bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Isaiah 37
Isaiah 37
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 36
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 51
Chapter 52
Chapter 53
Chapter 54
Chapter 55
Chapter 56
Chapter 57
Chapter 58
Chapter 59
Chapter 60
Chapter 61
Chapter 62
Chapter 63
Chapter 64
Chapter 65
Chapter 66
Chapter 38 →
1
ਜਦ ਹਿਜ਼ਕੀਯਾਹ ਰਾਜਾ ਨੇ ਇਹ ਸੁਣਿਆ ਤਾਂ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਤੱਪੜ ਲਪੇਟਿਆ ਅਤੇ ਯਹੋਵਾਹ ਦੇ ਭਵਨ ਵਿੱਚ ਗਿਆ।
2
ਅਤੇ ਉਸ ਨੇ ਅਲਯਾਕੀਮ ਨੂੰ ਜਿਹੜਾ ਮਹਿਲ ਦਾ ਪ੍ਰਬੰਧਕ ਸੀ, ਸ਼ਬਨਾ ਮੁਨੀਮ ਨੂੰ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਤੱਪੜ ਪੁਆ ਕੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਕੋਲ ਭੇਜਿਆ।
3
ਉਨ੍ਹਾਂ ਨੇ ਉਸ ਨੂੰ ਆਖਿਆ, ਹਿਜ਼ਕੀਯਾਹ ਇਹ ਆਖਦਾ ਹੈ ਕਿ ਇਹ ਦਿਨ ਦੁੱਖ, ਘੁਰਕੀ, ਅਤੇ ਸ਼ਰਮਿੰਦਗੀ ਦਾ ਦਿਨ ਹੈ ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ਕਤੀ ਨਹੀਂ ਰਹੀ।
4
ਹੋ ਸਕਦਾ ਹੈ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਰਾਜੇ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ, ਸ਼ਾਇਦ ਉਹ ਉਹਨਾਂ ਨੂੰ ਝਿੜਕੇ। ਇਸ ਲਈ ਤੂੰ ਬਚਿਆਂ-ਖੁਚਿਆਂ ਲਈ ਜੋ ਰਹਿ ਗਏ ਹਨ ਪ੍ਰਾਰਥਨਾ ਕਰ।
5
ਜਦ ਹਿਜ਼ਕੀਯਾਹ ਰਾਜਾ ਦੇ ਕਰਮਚਾਰੀ ਯਸਾਯਾਹ ਦੇ ਕੋਲ ਆਏ
6
ਤਾਂ ਯਸਾਯਾਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਸੁਆਮੀ ਨੂੰ ਇਹ ਆਖਿਓ ਕਿ ਯਹੋਵਾਹ ਇਹ ਆਖਦਾ ਹੈ, ਤੂੰ ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੂੰ ਸੁਣੀਆਂ ਹਨ, ਜਿਨ੍ਹਾਂ ਦੇ ਨਾਲ ਅੱਸ਼ੂਰ ਦੇ ਰਾਜੇ ਦੇ ਸੇਵਕਾਂ ਨੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਨਾ ਡਰੀਂ।
7
ਵੇਖ, ਮੈਂ ਉਹ ਦੇ ਵਿੱਚ ਇੱਕ ਅਜਿਹੀ ਰੂਹ ਪਾਵਾਂਗਾ ਕਿ ਉਹ ਕੁਝ ਅਫ਼ਵਾਹ ਸੁਣ ਕੇ ਆਪਣੇ ਦੇਸ ਨੂੰ ਮੁੜ ਜਾਵੇਗਾ ਅਤੇ ਮੈਂ ਉਹ ਨੂੰ ਉਸੇ ਦੇ ਦੇਸ ਵਿੱਚ ਤਲਵਾਰ ਨਾਲ ਮਰਵਾ ਦਿਆਂਗਾ।
8
ਤਦ ਰਬਸ਼ਾਕੇਹ ਮੁੜ ਗਿਆ ਅਤੇ ਅੱਸ਼ੂਰ ਦੇ ਰਾਜੇ ਨੂੰ ਲਿਬਨਾਹ ਦੇ ਵਿਰੁੱਧ ਯੁੱਧ ਕਰਦਿਆਂ ਪਾਇਆ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਲਾਕੀਸ਼ ਤੋਂ ਚਲਾ ਗਿਆ ਹੈ।
9
ਜਦ ਉਸ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਵਿਖੇ ਇਹ ਸੁਣਿਆ ਕਿ ਉਹ ਉਸ ਦੇ ਨਾਲ ਲੜਨ ਨੂੰ ਨਿੱਕਲਿਆ ਹੈ, ਤਾਂ ਉਸ ਨੇ ਇਹ ਸੁਣ ਕੇ ਹਿਜ਼ਕੀਯਾਹ ਵੱਲ ਸੰਦੇਸ਼ਵਾਹਕ ਭੇਜੇ,
10
ਤੁਸੀਂ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੂੰ ਇਹ ਆਖਣਾ ਕਿ ਤੇਰਾ ਪਰਮੇਸ਼ੁਰ ਜਿਸ ਦੇ ਉੱਤੇ ਤੇਰਾ ਭਰੋਸਾ ਹੈ, ਇਹ ਆਖ ਕੇ ਤੈਨੂੰ ਧੋਖਾ ਨਾ ਦੇਵੇ ਕਿ ਯਰੂਸ਼ਲਮ ਅੱਸ਼ੂਰ ਦੇ ਰਾਜੇ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ।
11
ਵੇਖ, ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦੇ ਰਾਜਿਆਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰ ਕੇ ਉਹਨਾਂ ਨਾਲ ਕੀ ਕੀਤਾ। ਕੀ ਤੂੰ ਹੀ ਛੁੱਟ ਜਾਵੇਂਗਾ?
12
ਕੀ ਕੌਮਾਂ ਦੇ ਦੇਵਤਿਆਂ ਨੇ ਉਹਨਾਂ ਨੂੰ ਛੁਡਾਇਆ, ਜਿਨ੍ਹਾਂ ਨੂੰ ਮੇਰੇ ਪੁਰਖਿਆਂ ਨੇ ਨਾਸ ਕੀਤਾ ਅਰਥਾਤ ਗੋਜ਼ਾਨ ਨੂੰ, ਹਾਰਾਨ ਨੂੰ ਅਤੇ ਰਸ਼ਫ਼ ਅਤੇ ਅਦਨ ਦੇ ਪੁੱਤਰਾਂ ਨੂੰ ਜਿਹੜੇ ਤਲਾੱਸਾਰ ਵਿੱਚ ਸਨ?
13
ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ ਰਾਜਾ, ਹੇਨਾ ਅਤੇ ਇੱਵਾਹ ਦੇ ਰਾਜੇ ਕਿੱਥੇ ਹਨ?
14
ਜਦ ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਦੇ ਹੱਥੋਂ ਉਹ ਪੱਤਰ ਲੈ ਕੇ ਪੜ੍ਹਿਆ, ਤਦ ਯਹੋਵਾਹ ਦੇ ਭਵਨ ਜਾ ਕੇ ਹਿਜ਼ਕੀਯਾਹ ਨੇ ਉਹ ਨੂੰ ਯਹੋਵਾਹ ਦੇ ਅੱਗੇ ਖੋਲ੍ਹ ਕੇ ਰੱਖ ਦਿੱਤਾ
15
ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ,
16
ਹੇ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ।
17
ਹੇ ਯਹੋਵਾਹ, ਆਪਣਾ ਕੰਨ ਲਾ ਅਤੇ ਸੁਣ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਤੇ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ।
18
ਹੇ ਯਹੋਵਾਹ, ਸੱਚ-ਮੁੱਚ ਅੱਸ਼ੂਰ ਦੇ ਰਾਜਿਆਂ ਨੇ ਸਾਰੀਆਂ ਕੌਮਾਂ ਨੂੰ ਅਤੇ ਉਹਨਾਂ ਦੇ ਦੇਸਾਂ ਨੂੰ ਨਾਸ ਕੀਤਾ ਹੈ
19
ਅਤੇ ਉਹਨਾਂ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਪਾ ਦਿੱਤਾ ਕਿਉਂ ਜੋ ਉਹ ਦੇਵਤੇ ਨਹੀਂ ਸਨ ਸਗੋਂ ਮਨੁੱਖਾਂ ਦੇ ਹੱਥਾਂ ਦੀ ਕਾਰੀਗਰੀ, ਲੱਕੜੀ ਅਤੇ ਪੱਥਰ ਸਨ, ਇਸ ਲਈ ਉਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ।
20
ਹੁਣ, ਹੇ ਯਹੋਵਾਹ, ਸਾਡੇ ਪਰਮੇਸ਼ੁਰ, ਸਾਨੂੰ ਉਹ ਦੇ ਹੱਥੋਂ ਬਚਾ ਤਾਂ ਜੋ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਤੂੰ ਹੀ ਯਹੋਵਾਹ ਇਕੱਲਾ ਪਰਮੇਸ਼ੁਰ ਹੈਂ!
21
ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ, ਇਸ ਲਈ ਕਿ ਤੂੰ ਅੱਸ਼ੂਰ ਦੇ ਰਾਜੇ ਸਨਹੇਰੀਬ ਦੇ ਵਿਖੇ ਮੇਰੇ ਅੱਗੇ ਪ੍ਰਾਰਥਨਾ ਕੀਤੀ ਹੈ,
22
ਇਸ ਲਈ ਇਹ ਉਹ ਬਚਨ ਹੈ ਜਿਹੜਾ ਯਹੋਵਾਹ ਉਹ ਦੇ ਵਿਖੇ ਬੋਲਦਾ ਹੈ, - ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ ਹੈ, ਉਹ ਤੇਰਾ ਮਖ਼ੌਲ ਉਡਾਉਂਦੀ ਹੈ। ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।
23
ਤੂੰ ਕਿਸਨੂੰ ਬੋਲੀਆਂ ਮਾਰੀਆਂ, ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ? ਤੂੰ ਕਿਸ ਦੇ ਵਿਰੁੱਧ ਆਪਣੀ ਅਵਾਜ਼ ਉੱਚੀ ਕੀਤੀ, ਅਤੇ ਘਮੰਡ ਨਾਲ ਆਪਣੀਆਂ ਅੱਖਾਂ ਉਤਾਹਾਂ ਚੁੱਕੀਆਂ? ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦੇ ਵਿਰੁੱਧ!
24
ਤੂੰ ਆਪਣੇ ਕਰਮਚਾਰੀਆਂ ਦੇ ਰਾਹੀਂ ਪ੍ਰਭੂ ਨੂੰ ਬੋਲੀਆਂ ਮਾਰੀਆਂ, ਅਤੇ ਆਖਿਆ, ਮੈਂ ਆਪਣਿਆਂ ਬਹੁਤਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਚੜ੍ਹਿਆ ਹਾਂ, ਸਗੋਂ ਲਬਾਨੋਨ ਦੇ ਵਿਚਕਾਰ ਤੱਕ। ਮੈਂ ਉਹ ਦੇ ਉੱਚੇ ਤੋਂ ਉੱਚੇ ਦਿਆਰ, ਤੇ ਵਧੀਆ ਤੋਂ ਵਧੀਆ ਸਰੂ ਵੱਢ ਛੱਡੇ। ਮੈਂ ਉਹ ਦੀ ਉੱਚੀ ਤੋਂ ਉੱਚੀ ਟੀਸੀ ਵਿੱਚ, ਉਹ ਦੀ ਫਲਦਾਰ ਜੰਗਲੀ ਵਾੜੀ ਵਿੱਚ ਜਾ ਵੜਿਆ।
25
ਮੈਂ ਤਾਂ ਪੁੱਟ-ਪੁੱਟ ਕੇ ਪਾਣੀ ਪੀਤਾ, ਮੈਂ ਆਪਣੇ ਪੈਰਾਂ ਦੀਆਂ ਤਲੀਆਂ ਨਾਲ ਮਿਸਰ ਦੀਆਂ ਸਾਰੀਆਂ ਨਦੀਆਂ ਨੂੰ ਸੁਕਾ ਦਿੱਤਾ।
26
ਕੀ ਤੂੰ ਨਹੀਂ ਸੁਣਿਆ ਜੋ ਬਹੁਤ ਚਿਰ ਤੋਂ ਮੈਂ ਇਹ ਠਾਣ ਲਿਆ ਸੀ, ਅਤੇ ਪੁਰਾਣਿਆਂ ਦਿਨਾਂ ਵਿੱਚ ਮੈਂ ਇਹ ਦੀ ਯੋਜਨਾ ਬਣਾਈ ਸੀ? ਹੁਣ ਮੈਂ ਉਹ ਨੂੰ ਪੂਰਾ ਕਰਦਾ ਹਾਂ ਕਿ ਤੂੰ ਗੜ੍ਹ ਵਾਲਿਆਂ ਸ਼ਹਿਰਾਂ ਨੂੰ ਉਜਾੜ-ਪੁਜਾੜ ਕੇ ਖੰਡਰ ਕਰ ਛੱਡੇਂ।
27
ਇਸ ਕਾਰਨ ਉਹਨਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ ਘਬਰਾ ਗਏ ਅਤੇ ਸ਼ਰਮਿੰਦੇ ਹੋਏ, ਉਹ ਖੇਤ ਦੇ ਸਾਗ ਪੱਤ ਅਤੇ ਹਰੀ ਅੰਗੂਰੀ, ਛੱਤ ਉੱਤੇ ਦੇ ਘਾਹ ਅਤੇ ਉਸ ਅੰਨ ਵਾਂਗੂੰ ਹੋ ਗਏ ਜੋ ਉੱਗਣ ਤੋਂ ਪਹਿਲਾਂ ਹੀ ਸੁੱਕ ਜਾਵੇ।
28
ਪਰ ਮੈਂ ਤੇਰਾ ਬੈਠਣਾ, ਤੇਰਾ ਅੰਦਰ-ਬਾਹਰ ਆਉਣਾ ਜਾਣਾ, ਅਤੇ ਤੇਰਾ ਮੇਰੇ ਉੱਤੇ ਖਿਝਣਾ ਜਾਣਦਾ ਹਾਂ।
29
ਇਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ ਅਤੇ ਤੇਰਾ ਰੌਲ਼ਾ ਮੇਰੇ ਕੰਨਾਂ ਤੱਕ ਪਹੁੰਚਿਆ ਹੈ, ਇਸ ਲਈ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ, ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਅਤੇ ਜਿਹੜੇ ਰਾਹ ਤੂੰ ਆਇਆ, ਉਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ।
30
ਅਤੇ ਤੇਰੇ ਲਈ ਇਹ ਨਿਸ਼ਾਨ ਹੋਵੇਗਾ, ਇਸ ਸਾਲ ਤੁਸੀਂ ਉਹ ਖਾਓ ਜੋ ਆਪ ਉੱਗੇ, ਦੂਜੇ ਸਾਲ ਉਹ ਜੋ ਉਸ ਤੋਂ ਉੱਗੇ, ਅਤੇ ਤੀਜੇ ਸਾਲ ਵਿੱਚ ਬੀ ਬੀਜੋ, ਵੱਢੋ, ਅੰਗੂਰੀ ਬਾਗ਼ ਲਾਓ ਅਤੇ ਉਨ੍ਹਾਂ ਦਾ ਫਲ ਖਾਓ।
31
ਤਦ ਉਹ ਲੋਕ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚੇ ਹੋਏ ਹਨ, ਹੇਠਾਂ ਨੂੰ ਜੜ੍ਹ ਫੜ੍ਹ ਕੇ ਉਤਾਹਾਂ ਨੂੰ ਫਲਣਗੇ,
32
ਕਿਉਂ ਜੋ ਇੱਕ ਬਕੀਆ ਯਰੂਸ਼ਲਮ ਵਿੱਚੋਂ, ਅਤੇ ਬਚੇ ਹੋਏ ਸੀਯੋਨ ਪਰਬਤ ਵਿੱਚੋਂ ਨਿੱਕਲਣਗੇ, ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।
33
ਇਸ ਲਈ ਅੱਸ਼ੂਰ ਦੇ ਰਾਜੇ ਦੇ ਵਿਖੇ ਯਹੋਵਾਹ ਇਹ ਫ਼ਰਮਾਉਂਦਾ ਹੈ, - ਉਹ ਨਾ ਤਾਂ ਇਸ ਸ਼ਹਿਰ ਕੋਲ ਆਵੇਗਾ, ਨਾ ਐਥੇ ਤੀਰ ਚਲਾਵੇਗਾ, ਨਾ ਢਾਲ਼ ਲੈ ਕੇ ਉਹ ਦੇ ਉੱਤੇ ਧਾਵਾ ਕਰੇਗਾ, ਨਾ ਉਹ ਦੇ ਅੱਗੇ ਦਮਦਮਾ ਬਣਾਵੇਗਾ।
34
ਜਿਸ ਰਾਹ ਉਹ ਆਇਆ ਹੈ, ਉਸੇ ਰਾਹ ਉਹ ਮੁੜ ਜਾਵੇਗਾ, ਉਹ ਇਸ ਸ਼ਹਿਰ ਕੋਲ ਨਾ ਆਵੇਗਾ, ਇਹ ਯਹੋਵਾਹ ਦਾ ਵਾਕ ਹੈ!
35
ਮੈਂ ਆਪਣੇ ਨਮਿੱਤ ਅਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਨੂੰ ਬਚਾਉਣ ਲਈ ਉਹ ਨੂੰ ਸਾਂਭ ਰੱਖਾਂਗਾ।
36
ਤਦ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੀ ਛਾਉਣੀ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਪੁਰਖ ਮਾਰ ਸੁੱਟੇ ਅਤੇ ਜਦ ਲੋਕ ਸਵੇਰ ਨੂੰ ਉੱਠੇ, ਤਾਂ ਵੇਖੋ, ਉੱਥੇ ਸਭ ਲੋਥਾਂ ਹੀ ਲੋਥਾਂ ਸਨ!
37
ਤਦ ਅੱਸ਼ੂਰ ਦਾ ਰਾਜਾ ਸਨਹੇਰੀਬ ਆਪਣੀ ਸੈਨਾਂ ਨਾਲ ਲੈ ਕੇ ਕੂਚ ਕਰ ਕੇ ਚੱਲਿਆ ਗਿਆ ਅਤੇ ਜਾ ਕੇ ਨੀਨਵਾਹ ਵਿੱਚ ਰਹਿਣ ਲੱਗਾ।
38
ਫੇਰ ਅਜਿਹਾ ਹੋਇਆ ਕਿ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਇੱਕ ਦਿਨ ਉਹ ਦੇ ਪੁੱਤਰਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ। ਤਦ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ।
← Chapter 36
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 51
Chapter 52
Chapter 53
Chapter 54
Chapter 55
Chapter 56
Chapter 57
Chapter 58
Chapter 59
Chapter 60
Chapter 61
Chapter 62
Chapter 63
Chapter 64
Chapter 65
Chapter 66
Chapter 38 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52
53
54
55
56
57
58
59
60
61
62
63
64
65
66