bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
James 3
James 3
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 2
Jump to:
Chapter 1
Chapter 2
Chapter 3
Chapter 4
Chapter 5
Chapter 4 →
1
ਹੇ ਮੇਰੇ ਭਰਾਵੋ, ਤੁਹਾਡੇ ਵਿੱਚੋਂ ਬਹੁਤੇ ਉਪਦੇਸ਼ਕ ਨਾ ਹੋਣ ਕਿਉਂ ਜੋ ਤੁਸੀਂ ਜਾਣਦੇ ਹੋ, ਕਿ ਅਸੀਂ ਜਿਹੜੇ ਉਪਦੇਸ਼ਕ ਹਾਂ ਜ਼ਿਆਦਾ ਸਜ਼ਾ ਪਾਵਾਂਗੇ।
2
ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ।
3
ਜਦੋਂ ਅਸੀਂ ਘੋੜਿਆਂ ਨੂੰ ਆਪਣੇ ਵੱਸ ਵਿੱਚ ਕਰਨ ਲਈ ਉਨ੍ਹਾ ਦਿਆਂ ਮੂੰਹਾਂ ਵਿੱਚ ਲਗਾਮਾਂ ਦਿੰਦੇ ਹਾਂ, ਤਾਂ ਉਨ੍ਹਾਂ ਦੇ ਸਾਰੇ ਸਰੀਰ ਨੂੰ ਵੀ ਮੋੜ ਲੈਂਦੇ ਹਾਂ।
4
ਵੇਖੋ, ਜਹਾਜ਼ ਵੀ ਭਾਵੇਂ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ ਅਨ੍ਹੇਰੀਆਂ ਨਾਲ ਚਲਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ।
5
ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ!
6
ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ!
7
ਕਿਉਂਕਿ ਜੰਗਲੀ ਜਾਨਵਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰ ਇੱਕ ਜਾਤੀ ਮਨੁੱਖ ਜਾਤੀ ਦੇ ਵੱਸ ਵਿੱਚ ਹੈ, ਸਗੋਂ ਕੀਤੀ ਵੀ ਗਈ ਹੈ।
8
ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸਕਦਾ। ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਜ਼ਹਿਰ ਨਾਲ ਭਰੀ ਹੋਈ ਹੈ।
9
ਉਸੇ ਨਾਲ ਅਸੀਂ ਪ੍ਰਭੂ ਅਤੇ ਪਿਤਾ ਨੂੰ ਮੁਬਾਰਕ ਆਖਦੇ ਹਾਂ ਅਤੇ ਉਸੇ ਨਾਲ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ ਜਿਹੜੇ ਪਰਮੇਸ਼ੁਰ ਦੇ ਸਰੂਪ ਉੱਤੇ ਬਣਾਏ ਗਏ ਹਨ।
10
ਇੱਕੋ ਮੂੰਹ ਵਿੱਚੋਂ ਵਡਿਆਈ ਅਤੇ ਸਰਾਪ ਦੋਵੇਂ ਨਿੱਕਲਦੇ ਹਨ ਹੇ ਮੇਰੇ ਭਰਾਵੋ, ਇਹ ਗੱਲਾਂ ਇਸ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ!
11
ਭਲਾ, ਇੱਕੋ ਸੋਤੇ ਦੇ ਮੂੰਹ ਵਿੱਚੋਂ ਮਿੱਠਾ ਅਤੇ ਖਾਰਾ ਪਾਣੀ ਨਿੱਕਲ ਸਕਦਾ ਹੈ?
12
ਹੇ ਮੇਰੇ ਭਰਾਵੋ, ਕੀ ਇਹ ਹੋ ਸਕਦਾ ਹੈ ਕਿ ਹੰਜ਼ੀਰ ਦੇ ਬੂਟੇ ਨੂੰ ਜ਼ੈਤੂਨ ਦਾ ਫਲ ਜਾਂ ਅੰਗੂਰੀ ਵੇਲ ਨੂੰ ਹੰਜ਼ੀਰ ਲੱਗ ਸਕਦੇ ਹਨ? ਉਸੇ ਤਰ੍ਹਾਂ ਖਾਰੇ ਪਾਣੀ ਵਿੱਚੋਂ ਵੀ ਮਿੱਠਾ ਪਾਣੀ ਨਹੀਂ ਨਿੱਕਲ ਸਕਦਾ।
13
ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।
14
ਪਰ ਜੇ ਤੁਸੀਂ ਆਪਣੇ ਮਨ ਵਿੱਚ ਖਾਰ ਅਤੇ ਵਿਰੋਧ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਘਮੰਡ ਨਾ ਕਰੋ, ਅਤੇ ਨਾ ਝੂਠ ਬੋਲੋ।
15
ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉੱਤਰਦੀ ਹੈ ਸਗੋਂ ਸੰਸਾਰੀ, ਸਰੀਰਕ ਅਤੇ ਸ਼ੈਤਾਨੀ ਹੈ।
16
ਕਿਉਂਕਿ ਜਿੱਥੇ ਈਰਖਾ ਅਤੇ ਵਿਰੋਧ ਹੁੰਦਾ ਹੈਂ ਉੱਥੇ ਘਮਸਾਣ ਅਤੇ ਹਰ ਪ੍ਰਕਾਰ ਦਾ ਬੁਰਾ ਕੰਮ ਵੀ ਹੁੰਦਾ ਹੈ।
17
ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ।
18
ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ।
← Chapter 2
Jump to:
Chapter 1
Chapter 2
Chapter 3
Chapter 4
Chapter 5
Chapter 4 →
All chapters:
1
2
3
4
5