਤੀ।
26
ਉਸ ਦੇ ਪਿਤਾ ਇਸਹਾਕ ਨੇ ਉਸ ਨੂੰ ਆਖਿਆ, ਮੇਰੇ ਨੇੜੇ ਆ ਕੇ ਮੈਨੂੰ ਚੁੰਮ ਮੇਰੇ ਪੁੱਤਰ।
27
ਫੇਰ ਉਸ ਨੇ ਨੇੜੇ ਜਾ ਕੇ ਉਸ ਨੂੰ ਚੁੰਮਿਆ ਤਾਂ ਉਸ ਦੇ ਬਸਤਰ ਦੀ ਬਾਸ਼ਨਾ ਸੁੰਘੀ ਅਤੇ ਉਸ ਨੂੰ ਬਰਕਤ ਦਿੱਤੀ। ਫੇਰ ਆਖਿਆ - ਵੇਖ, ਮੇਰੇ ਪੁੱਤਰ ਦੀ ਬਾਸ਼ਨਾ ਉਸ ਖੇਤ ਦੀ ਬਾਸ਼ਨਾ ਵਰਗੀ ਹੈ, ਜਿਸ ਨੂੰ ਯਹੋਵਾਹ ਨੇ ਬਰਕਤ ਦਿੱਤੀ ਹੋਵੇ।
28
ਪਰਮੇਸ਼ੁਰ ਤੈਨੂੰ ਅਕਾਸ਼ ਦੀ ਤ੍ਰੇਲ ਤੋਂ ਤੇ ਧਰਤੀ ਦੀ ਚਿਕਨਾਈ ਤੋਂ, ਅਤੇ ਅਨਾਜ ਅਤੇ ਦਾਖ਼ਰਸ ਦੀ ਭਰਪੂਰੀ ਤੋਂ ਬਰਕਤ ਦੇਵੇ।
29
ਕੌਮਾਂ ਤੇਰੀ ਸੇਵਾ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁੱਕਣ। ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋਵੇ ਅਤੇ ਤੇਰੀ ਮਾਤਾ ਦੇ ਪੁੱਤਰ ਤੇਰੇ ਅੱਗੇ ਝੁੱਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ, ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।
30
ਤਦ ਅਜਿਹਾ ਹੋਇਆ ਕਿ ਜਦੋਂ ਇਸਹਾਕ ਯਾਕੂਬ ਨੂੰ ਬਰਕਤ ਦੇ ਹਟਿਆ ਅਤੇ ਯਾਕੂਬ ਆਪਣੇ ਪਿਤਾ ਇਸਹਾਕ ਕੋਲੋਂ ਬਾਹਰ ਨਿੱਕਲਿਆ ਹੀ ਸੀ ਕਿ ਉਸ ਦਾ ਭਰਾ ਏਸਾਓ ਸ਼ਿਕਾਰ ਕਰ ਕੇ ਆਇਆ।
31
ਉਸ ਨੇ ਵੀ ਸੁਆਦਲਾ ਭੋਜਨ ਤਿਆਰ ਕੀਤਾ ਅਤੇ ਆਪਣੇ ਪਿਤਾ ਕੋਲ ਲਿਆਇਆ ਅਤੇ ਆਪਣੇ ਪਿਤਾ ਨੂੰ ਆਖਿਆ ਮੇਰੇ ਪਿਤਾ ਜੀ ਉੱਠੋ ਅਤੇ ਆਪਣੇ ਪੁੱਤਰ ਦੇ ਸ਼ਿਕਾਰ ਨੂੰ ਖਾਵੋ ਅਤੇ ਤੁਸੀਂ ਮੈਨੂੰ ਦਿਲ ਤੋਂ ਬਰਕਤ ਦੇਵੋ।
32
ਤਦ ਉਸ ਦੇ ਪਿਤਾ ਇਸਹਾਕ ਨੇ ਉਹ ਨੂੰ ਆਖਿਆ, ਤੂੰ ਕੌਣ ਹੈਂ? ਉਸ ਆਖਿਆ, ਮੈਂ ਤੁਹਾਡਾ ਪਹਿਲੌਠਾ ਪੁੱਤਰ ਏਸਾਓ ਹਾਂ।
33
ਤਦ ਇਸਹਾਕ ਨੇ ਥਰ-ਥਰ ਕੰਬਦੇ ਹੋਏ ਆਖਿਆ, ਫੇਰ ਉਹ ਕੌਣ ਸੀ ਜਿਹੜਾ ਸ਼ਿਕਾਰ ਮਾਰ ਕੇ ਮੇਰੇ ਕੋਲ ਲਿਆਇਆ? ਮੈਂ ਤੇਰੇ ਆਉਣ ਤੋਂ ਪਹਿਲਾਂ ਉਸ ਦੇ ਭੋਜਨ ਵਿੱਚੋਂ ਖਾਧਾ ਅਤੇ ਮੈਂ ਉਸੇ ਨੂੰ ਬਰਕਤ ਦਿੱਤੀ ਸੋ ਉਹ ਜ਼ਰੂਰ ਮੁਬਾਰਕ ਹੋਵੇਗਾ।
34
ਜਦ ਏਸਾਓ ਨੇ ਆਪਣੇ ਪਿਤਾ ਦੀਆਂ ਗੱਲਾਂ ਸੁਣੀਆਂ ਤਾਂ ਕੁੜੱਤਣ ਨਾਲ ਭੁੱਬਾਂ ਮਾਰ ਕੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਮੈਨੂੰ, ਹਾਂ, ਮੈਨੂੰ ਵੀ ਬਰਕਤ ਦਿਓ।
35
ਤਦ ਉਸ ਆਖਿਆ ਤੇਰਾ ਭਰਾ ਧੋਖੇ ਨਾਲ ਆ ਕੇ ਤੇਰੀ ਬਰਕਤ ਲੈ ਗਿਆ।
36
ਉਸ ਨੇ ਆਖਿਆ, ਕੀ ਉਸ ਦਾ ਨਾਮ ਠੀਕ ਯਾਕੂਬ ਨਹੀਂ ਰੱਖਿਆ ਗਿਆ ਕਿ ਉਸ ਨੇ ਹੁਣ ਦੂਜੀ ਵਾਰ ਮੇਰੇ ਨਾਲ ਧੋਖਾ ਕੀਤਾ ਹੈ? ਉਸ ਨੇ ਪਹਿਲੌਠੇ ਦਾ ਹੱਕ ਵੀ ਲੈ ਲਿਆ ਅਤੇ ਵੇਖੋ ਹੁਣ ਮੇਰੀ ਬਰਕਤ ਵੀ ਲੈ ਲਈ ਤਦ ਉਸ ਨੇ ਆਖਿਆ, ਕੀ ਤੁਸੀਂ ਮੇਰੇ ਲਈ ਕੋਈ ਬਰਕਤ ਨਹੀਂ ਰੱਖ ਛੱਡੀ?
37
ਤਦ ਇਸਹਾਕ ਨੇ ਏਸਾਓ ਨੂੰ ਇਹ ਉੱਤਰ ਦਿੱਤਾ, ਵੇਖ ਮੈਂ ਉਹ ਨੂੰ ਤੇਰਾ ਸੁਆਮੀ ਠਹਿਰਾਇਆ ਅਤੇ ਉਸ ਦੇ ਸਾਰੇ ਭਰਾਵਾਂ ਨੂੰ ਉਸ ਦੀ ਸੇਵਾ ਲਈ ਦਿੱਤਾ ਅਤੇ ਅਨਾਜ ਅਤੇ ਦਾਖ਼ਰਸ ਉਸ ਨੂੰ ਦਿੱਤੀ। ਹੁਣ ਮੇਰੇ ਪੁੱਤਰ ਮੈਂ ਤੇਰੇ ਲਈ ਕੀ ਕਰਾਂ?
38
ਤਦ ਏਸਾਓ ਨੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਕੀ ਤੁਹਾਡੇ ਕੋਲ ਇੱਕੋ ਹੀ ਬਰਕਤ ਹੈ? ਹੇ ਮੇਰੇ ਪਿਤਾ ਮੈਨੂੰ ਵੀ ਬਰਕਤ ਦਿਓ ਤਾਂ ਏਸਾਓ ਨੇ ਉੱਚੀ-ਉੱਚੀ ਭੁੱਬਾਂ ਮਾਰੀਆਂ ਅਤੇ ਰੋਇਆ।
39
ਉਹ ਦੇ ਪਿਤਾ ਇਸਹਾਕ ਨੇ ਉਹ ਨੂੰ ਇਹ ਉੱਤਰ ਦਿੱਤਾ - ਵੇਖ, ਧਰਤੀ ਦੀ ਚਿਕਨਾਈ ਅਤੇ ਉੱਪਰੋਂ ਅਕਾਸ਼ ਦੀ ਤ੍ਰੇਲ ਤੋਂ ਤੇਰਾ ਰਹਿਣਾ ਹੋਵੇਗਾ।
40
ਤੂੰ ਆਪਣੀ ਤਲਵਾਰ ਨਾਲ ਜੀਵੇਂਗਾ ਅਤੇ ਤੂੰ ਆਪਣੇ ਭਰਾ ਦੀ ਸੇਵਾ ਕਰੇਂਗਾ ਅਤੇ ਜਦ ਤੂੰ ਅਵਾਰਾ ਫਿਰੇਂਗਾ ਤਾਂ ਤੂੰ ਉਹ ਦਾ ਜੂਲਾ ਆਪਣੀ ਧੌਣ ਉੱਤੋਂ ਭੰਨ ਸੁੱਟੇਂਗਾ।
41
ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ, ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ।
42
ਜਦ ਰਿਬਕਾਹ ਨੂੰ ਉਸ ਦੇ ਵੱਡੇ ਪੁੱਤਰ ਏਸਾਓ ਦੀਆਂ ਗੱਲਾਂ ਦੱਸੀਆਂ ਗਈਆਂ ਤਦ ਉਸ ਆਪਣੇ ਨਿੱਕੇ ਪੁੱਤਰ ਯਾਕੂਬ ਨੂੰ ਬੁਲਾ ਭੇਜਿਆ ਅਤੇ ਕਿਹਾ ਵੇਖ, ਤੇਰਾ ਭਰਾ ਆਪਣੇ ਆਪ ਨੂੰ ਤੇਰੇ ਵਿਖੇ ਤਸੱਲੀ ਦਿੰਦਾ ਹੈ ਕਿ ਤੈਨੂੰ ਮਾਰ ਸੁੱਟੇ।
43
ਸੋ ਹੁਣ ਮੇਰੇ ਪੁੱਤਰ ਮੇਰੀ ਗੱਲ ਸੁਣ। ਉੱਠ ਅਤੇ ਮੇਰੇ ਭਰਾ ਲਾਬਾਨ ਕੋਲ ਹਾਰਾਨ ਨੂੰ ਭੱਜ ਜਾ।
44
ਅਤੇ ਥੋੜ੍ਹੇ ਦਿਨ ਉਸ ਦੇ ਕੋਲ ਰਹਿ ਜਦ ਤੱਕ ਤੇਰੇ ਭਰਾ ਦਾ ਕ੍ਰੋਧ ਨਾ ਉਤਰ ਜਾਵੇ।
45
ਜਦ ਤੱਕ ਤੇਰੇ ਭਰਾ ਦਾ ਕ੍ਰੋਧ ਤੈਥੋਂ ਨਾ ਹੱਟ ਜਾਵੇ ਅਤੇ ਜੋ ਕੁਝ ਤੂੰ ਉਸ ਨਾਲ ਕੀਤਾ ਹੈ ਨਾ ਭੁੱਲ ਜਾਵੇ ਤਦ ਤੱਕ ਮੈਂ ਤੈਨੂੰ ਉੱਥੋਂ ਨਹੀਂ ਸੱਦਾਂਗੀ। ਮੈਂ ਕਿਉਂ ਇੱਕ ਹੀ ਦਿਨ ਦੋਹਾਂ ਨੂੰ ਗਵਾ ਬੈਠਾਂ?
46
ਰਿਬਕਾਹ ਨੇ ਇਸਹਾਕ ਨੂੰ ਆਖਿਆ, ਮੈਂ ਹੇਤ ਦੀਆਂ ਧੀਆਂ ਵੱਲੋਂ ਜੀ ਵਿੱਚ ਅੱਕ ਗਈ ਹਾਂ। ਜੇਕਰ ਯਾਕੂਬ ਹੇਤ ਦੀਆਂ ਧੀਆਂ ਵਿੱਚੋਂ, ਜਿਵੇਂ ਇਸ ਦੇਸ਼ ਦੀਆਂ ਧੀਆਂ ਹਨ ਆਪਣੇ ਲਈ ਪਤਨੀ ਲੈ ਆਇਆ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ?
← Chapter 26
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 28 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50